< ਯਿਰਮਿਯਾਹ 2 >

1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ
וַיְהִ֥י דְבַר־יְהוָ֖ה אֵלַ֥י לֵאמֹֽר׃
2 ਕਿ ਜਾ ਅਤੇ ਯਰੂਸ਼ਲਮ ਦੇ ਵਿੱਚ ਪੁਕਾਰ ਕਿ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਮੈਂ ਤੇਰੀ ਜੁਆਨੀ ਦੀ ਕਿਰਪਾ, ਤੇਰੇ ਵਿਆਹ ਦੇ ਪ੍ਰੇਮ ਨੂੰ ਚੇਤੇ ਕਰਦਾ ਹਾਂ, ਜੋ ਤੂੰ ਉਜਾੜ ਵਿੱਚ ਮੇਰੇ ਪਿੱਛੇ-ਪਿੱਛੇ ਚੱਲੀਂ, ਉਸ ਧਰਤੀ ਵਿੱਚ ਜਿਹੜੀ ਬੀਜੀ ਨਹੀਂ ਗਈ ਸੀ।
הָלֹ֡ךְ וְקָֽרָאתָ֩ בְאָזְנֵי֙ יְרוּשָׁלַ֜͏ִם לֵאמֹ֗ר כֹּ֚ה אָמַ֣ר יְהוָ֔ה זָכַ֤רְתִּי לָךְ֙ חֶ֣סֶד נְעוּרַ֔יִךְ אַהֲבַ֖ת כְּלוּלֹתָ֑יִךְ לֶכְתֵּ֤ךְ אַחֲרַי֙ בַּמִּדְבָּ֔ר בְּאֶ֖רֶץ לֹ֥א זְרוּעָֽה׃
3 ਇਸਰਾਏਲ ਯਹੋਵਾਹ ਲਈ ਪਵਿੱਤਰ ਸੀ, ਉਹ ਦੀ ਪੈਦਾਵਾਰ ਦਾ ਪਹਿਲਾ ਫਲ, ਉਸ ਦੇ ਖਾਣ ਵਾਲੇ ਸਾਰੇ ਦੋਸ਼ੀ ਠਹਿਰਨਗੇ, ਉਹਨਾਂ ਉੱਤੇ ਬੁਰਿਆਈ ਆਵੇਗੀ, ਯਹੋਵਾਹ ਦਾ ਵਾਕ ਹੈ।
קֹ֤דֶשׁ יִשְׂרָאֵל֙ לַיהוָ֔ה רֵאשִׁ֖ית תְּבוּאָתֹ֑ה כָּל־אֹכְלָ֣יו יֶאְשָׁ֔מוּ רָעָ֛ה תָּבֹ֥א אֲלֵיהֶ֖ם נְאֻם־יְהוָֽה׃ פ
4 ਹੇ ਯਾਕੂਬ ਦੇ ਘਰਾਣੇ ਦੇ ਲੋਕੋ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਟੱਬਰੋ, ਯਹੋਵਾਹ ਦੀ ਗੱਲ ਸੁਣੋ
שִׁמְע֥וּ דְבַר־יְהוָ֖ה בֵּ֣ית יַעֲקֹ֑ב וְכָֽל־מִשְׁפְּחֹ֖ות בֵּ֥ית יִשְׂרָאֵֽל׃
5 ਯਹੋਵਾਹ ਐਉਂ ਆਖਦਾ ਹੈ, ਤੁਹਾਡੇ ਪੁਰਖਿਆਂ ਨੇ ਮੇਰੇ ਵਿੱਚ ਕੀ ਅਨਿਆਈਂ ਲੱਭੀ, ਜੋ ਉਹ ਮੈਥੋਂ ਦੂਰ ਚਲੇ ਗਏ, ਅਤੇ ਨਿਕੰਮੀ ਮੂਰਤੀਆਂ ਦੇ ਪਿੱਛੇ ਲੱਗ ਕੇ ਨਿਕੰਮੇ ਬਣ ਗਏ?
