< ਯਿਰਮਿਯਾਹ 25 >
1 ੧ ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੂਦਾਹ ਦੀ ਸਾਰੀ ਪਰਜਾ ਬਾਰੇ ਆਇਆ। ਉਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਵਿੱਚ ਸੀ, ਜਿਹੜਾ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਪਹਿਲਾ ਸਾਲ ਸੀ
THE WORD THAT CAME TO JEREMIAS concerning all the people of Juda in the fourth year of Joakim, son of Josias, king of Juda;
2 ੨ ਜਿਹ ਦੀ ਯਿਰਮਿਯਾਹ ਨਬੀ ਨੇ ਯਹੂਦਾਹ ਦੀ ਸਾਰੀ ਪਰਜਾ ਕੋਲ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਕੋਲ ਗੱਲ ਕੀਤੀ ਕਿ
which he spoke to all the people of Juda, and to the inhabitants of Jerusalem, saying,
3 ੩ ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਸ਼ਾਸਨ ਦੇ ਤੇਰ੍ਹਵੇਂ ਸਾਲ ਤੋਂ ਅੱਜ ਤੱਕ ਜਿਹੜੇ ਤੇਈ ਸਾਲ ਹਨ ਯਹੋਵਾਹ ਦਾ ਬਚਨ ਮੇਰੇ ਕੋਲ ਆਉਂਦਾ ਰਿਹਾ। ਮੈਂ ਤੁਹਾਡੇ ਨਾਲ ਗੱਲਾਂ ਕਰਦਾ ਰਿਹਾ ਅਤੇ ਤੜਕੇ ਉੱਠ ਕੇ ਵੀ ਤੁਹਾਡੇ ਨਾਲ ਗੱਲਾਂ ਕੀਤੀਆਂ, ਪਰ ਤੁਸੀਂ ਨਾ ਸੁਣਿਆ
In the thirteenth year of Josias, son of Amos, king of Juda, even until this day for three and twenty years, I have both spoken to you, rising early and speaking,
4 ੪ ਯਹੋਵਾਹ ਤੁਹਾਡੇ ਕੋਲ ਆਪਣੇ ਸਾਰੇ ਦਾਸਾਂ, ਆਪਣੇ ਨਬੀਆਂ ਨੂੰ ਘੱਲਦਾ ਰਿਹਾ ਸਗੋਂ ਉਹ ਯਤਨ ਕਰ ਕੇ ਘੱਲਦਾ ਰਿਹਾ, ਪਰ ਤੁਸੀਂ ਨਾ ਸੁਣਿਆ, ਨਾ ਸੁਣਨ ਲਈ ਆਪਣੇ ਕੰਨ ਲਾਏ
and I sent to you my servants the prophets, sending them early; (but you listened not, and listened not with your ears; ) saying,
5 ੫ ਇਹ ਆਖਦੇ ਹੋਏ ਕਿ ਹਰ ਮਨੁੱਖ ਆਪਣਿਆਂ ਬੁਰਿਆਂ ਰਾਹਾਂ ਅਤੇ ਆਪਣੇ ਬੁਰਿਆਂ ਕੰਮਾਂ ਤੋਂ ਮੁੜੇ ਅਤੇ ਉਹ ਭੂਮੀ ਵਿੱਚ ਵੱਸੇ ਜਿਹੜੀ ਯਹੋਵਾਹ ਨੇ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਮੁੱਢੋਂ ਲੈ ਕੇ ਸਦਾ ਲਈ ਦਿੱਤੀ ਹੈ
Turn you every one from his evil way, and from your evil practices, and you shall dwell in the land which I gave to you and your fathers, of old and for ever.
