< ਯਿਰਮਿਯਾਹ 23 >
1 ੧ ਹਾਏ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ-ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ!
主は言われる、「わが牧場の羊を滅ぼし散らす牧者はわざわいである」。
2 ੨ ਇਸ ਲਈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਉਹਨਾਂ ਅਯਾਲੀਆਂ ਦੇ ਵਿਰੁੱਧ ਹਾਂ ਜਿਹੜੇ ਮੇਰੀ ਪਰਜਾ ਨੂੰ ਚਾਰਦੇ ਹਨ। ਤੁਸੀਂ ਮੇਰੇ ਇੱਜੜ ਨੂੰ ਖੇਰੂੰ-ਖੇਰੂੰ ਕੀਤਾ ਅਤੇ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ ਅਤੇ ਉਹਨਾਂ ਦੀ ਪਰਵਾਹ ਨਹੀਂ ਕੀਤੀ। ਵੇਖੋ, ਮੈਂ ਤੁਹਾਡੇ ਕੰਮਾਂ ਦੀ ਬੁਰਿਆਈ ਤੁਹਾਡੇ ਉੱਤੇ ਲਿਆਵਾਂਗਾ, ਯਹੋਵਾਹ ਦਾ ਵਾਕ ਹੈ
それゆえイスラエルの神、主はわが民を養う牧者についてこう言われる、「あなたがたはわたしの群れを散らし、これを追いやって顧みなかった。見よ、わたしはあなたがたの悪しき行いによってあなたがたに報いると、主は言われる。
3 ੩ ਮੈਂ ਆਪਣੇ ਇੱਜੜ ਦੇ ਬਕੀਏ ਉਹਨਾਂ ਦੇਸਾਂ ਵਿੱਚੋਂ ਇਕੱਠੇ ਕਰਾਂਗਾ ਜਿੱਥੇ ਮੈਂ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ। ਮੈਂ ਉਹਨਾਂ ਨੂੰ ਉਹਨਾਂ ਦੇ ਵਾੜਿਆਂ ਵਿੱਚ ਮੋੜ ਲਿਆਵਾਂਗਾ ਅਤੇ ਉਹ ਫਲਣਗੇ ਅਤੇ ਵਧਣਗੇ
わたしの群れの残った者を、追いやったすべての地から集め、再びこれをそのおりに帰らせよう。彼らは子を産んでその数が多くなる。
4 ੪ ਮੈਂ ਉਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਉਹਨਾਂ ਨੂੰ ਚਾਰਨਗੇ। ਉਹ ਫਿਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਉਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।
わたしはこれを養う牧者をその上に立てる、彼らは再び恐れることなく、またおののくことなく、いなくなることもないと、主は言われる。
5 ੫ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
主は仰せられる、見よ、わたしがダビデのために一つの正しい枝を起す日がくる。彼は王となって世を治め、栄えて、公平と正義を世に行う。
6 ੬ ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁੱਖ ਨਾਲ ਵੱਸੇਗਾ ਅਤੇ ਉਹ ਦਾ ਇਹ ਨਾਮ ਹੋਵੇਗਾ ਜਿਸ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”
その日ユダは救を得、イスラエルは安らかにおる。その名は『主はわれわれの正義』ととなえられる。
