< ਯਿਰਮਿਯਾਹ 13 >

1 ਯਹੋਵਾਹ ਨੇ ਮੈਨੂੰ ਇਸ ਤਰ੍ਹਾਂ ਆਖਿਆ ਕਿ ਜਾ ਅਤੇ ਆਪਣੇ ਲਈ ਇੱਕ ਕਤਾਨ ਦਾ ਕਮਰ ਕੱਸਾ ਮੁੱਲ ਲੈ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲੈ ਪਰ ਉਹ ਨੂੰ ਪਾਣੀ ਵਿੱਚ ਨਾ ਭੇਵੀਂ
כֹּה־אָמַר יְהֹוָה אֵלַי הָלוֹךְ וְקָנִיתָ לְּךָ אֵזוֹר פִּשְׁתִּים וְשַׂמְתּוֹ עַל־מׇתְנֶיךָ וּבַמַּיִם לֹא תְבִאֵֽהוּ׃
2 ਸੋ ਮੈਂ ਯਹੋਵਾਹ ਦੇ ਬਚਨ ਦੇ ਅਨੁਸਾਰ ਇੱਕ ਕਮਰ ਕੱਸਾ ਮੁੱਲ ਲਿਆ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲਿਆ
וָאֶקְנֶה אֶת־הָאֵזוֹר כִּדְבַר יְהֹוָה וָאָשִׂם עַל־מׇתְנָֽי׃
3 ਤਾਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਦੂਜੀ ਵਾਰ ਮੇਰੇ ਕੋਲ ਆਇਆ ਕਿ
וַיְהִי דְבַר־יְהֹוָה אֵלַי שֵׁנִית לֵאמֹֽר׃
4 ਜਿਹੜਾ ਕਮਰ ਕੱਸਾ ਤੂੰ ਮੁੱਲ ਲਿਆ ਹੈ ਅਤੇ ਜਿਹੜਾ ਤੇਰੇ ਲੱਕ ਉੱਤੇ ਹੈ ਉਹ ਨੂੰ ਲੈ, ਉੱਠ ਅਤੇ ਫ਼ਰਾਤ ਨੂੰ ਜਾ ਅਤੇ ਉੱਥੇ ਉਹ ਨੂੰ ਇੱਕ ਚੱਟਾਨ ਦੀ ਤੇੜ ਵਿੱਚ ਲੁਕਾ ਦੇ
קַח אֶת־הָאֵזוֹר אֲשֶׁר קָנִיתָ אֲשֶׁר עַל־מׇתְנֶיךָ וְקוּם לֵךְ פְּרָתָה וְטׇמְנֵהוּ שָׁם בִּנְקִיק הַסָּֽלַע׃
5 ਸੋ ਮੈਂ ਗਿਆ ਅਤੇ ਉਹ ਫ਼ਰਾਤ ਕੋਲ ਲੁਕਾ ਦਿੱਤਾ ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਸੀ
וָאֵלֵךְ וָאֶטְמְנֵהוּ בִּפְרָת כַּאֲשֶׁר צִוָּה יְהֹוָה אוֹתִֽי׃
6 ਤਾਂ ਇਸ ਤਰ੍ਹਾਂ ਹੋਇਆ ਕਿ ਬਹੁਤ ਦਿਨਾਂ ਦੇ ਅੰਤ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਉੱਠ ਕੇ ਫ਼ਰਾਤ ਨੂੰ ਜਾ ਅਤੇ ਉਸ ਕਮਰ ਕੱਸੇ ਨੂੰ ਉੱਥੋਂ ਲੈ ਲੈ ਜਿਹ ਦੇ ਲੁਕਾਉਣ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ
