< ਯਿਰਮਿਯਾਹ 26 >

1 ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯੋਸ਼ੀਯਾਹ ਦੇ ਰਾਜ ਦੇ ਅਰੰਭ ਵਿੱਚ ਇਹ ਬਚਨ ਯਹੋਵਾਹ ਵੱਲੋਂ ਆਇਆ ਕਿ
בראשית ממלכות יהויקים בן יאשיהו מלך יהודה היה הדבר הזה מאת יהוה לאמר׃
2 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੂੰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਖਲੋ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਯਹੋਵਾਹ ਦੇ ਭਵਨ ਵਿੱਚ ਮੱਥਾ ਟੇਕਣ ਆਉਂਦੇ ਹਨ ਉਹ ਸਾਰੀਆਂ ਗੱਲਾਂ ਜਿਹਨਾਂ ਦਾ ਮੈਂ ਤੈਨੂੰ ਬੋਲਣ ਦਾ ਹੁਕਮ ਦੇਵਾਂ, ਬੋਲ ਅਤੇ ਇੱਕ ਗੱਲ ਵੀ ਨਾ ਘਟਾਈਂ
כה אמר יהוה עמד בחצר בית יהוה ודברת על כל ערי יהודה הבאים להשתחות בית יהוה את כל הדברים אשר צויתיך לדבר אליהם אל תגרע דבר׃
3 ਖਬਰੇ ਉਹ ਸੁਣਨ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਮੈਂ ਉਸ ਬੁਰਿਆਈ ਉੱਤੇ ਰੰਜ ਕਰਾਂ ਜਿਹੜੀ ਮੈਂ ਉਹਨਾਂ ਦੇ ਬੁਰੇ ਕੰਮਾਂ ਦੇ ਕਾਰਨ ਉਹਨਾਂ ਨਾਲ ਕਰਨ ਲਈ ਸੋਚੀ ਹੈ
אולי ישמעו וישבו איש מדרכו הרעה ונחמתי אל הרעה אשר אנכי חשב לעשות להם מפני רע מעלליהם׃
4 ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਜੇ ਤੁਸੀਂ ਮੇਰੀ ਨਾ ਸੁਣੋਗੇ ਕਿ ਮੇਰੀ ਬਿਵਸਥਾ ਉੱਤੇ ਚੱਲੋ ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ
ואמרת אליהם כה אמר יהוה אם לא תשמעו אלי ללכת בתורתי אשר נתתי לפניכם׃
5 ਅਤੇ ਮੇਰੇ ਦਸਾਂ, ਮੇਰੇ ਨਬੀਆਂ ਦੀਆਂ ਗੱਲਾਂ ਸੁਣੋ ਜਿਹਨਾਂ ਨੂੰ ਮੈਂ ਤੁਹਾਡੇ ਕੋਲ ਭੇਜਿਆ, ਹਾਂ, ਸਗੋਂ ਜਤਨ ਨਾਲ ਭੇਜਿਆ, ਪਰ ਤੁਸੀਂ ਨਾ ਸੁਣਿਆ
לשמע על דברי עבדי הנבאים אשר אנכי שלח אליכם והשכם ושלח ולא שמעתם׃
6 ਤਦ ਮੈਂ ਇਸ ਭਵਨ ਨੂੰ ਸ਼ੀਲੋਹ ਵਾਂਗੂੰ ਕਰ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ
ונתתי את הבית הזה כשלה ואת העיר הזאתה אתן לקללה לכל גויי הארץ׃
7 ਜਦ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਯਹੋਵਾਹ ਦੇ ਭਵਨ ਵਿੱਚ ਇਹ ਗੱਲਾਂ ਕਰਦੇ ਸੁਣਿਆ
וישמעו הכהנים והנבאים וכל העם את ירמיהו מדבר את הדברים האלה בבית יהוה׃
8 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਿਰਮਿਯਾਹ ਇਹ ਸਾਰੀਆਂ ਗੱਲਾਂ ਮੁਕਾ ਚੁੱਕਾ ਜਿਹਨਾਂ ਦਾ ਯਹੋਵਾਹ ਨੇ ਉਸ ਨੂੰ ਸਾਰੇ ਲੋਕਾਂ ਨਾਲ ਬੋਲਾਂ ਦਾ ਹੁਕਮ ਦਿੱਤਾ ਸੀ ਤਾਂ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਫੜ ਲਿਆ ਅਤੇ ਆਖਿਆ ਕਿ ਤੂੰ ਜ਼ਰੂਰ ਮਰੇਂਗਾ!
