< ਯਿਰਮਿਯਾਹ 21 >
1 ੧ ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਜਦ ਸਿਦਕੀਯਾਹ ਰਾਜਾ ਨੇ ਮਲਕੀਯਾਹ ਦੇ ਪੁੱਤਰ ਪਸ਼ਹੂਰ ਨੂੰ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕਾਂ ਨੂੰ ਉਹ ਦੇ ਕੋਲ ਇਹ ਆਖਣ ਲਈ ਭੇਜਿਆ
Реч која дође Јеремији од Господа кад посла к њему цар Седекија Пасхора сина Мелхијиног и Софонију сина Масијиног свештеника, и поручи:
2 ੨ ਭਈ ਯਹੋਵਾਹ ਕੋਲੋਂ ਸਾਡੇ ਲਈ ਪੁੱਛੀਂ ਕਿਉਂ ਜੋ ਬਾਬਲ ਦਾ ਰਾਜਾ ਨਬੂਕਦਨੱਸਰ ਸਾਡੇ ਉੱਤੇ ਚੜ੍ਹਾਈ ਕਰ ਰਿਹਾ ਹੈ। ਸ਼ਾਇਦ ਯਹੋਵਾਹ ਸਾਡੇ ਨਾਲ ਆਪਣੇ ਸਾਰੇ ਅਚਰਜ਼ ਕੰਮਾਂ ਅਨੁਸਾਰ ਵਰਤਾਓ ਕਰੇ ਅਤੇ ਉਹ ਨੂੰ ਸਾਡੇ ਕੋਲੋਂ ਮੋੜ ਦੇਵੇ।
Упитај Господа за нас, јер Навуходоносор, цар вавилонски, завојшти на нас; еда би нам учинио Господ по свим чудесима својим, да отиде од нас.
3 ੩ ਤਾਂ ਯਿਰਮਿਯਾਹ ਨੇ ਉਹਨਾਂ ਨੂੰ ਆਖਿਆ, ਤੁਸੀਂ ਸਿਦਕੀਯਾਹ ਨੂੰ ਐਉਂ ਆਖੋ
А Јеремија им рече: Овако реците Седекији:
4 ੪ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਲੜਾਈ ਦੇ ਸ਼ਸਤਰਾਂ ਨੂੰ ਮੋੜ ਦਿਆਂਗਾ ਜਿਹੜੇ ਤੁਹਾਡੇ ਹੱਥਾਂ ਵਿੱਚ ਹਨ ਜਿਹਨਾਂ ਨਾਲ ਤੁਸੀਂ ਬਾਬਲ ਦੇ ਰਾਜਾ ਅਤੇ ਕਸਦੀਆਂ ਨਾਲ ਲੜਦੇ ਹੋ ਜਿਹਨਾਂ ਨੇ ਤੁਹਾਨੂੰ ਕੰਧਾਂ ਦੇ ਬਾਹਰ ਘੇਰਿਆ ਹੋਇਆ ਹੈ ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਦੇ ਵਿਚਕਾਰ ਇਕੱਠਾ ਕਰਾਂਗਾ
Овако вели Господ Бог Израиљев: Ево, ја ћу окренути натраг оружје што је у вашим рукама, којим се бијете с царем вавилонским и с Халдејцима који су вас опколили иза зидова, и скупићу их усред тог града.
5 ੫ ਮੈਂ ਆਪ ਆਪਣੇ ਵਧਾਏ ਹੋਏ ਹੱਥ ਅਤੇ ਤਕੜੀ ਬਾਂਹ ਨਾਲ ਤੁਹਾਡੇ ਵਿਰੁੱਧ ਲੜਾਂਗਾ, - ਹਾਂ, ਕ੍ਰੋਧ ਅਤੇ ਗੁੱਸੇ ਅਤੇ ਵੱਡੇ ਕੋਪ ਨਾਲ
И ја ћу војевати на вас руком подигнутом и мишицом крепком и гневом и јарошћу и жестином великом.
6 ੬ ਮੈਂ ਇਸ ਸ਼ਹਿਰ ਦੇ ਵਾਸੀਆਂ ਨੂੰ, ਆਦਮੀਆਂ ਅਤੇ ਪਸ਼ੂਆਂ ਨੂੰ ਮਾਰਾਂਗਾ। ਉਹ ਵੱਡੀ ਬਵਾ ਨਾਲ ਮਰ ਜਾਣਗੇ
И побићу становнике тог града, и људе и стоку; од помора великог помреће.
7 ੭ ਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ।
А после, вели Господ, даћу Седекију цара Јудиног и слуге њихове и народ, оне који остану у том граду од помора, од мача и од глади, у руке Навуходоносору цару вавилонском и у руке непријатељима њиховим и у руке онима који траже душу њихову, те ће их побити мачем, неће их жалити ни штедети нити ће се смиловати.
8 ੮ ਤਦ ਤੂੰ ਇਸ ਪਰਜਾ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਤੁਹਾਡੇ ਅੱਗੇ ਜੀਵਨ ਦਾ ਰਾਹ ਅਤੇ ਮੌਤ ਦਾ ਰਾਹ ਰੱਖਦਾ ਹਾਂ
А народу том реци: Овако вели Господ: Ево ја стављам пред вас пут к животу и пут к смрти.