7 ੭ ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਉਹ ਫਿਰ ਨਾ ਆਖਣਗੇ, “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ”
主は言われる、それゆえ見よ、人々は『イスラエルの民をエジプトの地から導き出された主は生きておられる』とまた言わないで、
8 ੮ ਪਰ “ਯਹੋਵਾਹ ਦੀ ਸਹੁੰ ਜਿਹੜਾ ਉਤਾਹਾਂ ਲਿਆਇਆ ਅਤੇ ਜਿਹੜਾ ਇਸਰਾਏਲ ਦੇ ਘਰਾਣੇ ਦੀ ਨਸਲ ਨੂੰ ਉੱਤਰ ਦੇਸ ਵਿੱਚੋਂ ਅਤੇ ਉਹਨਾਂ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਉਸ ਉਹਨਾਂ ਨੂੰ ਹੱਕ ਦਿੱਤਾ ਸੀ ਬਾਹਰ ਲਿਆਇਆ।” ਤਾਂ ਉਹ ਆਪਣੀ ਭੂਮੀ ਵਿੱਚ ਵੱਸਣਗੇ।
『イスラエルの家の子孫を北の地と、そのすべて追いやられた地から導き出された神は生きておられる』という日がくる。その時、彼らは自分の地に住んでいる」。
9 ੯ ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਗੂੰ ਹੋ ਗਿਆ ਹਾਂ, ਉਸ ਮਰਦ ਵਾਂਗੂੰ ਜਿਹ ਦੇ ਉੱਤੇ ਮੈਂ ਪਰਬਲ ਪਈ, ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ।
預言者たちについて。わが心はわたしのうちに破れ、わが骨はみな震う。主とその聖なる言葉のために、わたしは酔っている人のよう、酒に打ち負かされた人のようである。
10 ੧੦ ਕਿਉਂ ਜੋ ਦੇਸ ਜਨਾਹਕਾਰਾਂ ਨਾਲ ਭਰ ਗਿਆ ਹੈ, ਸਰਾਪ ਦੇ ਕਾਰਨ ਧਰਤੀ ਸੋਗ ਕਰਦੀ ਹੈ, ਅਤੇ ਉਜਾੜ ਦੀਆਂ ਚਾਰਗਾਹਾਂ ਸੁੱਕ ਗਈਆਂ ਹਨ। ਉਹਨਾਂ ਦਾ ਰਾਹ ਬੁਰਾ ਹੈ, ਉਹਨਾਂ ਦਾ ਗਭਰੇਟਾ ਚੰਗਾ ਨਹੀਂ,
この地に姦淫を行うものが満ちているからだ。のろいによって地は嘆き、荒野の牧場はかわく。彼らの道は悪く、その力は正しくない。
11 ੧੧ ਕਿਉਂ ਜੋ ਨਬੀ ਤੇ ਜਾਜਕ ਭਰਿਸ਼ਟ ਹਨ, ਨਾਲੇ ਮੇਰੇ ਭਵਨ ਵਿੱਚ ਮੈਂ ਉਹਨਾਂ ਦੀ ਬਦੀ ਪਾਈ, ਯਹੋਵਾਹ ਦਾ ਵਾਕ ਹੈ।
「預言者と祭司とは共に神を汚す者である。わたしの家においてすら彼らの悪を見たと、主は言われる。
12 ੧੨ ਇਸ ਲਈ ਉਹਨਾਂ ਦਾ ਰਾਹ ਉਹਨਾਂ ਲਈ ਅਨ੍ਹੇਰੇ ਵਿੱਚ ਤਿਲਕਣੀਆਂ ਥਾਵਾਂ ਵਾਂਗੂੰ ਹੋਵੇਗਾ, ਜਿਹੜੇ ਵਿੱਚ ਉਹ ਹੱਕੇ ਜਾਣਗੇ ਅਤੇ ਡਿੱਗ ਪੈਣਗੇ, ਕਿਉਂ ਜੋ ਮੈਂ ਉਹਨਾਂ ਉੱਤੇ ਬੁਰਿਆਈ ਲਿਆਵਾਂਗਾ, ਉਹਨਾਂ ਦੀ ਸਜ਼ਾ ਦੇ ਸਾਲ ਵਿੱਚ, ਯਹੋਵਾਹ ਦਾ ਵਾਕ ਹੈ।
それゆえ、彼らの道は、おのずから暗黒の中にあるなめらかな道のようになり、彼らは押されてその道に倒れる。わたしが彼らの罰せられる年に、災をその上に臨ませるからであると、主は言われる。
13 ੧੩ ਸਾਮਰਿਯਾ ਦੇ ਨਬੀਆਂ ਵਿੱਚ ਮੈਂ ਮੂਰਖਤਾਈ ਵੇਖੀ, ਉਹਨਾਂ ਨੇ ਬਆਲ ਵੱਲੋਂ ਅਗੰਮ ਵਾਚਿਆ, ਅਤੇ ਮੇਰੀ ਪਰਜਾ ਇਸਰਾਏਲ ਨੂੰ ਕੁਰਾਹੇ ਪਾਇਆ।
