< ਯਿਰਮਿਯਾਹ 14 >
1 ੧ ਯਹੋਵਾਹ ਦਾ ਬਚਨ ਜਿਹੜਾ ਸੋਕੇ ਦੇ ਬਾਰੇ ਯਿਰਮਿਯਾਹ ਨੂੰ ਆਇਆ,
So much of the word of Yahweh as came unto Jeremiah, concerning the matter of the drought: —
2 ੨ ਯਹੂਦਾਹ ਵਿਰਲਾਪ ਕਰਦਾ ਹੈ, ਉਸ ਦੇ ਫਾਟਕ ਝੋਰਾ ਕਰਦੇ ਹਨ, ਉਸ ਦੇ ਲੋਕ ਕਾਲਿਆਂ ਬਸਤਰਾਂ ਨਾਲ ਭੋਂ ਉੱਤੇ ਬਹਿੰਦੇ ਹਨ, ਯਰੂਸ਼ਲਮ ਦੀਆਂ ਧਾਹਾਂ ਉਤਾਹਾਂ ਪਹੁੰਚ ਗਈਆਂ ਹਨ।
Judah mourneth, And the gates thereof, pine They lie in gloom on the ground, —And, the outcry of Jerusalem, hath ascended;
3 ੩ ਉਹਨਾਂ ਦੇ ਸ਼ਰੀਫ ਆਪਣਿਆਂ ਛੋਟਿਆਂ ਨੂੰ ਪਾਣੀ ਲਈ ਭੇਜਦੇ ਹਨ, ਉਹ ਚੁਬੱਚਿਆਂ ਉੱਤੇ ਜਾਂਦੇ ਹਨ, ਪਰ ਪਾਣੀ ਨਹੀਂ ਲੱਭਦਾ। ਉਹ ਆਪਣੇ ਸੱਖਣੇ ਭਾਂਡਿਆਂ ਸਣੇ ਮੁੜ ਆਉਂਦੇ ਹਨ, ਉਹ ਸ਼ਰਮਿੰਦੇ ਹੁੰਦੇ ਅਤੇ ਮੂੰਹ ਕਾਲੇ ਹੋ ਕੇ ਆਪਣੇ ਸਿਰ ਢੱਕ ਲੈਂਦੇ ਹਨ।
And, their nobles have sent their menials to the waters, —They have been to the pits, They have found no water They have returned, their vessels empty, They are pale and ashamed and have covered their heads.
4 ੪ ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲ੍ਹੀ ਸ਼ਰਮਿੰਦੇ ਹਨ, ਉਹਨਾਂ ਆਪਣੇ ਸਿਰ ਢੱਕ ਲਏ ਹਨ।
Because the ground, is cracked, For there hath been no rain in the land, The plowmen are pale They have covered their heads.
5 ੫ ਹਰਨੀ ਵੀ ਰੜ ਵਿੱਚ ਜਣਦੀ ਹੈ ਅਤੇ ਬੱਚਾ ਛੱਡ ਜਾਂਦੀ ਹੈ, ਕਿਉਂ ਜੋ ਉੱਤੇ ਘਾਹ ਨਹੀਂ ਹੈ।
For, even the hind of the field hath calved and forsaken, Because there is no young herbage;
6 ੬ ਜੰਗਲੀ ਗਧੇ ਨੰਗੇ ਟਿੱਬਿਆਂ ਉੱਤੇ ਖਲੋ ਕੇ ਹਵਾ ਲਈ ਗਿੱਦੜਾਂ ਵਾਂਗੂੰ ਘੁਰਕਦੇ ਹਨ, ਉਹਨਾਂ ਦੀਆਂ ਅੱਖਾਂ ਰਹਿ ਜਾਂਦੀਆਂ ਹਨ, ਕਿਉਂ ਜੋ ਹਰਿਆਈ ਹੈ ਨਹੀਂ।
Yea, wild asses stand still on the bare heights, They pant for air like jackals, —Dimmed are their eyes Because there is no grass.
