< ਯਿਰਮਿਯਾਹ 22 >

1 ਯਹੋਵਾਹ ਐਉਂ ਆਖਦਾ ਹੈ ਕਿ ਯਹੂਦਾਹ ਦੇ ਰਾਜਾ ਦੇ ਮਹਿਲ ਨੂੰ ਉੱਤਰ ਜਾ ਅਤੇ ਉੱਥੇ ਇਹ ਗੱਲ ਕਰ ਕੇ ਆਖ ਕਿ
Так сказал Господь: сойди в дом царя Иудейского и произнеси слово сие
2 ਯਹੋਵਾਹ ਦਾ ਬਚਨ ਸੁਣ, ਹੇ ਯਹੂਦਾਹ ਦੇ ਪਾਤਸ਼ਾਹ, ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬੈਠਾ ਹੈ, ਤੂੰ ਅਤੇ ਤੇਰੇ ਟਹਿਲੂਏ ਤੇਰੇ ਕੋਲ ਜਿਹੜੇ ਇਹਨਾਂ ਫਾਟਕਾਂ ਥਾਣੀ ਵੜਦੇ ਹੋ
и скажи: выслушай слово Господне, царь Иудейский, сидящий на престоле Давидовом, ты, и слуги твои, и народ твой, входящие сими воротами.
3 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁੱਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਇਸ ਸਥਾਨ ਵਿੱਚ ਬੇਦੋਸ਼ ਦਾ ਲਹੂ ਵਹਾਓ
Так говорит Господь: производите суд и правду и спасайте обижаемого от руки притеснителя, не обижайте и не тесните пришельца, сироты и вдовы, и невинной крови не проливайте на месте сем.
4 ਕਿਉਂਕਿ ਜੇ ਉਹ ਸੱਚੀ ਮੁੱਚੀ ਇਹ ਕਰੋਗੇ ਤਾਂ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਰਾਜਾ ਰੱਥਾਂ ਅਤੇ ਘੋੜਿਆਂ ਉੱਤੇ ਚੜ੍ਹ ਕੇ ਇਸ ਮਹਿਲ ਦੇ ਫਾਟਕਾਂ ਵਿੱਚ ਵੜਨਗੇ, ਉਹ ਅਤੇ ਉਹਨਾਂ ਦੇ ਟਹਿਲੂਏ ਅਤੇ ਉਹਨਾਂ ਦੇ ਲੋਕ ਵੀ
Ибо если вы будете исполнять слово сие, то будут входить воротами дома сего цари, сидящие вместо Давида на престоле его, ездящие на колеснице и на конях, сами и слуги их и народ их.
5 ਪਰ ਜੇ ਤੁਸੀਂ ਇਹ ਗੱਲਾਂ ਨਾ ਸੁਣੋਗੇ ਤਾਂ ਮੈਨੂੰ ਮੇਰੀ ਹੀ ਸਹੁੰ, ਯਹੋਵਾਹ ਦਾ ਵਾਕ ਹੈ, ਕਿ ਇਹ ਘਰ ਵਿਰਾਨ ਹੋ ਜਾਵੇਗਾ
А если не послушаете слов сих, то Мною клянусь, говорит Господь, что дом сей сделается пустым.
6 ਯਹੂਦਾਹ ਦੇ ਰਾਜਾ ਦੇ ਮਹਿਲ ਦੇ ਬਾਰੇ ਯਹੋਵਾਹ ਐਉਂ ਆਖਦਾ ਹੈ, - ਤੂੰ ਮੇਰੇ ਲਈ ਗਿਲਆਦ ਹੈਂ ਅਤੇ ਲਬਾਨੋਨ ਦਾ ਸਿਰ, ਸੱਚੀ ਮੁੱਚੀ ਮੈਂ ਤੈਨੂੰ ਉਜਾੜ ਬਣਾ ਦਿਆਂਗਾ, ਉਹ ਸ਼ਹਿਰ ਜਿਹਨਾਂ ਵਿੱਚ ਕੋਈ ਨਹੀਂ ਵੱਸਦਾ।
Ибо так говорит Господь дому царя Иудейского: Галаад ты у Меня, вершина Ливана; но Я сделаю тебя пустынею и города необитаемыми
7 ਮੈਂ ਤੇਰੇ ਵਿਰੁੱਧ ਨਾਸ ਕਰਨ ਵਾਲਿਆਂ ਨੂੰ ਤਿਆਰ ਕਰਾਂਗਾ, ਹਰ ਮਨੁੱਖ ਆਪਣੇ ਸ਼ਸਤਰਾਂ ਨਾਲ, ਉਹ ਤੇਰੇ ਚੁਗਵੇਂ ਦਿਆਰਾਂ ਨੂੰ ਵੱਢਣਗੇ, ਅਤੇ ਉਹਨਾਂ ਨੂੰ ਅੱਗ ਉੱਤੇ ਸੁੱਟਣਗੇ।
и приготовлю против тебя истребителей, каждого со своими орудиями, и срубят лучшие кедры твои и бросят в огонь.