わたしはサマリヤの預言者のうちに不快な事のあるのを見た。彼らはバアルによって預言し、わが民イスラエルを惑わした。
14 ੧੪ ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇੱਕ ਡਰਾਉਣੀ ਗੱਲ ਵੇਖੀ! ਉਹ ਵਿਭਚਾਰ ਕਰਦੇ ਅਤੇ ਮੱਕਾਰੀ ਨਾਲ ਚੱਲਦੇ ਹਨ। ਉਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰਿਆਈ ਤੋਂ ਨਹੀਂ ਮੁੜਦਾ। ਉਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ।
しかしエルサレムの預言者のうちには、恐ろしい事のあるのを見た。彼らは姦淫を行い、偽りに歩み、悪人の手を強くし、人をその悪から離れさせない。彼らはみなわたしにはソドムのようであり、その民はゴモラのようである」。
15 ੧੫ ਇਸ ਲਈ ਸੈਨਾਂ ਦਾ ਯਹੋਵਾਹ ਨਬੀਆਂ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਨੂੰ ਨਾਗਦੌਣਾ ਖੁਆਵਾਂਗਾ, ਅਤੇ ਉਹਨਾਂ ਨੂੰ ਜ਼ਹਿਰ ਵਾਲਾ ਪਾਣੀ ਪਿਲਾਵਾਂਗਾ, ਕਿਉਂ ਜੋ ਯਰੂਸ਼ਲਮ ਦੇ ਨਬੀਆਂ ਤੋਂ ਸਾਰੀ ਧਰਤੀ ਵਿੱਚ ਪਲੀਤੀ ਖਿੱਲਰ ਗਈ ਹੈ।
それゆえ万軍の主は預言者についてこう言われる、「見よ、わたしは彼らに、にがよもぎを食べさせ、毒の水を飲ませる。神を汚すことがエルサレムの預言者から出て、全地に及んでいるからである」。
16 ੧੬ ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, - ਤੁਸੀਂ ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ। ਉਹ ਵਿਅਰਥ ਦੱਸਦੇ ਹਨ, ਉਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਉਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ
万軍の主はこう言われる、「あなたがたに預言する預言者の言葉を聞いてはならない。彼らはあなたがたに、むなしい望みをいだかせ、主の口から出たのでない、自分の心の黙示を語るのである。
17 ੧੭ ਉਹ ਉਹਨਾਂ ਨੂੰ ਜਿਹੜੇ ਮੇਰੀ ਨਿਰਾਦਰੀ ਕਰਦੇ ਕਹਿੰਦੇ ਰਹਿੰਦੇ ਹਨ ਭਈ ਯਹੋਵਾਹ ਬੋਲਿਆ ਕਿ ਤੁਹਾਡੇ ਲਈ ਸ਼ਾਂਤੀ ਹੋਵੇਗੀ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਆਪਣੇ ਦਿਲ ਦੇ ਆਕੀਪੁਣੇ ਵਿੱਚ ਚੱਲਦੇ ਹਨ ਉਹ ਆਖਦੇ ਹਨ, ਤੁਹਾਡੇ ਉੱਤੇ ਬੁਰਿਆਈ ਨਾ ਆਵੇਗੀ।
彼らは主の言葉を軽んじる者に向かって絶えず、『あなたがたは平安を得る』と言い、また自分の強情な心にしたがって歩むすべての人に向かって、『あなたがたに災はこない』と言う」。
18 ੧੮ ਕੌਣ ਹੈ ਜੋ ਯਹੋਵਾਹ ਦੀ ਸੰਗਤ ਵਿੱਚ ਖਲੋਤਾ ਰਿਹਾ, ਭਈ ਉਹ ਦੇ ਬਚਨ ਨੂੰ ਵੇਖੇ ਅਤੇ ਸੁਣੇ? ਜਾਂ ਕਿਸ ਉਹ ਦੇ ਬਚਨ ਉੱਤੇ ਧਿਆਨ ਦਿੱਤਾ ਅਤੇ ਸੁਣਿਆ?
