< ਯਿਰਮਿਯਾਹ 18 >

1 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਕਿ
הַדָּבָר אֲשֶׁר הָיָה אֶֽל־יִרְמְיָהוּ מֵאֵת יְהוָה לֵאמֹֽר׃
2 ਉੱਠ ਅਤੇ ਘੁਮਿਆਰ ਦੇ ਘਰ ਨੂੰ ਉੱਤਰ ਜਾ। ਉੱਥੇ ਮੈਂ ਤੈਨੂੰ ਆਪਣੀਆਂ ਗੱਲਾਂ ਸੁਣਾਵਾਂਗਾ
קוּם וְיָרַדְתָּ בֵּית הַיּוֹצֵר וְשָׁמָּה אַשְׁמִֽיעֲךָ אֶת־דְּבָרָֽי׃
3 ਤਾਂ ਮੈਂ ਘੁਮਿਆਰ ਦੇ ਘਰ ਨੂੰ ਉੱਤਰ ਗਿਆ ਅਤੇ ਵੇਖੋ, ਉਹ ਆਪਣੇ ਚੱਕ ਉੱਤੇ ਕੰਮ ਕਰ ਰਿਹਾ ਸੀ
וָאֵרֵד בֵּית הַיּוֹצֵר והנהו וְהִנֵּה־הוּא עֹשֶׂה מְלָאכָה עַל־הָאָבְנָֽיִם׃
4 ਉਹ ਭਾਂਡਾ ਜਿਹੜਾ ਉਹ ਮਿੱਟੀ ਦਾ ਬਣਾਉਂਦਾ ਸੀ ਘੁਮਿਆਰ ਦੇ ਹੱਥ ਵਿੱਚ ਵਿਗੜ ਗਿਆ। ਤਦ ਉਹ ਨੇ ਮੁੜ ਉਸ ਤੋਂ ਇੱਕ ਦੂਜਾ ਭਾਂਡਾ ਬਣਾਇਆ ਜਿਵੇਂ ਉਹ ਦੀ ਨਿਗਾਹ ਵਿੱਚ ਚੰਗਾ ਲੱਗਾ।
וְנִשְׁחַת הַכְּלִי אֲשֶׁר הוּא עֹשֶׂה בַּחֹמֶר בְּיַד הַיּוֹצֵר וְשָׁב וַֽיַּעֲשֵׂהוּ כְּלִי אַחֵר כַּאֲשֶׁר יָשַׁר בְּעֵינֵי הַיּוֹצֵר לַעֲשֽׂוֹת׃
5 ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
וַיְהִי דְבַר־יְהוָה אֵלַי לֵאמֽוֹר׃
6 ਹੇ ਇਸਰਾਏਲ ਦੇ ਘਰਾਣੇ, ਕੀ ਮੈਂ ਇਸ ਘੁਮਿਆਰ ਵਾਂਗੂੰ ਤੁਹਾਡੇ ਨਾਲ ਨਹੀਂ ਕਰ ਸਕਦਾ? ਯਹੋਵਾਹ ਦਾ ਵਾਕ ਹੈ। ਵੇਖੋ, ਹੇ ਇਸਰਾਏਲ ਦੇ ਘਰਾਣੇ, ਜਿਵੇਂ ਮਿੱਟੀ ਘੁਮਿਆਰ ਦੇ ਹੱਥ ਵਿੱਚ ਹੈ ਤਿਵੇਂ ਤੁਸੀਂ ਮੇਰੇ ਹੱਥ ਵਿੱਚ ਹੋ
הֲכַיּוֹצֵר הַזֶּה לֹא־אוּכַל לַעֲשׂוֹת לָכֶם בֵּית יִשְׂרָאֵל נְאֻם־יְהוָה הִנֵּה כַחֹמֶר בְּיַד הַיּוֹצֵר כֵּן־אַתֶּם בְּיָדִי בֵּית יִשְׂרָאֵֽל׃
7 ਜਿਸ ਵੇਲੇ ਮੈਂ ਕਿਸੇ ਕੌਮ ਜਾਂ ਕਿਸੇ ਪਾਤਸ਼ਾਹੀ ਦੇ ਬਾਰੇ ਬੋਲਾਂ ਕਿ ਮੈਂ ਉਹ ਨੂੰ ਪੁੱਟ ਸੁੱਟਾਂਗਾ, ਢਾਹ ਦਿਆਂਗਾ ਅਤੇ ਨਾਸ ਕਰਾਂਗਾ