כֹּ֣ה ׀ אָמַ֣ר יְהוָ֗ה מַה־מָּצְא֨וּ אֲבֹותֵיכֶ֥ם בִּי֙ עָ֔וֶל כִּ֥י רָחֲק֖וּ מֵעָלָ֑י וַיֵּֽלְכ֛וּ אַחֲרֵ֥י הַהֶ֖בֶל וַיֶּהְבָּֽלוּ׃
6 ਉਹਨਾਂ ਨੇ ਨਾ ਆਖਿਆ ਯਹੋਵਾਹ ਕਿੱਥੇ ਹੈ? ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਉਤਾਹਾਂ ਲੈ ਆਇਆ, ਜਿਹਨੇ ਉਜਾੜ ਦੇ ਵਿੱਚੋਂ ਦੀ ਸਾਡੀ ਅਗਵਾਈ ਕੀਤੀ, ਥਲ ਅਤੇ ਟੋਇਆਂ ਦੀ ਧਰਤੀ ਵਿੱਚੋਂ ਦੀ, ਔੜ ਤੇ ਮੌਤ ਦੇ ਸਾਯੇ ਦੀ ਧਰਤੀ ਦੇ ਵਿੱਚੋਂ, ਉਹ ਧਰਤੀ ਜਿਹ ਦੇ ਵਿੱਚੋਂ ਦੀ ਕੋਈ ਨਹੀਂ ਲੰਘਦਾ, ਨਾ ਕੋਈ ਆਦਮੀ ਉੱਥੇ ਵੱਸਦਾ ਹੈ।
וְלֹ֣א אָמְר֔וּ אַיֵּ֣ה יְהוָ֔ה הַמַּעֲלֶ֥ה אֹתָ֖נוּ מֵאֶ֣רֶץ מִצְרָ֑יִם הַמֹּולִ֨יךְ אֹתָ֜נוּ בַּמִּדְבָּ֗ר בְּאֶ֨רֶץ עֲרָבָ֤ה וְשׁוּחָה֙ בְּאֶ֙רֶץ֙ צִיָּ֣ה וְצַלְמָ֔וֶת בְּאֶ֗רֶץ לֹֽא־עָ֤בַר בָּהּ֙ אִ֔ישׁ וְלֹֽא־יָשַׁ֥ב אָדָ֖ם שָֽׁם׃
7 ਮੈਂ ਤੁਹਾਨੂੰ ਵਧੀਆ ਧਰਤੀ ਵਿੱਚ ਲਿਆਂਦਾ, ਭਈ ਤੁਸੀਂ ਉਹ ਦੇ ਮੇਵੇ ਅਤੇ ਚੰਗੇ ਪਦਾਰਥ ਖਾਓ, ਪਰ ਤੁਸੀਂ ਵੜ ਕੇ ਮੇਰੀ ਧਰਤੀ ਨੂੰ ਭਰਿਸ਼ਟ ਕੀਤਾ, ਅਤੇ ਮੇਰੀ ਮਿਰਾਸ ਨੂੰ ਘਿਣਾਉਣਾ ਕੀਤਾ।
וָאָבִ֤יא אֶתְכֶם֙ אֶל־אֶ֣רֶץ הַכַּרְמֶ֔ל לֶאֱכֹ֥ל פִּרְיָ֖הּ וְטוּבָ֑הּ וַתָּבֹ֙אוּ֙ וַתְּטַמְּא֣וּ אֶת־אַרְצִ֔י וְנַחֲלָתִ֥י שַׂמְתֶּ֖ם לְתֹועֵבָֽה׃
8 ਜਾਜਕਾਂ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ? ਬਿਵਸਥਾ ਵਾਲਿਆਂ ਨੇ ਮੈਨੂੰ ਨਾ ਜਾਣਿਆ, ਹਾਕਮਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ, ਨਬੀਆਂ ਨੇ ਬਆਲ ਦਾ ਨਾਮ ਲੈ ਕੇ ਅਗੰਮ ਵਾਕ ਕੀਤਾ, ਉਹ ਉਹਨਾਂ ਚੀਜ਼ਾਂ ਦੇ ਪਿੱਛੇ ਲੱਗ ਗਏ ਜਿਹਨਾਂ ਤੋਂ ਲਾਭ ਨਹੀਂ।
הַכֹּהֲנִ֗ים לֹ֤א אָֽמְרוּ֙ אַיֵּ֣ה יְהוָ֔ה וְתֹפְשֵׂ֤י הַתֹּורָה֙ לֹ֣א יְדָע֔וּנִי וְהָרֹעִ֖ים פָּ֣שְׁעוּ בִ֑י וְהַנְּבִיאִים֙ נִבְּא֣וּ בַבַּ֔עַל וְאַחֲרֵ֥י לֹֽא־יֹועִ֖לוּ הָלָֽכוּ׃
9 ਇਸ ਲਈ ਮੈਂ ਫਿਰ ਤੁਹਾਡੇ ਨਾਲ ਝਗੜਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡੇ ਪੁੱਤਰਾਂ ਦੇ ਪੁੱਤਰਾਂ ਨਾ ਝਗੜਾਂਗਾ।
לָכֵ֗ן עֹ֛ד אָרִ֥יב אִתְּכֶ֖ם נְאֻם־יְהוָ֑ה וְאֶת־בְּנֵ֥י בְנֵיכֶ֖ם אָרִֽיב׃
10 ੧੦ ਕਿੱਤੀਮ ਦੇ ਟਾਪੂਆਂ ਵਿੱਚੋਂ ਲੰਘੋ ਅਤੇ ਵੇਖੋ, ਜਾਂ ਕੇਦਾਰ ਨੂੰ ਘੱਲੋ ਅਤੇ ਬਹੁਤ ਗੌਰ ਨਾਲ ਸੋਚੋ, ਅਤੇ ਵੇਖੋ ਭਈ ਅਜਿਹੀ ਗੱਲ ਕਿਤੇ ਹੋਈ ਹੈ!