彼らのうちだれか主の議会に立って、その言葉を見聞きした者があろうか。だれか耳を傾けてその言葉を聞いた者があろうか。
19 ੧੯ ਵੇਖੋ, ਯਹੋਵਾਹ ਦਾ ਤੂਫਾਨ! ਉਹ ਦਾ ਗੁੱਸਾ ਬਾਹਰ ਨਿੱਕਲਿਆ ਹੈ, ਹਾਂ, ਇੱਕ ਵਾਵਰੋਲੇ ਦਾ ਤੂਫਾਨ, ਜਿਹੜਾ ਦੁਸ਼ਟਾਂ ਦੇ ਸਿਰ ਉੱਤੇ ਵਗੇਗਾ!
見よ、主の暴風がくる。憤りと、つむじ風が出て、悪人のこうべをうつ。
20 ੨੦ ਯਹੋਵਾਹ ਦਾ ਕ੍ਰੋਧ ਨਾ ਮੁੜੇਗਾ, ਜਦ ਤੱਕ ਉਹ ਆਪਣੇ ਦਿਲ ਦੇ ਪਰੋਜਨ ਨੂੰ ਪੂਰੀ ਤਰ੍ਹਾਂ ਕਾਇਮ ਨਾ ਕਰੇ। ਓੜਕ ਦੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਫ਼ਾਈ ਨਾਲ ਸਮਝੋਗੇ।
主の怒りは、み心に思い定められたことをなし遂げられるまで退くことはない。末の日にあなたがたはそれを明らかに悟る。
21 ੨੧ ਮੈਂ ਇਹਨਾਂ ਨਬੀਆਂ ਨੂੰ ਨਹੀਂ ਭੇਜਿਆ, ਤਦ ਵੀ ਉਹ ਦੌੜੇ ਫਿਰਦੇ ਹਨ। ਮੈਂ ਉਹਨਾਂ ਨਾਲ ਗੱਲ ਨਹੀਂ ਕੀਤੀ, ਤਦ ਵੀ ਉਹ ਅਗੰਮ ਵਾਕ ਬੋਲਦੇ ਹਨ।
預言者たちはわたしがつかわさなかったのに、彼らは走った。わたしが、彼らに告げなかったのに、彼らは預言した。
22 ੨੨ ਪਰ ਜੇ ਉਹ ਮੇਰੀ ਸੰਗਤ ਵਿੱਚ ਖਲੋਂਦੇ, ਤਾਂ ਉਹ ਮੇਰੀਆਂ ਗੱਲਾਂ ਮੇਰੀ ਪਰਜਾ ਨੂੰ ਸੁਣਾਉਂਦੇ, ਅਤੇ ਉਹ ਉਹਨਾਂ ਨੂੰ ਉਹਨਾਂ ਦੇ ਬੁਰਿਆਂ ਰਾਹਾਂ ਤੋਂ, ਉਹਨਾਂ ਦੀਆਂ ਬੁਰੀਆਂ ਕਰਤੂਤਾਂ ਤੋਂ ਮੋੜਦੇ।
もし彼らがわたしの議会に立ったのであれば、わたしの民にわが言葉を告げ示して、その悪い道と悪い行いから、離れさせたであろうに。
23 ੨੩ ਕੀ ਮੈਂ ਨੇੜੇ ਦਾ ਹੀ ਪਰਮੇਸ਼ੁਰ ਹਾਂ ਅਤੇ ਦੂਰ ਦਾ ਪਰਮੇਸ਼ੁਰ ਨਹੀਂ ਹਾਂ? ਯਹੋਵਾਹ ਦਾ ਵਾਕ ਹੈ
「主は言われる、わたしはただ近くの神であって、遠くの神ではないのであるか。
24 ੨੪ ਕੀ ਕੋਈ ਮਨੁੱਖ ਆਪਣੇ ਆਪ ਨੂੰ ਪੜਦੇ ਵਿੱਚ ਲੁਕਾ ਲਵੇਗਾ ਕਿ ਮੈਂ ਉਹ ਨੂੰ ਨਾ ਵੇਖਾਂ? ਯਹੋਵਾਹ ਦਾ ਵਾਕ ਹੈ। ਕੀ ਅਕਾਸ਼ ਅਤੇ ਧਰਤੀ ਮੇਰੇ ਨਾਲ ਨਹੀਂ ਭਰੇ ਹੋਏ? ਯਹੋਵਾਹ ਦਾ ਵਾਕ ਹੈ