8 ਬਹੁਤ ਸਾਰੀਆਂ ਕੌਮਾਂ ਇਸ ਸ਼ਹਿਰ ਦੇ ਕੋਲ ਦੀ ਲੰਘਣਗੀਆਂ ਅਤੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਖੇਗਾ, ਯਹੋਵਾਹ ਨੇ ਇਸ ਵੱਡੇ ਸ਼ਹਿਰ ਨਾਲ ਐਉਂ ਕਿਉਂ ਕੀਤਾ?
И многие народы будут проходить через город сей и говорить друг другу: “за что Господь так поступил с этим великим городом?”
9 ਤਾਂ ਉਹ ਆਖਣਗੇ, ਇਸ ਲਈ ਕਿ ਉਹਨਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ।
И скажут в ответ: “за то, что они оставили завет Господа Бога своего и поклонялись иным богам и служили им”.
10 ੧੦ ਤੁਸੀਂ ਮੋਏ ਹੋਏ ਲਈ ਨਾ ਰੋਵੋ, ਨਾ ਮਾਤਮ ਕਰੋ, ਪਰ ਜਿਹੜਾ ਤੁਰਿਆ ਜਾਂਦਾ ਹੈ, ਉਹ ਦੇ ਲਈ ਧਾਹਾਂ ਮਾਰ-ਮਾਰ ਕੇ ਰੋਵੋ, ਕਿਉਂ ਜੋ ਉਹ ਫਿਰ ਨਹੀਂ ਮੁੜੇਗਾ, ਨਾ ਆਪਣੀ ਜਨਮ ਭੂਮੀ ਨੂੰ ਵੇਖੇਗਾ।
Не плачьте об умершем и не жалейте о нем; но горько плачьте об отходящем в плен, ибо он уже не возвратится и не увидит родной страны своей.
11 ੧੧ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਸ਼ੱਲੂਮ ਦੇ ਬਾਰੇ ਜਿਹਨੇ ਆਪਣੇ ਪਿਤਾ ਯੋਸ਼ੀਯਾਹ ਦੇ ਥਾਂ ਰਾਜ ਕੀਤਾ ਅਤੇ ਇਸ ਥਾਂ ਤੋਂ ਤੁਰ ਗਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਭਈ ਉਹ ਇੱਧਰ ਫਿਰ ਨਾ ਆਵੇਗਾ
Ибо так говорит Господь о Саллуме, сыне Иосии, царе Иудейском, который царствовал после отца своего, Иосии, и который вышел из сего места: он уже не возвратится сюда,
12 ੧੨ ਪਰ ਜਿੱਥੇ ਉਹ ਨੂੰ ਗ਼ੁਲਾਮ ਕਰਕੇ ਲੈ ਗਏ ਹਨ ਉੱਥੇ ਉਹ ਮਰੇਗਾ ਅਤੇ ਇਸ ਦੇਸ ਨੂੰ ਉਹ ਫਿਰ ਨਾ ਵੇਖੇਗਾ।
но умрет в том месте, куда отвели его пленным, и более не увидит земли сей.
