< ਯਿਰਮਿਯਾਹ 13 >
1 ੧ ਯਹੋਵਾਹ ਨੇ ਮੈਨੂੰ ਇਸ ਤਰ੍ਹਾਂ ਆਖਿਆ ਕਿ ਜਾ ਅਤੇ ਆਪਣੇ ਲਈ ਇੱਕ ਕਤਾਨ ਦਾ ਕਮਰ ਕੱਸਾ ਮੁੱਲ ਲੈ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲੈ ਪਰ ਉਹ ਨੂੰ ਪਾਣੀ ਵਿੱਚ ਨਾ ਭੇਵੀਂ
Ovako mi reèe Gospod: idi i kupi sebi pojas lanen i opaši se njim, a ne meæi ga u vodu.
2 ੨ ਸੋ ਮੈਂ ਯਹੋਵਾਹ ਦੇ ਬਚਨ ਦੇ ਅਨੁਸਾਰ ਇੱਕ ਕਮਰ ਕੱਸਾ ਮੁੱਲ ਲਿਆ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲਿਆ
Tako kupih pojas po rijeèi Gospodnjoj, i opasah se njim.
3 ੩ ਤਾਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਦੂਜੀ ਵਾਰ ਮੇਰੇ ਕੋਲ ਆਇਆ ਕਿ
Potom doðe mi opet rijeè Gospodnja govoreæi:
4 ੪ ਜਿਹੜਾ ਕਮਰ ਕੱਸਾ ਤੂੰ ਮੁੱਲ ਲਿਆ ਹੈ ਅਤੇ ਜਿਹੜਾ ਤੇਰੇ ਲੱਕ ਉੱਤੇ ਹੈ ਉਹ ਨੂੰ ਲੈ, ਉੱਠ ਅਤੇ ਫ਼ਰਾਤ ਨੂੰ ਜਾ ਅਤੇ ਉੱਥੇ ਉਹ ਨੂੰ ਇੱਕ ਚੱਟਾਨ ਦੀ ਤੇੜ ਵਿੱਚ ਲੁਕਾ ਦੇ
Uzmi taj pojas što si kupio, što je oko tebe, pa se digni i idi na Efrat, i sakrij ga ondje u kaku rasjelinu kamenu.
5 ੫ ਸੋ ਮੈਂ ਗਿਆ ਅਤੇ ਉਹ ਫ਼ਰਾਤ ਕੋਲ ਲੁਕਾ ਦਿੱਤਾ ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਸੀ
I otidoh i sakrih ga kod Efrata, kako mi zapovjedi Gospod.
6 ੬ ਤਾਂ ਇਸ ਤਰ੍ਹਾਂ ਹੋਇਆ ਕਿ ਬਹੁਤ ਦਿਨਾਂ ਦੇ ਅੰਤ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਉੱਠ ਕੇ ਫ਼ਰਾਤ ਨੂੰ ਜਾ ਅਤੇ ਉਸ ਕਮਰ ਕੱਸੇ ਨੂੰ ਉੱਥੋਂ ਲੈ ਲੈ ਜਿਹ ਦੇ ਲੁਕਾਉਣ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ
A poslije mnogo vremena reèe mi Gospod: ustani i idi na Efrat, i uzmi pojas koji ti zapovjedih da sakriješ ondje.
7 ੭ ਤਾਂ ਮੈਂ ਫ਼ਰਾਤ ਨੂੰ ਗਿਆ ਅਤੇ ਮੈਂ ਪੁੱਟਿਆ ਅਤੇ ਉਸ ਕਮਰ ਕੱਸੇ ਨੂੰ ਉਸ ਥਾਓਂ ਲਿਆ ਜਿੱਥੇ ਮੈਂ ਉਸ ਨੂੰ ਲੁਕਾਇਆ ਸੀ ਅਤੇ ਵੇਖੋ, ਉਹ ਵਿਗੜ ਗਿਆ ਸੀ, ਉਹ ਕਿਸੇ ਕੰਮ ਦਾ ਨਾ ਰਿਹਾ।
I otidoh na Efrat i otkopah i uzeh pojas s mjesta gdje ga bijah sakrio; a gle, pojas otruhnuo, i ne bješe ni za što.
