< ਯਿਰਮਿਯਾਹ 15 >

1 ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਇਸ ਪਰਜਾ ਵੱਲ ਨਾ ਝੁਕਦਾ। ਉਹਨਾਂ ਨੂੰ ਮੇਰੇ ਅੱਗੋਂ ਕੱਢ ਦੇ ਕਿ ਉਹ ਚਲੇ ਜਾਣ!
וַיֹּ֤אמֶר יְהוָה֙ אֵלַ֔י אִם־יַעֲמֹ֨ד מֹשֶׁ֤ה וּשְׁמוּאֵל֙ לְפָנַ֔י אֵ֥ין נַפְשִׁ֖י אֶל־הָעָ֣ם הַזֶּ֑ה שַׁלַּ֥ח מֵֽעַל־פָּנַ֖י וְיֵצֵֽאוּ׃
2 ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ? ਤਾਂ ਤੂੰ ਉਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਜਿਹੜੇ ਮੌਤ ਲਈ ਹਨ ਉਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ ਉਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ ਉਹ ਕਾਲ ਵੱਲ, ਜਿਹੜੇ ਕੈਦ ਲਈ ਹਨ ਉਹ ਕੈਦ ਵੱਲ ਚਲੇ ਜਾਣ।
וְהָיָ֛ה כִּֽי־יֹאמְר֥וּ אֵלֶ֖יךָ אָ֣נָה נֵצֵ֑א וְאָמַרְתָּ֨ אֲלֵיהֶ֜ם כֹּֽה־אָמַ֣ר יְהוָ֗ה אֲשֶׁ֨ר לַמָּ֤וֶת לַמָּ֙וֶת֙ וַאֲשֶׁ֤ר לַחֶ֙רֶב֙ לַחֶ֔רֶב וַאֲשֶׁ֤ר לָֽרָעָב֙ לָֽרָעָ֔ב וַאֲשֶׁ֥ר לַשְּׁבִ֖י לַשֶּֽׁבִי׃
3 ਮੈਂ ਉਹਨਾਂ ਦੇ ਉੱਤੇ ਚਾਰ ਵਸਤੂਆਂ ਨੂੰ ਠਹਿਰਾਵਾਂਗਾ, ਯਹੋਵਾਹ ਦਾ ਵਾਕ ਹੈ, - ਤਲਵਾਰ ਨੂੰ ਵੱਢਣ ਲਈ, ਕੁੱਤਿਆਂ ਨੂੰ ਪਾੜਨ ਲਈ ਅਤੇ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾ ਲੈਣ ਅਤੇ ਨਾਸ ਕਰਨ ਲਈ
וּפָקַדְתִּ֨י עֲלֵיהֶ֜ם אַרְבַּ֤ע מִשְׁפָּחוֹת֙ נְאֻם־יְהוָ֔ה אֶת־הַחֶ֣רֶב לַֽהֲרֹ֔ג וְאֶת־הַכְּלָבִ֖ים לִסְחֹ֑ב וְאֶת־ע֧וֹף הַשָּׁמַ֛יִם וְאֶת־בֶּהֱמַ֥ת הָאָ֖רֶץ לֶאֱכֹ֥ל וּלְהַשְׁחִֽית׃
4 ਮੈਂ ਉਹਨਾਂ ਨੂੰ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਪੁੱਤਰ ਮਨੱਸ਼ਹ ਦੇ ਉਸ ਕੰਮ ਦੇ ਕਾਰਨ ਜੋ ਉਸ ਯਰੂਸ਼ਲਮ ਵਿੱਚ ਕੀਤਾ ਸਾਰੀ ਧਰਤੀ ਦੀਆਂ ਪਾਤਸ਼ਾਹੀਆਂ ਲਈ ਇੱਕ ਭੈਅ ਹੋਣ ਲਈ ਦਿਆਂਗਾ।
וּנְתַתִּ֣ים לְזַֽעֲוָ֔ה לְכֹ֖ל מַמְלְכ֣וֹת הָאָ֑רֶץ בִּ֠גְלַל מְנַשֶּׁ֤ה בֶן־יְחִזְקִיָּ֙הוּ֙ מֶ֣לֶךְ יְהוּדָ֔ה עַ֥ל אֲשֶׁר־עָשָׂ֖ה בִּירוּשָׁלִָֽם׃
5 ਹੇ ਯਰੂਸ਼ਲਮ, ਕੌਣ ਤੇਰੇ ਉੱਤੇ ਤਰਸ ਖਾਵੇਗਾ? ਜਾਂ ਕੌਣ ਤੇਰਾ ਦਰਦੀ ਹੋਵੇਗਾ? ਜਾਂ ਕੌਣ ਤੇਰੀ ਸੁੱਖ-ਸਾਂਦ ਪੁੱਛਣ ਲਈ ਮੁੜੇਗਾ?
