< ਯਿਰਮਿਯਾਹ 26 >
1 ੧ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯੋਸ਼ੀਯਾਹ ਦੇ ਰਾਜ ਦੇ ਅਰੰਭ ਵਿੱਚ ਇਹ ਬਚਨ ਯਹੋਵਾਹ ਵੱਲੋਂ ਆਇਆ ਕਿ
猶大王約史雅的兒子約雅金即位之初,上主有這話傳給耶肋米亞說:「
2 ੨ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੂੰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਖਲੋ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਯਹੋਵਾਹ ਦੇ ਭਵਨ ਵਿੱਚ ਮੱਥਾ ਟੇਕਣ ਆਉਂਦੇ ਹਨ ਉਹ ਸਾਰੀਆਂ ਗੱਲਾਂ ਜਿਹਨਾਂ ਦਾ ਮੈਂ ਤੈਨੂੰ ਬੋਲਣ ਦਾ ਹੁਕਮ ਦੇਵਾਂ, ਬੋਲ ਅਤੇ ਇੱਕ ਗੱਲ ਵੀ ਨਾ ਘਟਾਈਂ
上主這樣說:你去站在上主殿宇的庭院裏,對猶大各城凡來到上主殿內朝拜的人,說我命你對他們應說的一切話,一句也不可減少。
3 ੩ ਖਬਰੇ ਉਹ ਸੁਣਨ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਮੈਂ ਉਸ ਬੁਰਿਆਈ ਉੱਤੇ ਰੰਜ ਕਰਾਂ ਜਿਹੜੀ ਮੈਂ ਉਹਨਾਂ ਦੇ ਬੁਰੇ ਕੰਮਾਂ ਦੇ ਕਾਰਨ ਉਹਨਾਂ ਨਾਲ ਕਰਨ ਲਈ ਸੋਚੀ ਹੈ
或許他們會聽從,終於各自離棄自己的邪道,使我後悔而不降曾因他們行事邪惡,給他們想降的災禍。
4 ੪ ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਜੇ ਤੁਸੀਂ ਮੇਰੀ ਨਾ ਸੁਣੋਗੇ ਕਿ ਮੇਰੀ ਬਿਵਸਥਾ ਉੱਤੇ ਚੱਲੋ ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ
你應對他們說:上主這樣說:假使你們不聽從我,不遵行我給你們當面頒佈的法律,
5 ੫ ਅਤੇ ਮੇਰੇ ਦਸਾਂ, ਮੇਰੇ ਨਬੀਆਂ ਦੀਆਂ ਗੱਲਾਂ ਸੁਣੋ ਜਿਹਨਾਂ ਨੂੰ ਮੈਂ ਤੁਹਾਡੇ ਕੋਲ ਭੇਜਿਆ, ਹਾਂ, ਸਗੋਂ ਜਤਨ ਨਾਲ ਭੇਜਿਆ, ਪਰ ਤੁਸੀਂ ਨਾ ਸੁਣਿਆ
不聽信我不斷給你們派來,而你們不聽從我的僕人──先知們的話,
6 ੬ ਤਦ ਮੈਂ ਇਸ ਭਵਨ ਨੂੰ ਸ਼ੀਲੋਹ ਵਾਂਗੂੰ ਕਰ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ
我必使這殿像史羅一樣,使這城成為舉世萬民詛咒的對象。」
7 ੭ ਜਦ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਯਹੋਵਾਹ ਦੇ ਭਵਨ ਵਿੱਚ ਇਹ ਗੱਲਾਂ ਕਰਦੇ ਸੁਣਿਆ
司祭和先知以及全體人民,都聽見耶肋米亞在上主殿裏宣布了這些話。
8 ੮ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਿਰਮਿਯਾਹ ਇਹ ਸਾਰੀਆਂ ਗੱਲਾਂ ਮੁਕਾ ਚੁੱਕਾ ਜਿਹਨਾਂ ਦਾ ਯਹੋਵਾਹ ਨੇ ਉਸ ਨੂੰ ਸਾਰੇ ਲੋਕਾਂ ਨਾਲ ਬੋਲਾਂ ਦਾ ਹੁਕਮ ਦਿੱਤਾ ਸੀ ਤਾਂ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਫੜ ਲਿਆ ਅਤੇ ਆਖਿਆ ਕਿ ਤੂੰ ਜ਼ਰੂਰ ਮਰੇਂਗਾ!