רֶגַע אֲדַבֵּר עַל־גּוֹי וְעַל־מַמְלָכָה לִנְתוֹשׁ וְלִנְתוֹץ וּֽלְהַאֲבִֽיד׃
8 ਜੇ ਉਹ ਕੌਮ ਜਿਹ ਦੇ ਬਾਰੇ ਮੈਂ ਗੱਲ ਕੀਤੀ ਸੀ ਆਪਣੀ ਬਦੀ ਤੋਂ ਮੁੜੇ, ਤਦ ਮੈਂ ਉਸ ਬਦੀ ਤੋਂ ਪਛਤਾਵਾਂਗਾ, ਜਿਹੜੀ ਮੈਂ ਉਹ ਦੇ ਨਾਸ ਕਰਨ ਲਈ ਸੋਚੀ ਸੀ
וְשָׁב הַגּוֹי הַהוּא מֵרָעָתוֹ אֲשֶׁר דִּבַּרְתִּי עָלָיו וְנִֽחַמְתִּי עַל־הָרָעָה אֲשֶׁר חָשַׁבְתִּי לַעֲשׂוֹת לֽוֹ׃
9 ਅਤੇ ਜੇ ਕਿਸੇ ਵੇਲੇ ਮੈਂ ਕਿਸੇ ਕੌਮ ਜਾਂ ਕਿਸੇ ਪਾਤਸ਼ਾਹੀ ਬਾਰੇ ਬੋਲਾਂ ਕਿ ਉਹ ਨੂੰ ਬਣਾਵਾਂਗਾ ਅਤੇ ਲਾਵਾਂਗਾ
וְרֶגַע אֲדַבֵּר עַל־גּוֹי וְעַל־מַמְלָכָה לִבְנֹת וְלִנְטֹֽעַ׃
10 ੧੦ ਜੇ ਉਹ ਮੇਰੀ ਨਿਗਾਹ ਵਿੱਚ ਬੁਰਿਆਈ ਕਰੇ ਅਤੇ ਮੇਰੀ ਅਵਾਜ਼ ਨਾ ਸੁਣੇ ਤਾਂ ਮੈਂ ਵੀ ਉਸ ਭਲਿਆਈ ਤੋਂ ਪਛਤਾਵਾਂਗਾ ਜਿਹੜੀ ਮੈਂ ਉਸ ਨਾਲ ਭਲਿਆਈ ਕਰਨ ਲਈ ਆਖਿਆ ਸੀ
וְעָשָׂה הרעה הָרַע בְּעֵינַי לְבִלְתִּי שְׁמֹעַ בְּקוֹלִי וְנִֽחַמְתִּי עַל־הַטּוֹבָה אֲשֶׁר אָמַרְתִּי לְהֵיטִיב אוֹתֽוֹ׃
11 ੧੧ ਹੁਣ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਤੁਹਾਡੇ ਵਿਰੁੱਧ ਇੱਕ ਬੁਰਿਆਈ ਕਰ ਰਿਹਾ ਹਾਂ ਅਤੇ ਤੁਹਾਡੇ ਵਿਰੁੱਧ ਇੱਕ ਮਤਾ ਸੋਚ ਰਿਹਾ ਹਾਂ। ਤੁਸੀਂ ਸਾਰੇ ਆਪਣੇ ਬੁਰੇ ਰਾਹ ਤੋਂ ਮੁੜੋ ਅਤੇ ਆਪਣੇ ਰਾਹ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ
וְעַתָּה אֱמָר־נָא אֶל־אִישׁ־יְהוּדָה וְעַל־יוֹשְׁבֵי יְרוּשָׁלִַם לֵאמֹר כֹּה אָמַר יְהוָה הִנֵּה אָנֹכִי יוֹצֵר עֲלֵיכֶם רָעָה וְחֹשֵׁב עֲלֵיכֶם מַֽחֲשָׁבָה שׁוּבוּ נָא אִישׁ מִדַּרְכּוֹ הָֽרָעָה וְהֵיטִיבוּ דַרְכֵיכֶם וּמַעַלְלֵיכֶֽם׃
