< ਯਿਰਮਿਯਾਹ 14 >

1 ਯਹੋਵਾਹ ਦਾ ਬਚਨ ਜਿਹੜਾ ਸੋਕੇ ਦੇ ਬਾਰੇ ਯਿਰਮਿਯਾਹ ਨੂੰ ਆਇਆ,
אֲשֶׁ֨ר הָיָ֤ה דְבַר־יְהוָה֙ אֶֽל־יִרְמְיָ֔הוּ עַל־דִּבְרֵ֖י הַבַּצָּרֹֽות׃
2 ਯਹੂਦਾਹ ਵਿਰਲਾਪ ਕਰਦਾ ਹੈ, ਉਸ ਦੇ ਫਾਟਕ ਝੋਰਾ ਕਰਦੇ ਹਨ, ਉਸ ਦੇ ਲੋਕ ਕਾਲਿਆਂ ਬਸਤਰਾਂ ਨਾਲ ਭੋਂ ਉੱਤੇ ਬਹਿੰਦੇ ਹਨ, ਯਰੂਸ਼ਲਮ ਦੀਆਂ ਧਾਹਾਂ ਉਤਾਹਾਂ ਪਹੁੰਚ ਗਈਆਂ ਹਨ।
אָבְלָ֣ה יְהוּדָ֔ה וּשְׁעָרֶ֥יהָ אֻמְלְל֖וּ קָדְר֣וּ לָאָ֑רֶץ וְצִוְחַ֥ת יְרוּשָׁלַ֖͏ִם עָלָֽתָה׃
3 ਉਹਨਾਂ ਦੇ ਸ਼ਰੀਫ ਆਪਣਿਆਂ ਛੋਟਿਆਂ ਨੂੰ ਪਾਣੀ ਲਈ ਭੇਜਦੇ ਹਨ, ਉਹ ਚੁਬੱਚਿਆਂ ਉੱਤੇ ਜਾਂਦੇ ਹਨ, ਪਰ ਪਾਣੀ ਨਹੀਂ ਲੱਭਦਾ। ਉਹ ਆਪਣੇ ਸੱਖਣੇ ਭਾਂਡਿਆਂ ਸਣੇ ਮੁੜ ਆਉਂਦੇ ਹਨ, ਉਹ ਸ਼ਰਮਿੰਦੇ ਹੁੰਦੇ ਅਤੇ ਮੂੰਹ ਕਾਲੇ ਹੋ ਕੇ ਆਪਣੇ ਸਿਰ ਢੱਕ ਲੈਂਦੇ ਹਨ।
וְאַדִּ֣רֵיהֶ֔ם שָׁלְח֥וּ צְעֹורֵיהֶם (צְעִירֵיהֶ֖ם) לַמָּ֑יִם בָּ֣אוּ עַל־גֵּבִ֞ים לֹא־מָ֣צְאוּ מַ֗יִם שָׁ֤בוּ כְלֵיהֶם֙ רֵיקָ֔ם בֹּ֥שׁוּ וְהָכְלְמ֖וּ וְחָפ֥וּ רֹאשָֽׁם׃
4 ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲ੍ਹੀ ਸ਼ਰਮਿੰਦੇ ਹਨ, ਉਹਨਾਂ ਆਪਣੇ ਸਿਰ ਢੱਕ ਲਏ ਹਨ।
בַּעֲב֤וּר הָאֲדָמָה֙ חַ֔תָּה כִּ֛י לֹא־הָיָ֥ה גֶ֖שֶׁם בָּאָ֑רֶץ בֹּ֥שׁוּ אִכָּרִ֖ים חָפ֥וּ רֹאשָֽׁם׃
5 ਹਰਨੀ ਵੀ ਰੜ ਵਿੱਚ ਜਣਦੀ ਹੈ ਅਤੇ ਬੱਚਾ ਛੱਡ ਜਾਂਦੀ ਹੈ, ਕਿਉਂ ਜੋ ਉੱਤੇ ਘਾਹ ਨਹੀਂ ਹੈ।
כִּ֤י גַם־אַיֶּ֙לֶת֙ בַּשָּׂדֶ֔ה יָלְדָ֖ה וְעָזֹ֑וב כִּ֥י לֹֽא־הָיָ֖ה דֶּֽשֶׁא׃
6 ਜੰਗਲੀ ਗਧੇ ਨੰਗੇ ਟਿੱਬਿਆਂ ਉੱਤੇ ਖਲੋ ਕੇ ਹਵਾ ਲਈ ਗਿੱਦੜਾਂ ਵਾਂਗੂੰ ਘੁਰਕਦੇ ਹਨ, ਉਹਨਾਂ ਦੀਆਂ ਅੱਖਾਂ ਰਹਿ ਜਾਂਦੀਆਂ ਹਨ, ਕਿਉਂ ਜੋ ਹਰਿਆਈ ਹੈ ਨਹੀਂ।
וּפְרָאִים֙ עָמְד֣וּ עַל־שְׁפָיִ֔ם שָׁאֲפ֥וּ ר֖וּחַ כַּתַּנִּ֑ים כָּל֥וּ עֵינֵיהֶ֖ם כִּי־אֵ֥ין עֵֽשֶׂב׃