當耶肋米亞講完了上主命他向全體人民應說的一切話以後,司祭和先知以及全體人民就拿住他說:「你真該死!
9 ੯ ਤੂੰ ਯਹੋਵਾਹ ਦੇ ਨਾਮ ਉੱਤੇ ਕਿਉਂ ਅਗੰਮ ਵਾਚਿਆ ਕਿ ਇਹ ਭਵਨ ਸ਼ੀਲੋਹ ਵਾਂਗੂੰ ਹੋ ਜਾਵੇਗਾ ਅਤੇ ਇਹ ਸ਼ਹਿਰ ਬਰਬਾਦ ਅਤੇ ਵਿਰਾਨ ਹੋ ਜਾਵੇਗਾ? ਤਾਂ ਸਾਰੇ ਲੋਕ ਯਿਰਮਿਯਾਹ ਕੋਲ ਯਹੋਵਾਹ ਦੇ ਭਵਨ ਵਿੱਚ ਇਕੱਠੇ ਹੋਏ।
為什麼你奉上主的名預言說:這殿必要像史羅,這城必要荒蕪,而沒有人居住呢! 」全體人民都在上主的殿裏集合起來反對耶肋米亞。
10 ੧੦ ਜਦ ਯਹੂਦਾਹ ਦੇ ਸਰਦਾਰਾਂ ਨੇ ਇਹ ਗੱਲਾਂ ਸੁਣੀਆਂ ਤਾਂ ਉਹ ਰਾਜਾ ਦੇ ਮਹਿਲ ਵਿੱਚੋਂ ਯਹੋਵਾਹ ਦੇ ਭਵਨ ਨੂੰ ਚੜ੍ਹ ਗਏ ਅਤੇ ਯਹੋਵਾਹ ਦੇ ਫਾਟਕਾਂ ਦੇ ਨਵੇਂ ਬੂਹੇ ਵਿੱਚ ਬੈਠ ਗਏ
猶大的民事官員聽到發生了這事,便從王宮上到上主殿裏,坐在上主殿宇的新門口。
11 ੧੧ ਤਾਂ ਜਾਜਕਾਂ ਅਤੇ ਨਬੀਆਂ ਨੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਹੈ ਕਿਉਂ ਜੋ ਇਸ ਨੇ ਇਸ ਸ਼ਹਿਰ ਦੇ ਬਾਰੇ ਅਗੰਮ ਵਾਚਿਆ ਜਿਵੇਂ ਤੁਸੀਂ ਆਪਣੀਂ ਕੰਨੀਂ ਸੁਣਿਆ ਹੈ
司祭和先知便對官員和全體人民說:「這人該死,因為他預言反對這城,你們也親耳聽見了。」
12 ੧੨ ਤਦ ਯਿਰਮਿਯਾਹ ਨੇ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਯਹੋਵਾਹ ਨੇ ਮੈਨੂੰ ਭੇਜਿਆ ਕਿ ਇਸ ਘਰ ਦੇ ਵਿਰੁੱਧ ਅਤੇ ਇਸ ਸ਼ਹਿਰ ਦੇ ਵਿਰੁੱਧ ਇਹਨਾਂ ਸਾਰੀਆਂ ਗੱਲਾਂ ਲਈ ਜਿਹੜੀਆਂ ਤੁਸੀਂ ਸੁਣੀਆਂ ਹਨ ਅਗੰਮ ਵਾਚਿਆ
耶肋米亞遂答覆官員和全體人民說:「是上主派我預言你們剛纔聽到一切反對這殿和這城的話。
13 ੧੩ ਹੁਣ ਤੁਸੀਂ ਆਪਣਿਆਂ ਰਾਹਾਂ ਨੂੰ ਅਤੇ ਆਪਣੇ ਕਰਤੱਬਾਂ ਨੂੰ ਠੀਕ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਯਹੋਵਾਹ ਉਸ ਬੁਰਿਆਈ ਤੋਂ ਪਛਤਾਵੇਗਾ ਜਿਹੜੀ ਉਹ ਤੁਹਾਡੇ ਵਿਰੁੱਧ ਬੋਲਿਆ ਸੀ
現在你們應該改善你們的品行和作為,聽從上主你們天主的勸告,上主就必會後悔自己曾決意要給你們降的災禍。