וַיְהִי מִקֵּץ יָמִים רַבִּים וַיֹּאמֶר יְהֹוָה אֵלַי קוּם לֵךְ פְּרָתָה וְקַח מִשָּׁם אֶת־הָאֵזוֹר אֲשֶׁר צִוִּיתִיךָ לְטׇמְנוֹ־שָֽׁם׃
7 ਤਾਂ ਮੈਂ ਫ਼ਰਾਤ ਨੂੰ ਗਿਆ ਅਤੇ ਮੈਂ ਪੁੱਟਿਆ ਅਤੇ ਉਸ ਕਮਰ ਕੱਸੇ ਨੂੰ ਉਸ ਥਾਓਂ ਲਿਆ ਜਿੱਥੇ ਮੈਂ ਉਸ ਨੂੰ ਲੁਕਾਇਆ ਸੀ ਅਤੇ ਵੇਖੋ, ਉਹ ਵਿਗੜ ਗਿਆ ਸੀ, ਉਹ ਕਿਸੇ ਕੰਮ ਦਾ ਨਾ ਰਿਹਾ।
וָאֵלֵךְ פְּרָתָה וָאֶחְפֹּר וָֽאֶקַּח אֶת־הָאֵזוֹר מִן־הַמָּקוֹם אֲשֶׁר־טְמַנְתִּיו שָׁמָּה וְהִנֵּה נִשְׁחַת הָאֵזוֹר לֹא יִצְלַח לַכֹּֽל׃
8 ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
וַיְהִי דְבַר־יְהֹוָה אֵלַי לֵאמֹֽר׃
9 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਐਉਂ ਹੀ ਯਹੂਦਾਹ ਦੇ ਹੰਕਾਰ ਅਤੇ ਯਰੂਸ਼ਲਮ ਦੇ ਵੱਡੇ ਹੰਕਾਰ ਨੂੰ ਵਿਗਾੜ ਦਿਆਂਗਾ
כֹּה אָמַר יְהֹוָה כָּכָה אַשְׁחִית אֶת־גְּאוֹן יְהוּדָה וְאֶת־גְּאוֹן יְרוּשָׁלַ͏ִם הָרָֽב׃
10 ੧੦ ਇਹ ਬੁਰੀ ਪਰਜਾ ਜਿਹੜੀ ਮੇਰੀਆਂ ਗੱਲਾਂ ਸੁਣਨ ਤੋਂ ਮੁੱਕਰਦੀ ਹੈ ਅਤੇ ਆਪਣੇ ਦਿਲ ਦੀ ਆਕੜ ਵਿੱਚ ਚੱਲਦੀ ਹੈ, ਜਿਹੜੀ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲਦੀ, ਉਹਨਾਂ ਦੀ ਪੂਜਾ ਕਰਦੀ ਅਤੇ ਉਹਨਾਂ ਨੂੰ ਮੱਥਾ ਟੇਕਦੀ ਹੈ, ਉਹ ਇਸ ਕਮਰ ਕੱਸੇ ਵਾਂਗੂੰ ਹੈ ਜਿਹੜਾ ਕਿਸੇ ਕੰਮ ਦਾ ਨਹੀਂ
הָעָם הַזֶּה הָרָע הַֽמֵּאֲנִים ׀ לִשְׁמוֹעַ אֶת־דְּבָרַי הַהֹֽלְכִים בִּשְׁרִרוּת לִבָּם וַיֵּלְכוּ אַֽחֲרֵי אֱלֹהִים אֲחֵרִים לְעׇבְדָם וּלְהִשְׁתַּחֲוֺת לָהֶם וִיהִי כָּאֵזוֹר הַזֶּה אֲשֶׁר לֹֽא־יִצְלַח לַכֹּֽל׃
