< ਯਿਰਮਿਯਾਹ 21 >

1 ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਜਦ ਸਿਦਕੀਯਾਹ ਰਾਜਾ ਨੇ ਮਲਕੀਯਾਹ ਦੇ ਪੁੱਤਰ ਪਸ਼ਹੂਰ ਨੂੰ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕਾਂ ਨੂੰ ਉਹ ਦੇ ਕੋਲ ਇਹ ਆਖਣ ਲਈ ਭੇਜਿਆ
The word which came to Jeremiah from Jehovah, when King Zedekiah sent to him Pashur, the son of Melchiah, and Zephaniah, the son of Maaseiah, the priest, saying:
2 ਭਈ ਯਹੋਵਾਹ ਕੋਲੋਂ ਸਾਡੇ ਲਈ ਪੁੱਛੀਂ ਕਿਉਂ ਜੋ ਬਾਬਲ ਦਾ ਰਾਜਾ ਨਬੂਕਦਨੱਸਰ ਸਾਡੇ ਉੱਤੇ ਚੜ੍ਹਾਈ ਕਰ ਰਿਹਾ ਹੈ। ਸ਼ਾਇਦ ਯਹੋਵਾਹ ਸਾਡੇ ਨਾਲ ਆਪਣੇ ਸਾਰੇ ਅਚਰਜ਼ ਕੰਮਾਂ ਅਨੁਸਾਰ ਵਰਤਾਓ ਕਰੇ ਅਤੇ ਉਹ ਨੂੰ ਸਾਡੇ ਕੋਲੋਂ ਮੋੜ ਦੇਵੇ।
Inquire, I pray thee, of Jehovah for us; for Nebuchadnezzar, king of Babylon, maketh war against us; whether Jehovah will deal with us according to all his wondrous works, that he may go up from us.
3 ਤਾਂ ਯਿਰਮਿਯਾਹ ਨੇ ਉਹਨਾਂ ਨੂੰ ਆਖਿਆ, ਤੁਸੀਂ ਸਿਦਕੀਯਾਹ ਨੂੰ ਐਉਂ ਆਖੋ
And Jeremiah said to them, Thus shall ye say to Zedekiah:
4 ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਲੜਾਈ ਦੇ ਸ਼ਸਤਰਾਂ ਨੂੰ ਮੋੜ ਦਿਆਂਗਾ ਜਿਹੜੇ ਤੁਹਾਡੇ ਹੱਥਾਂ ਵਿੱਚ ਹਨ ਜਿਹਨਾਂ ਨਾਲ ਤੁਸੀਂ ਬਾਬਲ ਦੇ ਰਾਜਾ ਅਤੇ ਕਸਦੀਆਂ ਨਾਲ ਲੜਦੇ ਹੋ ਜਿਹਨਾਂ ਨੇ ਤੁਹਾਨੂੰ ਕੰਧਾਂ ਦੇ ਬਾਹਰ ਘੇਰਿਆ ਹੋਇਆ ਹੈ ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਦੇ ਵਿਚਕਾਰ ਇਕੱਠਾ ਕਰਾਂਗਾ
Thus saith Jehovah, the God of Israel: Behold, I will turn back the weapons of war which are in your hands, with which ye fight against the king of Babylon and the Chaldaeans, which besiege you without the walls, and I will assemble them in the midst of this city.
5 ਮੈਂ ਆਪ ਆਪਣੇ ਵਧਾਏ ਹੋਏ ਹੱਥ ਅਤੇ ਤਕੜੀ ਬਾਂਹ ਨਾਲ ਤੁਹਾਡੇ ਵਿਰੁੱਧ ਲੜਾਂਗਾ, - ਹਾਂ, ਕ੍ਰੋਧ ਅਤੇ ਗੁੱਸੇ ਅਤੇ ਵੱਡੇ ਕੋਪ ਨਾਲ
And I myself will fight against you with an outstretched hand, and with a strong arm, with anger and fury and great wrath.
6 ਮੈਂ ਇਸ ਸ਼ਹਿਰ ਦੇ ਵਾਸੀਆਂ ਨੂੰ, ਆਦਮੀਆਂ ਅਤੇ ਪਸ਼ੂਆਂ ਨੂੰ ਮਾਰਾਂਗਾ। ਉਹ ਵੱਡੀ ਬਵਾ ਨਾਲ ਮਰ ਜਾਣਗੇ
And I will smite the inhabitants of this city, both man and beast; by a great pestilence shall they die.
7 ਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ।
And after this, saith Jehovah, I will deliver Zedekiah, the king of Judah, and his servants, and the people, and those in the city who shall be left alive by the pestilence, the sword, and the famine, into the hand of Nebuchadnezzar, the king of Babylon, and into the hand of their enemies, and into the hand of those that seek their life; and he shall smite them with the edge of the sword. He shall not spare them, nor have pity, nor show mercy.
8 ਤਦ ਤੂੰ ਇਸ ਪਰਜਾ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਤੁਹਾਡੇ ਅੱਗੇ ਜੀਵਨ ਦਾ ਰਾਹ ਅਤੇ ਮੌਤ ਦਾ ਰਾਹ ਰੱਖਦਾ ਹਾਂ
And to this people thou shalt say, Thus saith Jehovah: Behold, I set before you the way of life, and the way of death.