14 ੧੪ ਪਰ ਮੇਰੇ ਬਾਰੇ ਵੇਖੋ, ਮੈਂ ਤੁਹਾਡੇ ਹੱਥ ਵਿੱਚ ਹਾਂ। ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਅਤੇ ਠੀਕ ਹੈ ਮੇਰੇ ਨਾਲ ਕਰੋ
至於我,看,我已在你們手裏,你們看看怎樣好,怎樣對,就怎麼對待我。
15 ੧੫ ਪਰ ਜਾਣ ਲਓ, ਜੇ ਤੁਸੀਂ ਮੈਨੂੰ ਮਾਰ ਦਿਓਗੇ ਤਾਂ ਤੁਸੀਂ ਬੇਦੋਸ਼ੇ ਦਾ ਖੂਨ ਆਪਣੇ ਉੱਤੇ ਅਤੇ ਇਸ ਸ਼ਹਿਰ ਉੱਤੇ ਅਤੇ ਇਸ ਦੇ ਵਾਸੀਆਂ ਉੱਤੇ ਲਿਆਓਗੇ ਕਿਉਂ ਜੋ ਇਹ ਸਚਿਆਈ ਹੈ ਕਿ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਕਿ ਇਹ ਸਾਰੀਆਂ ਗੱਲਾਂ ਤੁਹਾਡੇ ਕੰਨਾਂ ਵਿੱਚ ਆਖਾਂ
但你們卻要切實知道:你們若殺害我,便是給自己和這城與其中的居民招來無辜的血債,因為實是上主派了我來,給你們當面宣布這一切話。」
16 ੧੬ ਤਦ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਨਹੀਂ ਕਿਉਂ ਜੋ ਇਹ ਯਹੋਵਾਹ ਸਾਡੇ ਪਰਮੇਸ਼ੁਰ ਦੇ ਨਾਮ ਉੱਤੇ ਸਾਡੇ ਨਾਲ ਬੋਲਿਆ ਹੈ
官員和全體人民於是對司祭和先知說:「這人不該死,因為他是奉上主我們天主的名,向我們發言。」
17 ੧੭ ਤਾਂ ਦੇਸ ਦੇ ਬਜ਼ੁਰਗਾਂ ਵਿੱਚੋਂ ਕਈ ਮਨੁੱਖ ਉੱਠੇ ਅਤੇ ਪਰਜਾ ਦੀ ਸਾਰੀ ਸਭਾ ਨੂੰ ਆਖਿਆ,
且有地方上的一些長老也相繼起來,對集合在場的全體人民說:「
18 ੧੮ ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ। ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਬਣ ਜਾਵੇਗਾ, ਅਤੇ ਇਸ ਭਵਨ ਦਾ ਪਰਬਤ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ ।
在猶大王希則克雅時日內,有摩勒舍特人米該亞先知,曾對全體猶大人民發言說:萬軍的上主這樣說:「熙雍要變為耕,耶路撒冷將成為廢墟,聖殿的山必化為樹木叢生的丘陵。
19 ੧੯ ਤਾਂ ਕੀ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਅਤੇ ਸਾਰੇ ਯਹੂਦਾਹ ਨੇ ਉਹ ਨੂੰ ਮਾਰ ਦਿੱਤਾ? ਕੀ ਉਹ ਯਹੋਵਾਹ ਕੋਲੋਂ ਨਾ ਡਰਿਆ ਅਤੇ ਯਹੋਵਾਹ ਅੱਗੇ ਮਿੰਨਤ ਨਾ ਕੀਤੀ? ਅਤੇ ਕੀ ਯਹੋਵਾਹ ਉਸ ਬੁਰਿਆਈ ਤੋਂ ਜਿਹੜੀ ਉਹ ਉਹਨਾਂ ਦੇ ਵਿਰੁੱਧ ਬੋਲਿਆ ਸੀ ਨਾ ਪਛਤਾਇਆ? ਇਸ ਤਰ੍ਹਾਂ ਅਸੀਂ ਆਪਣੀਆਂ ਜਾਨਾਂ ਉੱਤੇ ਵੱਡੀ ਬੁਰਿਆਈ ਲਿਆਉਣ ਵਾਲੇ ਹੋਵਾਂਗੇ
