< ਯਿਰਮਿਯਾਹ 20 >

1 ਇੰਮੇਰ ਜਾਜਕ ਦੇ ਪੁੱਤਰ ਪਸ਼ਹੂਰ ਨੇ ਜਿਹੜਾ ਯਹੋਵਾਹ ਦੇ ਭਵਨ ਦਾ ਵੱਡਾ ਪ੍ਰਧਾਨ ਸੀ ਯਿਰਮਿਯਾਹ ਨੂੰ ਅਗੰਮ ਵਾਕ ਦੀਆਂ ਇਹ ਗੱਲਾਂ ਕਰਦੇ ਸੁਣਿਆ
וישמע פשחור בן אמר הכהן והוא פקיד נגיד בבית יהוה את ירמיהו נבא את הדברים האלה
2 ਤਦ ਪਸ਼ਹੂਰ ਨੇ ਯਿਰਮਿਯਾਹ ਨਬੀ ਨੂੰ ਮਾਰਿਆ ਅਤੇ ਉਹ ਨੂੰ ਉਸ ਕਾਠ ਵਿੱਚ ਪਾਇਆ ਜਿਹੜਾ ਬਿਨਯਾਮੀਨ ਦੇ ਉੱਪਰਲੇ ਫਾਟਕ ਵਿੱਚ ਯਹੋਵਾਹ ਦੇ ਭਵਨ ਦੇ ਕੋਲ ਸੀ
ויכה פשחור את ירמיהו הנביא ויתן אתו על המהפכת אשר בשער בנימן העליון אשר בבית יהוה
3 ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਦੂਜੇ ਦਿਨ ਪਸ਼ਹੂਰ ਨੇ ਯਿਰਮਿਯਾਹ ਨੂੰ ਕਾਠ ਤੋਂ ਬਾਹਰ ਕੱਢਿਆ ਤਾਂ ਯਿਰਮਿਯਾਹ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਨਾਮ ਪਸ਼ਹੂਰ ਨਹੀਂ ਸਗੋਂ “ਚੌਹੀਂ ਪਾਸੀਂ ਭੈਅ” ਰੱਖਿਆ ਹੈ।
ויהי ממחרת ויצא פשחור את ירמיהו מן המהפכת ויאמר אליו ירמיהו לא פשחור קרא יהוה שמך--כי אם מגור מסביב
4 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਤੈਨੂੰ ਤੇਰੇ ਲਈ ਅਤੇ ਤੇਰੇ ਸਾਰੇ ਪ੍ਰੇਮੀਆਂ ਲਈ ਭੈਅ ਦਾ ਕਾਰਨ ਬਣਾਵਾਂਗਾ। ਉਹ ਆਪਣੇ ਵੈਰੀਆਂ ਦੀ ਤਲਵਾਰ ਨਾਲ ਡਿੱਗਣਗੇ ਅਤੇ ਇਹ ਤੇਰੀਆਂ ਅੱਖਾਂ ਵੇਖਣਗੀਆਂ। ਮੈਂ ਸਾਰੇ ਯਹੂਦਾਹ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਗ਼ੁਲਾਮ ਕਰਕੇ ਬਾਬਲ ਨੂੰ ਲੈ ਜਾਵੇਗਾ ਅਤੇ ਉਹਨਾਂ ਨੂੰ ਤਲਵਾਰ ਨਾਲ ਮਾਰੇਗਾ
כי כה אמר יהוה הנני נתנך למגור לך ולכל אהביך ונפלו בחרב איביהם--ועיניך ראות ואת כל יהודה אתן ביד מלך בבל והגלם בבלה והכם בחרב