6 ੬ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਓ, ਨਾ ਉਹਨਾਂ ਦੀ ਪੂਜਾ ਕਰੋ, ਨਾ ਉਹਨਾਂ ਨੂੰ ਮੱਥਾ ਟੇਕੋ ਅਤੇ ਆਪਣੇ ਹੱਥਾਂ ਦੇ ਕੰਮ ਨਾਲ ਮੈਨੂੰ ਗੁੱਸਾ ਨਾ ਚੜਾਓ, ਤਾਂ ਮੈਂ ਤੁਹਾਨੂੰ ਹਰਜ਼ਾਨਾ ਪਾਵਾਂਗਾ
Go you not after strange gods, to serve them, and to worship them, that you provoke me not by the works of your hands, to do you hurt.
7 ੭ ਪਰ ਤੁਸੀਂ ਮੇਰੀ ਨਾ ਸੁਣੀ, ਯਹੋਵਾਹ ਦਾ ਵਾਕ ਹੈ, ਤਾਂ ਜੋ ਆਪਣੇ ਹੱਥਾਂ ਦੇ ਕੰਮ ਨਾਲ ਆਪਣੇ ਹਰਜੇ ਲਈ ਮੈਨੂੰ ਗੁੱਸਾ ਚੜਾਓ।
But you listened not to me.
8 ੮ ਸੋ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਇਸ ਲਈ ਕਿ ਤੁਸੀਂ ਮੇਰੀਆਂ ਗੱਲਾਂ ਨਹੀਂ ਸੁਣੀਆਂ
Therefore thus says the Lord; Since you believed not my words,
9 ੯ ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਨੱਸਰ ਨੂੰ ਸਦਵਾ ਭੇਜਾਂਗਾ। ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
behold I [will] send and take a family from the north, and will bring them against this land, and against the inhabitants of it, and against all the nations round about it, and I will make them utterly waste, and make them a desolation, and a hissing, and an everlasting reproach.
10 ੧੦ ਨਾਲੇ ਮੈਂ ਉਹਨਾਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼, ਚੱਕੀਆਂ ਦਾ ਸ਼ੋਰ ਅਤੇ ਬੱਤੀਆਂ ਦੀ ਲੋ ਮਿਟਾ ਦਿਆਂਗਾ
And I will destroy from [amongst] them the voice of joy, and the voice of gladness, the voice of the bridegroom, and the voice of the bride, the scent of ointment, and the light of a candle.
11 ੧੧ ਅਤੇ ਇਹ ਸਾਰਾ ਦੇਸ ਵਿਰਾਨ ਅਤੇ ਉਜਾੜ ਹੋ ਜਾਵੇਗਾ ਅਤੇ ਇਹ ਕੌਮਾਂ ਸੱਤਰ ਵਰਿਹਾਂ ਦੀ ਤੱਕ ਬਾਬਲ ਦੇ ਰਾਜਾ ਦੀ ਟਹਿਲ ਕਰਨਗੀਆਂ
And all the land shall be a desolation; and they shall serve amongst the Gentiles seventy years.
12 ੧੨ ਅਤੇ ਸੱਤਰ ਵਰ੍ਹਿਆਂ ਦੇ ਪੂਰੇ ਹੋਣ ਤੇ ਮੈਂ ਬਾਬਲ ਦੇ ਰਾਜਾ ਅਤੇ ਉਸ ਕੌਮ ਦੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ। ਨਾਲੇ ਕਸਦੀਆਂ ਦੇ ਦੇਸ ਦੀ ਵੀ ਉਹਨਾਂ ਦੀ ਬਦੀ ਦੇ ਕਾਰਨ, ਅਤੇ ਮੈਂ ਉਹਨਾਂ ਨੂੰ ਸਦਾ ਲਈ ਵਿਰਾਨ ਕਰ ਦਿਆਂਗਾ
And when the seventy years are fulfilled, I will take vengeance on that nation, and will make them a perpetual desolation.