11 ੧੧ ਕਿਉਂ ਜੋ ਜਿਵੇਂ ਕਮਰ ਕੱਸਾ ਕਿਸੇ ਮਨੁੱਖ ਦੇ ਲੱਕ ਨਾਲ ਬੱਝਾ ਰਹਿੰਦਾ ਹੈ ਤਿਵੇਂ ਇਸਰਾਏਲ ਦਾ ਸਾਰਾ ਘਰਾਣਾ ਅਤੇ ਯਹੂਦਾਹ ਦਾ ਸਾਰਾ ਘਰਾਣਾ ਮੇਰੇ ਨਾਲ ਬਝੇ ਰਹਿਣ, ਯਹੋਵਾਹ ਦਾ ਵਾਕ ਹੈ, ਭਈ ਉਹ ਮੇਰੇ ਲਈ ਪਰਜਾ, ਨਾਮ, ਉਸਤਤ ਅਤੇ ਸੁਹੱਪਣ ਹੋਣ ਪਰ ਉਹਨਾਂ ਨੇ ਨਾ ਮੰਨਿਆ ।
כִּי כַּאֲשֶׁר יִדְבַּק הָאֵזוֹר אֶל־מׇתְנֵי־אִישׁ כֵּן הִדְבַּקְתִּי אֵלַי אֶת־כׇּל־בֵּית יִשְׂרָאֵל וְאֶת־כׇּל־בֵּית יְהוּדָה נְאֻם־יְהֹוָה לִֽהְיוֹת לִי לְעָם וּלְשֵׁם וְלִתְהִלָּה וּלְתִפְאָרֶת וְלֹא שָׁמֵֽעוּ׃
12 ੧੨ ਤੂੰ ਉਹਨਾਂ ਨੂੰ ਇਹ ਗੱਲ ਆਖ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ ਅਤੇ ਉਹ ਤੈਨੂੰ ਆਖਣਗੇ, ਕੀ ਅਸੀਂ ਸੱਚ-ਮੁੱਚ ਨਹੀਂ ਜਾਣਿਆ ਕਿ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ?
וְאָמַרְתָּ אֲלֵיהֶם אֶת־הַדָּבָר הַזֶּה כֹּֽה־אָמַר יְהֹוָה אֱלֹהֵי יִשְׂרָאֵל כׇּל־נֵבֶל יִמָּלֵא יָיִן וְאָמְרוּ אֵלֶיךָ הֲיָדֹעַ לֹא נֵדַע כִּי כׇל־נֵבֶל יִמָּלֵא יָֽיִן׃
13 ੧੩ ਤਦ ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਦੇ ਸਾਰੇ ਵਾਸੀਆਂ ਨੂੰ ਅਤੇ ਰਾਜਿਆਂ ਨੂੰ ਜਿਹੜੇ ਦਾਊਦ ਦੇ ਸਿੰਘਾਸਣ ਉੱਤੇ ਬੈਠਦੇ ਹਨ, ਜਾਜਕਾਂ ਨੂੰ, ਨਬੀਆਂ ਨੂੰ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੂੰ ਨਸ਼ੇ ਨਾਲ ਦਬਾ ਕੇ ਭਰ ਦਿਆਂਗਾ
וְאָמַרְתָּ אֲלֵיהֶם כֹּֽה־אָמַר יְהֹוָה הִנְנִי מְמַלֵּא אֶת־כׇּל־יֹשְׁבֵי הָאָרֶץ הַזֹּאת וְאֶת־הַמְּלָכִים הַיֹּשְׁבִים לְדָוִד עַל־כִּסְאוֹ וְאֶת־הַכֹּהֲנִים וְאֶת־הַנְּבִאִים וְאֵת כׇּל־יֹשְׁבֵי יְרֽוּשָׁלָ͏ִם שִׁכָּרֽוֹן׃
