< ਯਿਰਮਿਯਾਹ 15 >
1 ੧ ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਇਸ ਪਰਜਾ ਵੱਲ ਨਾ ਝੁਕਦਾ। ਉਹਨਾਂ ਨੂੰ ਮੇਰੇ ਅੱਗੋਂ ਕੱਢ ਦੇ ਕਿ ਉਹ ਚਲੇ ਜਾਣ!
L’Éternel me dit: Quand Moïse et Samuel se présenteraient devant moi, Je ne serais pas favorable à ce peuple. Chasse-le loin de ma face, qu’il s’en aille!
2 ੨ ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ? ਤਾਂ ਤੂੰ ਉਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਜਿਹੜੇ ਮੌਤ ਲਈ ਹਨ ਉਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ ਉਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ ਉਹ ਕਾਲ ਵੱਲ, ਜਿਹੜੇ ਕੈਦ ਲਈ ਹਨ ਉਹ ਕੈਦ ਵੱਲ ਚਲੇ ਜਾਣ।
Et s’ils te disent: Où irons-nous? Tu leur répondras: Ainsi parle l’Éternel: A la mort ceux qui sont pour la mort, A l’épée ceux qui sont pour l’épée, A la famine ceux qui sont pour la famine, A la captivité ceux qui sont pour la captivité!
3 ੩ ਮੈਂ ਉਹਨਾਂ ਦੇ ਉੱਤੇ ਚਾਰ ਵਸਤੂਆਂ ਨੂੰ ਠਹਿਰਾਵਾਂਗਾ, ਯਹੋਵਾਹ ਦਾ ਵਾਕ ਹੈ, - ਤਲਵਾਰ ਨੂੰ ਵੱਢਣ ਲਈ, ਕੁੱਤਿਆਂ ਨੂੰ ਪਾੜਨ ਲਈ ਅਤੇ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾ ਲੈਣ ਅਤੇ ਨਾਸ ਕਰਨ ਲਈ
J’enverrai contre eux quatre espèces de fléaux, dit l’Éternel, L’épée pour les tuer, Les chiens pour les traîner, Les oiseaux du ciel et les bêtes de la terre Pour les dévorer et les détruire.
4 ੪ ਮੈਂ ਉਹਨਾਂ ਨੂੰ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਪੁੱਤਰ ਮਨੱਸ਼ਹ ਦੇ ਉਸ ਕੰਮ ਦੇ ਕਾਰਨ ਜੋ ਉਸ ਯਰੂਸ਼ਲਮ ਵਿੱਚ ਕੀਤਾ ਸਾਰੀ ਧਰਤੀ ਦੀਆਂ ਪਾਤਸ਼ਾਹੀਆਂ ਲਈ ਇੱਕ ਭੈਅ ਹੋਣ ਲਈ ਦਿਆਂਗਾ।
Je les rendrai un objet d’effroi pour tous les royaumes de la terre, A cause de Manassé, fils d’Ézéchias, roi de Juda, Et de tout ce qu’il a fait dans Jérusalem.
5 ੫ ਹੇ ਯਰੂਸ਼ਲਮ, ਕੌਣ ਤੇਰੇ ਉੱਤੇ ਤਰਸ ਖਾਵੇਗਾ? ਜਾਂ ਕੌਣ ਤੇਰਾ ਦਰਦੀ ਹੋਵੇਗਾ? ਜਾਂ ਕੌਣ ਤੇਰੀ ਸੁੱਖ-ਸਾਂਦ ਪੁੱਛਣ ਲਈ ਮੁੜੇਗਾ?
Qui aura pitié de toi, Jérusalem, Qui te plaindra? Qui ira s’informer de ton état?
6 ੬ ਤੂੰ ਮੈਨੂੰ ਛੱਡ ਦਿੱਤਾ, ਯਹੋਵਾਹ ਦਾ ਵਾਕ ਹੈ, ਤੂੰ ਪਿੱਛੇ ਨੂੰ ਫਿਰ ਗਈ। ਮੈਂ ਤੇਰੇ ਵਿਰੁੱਧ ਆਪਣਾ ਹੱਥ ਚੁੱਕਾਂਗਾ ਅਤੇ ਤੈਨੂੰ ਨਾਸ ਕਰ ਦਿਆਂਗਾ, ਪਛਤਾਉਂਦਾ ਮੈਂ ਥੱਕ ਗਿਆ!
Tu m’as abandonné, dit l’Éternel, tu es allée en arrière; Mais j’étends ma main sur toi, et je te détruis, Je suis las d’avoir compassion.