8 ੮ ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Tada mi doðe rijeè Gospodnja govoreæi:
9 ੯ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਐਉਂ ਹੀ ਯਹੂਦਾਹ ਦੇ ਹੰਕਾਰ ਅਤੇ ਯਰੂਸ਼ਲਮ ਦੇ ਵੱਡੇ ਹੰਕਾਰ ਨੂੰ ਵਿਗਾੜ ਦਿਆਂਗਾ
Ovako veli Gospod: tako æu uèiniti da otruhne ponos Judin i veliki ponos Jerusalimski,
10 ੧੦ ਇਹ ਬੁਰੀ ਪਰਜਾ ਜਿਹੜੀ ਮੇਰੀਆਂ ਗੱਲਾਂ ਸੁਣਨ ਤੋਂ ਮੁੱਕਰਦੀ ਹੈ ਅਤੇ ਆਪਣੇ ਦਿਲ ਦੀ ਆਕੜ ਵਿੱਚ ਚੱਲਦੀ ਹੈ, ਜਿਹੜੀ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲਦੀ, ਉਹਨਾਂ ਦੀ ਪੂਜਾ ਕਰਦੀ ਅਤੇ ਉਹਨਾਂ ਨੂੰ ਮੱਥਾ ਟੇਕਦੀ ਹੈ, ਉਹ ਇਸ ਕਮਰ ਕੱਸੇ ਵਾਂਗੂੰ ਹੈ ਜਿਹੜਾ ਕਿਸੇ ਕੰਮ ਦਾ ਨਹੀਂ
Toga naroda nevaljaloga, što neæe da sluša mojih rijeèi, što hodi po mislima srca svojega i ide za drugim bogovima služeæi im i klanjajuæi im se; i biæe kao taj pojas, koji nije ni za što.
11 ੧੧ ਕਿਉਂ ਜੋ ਜਿਵੇਂ ਕਮਰ ਕੱਸਾ ਕਿਸੇ ਮਨੁੱਖ ਦੇ ਲੱਕ ਨਾਲ ਬੱਝਾ ਰਹਿੰਦਾ ਹੈ ਤਿਵੇਂ ਇਸਰਾਏਲ ਦਾ ਸਾਰਾ ਘਰਾਣਾ ਅਤੇ ਯਹੂਦਾਹ ਦਾ ਸਾਰਾ ਘਰਾਣਾ ਮੇਰੇ ਨਾਲ ਬਝੇ ਰਹਿਣ, ਯਹੋਵਾਹ ਦਾ ਵਾਕ ਹੈ, ਭਈ ਉਹ ਮੇਰੇ ਲਈ ਪਰਜਾ, ਨਾਮ, ਉਸਤਤ ਅਤੇ ਸੁਹੱਪਣ ਹੋਣ ਪਰ ਉਹਨਾਂ ਨੇ ਨਾ ਮੰਨਿਆ ।
Jer kako se pojas pripoji oko èovjeka, tako bijah pripojio oko sebe sav dom Izrailjev i sav dom Judin, veli Gospod, da bi bili moj narod na slavu i hvalu i diku; ali ne poslušaše.
12 ੧੨ ਤੂੰ ਉਹਨਾਂ ਨੂੰ ਇਹ ਗੱਲ ਆਖ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ ਅਤੇ ਉਹ ਤੈਨੂੰ ਆਖਣਗੇ, ਕੀ ਅਸੀਂ ਸੱਚ-ਮੁੱਚ ਨਹੀਂ ਜਾਣਿਆ ਕਿ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ?
Zato im reci ovu rijeè: ovako veli Gospod Bog Izrailjev: svi se mjehovi pune vina. A oni æe reæi: zar ne znamo da se svi mjehovi pune vina?
13 ੧੩ ਤਦ ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਦੇ ਸਾਰੇ ਵਾਸੀਆਂ ਨੂੰ ਅਤੇ ਰਾਜਿਆਂ ਨੂੰ ਜਿਹੜੇ ਦਾਊਦ ਦੇ ਸਿੰਘਾਸਣ ਉੱਤੇ ਬੈਠਦੇ ਹਨ, ਜਾਜਕਾਂ ਨੂੰ, ਨਬੀਆਂ ਨੂੰ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੂੰ ਨਸ਼ੇ ਨਾਲ ਦਬਾ ਕੇ ਭਰ ਦਿਆਂਗਾ
Tada im reci: ovako veli Gospod: evo, ja æu napuniti pjanosti sve stanovnike ove zemlje i careve, koji sjede mjesto Davida na prijestolu njegovu, i sveštenike i proroke i sve stanovnike Jerusalimske.
14 ੧੪ ਮੈਂ ਉਹਨਾਂ ਸਾਰਿਆਂ ਨੂੰ ਟਕਰਾ ਦਿਆਂਗਾ, ਮਨੁੱਖ ਨੂੰ ਉਹ ਦੇ ਭਰਾ ਨਾਲ, ਪਿਉ ਨੂੰ ਪੁੱਤਰ ਨਾਲ, ਯਹੋਵਾਹ ਦਾ ਵਾਕ ਹੈ, ਨਾ ਮੈਂ ਤਰਸ ਕਰਾਂਗਾ, ਨਾ ਪੱਖ ਕਰਾਂਗਾ, ਨਾ ਰਹਮ ਕਰਾਂਗਾ ਭਈ ਮੈਂ ਉਹਨਾਂ ਨੂੰ ਨਾਸ ਨਾ ਕਰ ਦੇ।
I razbiæu ih jednoga o drugoga, i oceve i sinove, veli Gospod; neæu požaliti ni poštedjeti niti se smilovati, da ih ne potrem.
