< ਯਿਰਮਿਯਾਹ 16 >

1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
וַיְהִ֥י דְבַר־יְהוָ֖ה אֵלַ֥י לֵאמֹֽר׃
2 ਤੂੰ ਇਸ ਸਥਾਨ ਵਿੱਚ ਨਾ ਆਪਣੇ ਲਈ ਔਰਤ ਲੈ, ਨਾ ਤੇਰੇ ਪੁੱਤਰ ਧੀਆਂ ਹੋਣ
לֹֽא־תִקַּ֥ח לְךָ֖ אִשָּׁ֑ה וְלֹֽא־יִהְי֤וּ לְךָ֙ בָּנִ֣ים וּבָנ֔וֹת בַּמָּק֖וֹם הַזֶּֽה׃
3 ਕਿਉਂ ਜੋ ਯਹੋਵਾਹ ਉਹਨਾਂ ਪੁੱਤਰਾਂ ਬਾਰੇ ਅਤੇ ਉਹਨਾਂ ਧੀਆਂ ਬਾਰੇ ਜਿਹੜੇ ਇਸ ਸਥਾਨ ਵਿੱਚ ਜੰਮੇ ਉਹਨਾਂ ਦੀਆਂ ਮਾਵਾਂ ਲਈ ਜਿਹਨਾਂ ਨੇ ਉਹਨਾਂ ਨੂੰ ਜਣਿਆ ਅਤੇ ਉਹਨਾਂ ਦੇ ਪਿਤਾਵਾਂ ਲਈ ਜਿਹਨਾਂ ਤੋਂ ਉਹ ਜੰਮੇ ਇਸ ਤਰ੍ਹਾਂ ਆਖਦਾ ਹੈ,
כִּי־כֹ֣ה ׀ אָמַ֣ר יְהוָ֗ה עַל־הַבָּנִים֙ וְעַל־הַבָּנ֔וֹת הַיִּלּוֹדִ֖ים בַּמָּק֣וֹם הַזֶּ֑ה וְעַֽל־אִמֹּתָ֞ם הַיֹּלְד֣וֹת אוֹתָ֗ם וְעַל־אֲבוֹתָ֛ם הַמּוֹלִדִ֥ים אוֹתָ֖ם בָּאָ֥רֶץ הַזֹּֽאת׃
4 ਉਹ ਮੌਤ ਵਾਲੀਆਂ ਬਿਮਾਰੀਆਂ ਨਾਲ ਮਰਨਗੇ। ਨਾ ਕੋਈ ਵਿਰਲਾਪ ਕਰੇਗਾ, ਨਾ ਉਹ ਦੱਬੇ ਜਾਣਗੇ, - ਉਹ ਭੂਮੀ ਉੱਤੇ ਰੂੜੀ ਵਾਂਗੂੰ ਹੋਣਗੇ, ਉਹ ਤਲਵਾਰ ਅਤੇ ਕਾਲ ਨਾਲ ਮੁੱਕ ਜਾਣਗੇ, ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦੇ ਖਾਣ ਲਈ ਹੋਣਗੀਆਂ।
מְמוֹתֵ֨י תַחֲלֻאִ֜ים יָמֻ֗תוּ לֹ֤א יִסָּֽפְדוּ֙ וְלֹ֣א יִקָּבֵ֔רוּ לְדֹ֛מֶן עַל־פְּנֵ֥י הָאֲדָמָ֖ה יִֽהְי֑וּ וּבַחֶ֤רֶב וּבָֽרָעָב֙ יִכְל֔וּ וְהָיְתָ֤ה נִבְלָתָם֙ לְמַאֲכָ֔ל לְע֥וֹף הַשָּׁמַ֖יִם וּלְבֶהֱמַ֥ת הָאָֽרֶץ׃ ס
5 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੂੰ ਸੋਗ ਵਾਲੇ ਘਰ ਨਾ ਵੜ, ਨਾ ਵਿਰਲਾਪ ਲਈ ਜਾ ਅਤੇ ਨਾ ਉਹਨਾਂ ਲਈ ਰੋ ਕਿਉਂ ਜੋ ਇਸ ਪਰਜਾ ਤੋਂ ਮੈਂ ਆਪਣੀ ਸ਼ਾਂਤੀ ਲੈ ਲਈ ਹੈ ਅਰਥਾਤ ਆਪਣੀ ਦਯਾ ਅਤੇ ਰਹਮ, ਯਹੋਵਾਹ ਦਾ ਵਾਕ ਹੈ
כִּֽי־כֹ֣ה ׀ אָמַ֣ר יְהוָ֗ה אַל־תָּבוֹא֙ בֵּ֣ית מַרְזֵ֔חַ וְאַל־תֵּלֵ֣ךְ לִסְפּ֔וֹד וְאַל־תָּנֹ֖ד לָהֶ֑ם כִּֽי־אָסַ֨פְתִּי אֶת־שְׁלוֹמִ֜י מֵאֵ֨ת הָעָ֤ם־הַזֶּה֙ נְאֻם־יְהוָ֔ה אֶת־הַחֶ֖סֶד וְאֶת־הָֽרַחֲמִֽים׃