7 ੭ ਮੈਂ ਉਹਨਾਂ ਨੂੰ ਛੱਜਾਂ ਨਾਲ ਦੇਸ ਦੇ ਫਾਟਕਾਂ ਵਿੱਚ ਛੱਟਿਆ। ਮੈਂ ਉਹਨਾਂ ਨੂੰ ਔਂਤ ਕੀਤਾ, ਮੈਂ ਆਪਣੀ ਪਰਜਾ ਨੂੰ ਮਿਟਾ ਦਿੱਤਾ, ਉਹ ਆਪਣਿਆਂ ਰਾਹਾਂ ਤੋਂ ਨਹੀਂ ਮੁੜੇ।
Je les vanne avec le vent aux portes du pays; Je prive d’enfants, je fais périr mon peuple, Qui ne s’est pas détourné de ses voies.
8 ੮ ਉਹਨਾਂ ਦੀਆਂ ਵਿਧਵਾਂ ਮੇਰੇ ਅੱਗੇ, ਸਮੁੰਦਰ ਦੀ ਰੇਤ ਨਾਲੋਂ ਵੱਧ ਗਈਆਂ। ਮੈਂ ਦੁਪਹਿਰ ਦੇ ਵੇਲੇ ਜੁਆਨਾਂ ਦੀਆਂ ਮਾਵਾਂ ਦੇ ਵਿਰੁੱਧ ਇੱਕ ਲੁਟੇਰਾ ਲਿਆਂਦਾ ਹਾਂ, ਮੈਂ ਉਹ ਦੇ ਉੱਤੇ ਕਸ਼ਟ ਅਤੇ ਡਰ ਅੱਚਨਚੇਤ ਪਾਇਆ।
Ses veuves sont plus nombreuses que les grains de sable de la mer; J’amène sur eux, sur la mère du jeune homme, Le dévastateur en plein midi; Je fais soudain tomber sur elle l’angoisse et la terreur.
9 ੯ ਉਹ ਜਿਸ ਨੇ ਸੱਤ ਜਣੇ ਸਨ ਮਾੜੀ ਹੋ ਗਈ ਹੈ, ਉਸ ਜਾਨ ਦੇ ਦਿੱਤੀ, ਜਦ ਅਜੇ ਦਿਨ ਹੀ ਸੀ ਉਹ ਦਾ ਸੂਰਜ ਲਹਿ ਗਿਆ, ਉਹ ਸ਼ਰਮਿੰਦੀ ਅਤੇ ਬੇਪਤ ਹੋਈ, ਮੈਂ ਉਹਨਾਂ ਦੇ ਰਹਿੰਦੇ-ਖੂਹੰਦੇ ਨੂੰ ਉਹਨਾਂ ਦੇ ਵੈਰੀਆਂ ਦੇ ਸਾਹਮਣੇ ਤਲਵਾਰ ਦੇ ਹਵਾਲੇ ਕਰਾਂਗਾ, ਯਹੋਵਾਹ ਦਾ ਵਾਕ ਹੈ।
Celle qui avait enfanté sept fils est désolée, Elle rend l’âme; Son soleil se couche quand il est encore jour; Elle est confuse, couverte de honte. Ceux qui restent, je les livre à l’épée devant leurs ennemis, Dit l’Éternel.
10 ੧੦ ਹਾਏ ਮੇਰੇ ਉੱਤੇ! ਹੇ ਮੇਰੀ ਮਾਤਾ ਕਿ ਤੂੰ ਮੈਨੂੰ ਜਣਿਆ ਜੋ ਸਾਰੇ ਦੇਸ ਲਈ ਇੱਕ ਲੜਾਕਾ ਮਨੁੱਖ ਅਤੇ ਇੱਕ ਫਸਾਦੀ ਮਨੁੱਖ ਹਾਂ। ਨਾ ਮੈਂ ਉਧਾਰ ਦਿੱਤਾ, ਨਾ ਉਧਾਰ ਲਿਆ, ਤਾਂ ਵੀ ਸਾਰੇ ਮੈਨੂੰ ਫਿਟਕਾਰਦੇ ਹਨ!
Malheur à moi, ma mère, de ce que tu m’as fait naître Homme de dispute et de querelle pour tout le pays! Je n’emprunte ni ne prête, Et cependant tous me maudissent.