כִּ֣י עִבְר֞וּ אִיֵּ֤י כִתִּיִּים֙ וּרְא֔וּ וְקֵדָ֛ר שִׁלְח֥וּ וְהִֽתְבֹּונְנ֖וּ מְאֹ֑ד וּרְא֕וּ הֵ֥ן הָיְתָ֖ה כָּזֹֽאת׃
11 ੧੧ ਕੀ ਕਿਸੇ ਕੌਮ ਨੇ ਆਪਣੇ ਦੇਵਤਿਆਂ ਨੂੰ ਬਦਲ ਦਿੱਤਾ, ਭਾਵੇਂ ਉਹ ਦੇਵਤੇ ਵੀ ਨਹੀਂ ਸਨ? ਪਰ ਮੇਰੀ ਪਰਜਾ ਨੇ ਆਪਣੇ ਪਰਤਾਪ ਨੂੰ ਉਸ ਦੇ ਲਈ ਬਦਲ ਦਿੱਤਾ, ਜਿਸ ਤੋਂ ਕੁਝ ਲਾਭ ਨਹੀਂ।
הַהֵימִ֥יר גֹּוי֙ אֱלֹהִ֔ים וְהֵ֖מָּה לֹ֣א אֱלֹהִ֑ים וְעַמִּ֛י הֵמִ֥יר כְּבֹודֹ֖ו בְּלֹ֥וא יֹועִֽיל׃
12 ੧੨ ਹੇ ਅਕਾਸ਼ੋ, ਇਸ ਉੱਤੇ ਹੈਰਾਨ ਹੋਵੋ, ਬਹੁਤ ਡਰ ਜਾਓ ਤੇ ਉੱਕੇ ਵਿਰਾਨ ਹੋ ਜਾਓ! ਯਹੋਵਾਹ ਦਾ ਵਾਕ ਹੈ।
שֹׁ֥מּוּ שָׁמַ֖יִם עַל־זֹ֑את וְשַׂעֲר֛וּ חָרְב֥וּ מְאֹ֖ד נְאֻם־יְהוָֽה׃
13 ੧੩ ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ, - ਉਹਨਾਂ ਨੇ ਮੈਨੂੰ ਤਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਹਨਾਂ ਵਿੱਚ ਪਾਣੀ ਨਹੀਂ ਠਹਿਰਦਾ।
כִּֽי־שְׁתַּ֥יִם רָעֹ֖ות עָשָׂ֣ה עַמִּ֑י אֹתִ֨י עָזְב֜וּ מְקֹ֣ור ׀ מַ֣יִם חַיִּ֗ים לַחְצֹ֤ב לָהֶם֙ בֹּארֹ֔ות בֹּארֹת֙ נִשְׁבָּרִ֔ים אֲשֶׁ֥ר לֹא־יָכִ֖לוּ הַמָּֽיִם׃
14 ੧੪ ਕੀ ਇਸਰਾਏਲ ਗੁਲਾਮ ਹੈ? ਕੀ ਉਹ ਮੁੱਢੋਂ ਗੁਲਾਮੀ ਵਿੱਚ ਹੈ? ਉਹ ਕਿਉਂ ਲੁੱਟ ਬਣਿਆ?