9 ਜਿਹੜਾ ਇਸ ਸ਼ਹਿਰ ਵਿੱਚ ਰਹੇਗਾ, ਉਹ ਤਲਵਾਰ ਅਤੇ ਕਾਲ ਅਤੇ ਬਵਾ ਨਾਲ ਮਰੇਗਾ, ਅਤੇ ਜਿਹੜਾ ਇਹ ਦੇ ਵਿੱਚੋਂ ਨਿੱਕਲ ਜਾਵੇਗਾ ਅਤੇ ਆਪ ਨੂੰ ਕਸਦੀਆਂ ਦੇ ਹਵਾਲੇ ਕਰ ਦੇਵੇਗਾ, ਜਿਹਨਾਂ ਨੇ ਤੁਹਾਨੂੰ ਘੇਰਿਆ ਹੋਇਆ ਹੈ, ਉਹ ਜੀਉਂਦਾ ਰਹੇਗਾ ਅਤੇ ਉਹ ਦੀ ਜਾਨ ਉਹ ਦੇ ਲਈ ਇੱਕ ਲੁੱਟ ਦਾ ਮਾਲ ਹੋਵੇਗੀ
He that abideth in this city shall die by the sword, and by famine, and by pestilence; but he that goeth out and surrendereth himself to the Chaldaeans that besiege you, he shall live, and bear away his life as a prey.
10 ੧੦ ਕਿਉਂ ਜੋ ਮੈਂ ਆਪਣਾ ਮੂੰਹ ਇਸ ਸ਼ਹਿਰ ਦੇ ਵਿਰੁੱਧ ਕੀਤਾ ਹੈ ਕਿ ਮੈਂ ਇਸ ਨਾਲ ਬੁਰਿਆਈ, ਨਾ ਭਲਿਆਈ ਕਰਾਂ, ਯਹੋਵਾਹ ਦਾ ਵਾਕ ਹੈ। ਇਹ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਇਸ ਨੂੰ ਅੱਗ ਨਾਲ ਸਾੜ ਸੁੱਟੇਗਾ।
For I have set my face against this city for evil, and not for good, saith Jehovah. It shall be given into the hand of the king of Babylon, and he shall burn it with fire.
11 ੧੧ ਯਹੂਦਾਹ ਦੇ ਰਾਜਾ ਦੇ ਘਰਾਣੇ ਦੇ ਵਿਖੇ, ਯਹੋਵਾਹ ਦਾ ਬਚਨ ਸੁਣੋ,
And to the house of the king of Judah: Hear ye the word of Jehovah,
12 ੧੨ ਹੇ ਦਾਊਦ ਦੇ ਘਰਾਣੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਸਵੇਰ ਦੇ ਵੇਲੇ ਨਿਆਂ ਨੂੰ ਪੂਰਾ ਕਰੋ, ਦੁੱਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਗੂੰ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆਂ ਕੰਮਾਂ ਦੇ ਕਾਰਨ ਉਹ ਅਜਿਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸਕੇ।
O house of David! Thus saith Jehovah: Administer justice in season, and deliver him that is spoiled from the hand of the oppressor, lest my fury go forth like fire, and burn so that none can quench it, because of the evil of your doings!
13 ੧੩ ਵੇਖ, ਹੇ ਦੂਣ ਦੀਏ ਵਾਸਣੇ, ਮੈਂ ਤੇਰੇ ਵਿਰੁੱਧ ਹਾਂ, ਹੇ ਮੈਦਾਨ ਦੀਏ ਚੱਟਾਨੇ! ਯਹੋਵਾਹ ਦਾ ਵਾਕ ਹੈ, ਤੁਸੀਂ ਜੋ ਆਖਦੇ ਹੋ ਕਿ ਕੌਣ ਸਾਡੇ ਵਿਰੁੱਧ ਚੜ੍ਹਾਈ ਕਰੇਗਾ? ਅਤੇ ਕੌਣ ਸਾਡੇ ਵਾਸਾਂ ਵਿੱਚ ਆ ਵੜੇਗਾ?
Behold, I am against thee, thou inhabitant of the valley, the rock of the plain, who sayest, “Who shall come down against us? Or who shall enter our habitations?”
14 ੧੪ ਮੈਂ ਤੁਹਾਡੀਆਂ ਕਰਤੂਤਾਂ ਦੇ ਫਲਾਂ ਅਨੁਸਾਰ ਤੁਹਾਡੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਜੰਗਲ ਵਿੱਚ ਅੱਗ ਲਾਵਾਂਗਾ, ਜਿਹੜੀ ਆਲੇ-ਦੁਆਲੇ ਦਾ ਸਭ ਕੁਝ ਭੱਖ ਲਵੇਗੀ।
But I will punish you with the fruit of your doings. I will kindle a fire in her forest, which shall consume all around her.

< ਯਿਰਮਿਯਾਹ 21 >