13 ੧੩ ਅਤੇ ਮੈਂ ਉਸ ਦੇਸ ਉੱਤੇ ਉਹ ਸਾਰੀਆਂ ਗੱਲਾਂ ਲਿਆਵਾਂਗਾ ਜਿਹੜੀਆਂ ਮੈਂ ਉਹਨਾਂ ਦੇ ਵਿਰੁੱਧ ਬੋਲਿਆ ਹਾਂ ਅਰਥਾਤ ਉਹ ਸਾਰੀਆਂ ਗੱਲਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹਨ ਜਿਹੜੀਆਂ ਯਿਰਮਿਯਾਹ ਸਾਰੀਆਂ ਕੌਮਾਂ ਦੇ ਵਿਰੁੱਧ ਅਗੰਮ ਵਾਕ ਕਰ ਕੇ ਬੋਲਿਆ
And I will bring upon that land all my words which I have spoken against it, [even] all things that are written in this book.
14 ੧੪ ਕਿਉਂ ਜੋ ਬਹੁਤ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਉਹਨਾਂ ਨੂੰ ਗੁਲਾਮ ਬਣਾਉਣਗੇ ਅਤੇ ਮੈਂ ਉਹਨਾਂ ਦੀ ਕਰਨੀ ਦਾ ਅਤੇ ਉਹਨਾਂ ਦੇ ਹੱਥਾਂ ਦੇ ਕੰਮ ਦਾ ਬਦਲਾ ਲਵਾਂਗਾ।
15 ੧੫ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਐਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਇਹ ਕਟੋਰਾ ਲੈ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਮੈਂ ਤੁਹਾਨੂੰ ਘੱਲਦਾ ਹਾਂ ਪਿਲਾ ਦੇ
16 ੧੬ ਉਹ ਪੀਣਗੇ ਅਤੇ ਉਸ ਤਲਵਾਰ ਦੇ ਅੱਗੇ ਜਿਹੜੀ ਮੈਂ ਉਹਨਾਂ ਵਿੱਚ ਭੇਜਾਂਗਾ ਉਹ ਡਿੱਗਦੇ ਫਿਰਨਗੇ ਅਤੇ ਤੜਫ਼ਣਗੇ।
17 ੧੭ ਤਦ ਮੈਂ ਯਹੋਵਾਹ ਦੇ ਹੱਥੋਂ ਉਹ ਕਟੋਰਾ ਲਿਆ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਯਹੋਵਾਹ ਨੇ ਭੇਜਿਆ ਸੀ ਪਿਲਾ ਦਿੱਤਾ
18 ੧੮ ਅਰਥਾਤ ਯਰੂਸ਼ਲਮ ਨੂੰ ਅਤੇ ਯਹੂਦਾਹ ਦੇ ਸ਼ਹਿਰਾਂ ਨੂੰ ਅਤੇ ਉਸ ਦੇ ਰਾਜਿਆਂ ਅਤੇ ਉਸ ਦੇ ਸਰਦਾਰਾਂ ਨੂੰ, ਭਈ ਮੈਂ ਉਹਨਾਂ ਨੂੰ ਇੱਕ ਵਿਰਾਨਾ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਰਾਪ ਬਣਾਵਾਂ ਜਿਵੇਂ ਅੱਜ ਦੇ ਦਿਨ ਹਨ
19 ੧੯ ਨਾਲੇ ਮਿਸਰ ਦੇ ਰਾਜੇ ਫ਼ਿਰਊਨ ਨੂੰ, ਉਸ ਦੇ ਟਹਿਲੂਆਂ ਨੂੰ, ਉਸ ਦੇ ਸਰਦਾਰਾਂ ਨੂੰ ਅਤੇ ਉਸ ਦੀ ਸਾਰੀ ਰਈਯਤ ਨੂੰ,