13 ੧੩ ਹਾਏ ਉਹ ਦੇ ਉੱਤੇ ਜਿਹੜਾ ਆਪਣੇ ਘਰ ਨੂੰ ਕੁਧਰਮ ਨਾਲ ਅਤੇ ਉਹ ਦੇ ਉੱਪਰਲੀਆਂ ਕੋਠੜੀਆਂ ਬਿਨਾਂ ਨਿਆਂ ਦੇ ਬਣਾਉਂਦਾ ਹੈ! ਜਿਹੜਾ ਆਪਣੇ ਗੁਆਂਢੀ ਤੋਂ ਬੇਗਾਰ ਲੈਂਦਾ ਹੈ, ਅਤੇ ਉਸ ਦੀ ਮਿਹਨਤ ਦਾ ਮੁੱਲ ਨਹੀਂ ਦਿੰਦਾ।
Горе тому, кто строит дом свой неправдою и горницы свои беззаконием, кто заставляет ближнего своего работать даром и не отдает ему платы его,
14 ੧੪ ਉਹ ਆਖਦਾ ਹੈ, ਮੈਂ ਆਪਣੇ ਲਈ ਇੱਕ ਵੱਡਾ ਘਰ ਬਣਾਵਾਂਗਾ, ਅਤੇ ਹਵਾਦਾਰ ਚੁਬਾਰੇ ਵੀ, ਅਤੇ ਉਹ ਦੇ ਵਿੱਚ ਛੇਕ ਕਰਕੇ ਤਾਕੀਆਂ ਲਾਉਂਦਾ ਹੈ, ਅਤੇ ਉਹ ਦੀ ਦਿਆਰ ਦੀ ਛੱਤ ਬਣਾਉਂਦਾ ਹੈ, ਉਹ ਨੂੰ ਸਿੰਗਰਫ਼ੀ ਰੰਗ ਨਾਲ ਰੰਗਦਾ ਹੈ।
кто говорит: “построю себе дом обширный и горницы просторные”, - и прорубает себе окна, и обшивает кедром, и красит красною краскою.
15 ੧੫ ਕੀ ਤੂੰ ਇਸ ਲਈ ਰਾਜ ਕਰੇਂਗਾ, ਭਈ ਤੈਨੂੰ ਦਿਆਰ ਦੇ ਕੰਮ ਦਾ ਚਾਅ ਹੈ? ਕੀ ਤੇਰੇ ਪਿਤਾ ਨੇ ਨਹੀਂ ਖਾਧਾ ਪੀਤਾ, ਅਤੇ ਨਿਆਂ ਅਤੇ ਧਰਮ ਨਹੀਂ ਕੀਤਾ? ਤਦ ਹੀ ਉਹ ਦਾ ਭਲਾ ਹੋਇਆ।
Думаешь ли ты быть царем, потому что заключил себя в кедр? отец твой ел и пил, но производил суд и правду, и потому ему было хорошо.
16 ੧੬ ਉਸ ਮਸਕੀਨ ਅਤੇ ਕੰਗਾਲ ਦਾ ਇਨਸਾਫ਼ ਕੀਤਾ, ਤਦ ਹੀ ਉਹ ਦਾ ਭਲਾ ਹੋਇਆ। ਕੀ ਇਹ ਮੇਰਾ ਗਿਆਨ ਨਹੀਂ ਹੈ? ਯਹੋਵਾਹ ਦਾ ਵਾਕ ਹੈ।
Он разбирал дело бедного и нищего, и потому ему хорошо было. Не это ли значит знать Меня? говорит Господь.
17 ੧੭ ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ!।
Но твои глаза и твое сердце обращены только к твоей корысти и к пролитию невинной крови, к тому, чтобы делать притеснение и насилие.
18 ੧੮ ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਉਹ ਦੇ ਉੱਤੇ ਉਹ ਇਹ ਆਖ ਕੇ ਸੋਗ ਨਾ ਕਰਨਗੇ, ਹਾਏ ਮੇਰੇ ਭਰਾ! ਜਾਂ ਹਾਏ ਮੇਰੀ ਭੈਣ! ਨਾ ਉਹ ਦੇ ਉੱਤੇ ਇਹ ਆਖ ਕੇ ਸੋਗ ਕਰਨਗੇ, ਹਾਏ ਮਾਲਕ! ਹਾਏ ਮਹਾਰਾਜ!
Посему так говорит Господь о Иоакиме, сыне Иосии, царе Иудейском: не будут оплакивать его: “увы, брат мой!” и: “увы, сестра!” Не будут оплакивать его: “увы, государь!” и: “увы, его величие!”
