< ਯਿਰਮਿਯਾਹ 19 >

1 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਾ ਅਤੇ ਘੁਮਿਆਰ ਕੋਲੋਂ ਇੱਕ ਮਿੱਟੀ ਦੀ ਸੁਰਾਹੀ ਮੁੱਲ ਲੈ। ਨਾਲੇ ਲੋਕਾਂ ਦੇ ਬਜ਼ੁਰਗਾਂ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਵੀ ਲੈ
Thus said YHWH, "Go, and buy a potter's earthen bottle, and take with you some of the elders of the people, and of the elders of the priests;
2 ਅਤੇ ਬਨ-ਹਿੰਨੋਮ ਦੀ ਵਾਦੀ ਵਿੱਚ ਨਿੱਕਲ ਜਾ ਜਿਹੜੀ ਠੀਕਰੀਆਂ ਦੇ ਫਾਟਕ ਦੇ ਬੂਹੇ ਦੇ ਕੋਲ ਹੈ। ਉੱਥੇ ਉਹਨਾਂ ਗੱਲਾਂ ਦਾ ਹੋਕਾ ਦੇ ਜਿਹੜੀਆਂ ਮੈਂ ਤੈਨੂੰ ਬੋਲਾਂਗਾ
and go forth to the Valley of Ben Hinnom, which is by the entry of the Potsherd Gate, and proclaim there the words that I shall tell you;
3 ਤੂੰ ਆਖੀਂ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਯਰੂਸ਼ਲਮ ਦੇ ਵਾਸੀਓ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸਥਾਨ ਉੱਤੇ ਬਦੀ ਲਿਆਵਾਂਗਾ। ਹਰੇਕ ਜਿਹੜਾ ਸੁਣੇਗਾ ਉਹ ਦੇ ਕੰਨ ਝੁਣਝੁਣਾ ਜਾਣਗੇ
and say, 'Hear the word of YHWH, kings of Judah, and inhabitants of Jerusalem: thus says YHWH of hosts, the God of Israel, "Look, I will bring evil on this place, which whoever hears, his ears shall tingle.
4 ਇਸ ਲਈ ਜੋ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਇਸ ਸਥਾਨ ਨੂੰ ਓਪਰੇ ਦੇਵਤਿਆਂ ਅੱਗੇ ਧੂਪ ਧੁਖਾ ਕੇ ਭਰਿਸ਼ਟ ਕੀਤਾ ਜਿਹਨਾਂ ਨੂੰ ਨਾ ਉਹ, ਨਾ ਉਹਨਾਂ ਦੇ ਪਿਉ-ਦਾਦੇ, ਨਾ ਯਹੂਦਾਹ ਦੇ ਰਾਜਾ ਜਾਣਦੇ ਸਨ। ਉਹਨਾਂ ਨੇ ਇਸ ਸਥਾਨ ਨੂੰ ਬੇਦੋਸ਼ਾਂ ਦੇ ਲਹੂ ਨਾਲ ਭਰ ਦਿੱਤਾ ਹੈ
Because they have forsaken me, and have estranged this place, and have burned incense in it to other gods, that they did not know, they and their fathers and the kings of Judah; and have filled this place with the blood of innocents,
5 ਉਹਨਾਂ ਨੇ ਬਆਲ ਦੇ ਉੱਚੇ-ਉੱਚੇ ਸਥਾਨ ਬਣਾਏ ਭਈ ਆਪਣੇ ਪੁੱਤਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਹ ਦਾ ਮੈਂ ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ
and have built the high places of Baal, to burn their sons in the fire for burnt offerings to Baal; which I did not command, nor spoke it, neither came it into my mind:
6 ਇਸ ਲਈ ਵੇਖੋ, ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸਥਾਨ ਅੱਗੇ ਨੂੰ ਨਾ ਤੋਫਥ ਨਾ ਬਨ-ਹਿੰਨੋਮ ਦੀ ਵਾਦੀ ਅਖਵਾਏਗਾ, ਸਗੋਂ “ਕਤਲ ਦੀ ਵਾਦੀ” ਅਖਵਾਏਗਾ
therefore, look, the days come," says YHWH, "that this place shall no more be called Topheth, nor The Valley of Ben Hinnom, but The Valley of Slaughter.