20 ੨੦ ਉਹਨਾਂ ਸਾਰਿਆਂ ਰਲਿਆਂ-ਮਿਲਿਆਂ ਲੋਕਾਂ ਨੂੰ, ਊਜ਼ ਦੇਸ ਦੇ ਸਾਰੇ ਰਾਜਿਆਂ ਨੂੰ, ਫ਼ਲਿਸਤੀਨ ਦੇਸ ਦੇ ਸਾਰੇ ਰਾਜਿਆਂ ਨੂੰ, ਅਸ਼ਕਲੋਨ ਨੂੰ, ਅੱਜ਼ਾਹ ਨੂੰ, ਅਕਰੋਨ ਨੂੰ ਅਤੇ ਅਸ਼ਦੋਦ ਦੇ ਬਕੀਏ ਨੂੰ,
21 ੨੧ ਅਦੋਮ ਨੂੰ, ਮੋਆਬ ਨੂੰ ਅਤੇ ਅੰਮੋਨੀਆਂ ਨੂੰ,
22 ੨੨ ਸੂਰ ਦੇ ਸਾਰੇ ਰਾਜਿਆਂ ਨੂੰ, ਸੀਦੋਨ ਦੇ ਸਾਰੇ ਰਾਜਿਆਂ ਨੂੰ ਅਤੇ ਉਸ ਟਾਪੂ ਦੇ ਰਾਜਿਆਂ ਨੂੰ ਜਿਹੜਾ ਸਮੁੰਦਰੋਂ ਪਾਰ ਹੈ,
23 ੨੩ ਦਦਾਨ ਨੂੰ, ਤੇਮਾ ਨੂੰ, ਬੂਜ਼ ਨੂੰ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਗਲਮੁੱਛੇ ਕਤਰਾਉਂਦੇ ਹਨ
24 ੨੪ ਅਰਬ ਦੇ ਸਾਰੇ ਰਾਜਿਆਂ ਨੂੰ ਅਤੇ ਰਲੇ ਮਿਲੇ ਲੋਕਾਂ ਦੇ ਸਾਰੇ ਰਾਜਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਹਨ,
25 ੨੫ ਜ਼ਿਮਰੀ ਦੇ ਸਾਰੇ ਰਾਜਿਆਂ ਨੂੰ, ਏਲਾਮ ਦੇ ਸਾਰੇ ਰਾਜਿਆਂ ਨੂੰ ਅਤੇ ਮਾਦਾ ਦੇ ਸਾਰੇ ਰਾਜਿਆਂ ਨੂੰ,
26 ੨੬ ਉੱਤਰ ਦੇ ਸਾਰੇ ਰਾਜਿਆਂ ਨੂੰ ਜਿਹੜੇ ਨੇੜੇ ਅਤੇ ਦੁਰੇਡੇ ਹਨ, ਇੱਕ ਦੂਜੇ ਦੇ ਮਗਰ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਨੂੰ ਜਿਹੜੀਆਂ ਸਰਿਸ਼ਟੀ ਉੱਤੇ ਹਨ, ਅਤੇ ਉਹਨਾਂ ਦੇ ਪਿੱਛੇ ਸ਼ੇਸ਼ਕ ਦਾ ਰਾਜਾ ਪੀਵੇਗਾ।
27 ੨੭ ਤਾਂ ਤੂੰ ਉਹਨਾਂ ਨੂੰ ਆਖੀਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਪੀਓ, ਖੀਵੇ ਹੋ ਜਾਓ, ਉਲਟੀ ਕਰੋ, ਡਿੱਗ ਪਵੋ ਅਤੇ ਫਿਰ ਨਾ ਉੱਠੋ, ਉਸ ਤਲਵਾਰ ਦੇ ਕਾਰਨ ਜਿਹੜੀ ਮੈਂ ਤੁਹਾਡੇ ਵਿੱਚ ਭੇਜਾਂਗਾ!।
28 ੨੮ ਤਾਂ ਇਸ ਤਰ੍ਹਾਂ ਕਿ ਜੇ ਉਹ ਤੇਰੇ ਹੱਥੋਂ ਪੀਣ ਲਈ ਕਟੋਰਾ ਲੈਣ ਤੋਂ ਇਨਕਾਰੀ ਹੋ ਜਾਣ ਤਾਂ ਤੂੰ ਉਹਨਾਂ ਨੂੰ ਆਖੀਂ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਜ਼ਰੂਰ ਪੀਓਗੇ!