כִּ֠י מִֽי־יַחְמֹ֤ל עָלַ֙יִךְ֙ יְר֣וּשָׁלִַ֔ם וּמִ֖י יָנ֣וּד לָ֑ךְ וּמִ֣י יָס֔וּר לִשְׁאֹ֥ל לְשָׁלֹ֖ם לָֽךְ׃
6 ਤੂੰ ਮੈਨੂੰ ਛੱਡ ਦਿੱਤਾ, ਯਹੋਵਾਹ ਦਾ ਵਾਕ ਹੈ, ਤੂੰ ਪਿੱਛੇ ਨੂੰ ਫਿਰ ਗਈ। ਮੈਂ ਤੇਰੇ ਵਿਰੁੱਧ ਆਪਣਾ ਹੱਥ ਚੁੱਕਾਂਗਾ ਅਤੇ ਤੈਨੂੰ ਨਾਸ ਕਰ ਦਿਆਂਗਾ, ਪਛਤਾਉਂਦਾ ਮੈਂ ਥੱਕ ਗਿਆ!
אַ֣תְּ נָטַ֥שְׁתְּ אֹתִ֛י נְאֻם־יְהוָ֖ה אָח֣וֹר תֵּלֵ֑כִי וָאַ֨ט אֶת־יָדִ֤י עָלַ֙יִךְ֙ וָֽאַשְׁחִיתֵ֔ךְ נִלְאֵ֖יתִי הִנָּחֵֽם׃
7 ਮੈਂ ਉਹਨਾਂ ਨੂੰ ਛੱਜਾਂ ਨਾਲ ਦੇਸ ਦੇ ਫਾਟਕਾਂ ਵਿੱਚ ਛੱਟਿਆ। ਮੈਂ ਉਹਨਾਂ ਨੂੰ ਔਂਤ ਕੀਤਾ, ਮੈਂ ਆਪਣੀ ਪਰਜਾ ਨੂੰ ਮਿਟਾ ਦਿੱਤਾ, ਉਹ ਆਪਣਿਆਂ ਰਾਹਾਂ ਤੋਂ ਨਹੀਂ ਮੁੜੇ।
וָאֶזְרֵ֥ם בְּמִזְרֶ֖ה בְּשַׁעֲרֵ֣י הָאָ֑רֶץ שִׁכַּ֤לְתִּי אִבַּ֙דְתִּי֙ אֶת־עַמִּ֔י מִדַּרְכֵיהֶ֖ם לוֹא־שָֽׁבוּ׃
8 ਉਹਨਾਂ ਦੀਆਂ ਵਿਧਵਾਂ ਮੇਰੇ ਅੱਗੇ, ਸਮੁੰਦਰ ਦੀ ਰੇਤ ਨਾਲੋਂ ਵੱਧ ਗਈਆਂ। ਮੈਂ ਦੁਪਹਿਰ ਦੇ ਵੇਲੇ ਜੁਆਨਾਂ ਦੀਆਂ ਮਾਵਾਂ ਦੇ ਵਿਰੁੱਧ ਇੱਕ ਲੁਟੇਰਾ ਲਿਆਂਦਾ ਹਾਂ, ਮੈਂ ਉਹ ਦੇ ਉੱਤੇ ਕਸ਼ਟ ਅਤੇ ਡਰ ਅੱਚਨਚੇਤ ਪਾਇਆ।