12 ੧੨ ਪਰ ਉਹ ਆਖਦੇ ਹਨ, ਇਹ ਅਣਹੋਣਾ ਹੈ! ਅਸੀਂ ਆਪਣੀਆਂ ਜੁਗਤਾਂ ਪਿੱਛੇ ਚੱਲਾਂਗੇ ਅਤੇ ਸਾਡੇ ਵਿੱਚੋਂ ਹਰ ਮਨੁੱਖ ਆਪਣੇ ਬੁਰੇ ਦਿਲ ਦੀ ਆਕੜ ਅਨੁਸਾਰ ਕੰਮ ਕਰੇਗਾ।
וְאָמְרוּ נוֹאָשׁ כִּֽי־אַחֲרֵי מַחְשְׁבוֹתֵינוּ נֵלֵךְ וְאִישׁ שְׁרִרוּת לִבּֽוֹ־הָרָע נַעֲשֶֽׂה׃
13 ੧੩ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੌਮਾਂ ਦੇ ਵਿੱਚ ਪੁੱਛੋ ਤਾਂ, ਅਜਿਹੀਆਂ ਗੱਲਾਂ ਕਿਨ ਸੁਣੀਆਂ ਹਨ? ਇਸਰਾਏਲ ਦੀ ਕੁਆਰੀ ਨੇ ਵੱਡੀ ਭਿਆਨਕ ਗੱਲ ਕੀਤੀ ਹੈ!
לָכֵן כֹּה אָמַר יְהוָה שַֽׁאֲלוּ־נָא בַּגּוֹיִם מִי שָׁמַע כָּאֵלֶּה שַֽׁעֲרֻרִת עָשְׂתָה מְאֹד בְּתוּלַת יִשְׂרָאֵֽל׃
14 ੧੪ ਕੀ ਲਬਾਨੋਨ ਦੀ ਬਰਫ਼ ਮੈਦਾਨ ਦੀ ਚੱਟਾਨ ਨੂੰ ਛੱਡ ਦੇਵੇਗੀ? ਕੀ ਉਹ ਠੰਡੇ ਪਾਣੀ ਜਿਹੜੇ ਦੂਰੋਂ ਵੱਗਦੇ ਹਨ ਸੁੱਕ ਜਾਣਗੇ?
הֲיַעֲזֹב מִצּוּר שָׂדַי שֶׁלֶג לְבָנוֹן אִם־יִנָּתְשׁוּ מַיִם זָרִים קָרִים נוֹזְלִֽים׃
15 ੧੫ ਪਰ ਮੇਰੀ ਪਰਜਾ ਨੇ ਤਾਂ ਮੈਨੂੰ ਵਿਸਾਰ ਦਿੱਤਾ ਹੈ, ਉਹ ਵਿਅਰਥ ਲਈ ਧੂਪ ਧੁਖਾਉਂਦੇ ਹਨ, ਉਹਨਾਂ ਨੇ ਆਪਣਿਆਂ ਰਾਹਾਂ ਵਿੱਚ ਠੇਡਾ ਖਾਧਾ, ਹਾਂ, ਆਪਣਿਆਂ ਰਾਹਾਂ ਵਿੱਚ, ਅਤੇ ਉਹ ਪਹਿਆਂ ਵਿੱਚ ਦੀ ਚੱਲਣ ਲੱਗੇ, ਜਿਹੜੇ ਪੱਧਰੇ ਰਾਹ ਨਹੀਂ ਹਨ।
כִּֽי־שְׁכֵחֻנִי עַמִּי לַשָּׁוְא יְקַטֵּרוּ וַיַּכְשִׁלוּם בְּדַרְכֵיהֶם שְׁבִילֵי עוֹלָם לָלֶכֶת נְתִיבוֹת דֶּרֶךְ לֹא סְלוּלָֽה׃
16 ੧੬ ਸੋ ਉਹ ਆਪਣੇ ਦੇਸ ਨੂੰ ਵਿਰਾਨ ਅਤੇ ਸਦਾ ਲਈ ਨੱਕ ਚੜ੍ਹਾਉਣ ਦਾ ਕਾਰਨ ਬਣਾਉਂਦੇ ਹਨ। ਜੋ ਕੋਈ ਉੱਥੋਂ ਦੀ ਲੰਘੇ ਹੈਰਾਨ ਹੋਵੇਗਾ, ਅਤੇ ਆਪਣਾ ਸਿਰ ਹਿਲਾਵੇਗਾ!