14 ੧੪ ਮੈਂ ਉਹਨਾਂ ਸਾਰਿਆਂ ਨੂੰ ਟਕਰਾ ਦਿਆਂਗਾ, ਮਨੁੱਖ ਨੂੰ ਉਹ ਦੇ ਭਰਾ ਨਾਲ, ਪਿਉ ਨੂੰ ਪੁੱਤਰ ਨਾਲ, ਯਹੋਵਾਹ ਦਾ ਵਾਕ ਹੈ, ਨਾ ਮੈਂ ਤਰਸ ਕਰਾਂਗਾ, ਨਾ ਪੱਖ ਕਰਾਂਗਾ, ਨਾ ਰਹਮ ਕਰਾਂਗਾ ਭਈ ਮੈਂ ਉਹਨਾਂ ਨੂੰ ਨਾਸ ਨਾ ਕਰ ਦੇ।
וְנִפַּצְתִּים אִישׁ אֶל־אָחִיו וְהָאָבוֹת וְהַבָּנִים יַחְדָּו נְאֻם־יְהֹוָה לֹֽא־אֶחְמוֹל וְלֹא־אָחוּס וְלֹא אֲרַחֵם מֵהַשְׁחִיתָֽם׃
15 ੧੫ ਸੁਣੋ ਅਤੇ ਕੰਨ ਲਾਓ, ਹੰਕਾਰ ਨਾ ਕਰੋ, ਕਿਉਂ ਜੋ ਯਹੋਵਾਹ ਬੋਲਿਆ ਹੈ।
שִׁמְעוּ וְהַאֲזִינוּ אַל־תִּגְבָּהוּ כִּי יְהֹוָה דִּבֵּֽר׃
16 ੧੬ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਡਿਆਈ ਦਿਓ, ਇਸ ਤੋਂ ਪਹਿਲਾਂ ਕਿ ਉਹ ਅਨ੍ਹੇਰਾ ਲਿਆਵੇ, ਇਸ ਤੋਂ ਪਹਿਲਾਂ ਭਈ ਤੁਹਾਡੇ ਪੈਰਾਂ ਨੂੰ ਠੇਡਾ ਲੱਗੇ, ਘੁਸਮੁਸੇ ਦੇ ਪਰਬਤ ਉੱਤੇ, ਜਦ ਤੁਸੀਂ ਚਾਨਣ ਨੂੰ ਉਡੀਕਦੇ ਹੋ, ਤਾਂ ਉਹ ਉਸ ਨੂੰ ਅਨ੍ਹੇਰੇ ਨਾਲ ਬਦਲ ਦੇਵੇ, ਅਤੇ ਉਸ ਨੂੰ ਮੌਤ ਦਾ ਸਾਯਾ ਕਰ ਦੇਵੇ।
תְּנוּ לַיהֹוָה אֱלֹהֵיכֶם כָּבוֹד בְּטֶרֶם יַחְשִׁךְ וּבְטֶרֶם יִֽתְנַגְּפוּ רַגְלֵיכֶם עַל־הָרֵי נָשֶׁף וְקִוִּיתֶם לְאוֹר וְשָׂמָהּ לְצַלְמָוֶת (ישית) [וְשִׁית] לַעֲרָפֶֽל׃
17 ੧੭ ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ-ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ।
וְאִם לֹא תִשְׁמָעוּהָ בְּמִסְתָּרִים תִּבְכֶּֽה־נַפְשִׁי מִפְּנֵי גֵוָה וְדָמֹעַ תִּדְמַע וְתֵרַד עֵינִי דִּמְעָה כִּי נִשְׁבָּה עֵדֶר יְהֹוָֽה׃
18 ੧੮ ਰਾਜਾ ਅਤੇ ਰਾਣੀ ਨੂੰ ਆਖ, ਹੇਠਾਂ ਬੈਠੋ! ਕਿਉਂ ਜੋ ਤੁਹਾਡਾ ਸੋਹਣਾ ਮੁਕਟ ਤੁਹਾਡੇ ਸਿਰ ਤੋਂ ਹੇਠਾਂ ਡਿੱਗ ਪਿਆ ਹੈ।