הַעֶ֙בֶד֙ יִשְׂרָאֵ֔ל אִם־יְלִ֥יד בַּ֖יִת ה֑וּא מַדּ֖וּעַ הָיָ֥ה לָבַֽז׃
15 ੧੫ ਜੁਆਨ ਬੱਬਰ ਸ਼ੇਰ ਉਹ ਦੇ ਉੱਤੇ ਭੁੱਬਾਂ ਮਾਰਦੇ, ਉਹਨਾਂ ਨੇ ਆਪਣੀ ਅਵਾਜ਼ ਕੱਢੀ, ਉਹਨਾਂ ਨੇ ਉਸ ਦਾ ਦੇਸ ਖ਼ਰਾਬ ਬਣਾ ਦਿੱਤਾ, ਉਹ ਦੇ ਸ਼ਹਿਰ ਸਾੜੇ ਹੋਏ ਹਨ, ਅਤੇ ਵੱਸਣ ਵਾਲਾ ਕੋਈ ਨਹੀਂ।
עָלָיו֙ יִשְׁאֲג֣וּ כְפִרִ֔ים נָתְנ֖וּ קֹולָ֑ם וַיָּשִׁ֤יתוּ אַרְצֹו֙ לְשַׁמָּ֔ה עָרָ֥יו נִצְּתָה (נִצְּת֖וּ) מִבְּלִ֥י יֹשֵֽׁב׃
16 ੧੬ ਨਾਲੇ ਨੋਫ਼ ਅਤੇ ਤਹਪਨਹੇਸ ਸ਼ਹਿਰ ਦੀ ਅੰਸ ਨੇ, ਤੇਰੇ ਸਿਰ ਦੀ ਖੋਪੜੀ ਭੰਨੀ।
גַּם־בְּנֵי־נֹ֖ף וְתַחְפְּנֵס (וְתַחְפַּנְחֵ֑ס) יִרְע֖וּךְ קָדְקֹֽד׃
17 ੧੭ ਕੀ ਤੂੰ ਆਪ ਵੀ ਇਹ ਆਪਣੇ ਉੱਤੇ ਨਹੀਂ ਲਿਆਈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਤਿਆਗਣ ਦੇ ਕਾਰਨ ਜਦ ਉਹ ਤੈਨੂੰ ਰਾਹੇ ਰਾਹ ਲਈ ਜਾਂਦਾ ਸੀ?
הֲלֹוא־זֹ֖את תַּעֲשֶׂה־לָּ֑ךְ עָזְבֵךְ֙ אֶת־יְהוָ֣ה אֱלֹהַ֔יִךְ בְּעֵ֖ת מֹולִיכֵ֥ךְ בַּדָּֽרֶךְ׃
18 ੧੮ ਹੁਣ ਮਿਸਰ ਦੇ ਰਾਹ ਤੋਂ ਤੈਨੂੰ ਕੀ ਲਾਭ ਹੈ, ਜੋ ਤੂੰ ਨੀਲ ਦਾ ਪਾਣੀ ਪੀਵੇਂ? ਅਤੇ ਅੱਸ਼ੂਰ ਦੇ ਰਾਹ ਤੋਂ ਤੈਨੂੰ ਕੀ ਲਾਭ ਹੈ, ਜੋ ਤੂੰ ਦਰਿਆ ਦਾ ਪਾਣੀ ਪੀਵੇਂ?
וְעַתָּ֗ה מַה־לָּךְ֙ לְדֶ֣רֶךְ מִצְרַ֔יִם לִשְׁתֹּ֖ות מֵ֣י שִׁחֹ֑ור וּמַה־לָּךְ֙ לְדֶ֣רֶךְ אַשּׁ֔וּר לִשְׁתֹּ֖ות מֵ֥י נָהָֽר׃
19 ੧੯ ਤੇਰੀ ਬੁਰਿਆਈ ਤੈਨੂੰ ਝਿੜਕੇਗੀ, ਤੇਰਾ ਫਿਰ ਜਾਣਾ ਤੈਨੂੰ ਝਾੜ ਪਾਵੇਗਾ, ਜਾਣ ਅਤੇ ਵੇਖ ਕਿ ਇਹ ਬੁਰੀ ਅਤੇ ਕੌੜੀ ਗੱਲ ਹੈ, ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਤੈਨੂੰ ਮੇਰਾ ਭੈਅ ਨਹੀਂ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ।