7 ੭ ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨੇਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ-ਫੇਰੀਆਂ ਬਹੁਤ ਹਨ, ਅਸੀਂ ਤੇਰਾ ਪਾਪ ਕੀਤਾ।
Though, our iniquities, have testified against us, O Yahweh, effectually work thou for the sake of thy Name, —For our apostasies have abounded Against thee, have we sinned.
8 ੮ ਹੇ ਇਸਰਾਏਲ ਦੀ ਆਸਾ, ਅਤੇ ਦੁੱਖ ਦੇ ਵੇਲੇ ਉਹ ਦੇ ਬਚਾਉਣ ਵਾਲੇ, ਤੂੰ ਕਿਉਂ ਦੇਸ ਵਿੱਚ ਇੱਕ ਪਰਦੇਸੀ ਵਾਂਗੂੰ ਹੋਇਆ ਹੈ? ਜਾਂ ਉਸ ਰਾਹੀ ਵਾਂਗੂੰ ਜਿਹੜਾ ਰਾਤ ਕੱਟਣ ਲਈ ਮੁੜਦਾ ਹੈ?
Thou Hope of Israel, His Saviour in the time of distress, —Wherefore shouldst thou be as a sojourner in the and? Or as a wayfarer, who hath turned aside to lodge for the night?
9 ੯ ਤੂੰ ਕਿਉਂ ਮਨੁੱਖ ਵਾਂਗੂੰ ਘਬਰਾ ਜਾਂਦਾ ਹੈ? ਜਾਂ ਉਸ ਸੂਰਮੇ ਵਾਂਗੂੰ ਜੋ ਬਚਾ ਨਹੀਂ ਸਕਦਾ? ਤਾਂ ਵੀ ਹੇ ਯਹੋਵਾਹ, ਤੂੰ ਸਾਡੇ ਵਿਚਕਾਰ ਹੈ, ਅਤੇ ਅਸੀਂ ਤੇਰੇ ਨਾਮ ਦੇ ਕਹਾਉਂਦੇ ਹਾਂ, ਸਾਨੂੰ ਨਾ ਛੱਡ।
Wherefore, shouldst thou be as a man astounded, As a mighty man who cannot save? Yet, thou, art in our midst—O Yahweh And, thy Name, on us, hath been called Do not abandon us!
10 ੧੦ ਯਹੋਵਾਹ ਇਸ ਪਰਜਾ ਲਈ ਇਸ ਤਰ੍ਹਾਂ ਆਖਦਾ ਹੈ, - ਉਹਨਾਂ ਨੇ ਅਵਾਰਾ ਫਿਰਨ ਨਾਲ ਕਿੰਨ੍ਹਾਂ ਪਿਆਰ ਕੀਤਾ! ਉਹਨਾਂ ਆਪਣੇ ਪੈਰਾਂ ਨੂੰ ਨਹੀਂ ਰੋਕਿਆ ਹੈ। ਇਸ ਲਈ ਯਹੋਵਾਹ ਉਹਨਾਂ ਨੂੰ ਨਹੀਂ ਚਾਹੁੰਦਾ, ਹੁਣ ਉਹ ਉਹਨਾਂ ਦੀ ਬਦੀ ਚੇਤੇ ਕਰੇਗਾ, ਉਹਨਾਂ ਦੇ ਪਾਪ ਦੀ ਖ਼ਬਰ ਲਵੇਗਾ।
Thus, saith Yahweh To this people In this way, have they loved to wander, Their feet, have they not restrained, —Yahweh, therefore hath not accepted them, Now, will he call to mind their iniquity, —That he may punish their sins.