11 ੧੧ ਯਹੋਵਾਹ ਨੇ ਆਖਿਆ, ਮੈਂ ਸੱਚ-ਮੁੱਚ ਤੈਨੂੰ ਭਲਿਆਈ ਲਈ ਛੁਡਾਵਾਂਗਾ, ਮੈਂ ਸੱਚ-ਮੁੱਚ ਬੁਰਿਆਈ ਦੇ ਸਮੇਂ ਵਿੱਚ ਅਤੇ ਦੁੱਖ ਦੇ ਸਮੇਂ ਵਿੱਚ ਵੈਰੀਆਂ ਕੋਲੋਂ ਤੇਰੇ ਅੱਗੇ ਤਰਲੇ ਕਰਾਵਾਂਗਾ
L’Éternel dit: Certes, tu auras un avenir heureux; Certes, je forcerai l’ennemi à t’adresser ses supplications, Au temps du malheur et au temps de la détresse.
12 ੧੨ ਕੀ ਕੋਈ ਲੋਹੇ ਨੂੰ, ਹਾਂ, ਉੱਤਰੀ ਲੋਹੇ ਜਾਂ ਪਿੱਤਲ ਨੂੰ ਤੋੜ ਸਕਦਾ ਹੈ?
Le fer brisera-t-il le fer du septentrion et l’airain?
13 ੧੩ ਮੈਂ ਤੇਰੇ ਮਾਲ ਅਤੇ ਤੇਰੇ ਖ਼ਜ਼ਾਨਿਆਂ ਨੂੰ ਲੁੱਟ ਲਈ ਦਿਆਂਗਾ, ਮੁੱਲ ਲਈ ਨਹੀਂ, ਸਗੋਂ ਤੇਰੇ ਸਾਰੇ ਪਾਪਾਂ ਦੇ ਕਾਰਨ ਤੇਰੀਆਂ ਹੱਦਾਂ ਦੇ ਵਿੱਚ ਇਹ ਹੋਵੇਗਾ
Je livre gratuitement au pillage tes biens et tes trésors, A cause de tous tes péchés, sur tout ton territoire.
14 ੧੪ ਮੈਂ ਉਹਨਾਂ ਨੂੰ ਤੇਰੇ ਵੈਰੀਆਂ ਦੇ ਨਾਲ ਇੱਕ ਅਜਿਹੇ ਦੇਸ ਵੱਲ ਲੰਘਾ ਦਿਆਂਗਾ ਜਿਹ ਨੂੰ ਤੂੰ ਨਹੀਂ ਜਾਣਦਾ ਕਿਉਂ ਜੋ ਮੇਰੇ ਕ੍ਰੋਧ ਵਿੱਚ ਅੱਗ ਮੱਚ ਉੱਠੀ ਹੈ ਜੋ ਤੁਹਾਡੇ ਉੱਤੇ ਮੱਚੇਗੀ।
Je te fais passer avec ton ennemi dans un pays que tu ne connais pas, Car le feu de ma colère s’est allumé, Il brûle sur vous.
15 ੧੫ ਹੇ ਯਹੋਵਾਹ, ਤੂੰ ਜਾਣਦਾ ਹੈਂ, ਮੈਨੂੰ ਚੇਤੇ ਕਰ ਅਤੇ ਮੇਰੀ ਖ਼ਬਰ ਲੈ, ਮੇਰੇ ਸਤਾਉਣ ਵਾਲਿਆਂ ਤੋਂ ਮੇਰਾ ਬਦਲਾ ਲੈ। ਆਪਣੀ ਧੀਰਜ ਵਿੱਚੋਂ ਮੈਨੂੰ ਨਾ ਚੁੱਕ ਲਈਂ, ਜਾਣ ਲੈ ਕਿ ਮੈਂ ਤੇਰੇ ਲਈ ਉਲਾਹਮਾ ਝੱਲਿਆ ਹੈ।
Tu sais tout, ô Éternel, souviens-toi de moi, ne m’oublie pas, Venge-moi de mes persécuteurs! Ne m’enlève pas, tandis que tu te montres lent à la colère! Sache que je supporte l’opprobre à cause de toi.
16 ੧੬ ਤੇਰੀਆਂ ਗੱਲਾਂ ਮੈਨੂੰ ਲੱਭੀਆਂ ਅਤੇ ਮੈਂ ਉਹਨਾਂ ਨੂੰ ਖਾ ਲਿਆ, ਤੇਰੀਆਂ ਗੱਲਾਂ ਮੇਰੇ ਲਈ ਖੁਸ਼ੀ, ਅਤੇ ਮੇਰੇ ਦਿਲ ਦਾ ਅਨੰਦ ਸਨ, ਕਿਉਂ ਜੋ ਮੈਂ ਤੇਰੇ ਨਾਮ ਦਾ ਅਖਵਾਉਂਦਾ ਹਾਂ, ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ।
J’ai recueilli tes paroles, et je les ai dévorées; Tes paroles ont fait la joie et l’allégresse de mon cœur; Car ton nom est invoqué sur moi, Éternel, Dieu des armées!