עָֽצְמוּ־לִ֤י אַלְמְנֹתָיו֙ מֵח֣וֹל יַמִּ֔ים הֵבֵ֨אתִי לָהֶ֥ם עַל־אֵ֛ם בָּח֖וּר שֹׁדֵ֣ד בַּֽצָּהֳרָ֑יִם הִפַּ֤לְתִּי עָלֶ֙יהָ֙ פִּתְאֹ֔ם עִ֖יר וּבֶהָלֽוֹת׃
9 ਉਹ ਜਿਸ ਨੇ ਸੱਤ ਜਣੇ ਸਨ ਮਾੜੀ ਹੋ ਗਈ ਹੈ, ਉਸ ਜਾਨ ਦੇ ਦਿੱਤੀ, ਜਦ ਅਜੇ ਦਿਨ ਹੀ ਸੀ ਉਹ ਦਾ ਸੂਰਜ ਲਹਿ ਗਿਆ, ਉਹ ਸ਼ਰਮਿੰਦੀ ਅਤੇ ਬੇਪਤ ਹੋਈ, ਮੈਂ ਉਹਨਾਂ ਦੇ ਰਹਿੰਦੇ-ਖੂਹੰਦੇ ਨੂੰ ਉਹਨਾਂ ਦੇ ਵੈਰੀਆਂ ਦੇ ਸਾਹਮਣੇ ਤਲਵਾਰ ਦੇ ਹਵਾਲੇ ਕਰਾਂਗਾ, ਯਹੋਵਾਹ ਦਾ ਵਾਕ ਹੈ।
אֻמְלְלָ֞ה יֹלֶ֣דֶת הַשִּׁבְעָ֗ה נָפְחָ֥ה נַפְשָׁ֛הּ בָּ֥א שִׁמְשָׁ֛הּ בְּעֹ֥ד יוֹמָ֖ם בּ֣וֹשָׁה וְחָפֵ֑רָה וּשְׁאֵֽרִיתָ֗ם לַחֶ֧רֶב אֶתֵּ֛ן לִפְנֵ֥י אֹיְבֵיהֶ֖ם נְאֻם־יְהוָֽה׃ ס
10 ੧੦ ਹਾਏ ਮੇਰੇ ਉੱਤੇ! ਹੇ ਮੇਰੀ ਮਾਤਾ ਕਿ ਤੂੰ ਮੈਨੂੰ ਜਣਿਆ ਜੋ ਸਾਰੇ ਦੇਸ ਲਈ ਇੱਕ ਲੜਾਕਾ ਮਨੁੱਖ ਅਤੇ ਇੱਕ ਫਸਾਦੀ ਮਨੁੱਖ ਹਾਂ। ਨਾ ਮੈਂ ਉਧਾਰ ਦਿੱਤਾ, ਨਾ ਉਧਾਰ ਲਿਆ, ਤਾਂ ਵੀ ਸਾਰੇ ਮੈਨੂੰ ਫਿਟਕਾਰਦੇ ਹਨ!
