< ਯਿਰਮਿਯਾਹ 17 >
1 ੧ ਯਹੂਦਾਹ ਦਾ ਪਾਪ, ਲੋਹੇ ਦੀ ਕਲਮ ਅਤੇ ਹੀਰੇ ਦੀ ਨੋਕ ਨਾਲ ਲਿਖਿਆ ਗਿਆ, ਉਹਨਾਂ ਦੇ ਦਿਲ ਦੀ ਤਖ਼ਤੀ ਉੱਤੇ ਅਤੇ ਤੁਹਾਡੀਆਂ ਜਗਵੇਦੀਆਂ ਦੇ ਸਿੰਗਾਂ ਉੱਤੇ ਉੱਕਰਿਆ ਗਿਆ
Judin grijeh upisan je željeznom pisaljkom, urezan dijamantnim vrškom u pločicu njihova srca i u rogove njihovih žrtvenika,
2 ੨ ਉਹਨਾਂ ਦੇ ਪੁੱਤਰ ਹਰੇ ਰੁੱਖਾਂ ਕੋਲ ਪਹਾੜੀਆਂ ਉੱਤੇ ਅਤੇ ਉੱਚਿਆਈਆਂ ਉੱਤੇ ਉਹਨਾਂ ਦੀਆਂ ਜਗਵੇਦੀਆਂ ਅਤੇ ਟੁੰਡਾਂ ਨੂੰ ਚੇਤੇ ਕਰਦੇ ਹਨ
kao spomen sinovima njihovim na žrtvenike njihove i ašere njihove oko zelenog drveća na visokim brežuljcima,
3 ੩ ਹੇ ਖੇਤ ਵਿਚਲੇ ਮੇਰੇ ਪਰਬਤ, ਤੇਰਾ ਮਾਲ ਅਤੇ ਤੇਰੇ ਸਾਰੇ ਖਜ਼ਾਨੇ, ਤੇਰੇ ਉੱਚੇ ਸਥਾਨ ਤੇਰੀਆਂ ਸਾਰੀਆਂ ਹੱਦਾਂ ਵਿੱਚ ਪਾਪ ਦੇ ਕਾਰਨ ਮੈਂ ਲੁੱਟੇ ਜਾਣ ਲਈ ਦੇ ਦਿਆਂਗਾ
na brdima i usred polja. Tvoje bogatstvo i sve blago tvoje pljački ću predati. Tako ćeš platiti za grijeh svoj po svoj zemlji.
4 ੪ ਤੂੰ ਆਪ ਹੀ ਆਪਣੀ ਮਿਰਾਸ ਨੂੰ ਜਿਹੜੀ ਮੈਂ ਤੈਨੂੰ ਦਿੱਤੀ ਛੱਡ ਦੇਵੇਂਗਾ ਅਤੇ ਉਸ ਦੇਸ ਵਿੱਚ ਜਿਹ ਨੂੰ ਤੂੰ ਨਹੀਂ ਜਾਣਦਾ ਮੈਂ ਤੈਥੋਂ ਤੇਰੇ ਵੈਰੀਆਂ ਦੀ ਟਹਿਲ ਕਰਾਵਾਂਗਾ ਕਿਉਂ ਜੋ ਤੁਸੀਂ ਮੇਰੇ ਕ੍ਰੋਧ ਦੀ ਅੱਗ ਭੜਕਾਈ ਹੈ ਜਿਹੜੀ ਸਦਾ ਬਲਦੀ ਰਹੇਗੀ।
Morat ćeš pustiti baštinu koju sam tebi poklonio. Učinit ću te robljem neprijatelja u zemlji koju ne poznaješ. Jer gnjev moj planu ognjem koji će vječno gorjeti.
5 ੫ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ!
Ovako govori Jahve: “Proklet čovjek koji se uzdaje u čovjeka, i slabo tijelo smatra svojom mišicom, i čije se srce od Jahve odvraća.
6 ੬ ਉਹ ਥਲ ਦੇ ਰਤਮੇ ਵਾਂਗੂੰ ਹੈ, ਉਹ ਕੋਈ ਭਲਿਆਈ ਆਉਂਦੀ ਨਾ ਵੇਖੇਗਾ, ਉਹ ਉਜਾੜ ਦੇ ਸੜੇ ਹੋਏ ਥਾਵਾਂ ਵਿੱਚ ਵੱਸੇਗਾ, ਵਿਰਾਨ ਕੱਲਰ ਸ਼ੋਰ ਵਿੱਚ।
Jer on je kao drač u pustinji: ne osjeća kad je sreća na domaku, tavori dane u usahloj pustinji, u zemlji slanoj, nenastanjenoj.