אֱמֹר לַמֶּלֶךְ וְלַגְּבִירָה הַשְׁפִּילוּ שֵׁבוּ כִּי יָרַד מַרְאֲשׁוֹתֵיכֶם עֲטֶרֶת תִּֽפְאַרְתְּכֶֽם׃
19 ੧੯ ਦੱਖਣ ਦੇ ਸ਼ਹਿਰ ਬੰਦ ਹੋ ਗਏ, ਉਹਨਾਂ ਨੂੰ ਖੋਲ੍ਹਣ ਵਾਲਾ ਕੋਈ ਨਹੀਂ, ਯਹੂਦਾਹ ਗ਼ੁਲਾਮ ਹੋ ਗਿਆ, ਸਾਰੇ ਦੇ ਸਾਰੇ ਗ਼ੁਲਾਮ ਹੋ ਗਏ।
עָרֵי הַנֶּגֶב סֻגְּרוּ וְאֵין פֹּתֵחַ הׇגְלָת יְהוּדָה כֻּלָּהּ הׇגְלָת שְׁלוֹמִֽים׃
20 ੨੦ ਆਪਣੀਆਂ ਅੱਖਾਂ ਚੁੱਕ, ਤੇ ਉੱਤਰ ਵਲੋਂ ਆਉਣ ਵਾਲਿਆ ਨੂੰ ਵੇਖ! ਉਹ ਇੱਜੜ ਕਿੱਥੇ ਹੈ ਜਿਹੜਾ ਤੈਨੂੰ ਦਿੱਤਾ ਗਿਆ ਸੀ? ਹਾਂ, ਤੇਰਾ ਸੋਹਣਾ ਇੱਜੜ?
(שאי) [שְׂאוּ] עֵֽינֵיכֶם (וראי) [וּרְאוּ] הַבָּאִים מִצָּפוֹן אַיֵּה הָעֵדֶר נִתַּן־לָךְ צֹאן תִּפְאַרְתֵּֽךְ׃
21 ੨੧ ਤੂੰ ਕੀ ਆਖੇਗੀ ਜਦ ਉਹ ਤੇਰੇ ਉੱਤੇ ਆਗੂ ਹੋਣ ਲਈ, ਉਹਨਾਂ ਨੂੰ ਠਹਿਰਾਵੇ ਜਿਹਨਾਂ ਨੂੰ ਤੂੰ ਆਪ ਸਿਖਾਇਆ, ਭਈ ਉਹ ਤੇਰੇ ਯਾਰ ਹੋਣ? ਕੀ ਤੈਨੂੰ ਪੀੜਾਂ ਨਾ ਲੱਗਣਗੀਆਂ? ਜਿਵੇਂ ਔਰਤ ਨੂੰ ਜਣਨ ਦੀਆਂ ਲੱਗਦੀਆਂ ਹਨ?
מַה־תֹּֽאמְרִי כִּֽי־יִפְקֹד עָלַיִךְ וְאַתְּ לִמַּדְתְּ אֹתָם עָלַיִךְ אַלֻּפִים לְרֹאשׁ הֲלוֹא חֲבָלִים יֹֽאחֱזוּךְ כְּמוֹ אֵשֶׁת לֵדָֽה׃
22 ੨੨ ਜੇ ਤੂੰ ਆਪਣੇ ਦਿਲ ਵਿੱਚ ਆਖੇ, ਇਹ ਗੱਲਾਂ ਮੇਰੇ ਉੱਤੇ ਕਿਉਂ ਆਈਆਂ? ਇਹ ਤੇਰੀ ਬਦੀ ਦੇ ਵਾਫ਼ਰ ਹੋਣ ਦੇ ਕਾਰਨ ਹੈ, ਕਿ ਤੇਰਾ ਲਹਿੰਗਾ ਚੁੱਕਿਆ ਗਿਆ, ਅਤੇ ਤੇਰੀਆਂ ਅੱਡੀਆਂ ਉੱਤੇ ਜ਼ੋਰ ਮਾਰਿਆ ਗਿਆ
וְכִי תֹֽאמְרִי בִּלְבָבֵךְ מַדּוּעַ קְרָאֻנִי אֵלֶּה בְּרֹב עֲוֺנֵךְ נִגְלוּ שׁוּלַיִךְ נֶחְמְסוּ עֲקֵבָֽיִךְ׃
23 ੨੩ ਭਲਾ, ਕੂਸ਼ੀ ਆਪਣੀ ਖੱਲ ਨੂੰ, ਜਾਂ ਚੀਤਾ ਆਪਣੇ ਦਾਗਾਂ ਨੂੰ ਬਦਲ ਸਕਦਾ ਹੈ? ਤਾਂ ਤੂੰ ਵੀ ਭਲਿਆਈ ਕਰ ਸਕਦਾ ਹੈਂ, ਜਿਸ ਨੇ ਬੁਰਿਆਈ ਸਿੱਖੀ ਹੋਈ ਹੈ!