אֽוֹי־לִ֣י אִמִּ֔י כִּ֣י יְלִדְתִּ֗נִי אִ֥ישׁ רִ֛יב וְאִ֥ישׁ מָד֖וֹן לְכָל־הָאָ֑רֶץ לֹֽא־נָשִׁ֥יתִי וְלֹא־נָֽשׁוּ־בִ֖י כֻּלֹּ֥ה מְקַלְלַֽונִי׃ ס
11 ੧੧ ਯਹੋਵਾਹ ਨੇ ਆਖਿਆ, ਮੈਂ ਸੱਚ-ਮੁੱਚ ਤੈਨੂੰ ਭਲਿਆਈ ਲਈ ਛੁਡਾਵਾਂਗਾ, ਮੈਂ ਸੱਚ-ਮੁੱਚ ਬੁਰਿਆਈ ਦੇ ਸਮੇਂ ਵਿੱਚ ਅਤੇ ਦੁੱਖ ਦੇ ਸਮੇਂ ਵਿੱਚ ਵੈਰੀਆਂ ਕੋਲੋਂ ਤੇਰੇ ਅੱਗੇ ਤਰਲੇ ਕਰਾਵਾਂਗਾ
אָמַ֣ר יְהוָ֔ה אִם־לֹ֥א שֵֽׁרִיתִ֖יךָ לְט֑וֹב אִם־ל֣וֹא ׀ הִפְגַּ֣עְתִּֽי בְךָ֗ בְּעֵ֥ת־רָעָ֛ה וּבְעֵ֥ת צָרָ֖ה אֶת־הָאֹיֵֽב׃
12 ੧੨ ਕੀ ਕੋਈ ਲੋਹੇ ਨੂੰ, ਹਾਂ, ਉੱਤਰੀ ਲੋਹੇ ਜਾਂ ਪਿੱਤਲ ਨੂੰ ਤੋੜ ਸਕਦਾ ਹੈ?
הֲיָרֹ֨עַ בַּרְזֶ֧ל ׀ בַּרְזֶ֛ל מִצָּפ֖וֹן וּנְחֹֽשֶׁת׃
13 ੧੩ ਮੈਂ ਤੇਰੇ ਮਾਲ ਅਤੇ ਤੇਰੇ ਖ਼ਜ਼ਾਨਿਆਂ ਨੂੰ ਲੁੱਟ ਲਈ ਦਿਆਂਗਾ, ਮੁੱਲ ਲਈ ਨਹੀਂ, ਸਗੋਂ ਤੇਰੇ ਸਾਰੇ ਪਾਪਾਂ ਦੇ ਕਾਰਨ ਤੇਰੀਆਂ ਹੱਦਾਂ ਦੇ ਵਿੱਚ ਇਹ ਹੋਵੇਗਾ
חֵילְךָ֧ וְאוֹצְרוֹתֶ֛יךָ לָבַ֥ז אֶתֵּ֖ן לֹ֣א בִמְחִ֑יר וּבְכָל־חַטֹּאותֶ֖יךָ וּבְכָל־גְּבוּלֶֽיךָ׃
14 ੧੪ ਮੈਂ ਉਹਨਾਂ ਨੂੰ ਤੇਰੇ ਵੈਰੀਆਂ ਦੇ ਨਾਲ ਇੱਕ ਅਜਿਹੇ ਦੇਸ ਵੱਲ ਲੰਘਾ ਦਿਆਂਗਾ ਜਿਹ ਨੂੰ ਤੂੰ ਨਹੀਂ ਜਾਣਦਾ ਕਿਉਂ ਜੋ ਮੇਰੇ ਕ੍ਰੋਧ ਵਿੱਚ ਅੱਗ ਮੱਚ ਉੱਠੀ ਹੈ ਜੋ ਤੁਹਾਡੇ ਉੱਤੇ ਮੱਚੇਗੀ।
וְהַֽעֲבַרְתִּי֙ אֶת־אֹ֣יְבֶ֔יךָ בְּאֶ֖רֶץ לֹ֣א יָדָ֑עְתָּ כִּֽי־אֵ֛שׁ קָדְחָ֥ה בְאַפִּ֖י עֲלֵיכֶ֥ם תּוּקָֽד׃ ס