תְּיַסְּרֵ֣ךְ רָעָתֵ֗ךְ וּמְשֻֽׁבֹותַ֙יִךְ֙ תֹּוכִחֻ֔ךְ וּדְעִ֤י וּרְאִי֙ כִּי־רַ֣ע וָמָ֔ר עָזְבֵ֖ךְ אֶת־יְהוָ֣ה אֱלֹהָ֑יִךְ וְלֹ֤א פַחְדָּתִי֙ אֵלַ֔יִךְ נְאֻם־אֲדֹנָ֥י יְהוִ֖ה צְבָאֹֽות׃
20 ੨੦ ਤੂੰ ਤਾਂ ਚਿਰੋਕਣਾ ਆਪਣਾ ਜੂਲਾ ਭੰਨ ਛੱਡਿਆ, ਅਤੇ ਆਪਣੇ ਬੰਨ੍ਹ ਤੋੜ ਸੁੱਟੇ। ਤੂੰ ਆਖਿਆ ਮੈਂ ਟਹਿਲ ਨਾ ਕਰਾਂਗੀ! ਹਾਂ ਤੂੰ ਹਰ ਉੱਚੇ ਟਿੱਬੇ ਉੱਤੇ, ਅਤੇ ਹਰ ਹਰੇ ਰੁੱਖ ਹੇਠ ਵਿਭਚਾਰ ਲਈ ਝੁੱਕ ਗਈ।
כִּ֣י מֵעֹולָ֞ם שָׁבַ֣רְתִּי עֻלֵּ֗ךְ נִתַּ֙קְתִּי֙ מֹוסְרֹתַ֔יִךְ וַתֹּאמְרִ֖י לֹ֣א אֶעֱבֹד (אֶעֱבֹ֑ור) כִּ֣י עַֽל־כָּל־גִּבְעָ֞ה גְּבֹהָ֗ה וְתַ֙חַת֙ כָּל־עֵ֣ץ רַעֲנָ֔ן אַ֖תְּ צֹעָ֥ה זֹנָֽה׃
21 ੨੧ ਮੈਂ ਤੈਨੂੰ ਇੱਕ ਖਰੀ ਦਾਖ ਕਰਕੇ ਲਾਇਆ। ਜੋ ਸਰਾਸਰ ਖਾਲ਼ਸ ਬੀ ਤੋਂ ਸੀ, ਫਿਰ ਤੂੰ ਕਿਵੇਂ ਮੇਰੇ ਲਈ ਇੱਕ ਜੰਗਲੀ ਦਾਖ ਦੀਆਂ ਵਿਗੜੀਆਂ ਹੋਈਆਂ ਕੁੰਬਲਾਂ ਵਿੱਚ ਬਦਲ ਗਈ?
וְאָֽנֹכִי֙ נְטַעְתִּ֣יךְ שֹׂרֵ֔ק כֻּלֹּ֖ה זֶ֣רַע אֱמֶ֑ת וְאֵיךְ֙ נֶהְפַּ֣כְתְּ לִ֔י סוּרֵ֖י הַגֶּ֥פֶן נָכְרִיָּֽה׃
22 ੨੨ ਭਾਵੇਂ ਤੂੰ ਆਪਣੇ ਆਪ ਨੂੰ ਸੱਜੀ ਨਾਲ ਧੋਵੇਂ ਅਤੇ ਬਹੁਤਾ ਸਾਬਣ ਵਰਤੇ, ਤਾਂ ਵੀ ਤੇਰੀ ਬਦੀ ਦਾ ਦਾਗ ਮੇਰੇ ਸਾਹਮਣੇ ਰਹਿੰਦਾ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
כִּ֤י אִם־תְּכַבְּסִי֙ בַּנֶּ֔תֶר וְתַרְבִּי־לָ֖ךְ בֹּרִ֑ית נִכְתָּ֤ם עֲוֹנֵךְ֙ לְפָנַ֔י נְאֻ֖ם אֲדֹנָ֥י יְהוִֽה׃
23 ੨੩ ਤੂੰ ਕਿਵੇਂ ਆਖ ਸਕਦੀ ਹੈ, ਮੈਂ ਭਰਿਸ਼ਟ ਨਹੀਂ ਹੋਈ, ਮੈਂ ਬਆਲਾਂ ਦੇ ਪਿੱਛੇ ਨਹੀਂ ਗਈ? ਵਾਦੀ ਵਿੱਚ ਆਪਣੇ ਰਾਹ ਨੂੰ ਵੇਖ, ਜਾਣ ਲੈ ਕਿ ਤੂੰ ਕੀ ਕੁਝ ਕੀਤਾ ਹੈ, ਤੂੰ ਆਪਣਿਆਂ ਰਾਹਾਂ ਵਿੱਚ ਫਿਰਨ ਵਾਲੀ ਇੱਕ ਤੇਜ਼ ਊਠਣੀ ਹੈਂ!