主は言われる、人は、ひそかな所に身を隠して、わたしに見られないようにすることができようか。主は言われる、わたしは天と地とに満ちているではないか。
25 ੨੫ ਜੋ ਕੁਝ ਨਬੀਆਂ ਨੇ ਆਖਿਆ ਹੈ, ਉਹ ਮੈਂ ਸੁਣਿਆ ਹੈ। ਉਹ ਮੇਰੇ ਨਾਮ ਉੱਤੇ ਇਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫ਼ਨਾ ਵੇਖਿਆ ਹੈ, ਮੈਂ ਸੁਫ਼ਨਾ ਵੇਖਿਆ ਹੈ!
わが名によって偽りを預言する預言者たちが、『わたしは夢を見た、わたしは夢を見た』と言うのを聞いた。
26 ੨੬ ਕਦ ਤੱਕ ਇਹ ਝੂਠੇ ਅਗੰਮ ਵਾਕ ਨਬੀਆਂ ਦੇ ਦਿਲ ਵਿੱਚ ਹੋਣਗੇ ਕਿ ਉਹ ਆਪਣੇ ਦਿਲ ਦੇ ਭੁਲੇਖੇ ਦੇ ਅਗੰਮ ਵਾਕ ਬੋਲਣ?
偽りを預言する預言者たちの心に、いつまで偽りがあるのであるか。彼らはその心の欺きを預言する。
27 ੨੭ ਜਿਹੜੇ ਸੋਚਦੇ ਹਨ ਭਈ ਉਹ ਮੇਰੀ ਪਰਜਾ ਨੂੰ ਮੇਰਾ ਨਾਮ ਆਪਣੇ ਸੁਫ਼ਨਿਆਂ ਨਾਲ ਭੁਲਾ ਦੇਣ, ਜਿਹਨਾਂ ਨੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਦੱਸਦਾ ਹੈ ਜਿਵੇਂ ਉਹਨਾਂ ਦੇ ਪੁਰਖੇ ਮੇਰਾ ਨਾਮ ਬਆਲ ਦੇ ਕਾਰਨ ਭੁੱਲ ਗਏ ਸਨ
彼らはその先祖がバアルに従ってわが名を忘れたように、互に夢を語って、わたしの民にわが名を忘れさせようとする。
28 ੨੮ ਉਹ ਨਬੀ ਜਿਹ ਦੇ ਕੋਲ ਸੁਫ਼ਨਾ ਹੈ ਉਹ ਸੁਫ਼ਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ। ਤੂੜੀ ਦਾ ਕਣਕ ਨਾਲ ਕੀ ਮੇਲ? ਯਹੋਵਾਹ ਦਾ ਵਾਕ ਹੈ
夢をみた預言者は夢を語るがよい。しかし、わたしの言葉を受けた者は誠実にわたしの言葉を語らなければならない。わらと麦とをくらべることができようかと、主は言われる。
29 ੨੯ ਕੀ ਮੇਰਾ ਬਚਨ ਅੱਗ ਵਾਂਗੂੰ ਨਹੀਂ? ਯਹੋਵਾਹ ਦਾ ਵਾਕ ਹੈ, ਅਤੇ ਵਦਾਣ ਵਾਂਗੂੰ ਜਿਹੜਾ ਚੱਟਾਨ ਨੂੰ ਚੂਰ-ਚੂਰ ਕਰ ਸੁੱਟਦਾ ਹੈ?