לָשׂוּם אַרְצָם לְשַׁמָּה שרוקת שְׁרִיקוֹת עוֹלָם כֹּל עוֹבֵר עָלֶיהָ יִשֹּׁם וְיָנִיד בְּרֹאשֽׁוֹ׃
17 ੧੭ ਮੈਂ ਉਹਨਾਂ ਨੂੰ ਪੁਰੇ ਦੀ ਹਵਾ ਵਾਂਗੂੰ ਵੈਰੀ ਦੇ ਅੱਗੇ ਖਿਲਾਰ ਦਿਆਂਗਾ, ਮੈਂ ਉਹਨਾਂ ਨੂੰ ਬਿਪਤਾ ਦੇ ਦਿਨ ਆਪਣੀ ਪਿੱਠ ਵਿਖਾਵਾਂਗਾ, ਮੂੰਹ ਨਹੀਂ।
כְּרֽוּחַ־קָדִים אֲפִיצֵם לִפְנֵי אוֹיֵב עֹרֶף וְלֹֽא־פָנִים אֶרְאֵם בְּיוֹם אֵידָֽם׃
18 ੧੮ ਤਾਂ ਉਹਨਾਂ ਆਖਿਆ ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ। ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ।
וַיֹּאמְרוּ לְכוּ וְנַחְשְׁבָה עַֽל־יִרְמְיָהוּ מַחֲשָׁבוֹת כִּי לֹא־תֹאבַד תּוֹרָה מִכֹּהֵן וְעֵצָה מֵֽחָכָם וְדָבָר מִנָּבִיא לְכוּ וְנַכֵּהוּ בַלָּשׁוֹן וְאַל־נַקְשִׁיבָה אֶל־כָּל־דְּבָרָֽיו׃
19 ੧੯ ਹੇ ਯਹੋਵਾਹ, ਮੇਰੀ ਵੱਲ ਧਿਆਨ ਦੇਹ, ਮੇਰੇ ਨਾਲ ਲੜਨ ਵਾਲਿਆਂ ਦੀ ਅਵਾਜ਼ ਸੁਣ ਲੈ!
הַקְשִׁיבָה יְהוָה אֵלָי וּשְׁמַע לְקוֹל יְרִיבָֽי׃
20 ੨੦ ਕੀ ਨੇਕੀ ਦਾ ਬਦਲਾ ਬਦੀ ਹੈ? ਕਿਉਂ ਜੋ ਉਹਨਾਂ ਮੇਰੀ ਜਾਨ ਲਈ ਟੋਆ ਪੁੱਟਿਆ ਹੈ। ਚੇਤੇ ਕਰ ਕਿ ਮੈਂ ਕਿਵੇਂ ਤੇਰੇ ਸਨਮੁਖ ਉਹਨਾਂ ਦੀ ਭਲਿਆਈ ਦੀ ਗੱਲ ਲਈ ਖਲੋਤਾ ਰਿਹਾ, ਭਈ ਮੈਂ ਤੇਰਾ ਗੁੱਸਾ ਉਹਨਾਂ ਤੋਂ ਮੋੜ ਲਵਾਂ।
הַיְשֻׁלַּם תַּֽחַת־טוֹבָה רָעָה כִּֽי־כָרוּ שׁוּחָה לְנַפְשִׁי זְכֹר ׀ עָמְדִי לְפָנֶיךָ לְדַבֵּר עֲלֵיהֶם טוֹבָה לְהָשִׁיב אֶת־חֲמָתְךָ מֵהֶֽם׃
21 ੨੧ ਇਸ ਲਈ ਉਹਨਾਂ ਦੇ ਬੱਚਿਆਂ ਨੂੰ ਕਾਲ ਦੇ ਹਵਾਲੇ ਕਰ, ਅਤੇ ਉਹਨਾਂ ਨੂੰ ਤਲਵਾਰ ਦੇ ਘਾਟ ਉਤਾਰ! ਉਹਨਾਂ ਦੀਆਂ ਔਰਤਾਂ ਔਂਤਰੀਆਂ ਅਤੇ ਵਿਧਵਾ ਹੋਣ ਅਤੇ ਉਹਨਾਂ ਦੇ ਮਨੁੱਖ ਤਲਵਾਰ ਨਾਲ ਮਰਨ ਉਹਨਾਂ ਦੇ ਚੁਗਵੇਂ ਲੜਾਈ ਵਿੱਚ ਤਲਵਾਰ ਨਾਲ ਮਾਰੇ ਜਾਣ!
