< ਯਿਰਮਿਯਾਹ 23 >

1 ਹਾਏ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ-ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ!
Woe unto the shepherds that destroy and scatter the sheep of My pasture! saith the LORD.
2 ਇਸ ਲਈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਉਹਨਾਂ ਅਯਾਲੀਆਂ ਦੇ ਵਿਰੁੱਧ ਹਾਂ ਜਿਹੜੇ ਮੇਰੀ ਪਰਜਾ ਨੂੰ ਚਾਰਦੇ ਹਨ। ਤੁਸੀਂ ਮੇਰੇ ਇੱਜੜ ਨੂੰ ਖੇਰੂੰ-ਖੇਰੂੰ ਕੀਤਾ ਅਤੇ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ ਅਤੇ ਉਹਨਾਂ ਦੀ ਪਰਵਾਹ ਨਹੀਂ ਕੀਤੀ। ਵੇਖੋ, ਮੈਂ ਤੁਹਾਡੇ ਕੰਮਾਂ ਦੀ ਬੁਰਿਆਈ ਤੁਹਾਡੇ ਉੱਤੇ ਲਿਆਵਾਂਗਾ, ਯਹੋਵਾਹ ਦਾ ਵਾਕ ਹੈ
Therefore thus saith the LORD, the God of Israel, against the shepherds that feed My people: Ye have scattered My flock, and driven them away, and have not taken care of them; behold, I will visit upon you the evil of your doings, saith the LORD.
3 ਮੈਂ ਆਪਣੇ ਇੱਜੜ ਦੇ ਬਕੀਏ ਉਹਨਾਂ ਦੇਸਾਂ ਵਿੱਚੋਂ ਇਕੱਠੇ ਕਰਾਂਗਾ ਜਿੱਥੇ ਮੈਂ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ। ਮੈਂ ਉਹਨਾਂ ਨੂੰ ਉਹਨਾਂ ਦੇ ਵਾੜਿਆਂ ਵਿੱਚ ਮੋੜ ਲਿਆਵਾਂਗਾ ਅਤੇ ਉਹ ਫਲਣਗੇ ਅਤੇ ਵਧਣਗੇ
And I will gather the remnant of My flock out of all the countries whither I have driven them, and will bring them back to their folds; and they shall be fruitful and multiply.
4 ਮੈਂ ਉਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਉਹਨਾਂ ਨੂੰ ਚਾਰਨਗੇ। ਉਹ ਫਿਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਉਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।
And I will set up shepherds over them, who shall feed them; and they shall fear no more, nor be dismayed, neither shall any be lacking, saith the LORD.
5 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
Behold, the days come, saith the LORD, that I will raise unto David a righteous shoot, and he shall reign as king and prosper, and shall execute justice and righteousness in the land.
6 ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁੱਖ ਨਾਲ ਵੱਸੇਗਾ ਅਤੇ ਉਹ ਦਾ ਇਹ ਨਾਮ ਹੋਵੇਗਾ ਜਿਸ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”
In his days Judah shall be saved, and Israel shall dwell safely; and this is his name whereby he shall be called, The LORD is our righteousness.
7 ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਉਹ ਫਿਰ ਨਾ ਆਖਣਗੇ, “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ”
Therefore, behold, the days come, saith the LORD, that they shall no more say: 'As the LORD liveth, that brought up the children of Israel out of the land of Egypt';
8 ਪਰ “ਯਹੋਵਾਹ ਦੀ ਸਹੁੰ ਜਿਹੜਾ ਉਤਾਹਾਂ ਲਿਆਇਆ ਅਤੇ ਜਿਹੜਾ ਇਸਰਾਏਲ ਦੇ ਘਰਾਣੇ ਦੀ ਨਸਲ ਨੂੰ ਉੱਤਰ ਦੇਸ ਵਿੱਚੋਂ ਅਤੇ ਉਹਨਾਂ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਉਸ ਉਹਨਾਂ ਨੂੰ ਹੱਕ ਦਿੱਤਾ ਸੀ ਬਾਹਰ ਲਿਆਇਆ।” ਤਾਂ ਉਹ ਆਪਣੀ ਭੂਮੀ ਵਿੱਚ ਵੱਸਣਗੇ।
but: 'As the LORD liveth, that brought up and that led the seed of the house of Israel out of the north country, and from all the countries whither I had driven them'; and they shall dwell in their own land.