主は仰せられる、わたしの言葉は火のようではないか。また岩を打ち砕く鎚のようではないか。
30 ੩੦ ਇਸ ਲਈ ਵੇਖੋ, ਮੈਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਮੇਰੇ ਬਚਨ ਇੱਕ ਦੂਜੇ ਤੋਂ ਚੁਰਾ ਲੈਂਦੇ ਹਨ
それゆえ見よ、わたしはわたしの言葉を互に盗む預言者の敵となると、主は言われる。
31 ੩੧ ਵੇਖੋ, ਮੈਂ ਉਹਨਾਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਆਪਣੀਆਂ ਜੀਭਾਂ ਵਰਤਦੇ ਹਨ ਅਤੇ ਕਹਿੰਦੇ, “ਯਹੋਵਾਹ ਦਾ ਵਾਕ”
見よ、わたしは、『主は言いたもう』と舌をもって語る預言者の敵となると、主は言われる。
32 ੩੨ ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਉਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੇ ਘਮੰਡ ਨਾਲ ਕੁਰਾਹੇ ਪਾਉਂਦੇ ਹਨ। ਪਰ ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਹੀ ਇਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ।
主は仰せられる、見よ、わたしは偽りの夢を預言する者の敵となる。彼らはそれを語り、またその偽りと大言をもってわたしの民を惑わす。わたしが彼らをつかわしたのではなく、また彼らに命じたのでもない。それで彼らはこの民にすこしも益にならないと、主は言われる。
33 ੩੩ ਜਦ ਤੂੰ ਇਹ ਪਰਜਾ ਜਾਂ ਨਬੀ ਜਾਂ ਜਾਜਕ ਪੁੱਛਣ ਕਿ ਯਹੋਵਾਹ ਦਾ ਭਾਰ ਕੀ ਹੈ? ਤਦ ਤੂੰ ਉਹਨਾਂ ਨੂੰ ਆਖੀਂ, ਤੁਸੀਂ ਉਹ ਦਾ ਭਾਰ ਹੋ! ਮੈਂ ਤੁਹਾਨੂੰ ਸੁੱਟ ਦਿਆਂਗਾ! ਯਹੋਵਾਹ ਦਾ ਵਾਕ ਹੈ
この民のひとり、または預言者、または祭司があなたに、『主の重荷はなんですか』と問うならば、彼らに答えなさい、『あなたがたがその重荷です。そして主は、あなたがたを捨てると言っておられます』と。
34 ੩੪ ਉਹ ਨਬੀ ਅਤੇ ਜਾਜਕ ਅਤੇ ਪਰਜਾ ਜਿਹੜੇ ਆਖਣ, “ਯਹੋਵਾਹ ਦਾ ਭਾਰ,” ਮੈਂ ਉਸ ਨੂੰ ਅਤੇ ਉਸ ਦੇ ਘਰਾਣੇ ਨੂੰ ਸਜ਼ਾ ਦਿਆਂਗਾ
そして、『主の重荷』と言うその預言者、祭司、または民のひとりを、その家族と共にわたしは罰する。
35 ੩੫ ਤੁਸੀਂ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਆਖੋ, ਯਹੋਵਾਹ ਨੇ ਕੀ ਉੱਤਰ ਦਿੱਤਾ ਹੈ? ਅਤੇ ਯਹੋਵਾਹ ਕੀ ਬੋਲਿਆ ਹੈ?