7 ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨੇਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ-ਫੇਰੀਆਂ ਬਹੁਤ ਹਨ, ਅਸੀਂ ਤੇਰਾ ਪਾਪ ਕੀਤਾ।
אִם־עֲוֹנֵ֙ינוּ֙ עָ֣נוּ בָ֔נוּ יְהוָ֕ה עֲשֵׂ֖ה לְמַ֣עַן שְׁמֶ֑ךָ כִּֽי־רַבּ֥וּ מְשׁוּבֹתֵ֖ינוּ לְךָ֥ חָטָֽאנוּ׃
8 ਹੇ ਇਸਰਾਏਲ ਦੀ ਆਸਾ, ਅਤੇ ਦੁੱਖ ਦੇ ਵੇਲੇ ਉਹ ਦੇ ਬਚਾਉਣ ਵਾਲੇ, ਤੂੰ ਕਿਉਂ ਦੇਸ ਵਿੱਚ ਇੱਕ ਪਰਦੇਸੀ ਵਾਂਗੂੰ ਹੋਇਆ ਹੈ? ਜਾਂ ਉਸ ਰਾਹੀ ਵਾਂਗੂੰ ਜਿਹੜਾ ਰਾਤ ਕੱਟਣ ਲਈ ਮੁੜਦਾ ਹੈ?
מִקְוֵה֙ יִשְׂרָאֵ֔ל מֹֽושִׁיעֹ֖ו בְּעֵ֣ת צָרָ֑ה לָ֤מָּה תִֽהְיֶה֙ כְּגֵ֣ר בָּאָ֔רֶץ וּכְאֹרֵ֖חַ נָטָ֥ה לָלֽוּן׃
9 ਤੂੰ ਕਿਉਂ ਮਨੁੱਖ ਵਾਂਗੂੰ ਘਬਰਾ ਜਾਂਦਾ ਹੈ? ਜਾਂ ਉਸ ਸੂਰਮੇ ਵਾਂਗੂੰ ਜੋ ਬਚਾ ਨਹੀਂ ਸਕਦਾ? ਤਾਂ ਵੀ ਹੇ ਯਹੋਵਾਹ, ਤੂੰ ਸਾਡੇ ਵਿਚਕਾਰ ਹੈ, ਅਤੇ ਅਸੀਂ ਤੇਰੇ ਨਾਮ ਦੇ ਕਹਾਉਂਦੇ ਹਾਂ, ਸਾਨੂੰ ਨਾ ਛੱਡ।
לָ֤מָּה תִֽהְיֶה֙ כְּאִ֣ישׁ נִדְהָ֔ם כְּגִבֹּ֖ור לֹא־יוּכַ֣ל לְהֹושִׁ֑יעַ וְאַתָּ֧ה בְקִרְבֵּ֣נוּ יְהוָ֗ה וְשִׁמְךָ֛ עָלֵ֥ינוּ נִקְרָ֖א אַל־תַּנִּחֵֽנוּ׃ ס
10 ੧੦ ਯਹੋਵਾਹ ਇਸ ਪਰਜਾ ਲਈ ਇਸ ਤਰ੍ਹਾਂ ਆਖਦਾ ਹੈ, - ਉਹਨਾਂ ਨੇ ਅਵਾਰਾ ਫਿਰਨ ਨਾਲ ਕਿੰਨ੍ਹਾਂ ਪਿਆਰ ਕੀਤਾ! ਉਹਨਾਂ ਆਪਣੇ ਪੈਰਾਂ ਨੂੰ ਨਹੀਂ ਰੋਕਿਆ ਹੈ। ਇਸ ਲਈ ਯਹੋਵਾਹ ਉਹਨਾਂ ਨੂੰ ਨਹੀਂ ਚਾਹੁੰਦਾ, ਹੁਣ ਉਹ ਉਹਨਾਂ ਦੀ ਬਦੀ ਚੇਤੇ ਕਰੇਗਾ, ਉਹਨਾਂ ਦੇ ਪਾਪ ਦੀ ਖ਼ਬਰ ਲਵੇਗਾ।
כֹּֽה־אָמַ֨ר יְהוָ֜ה לָעָ֣ם הַזֶּ֗ה כֵּ֤ן אָֽהֲבוּ֙ לָנ֔וּעַ רַגְלֵיהֶ֖ם לֹ֣א חָשָׂ֑כוּ וַיהוָה֙ לֹ֣א רָצָ֔ם עַתָּה֙ יִזְכֹּ֣ר עֲוֹנָ֔ם וְיִפְקֹ֖ד חַטֹּאתָֽם׃ ס
11 ੧੧ ਯਹੋਵਾਹ ਨੇ ਮੈਨੂੰ ਆਖਿਆ, ਇਸ ਪਰਜਾ ਦੇ ਭਲੇ ਲਈ ਪ੍ਰਾਰਥਨਾ ਨਾ ਕਰ
וַיֹּ֥אמֶר יְהוָ֖ה אֵלָ֑י אַל־תִּתְפַּלֵּ֛ל בְּעַד־הָעָ֥ם הַזֶּ֖ה לְטֹובָֽה׃