5 ਨਾਲੇ ਮੈਂ ਇਸ ਸ਼ਹਿਰ ਦਾ ਸਾਰਾ ਧਨ, ਉਹ ਦੀ ਸਾਰੀ ਖੱਟੀ ਅਤੇ ਉਹ ਦੀਆਂ ਸਾਰੀਆਂ ਬਹੁਮੁੱਲੀਆਂ ਚੀਜ਼ਾਂ, ਹਾਂ, ਯਹੂਦਾਹ ਦੇ ਰਾਜਿਆਂ ਦੇ ਸਾਰੇ ਖਜ਼ਾਨੇ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਲੁੱਟ ਲੈਣਗੇ ਅਤੇ ਉਹਨਾਂ ਨੂੰ ਫੜ੍ਹ ਕੇ ਬਾਬਲ ਨੂੰ ਲੈ ਜਾਣਗੇ
ונתתי את כל חסן העיר הזאת ואת כל יגיעה ואת כל יקרה ואת כל אוצרות מלכי יהודה אתן ביד איביהם ובזזום ולקחום והביאום בבלה
6 ਹੇ ਪਸ਼ਹੂਰ, ਤੂੰ ਅਤੇ ਉਹ ਸਾਰੇ ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ ਗ਼ੁਲਾਮ ਹੋ ਕੇ ਬਾਬਲ ਨੂੰ ਜਾਓਗੇ। ਤੂੰ ਉੱਥੇ ਜਾਏਂਗਾ ਅਤੇ ਉੱਥੇ ਮਰੇਗਾ ਅਤੇ ਉੱਥੇ ਤੂੰ ਦਫ਼ਨਾਇਆ ਜਾਵੇਂਗਾ, ਤੂੰ ਅਤੇ ਤੇਰੇ ਸਾਰੇ ਪ੍ਰੇਮੀ ਜਿਹਨਾਂ ਨਾਲ ਤੂੰ ਝੂਠੇ ਅਗੰਮ ਵਾਕ ਕੀਤੇ।
ואתה פשחור וכל ישבי ביתך תלכו בשבי ובבל תבוא ושם תמות ושם תקבר--אתה וכל אהביך אשר נבאת להם בשקר
7 ਹੇ ਯਹੋਵਾਹ, ਤੂੰ ਮੈਨੂੰ ਭਰਮਾਇਆ ਤਾਂ ਮੈਂ ਭਰਮਾਇਆ ਗਿਆ ਹਾਂ, ਤੂੰ ਮੇਰੇ ਨਾਲੋਂ ਤਕੜਾ ਹੈ, ਤੂੰ ਮੇਰੇ ਉੱਤੇ ਪਰਬਲ ਪੈ ਗਿਆ ਹੈ, ਮੈਂ ਸਾਰਾ ਦਿਨ ਹਾਸਾ ਬਣ ਗਿਆ ਹਾਂ, ਸਾਰੇ ਹੀ ਮੇਰਾ ਠੱਠਾ ਉਡਾਉਂਦੇ ਹਨ।
פתיתני יהוה ואפת חזקתני ותוכל הייתי לשחוק כל היום כלה לעג לי
8 ਜਦ ਕਦੀ ਮੈਂ ਗੱਲ ਕਰਦਾ ਹਾਂ ਮੈਂ ਚਿੱਲਾਉਂਦਾ ਹਾਂ, - “ਜ਼ੁਲਮ ਅਤੇ ਬਰਬਾਦੀ!” ਪੁਕਾਰਦਾ ਹਾਂ। ਯਹੋਵਾਹ ਦਾ ਬਚਨ ਤਾਂ ਮੇਰੇ ਲਈ ਸਾਰੇ ਦਿਨ ਦਾ ਮਿਹਣਾ ਅਤੇ ਠੱਠਾ ਬਣ ਗਿਆ ਹੈ।
כי מדי אדבר אזעק חמס ושד אקרא כי היה דבר יהוה לי לחרפה ולקלס כל היום
9 ਜੇ ਮੈਂ ਆਖਾਂ, ਮੈਂ ਉਹ ਦਾ ਜਿਕਰ ਨਾ ਕਰਾਂਗਾ, ਨਾ ਉਹ ਦਾ ਨਾਮ ਲੈ ਕੇ ਅੱਗੇ ਨੂੰ ਗੱਲ ਕਰਾਂਗਾ, ਤਾਂ ਉਹ ਮੇਰੇ ਦਿਲ ਵਿੱਚ ਬਲਦੀ ਅੱਗ ਵਾਂਗੂੰ ਹੁੰਦਾ ਹੈ, ਜਿਹੜੀ ਮੇਰੀਆਂ ਹੱਡੀਆਂ ਵਿੱਚ ਲੁੱਕੀ ਹੋਈ ਹੈ, ਮੈਂ ਇਹ ਨੂੰ ਰੱਖਦਾ-ਰੱਖਦਾ ਥੱਕ ਗਿਆ ਹਾਂ, ਮੈਂ ਸਹਿ ਨਹੀਂ ਸਕਦਾ।
ואמרתי לא אזכרנו ולא אדבר עוד בשמו והיה בלבי כאש בערת עצר בעצמתי ונלאיתי כלכל ולא אוכל