猶大王希則克雅和猶大又何曾將他處死﹖豈不是敬畏上主,求上主開恩,致使上主反悔不降自己對他們曾決意要降的災禍嗎﹖為什麼我們要自找苦受,做這窮凶極惡的事﹖」
20 ੨੦ ਇੱਕ ਹੋਰ ਮਨੁੱਖ ਵੀ ਸੀ ਜਿਸ ਨੇ ਯਹੋਵਾਹ ਦੇ ਨਾਮ ਉੱਤੇ ਅਗੰਮ ਵਾਚਿਆ, ਉਹ ਸ਼ਮਅਯਾਹ ਦਾ ਪੁੱਤਰ ਊਰਿੱਯਾਹ ਕਿਰਯਥ-ਯਾਰੀਮ ਦਾ ਸੀ। ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਗੂੰ ਇਸ ਸ਼ਹਿਰ ਦੇ ਵਿਰੁੱਧ ਅਤੇ ਇਸ ਦੇਸ ਦੇ ਵਿਰੁੱਧ ਅਗੰਮ ਵਾਚਿਆ
此外,有一人,克黎雅特耶阿陵人舍瑪雅的兒子烏黎雅,也曾奉上主的名說過預言。他說預言反對這城和這地,與耶肋米亞的話完全一樣。
21 ੨੧ ਜਦ ਯਹੋਯਾਕੀਮ ਰਾਜਾ ਨੇ ਅਤੇ ਉਸ ਦੇ ਸਾਰੇ ਸੂਰਬੀਰਾਂ ਅਤੇ ਸਾਰੇ ਸਰਦਾਰਾਂ ਨੇ ਉਸ ਦੀਆਂ ਗੱਲਾਂ ਸੁਣੀਆਂ ਤਾਂ ਰਾਜਾ ਉਸ ਦੀ ਮੌਤ ਭਾਲਣ ਲੱਗਾ ਅਤੇ ਜਦ ਊਰਿੱਯਾਹ ਨੇ ਸੁਣਿਆ ਤਾਂ ਉਹ ਡਰ ਗਿਆ ਅਤੇ ਨੱਸ ਕੇ ਮਿਸਰ ਵਿੱਚ ਜਾ ਵੜਿਆ
當時的約雅金與其所有軍政官員聽到了他的話,王就設法要殺他。烏黎雅聽見了就害怕,逃往埃及去了。
22 ੨੨ ਤਾਂ ਯਹੋਯਾਕੀਮ ਰਾਜੇ ਨੇ ਮਨੁੱਖਾਂ ਨੂੰ ਮਿਸਰ ਵਿੱਚ ਭੇਜਿਆ ਅਰਥਾਤ ਅਲਨਾਥਾਨ ਨੂੰ ਜਿਹੜਾ ਅਕਬੋਰ ਦਾ ਪੁੱਤਰ ਸੀ ਅਤੇ ਉਹ ਦੇ ਨਾਲ ਹੋਰ ਮਨੁੱਖ ਵੀ ਮਿਸਰ ਨੂੰ
約雅金王遂派人到埃及去,即派阿革波爾的兒子厄耳納堂和隨從他的一些人到埃及去,
23 ੨੩ ਉਹ ਊਰਿੱਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਰਾਜਾ ਦੇ ਕੋਲ ਲਿਆਂਦਾ ਗਿਆ। ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁੱਟਵਾ ਦਿੱਤੀ
從埃及引渡烏黎雅,解送給約雅金王,王把他斬了,將他的屍體拋在平民的公墓裏。
24 ੨੪ ਪਰ ਸ਼ਾਫਾਨ ਦੇ ਪੁੱਤਰ ਅਹੀਕਾਮ ਦਾ ਹੱਥ ਯਿਰਮਿਯਾਹ ਦੇ ਨਾਲ ਸੀ ਭਈ ਉਹ ਉਸ ਨੂੰ ਲੋਕਾਂ ਦੇ ਹੱਥ ਵਿੱਚ ਮਾਰਨ ਲਈ ਨਾ ਦੇਣ।
惟有沙番的兒子阿希甘一手衛護耶肋米亞,不讓他交在人民手中,遭受殺害。