15 ੧੫ ਹੇ ਯਹੋਵਾਹ, ਤੂੰ ਜਾਣਦਾ ਹੈਂ, ਮੈਨੂੰ ਚੇਤੇ ਕਰ ਅਤੇ ਮੇਰੀ ਖ਼ਬਰ ਲੈ, ਮੇਰੇ ਸਤਾਉਣ ਵਾਲਿਆਂ ਤੋਂ ਮੇਰਾ ਬਦਲਾ ਲੈ। ਆਪਣੀ ਧੀਰਜ ਵਿੱਚੋਂ ਮੈਨੂੰ ਨਾ ਚੁੱਕ ਲਈਂ, ਜਾਣ ਲੈ ਕਿ ਮੈਂ ਤੇਰੇ ਲਈ ਉਲਾਹਮਾ ਝੱਲਿਆ ਹੈ।
אַתָּ֧ה יָדַ֣עְתָּ יְהוָ֗ה זָכְרֵ֤נִי וּפָקְדֵ֙נִי֙ וְהִנָּ֤קֶם לִי֙ מֵרֹ֣דְפַ֔י אַל־לְאֶ֥רֶךְ אַפְּךָ֖ תִּקָּחֵ֑נִי דַּ֕ע שְׂאֵתִ֥י עָלֶ֖יךָ חֶרְפָּֽה׃
16 ੧੬ ਤੇਰੀਆਂ ਗੱਲਾਂ ਮੈਨੂੰ ਲੱਭੀਆਂ ਅਤੇ ਮੈਂ ਉਹਨਾਂ ਨੂੰ ਖਾ ਲਿਆ, ਤੇਰੀਆਂ ਗੱਲਾਂ ਮੇਰੇ ਲਈ ਖੁਸ਼ੀ, ਅਤੇ ਮੇਰੇ ਦਿਲ ਦਾ ਅਨੰਦ ਸਨ, ਕਿਉਂ ਜੋ ਮੈਂ ਤੇਰੇ ਨਾਮ ਦਾ ਅਖਵਾਉਂਦਾ ਹਾਂ, ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ।
נִמְצְא֤וּ דְבָרֶ֙יךָ֙ וָאֹ֣כְלֵ֔ם וַיְהִ֤י דְבָֽרְךָ֙ לִ֔י לְשָׂשׂ֖וֹן וּלְשִׂמְחַ֣ת לְבָבִ֑י כִּֽי־נִקְרָ֤א שִׁמְךָ֙ עָלַ֔י יְהוָ֖ה אֱלֹהֵ֥י צְבָאֽוֹת׃ ס
17 ੧੭ ਮੈਂ ਰੰਗ ਰਲੀਆਂ ਮਨਾਉਣ ਵਾਲਿਆਂ ਦੀ ਸੰਗਤ ਵਿੱਚ ਨਾ ਬੈਠਿਆ, ਨਾ ਮੈਂ ਚੋਹਲ ਕੀਤਾ। ਮੈਂ ਇਕੱਲਾ ਬੈਠ ਰਿਹਾ ਕਿਉਂ ਜੋ ਤੇਰਾ ਹੱਥ ਮੇਰੇ ਉੱਤੇ ਸੀ, ਤੂੰ ਆਪਣੇ ਗਜ਼ਬ ਨਾਲ ਮੈਨੂੰ ਭਰ ਦਿੱਤਾ ਸੀ।
לֹֽא־יָשַׁ֥בְתִּי בְסוֹד־מְשַׂחֲקִ֖ים וָֽאֶעְלֹ֑ז מִפְּנֵ֤י יָֽדְךָ֙ בָּדָ֣ד יָשַׁ֔בְתִּי כִּֽי־זַ֖עַם מִלֵּאתָֽנִי׃ ס
18 ੧੮ ਮੇਰੀ ਪੀੜ ਕਿਉਂ ਸਦਾ ਦੀ ਹੈ, ਅਤੇ ਮੇਰਾ ਫੱਟ ਕਿਉਂ ਅਸਾਧ ਹੈ, ਭਈ ਉਹ ਰਾਜੀ ਹੋਣ ਵਿੱਚ ਨਹੀਂ ਆਉਂਦਾ? ਕੀ ਤੂੰ ਮੇਰੇ ਲਈ ਝੂਠੀ ਨਦੀ ਵਰਗਾ ਹੋਵੇਂਗਾ? ਜਾਂ ਉਹਨਾਂ ਪਾਣੀਆਂ ਵਾਂਗੂੰ ਜਿਹੜੇ ਠਹਿਰਦੇ ਨਹੀਂ?।