לָכֵן תֵּן אֶת־בְּנֵיהֶם לָרָעָב וְהַגִּרֵם עַל־יְדֵי־חֶרֶב וְתִֽהְיֶנָה נְשֵׁיהֶם שַׁכֻּלוֹת וְאַלְמָנוֹת וְאַנְשֵׁיהֶם יִֽהְיוּ הֲרֻגֵי מָוֶת בַּחוּרֵיהֶם מֻכֵּי־חֶרֶב בַּמִּלְחָמָֽה׃
22 ੨੨ ਉਹਨਾਂ ਦੇ ਘਰਾਂ ਤੋਂ ਚਿੱਲਾਉਣਾ ਸੁਣਿਆ ਜਾਵੇ, ਜਦ ਤੂੰ ਉਹਨਾਂ ਉੱਤੇ ਅਚਾਨਕ ਲਸ਼ਕਰ ਚੜ੍ਹਾ ਲਿਆਵੇਂਗਾ, ਕਿਉਂ ਜੋ ਉਹਨਾਂ ਮੇਰੇ ਫੜਨ ਲਈ ਟੋਆ ਪੁੱਟਿਆ ਹੈ, ਅਤੇ ਮੇਰੇ ਪੈਰਾਂ ਲਈ ਫਾਹੀ ਲਾਈ ਹੈ।
תִּשָּׁמַע זְעָקָה מִבָּתֵּיהֶם כִּֽי־תָבִיא עֲלֵיהֶם גְּדוּד פִּתְאֹם כִּֽי־כָרוּ שיחה שׁוּחָה לְלָכְדֵנִי וּפַחִים טָמְנוּ לְרַגְלָֽי׃
23 ੨੩ ਹੇ ਯਹੋਵਾਹ, ਤੂੰ ਉਹਨਾਂ ਦੀਆਂ ਸਾਰੀਆਂ ਸਲਾਹਾਂ ਜਾਣਦਾ ਹੈ ਜੋ ਮੇਰੇ ਮਰਨ ਲਈ ਹਨ ਉਹਨਾਂ ਦੀ ਬਦੀ ਨਾ ਢੱਕ, ਨਾ ਉਹਨਾਂ ਦੇ ਪਾਪ ਆਪਣੇ ਅੱਗੋਂ ਮਿਟਾ। ਉਹ ਤੇਰੇ ਅੱਗੇ ਡੇਗੇ ਜਾਣ, ਆਪਣੇ ਕਹਿਰ ਦੇ ਵੇਲੇ ਉਹਨਾਂ ਨਾਲ ਐਉਂ ਵਰਤ!।
וְאַתָּה יְהוָה יָדַעְתָּ אֶֽת־כָּל־עֲצָתָם עָלַי לַמָּוֶת אַל־תְּכַפֵּר עַל־עֲוֺנָם וְחַטָּאתָם מִלְּפָנֶיךָ אַל־תֶּמְחִי והיו וְיִהְיוּ מֻכְשָׁלִים לְפָנֶיךָ בְּעֵת אַפְּךָ עֲשֵׂה בָהֶֽם׃

< ਯਿਰਮਿਯਾਹ 18 >