7 ਅਤੇ ਮੈਂ ਇਸੇ ਸਥਾਨ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੀ ਸਲਾਹ ਨੂੰ ਨਿਕੰਮੀ ਕਰਾਂਗਾ ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਤਲਵਾਰ ਨਾਲ ਡੇਗ ਦਿਆਂਗਾ ਅਤੇ ਉਹਨਾਂ ਦੇ ਹੱਥਾਂ ਨਾਲ ਜਿਹੜੇ ਉਹਨਾਂ ਦੀ ਜਾਨ ਦੇ ਅਭਿਲਾਸ਼ੀ ਹਨ। ਮੈਂ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿਆਂਗਾ
I will make void the counsel of Judah and Jerusalem in this place; and I will cause them to fall by the sword before their enemies, and by the hand of those who seek their life: and their dead bodies will I give to be food for the birds of the sky, and for the animals of the earth.
8 ਮੈਂ ਇਸ ਸ਼ਹਿਰ ਨੂੰ ਵਿਰਾਨ ਅਤੇ ਨੱਕ ਚੜ੍ਹਾਉਣ ਦਾ ਕਾਰਨ ਬਣਾਵਾਂਗਾ। ਜਿਹੜਾ ਉਹ ਦੇ ਅੱਗੋਂ ਦੀ ਲੰਘੇਗਾ ਉਹ ਉਸ ਦੀਆਂ ਸਾਰੀਆਂ ਬਵਾਂ ਦੇ ਕਾਰਨ ਹੈਰਾਨ ਹੋਵੇਗਾ ਅਤੇ ਨੱਕ ਚੜ੍ਹਾਵੇਗਾ
I will make this city an astonishment, and a hissing; everyone who passes thereby shall be astonished and hiss because of all its plagues.
9 ਅਤੇ ਮੈ ਉਹਨਾਂ ਨੂੰ ਉਹਨਾਂ ਦੇ ਪੁੱਤਰਾਂ ਦਾ ਮਾਸ ਅਤੇ ਉਹਨਾਂ ਦੀਆਂ ਧੀਆਂ ਦਾ ਮਾਸ ਖੁਆਵਾਂਗਾ ਅਤੇ ਹਰੇਕ ਆਪਣੇ ਗੁਆਂਢੀ ਦਾ ਮਾਸ ਘੇਰੇ ਅਤੇ ਦੁੱਖ ਦੇ ਵੇਲੇ ਖਾਵੇਗਾ ਜਿਹ ਦੇ ਨਾਲ ਉਹਨਾਂ ਦੇ ਵੈਰੀ ਅਤੇ ਉਹਨਾਂ ਦੀ ਜਾਨ ਦੇ ਤਾਂਘ ਕਰਨ ਵਾਲੇ ਉਹਨਾਂ ਨੂੰ ਦੁੱਖ ਦੇਣਗੇ!।
I will cause them to eat the flesh of their sons and the flesh of their daughters; and they shall eat everyone the flesh of his friend, in the siege and in the distress, with which their enemies, and those who seek their life, shall distress them."'
10 ੧੦ ਤਦ ਤੂੰ ਉਹਨਾਂ ਮਨੁੱਖਾਂ ਦੇ ਵੇਖਦਿਆਂ ਜਿਹੜੇ ਤੇਰੇ ਨਾਲ ਜਾਣਗੇ ਉਸ ਸੁਰਾਹੀ ਨੂੰ ਭੰਨ ਸੁੱਟੀਂ
Then you shall break the bottle in the sight of the men who go with you,
11 ੧੧ ਤੂੰ ਉਹਨਾਂ ਨੂੰ ਆਖੀਂ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸੇ ਤਰ੍ਹਾਂ ਹੀ ਮੈਂ ਇਸ ਪਰਜਾ ਨੂੰ ਅਤੇ ਇਸ ਸ਼ਹਿਰ ਨੂੰ ਭੰਨ ਸੁੱਟਾਂਗਾ ਜਿਵੇਂ ਕੋਈ ਘੁਮਿਆਰ ਦੇ ਭਾਂਡੇ ਨੂੰ ਭੰਨ ਦਿੰਦਾ ਹੈ, ਜਿਹੜਾ ਫਿਰ ਸਾਬਤ ਨਹੀਂ ਹੋ ਸਕਦਾ। ਉਹ ਤੋਫਥ ਵਿੱਚ ਦਫ਼ਨਾਉਣਗੇ ਇਥੋਂ ਤੱਕ ਕਿ ਦਫ਼ਨਾਉਣ ਦਾ ਥਾਂ ਨਾ ਰਹੇ
and shall tell them, 'Thus says YHWH of hosts: "Even so will I break this people and this city, as one breaks a potter's vessel, that can't be made whole again; and they shall bury in Topheth, until there is no place to bury.