9 ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਗੂੰ ਹੋ ਗਿਆ ਹਾਂ, ਉਸ ਮਰਦ ਵਾਂਗੂੰ ਜਿਹ ਦੇ ਉੱਤੇ ਮੈਂ ਪਰਬਲ ਪਈ, ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ।
Concerning the prophets. My heart within me is broken, all my bones shake; I am like a drunken man, and like a man whom wine hath overcome; because of the LORD, and because of His holy words.
10 ੧੦ ਕਿਉਂ ਜੋ ਦੇਸ ਜਨਾਹਕਾਰਾਂ ਨਾਲ ਭਰ ਗਿਆ ਹੈ, ਸਰਾਪ ਦੇ ਕਾਰਨ ਧਰਤੀ ਸੋਗ ਕਰਦੀ ਹੈ, ਅਤੇ ਉਜਾੜ ਦੀਆਂ ਚਾਰਗਾਹਾਂ ਸੁੱਕ ਗਈਆਂ ਹਨ। ਉਹਨਾਂ ਦਾ ਰਾਹ ਬੁਰਾ ਹੈ, ਉਹਨਾਂ ਦਾ ਗਭਰੇਟਾ ਚੰਗਾ ਨਹੀਂ,
For the land is full of adulterers; for because of swearing the land mourneth, the pastures of the wilderness are dried up; and their course is evil, and their force is not right.
11 ੧੧ ਕਿਉਂ ਜੋ ਨਬੀ ਤੇ ਜਾਜਕ ਭਰਿਸ਼ਟ ਹਨ, ਨਾਲੇ ਮੇਰੇ ਭਵਨ ਵਿੱਚ ਮੈਂ ਉਹਨਾਂ ਦੀ ਬਦੀ ਪਾਈ, ਯਹੋਵਾਹ ਦਾ ਵਾਕ ਹੈ।
For both prophet and priest are ungodly; yea, in My house have I found their wickedness, saith the LORD.
12 ੧੨ ਇਸ ਲਈ ਉਹਨਾਂ ਦਾ ਰਾਹ ਉਹਨਾਂ ਲਈ ਅਨ੍ਹੇਰੇ ਵਿੱਚ ਤਿਲਕਣੀਆਂ ਥਾਵਾਂ ਵਾਂਗੂੰ ਹੋਵੇਗਾ, ਜਿਹੜੇ ਵਿੱਚ ਉਹ ਹੱਕੇ ਜਾਣਗੇ ਅਤੇ ਡਿੱਗ ਪੈਣਗੇ, ਕਿਉਂ ਜੋ ਮੈਂ ਉਹਨਾਂ ਉੱਤੇ ਬੁਰਿਆਈ ਲਿਆਵਾਂਗਾ, ਉਹਨਾਂ ਦੀ ਸਜ਼ਾ ਦੇ ਸਾਲ ਵਿੱਚ, ਯਹੋਵਾਹ ਦਾ ਵਾਕ ਹੈ।
Wherefore their way shall be unto them as slippery places in the darkness, they shall be thrust, and fall therein; for I will bring evil upon them, even the year of their visitation, saith the LORD.
13 ੧੩ ਸਾਮਰਿਯਾ ਦੇ ਨਬੀਆਂ ਵਿੱਚ ਮੈਂ ਮੂਰਖਤਾਈ ਵੇਖੀ, ਉਹਨਾਂ ਨੇ ਬਆਲ ਵੱਲੋਂ ਅਗੰਮ ਵਾਚਿਆ, ਅਤੇ ਮੇਰੀ ਪਰਜਾ ਇਸਰਾਏਲ ਨੂੰ ਕੁਰਾਹੇ ਪਾਇਆ।
And I have seen unseemliness in the prophets of Samaria: they prophesied by Baal, and caused My people Israel to err.
14 ੧੪ ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇੱਕ ਡਰਾਉਣੀ ਗੱਲ ਵੇਖੀ! ਉਹ ਵਿਭਚਾਰ ਕਰਦੇ ਅਤੇ ਮੱਕਾਰੀ ਨਾਲ ਚੱਲਦੇ ਹਨ। ਉਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰਿਆਈ ਤੋਂ ਨਹੀਂ ਮੁੜਦਾ। ਉਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ।
But in the prophets of Jerusalem I have seen a horrible thing: they commit adultery, and walk in lies, and they strengthen the hands of evil-doers, that none doth return from his wickedness; they are all of them become unto Me as Sodom, and the inhabitants thereof as Gomorrah.