6 ਇਸ ਦੇਸ ਵਿੱਚ ਵੱਡੇ ਅਤੇ ਛੋਟੇ ਮਰ ਜਾਣਗੇ, ਅਤੇ ਉਹ ਦੱਬੇ ਨਾ ਜਾਣਗੇ। ਨਾ ਲੋਕ ਉਹਨਾਂ ਲਈ ਰੋਣਗੇ, ਨਾ ਆਪਣੇ ਆਪ ਨੂੰ ਪੁੱਛਣਗੇ, ਨਾ ਭੱਦਣ ਕਰਾਉਣਗੇ
וּמֵ֨תוּ גְדֹלִ֧ים וּקְטַנִּ֛ים בָּאָ֥רֶץ הַזֹּ֖את לֹ֣א יִקָּבֵ֑רוּ וְלֹֽא־יִסְפְּד֣וּ לָהֶ֔ם וְלֹ֣א יִתְגֹּדַ֔ד וְלֹ֥א יִקָּרֵ֖חַ לָהֶֽם׃
7 ਨਾ ਕੋਈ ਮਾਤਮ ਕਰਨ ਵਾਲਿਆਂ ਲਈ ਰੋਟੀ ਤੋੜੇਗਾ ਭਈ ਮਰੇ ਹੋਏ ਲਈ ਦਿਲਾਸਾ ਹੋਵੇ, ਨਾ ਉਹਨਾਂ ਨੂੰ ਕੋਈ ਤਸੱਲੀ ਦਾ ਕਟੋਰਾ ਆਪਣੇ ਪਿਉ ਜਾਂ ਆਪਣੀ ਮਾਤਾ ਲਈ ਪੀਣ ਨੂੰ ਦੇਵੇਗਾ
וְלֹֽא־יִפְרְס֥וּ לָהֶ֛ם עַל־אֵ֖בֶל לְנַחֲמ֣וֹ עַל־מֵ֑ת וְלֹֽא־יַשְׁק֤וּ אוֹתָם֙ כּ֣וֹס תַּנְחוּמִ֔ים עַל־אָבִ֖יו וְעַל־אִמּֽוֹ׃
8 ਤੂੰ ਦਾਵਤ ਵਾਲੇ ਘਰ ਨਾ ਜਾ ਭਈ ਉਹਨਾਂ ਨਾਲ ਬੈਠ ਕੇ ਖਾਵੇਂ ਅਤੇ ਪੀਵੇਂ
וּבֵית־מִשְׁתֶּ֥ה לֹא־תָב֖וֹא לָשֶׁ֣בֶת אוֹתָ֑ם לֶאֱכֹ֖ל וְלִשְׁתּֽוֹת׃ ס
9 ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ, ਮੈਂ ਇਸ ਸਥਾਨ ਤੋਂ ਤੇਰੀਆਂ ਅੱਖਾਂ ਦੇ ਸਾਹਮਣੇ ਤੇਰਿਆਂ ਦਿਨਾਂ ਵਿੱਚ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ।
כִּי֩ כֹ֨ה אָמַ֜ר יְהוָ֤ה צְבָאוֹת֙ אֱלֹהֵ֣י יִשְׂרָאֵ֔ל הִנְנִ֨י מַשְׁבִּ֜ית מִן־הַמָּק֥וֹם הַזֶּ֛ה לְעֵינֵיכֶ֖ם וּבִֽימֵיכֶ֑ם ק֤וֹל שָׂשׂוֹן֙ וְק֣וֹל שִׂמְחָ֔ה ק֥וֹל חָתָ֖ן וְק֥וֹל כַּלָּֽה׃
10 ੧੦ ਤਾਂ ਇਸ ਤਰ੍ਹਾਂ ਹੋਵੇਗਾ ਜਦ ਤੂੰ ਇਹ ਸਾਰੀਆਂ ਗੱਲਾਂ ਇਸ ਪਰਜਾ ਨੂੰ ਦੱਸੇਂਗਾ ਉਹ ਤੈਨੂੰ ਆਖਣਗੇ ਭਈ ਯਹੋਵਾਹ ਨੇ ਇਹ ਸਾਰੀ ਵੱਡੀ ਬੁਰਿਆਈ ਸਾਡੇ ਵਿਰੁੱਧ ਕਿਉਂ ਆਖੀ ਹੈ? ਅਤੇ ਸਾਡੀ ਬਦੀ ਕਿਹੜੀ ਹੈ? ਅਤੇ ਸਾਡਾ ਪਾਪ ਕਿਹੜਾ ਹੈ ਜਿਹੜਾ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤਾ?