12 ੧੨ ਇਸੇ ਤਰ੍ਹਾਂ ਮੈਂ ਇਸ ਸ਼ਹਿਰ ਅਤੇ ਇਸ ਦੇ ਵਾਸੀਆਂ ਨਾਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਸਗੋਂ ਮੈਂ ਇਹ ਸ਼ਹਿਰ ਤੋਫਥ ਵਾਂਗੂੰ ਬਣਾਵਾਂਗਾ
Thus will I do to this place," says YHWH, "and to its inhabitants, even making this city as Topheth:
13 ੧੩ ਤਾਂ ਯਰੂਸ਼ਲਮ ਦੇ ਘਰ ਅਤੇ ਯਹੂਦਾਹ ਦੇ ਰਾਜਿਆਂ ਦੇ ਮਹਿਲ ਜਿਹੜੇ ਭਰਿਸ਼ਟ ਕੀਤੇ ਗਏ ਤੋਫਥ ਦੇ ਸਥਾਨ ਵਰਗੇ ਹੋ ਜਾਣਗੇ ਅਰਥਾਤ ਸਾਰੇ ਘਰ ਜਿੱਥੇ ਉਹਨਾਂ ਨੇ ਅਕਾਸ਼ ਦੀ ਸਾਰੀ ਸੈਨਾਂ ਲਈ ਧੂਪ ਧੁਖਾਈ ਅਤੇ ਛੱਤਾਂ ਉੱਤੇ ਪੀਣ ਦੀਆਂ ਭੇਟਾਂ ਦੂਜੇ ਦੇਵਤਿਆਂ ਉੱਤੇ ਡੋਲ੍ਹੀਆਂ।
and the houses of Jerusalem, and the houses of the kings of Judah, which are defiled, shall be as the place of Topheth, even all the houses on whose roofs they have burned incense to all the host of heaven, and have poured out drink offerings to other gods."'"
14 ੧੪ ਤਾਂ ਯਿਰਮਿਯਾਹ ਤੋਫਥ ਤੋਂ ਆਇਆ ਜਿੱਥੇ ਯਹੋਵਾਹ ਨੇ ਉਹ ਨੂੰ ਅਗੰਮ ਬਾਣੀ ਲਈ ਭੇਜਿਆ ਸੀ ਅਤੇ ਉਹ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਆ ਖਲੋਤਾ। ਤਾਂ ਉਹ ਨੇ ਸਾਰੀ ਪਰਜਾ ਨੂੰ ਆਖਿਆ,
Then came Jeremiah from Topheth, where YHWH had sent him to prophesy; and he stood in the court of YHWH's house, and said to all the people:
15 ੧੫ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸ਼ਹਿਰ ਉੱਤੇ ਅਤੇ ਇਸ ਦੀਆਂ ਸਾਰੀਆਂ ਬਸਤੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਇਸ ਉੱਤੇ ਲਿਆਉਣ ਦੀ ਗੱਲ ਕੀਤੀ ਹੈ ਲਿਆ ਰਿਹਾ ਹਾਂ ਕਿਉਂ ਜੋ ਉਹਨਾਂ ਨੇ ਆਪਣੀਆਂ ਧੌਣਾਂ ਅਕੜਾ ਲਈਆਂ ਹਨ ਭਈ ਮੇਰੀ ਗੱਲ ਨਾ ਸੁਣਨ।
"Thus says YHWH of hosts, the God of Israel, 'Look, I will bring on this city and on all its towns all the evil that I have pronounced against it; because they have made their neck stiff, that they may not hear my words.'"

< ਯਿਰਮਿਯਾਹ 19 >