15 ੧੫ ਇਸ ਲਈ ਸੈਨਾਂ ਦਾ ਯਹੋਵਾਹ ਨਬੀਆਂ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਨੂੰ ਨਾਗਦੌਣਾ ਖੁਆਵਾਂਗਾ, ਅਤੇ ਉਹਨਾਂ ਨੂੰ ਜ਼ਹਿਰ ਵਾਲਾ ਪਾਣੀ ਪਿਲਾਵਾਂਗਾ, ਕਿਉਂ ਜੋ ਯਰੂਸ਼ਲਮ ਦੇ ਨਬੀਆਂ ਤੋਂ ਸਾਰੀ ਧਰਤੀ ਵਿੱਚ ਪਲੀਤੀ ਖਿੱਲਰ ਗਈ ਹੈ।
Therefore thus saith the LORD of hosts concerning the prophets: Behold, I will feed them with wormwood, and make them drink the water of gall; for from the prophets of Jerusalem is ungodliness gone forth into all the land.
16 ੧੬ ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, - ਤੁਸੀਂ ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ। ਉਹ ਵਿਅਰਥ ਦੱਸਦੇ ਹਨ, ਉਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਉਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ
Thus saith the LORD of hosts: Hearken not unto the words of the prophets that prophesy unto you, they lead you unto vanity; they speak a vision of their own heart, and not out of the mouth of the LORD.
17 ੧੭ ਉਹ ਉਹਨਾਂ ਨੂੰ ਜਿਹੜੇ ਮੇਰੀ ਨਿਰਾਦਰੀ ਕਰਦੇ ਕਹਿੰਦੇ ਰਹਿੰਦੇ ਹਨ ਭਈ ਯਹੋਵਾਹ ਬੋਲਿਆ ਕਿ ਤੁਹਾਡੇ ਲਈ ਸ਼ਾਂਤੀ ਹੋਵੇਗੀ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਆਪਣੇ ਦਿਲ ਦੇ ਆਕੀਪੁਣੇ ਵਿੱਚ ਚੱਲਦੇ ਹਨ ਉਹ ਆਖਦੇ ਹਨ, ਤੁਹਾਡੇ ਉੱਤੇ ਬੁਰਿਆਈ ਨਾ ਆਵੇਗੀ।
They say continually unto them that despise Me: 'The LORD hath said: Ye shall have peace'; and unto every one that walketh in the stubbornness of his own heart they say: 'No evil shall come upon you';
18 ੧੮ ਕੌਣ ਹੈ ਜੋ ਯਹੋਵਾਹ ਦੀ ਸੰਗਤ ਵਿੱਚ ਖਲੋਤਾ ਰਿਹਾ, ਭਈ ਉਹ ਦੇ ਬਚਨ ਨੂੰ ਵੇਖੇ ਅਤੇ ਸੁਣੇ? ਜਾਂ ਕਿਸ ਉਹ ਦੇ ਬਚਨ ਉੱਤੇ ਧਿਆਨ ਦਿੱਤਾ ਅਤੇ ਸੁਣਿਆ?
For who hath stood in the council of the LORD, that he should perceive and hear His word? Who hath attended to His word, and heard it?
19 ੧੯ ਵੇਖੋ, ਯਹੋਵਾਹ ਦਾ ਤੂਫਾਨ! ਉਹ ਦਾ ਗੁੱਸਾ ਬਾਹਰ ਨਿੱਕਲਿਆ ਹੈ, ਹਾਂ, ਇੱਕ ਵਾਵਰੋਲੇ ਦਾ ਤੂਫਾਨ, ਜਿਹੜਾ ਦੁਸ਼ਟਾਂ ਦੇ ਸਿਰ ਉੱਤੇ ਵਗੇਗਾ!
Behold, a storm of the LORD is gone forth in fury, yea, a whirling storm; it shall whirl upon the head of the wicked.
20 ੨੦ ਯਹੋਵਾਹ ਦਾ ਕ੍ਰੋਧ ਨਾ ਮੁੜੇਗਾ, ਜਦ ਤੱਕ ਉਹ ਆਪਣੇ ਦਿਲ ਦੇ ਪਰੋਜਨ ਨੂੰ ਪੂਰੀ ਤਰ੍ਹਾਂ ਕਾਇਮ ਨਾ ਕਰੇ। ਓੜਕ ਦੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਫ਼ਾਈ ਨਾਲ ਸਮਝੋਗੇ।
The anger of the LORD shall not return, until He have executed, and till He have performed the purposes of His heart; in the end of days ye shall consider it perfectly.