אֵ֣יךְ תֹּאמְרִ֞י לֹ֣א נִטְמֵ֗אתִי אַחֲרֵ֤י הַבְּעָלִים֙ לֹ֣א הָלַ֔כְתִּי רְאִ֤י דַרְכֵּךְ֙ בַּגַּ֔יְא דְּעִ֖י מֶ֣ה עָשִׂ֑ית בִּכְרָ֥ה קַלָּ֖ה מְשָׂרֶ֥כֶת דְּרָכֶֽיהָ׃
24 ੨੪ ਇੱਕ ਜੰਗਲੀ ਗਧੀ ਜਿਹੜੀ ਉਜਾੜ ਦੀ ਗਿੱਝੀ ਹੋਈ ਹੈ, ਜੋ ਆਪਣੇ ਵੇਗ ਵਿੱਚ ਹਵਾ ਨੂੰ ਸੁੰਘਦੀ ਹੈ, ਉਹ ਦੀ ਮਸਤੀ ਦੇ ਵੇਲੇ ਕੌਣ ਉਹ ਨੂੰ ਡੱਕ ਸਕਦਾ ਹੈ? ਉਹ ਦੇ ਸਾਰੇ ਭਾਲਣ ਵਾਲੇ ਨਹੀਂ ਥੱਕਣਗੇ, ਉਹ ਦੇ ਮਹੀਨੇ ਵਿੱਚ ਉਹ ਉਸ ਨੂੰ ਪਾ ਲੈਣਗੇ।
פֶּ֣רֶה ׀ לִמֻּ֣ד מִדְבָּ֗ר בְּאַוַּ֤ת נַפשֹׁו (נַפְשָׁהּ֙) שָׁאֲפָ֣ה ר֔וּחַ תַּאֲנָתָ֖הּ מִ֣י יְשִׁיבֶ֑נָּה כָּל־מְבַקְשֶׁ֙יהָ֙ לֹ֣א יִיעָ֔פוּ בְּחָדְשָׁ֖הּ יִמְצָאֽוּנְהָ׃
25 ੨੫ ਤੂੰ ਆਪਣੇ ਪੈਰਾਂ ਨੂੰ ਨੰਗੇ ਹੋਣ ਤੋਂ, ਅਤੇ ਆਪਣੇ ਸੰਘ ਨੂੰ ਖੁਸ਼ਕੀ ਤੋਂ ਬਚਾ। ਪਰ ਤੂੰ ਆਖਿਆ, ਕੁਝ ਆਸ ਨਹੀਂ, ਮੈਂ ਪਰਦੇਸੀਆਂ ਨੂੰ ਪਿਆਰ ਜੋ ਕੀਤਾ, ਮੈਂ ਉਹਨਾਂ ਦੇ ਪਿੱਛੇ ਜਾਂਵਾਂਗੀ।
מִנְעִ֤י רַגְלֵךְ֙ מִיָּחֵ֔ף וּגֹורֹנֵךְ (וּגְרֹונֵ֖ךְ) מִצִּמְאָ֑ה וַתֹּאמְרִ֣י נֹואָ֔שׁ לֹ֕וא כִּֽי־אָהַ֥בְתִּי זָרִ֖ים וְאַחֲרֵיהֶ֥ם אֵלֵֽךְ׃
26 ੨੬ ਜਿਵੇਂ ਚੋਰ ਜਦ ਫੜਿਆ ਗਿਆ ਸ਼ਰਮਿੰਦਾ ਹੁੰਦਾ ਹੈ, ਤਿਵੇਂ ਇਸਰਾਏਲ ਦਾ ਘਰਾਣਾ, ਉਹ, ਉਹਨਾਂ ਦੇ ਪਾਤਸ਼ਾਹ, ਉਹਨਾਂ ਦੇ ਸਰਦਾਰ, ਉਹਨਾਂ ਦੇ ਜਾਜਕ, ਅਤੇ ਉਹਨਾਂ ਦੇ ਨਬੀ ਸ਼ਰਮਿੰਦੇ ਹੋਣਗੇ।
כְּבֹ֤שֶׁת גַּנָּב֙ כִּ֣י יִמָּצֵ֔א כֵּ֥ן הֹבִ֖ישׁוּ בֵּ֣ית יִשְׂרָאֵ֑ל הֵ֤מָּה מַלְכֵיהֶם֙ שָֽׂרֵיהֶ֔ם וְכֹהֲנֵיהֶ֖ם וּנְבִיאֵיהֶֽם׃
27 ੨੭ ਉਹ ਰੁੱਖ ਨੂੰ ਆਖਦੇ ਹਨ ਤੂੰ ਮੇਰਾ ਪਿਤਾ ਹੈ, ਅਤੇ ਪੱਥਰ ਨੂੰ, ਤੂੰ ਮੈਨੂੰ ਜਣਿਆ! ਉਹਨਾਂ ਨੇ ਆਪਣੀ ਪਿੱਠ ਮੇਰੀ ਵੱਲ ਕੀਤੀ ਅਤੇ ਆਪਣਾ ਮੂੰਹ ਨਹੀਂ, ਪਰ ਬਿਪਤਾ ਦੇ ਵੇਲੇ ਉਹ ਆਖਣਗੇ, ਉੱਠ ਤੇ ਸਾਨੂੰ ਬਚਾ।
אֹמְרִ֨ים לָעֵ֜ץ אָ֣בִי אַ֗תָּה וְלָאֶ֙בֶן֙ אַ֣תְּ יְלִדְתִּני (יְלִדְתָּ֔נוּ) כִּֽי־פָנ֥וּ אֵלַ֛י עֹ֖רֶף וְלֹ֣א פָנִ֑ים וּבְעֵ֤ת רָֽעָתָם֙ יֹֽאמְר֔וּ ק֖וּמָה וְהֹושִׁיעֵֽנוּ׃
28 ੨੮ ਕਿੱਥੇ ਹਨ ਤੇਰੇ ਦੇਵਤੇ, ਜਿਹਨਾਂ ਨੂੰ ਤੂੰ ਆਪਣੇ ਲਈ ਬਣਾਇਆ? ਉਹ ਉੱਠਣ ਜੇ ਉਹ ਤੇਰੀ ਬਿਪਤਾ ਦੇ ਵੇਲੇ ਤੈਨੂੰ ਬਚਾ ਸਕਣ। ਹੇ ਯਹੂਦਾਹ ਜਿੰਨੇ ਕੁ ਤੇਰੇ ਸ਼ਹਿਰ ਹਨ, ਓਨ੍ਹੇ ਤੇਰੇ ਦੇਵਤੇ ਹਨ!