12 ੧੨ ਭਾਵੇਂ ਉਹ ਵਰਤ ਰੱਖਣ, ਮੈਂ ਉਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਉਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਉਹਨਾਂ ਨੂੰ ਕਬੂਲ ਨਾ ਕਰਾਂਗਾ। ਮੈਂ ਉਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ!।
כִּ֣י יָצֻ֗מוּ אֵינֶ֤נִּי שֹׁמֵ֙עַ֙ אֶל־רִנָּתָ֔ם וְכִ֧י יַעֲל֛וּ עֹלָ֥ה וּמִנְחָ֖ה אֵינֶ֣נִּי רֹצָ֑ם כִּ֗י בַּחֶ֙רֶב֙ וּבָרָעָ֣ב וּבַדֶּ֔בֶר אָנֹכִ֖י מְכַלֶּ֥ה אֹותָֽם׃ ס
13 ੧੩ ਤਦ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਨਬੀ ਤਾਂ ਉਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਇਸ ਥਾਂ ਵਿੱਚ ਸੱਚੀ ਸ਼ਾਂਤੀ ਦਿਆਂਗਾ
וָאֹמַ֞ר אֲהָ֣הּ ׀ אֲדֹנָ֣י יְהוִ֗ה הִנֵּ֨ה הַנְּבִאִ֜ים אֹמְרִ֤ים לָהֶם֙ לֹֽא־תִרְא֣וּ חֶ֔רֶב וְרָעָ֖ב לֹֽא־יִהְיֶ֣ה לָכֶ֑ם כִּֽי־שְׁלֹ֤ום אֱמֶת֙ אֶתֵּ֣ן לָכֶ֔ם בַּמָּקֹ֖ום הַזֶּֽה׃ ס
14 ੧੪ ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠੇ ਅਗੰਮ ਵਾਕ ਕਰਦੇ ਹਨ। ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਉਹਨਾਂ ਨਾਲ ਬੋਲਿਆ। ਉਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫ਼ਾਲ ਪਾਉਣ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ
וַיֹּ֨אמֶר יְהוָ֜ה אֵלַ֗י שֶׁ֚קֶר הַנְּבִאִים֙ נִבְּאִ֣ים בִּשְׁמִ֔י לֹ֤א שְׁלַחְתִּים֙ וְלֹ֣א צִוִּיתִ֔ים וְלֹ֥א דִבַּ֖רְתִּי אֲלֵיהֶ֑ם חֲזֹ֨ון שֶׁ֜קֶר וְקֶ֤סֶם וֶאֱלוּל (וֶֽאֱלִיל֙) וְתַרְמוּת (וְתַרְמִ֣ית) לִבָּ֔ם הֵ֖מָּה מִֽתְנַבְּאִ֥ים לָכֶֽם׃ ס