17 ੧੭ ਮੈਂ ਰੰਗ ਰਲੀਆਂ ਮਨਾਉਣ ਵਾਲਿਆਂ ਦੀ ਸੰਗਤ ਵਿੱਚ ਨਾ ਬੈਠਿਆ, ਨਾ ਮੈਂ ਚੋਹਲ ਕੀਤਾ। ਮੈਂ ਇਕੱਲਾ ਬੈਠ ਰਿਹਾ ਕਿਉਂ ਜੋ ਤੇਰਾ ਹੱਥ ਮੇਰੇ ਉੱਤੇ ਸੀ, ਤੂੰ ਆਪਣੇ ਗਜ਼ਬ ਨਾਲ ਮੈਨੂੰ ਭਰ ਦਿੱਤਾ ਸੀ।
Je ne me suis point assis dans l’assemblée des moqueurs, afin de m’y réjouir; Mais à cause de ta puissance, je me suis assis solitaire, Car tu me remplissais de fureur.
18 ੧੮ ਮੇਰੀ ਪੀੜ ਕਿਉਂ ਸਦਾ ਦੀ ਹੈ, ਅਤੇ ਮੇਰਾ ਫੱਟ ਕਿਉਂ ਅਸਾਧ ਹੈ, ਭਈ ਉਹ ਰਾਜੀ ਹੋਣ ਵਿੱਚ ਨਹੀਂ ਆਉਂਦਾ? ਕੀ ਤੂੰ ਮੇਰੇ ਲਈ ਝੂਠੀ ਨਦੀ ਵਰਗਾ ਹੋਵੇਂਗਾ? ਜਾਂ ਉਹਨਾਂ ਪਾਣੀਆਂ ਵਾਂਗੂੰ ਜਿਹੜੇ ਠਹਿਰਦੇ ਨਹੀਂ?।
Pourquoi ma souffrance est-elle continuelle? Pourquoi ma plaie est-elle douloureuse, et ne veut-elle pas se guérir? Serais-tu pour moi comme une source trompeuse, Comme une eau dont on n’est pas sûr?
19 ੧੯ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁਖ ਖਲੋ ਸਕੇਂ। ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁੱਖ ਵਰਗਾ ਹੋਵੇਂਗਾ। ਉਹ ਤੇਰੀ ਵੱਲ ਮੁੜਨਗੇ, ਪਰ ਤੂੰ ਉਹਨਾਂ ਵੱਲ ਨਾ ਮੁੜੇਗਾ।
C’est pourquoi ainsi parle l’Éternel: Si tu te rattaches à moi, je te répondrai, et tu te tiendras devant moi; Si tu sépares ce qui est précieux de ce qui est vil, tu seras comme ma bouche. C’est à eux de revenir à toi, Mais ce n’est pas à toi de retourner vers eux.
20 ੨੦ ਮੈਂ ਤੈਨੂੰ ਇਸ ਪਰਜਾ ਲਈ ਇੱਕ ਪੱਕੀ ਪਿੱਤਲ ਦੀ ਕੰਧ ਬਣਾਵਾਂਗਾ, ਉਹ ਤੇਰੇ ਨਾਲ ਲੜਨਗੇ, ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੇਰੇ ਨਾਲ ਜੋ ਹਾਂ, ਭਈ ਤੈਨੂੰ ਬਚਾਵਾਂ ਅਤੇ ਤੈਨੂੰ ਛੁਡਾਵਾਂ, ਯਹੋਵਾਹ ਦਾ ਵਾਕ ਹੈ।
Je te rendrai pour ce peuple comme une forte muraille d’airain; Ils te feront la guerre, mais ils ne te vaincront pas; Car je serai avec toi pour te sauver et te délivrer, Dit l’Éternel.
21 ੨੧ ਮੈਂ ਬੁਰਿਆਰ ਦੇ ਹੱਥੋਂ ਤੈਨੂੰ ਛੁਡਾਵਾਂਗਾ, ਅਤੇ ਬੇਤਰਸ ਦੇ ਹੱਥੋਂ ਤੇਰਾ ਨਿਸਤਾਰਾ ਕਰਾਂਗਾ।
Je te délivrerai de la main des méchants, Je te sauverai de la main des violents.