וְהָיָ֗ה כִּ֤י תַגִּיד֙ לָעָ֣ם הַזֶּ֔ה אֵ֥ת כָּל־הַדְּבָרִ֖ים הָאֵ֑לֶּה וְאָמְר֣וּ אֵלֶ֗יךָ עַל־מֶה֩ דִבֶּ֨ר יְהוָ֤ה עָלֵ֙ינוּ֙ אֵ֣ת כָּל־הָרָעָ֤ה הַגְּדוֹלָה֙ הַזֹּ֔את וּמֶ֤ה עֲוֺנֵ֙נוּ֙ וּמֶ֣ה חַטָּאתֵ֔נוּ אֲשֶׁ֥ר חָטָ֖אנוּ לַֽיהוָ֥ה אֱלֹהֵֽינוּ׃
11 ੧੧ ਤਦ ਤੂੰ ਉਹਨਾਂ ਨੂੰ ਆਖੀਂ ਕਿ ਤੁਹਾਡੇ ਪੁਰਖਿਆਂ ਨੇ ਮੈਨੂੰ ਤਿਆਗ ਦਿੱਤਾ, ਯਹੋਵਾਹ ਦਾ ਵਾਕ ਹੈ। ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲੇ, ਉਹਨਾਂ ਦੀ ਪੂਜਾ ਕੀਤੀ ਅਤੇ ਉਹਨਾਂ ਨੂੰ ਮੱਥਾ ਟੇਕਿਆ, ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਦੀ ਪਾਲਣਾ ਨਾ ਕੀਤਾ
וְאָמַרְתָּ֣ אֲלֵיהֶ֗ם עַל֩ אֲשֶׁר־עָזְב֨וּ אֲבוֹתֵיכֶ֤ם אוֹתִי֙ נְאֻם־יְהוָ֔ה וַיֵּלְכ֗וּ אַֽחֲרֵי֙ אֱלֹהִ֣ים אֲחֵרִ֔ים וַיַּעַבְד֖וּם וַיִּשְׁתַּחֲו֣וּ לָהֶ֑ם וְאֹתִ֣י עָזָ֔בוּ וְאֶת־תּוֹרָתִ֖י לֹ֥א שָׁמָֽרוּ׃
12 ੧੨ ਤੁਸੀਂ ਆਪਣੇ ਪੁਰਖਿਆਂ ਨਾਲੋਂ ਵੱਧ ਕੇ ਬਦੀ ਕੀਤੀ। ਵੇਖੋ, ਤੁਹਾਡੇ ਵਿੱਚੋਂ ਹਰ ਇੱਕ ਆਪਣੇ ਬੁਰੇ ਦਿਲ ਦੇ ਹਠ ਉੱਤੇ ਚੱਲਦਾ ਹੈ ਭਈ ਮੇਰੀ ਨਾ ਸੁਣੇ
וְאַתֶּ֛ם הֲרֵעֹתֶ֥ם לַעֲשׂ֖וֹת מֵאֲבֽוֹתֵיכֶ֑ם וְהִנְּכֶ֣ם הֹלְכִ֗ים אִ֚ישׁ אַֽחֲרֵי֙ שְׁרִר֣וּת לִבּֽוֹ־הָרָ֔ע לְבִלְתִּ֖י שְׁמֹ֥עַ אֵלָֽי׃
13 ੧੩ ਇਸ ਲਈ ਮੈਂ ਤੁਹਾਨੂੰ ਇਸ ਦੇਸ ਵਿੱਚੋਂ ਕੱਢ ਕੇ ਇੱਕ ਅਜਿਹੇ ਦੇਸ ਵਿੱਚ ਸੁੱਟਾਂਗਾ ਜਿਹ ਨੂੰ ਨਾ ਤੁਸੀਂ ਨਾ ਤੁਹਾਡੇ ਪੁਰਖੇ ਜਾਣਦੇ ਸਨ, ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਰਾਤ-ਦਿਨ ਪੂਜਾ ਕਰੋਗੇ ਕਿਉਂ ਜੋ ਮੈਂ ਤੁਹਾਡੇ ਉੱਤੇ ਕਿਰਪਾ ਨਾ ਕਰਾਂਗਾ।