21 ੨੧ ਮੈਂ ਇਹਨਾਂ ਨਬੀਆਂ ਨੂੰ ਨਹੀਂ ਭੇਜਿਆ, ਤਦ ਵੀ ਉਹ ਦੌੜੇ ਫਿਰਦੇ ਹਨ। ਮੈਂ ਉਹਨਾਂ ਨਾਲ ਗੱਲ ਨਹੀਂ ਕੀਤੀ, ਤਦ ਵੀ ਉਹ ਅਗੰਮ ਵਾਕ ਬੋਲਦੇ ਹਨ।
I have not sent these prophets, yet they ran; I have not spoken to them, yet they prophesied.
22 ੨੨ ਪਰ ਜੇ ਉਹ ਮੇਰੀ ਸੰਗਤ ਵਿੱਚ ਖਲੋਂਦੇ, ਤਾਂ ਉਹ ਮੇਰੀਆਂ ਗੱਲਾਂ ਮੇਰੀ ਪਰਜਾ ਨੂੰ ਸੁਣਾਉਂਦੇ, ਅਤੇ ਉਹ ਉਹਨਾਂ ਨੂੰ ਉਹਨਾਂ ਦੇ ਬੁਰਿਆਂ ਰਾਹਾਂ ਤੋਂ, ਉਹਨਾਂ ਦੀਆਂ ਬੁਰੀਆਂ ਕਰਤੂਤਾਂ ਤੋਂ ਮੋੜਦੇ।
But if they have stood in My council, then let them cause My people to hear My words, and turn them from their evil way, and from the evil of their doings.
23 ੨੩ ਕੀ ਮੈਂ ਨੇੜੇ ਦਾ ਹੀ ਪਰਮੇਸ਼ੁਰ ਹਾਂ ਅਤੇ ਦੂਰ ਦਾ ਪਰਮੇਸ਼ੁਰ ਨਹੀਂ ਹਾਂ? ਯਹੋਵਾਹ ਦਾ ਵਾਕ ਹੈ
Am I a God near at hand, saith the LORD, and not a God afar off?
24 ੨੪ ਕੀ ਕੋਈ ਮਨੁੱਖ ਆਪਣੇ ਆਪ ਨੂੰ ਪੜਦੇ ਵਿੱਚ ਲੁਕਾ ਲਵੇਗਾ ਕਿ ਮੈਂ ਉਹ ਨੂੰ ਨਾ ਵੇਖਾਂ? ਯਹੋਵਾਹ ਦਾ ਵਾਕ ਹੈ। ਕੀ ਅਕਾਸ਼ ਅਤੇ ਧਰਤੀ ਮੇਰੇ ਨਾਲ ਨਹੀਂ ਭਰੇ ਹੋਏ? ਯਹੋਵਾਹ ਦਾ ਵਾਕ ਹੈ
Can any hide himself in secret places that I shall not see him? saith the LORD. Do not I fill heaven and earth? saith the LORD.
25 ੨੫ ਜੋ ਕੁਝ ਨਬੀਆਂ ਨੇ ਆਖਿਆ ਹੈ, ਉਹ ਮੈਂ ਸੁਣਿਆ ਹੈ। ਉਹ ਮੇਰੇ ਨਾਮ ਉੱਤੇ ਇਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫ਼ਨਾ ਵੇਖਿਆ ਹੈ, ਮੈਂ ਸੁਫ਼ਨਾ ਵੇਖਿਆ ਹੈ!
I have heard what the prophets have said, that prophesy lies in My name, saying: 'I have dreamed, I have dreamed.'
26 ੨੬ ਕਦ ਤੱਕ ਇਹ ਝੂਠੇ ਅਗੰਮ ਵਾਕ ਨਬੀਆਂ ਦੇ ਦਿਲ ਵਿੱਚ ਹੋਣਗੇ ਕਿ ਉਹ ਆਪਣੇ ਦਿਲ ਦੇ ਭੁਲੇਖੇ ਦੇ ਅਗੰਮ ਵਾਕ ਬੋਲਣ?
How long shall this be? Is it in the heart of the prophets that prophesy lies, and the prophets of the deceit of their own heart?