29 ੨੯ ਕਿਉਂ ਜੋ ਵੇਖੋ, ਉਹ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੈਂ ਬੁਰਿਆਈ ਲਿਆਉਣ ਲੱਗਾ। ਕੀ ਤੁਸੀਂ ਸੱਚ-ਮੁੱਚ ਸਜ਼ਾ ਤੋਂ ਬਿਨ੍ਹਾਂ ਛੁੱਟੋਗੇ? ਤੁਸੀਂ ਸਜ਼ਾ ਤੋਂ ਬਿਨ੍ਹਾਂ ਨਾ ਛੁੱਟੋਗੇ ਕਿਉਂ ਜੋ ਮੈਂ ਤਲਵਾਰ ਨੂੰ ਧਰਤੀ ਦੇ ਸਾਰੇ ਵਾਸੀਆਂ ਉੱਤੇ ਸੱਦ ਰਿਹਾ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ
30 ੩੦ ਤੂੰ ਇਹਨਾਂ ਸਾਰੀਆਂ ਗੱਲਾਂ ਦਾ ਉਹਨਾਂ ਦੇ ਵਿਰੁੱਧ ਅਗੰਮ ਵਾਚੀਂ ਅਤੇ ਤੂੰ ਉਹਨਾਂ ਨੂੰ ਆਖ, - ਯਹੋਵਾਹ ਉਚਿਆਈ ਤੋਂ ਗੱਜੇਗਾ, ਅਤੇ ਆਪਣੇ ਪਵਿੱਤਰ ਨਿਵਾਸ ਤੋਂ ਆਪਣੀ ਅਵਾਜ਼ ਦੇਵੇਗਾ। ਉਹ ਬੜੇ ਜ਼ੋਰ ਨਾਲ ਆਪਣੀ ਚਰਾਂਦ ਉੱਤੇ ਗੱਜੇਗਾ, ਅਤੇ ਉਹਨਾਂ ਵਾਂਗੂੰ ਲਲਕਾਰੇਗਾ ਜਿਹੜੇ ਅੰਗੂਰਾਂ ਨੂੰ ਮਿੱਧਦੇ ਹਨ, ਧਰਤੀ ਦੇ ਸਾਰੇ ਵਸਨੀਕਾਂ ਦੇ ਵਿਰੁੱਧ।
31 ੩੧ ਧਰਤੀ ਦੇ ਕੰਢਿਆਂ ਤੱਕ ਇੱਕ ਸ਼ੋਰ ਅਪੜੇਗਾ, ਕਿਉਂ ਜੋ ਯਹੋਵਾਹ ਦਾ ਕੌਮਾਂ ਨਾਲ ਝਗੜਾ ਹੈ, ਉਹ ਸਾਰੇ ਬਸ਼ਰਾਂ ਦਾ ਨਿਆਂ ਕਰੇਗਾ, ਅਤੇ ਦੁਸ਼ਟ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਯਹੋਵਾਹ ਦਾ ਵਾਕ ਹੈ।
32 ੩੨ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਬੁਰਿਆਈ ਕੌਮ-ਕੌਮ ਉੱਤੇ ਆ ਪਵੇਗੀ, ਅਤੇ ਇੱਕ ਵੱਡਾ ਤੂਫਾਨ ਧਰਤੀ ਦੀਆਂ ਹੱਦਾਂ ਤੋਂ ਉਠਾਇਆ ਜਾਵੇਗਾ!