וְהֵטַלְתִּ֣י אֶתְכֶ֗ם מֵעַל֙ הָאָ֣רֶץ הַזֹּ֔את עַל־הָאָ֕רֶץ אֲשֶׁר֙ לֹ֣א יְדַעְתֶּ֔ם אַתֶּ֖ם וַאֲבֽוֹתֵיכֶ֑ם וַעֲבַדְתֶּם־שָׁ֞ם אֶת־אֱלֹהִ֤ים אֲחֵרִים֙ יוֹמָ֣ם וָלַ֔יְלָה אֲשֶׁ֛ר לֹֽא־אֶתֵּ֥ן לָכֶ֖ם חֲנִינָֽה׃ ס
14 ੧੪ ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਫਿਰ ਨਾ ਆਖਿਆ ਜਾਵੇਗਾ, “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ”
לָכֵ֛ן הִנֵּֽה־יָמִ֥ים בָּאִ֖ים נְאֻם־יְהוָ֑ה וְלֹֽא־יֵאָמֵ֥ר עוֹד֙ חַי־יְהוָ֔ה אֲשֶׁ֧ר הֶעֱלָ֛ה אֶת־בְּנֵ֥י יִשְׂרָאֵ֖ל מֵאֶ֥רֶץ מִצְרָֽיִם׃
15 ੧੫ ਸਗੋਂ “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਉੱਤਰ ਦੇ ਦੇਸ ਵੱਲੋਂ ਅਤੇ ਉਹਨਾਂ ਸਾਰਿਆਂ ਦੇਸਾਂ ਵੱਲੋਂ ਜਿੱਥੇ ਉਸ ਉਹਨਾਂ ਨੂੰ ਧੱਕ ਦਿੱਤਾ ਸੀ ਕੱਢ ਲਿਆਇਆ।” ਮੈਂ ਉਹਨਾਂ ਨੂੰ ਉਸ ਭੂਮੀ ਵਿੱਚ ਮੋੜ ਲਿਆਵਾਂਗਾ ਜਿਹੜੀ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ।
כִּ֣י אִם־חַי־יְהוָ֗ה אֲשֶׁ֨ר הֶעֱלָ֜ה אֶת־בְּנֵ֤י יִשְׂרָאֵל֙ מֵאֶ֣רֶץ צָפ֔וֹן וּמִכֹּל֙ הָֽאֲרָצ֔וֹת אֲשֶׁ֥ר הִדִּיחָ֖ם שָׁ֑מָּה וַהֲשִֽׁבֹתִים֙ עַל־אַדְמָתָ֔ם אֲשֶׁ֥ר נָתַ֖תִּי לַאֲבוֹתָֽם׃ ס
16 ੧੬ ਵੇਖ ਮੈਂ ਬਹੁਤ ਸਾਰੇ ਮਾਛੀਆਂ ਨੂੰ ਘੱਲਾਂਗਾ, ਯਹੋਵਾਹ ਦਾ ਵਾਕ ਹੈ। ਉਹ ਉਹਨਾਂ ਨੂੰ ਫੜ੍ਹਨਗੇ ਅਤੇ ਇਸ ਦੇ ਪਿੱਛੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਘੱਲਾਂਗਾ, ਉਹ ਉਹਨਾਂ ਨੂੰ ਹਰ ਪਰਬਤ ਤੋਂ, ਹਰ ਟਿੱਲੇ ਤੋਂ ਅਤੇ ਚੱਟਾਨਾਂ ਦੀਆਂ ਤੇੜਾਂ ਵਿੱਚੋਂ ਸ਼ਿਕਾਰ ਕਰਨਗੇ
הִנְנִ֨י שֹׁלֵ֜חַ לדוגים רַבִּ֛ים נְאֻם־יְהוָ֖ה וְדִיג֑וּם וְאַֽחֲרֵי־כֵ֗ן אֶשְׁלַח֙ לְרַבִּ֣ים צַיָּדִ֔ים וְצָד֞וּם מֵעַ֤ל כָּל־הַר֙ וּמֵעַ֣ל כָּל־גִּבְעָ֔ה וּמִנְּקִיקֵ֖י הַסְּלָעִֽים׃