10 ੧੦ ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈਅ ਹੈ! ਉਸ ਉੱਤੇ ਦੋਸ਼ ਲਾਓ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ! ਸਾਰੇ ਮੇਰੇ ਮਿੱਤਰ ਮੇਰੇ ਅੱਗੇ ਡਿੱਗਣ ਦੀ ਤਾੜ ਵਿੱਚ ਹਨ। ਖ਼ਬਰੇ ਉਹ ਭਰਮਾਇਆ ਜਾਵੇ, ਤਾਂ ਅਸੀਂ ਉਹ ਦੇ ਉੱਤੇ ਪਰਬਲ ਲੈ ਜਾਂਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ!
כי שמעתי דבת רבים מגור מסביב הגידו ונגידנו כל אנוש שלמי שמרי צלעי אולי יפתה ונוכלה לו ונקחה נקמתנו ממנו
11 ੧੧ ਪਰ ਯਹੋਵਾਹ ਇੱਕ ਡਰਾਉਣੇ ਯੋਧੇ ਵਾਂਗੂੰ ਮੇਰੇ ਸੰਗ ਹੈ, ਇਸ ਲਈ ਮੇਰੇ ਸਤਾਉਣ ਵਾਲੇ ਠੋਕਰ ਖਾਣਗੇ, ਉਹ ਪਰਬਲ ਨਾ ਪੈ ਸਕਣਗੇ! ਉਹ ਬਹੁਤ ਲੱਜਿਆਵਾਨ ਹੋਣਗੇ, ਉਹ ਸਫ਼ਲ ਨਾ ਹੋਣਗੇ, ਉਹਨਾਂ ਦੀ ਸ਼ਰਮਿੰਦਗੀ ਸਦਾ ਦੀ ਹੋਵੇਗੀ, ਜੋ ਕਦੀ ਨਾ ਭੁੱਲੇਗੀ।
ויהוה אותי כגבור עריץ על כן רדפי יכשלו ולא יכלו בשו מאד כי לא השכילו כלמת עולם לא תשכח
12 ੧੨ ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮੀਆਂ ਨੂੰ ਪਰਖਦਾ ਹੈ, ਜਿਹੜਾ ਦਿਲ ਅਤੇ ਗੁਰਦਿਆਂ ਨੂੰ ਦੇਖਦਾ ਹੈ, ਜਿਹੜਾ ਬਦਲਾ ਤੂੰ ਉਹਨਾਂ ਕੋਲੋਂ ਲਵੇਂਗਾ ਉਹ ਮੈਨੂੰ ਵਿਖਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹ ਦਿੱਤਾ ਹੈ।
ויהוה צבאות בחן צדיק ראה כליות ולב אראה נקמתך מהם כי אליך גליתי את ריבי
13 ੧੩ ਯਹੋਵਾਹ ਲਈ ਗਾਓ! ਤੁਸੀਂ ਯਹੋਵਾਹ ਨੂੰ ਵਡਿਆਓ! ਕਿਉਂ ਜੋ ਉਸ ਨੇ ਕੰਗਾਲ ਦੀ ਜਾਨ ਨੂੰ ਕੁਕਰਮੀਆਂ ਦੇ ਹੱਥੋਂ ਛੁਡਾਇਆ ਹੈ।
שירו ליהוה--הללו את יהוה כי הציל את נפש אביון מיד מרעים
14 ੧੪ ਉਸ ਦਿਨ ਉੱਤੇ ਫਿਟਕਾਰ ਜਿਹ ਦੇ ਵਿੱਚ ਮੈਂ ਜੰਮਿਆ! ਉਹ ਦਿਨ ਜਿਹ ਦੇ ਵਿੱਚ ਮੇਰੀ ਮਾਂ ਨੇ ਮੈਨੂੰ ਜਨਮ ਦਿੱਤਾ ਮੁਬਾਰਕ ਨਾ ਹੋਵੇਗਾ!