15 ੧੫ ਸੁਣੋ ਅਤੇ ਕੰਨ ਲਾਓ, ਹੰਕਾਰ ਨਾ ਕਰੋ, ਕਿਉਂ ਜੋ ਯਹੋਵਾਹ ਬੋਲਿਆ ਹੈ।
Slušajte i èujte, nemojte se ponositi, jer Gospod govori.
16 ੧੬ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਡਿਆਈ ਦਿਓ, ਇਸ ਤੋਂ ਪਹਿਲਾਂ ਕਿ ਉਹ ਅਨ੍ਹੇਰਾ ਲਿਆਵੇ, ਇਸ ਤੋਂ ਪਹਿਲਾਂ ਭਈ ਤੁਹਾਡੇ ਪੈਰਾਂ ਨੂੰ ਠੇਡਾ ਲੱਗੇ, ਘੁਸਮੁਸੇ ਦੇ ਪਰਬਤ ਉੱਤੇ, ਜਦ ਤੁਸੀਂ ਚਾਨਣ ਨੂੰ ਉਡੀਕਦੇ ਹੋ, ਤਾਂ ਉਹ ਉਸ ਨੂੰ ਅਨ੍ਹੇਰੇ ਨਾਲ ਬਦਲ ਦੇਵੇ, ਅਤੇ ਉਸ ਨੂੰ ਮੌਤ ਦਾ ਸਾਯਾ ਕਰ ਦੇਵੇ।
Dajte slavu Gospodu Bogu svojemu dok nije spustio mrak, dokle se nijesu spotakle noge vaše po gorama mraènijem, da èekate svjetlost a on je obrati u sjen smrtni i pretvori u tamu.
17 ੧੭ ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ-ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ।
Ako li ovo ne poslušate, duša æe moja plakati tajno radi oholosti vaše i roniti suze, suze æe teæi iz oka mojega, jer æe se zarobiti stado Gospodnje.
18 ੧੮ ਰਾਜਾ ਅਤੇ ਰਾਣੀ ਨੂੰ ਆਖ, ਹੇਠਾਂ ਬੈਠੋ! ਕਿਉਂ ਜੋ ਤੁਹਾਡਾ ਸੋਹਣਾ ਮੁਕਟ ਤੁਹਾਡੇ ਸਿਰ ਤੋਂ ਹੇਠਾਂ ਡਿੱਗ ਪਿਆ ਹੈ।
Reci caru i carici: dolje sjedite, jer æe se slavni vijenac vaš skinuti s vaše glave.
19 ੧੯ ਦੱਖਣ ਦੇ ਸ਼ਹਿਰ ਬੰਦ ਹੋ ਗਏ, ਉਹਨਾਂ ਨੂੰ ਖੋਲ੍ਹਣ ਵਾਲਾ ਕੋਈ ਨਹੀਂ, ਯਹੂਦਾਹ ਗ਼ੁਲਾਮ ਹੋ ਗਿਆ, ਸਾਰੇ ਦੇ ਸਾਰੇ ਗ਼ੁਲਾਮ ਹੋ ਗਏ।
Gradovi južni zatvoriæe se i neæe biti nikoga da ih otvori, odvešæe se Juda u ropstvo, sasvijem æe se odvesti u ropstvo.
20 ੨੦ ਆਪਣੀਆਂ ਅੱਖਾਂ ਚੁੱਕ, ਤੇ ਉੱਤਰ ਵਲੋਂ ਆਉਣ ਵਾਲਿਆ ਨੂੰ ਵੇਖ! ਉਹ ਇੱਜੜ ਕਿੱਥੇ ਹੈ ਜਿਹੜਾ ਤੈਨੂੰ ਦਿੱਤਾ ਗਿਆ ਸੀ? ਹਾਂ, ਤੇਰਾ ਸੋਹਣਾ ਇੱਜੜ?
Podignite oèi svoje i vidite one što idu od sjevera. Gdje je stado što ti je predano, stado slave tvoje?
21 ੨੧ ਤੂੰ ਕੀ ਆਖੇਗੀ ਜਦ ਉਹ ਤੇਰੇ ਉੱਤੇ ਆਗੂ ਹੋਣ ਲਈ, ਉਹਨਾਂ ਨੂੰ ਠਹਿਰਾਵੇ ਜਿਹਨਾਂ ਨੂੰ ਤੂੰ ਆਪ ਸਿਖਾਇਆ, ਭਈ ਉਹ ਤੇਰੇ ਯਾਰ ਹੋਣ? ਕੀ ਤੈਨੂੰ ਪੀੜਾਂ ਨਾ ਲੱਗਣਗੀਆਂ? ਜਿਵੇਂ ਔਰਤ ਨੂੰ ਜਣਨ ਦੀਆਂ ਲੱਗਦੀਆਂ ਹਨ?