27 ੨੭ ਜਿਹੜੇ ਸੋਚਦੇ ਹਨ ਭਈ ਉਹ ਮੇਰੀ ਪਰਜਾ ਨੂੰ ਮੇਰਾ ਨਾਮ ਆਪਣੇ ਸੁਫ਼ਨਿਆਂ ਨਾਲ ਭੁਲਾ ਦੇਣ, ਜਿਹਨਾਂ ਨੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਦੱਸਦਾ ਹੈ ਜਿਵੇਂ ਉਹਨਾਂ ਦੇ ਪੁਰਖੇ ਮੇਰਾ ਨਾਮ ਬਆਲ ਦੇ ਕਾਰਨ ਭੁੱਲ ਗਏ ਸਨ
That think to cause My people to forget My name by their dreams which they tell every man to his neighbour, as their fathers forgot My name for Baal.
28 ੨੮ ਉਹ ਨਬੀ ਜਿਹ ਦੇ ਕੋਲ ਸੁਫ਼ਨਾ ਹੈ ਉਹ ਸੁਫ਼ਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ। ਤੂੜੀ ਦਾ ਕਣਕ ਨਾਲ ਕੀ ਮੇਲ? ਯਹੋਵਾਹ ਦਾ ਵਾਕ ਹੈ
The prophet that hath a dream, let him tell a dream; and he that hath My word; let him speak My word faithfully. What hath the straw to do with the wheat? saith the LORD.
29 ੨੯ ਕੀ ਮੇਰਾ ਬਚਨ ਅੱਗ ਵਾਂਗੂੰ ਨਹੀਂ? ਯਹੋਵਾਹ ਦਾ ਵਾਕ ਹੈ, ਅਤੇ ਵਦਾਣ ਵਾਂਗੂੰ ਜਿਹੜਾ ਚੱਟਾਨ ਨੂੰ ਚੂਰ-ਚੂਰ ਕਰ ਸੁੱਟਦਾ ਹੈ?
Is not My word like as fire? saith the LORD; and like a hammer that breaketh the rock in pieces?
30 ੩੦ ਇਸ ਲਈ ਵੇਖੋ, ਮੈਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਮੇਰੇ ਬਚਨ ਇੱਕ ਦੂਜੇ ਤੋਂ ਚੁਰਾ ਲੈਂਦੇ ਹਨ
Therefore, behold, I am against the prophets, saith the LORD, that steal My words every one from his neighbour.
31 ੩੧ ਵੇਖੋ, ਮੈਂ ਉਹਨਾਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਆਪਣੀਆਂ ਜੀਭਾਂ ਵਰਤਦੇ ਹਨ ਅਤੇ ਕਹਿੰਦੇ, “ਯਹੋਵਾਹ ਦਾ ਵਾਕ”
Behold, I am against the prophets, saith the LORD, that use their tongues and say: 'He saith.'
32 ੩੨ ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਉਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੇ ਘਮੰਡ ਨਾਲ ਕੁਰਾਹੇ ਪਾਉਂਦੇ ਹਨ। ਪਰ ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਹੀ ਇਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ।
Behold, I am against them that prophesy lying dreams, saith the LORD, and do tell them, and cause My people to err by their lies, and by their wantonness; yet I sent them not, nor commanded them; neither can they profit this people at all, saith the LORD.
33 ੩੩ ਜਦ ਤੂੰ ਇਹ ਪਰਜਾ ਜਾਂ ਨਬੀ ਜਾਂ ਜਾਜਕ ਪੁੱਛਣ ਕਿ ਯਹੋਵਾਹ ਦਾ ਭਾਰ ਕੀ ਹੈ? ਤਦ ਤੂੰ ਉਹਨਾਂ ਨੂੰ ਆਖੀਂ, ਤੁਸੀਂ ਉਹ ਦਾ ਭਾਰ ਹੋ! ਮੈਂ ਤੁਹਾਨੂੰ ਸੁੱਟ ਦਿਆਂਗਾ! ਯਹੋਵਾਹ ਦਾ ਵਾਕ ਹੈ
And when this people, or the prophet, or a priest, shall ask thee, saying: 'What is the burden of the LORD?' then shalt thou say unto them: 'What burden! I will cast you off, saith the LORD.'