9 ੯ ਜਿਹੜਾ ਇਸ ਸ਼ਹਿਰ ਵਿੱਚ ਰਹੇਗਾ, ਉਹ ਤਲਵਾਰ ਅਤੇ ਕਾਲ ਅਤੇ ਬਵਾ ਨਾਲ ਮਰੇਗਾ, ਅਤੇ ਜਿਹੜਾ ਇਹ ਦੇ ਵਿੱਚੋਂ ਨਿੱਕਲ ਜਾਵੇਗਾ ਅਤੇ ਆਪ ਨੂੰ ਕਸਦੀਆਂ ਦੇ ਹਵਾਲੇ ਕਰ ਦੇਵੇਗਾ, ਜਿਹਨਾਂ ਨੇ ਤੁਹਾਨੂੰ ਘੇਰਿਆ ਹੋਇਆ ਹੈ, ਉਹ ਜੀਉਂਦਾ ਰਹੇਗਾ ਅਤੇ ਉਹ ਦੀ ਜਾਨ ਉਹ ਦੇ ਲਈ ਇੱਕ ਲੁੱਟ ਦਾ ਮਾਲ ਹੋਵੇਗੀ
Ко остане у том граду, погинуће од мача или од глади или од помора; а ко изађе и преда се Халдејцима који су вас опколили, остаће жив, и душа ће му бити место плена.
10 ੧੦ ਕਿਉਂ ਜੋ ਮੈਂ ਆਪਣਾ ਮੂੰਹ ਇਸ ਸ਼ਹਿਰ ਦੇ ਵਿਰੁੱਧ ਕੀਤਾ ਹੈ ਕਿ ਮੈਂ ਇਸ ਨਾਲ ਬੁਰਿਆਈ, ਨਾ ਭਲਿਆਈ ਕਰਾਂ, ਯਹੋਵਾਹ ਦਾ ਵਾਕ ਹੈ। ਇਹ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਇਸ ਨੂੰ ਅੱਗ ਨਾਲ ਸਾੜ ਸੁੱਟੇਗਾ।
Јер окретох лице своје томе граду на зло, а не на добро, говори Господ; у руке цару вавилонском биће предан, и он ће га спалити огњем.
11 ੧੧ ਯਹੂਦਾਹ ਦੇ ਰਾਜਾ ਦੇ ਘਰਾਣੇ ਦੇ ਵਿਖੇ, ਯਹੋਵਾਹ ਦਾ ਬਚਨ ਸੁਣੋ,
А за дом цара Јудиног чујте реч Господњу:
12 ੧੨ ਹੇ ਦਾਊਦ ਦੇ ਘਰਾਣੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਸਵੇਰ ਦੇ ਵੇਲੇ ਨਿਆਂ ਨੂੰ ਪੂਰਾ ਕਰੋ, ਦੁੱਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਗੂੰ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆਂ ਕੰਮਾਂ ਦੇ ਕਾਰਨ ਉਹ ਅਜਿਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸਕੇ।
Доме Давидов, тако вели Господ, судите свако јутро, и коме се отима избављајте га из руку насилникових да не изиђе као огањ гнев мој и разгори се да га нико не може угасити за злоћу дела ваших.
13 ੧੩ ਵੇਖ, ਹੇ ਦੂਣ ਦੀਏ ਵਾਸਣੇ, ਮੈਂ ਤੇਰੇ ਵਿਰੁੱਧ ਹਾਂ, ਹੇ ਮੈਦਾਨ ਦੀਏ ਚੱਟਾਨੇ! ਯਹੋਵਾਹ ਦਾ ਵਾਕ ਹੈ, ਤੁਸੀਂ ਜੋ ਆਖਦੇ ਹੋ ਕਿ ਕੌਣ ਸਾਡੇ ਵਿਰੁੱਧ ਚੜ੍ਹਾਈ ਕਰੇਗਾ? ਅਤੇ ਕੌਣ ਸਾਡੇ ਵਾਸਾਂ ਵਿੱਚ ਆ ਵੜੇਗਾ?
Ево ме на тебе, који седиш у долини, као стена у равници, говори Господ, на вас, који говорите: Ко ће доћи на нас? И ко ће ући у станове наше?
14 ੧੪ ਮੈਂ ਤੁਹਾਡੀਆਂ ਕਰਤੂਤਾਂ ਦੇ ਫਲਾਂ ਅਨੁਸਾਰ ਤੁਹਾਡੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਜੰਗਲ ਵਿੱਚ ਅੱਗ ਲਾਵਾਂਗਾ, ਜਿਹੜੀ ਆਲੇ-ਦੁਆਲੇ ਦਾ ਸਭ ਕੁਝ ਭੱਖ ਲਵੇਗੀ।
Јер ћу вас покарати по плоду дела ваших, вели Господ, и распалићу огањ у шуми његовој, који ће прождрети све што је око њега.