19 ੧੯ ਉਹ ਦਾ ਦਫ਼ਨਾਉਣਾ ਗਧੇ ਦੇ ਦਫ਼ਨਾਉਣ ਜਿਹਾ ਹੋਵੇਗਾ, ਉਹ ਨੂੰ ਧੂ ਕੇ ਯਰੂਸ਼ਲਮ ਦੇ ਫਾਟਕਾਂ ਤੋਂ ਬਾਹਰ ਸੁੱਟ ਦੇਣਗੇ।
Ослиным погребением будет он погребен; вытащат его и бросят далеко за ворота Иерусалима.
20 ੨੦ ਲਬਾਨੋਨ ਨੂੰ ਚੜ੍ਹ ਜਾ ਅਤੇ ਚਿੱਲਾ, ਅਤੇ ਬਾਸ਼ਾਨ ਵਿੱਚ ਆਪਣੀ ਅਵਾਜ਼ ਉੱਚੀ ਕਰ, ਅਬਾਰੀਮ ਤੋਂ ਚਿੱਲਾ, ਕਿ ਤੇਰੇ ਸਾਰੇ ਪ੍ਰੇਮੀ ਭੰਨੇ ਤੋੜੇ ਗਏ ਹਨ!
Взойди на Ливан и кричи, и на Васане возвысь голос твой и кричи с Аварима, ибо сокрушены все друзья твои.
21 ੨੧ ਮੈਂ ਤੇਰੀ ਭਾਗਵਾਨੀ ਦੇ ਵੇਲੇ ਤੇਰੇ ਨਾਲ ਬੋਲਿਆ, ਪਰ ਤੂੰ ਆਖਿਆ, ਮੈਂ ਨਾ ਸੁਣਾਂਗੀ। ਤੇਰੀ ਜੁਆਨੀ ਤੋਂ ਤੇਰਾ ਇਹੋ ਹੀ ਰਾਹ ਰਿਹਾ, ਕਿਉਂ ਜੋ ਤੂੰ ਮੇਰੀ ਅਵਾਜ਼ ਨਹੀਂ ਸੁਣੀ।
Я говорил тебе во время благоденствия твоего; но ты сказал: “не послушаю”. Таково было поведение твое с самой юности твоей, что ты не слушал гласа Моего.
22 ੨੨ ਹਵਾ ਤੇਰੇ ਸਾਰੇ ਅਯਾਲੀਆਂ ਨੂੰ ਚਰਾਵੇਗੀ, ਅਤੇ ਤੇਰੇ ਪ੍ਰੇਮੀ ਕੈਦ ਵਿੱਚ ਜਾਣਗੇ। ਤਦ ਤੂੰ ਆਪਣੀ ਸਾਰੀ ਬਦੀ ਦੇ ਕਾਰਨ ਲੱਜਿਆਵਾਨ ਅਤੇ ਮੂੰਹ ਕਾਲਾ ਹੋਵੇਂਗੀ!
Всех пастырей твоих унесет ветер, и друзья твои пойдут в плен; и тогда ты будешь постыжен и посрамлен за все злодеяния твои.
23 ੨੩ ਹੇ ਲਬਾਨੋਨ ਦਾ ਵਸਨੀਕ, ਤੂੰ ਜਿਹੜੀ ਦਿਆਰਾਂ ਵਿੱਚ ਆਪਣਾ ਆਲ੍ਹਣਾ ਬਣਾਉਂਦੀ ਹੈ, ਤੂੰ ਕਿੰਨੀ ਕੁ ਦਯਾ ਜੋਗ ਹੋਵੇਗੀ ਜਦ ਤੈਨੂੰ ਪੀੜਾਂ ਲੱਗਣਗੀਆਂ, ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗਣਗੀਆਂ!।
Живущий на Ливане, гнездящийся на кедрах! как жалок будешь ты, когда постигнут тебя муки, как боли женщины в родах!
24 ੨੪ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਜਾਨ ਦੀ ਸਹੁੰ, ਜੇਕਰ ਯਹੂਦਾਹ ਦੇ ਰਾਜਾ ਯਹੋਯਾਕੀਮ ਦਾ ਪੁੱਤਰ ਕਾਨਯਾਹ ਮੇਰੇ ਸੱਜੇ ਹੱਥ ਦੀ ਅੰਗੂਠੀ ਵੀ ਹੁੰਦੀ ਤਦ ਵੀ ਮੈਂ ਤੈਨੂੰ ਉੱਥੋਂ ਲਾਹ ਕੇ ਸੁੱਟ ਦਿੰਦਾ!