34 ੩੪ ਉਹ ਨਬੀ ਅਤੇ ਜਾਜਕ ਅਤੇ ਪਰਜਾ ਜਿਹੜੇ ਆਖਣ, “ਯਹੋਵਾਹ ਦਾ ਭਾਰ,” ਮੈਂ ਉਸ ਨੂੰ ਅਤੇ ਉਸ ਦੇ ਘਰਾਣੇ ਨੂੰ ਸਜ਼ਾ ਦਿਆਂਗਾ
And as for the prophet, and the priest, and the people, that shall say: 'The burden of the LORD', I will even punish that man and his house.
35 ੩੫ ਤੁਸੀਂ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਆਖੋ, ਯਹੋਵਾਹ ਨੇ ਕੀ ਉੱਤਰ ਦਿੱਤਾ ਹੈ? ਅਤੇ ਯਹੋਵਾਹ ਕੀ ਬੋਲਿਆ ਹੈ?
Thus shall ye say every one to his neighbour, and every one to his brother: 'What hath the LORD answered?' and: 'What hath the LORD spoken?'
36 ੩੬ ਯਹੋਵਾਹ ਦੇ ਭਾਰ ਦਾ ਤੁਸੀਂ ਫਿਰ ਚੇਤਾ ਨਾ ਕਰੋਗੇ ਕਿਉਂ ਜੋ ਯਹੋਵਾਹ ਦਾ ਭਾਰ ਹਰ ਮਨੁੱਖ ਦੀ ਆਪਣੀ ਗੱਲ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਚਨ ਵਿਗਾੜ ਦਿੱਤਾ ਹੈ
And the burden of the LORD shall ye mention no more; for every man's own word shall be his burden; and would ye pervert the words of the living God, of the LORD of hosts our God?
37 ੩੭ ਤੂੰ ਨਬੀ ਨੂੰ ਐਉਂ ਆਖ, ਤੈਨੂੰ ਯਹੋਵਾਹ ਨੇ ਕੀ ਉੱਤਰ ਦਿੱਤਾ ਹੈ? ਅਤੇ ਯਹੋਵਾਹ ਦਾ ਕੀ ਬਚਨ ਹੈ?
Thus shalt thou say to the prophet: 'What hath the LORD answered thee?' and: 'What hath the LORD spoken?'
38 ੩੮ ਪਰ ਜੇ ਤੁਸੀਂ ਆਖੋ, “ਯਹੋਵਾਹ ਦਾ ਭਾਰ,” ਤਾਂ ਯਹੋਵਾਹ ਐਉਂ ਆਖਦਾ ਹੈ, ਇਸ ਲਈ ਕਿ ਤੁਸੀਂ ਇਹ ਗੱਲ ਕਹਿੰਦੇ ਹੋ, “ਯਹੋਵਾਹ ਦਾ ਭਾਰ,” ਅਤੇ ਮੈਂ ਤੁਹਾਨੂੰ ਅਖਵਾ ਭੇਜਿਆ ਕਿ “ਯਹੋਵਾਹ ਦਾ ਭਾਰ” ਨਾ ਆਖੋ
But if ye say: 'The burden of the LORD'; therefore thus saith the LORD: Because ye say this word: 'The burden of the LORD', and I have sent unto you, saying: 'Ye shall not say: The burden of the LORD';
39 ੩੯ ਤਾਂ ਵੇਖੋ, ਮੈਂ ਸੱਚੀ ਮੁੱਚੀ ਤੁਹਾਨੂੰ ਚੁੱਕ ਸੁੱਟਾਂਗਾ ਅਤੇ ਤੁਹਾਨੂੰ ਇਸ ਸ਼ਹਿਰ ਨੂੰ ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਆਪਣੀ ਹਜ਼ੂਰੀ ਤੋਂ ਰੱਦ ਕਰ ਦਿਆਂਗਾ
therefore, behold, I will utterly tear you out, and I will cast you off, and the city that I gave unto you and to your fathers, away from My presence;
40 ੪੦ ਅਤੇ ਮੈਂ ਸਦਾ ਦਾ ਉਲਾਹਮਾ ਅਤੇ ਸਦਾ ਦੀ ਸ਼ਰਮਿੰਦਗੀ ਤੁਹਾਡੇ ਉੱਤੇ ਲਿਆਵਾਂਗਾ ਜਿਹੜੀ ਕਦੀ ਵੀ ਨਾ ਭੁੱਲੇਗੀ।
and I will bring an everlasting reproach upon you, and a perpetual shame, which shall not be forgotten.

< ਯਿਰਮਿਯਾਹ 23 >