15 ੧੫ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਨਬੀ ਜਿਹੜੇ ਮੇਰੇ ਨਾਮ ਲੈ ਕੇ ਅਗੰਮ ਵਾਚਦੇ ਹਨ ਮੈਂ ਉਹਨਾਂ ਨੂੰ ਨਹੀਂ ਭੇਜਿਆ। ਉਹ ਆਖਦੇ ਹਨ ਕਿ ਇਸ ਦੇਸ ਵਿੱਚ ਤਲਵਾਰ ਅਤੇ ਕਾਲ ਨਹੀਂ ਆਵੇਗਾ। ਉਹ ਨਬੀ ਤਲਵਾਰ ਅਤੇ ਕਾਲ ਨਾਲ ਮਾਰ ਦਿੱਤੇ ਜਾਣਗੇ
לָכֵ֞ן כֹּֽה־אָמַ֣ר יְהוָ֗ה עַֽל־הַנְּבִאִ֞ים הַנִּבְּאִ֣ים בִּשְׁמִי֮ וַאֲנִ֣י לֹֽא־שְׁלַחְתִּים֒ וְהֵ֙מָּה֙ אֹֽמְרִ֔ים חֶ֣רֶב וְרָעָ֔ב לֹ֥א יִהְיֶ֖ה בָּאָ֣רֶץ הַזֹּ֑את בַּחֶ֤רֶב וּבָֽרָעָב֙ יִתַּ֔מּוּ הַנְּבִאִ֖ים הָהֵֽמָּה׃
16 ੧੬ ਉਹ ਲੋਕ ਜਿਹਨਾਂ ਲਈ ਉਹ ਅਗੰਮ ਵਾਚਦੇ ਹਨ ਕਾਲ ਅਤੇ ਤਲਵਾਰ ਦੇ ਰਾਹੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਸੁੱਟ ਦਿੱਤੇ ਜਾਣਗੇ। ਉਹ ਕਬਰ ਵਿੱਚ ਪਾਏ ਨਾ ਜਾਣਗੇ, ਨਾ ਉਹ, ਨਾ ਉਹਨਾਂ ਦੀਆਂ ਔਰਤਾਂ, ਨਾ ਉਹਨਾਂ ਦੇ ਪੁੱਤਰ, ਨਾ ਉਹਨਾਂ ਦੀਆਂ ਧੀਆਂ। ਮੈਂ ਉਹਨਾਂ ਦੀ ਬਦੀ ਉਹਨਾਂ ਉੱਤੇ ਡੋਲ੍ਹਾਂਗਾ।
וְהָעָ֣ם אֲשֶׁר־הֵ֣מָּה נִבְּאִ֣ים לָהֶ֡ם יִֽהְי֣וּ מֻשְׁלָכִים֩ בְּחֻצֹ֨ות יְרוּשָׁלַ֜͏ִם מִפְּנֵ֣י ׀ הָרָעָ֣ב וְהַחֶ֗רֶב וְאֵ֤ין מְקַבֵּר֙ לָהֵ֔מָּה הֵ֣מָּה נְשֵׁיהֶ֔ם וּבְנֵיהֶ֖ם וּבְנֹֽתֵיהֶ֑ם וְשָׁפַכְתִּ֥י עֲלֵיהֶ֖ם אֶת־רָעָתָֽם׃
17 ੧੭ ਤੂੰ ਉਹਨਾਂ ਨੂੰ ਇਹ ਗੱਲ ਆਖ, - ਮੇਰੀਆਂ ਅੱਖਾਂ ਰਾਤ-ਦਿਨ ਹੰਝੂ ਵਹਾਉਣਗੀਆਂ, ਉਹ ਨਾ ਥੰਮਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ।
וְאָמַרְתָּ֤ אֲלֵיהֶם֙ אֶת־הַדָּבָ֣ר הַזֶּ֔ה תֵּרַ֨דְנָה עֵינַ֥י דִּמְעָ֛ה לַ֥יְלָה וְיֹומָ֖ם וְאַל־תִּדְמֶ֑ינָה כִּי֩ שֶׁ֨בֶר גָּדֹ֜ול נִשְׁבְּרָ֗ה בְּתוּלַת֙ בַּת־עַמִּ֔י מַכָּ֖ה נַחְלָ֥ה מְאֹֽד׃
18 ੧੮ ਜੇ ਮੈਂ ਬਾਹਰ ਖੇਤ ਵਿੱਚ ਜਾਂਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਉਹ ਨਹੀਂ ਜਾਣਦੇ।