33 ੩੩ ਯਹੋਵਾਹ ਦੇ ਮਾਰੇ ਹੋਏ ਉਸ ਦਿਨ ਧਰਤੀ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਪਏ ਰਹਿਣਗੇ। ਉਹਨਾਂ ਲਈ ਸੋਗ ਨਾ ਹੋਵੇਗਾ, ਉਹ ਨਾ ਇਕੱਠੇ ਕੀਤੇ ਜਾਣਗੇ, ਨਾ ਦੱਬੇ ਜਾਣਗੇ, ਉਹ ਭੋਂ ਉੱਤੇ ਬਿਸ਼ਟਾ ਵਾਂਗੂੰ ਹੋਣਗੇ।
34 ੩੪ ਹੇ ਆਜੜੀਓ, ਤੁਸੀਂ ਵਿਲਕੋ ਅਤੇ ਚਿੱਲਾਓ। ਹੇ ਇੱਜੜ ਦੇ ਸਰਦਾਰੋ, ਤੁਸੀਂ ਸੁਆਹ ਵਿੱਚ ਲੇਟੋ! ਕਿਉਂ ਜੋ ਤੁਹਾਡੇ ਕਤਲ ਹੋਣ ਦੇ ਅਤੇ ਖਿਲਰਣ ਦੇ ਦਿਨ ਪੂਰੇ ਹੋ ਗਏ, ਅਤੇ ਤੁਸੀਂ ਇੱਕ ਚੰਗੇ ਭਾਂਡੇ ਵਾਂਗੂੰ ਡਿੱਗ ਪਓਗੇ।
THE PROPHECIES OF JEREMIAS AGAINST THE NATIONS OF AeLAM.
35 ੩੫ ਆਜੜੀਆਂ ਲਈ ਨੱਸਣ ਦਾ ਮੌਕਾ ਜਾਂਦਾ ਰਿਹਾ, ਅਤੇ ਇੱਜੜ ਦੇ ਸਰਦਾਰਾਂ ਲਈ ਕੋਈ ਬਚਾਓ ਨਾ ਹੋਵੋਗੇ।
Thus says the Lord, The bow of Aelam is broken, [even] the chief of their power.
36 ੩੬ ਆਜੜੀਆਂ ਦੇ ਚਿੱਲਾਉਣ ਦੀ ਅਵਾਜ਼, ਇੱਜੜ ਦੇ ਸਰਦਾਰਾਂ ਦਾ ਵਿਲਕਣਾ! ਕਿਉਂ ਜੋ ਯਹੋਵਾਹ ਨੇ ਉਹਨਾਂ ਦੀਆਂ ਚਾਰਗਾਹਾਂ ਨੂੰ ਉਜਾੜ ਦਿੱਤਾ ਹੈ।
And I will bring upon Aelam the four winds from the four corners of heaven, and I will disperse them towards all these winds; and there shall be no nation [to] which they shall not come—[even] the outcasts of Aelam.
37 ੩੭ ਸ਼ਾਂਤੀ ਦੀਆਂ ਚਾਰਗਾਹਾਂ ਉੱਜੜ ਗਈਆਂ ਹਨ, ਯਹੋਵਾਹ ਦੇ ਡਾਢੇ ਕ੍ਰੋਧ ਦੇ ਕਾਰਨ।
And I will put them in fear before their enemies that seek their life; and I will bring evils upon them according to my great anger; and I will send forth my sword after them, until I have utterly destroyed them.
38 ੩੮ ਬੱਬਰ ਸ਼ੇਰ ਵਾਂਗੂੰ ਉਸ ਆਪਣੇ ਘੁਰਨੇ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹਨਾਂ ਦਾ ਦੇਸ ਵਿਰਾਨ ਹੋ ਗਿਆ, ਉਸ ਡਾਢੇ ਅਨ੍ਹੇਰ ਦੇ ਕਾਰਨ, ਅਤੇ ਉਹ ਦੇ ਡਾਢੇ ਕ੍ਰੋਧ ਦੇ ਕਾਰਨ।
And I will set my throne in Aelam, and will send forth thence king and rulers.
But it shall come to pass at the end of days, that I will turn the captivity of Aelam, says the Lord.