17 ੧੭ ਕਿਉਂ ਜੋ ਮੇਰੀਆਂ ਅੱਖਾਂ ਉਹਨਾਂ ਦੇ ਸਾਰੇ ਰਾਹਾਂ ਉੱਤੇ ਹਨ। ਉਹ ਮੇਰੇ ਹਜ਼ੂਰੋਂ ਲੁੱਕੇ ਹੋਏ ਨਹੀਂ ਹਨ, ਨਾ ਉਹਨਾਂ ਦੀ ਬਦੀ ਮੇਰੀਆਂ ਅੱਖਾਂ ਦੇ ਅੱਗੋਂ ਛੁੱਪੀ ਹੋਈ ਹੈ
כִּ֤י עֵינַי֙ עַל־כָּל־דַּרְכֵיהֶ֔ם לֹ֥א נִסְתְּר֖וּ מִלְּפָנָ֑י וְלֹֽא־נִצְפַּ֥ן עֲוֺנָ֖ם מִנֶּ֥גֶד עֵינָֽי׃
18 ੧੮ ਮੈਂ ਪਹਿਲਾਂ ਉਹਨਾਂ ਦੀ ਬਦੀ ਅਤੇ ਉਹਨਾਂ ਦੇ ਪਾਪ ਦਾ ਦੁੱਗਣਾ ਵੱਟਾ ਦਿਆਂਗਾ ਕਿਉਂ ਜੋ ਉਹਨਾਂ ਨੇ ਮੇਰੀ ਧਰਤੀ ਨੂੰ ਆਪਣੀਆਂ ਪਲੀਤੀਆਂ ਦੀਆਂ ਲੋਥਾਂ ਨਾਲ ਭਰਿਸ਼ਟ ਕੀਤਾ ਅਤੇ ਮੇਰੀ ਮਿਰਾਸ ਨੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨਾਲ ਭਰ ਦਿੱਤਾ ਹੈ।
וְשִׁלַּמְתִּ֣י רִֽאשׁוֹנָ֗ה מִשְׁנֵ֤ה עֲוֺנָם֙ וְחַטָּאתָ֔ם עַ֖ל חַלְּלָ֣ם אֶת־אַרְצִ֑י בְּנִבְלַ֤ת שִׁקּֽוּצֵיהֶם֙ וְתוֹעֲב֣וֹתֵיהֶ֔ם מָלְא֖וּ אֶת־נַחֲלָתִֽי׃ ס
19 ੧੯ ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, ਸਾਡੇ ਪੁਰਖਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁਝ ਲਾਭ ਨਹੀਂ।
יְהוָ֞ה עֻזִּ֧י וּמָעֻזִּ֛י וּמְנוּסִ֖י בְּי֣וֹם צָרָ֑ה אֵלֶ֗יךָ גּוֹיִ֤ם יָבֹ֙אוּ֙ מֵֽאַפְסֵי־אָ֔רֶץ וְיֹאמְר֗וּ אַךְ־שֶׁ֙קֶר֙ נָחֲל֣וּ אֲבוֹתֵ֔ינוּ הֶ֖בֶל וְאֵֽין־בָּ֥ם מוֹעִֽיל׃
20 ੨੦ ਕੀ ਆਦਮੀ ਆਪਣੇ ਲਈ ਦੇਵਤੇ ਬਣਾ ਸਕਦਾ? ਉਹ ਦੇਵਤੇ ਵੀ ਨਹੀਂ ਹਨ!
הֲיַעֲשֶׂה־לּ֥וֹ אָדָ֖ם אֱלֹהִ֑ים וְהֵ֖מָּה לֹ֥א אֱלֹהִֽים׃
21 ੨੧ ਇਸ ਲਈ ਵੇਖ, ਮੈਂ ਉਹਨਾਂ ਨੂੰ ਸਮਝਾਵਾਂਗਾ, ਅਤੇ ਇਸ ਵਾਰ ਆਪਣਾ ਹੱਥ ਅਤੇ ਬਲ ਉਹਨਾਂ ਨੂੰ ਜਤਾਵਾਂਗਾ, ਸੋ ਉਹ ਜਾਣਨਗੇ ਕਿ ਮੇਰਾ ਨਾਮ ਯਹੋਵਾਹ ਹੈ!।
לָכֵן֙ הִנְנִ֣י מֽוֹדִיעָ֔ם בַּפַּ֣עַם הַזֹּ֔את אוֹדִיעֵ֥ם אֶת־יָדִ֖י וְאֶת־גְּבֽוּרָתִ֑י וְיָדְע֖וּ כִּֽי־שְׁמִ֥י יְהוָֽה׃ ס

< ਯਿਰਮਿਯਾਹ 16 >