11 ੧੧ ਯਹੋਵਾਹ ਨੇ ਮੈਨੂੰ ਆਖਿਆ, ਇਸ ਪਰਜਾ ਦੇ ਭਲੇ ਲਈ ਪ੍ਰਾਰਥਨਾ ਨਾ ਕਰ
And Yahweh said unto me, —Do not pray for this people for blessing;
12 ੧੨ ਭਾਵੇਂ ਉਹ ਵਰਤ ਰੱਖਣ, ਮੈਂ ਉਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਉਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਉਹਨਾਂ ਨੂੰ ਕਬੂਲ ਨਾ ਕਰਾਂਗਾ। ਮੈਂ ਉਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ!।
Though they fast, I am not going to hearken unto their loud cry, and Though they offer ascending-sacrifice and meal-offering, I am not going to accept them, —For with sword and with famine and with pestilence, am, I, about to consume them.
13 ੧੩ ਤਦ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਨਬੀ ਤਾਂ ਉਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਇਸ ਥਾਂ ਵਿੱਚ ਸੱਚੀ ਸ਼ਾਂਤੀ ਦਿਆਂਗਾ
Then said I, Ah, My Lord Yahweh! Lo! the prophets, are saying to them—Ye shall not see the sword And famine, shall ye not have, —For prosperity in truth, will I give you, in this place.
14 ੧੪ ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠੇ ਅਗੰਮ ਵਾਕ ਕਰਦੇ ਹਨ। ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਉਹਨਾਂ ਨਾਲ ਬੋਲਿਆ। ਉਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫ਼ਾਲ ਪਾਉਣ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ
So then Yahweh said unto me, Falsehood, are the prophets prophesying in my name, I have not sent them Neither have I commanded them, Neither have I spoken unto them, —A vision of falsehood, and A divination of worthlessness and A fraud of their own hearts, They, are prophesying unto you.
15 ੧੫ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਨਬੀ ਜਿਹੜੇ ਮੇਰੇ ਨਾਮ ਲੈ ਕੇ ਅਗੰਮ ਵਾਚਦੇ ਹਨ ਮੈਂ ਉਹਨਾਂ ਨੂੰ ਨਹੀਂ ਭੇਜਿਆ। ਉਹ ਆਖਦੇ ਹਨ ਕਿ ਇਸ ਦੇਸ ਵਿੱਚ ਤਲਵਾਰ ਅਤੇ ਕਾਲ ਨਹੀਂ ਆਵੇਗਾ। ਉਹ ਨਬੀ ਤਲਵਾਰ ਅਤੇ ਕਾਲ ਨਾਲ ਮਾਰ ਦਿੱਤੇ ਜਾਣਗੇ
Therefore, Thus, saith Yahweh concerning the prophets who are prophesying in my Name though, I, sent them not, and yet, they have been, saying, Neither sword nor famine, shall there be in this land, —By sword or by famine, shall, those prophets, be consumed;
16 ੧੬ ਉਹ ਲੋਕ ਜਿਹਨਾਂ ਲਈ ਉਹ ਅਗੰਮ ਵਾਚਦੇ ਹਨ ਕਾਲ ਅਤੇ ਤਲਵਾਰ ਦੇ ਰਾਹੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਸੁੱਟ ਦਿੱਤੇ ਜਾਣਗੇ। ਉਹ ਕਬਰ ਵਿੱਚ ਪਾਏ ਨਾ ਜਾਣਗੇ, ਨਾ ਉਹ, ਨਾ ਉਹਨਾਂ ਦੀਆਂ ਔਰਤਾਂ, ਨਾ ਉਹਨਾਂ ਦੇ ਪੁੱਤਰ, ਨਾ ਉਹਨਾਂ ਦੀਆਂ ਧੀਆਂ। ਮੈਂ ਉਹਨਾਂ ਦੀ ਬਦੀ ਉਹਨਾਂ ਉੱਤੇ ਡੋਲ੍ਹਾਂਗਾ।
And the people to whom they have been prophesying shall be getting cast out into the streets of Jerusalem because of the famine and the sword, and of there being none to give burial unto them, them, their wives, nor their sons nor their daughters, —So will I pour out upon them their own wickedness.