וְאַיֵּ֤ה אֱלֹהֶ֙יךָ֙ אֲשֶׁ֣ר עָשִׂ֣יתָ לָּ֔ךְ יָק֕וּמוּ אִם־יֹושִׁיע֖וּךָ בְּעֵ֣ת רָעָתֶ֑ךָ כִּ֚י מִסְפַּ֣ר עָרֶ֔יךָ הָי֥וּ אֱלֹהֶ֖יךָ יְהוּדָֽה׃ ס
29 ੨੯ ਤੁਸੀਂ ਕਿਉਂ ਮੇਰੇ ਨਾਲ ਝਗੜੋਗੇ? ਤੁਸੀਂ ਸਭ ਦੇ ਸਭ ਮੇਰੇ ਅਪਰਾਧੀ ਹੋ ਗਏ, ਯਹੋਵਾਹ ਦਾ ਵਾਕ ਹੈ।
לָ֥מָּה תָרִ֖יבוּ אֵלָ֑י כֻּלְּכֶ֛ם פְּשַׁעְתֶּ֥ם בִּ֖י נְאֻם־יְהוָֽה׃
30 ੩੦ ਮੈਂ ਐਂਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹਨਾਂ ਨਾ ਮੰਨਿਆ, ਤੁਸੀਂ ਆਪਣੀ ਤਲਵਾਰ ਨਬੀਆਂ ਨੂੰ ਮਾਰਿਆ ਜਿਵੇਂ ਹੜੱਪ ਕਰਨ ਵਾਲਾ ਬੱਬਰ ਸ਼ੇਰ।
לַשָּׁוְא֙ הִכֵּ֣יתִי אֶת־בְּנֵיכֶ֔ם מוּסָ֖ר לֹ֣א לָקָ֑חוּ אָכְלָ֧ה חַרְבְּכֶ֛ם נְבִֽיאֵיכֶ֖ם כְּאַרְיֵ֥ה מַשְׁחִֽית׃
31 ੩੧ ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ। ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ?
הַדֹּ֗ור אַתֶּם֙ רְא֣וּ דְבַר־יְהוָ֔ה הֲמִדְבָּ֤ר הָיִ֙יתִי֙ לְיִשְׂרָאֵ֔ל אִ֛ם אֶ֥רֶץ מַאְפֵּ֖לְיָ֑ה מַדּ֜וּעַ אָמְר֤וּ עַמִּי֙ רַ֔דְנוּ לֹֽוא־נָבֹ֥וא עֹ֖וד אֵלֶֽיךָ׃
32 ੩੨ ਕੀ ਕੋਈ ਕੁਆਰੀ ਆਪਣੇ ਗਹਿਣੇ, ਜਾਂ ਲਾੜੀ ਆਪਣਾ ਸ਼ਿੰਗਾਰ ਭੁੱਲ ਸਕਦੀ ਹੈ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ।
הֲתִשְׁכַּ֤ח בְּתוּלָה֙ עֶדְיָ֔הּ כַּלָּ֖ה קִשֻּׁרֶ֑יהָ וְעַמִּ֣י שְׁכֵח֔וּנִי יָמִ֖ים אֵ֥ין מִסְפָּֽר׃
33 ੩੩ ਤੂੰ ਕਿਵੇਂ ਆਪਣੇ ਪ੍ਰੇਮੀਆਂ ਦੇ ਭਾਲਣ ਲਈ ਆਪਣੇ ਰਾਹ ਸੁਆਰਦੀ ਹੈਂ! ਭਈ ਤੂੰ ਬੁਰੀਆਂ ਔਰਤਾਂ ਨੂੰ ਆਪਣੇ ਰਾਹ ਸਿਖਾਏ ਹਨ!
