< ਯਿਰਮਿਯਾਹ 24 >

1 ਇਸ ਦੇ ਪਿੱਛੋਂ ਕਿ ਬਾਬਲ ਦਾ ਰਾਜਾ ਨਬੂਕਦਨੱਸਰ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਰਦਾਰਾਂ ਨੂੰ, ਕਾਰੀਗਰਾਂ ਅਤੇ ਲੁਹਾਰਾਂ ਨੂੰ ਯਰੂਸ਼ਲਮ ਵਿੱਚੋਂ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਯਹੋਵਾਹ ਨੇ ਮੈਨੂੰ ਵਿਖਾਇਆ ਕਿ ਹੰਜ਼ੀਰ ਦੀਆਂ ਦੋ ਟੋਕਰੀਆਂ ਹੈਕਲ ਦੇ ਸਾਹਮਣੇ ਧਰੀਆਂ ਹੋਈਆਂ ਹਨ
Babil Kralı Nebukadnessar Yahuda Kralı Yehoyakim oğlu Yehoyakin'le Yahuda önderlerini, zanaatçıları, demircileri Yeruşalim'den Babil'e sürdükten sonra, RAB bana tapınağının önüne konmuş iki sepet incir gösterdi.
2 ਇੱਕ ਟੋਕਰੀ ਬਹੁਤ ਚੰਗੀਆਂ ਹੰਜ਼ੀਰ ਦੀ ਜਿਹੜੀਆਂ ਪਹਿਲਾਂ ਪੱਕੀਆਂ ਹੋਣ ਅਤੇ ਦੂਜੀ ਟੋਕਰੀ ਬਹੁਤ ਖ਼ਰਾਬ ਹੰਜ਼ੀਰ ਦੀ ਜਿਹੜੀਆਂ ਖਾਧੀਆਂ ਨਹੀਂ ਜਾਂਦੀਆਂ ਉਹ ਐਨੀਆਂ ਬੁਰੀਆਂ ਸਨ
Sepetlerin birinde ilk ürüne benzer çok iyi incirler vardı; ötekindeyse çok kötü, yenmeyecek kadar çürük incirler vardı.
3 ਤਦ ਯਹੋਵਾਹ ਨੇ ਮੈਨੂੰ ਆਖਿਆ, ਹੇ ਯਿਰਮਿਯਾਹ, ਤੂੰ ਕੀ ਦੇਖਦਾ ਹੈ? ਤਦ ਮੈਂ ਆਖਿਆ, ਹੰਜ਼ੀਰਾਂ, ਚੰਗੀਆਂ ਹੰਜ਼ੀਰ ਬਹੁਤ ਹੀ ਚੰਗੀਆਂ ਅਤੇ ਖ਼ਰਾਬ ਹੰਜ਼ੀਰ, ਬਹੁਤ ਖ਼ਰਾਬ, ਉਹ ਖਾਧੀਆਂ ਨਹੀਂ ਜਾਂਦੀਆਂ, ਉਹ ਐਨੀਆਂ ਬੁਰੀਆਂ ਹਨ।
RAB, “Yeremya, ne görüyorsun?” diye sordu. “İncir” diye yanıtladım, “İyi incirler çok iyi, öbürleriyse çok kötü, yenmeyecek kadar çürük.”
4 ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Bunun üzerine RAB bana şöyle seslendi:
5 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਇਹਨਾਂ ਚੰਗੀਆਂ ਹੰਜ਼ੀਰਾਂ ਵਾਂਗੂੰ ਯਹੂਦਾਹ ਦੇ ਗ਼ੁਲਾਮਾਂ ਨਾਲ ਜਿਹਨਾਂ ਨੂੰ ਮੈਂ ਇਸ ਥਾਂ ਤੋਂ ਕਸਦੀਆਂ ਦੀ ਧਰਤੀ ਵਿੱਚ ਭੇਜਿਆ ਹੈ ਭਲਿਆਈ ਕਰਾਂਗਾ
“İsrail'in Tanrısı RAB diyor ki, ‘Buradan Kildan ülkesine sürgüne gönderdiğim Yahuda sürgünlerini bu iyi incirler gibi iyi sayacağım.