7 ੭ ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ!
Blagoslovljen čovjek koji se uzdaje u Jahvu i kome je Jahve uzdanje.
8 ੮ ਉਹ ਉਸ ਰੁੱਖ ਵਾਂਗੂੰ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ। ਜਦ ਗਰਮੀ ਆਵੇ ਤਾਂ ਉਸ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਸਾਲ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ।
Nalik je na stablo zasađeno uz vodu što korijenje pušta k potoku: ne mora se ničeg bojati kad dođe žega, na njemu uvijek zelenilo ostaje. U sušnoj godini brigu ne brine, ne prestaje donositi plod.
9 ੯ ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖ਼ਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ?
Podmuklije od svega je srce. Jedva popravljivo, tko da ga pronikne?
10 ੧੦ ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ।
Ja, Jahve, istražujem srca i ispitujem bubrege, da bih dao svakom po njegovu vladanju, prema plodu ruku njegovih.
11 ੧੧ ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾਂ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਉਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਓੜਕ ਨੂੰ ਉਹ ਮੂਰਖ ਬਣੇਗਾ।
Prepelica što leži na jajima a ne leže jest onaj što nepravdom stječe bogatstvo: usred dana svojih ostavit' ga mora i na kraju ostaje lÓuda.
12 ੧੨ ਇੱਕ ਪਰਤਾਪ ਵਾਲਾ ਸਿੰਘਾਸਣ ਆਦ ਤੋਂ ਉਚਿਆਈ ਤੋਂ ਥਾਪਿਆ ਹੋਇਆ ਸਾਡਾ ਪਵਿੱਤਰ ਸਥਾਨ ਹੈ।
Slavan prijestol dignut od davnina, to je naše sveto mjesto.
13 ੧੩ ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ। ਉਹ “ਮੇਰੇ ਫਿਰਤੂ” ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਉਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜਿਉਂਦੇ ਪਾਣੀ ਦਾ ਸੋਤਾ ਹੈ।
O Jahve, nado Izraela, svi koji te ostave postidjet će se, koji se odmetnu od tebe bit će u prah upisani, jer ostaviše Izvor žive vode.
14 ੧੪ ਹੇ ਯਹੋਵਾਹ, ਮੈਨੂੰ ਵੱਲ ਕਰ ਤਾਂ ਮੈਂ ਵਲ ਹੋਵਾਂਗਾ! ਮੈਨੂੰ ਬਚਾ ਤਾਂ ਮੈਂ ਬਚਾਂਗਾ! ਕਿਉਂ ਜੋ ਤੂੰ ਮੇਰੀ ਉਸਤਤ ਹੈਂ।
Iscijeli me, Jahve, i bit ću zdrav, spasi me, i bit ću spašen, jer ti si pjesma moja.
15 ੧੫ ਵੇਖ, ਉਹ ਮੈਨੂੰ ਆਖਦੇ ਹਨ, ਯਹੋਵਾਹ ਦਾ ਬਚਨ ਕਿੱਥੇ ਹੈ? ਉਹ ਆਵੇ ਤਾਂ ਸਹੀ!
Evo ih što mi govore: Gdje je riječ Jahvina? Neka se ispuni!
16 ੧੬ ਮੈਂ ਤੇਰੇ ਪਿੱਛੇ ਆਜੜੀ ਹੋਣ ਲਈ ਸ਼ਤਾਬੀ ਨਹੀਂ ਕੀਤੀ, ਨਾ ਸੋਗ ਦੇ ਦਿਨ ਦੀ ਚਾਹ ਕੀਤੀ ਹੈ, ਤੂੰ ਇਹ ਜਾਣਦਾ ਹੈ। ਜੋ ਕੁਝ ਮੇਰੇ ਬੁੱਲ੍ਹਾਂ ਤੋਂ ਨਿੱਕਲਿਆ, ਉਹ ਤੇਰੇ ਮੂੰਹ ਦੇ ਸਨਮੁਖ ਸੀ।
Ta ja se nisam vrzao oko tebe za njihovu nesreću niti sam želio kobni Dan! - ti to znaš, sve što je izlazilo iz usta mojih pred tobom je.
17 ੧੭ ਤੂੰ ਮੇਰੇ ਲਈ ਡਰਾਉਣਾ ਨਾ ਬਣ, ਬਿਪਤਾ ਦੇ ਦਿਨ ਤੂੰ ਮੇਰੀ ਪਨਾਹ ਹੈ।
Ne budi mi na užas, ti, utočište moje, u Dan nesretni.