あなたがたは、みな互に、隣り人に、また兄弟に、こう言わなければならない、『主はなんと答えられましたか』、『主はなんと言われましたか』と。
36 ੩੬ ਯਹੋਵਾਹ ਦੇ ਭਾਰ ਦਾ ਤੁਸੀਂ ਫਿਰ ਚੇਤਾ ਨਾ ਕਰੋਗੇ ਕਿਉਂ ਜੋ ਯਹੋਵਾਹ ਦਾ ਭਾਰ ਹਰ ਮਨੁੱਖ ਦੀ ਆਪਣੀ ਗੱਲ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਚਨ ਵਿਗਾੜ ਦਿੱਤਾ ਹੈ
しかし重ねて『主の重荷』と言ってはならない。重荷は人おのおのの自分の言葉だからである。あなたがたは生ける神、万軍の主なるわれわれの神の言葉を曲げる者である。
37 ੩੭ ਤੂੰ ਨਬੀ ਨੂੰ ਐਉਂ ਆਖ, ਤੈਨੂੰ ਯਹੋਵਾਹ ਨੇ ਕੀ ਉੱਤਰ ਦਿੱਤਾ ਹੈ? ਅਤੇ ਯਹੋਵਾਹ ਦਾ ਕੀ ਬਚਨ ਹੈ?
あなたは預言者にこう言わなければならない、『主はあなたになんと答えられましたか』、『主はなんと言われましたか』と。
38 ੩੮ ਪਰ ਜੇ ਤੁਸੀਂ ਆਖੋ, “ਯਹੋਵਾਹ ਦਾ ਭਾਰ,” ਤਾਂ ਯਹੋਵਾਹ ਐਉਂ ਆਖਦਾ ਹੈ, ਇਸ ਲਈ ਕਿ ਤੁਸੀਂ ਇਹ ਗੱਲ ਕਹਿੰਦੇ ਹੋ, “ਯਹੋਵਾਹ ਦਾ ਭਾਰ,” ਅਤੇ ਮੈਂ ਤੁਹਾਨੂੰ ਅਖਵਾ ਭੇਜਿਆ ਕਿ “ਯਹੋਵਾਹ ਦਾ ਭਾਰ” ਨਾ ਆਖੋ
もしあなたがたが『主の重荷』と言うならば、主はこう仰せられる、『わたしが人をあなたがたにつかわして、あなたがたは「主の重荷」と言ってはならないと言わせたのに、あなたがたは「主の重荷」という言葉を言ったので、
39 ੩੯ ਤਾਂ ਵੇਖੋ, ਮੈਂ ਸੱਚੀ ਮੁੱਚੀ ਤੁਹਾਨੂੰ ਚੁੱਕ ਸੁੱਟਾਂਗਾ ਅਤੇ ਤੁਹਾਨੂੰ ਇਸ ਸ਼ਹਿਰ ਨੂੰ ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਆਪਣੀ ਹਜ਼ੂਰੀ ਤੋਂ ਰੱਦ ਕਰ ਦਿਆਂਗਾ
わたしは必ずあなたがたを捕え移させ、あなたがたとあなたがたの先祖とに与えたこの町と、あなたがたとを、わたしの前から捨て去る。
40 ੪੦ ਅਤੇ ਮੈਂ ਸਦਾ ਦਾ ਉਲਾਹਮਾ ਅਤੇ ਸਦਾ ਦੀ ਸ਼ਰਮਿੰਦਗੀ ਤੁਹਾਡੇ ਉੱਤੇ ਲਿਆਵਾਂਗਾ ਜਿਹੜੀ ਕਦੀ ਵੀ ਨਾ ਭੁੱਲੇਗੀ।
そして、忘れられることのない永遠のはずかしめと永遠の恥を、あなたがたにこうむらせる』」。