6 ਮੈਂ ਉਹਨਾਂ ਉੱਤੇ ਭਲੀ ਨਿਗਾਹ ਰੱਖਾਂਗਾ। ਮੈਂ ਉਹਨਾਂ ਨੂੰ ਇਸ ਦੇਸ ਵਿੱਚ ਫਿਰ ਲਿਆਵਾਂਗਾ। ਮੈਂ ਉਹਨਾਂ ਨੂੰ ਬਣਾਵਾਂਗਾ ਅਤੇ ਨਹੀਂ ਢਾਹਵਾਂਗਾ, ਮੈਂ ਉਹਨਾਂ ਨੂੰ ਲਾਵਾਂਗਾ ਅਤੇ ਪੁੱਟਾਂਗਾ ਨਹੀਂ
İyilik bulmaları için onları gözetecek, bu ülkeye geri getireceğim. Onları bina edeceğim, yıkmayacağım; onları dikeceğim, kökünden sökmeyeceğim.
7 ਮੈਂ ਉਹਨਾਂ ਨੂੰ ਅਜਿਹਾ ਦਿਲ ਦਿਆਂਗਾ ਭਈ ਉਹ ਜਾਣ ਲੈਣ ਕਿ ਮੈਂ ਯਹੋਵਾਹ ਹਾਂ ਅਤੇ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਕਿਉਂ ਜੋ ਉਹ ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜਨਗੇ।
Benim RAB olduğumu anlayacak bir yürek vereceğim onlara. Onlar benim halkım olacaklar, ben de onların Tanrısı olacağım. Çünkü bütün yürekleriyle bana dönecekler.
8 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਖ਼ਰਾਬ ਹੰਜ਼ੀਰਾਂ, ਵਾਂਗੂੰ ਜਿਹੜੀਆਂ ਖਰਾਬੀ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ ਇਸੇ ਤਰ੍ਹਾਂ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨਾਲ ਅਤੇ ਉਸ ਦੇ ਸਰਦਾਰਾਂ ਨਾਲ ਅਤੇ ਯਰੂਸ਼ਲਮ ਦੇ ਬਕੀਏ ਨਾਲ ਉਹਨਾਂ ਨਾਲ ਜਿਹੜੇ ਇਸ ਦੇਸ ਵਿੱਚ ਬਚੇ ਹੋਏ ਹਨ ਅਤੇ ਉਹਨਾਂ ਨਾਲ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹਨ ਵਰਤਾਂਗਾ
“‘Ama Yahuda Kralı Sidkiya'yla önderlerini, Yeruşalim'den sağ çıkıp da bu ülkede ya da Mısır'da yaşayanları yenmeyecek kadar çürük incir gibi yapacağım’ diyor RAB,
9 ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਬੁਰਿਆਈ ਲਈ ਇੱਕ ਭੈਅ ਦੇ ਦਿਆਂਗਾ ਅਤੇ ਉਹ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਬਦਨਾਮੀ, ਕਹਾਉਤ, ਮਿਹਣਾ ਅਤੇ ਸਰਾਪ ਹੋਣਗੇ
‘Onları bütün ülkelerin gözünde iğrenç, korkunç bir duruma düşüreceğim. Onları sürdüğüm her yerde ayıplanacak, ibret olacak, alaya alınacak, lanetlenecekler.
10 ੧੦ ਮੈਂ ਉਹਨਾਂ ਵਿੱਚ ਤਲਵਾਰ, ਕਾਲ ਅਤੇ ਬਵਾ ਨੂੰ ਭੇਜਾਂਗਾ ਇੱਥੋਂ ਤੱਕ ਕਿ ਉਸ ਭੋਂ ਉੱਤੋਂ ਜਿਹੜੀ ਮੈਂ ਉਹਨਾਂ ਨੂੰ ਅਤੇ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ ਉਹ ਮੁੱਕ ਜਾਣ।
Kendilerine ve atalarına verdiğim topraktan yok olana dek üzerlerine kılıç, kıtlık, salgın hastalık salacağım.’”

< ਯਿਰਮਿਯਾਹ 24 >