הֲיַהֲפֹךְ כּוּשִׁי עוֹרוֹ וְנָמֵר חֲבַרְבֻּרֹתָיו גַּם־אַתֶּם תּוּכְלוּ לְהֵיטִיב לִמֻּדֵי הָרֵֽעַ׃
24 ੨੪ ਮੈਂ ਉਹਨਾਂ ਨੂੰ ਭੋਹ ਵਾਂਗੂੰ ਖਿਲਾਰ ਦਿਆਂਗਾ, ਜਿਹੜਾ ਉਜਾੜ ਦੀ ਹਵਾ ਨਾਲ ਉੱਡਦਾ ਫਿਰਦਾ ਹੈ।
וַאֲפִיצֵם כְּקַשׁ־עוֹבֵר לְרוּחַ מִדְבָּֽר׃
25 ੨੫ ਇਹ ਤੇਰਾ ਗੁਣਾ ਹੈ, ਮੇਰੇ ਵੱਲੋਂ ਤੇਰਾ ਮਿਣਿਆ ਹੋਇਆ ਭਾਗ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੂੰ ਮੈਨੂੰ ਵਿਸਾਰ ਦਿੱਤਾ, ਅਤੇ ਝੂਠ ਉੱਤੇ ਭਰੋਸਾ ਕੀਤਾ।
זֶה גוֹרָלֵךְ מְנָת־מִדַּיִךְ מֵאִתִּי נְאֻם־יְהֹוָה אֲשֶׁר שָׁכַחַתְּ אוֹתִי וַֽתִּבְטְחִי בַּשָּֽׁקֶר׃
26 ੨੬ ਮੈਂ ਵੀ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਦਿਆਂਗਾ, ਸੋ ਤੇਰੀ ਸ਼ਰਮ ਵੇਖੀ ਜਾਵੇਗੀ।
וְגַם־אֲנִי חָשַׂפְתִּי שׁוּלַיִךְ עַל־פָּנָיִךְ וְנִרְאָה קְלוֹנֵֽךְ׃
27 ੨੭ ਤੇਰਾ ਵਿਭਚਾਰ, ਤੇਰਾ ਹਿਣਕਣਾ, ਤੇਰੇ ਗੁੰਡੇ ਵਿਭਚਾਰ, ਪੈਲੀਆਂ ਵਿੱਚ, ਟਿੱਬਿਆਂ ਉੱਤੇ, ਇਹ ਤੇਰੇ ਘਿਣਾਉਣੇ ਕੰਮ ਮੈਂ ਵੇਖੇ। ਹੇ ਯਰੂਸ਼ਲਮ, ਹਾਏ ਤੇਰੇ ਉੱਤੇ! ਤੂੰ ਪਾਕ ਸਾਫ਼ ਨਾ ਹੋਵੇਂਗਾ! ਕਿੰਨ੍ਹਾਂ ਸਮਾਂ ਅਜੇ ਹੋਰ ਹੈ?
נִאֻפַיִךְ וּמִצְהֲלוֹתַיִךְ זִמַּת זְנוּתֵךְ עַל־גְּבָעוֹת בַּשָּׂדֶה רָאִיתִי שִׁקּוּצָיִךְ אוֹי לָךְ יְרוּשָׁלַ͏ִם לֹא תִטְהֲרִי אַחֲרֵי מָתַי עֹֽד׃

< ਯਿਰਮਿਯਾਹ 13 >