Šta æeš reæi kad te pohodi? Jer si ih ti nauèio da budu knezovi nad tobom. Neæe li te spopasti bolovi kao ženu kad se poraða?
22 ੨੨ ਜੇ ਤੂੰ ਆਪਣੇ ਦਿਲ ਵਿੱਚ ਆਖੇ, ਇਹ ਗੱਲਾਂ ਮੇਰੇ ਉੱਤੇ ਕਿਉਂ ਆਈਆਂ? ਇਹ ਤੇਰੀ ਬਦੀ ਦੇ ਵਾਫ਼ਰ ਹੋਣ ਦੇ ਕਾਰਨ ਹੈ, ਕਿ ਤੇਰਾ ਲਹਿੰਗਾ ਚੁੱਕਿਆ ਗਿਆ, ਅਤੇ ਤੇਰੀਆਂ ਅੱਡੀਆਂ ਉੱਤੇ ਜ਼ੋਰ ਮਾਰਿਆ ਗਿਆ
Ako li reèeš u srcu svom: zašto me to zadesi? za mnoštvo bezakonja tvojega uzgrnuæe se skuti tvoji i obuæa ti se skinuti.
23 ੨੩ ਭਲਾ, ਕੂਸ਼ੀ ਆਪਣੀ ਖੱਲ ਨੂੰ, ਜਾਂ ਚੀਤਾ ਆਪਣੇ ਦਾਗਾਂ ਨੂੰ ਬਦਲ ਸਕਦਾ ਹੈ? ਤਾਂ ਤੂੰ ਵੀ ਭਲਿਆਈ ਕਰ ਸਕਦਾ ਹੈਂ, ਜਿਸ ਨੇ ਬੁਰਿਆਈ ਸਿੱਖੀ ਹੋਈ ਹੈ!
Može li Etiopljanin promijeniti kožu svoju ili ris šare svoje? možete li vi èiniti dobro nauèivši se èiniti zlo?
24 ੨੪ ਮੈਂ ਉਹਨਾਂ ਨੂੰ ਭੋਹ ਵਾਂਗੂੰ ਖਿਲਾਰ ਦਿਆਂਗਾ, ਜਿਹੜਾ ਉਜਾੜ ਦੀ ਹਵਾ ਨਾਲ ਉੱਡਦਾ ਫਿਰਦਾ ਹੈ।
Zato æu ih razmetnuti kao što razmeæe pljevu vjetar iz pustinje.
25 ੨੫ ਇਹ ਤੇਰਾ ਗੁਣਾ ਹੈ, ਮੇਰੇ ਵੱਲੋਂ ਤੇਰਾ ਮਿਣਿਆ ਹੋਇਆ ਭਾਗ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੂੰ ਮੈਨੂੰ ਵਿਸਾਰ ਦਿੱਤਾ, ਅਤੇ ਝੂਠ ਉੱਤੇ ਭਰੋਸਾ ਕੀਤਾ।
To je dio tvoj i obrok tvoj od mene, govori Gospod, zato što si me zaboravio i pouzdao se u laž.
26 ੨੬ ਮੈਂ ਵੀ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਦਿਆਂਗਾ, ਸੋ ਤੇਰੀ ਸ਼ਰਮ ਵੇਖੀ ਜਾਵੇਗੀ।
Zato æu ti ja uzgrnuti skute na lice da se vidi sramota tvoja.
27 ੨੭ ਤੇਰਾ ਵਿਭਚਾਰ, ਤੇਰਾ ਹਿਣਕਣਾ, ਤੇਰੇ ਗੁੰਡੇ ਵਿਭਚਾਰ, ਪੈਲੀਆਂ ਵਿੱਚ, ਟਿੱਬਿਆਂ ਉੱਤੇ, ਇਹ ਤੇਰੇ ਘਿਣਾਉਣੇ ਕੰਮ ਮੈਂ ਵੇਖੇ। ਹੇ ਯਰੂਸ਼ਲਮ, ਹਾਏ ਤੇਰੇ ਉੱਤੇ! ਤੂੰ ਪਾਕ ਸਾਫ਼ ਨਾ ਹੋਵੇਂਗਾ! ਕਿੰਨ੍ਹਾਂ ਸਮਾਂ ਅਜੇ ਹੋਰ ਹੈ?
Preljube tvoje, rzanje tvoje, sramotna kurvarstva tvoja po humovima, po poljima, gadove tvoje vidio sam; teško tebi, Jerusalime! zar se neæeš oèistiti? dokle još?