18 ੧੮ ਜਿਹੜੇ ਮੈਨੂੰ ਸਤਾਉਂਦੇ ਹਨ ਉਹ ਲੱਜਿਆਵਾਨ ਹੋਣ, ਪਰ ਮੈਨੂੰ ਲੱਜਿਆਵਾਨ ਨਾ ਹੋਣ ਦੇਹ, ਉਹ ਘਬਰਾਉਣ, ਪਰ ਮੈਨੂੰ ਘਬਰਾਉਣ ਨਾ ਦੇ। ਉਹਨਾਂ ਉੱਤੇ ਬਿਪਤਾ ਦਾ ਦਿਨ ਲਿਆ, ਉਹਨਾਂ ਨੂੰ ਦੁੱਗਣੀ ਮਾਰ ਨਾਲ ਭੰਨ ਸੁੱਟ!।
Progonitelji moji nek' se postide, ne ja, njih smeti, ne mene. Na njih dovedi Dan nesretni, zatri ih dvogubim zatorom!
19 ੧੯ ਯਹੋਵਾਹ ਨੇ ਮੈਨੂੰ ਆਖਿਆ ਕਿ ਜਾ, ਆਮ ਲੋਕਾਂ ਦੇ ਫਾਟਕ ਉੱਤੇ ਜਿਹ ਦੇ ਵਿੱਚੋਂ ਦੀ ਯਹੂਦਾਹ ਦੇ ਰਾਜਾ ਅੰਦਰ ਆਉਂਦੇ ਹਨ ਅਤੇ ਜਿਹ ਦੇ ਵਿੱਚੋਂ ਦੀ ਬਾਹਰ ਜਾਂਦੇ ਹਨ ਸਗੋਂ ਯਰੂਸ਼ਲਮ ਦੇ ਫਾਟਕਾਂ ਉੱਤੇ ਖਲੋ
Ovako mi reče Jahve: “Idi i stani na vrata Sinova naroda na koja ulaze i izlaze kraljevi judejski i na sva vrata jeruzalemska.
20 ੨੦ ਤੂੰ ਉਹਨਾਂ ਨੂੰ ਆਖ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਹੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਓ ਜਿਹੜੇ ਇਹਨਾਂ ਫਾਟਕਾਂ ਦੇ ਵਿੱਚੋਂ ਦੀ ਅੰਦਰ ਆਉਂਦੇ ਹਨ, ਯਹੋਵਾਹ ਦਾ ਬਚਨ ਸੁਣੋ!
Reci im: Čujte riječ Jahvinu, vi, kraljevi judejski i svi Judejci i Jeruzalemci koji prolazite kroz ova vrata.
21 ੨੧ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਆਪਣੀਆਂ ਜਾਨਾਂ ਲਈ ਖ਼ਬਰਦਾਰ ਹੋਵੋ ਅਤੇ ਸਬਤ ਦੇ ਦਿਨ ਕੋਈ ਭਾਰ ਨਾ ਚੁੱਕੋ ਅਤੇ ਨਾ ਯਰੂਸ਼ਲਮ ਦੇ ਫਾਟਕਾਂ ਵਿੱਚ ਦੀ ਅੰਦਰ ਲਿਆਓ
Ovako govori Jahve: 'Čuvajte se ako vam je život mio i ne nosite tereta u dan subotnji, i ne unosite ga na vrata jeruzalemska.
22 ੨੨ ਨਾ ਤੁਸੀਂ ਸਬਤ ਦੇ ਦਿਨ ਆਪਣੇ ਘਰਾਂ ਤੋਂ ਭਾਰ ਚੁੱਕ ਕੇ ਬਾਹਰ ਲੈ ਜੋ ਅਤੇ ਨਾ ਕੋਈ ਕੰਮ-ਧੰਦਾ ਕਰੋ। ਤੁਸੀਂ ਸਬਤ ਦੇ ਦਿਨ ਨੂੰ ਪਵਿੱਤਰ ਮੰਨੋ ਜਿਵੇਂ ਮੈਂ ਤੁਹਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ
I ne nosite bremena iz kuće u dan subotnji, i nikakva posla ne radite, nego svetkujte dan subotnji, kao što sam zapovjedio vašim ocima.
23 ੨੩ ਪਰ ਉਹਨਾਂ ਨੇ ਨਾ ਸੁਣਿਆ ਨਾ ਆਪਣਾ ਕੰਨ ਲਾਇਆ ਸਗੋਂ ਆਪਣੀਆਂ ਧੌਣਾਂ ਨੂੰ ਅਕੜਾ ਲਿਆ ਭਈ ਉਹ ਨਾ ਸੁਣਨ, ਨਾ ਮੱਤ ਲੈਣ।
Oni me ne poslušaše i ne prikloniše uha svojega, nego tvrdovrato ne poslušaše i ne prihvatiše nauka.