לָ֣מָּה הָיָ֤ה כְאֵבִי֙ נֶ֔צַח וּמַכָּתִ֖י אֲנוּשָׁ֑ה֙ מֵֽאֲנָה֙ הֵֽרָפֵ֔א הָי֨וֹ תִֽהְיֶ֥ה לִי֙ כְּמ֣וֹ אַכְזָ֔ב מַ֖יִם לֹ֥א נֶאֱמָֽנוּ׃ ס
19 ੧੯ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁਖ ਖਲੋ ਸਕੇਂ। ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁੱਖ ਵਰਗਾ ਹੋਵੇਂਗਾ। ਉਹ ਤੇਰੀ ਵੱਲ ਮੁੜਨਗੇ, ਪਰ ਤੂੰ ਉਹਨਾਂ ਵੱਲ ਨਾ ਮੁੜੇਗਾ।
לָכֵ֞ן כֹּֽה־אָמַ֣ר יְהוָ֗ה אִם־תָּשׁ֤וּב וַאֲשִֽׁיבְךָ֙ לְפָנַ֣י תַּֽעֲמֹ֔ד וְאִם־תּוֹצִ֥יא יָקָ֛ר מִזּוֹלֵ֖ל כְּפִ֣י תִֽהְיֶ֑ה יָשֻׁ֤בוּ הֵ֙מָּה֙ אֵלֶ֔יךָ וְאַתָּ֖ה לֹֽא־תָשׁ֥וּב אֲלֵיהֶֽם׃
20 ੨੦ ਮੈਂ ਤੈਨੂੰ ਇਸ ਪਰਜਾ ਲਈ ਇੱਕ ਪੱਕੀ ਪਿੱਤਲ ਦੀ ਕੰਧ ਬਣਾਵਾਂਗਾ, ਉਹ ਤੇਰੇ ਨਾਲ ਲੜਨਗੇ, ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੇਰੇ ਨਾਲ ਜੋ ਹਾਂ, ਭਈ ਤੈਨੂੰ ਬਚਾਵਾਂ ਅਤੇ ਤੈਨੂੰ ਛੁਡਾਵਾਂ, ਯਹੋਵਾਹ ਦਾ ਵਾਕ ਹੈ।
וּנְתַתִּ֜יךָ לָעָ֣ם הַזֶּ֗ה לְחוֹמַ֤ת נְחֹ֙שֶׁת֙ בְּצוּרָ֔ה וְנִלְחֲמ֥וּ אֵלֶ֖יךָ וְלֹא־י֣וּכְלוּ לָ֑ךְ כִּֽי־אִתְּךָ֥ אֲנִ֛י לְהוֹשִֽׁיעֲךָ֥ וּלְהַצִּילֶ֖ךָ נְאֻם־יְהוָֽה׃
21 ੨੧ ਮੈਂ ਬੁਰਿਆਰ ਦੇ ਹੱਥੋਂ ਤੈਨੂੰ ਛੁਡਾਵਾਂਗਾ, ਅਤੇ ਬੇਤਰਸ ਦੇ ਹੱਥੋਂ ਤੇਰਾ ਨਿਸਤਾਰਾ ਕਰਾਂਗਾ।
וְהִצַּלְתִּ֖יךָ מִיַּ֣ד רָעִ֑ים וּפְדִתִ֖יךָ מִכַּ֥ף עָרִצִֽים׃ פ

< ਯਿਰਮਿਯਾਹ 15 >