17 ੧੭ ਤੂੰ ਉਹਨਾਂ ਨੂੰ ਇਹ ਗੱਲ ਆਖ, - ਮੇਰੀਆਂ ਅੱਖਾਂ ਰਾਤ-ਦਿਨ ਹੰਝੂ ਵਹਾਉਣਗੀਆਂ, ਉਹ ਨਾ ਥੰਮਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ।
Therefore shalt thou say unto them this word, Let mine eyes, run down with tears night and day, And let them not rest, —For with a grievous injury, hath been injured the virgin the daughter of my people, With a wound, severe indeed!
18 ੧੮ ਜੇ ਮੈਂ ਬਾਹਰ ਖੇਤ ਵਿੱਚ ਜਾਂਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਉਹ ਨਹੀਂ ਜਾਣਦੇ।
If I have gone out into the field, Then lo! the slain of the sword! And, if I have entered the city, Then lo! the diseases of famine! For, both prophet and priest, have trafficked against the land unnoticed.
19 ੧੯ ਕੀ ਤੂੰ ਯਹੂਦਾਹ ਨੂੰ ਉੱਕਾ ਹੀ ਰੱਦ ਕੀਤਾ ਹੈ? ਕੀ ਤੇਰੀ ਜਾਨ ਨੂੰ ਸੀਯੋਨ ਤੋਂ ਘਿਣ ਆਉਂਦੀ ਹੈ? ਤੂੰ ਸਾਨੂੰ ਕਿਉਂ ਮਾਰਿਆ ਕੁੱਟਿਆ ਹੈ, ਕਿ ਸਾਡੇ ਲਈ ਕੋਈ ਇਲਾਜ ਨਹੀਂ? ਅਸੀਂ ਸ਼ਾਂਤੀ ਨੂੰ ਉਡੀਕਿਆ ਪਰ ਭਲਿਆਈ ਹੈ ਨਹੀਂ, ਅਰੋਗਤਾ ਦੇ ਵੇਲੇ ਲਈ ਵੀ ਪਰ ਵੇਖੋ, ਹੌਲ ਸੀ।
Hast thou, utterly rejected, Judah? Zion itself, hath thy soul loathed? Why, hast thou smitten us so that there is for us no healing? A waiting For prosperity, but no welfare, and For a time of healing, but lo! terror!
20 ੨੦ ਹੇ ਯਹੋਵਾਹ, ਅਸੀਂ ਆਪਣਾ ਦੁਸ਼ਟਪੁਣਾ ਜਾਣਦੇ ਹਾਂ, ਅਸੀਂ ਆਪਣੇ ਪੁਰਖਿਆਂ ਦੀ ਬਦੀ ਨੂੰ ਵੀ, ਕਿਉਂ ਜੋ ਅਸੀਂ ਤੇਰਾ ਪਾਪ ਕੀਤਾ।
We acknowledge O Yahweh Our own lawlessness The iniquity of our fathers, —For we have sinned against thee.
21 ੨੧ ਆਪਣੇ ਨਾਮ ਦੇ ਨਮਿੱਤ ਸਾਡੀ ਨਿੰਦਿਆ ਨਾ ਕਰ, ਆਪਣੇ ਪਰਤਾਪਵਾਨ ਸਿੰਘਾਸਣ ਦੀ ਨਿਰਾਦਰੀ ਨਾ ਕਰ, ਚੇਤੇ ਕਰ ਅਤੇ ਆਪਣਾ ਨੇਮ ਸਾਡੇ ਨਾਲੋਂ ਨਾ ਤੋੜ।
Do not despise—for the sake of thy Name, Do not treat with contempt—the throne of thy glory, —Remember!—do not break thy covenant with us.
22 ੨੨ ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸਕਦੀ ਹੈ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ।
Are there, among the vanities of the nations senders of rain? Or can, the heavens themselves, give myriad drops? Art not, thou, he, O Yahweh our God? Therefore will we wait for thee, For, thou, hast made all these.