Живу Я, сказал Господь: если бы Иехония, сын Иоакима, царь Иудейский, был перстнем на правой руке Моей, то и отсюда Я сорву тебя
25 ੨੫ ਮੈਂ ਤੈਨੂੰ ਉਹਨਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੀ ਤਾਂਘ ਕਰਨ ਵਾਲੇ ਹਨ ਅਤੇ ਉਹਨਾਂ ਦੇ ਹੱਥ ਵਿੱਚ ਜਿਹਨਾਂ ਤੋਂ ਤੂੰ ਡਰਦਾ ਹੈ ਅਰਥਾਤ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਕਸਦੀਆਂ ਦੇ ਹੱਥ ਵਿੱਚ
и отдам тебя в руки ищущих души твоей и в руки тех, которых ты боишься, в руки Навуходоносора, царя Вавилонского, и в руки Халдеев,
26 ੨੬ ਮੈਂ ਤੈਨੂੰ ਅਤੇ ਤੇਰੀ ਮਾਤਾ ਨੂੰ ਜਿਸ ਤੈਨੂੰ ਜਣਿਆ ਦੂਜੇ ਦੇਸ ਵਿੱਚ ਜਿੱਥੇ ਤੁਸੀਂ ਨਹੀਂ ਜੰਮੇ ਕੱਢ ਦਿਆਂਗਾ। ਉੱਥੇ ਤੁਸੀਂ ਮਰ ਜਾਓਗੇ
и выброшу тебя и твою мать, которая родила тебя, в чужую страну, где вы не родились, и там умрете;
27 ੨੭ ਪਰ ਉਸ ਦੇਸ ਨੂੰ ਜਿੱਥੇ ਉਹਨਾਂ ਦਾ ਜੀ ਮੁੜਨ ਨੂੰ ਚਾਹੁੰਦਾ ਹੈ ਉੱਥੇ ਫਿਰ ਨਾ ਮੁੜਨਗੇ।
а в землю, куда душа их будет желать возвратиться, туда не возвратятся.
28 ੨੮ ਕੀ ਇਹ ਮਨੁੱਖ ਕਾਨਯਾਹ ਇੱਕ ਨਖਿੱਧ ਟੁੱਟਾ ਭਾਂਡਾ ਹੈ, ਇੱਕ ਭਾਂਡਾ ਜਿਸ ਤੋਂ ਕੋਈ ਖੁਸ਼ ਨਹੀਂ? ਉਹ ਅਤੇ ਉਹ ਦੀ ਨਸਲ ਕਿਉਂ ਕੱਢੇ ਗਏ ਹਨ, ਅਤੇ ਉਸ ਦੇਸ ਵਿੱਚ ਸੁੱਟੇ ਗਏ ਜਿਸ ਨੂੰ ਉਹ ਨਹੀਂ ਜਾਣਦੇ?
“Неужели этот человек, Иехония, есть создание презренное, отверженное? или он - сосуд непотребный? за что они выброшены - он и племя его, и брошены в страну, которой не знали?”
29 ੨੯ ਹੇ ਧਰਤੀ, ਹੇ ਧਰਤੀ, ਹੇ ਧਰਤੀ! ਯਹੋਵਾਹ ਦਾ ਬਚਨ ਸੁਣ!
О, земля, земля, земля! слушай слово Господне.
30 ੩੦ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਮਨੁੱਖ ਨੂੰ ਔਂਤਰਾ ਲਿਖੋ, ਇੱਕ ਮਰਦ ਜਿਹੜਾ ਆਪਣੇ ਦਿਨਾਂ ਵਿੱਚ ਸਫ਼ਲ ਨਾ ਹੋਵੇਗਾ, ਨਾ ਹੀ ਉਸ ਦੀ ਨਸਲ ਵਿੱਚੋਂ ਕੋਈ ਸਫ਼ਲ ਹੋਵੇਗਾ, ਭਈ ਦਾਊਦ ਦੇ ਸਿੰਘਾਸਣ ਉੱਤੇ ਬੈਠੇ, ਅਤੇ ਯਹੂਦਾਹ ਉੱਤੇ ਫਿਰ ਰਾਜ ਕਰੇ।
Так говорит Господь: запишите человека сего лишенным детей, человеком злополучным во дни свои, потому что никто уже из племени его не будет сидеть на престоле Давидовом и владычествовать в Иудее.

< ਯਿਰਮਿਯਾਹ 22 >