אִם־יָצָ֣אתִי הַשָּׂדֶ֗ה וְהִנֵּה֙ חַלְלֵי־חֶ֔רֶב וְאִם֙ בָּ֣אתִי הָעִ֔יר וְהִנֵּ֖ה תַּחֲלוּאֵ֣י רָעָ֑ב כִּֽי־גַם־נָבִ֧יא גַם־כֹּהֵ֛ן סָחֲר֥וּ אֶל־אֶ֖רֶץ וְלֹ֥א יָדָֽעוּ׃ ס
19 ੧੯ ਕੀ ਤੂੰ ਯਹੂਦਾਹ ਨੂੰ ਉੱਕਾ ਹੀ ਰੱਦ ਕੀਤਾ ਹੈ? ਕੀ ਤੇਰੀ ਜਾਨ ਨੂੰ ਸੀਯੋਨ ਤੋਂ ਘਿਣ ਆਉਂਦੀ ਹੈ? ਤੂੰ ਸਾਨੂੰ ਕਿਉਂ ਮਾਰਿਆ ਕੁੱਟਿਆ ਹੈ, ਕਿ ਸਾਡੇ ਲਈ ਕੋਈ ਇਲਾਜ ਨਹੀਂ? ਅਸੀਂ ਸ਼ਾਂਤੀ ਨੂੰ ਉਡੀਕਿਆ ਪਰ ਭਲਿਆਈ ਹੈ ਨਹੀਂ, ਅਰੋਗਤਾ ਦੇ ਵੇਲੇ ਲਈ ਵੀ ਪਰ ਵੇਖੋ, ਹੌਲ ਸੀ।
הֲמָאֹ֨ס מָאַ֜סְתָּ אֶת־יְהוּדָ֗ה אִם־בְּצִיֹּון֙ גָּעֲלָ֣ה נַפְשֶׁ֔ךָ מַדּ֙וּעַ֙ הִכִּיתָ֔נוּ וְאֵ֥ין לָ֖נוּ מַרְפֵּ֑א קַוֵּ֤ה לְשָׁלֹום֙ וְאֵ֣ין טֹ֔וב וּלְעֵ֥ת מַרְפֵּ֖א וְהִנֵּ֥ה בְעָתָֽה׃
20 ੨੦ ਹੇ ਯਹੋਵਾਹ, ਅਸੀਂ ਆਪਣਾ ਦੁਸ਼ਟਪੁਣਾ ਜਾਣਦੇ ਹਾਂ, ਅਸੀਂ ਆਪਣੇ ਪੁਰਖਿਆਂ ਦੀ ਬਦੀ ਨੂੰ ਵੀ, ਕਿਉਂ ਜੋ ਅਸੀਂ ਤੇਰਾ ਪਾਪ ਕੀਤਾ।
יָדַ֧עְנוּ יְהוָ֛ה רִשְׁעֵ֖נוּ עֲוֹ֣ן אֲבֹותֵ֑ינוּ כִּ֥י חָטָ֖אנוּ לָֽךְ׃
21 ੨੧ ਆਪਣੇ ਨਾਮ ਦੇ ਨਮਿੱਤ ਸਾਡੀ ਨਿੰਦਿਆ ਨਾ ਕਰ, ਆਪਣੇ ਪਰਤਾਪਵਾਨ ਸਿੰਘਾਸਣ ਦੀ ਨਿਰਾਦਰੀ ਨਾ ਕਰ, ਚੇਤੇ ਕਰ ਅਤੇ ਆਪਣਾ ਨੇਮ ਸਾਡੇ ਨਾਲੋਂ ਨਾ ਤੋੜ।
אַל־תִּנְאַץ֙ לְמַ֣עַן שִׁמְךָ֔ אַל־תְּנַבֵּ֖ל כִּסֵּ֣א כְבֹודֶ֑ךָ זְכֹ֕ר אַל־תָּפֵ֥ר בְּרִֽיתְךָ֖ אִתָּֽנוּ׃
22 ੨੨ ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸਕਦੀ ਹੈ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ।
הֲיֵ֨שׁ בְּהַבְלֵ֤י הַגֹּויִם֙ מַגְשִׁמִ֔ים וְאִם־הַשָּׁמַ֖יִם יִתְּנ֣וּ רְבִבִ֑ים הֲלֹ֨א אַתָּה־ה֜וּא יְהוָ֤ה אֱלֹהֵ֙ינוּ֙ וּ֨נְקַוֶּה־לָּ֔ךְ כִּֽי־אַתָּ֥ה עָשִׂ֖יתָ אֶת־כָּל־אֵֽלֶּה׃ פ

< ਯਿਰਮਿਯਾਹ 14 >