24 ੨੪ ਤਾਂ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਜੇ ਤੁਸੀਂ ਦਿਲ ਲਾ ਕੇ ਮੇਰੀ ਸੁਣੋਗੇ ਅਤੇ ਸਬਤ ਦੇ ਦਿਨ ਇਸ ਸ਼ਹਿਰ ਦੇ ਫਾਟਕਾਂ ਦੇ ਵਿੱਚ ਭਾਰ ਨਾ ਲਿਆਓਗੇ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਰੱਖੋਗੇ ਅਤੇ ਉਸ ਵਿੱਚ ਕੋਈ ਕੰਮ-ਧੰਦਾ ਨਾ ਕਰੋਗੇ
A vi, ako me poslušate - riječ je Jahvina - i ako ne budete nosili bremena na vrata ovoga grada, nego budete svetkovali dan subotnji, ne radeći nikakva posla,
25 ੨੫ ਤਦ ਇਸ ਸ਼ਹਿਰ ਦੇ ਫਾਟਕਾਂ ਦੇ ਵਿੱਚੋਂ ਦੀ ਰਾਜਾ ਅਤੇ ਸਰਦਾਰ, ਦਾਊਦ ਦੇ ਸਿੰਘਾਸਣ ਉੱਤੇ ਬੈਠਣ ਵਾਲੇ, ਰੱਥਾਂ ਉੱਤੇ ਤੇ ਘੋੜਿਆਂ ਉੱਤੇ ਚੜ੍ਹ ਕੇ, ਉਹ ਅਤੇ ਉਹਨਾਂ ਦੇ ਸਰਦਾਰ ਯਹੂਦਾਹ ਦੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ ਇਸ ਵਿੱਚ ਵੜਨਗੇ, ਅਤੇ ਇਹ ਸ਼ਹਿਰ ਸਦਾ ਤੱਕ ਵੱਸਿਆ ਰਹੇਗਾ
tada će na vrata ovoga grada ulaziti kraljevi koji sjede na prijestolju Davidovu, koji se voze kolima i jašu na konjima, oni i njihovi časnici, Judejci i Jeruzalemci, i ovaj će grad ostati dovijeka.
26 ੨੬ ਤਾਂ ਯਹੂਦਾਹ ਦੇ ਸ਼ਹਿਰ ਤੋਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਤੋਂ, ਬਿਨਯਾਮੀਨ ਦੇ ਇਲਾਕੇ ਤੋਂ, ਮੈਦਾਨ ਤੋਂ, ਪਰਬਤ ਤੋਂ ਅਤੇ ਦੱਖਣ ਤੋਂ, ਉਹ ਆਉਣਗੇ ਅਤੇ ਹੋਮ ਦੀਆਂ ਭੇਟਾਂ ਅਤੇ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਅਤੇ ਲੁਬਾਨ ਲੈ ਕੇ ਆਉਣਗੇ ਅਤੇ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਦੀਆਂ ਭੇਟਾਂ ਲਿਆਉਣਗੇ
I dolazit će iz gradova judejskih, iz okolice Jeruzalema, iz zemlje Benjaminove i iz Šefele, iz Gorja i iz Negeba, da prinesu paljenice, klanice, prinosnice i kad i da prinesu žrtvu zahvalnicu u Domu Jahvinu.
27 ੨੭ ਪਰ ਜੇ ਤੁਸੀਂ ਮੇਰੀ ਨਾ ਸੁਣੋ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਨਾ ਰੱਖੋ ਪਰ ਸਬਤ ਦੇ ਦਿਨ ਯਰੂਸ਼ਲਮ ਦੇ ਫਾਟਕਾਂ ਵਿੱਚੋਂ ਦੀ ਭਾਰ ਚੁੱਕ ਕੇ ਵੜਨ ਤੋਂ ਨਾ ਰੁਕੋ ਤਦ ਮੈਂ ਇਸ ਦੇ ਫਾਟਕਾਂ ਨੂੰ ਅੱਗ ਲਾਵਾਂਗਾ। ਅਤੇ ਉਹ ਯਰੂਸ਼ਲਮ ਦੇ ਮਹਿਲਾਂ ਨੂੰ ਭਸਮ ਕਰੇਗੀ ਅਤੇ ਉਹ ਬੁਝੇਗੀ ਨਹੀਂ।
Ali ako me ne poslušate te ne budete svetkovali dan subotnji, i ako budete nosili bremena ulazeći na vrata jeruzalemska u dan subotnji, tada ću potpaliti oganj na vratima njegovim: i plamen će proždrijeti dvore jeruzalemske, i neće se ugasiti.'”