מַה־תֵּיטִ֥בִי דַּרְכֵּ֖ךְ לְבַקֵּ֣שׁ אַהֲבָ֑ה לָכֵן֙ גַּ֣ם אֶת־הָרָעֹ֔ות לִמַּדְתִּי (לִמַּ֖דְתְּ) אֶת־דְּרָכָֽיִךְ׃
34 ੩੪ ਨਾਲੇ ਤੇਰੇ ਪੱਲੇ ਉੱਤੇ ਬੇਦੋਸ਼ ਕੰਗਾਲਾਂ ਦੀਆਂ ਜਾਨਾਂ ਦਾ ਲਹੂ ਲੱਭਿਆ, ਤੂੰ ਉਹਨਾਂ ਨੂੰ ਸੰਨ੍ਹ ਲਾਉਂਦਿਆਂ ਨਹੀਂ ਦੇਖਿਆ, ਪਰ ਇਹਨਾਂ ਸਾਰੀਆਂ ਗੱਲਾਂ ਦੇ ਹੁੰਦਿਆਂ,
גַּ֤ם בִּכְנָפַ֙יִךְ֙ נִמְצְא֔וּ דַּ֛ם נַפְשֹׁ֥ות אֶבְיֹונִ֖ים נְקִיִּ֑ים לֹֽא־בַמַּחְתֶּ֥רֶת מְצָאתִ֖ים כִּ֥י עַל־כָּל־אֵֽלֶּה׃
35 ੩੫ ਤੂੰ ਆਖਦੀ ਹੈ, ਮੈਂ ਬੇਦੋਸ਼ ਹਾਂ! ਸੱਚ-ਮੁੱਚ ਉਸ ਦਾ ਕ੍ਰੋਧ ਮੈਥੋਂ ਟਲ ਗਿਆ ਹੈ। ਕਿਉਂਕਿ ਤੂੰ ਆਖਿਆ, ਮੈਂ ਪਾਪ ਨਹੀਂ ਕੀਤਾ
וַתֹּֽאמְרִי֙ כִּ֣י נִקֵּ֔יתִי אַ֛ךְ שָׁ֥ב אַפֹּ֖ו מִמֶּ֑נִּי הִנְנִי֙ נִשְׁפָּ֣ט אֹותָ֔ךְ עַל־אָמְרֵ֖ךְ לֹ֥א חָטָֽאתִי׃
36 ੩੬ ਤੂੰ ਆਪਣਾ ਰਾਹ ਬਦਲਣ ਲਈ ਕਿਉਂ ਬਹੁਤ ਬੇਚੈਨ ਫਿਰਦੀ ਹੈਂ? ਤੂੰ ਮਿਸਰ ਤੋਂ ਵੀ ਲੱਜਿਆਵਾਨ ਹੋਵੇਂਗੀ, ਜਿਵੇਂ ਅੱਸ਼ੂਰ ਤੋਂ ਲੱਜਿਆਵਾਨ ਹੋਈ ਸੀ।
מַה־תֵּזְלִ֥י מְאֹ֖ד לְשַׁנֹּ֣ות אֶת־דַּרְכֵּ֑ךְ גַּ֤ם מִמִּצְרַ֙יִם֙ תֵּבֹ֔ושִׁי כַּאֲשֶׁר־בֹּ֖שְׁתְּ מֵאַשּֽׁוּר׃
37 ੩੭ ਉੱਥੋਂ ਵੀ ਤੂੰ ਸਿਰ ਉੱਤੇ ਆਪਣੇ ਹੱਥ ਰੱਖ ਕੇ ਨਿੱਕਲੇਗੀ, ਕਿਉਂ ਜੋ ਯਹੋਵਾਹ ਨੇ ਉਹਨਾਂ ਨੂੰ ਰੱਦ ਦਿੱਤਾ, ਜਿਹਨਾਂ ਉੱਤੇ ਤੂੰ ਭਰੋਸਾ ਕੀਤਾ, ਤੂੰ ਉਹਨਾਂ ਨਾਲ ਸਫ਼ਲ ਨਾ ਹੋਵੇਗੀ।
גַּ֣ם מֵאֵ֥ת זֶה֙ תֵּֽצְאִ֔י וְיָדַ֖יִךְ עַל־רֹאשֵׁ֑ךְ כִּֽי־מָאַ֤ס יְהֹוָה֙ בְּמִבְטַחַ֔יִךְ וְלֹ֥א תַצְלִ֖יחִי לָהֶֽם׃

< ਯਿਰਮਿਯਾਹ 2 >