ארור היום אשר ילדתי בו יום אשר ילדתני אמי אל יהי ברוך
15 ੧੫ ਫਿਟਕਾਰ ਉਸ ਮਨੁੱਖ ਉੱਤੇ, ਜਿਸ ਨੇ ਮੇਰੇ ਪਿਉ ਨੂੰ ਖ਼ਬਰ ਦਿੱਤੀ, ਕਿ ਤੇਰੇ ਲਈ ਇੱਕ ਪੁੱਤਰ ਜੰਮਿਆ, ਅਤੇ ਉਹ ਨੂੰ ਬਹੁਤ ਖੁਸ਼ ਕੀਤਾ।
ארור האיש אשר בשר את אבי לאמר ילד לך בן זכר--שמח שמחהו
16 ੧੬ ਉਹ ਮਨੁੱਖ ਉਹਨਾਂ ਸ਼ਹਿਰਾਂ ਵਾਂਗੂੰ ਹੋ ਜਾਵੇ, ਜਿਹਨਾਂ ਨੂੰ ਯਹੋਵਾਹ ਨੇ ਬਿਨ੍ਹਾਂ ਅਫ਼ਸੋਸ ਦੇ ਉਲਟਾ ਦਿੱਤਾ! ਉਹ ਸਵੇਰ ਨੂੰ ਚਿੱਲਾਉਣਾ ਸੁਣੇ, ਅਤੇ ਦੁਪਹਿਰ ਨੂੰ ਹਾਲ ਪੁਕਾਰ,
והיה האיש ההוא כערים אשר הפך יהוה ולא נחם ושמע זעקה בבקר ותרועה בעת צהרים
17 ੧੭ ਕਿਉਂ ਜੋ ਉਸ ਨੇ ਮੈਨੂੰ ਕੁੱਖ ਵਿੱਚ ਹੀ ਨਾ ਮਾਰਿਆ, ਤਦ ਮੇਰੀ ਮਾਤਾ ਮੇਰੀ ਕਬਰ ਹੁੰਦੀ, ਅਤੇ ਉਹ ਦੀ ਕੁੱਖ ਸਦਾ ਭਰੀ ਰਹਿੰਦੀ।
אשר לא מותתני מרחם ותהי לי אמי קברי ורחמה הרת עולם
18 ੧੮ ਮੈਂ ਕਿਉਂ ਕੁੱਖੋਂ ਬਾਹਰ ਆਇਆ, ਕਸ਼ਟ ਅਤੇ ਗ਼ਮ ਵੇਖਣ ਲਈ, ਭਈ ਮੈ ਆਪਣੇ ਦਿਨ ਨਮੋਸ਼ੀ ਵਿੱਚ ਕੱਟਾਂ?।
למה זה מרחם יצאתי לראות עמל ויגון ויכלו בבשת ימי

< ਯਿਰਮਿਯਾਹ 20 >