ויהי ככלות ירמיהו לדבר את כל אשר צוה יהוה לדבר אל כל העם ויתפשו אתו הכהנים והנבאים וכל העם לאמר מות תמות׃
9 ਤੂੰ ਯਹੋਵਾਹ ਦੇ ਨਾਮ ਉੱਤੇ ਕਿਉਂ ਅਗੰਮ ਵਾਚਿਆ ਕਿ ਇਹ ਭਵਨ ਸ਼ੀਲੋਹ ਵਾਂਗੂੰ ਹੋ ਜਾਵੇਗਾ ਅਤੇ ਇਹ ਸ਼ਹਿਰ ਬਰਬਾਦ ਅਤੇ ਵਿਰਾਨ ਹੋ ਜਾਵੇਗਾ? ਤਾਂ ਸਾਰੇ ਲੋਕ ਯਿਰਮਿਯਾਹ ਕੋਲ ਯਹੋਵਾਹ ਦੇ ਭਵਨ ਵਿੱਚ ਇਕੱਠੇ ਹੋਏ।
מדוע נבית בשם יהוה לאמר כשלו יהיה הבית הזה והעיר הזאת תחרב מאין יושב ויקהל כל העם אל ירמיהו בבית יהוה׃
10 ੧੦ ਜਦ ਯਹੂਦਾਹ ਦੇ ਸਰਦਾਰਾਂ ਨੇ ਇਹ ਗੱਲਾਂ ਸੁਣੀਆਂ ਤਾਂ ਉਹ ਰਾਜਾ ਦੇ ਮਹਿਲ ਵਿੱਚੋਂ ਯਹੋਵਾਹ ਦੇ ਭਵਨ ਨੂੰ ਚੜ੍ਹ ਗਏ ਅਤੇ ਯਹੋਵਾਹ ਦੇ ਫਾਟਕਾਂ ਦੇ ਨਵੇਂ ਬੂਹੇ ਵਿੱਚ ਬੈਠ ਗਏ
וישמעו שרי יהודה את הדברים האלה ויעלו מבית המלך בית יהוה וישבו בפתח שער יהוה החדש׃
11 ੧੧ ਤਾਂ ਜਾਜਕਾਂ ਅਤੇ ਨਬੀਆਂ ਨੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਹੈ ਕਿਉਂ ਜੋ ਇਸ ਨੇ ਇਸ ਸ਼ਹਿਰ ਦੇ ਬਾਰੇ ਅਗੰਮ ਵਾਚਿਆ ਜਿਵੇਂ ਤੁਸੀਂ ਆਪਣੀਂ ਕੰਨੀਂ ਸੁਣਿਆ ਹੈ
ויאמרו הכהנים והנבאים אל השרים ואל כל העם לאמר משפט מות לאיש הזה כי נבא אל העיר הזאת כאשר שמעתם באזניכם׃
12 ੧੨ ਤਦ ਯਿਰਮਿਯਾਹ ਨੇ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਯਹੋਵਾਹ ਨੇ ਮੈਨੂੰ ਭੇਜਿਆ ਕਿ ਇਸ ਘਰ ਦੇ ਵਿਰੁੱਧ ਅਤੇ ਇਸ ਸ਼ਹਿਰ ਦੇ ਵਿਰੁੱਧ ਇਹਨਾਂ ਸਾਰੀਆਂ ਗੱਲਾਂ ਲਈ ਜਿਹੜੀਆਂ ਤੁਸੀਂ ਸੁਣੀਆਂ ਹਨ ਅਗੰਮ ਵਾਚਿਆ
ויאמר ירמיהו אל כל השרים ואל כל העם לאמר יהוה שלחני להנבא אל הבית הזה ואל העיר הזאת את כל הדברים אשר שמעתם׃
13 ੧੩ ਹੁਣ ਤੁਸੀਂ ਆਪਣਿਆਂ ਰਾਹਾਂ ਨੂੰ ਅਤੇ ਆਪਣੇ ਕਰਤੱਬਾਂ ਨੂੰ ਠੀਕ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਯਹੋਵਾਹ ਉਸ ਬੁਰਿਆਈ ਤੋਂ ਪਛਤਾਵੇਗਾ ਜਿਹੜੀ ਉਹ ਤੁਹਾਡੇ ਵਿਰੁੱਧ ਬੋਲਿਆ ਸੀ
ועתה היטיבו דרכיכם ומעלליכם ושמעו בקול יהוה אלהיכם וינחם יהוה אל הרעה אשר דבר עליכם׃
14 ੧੪ ਪਰ ਮੇਰੇ ਬਾਰੇ ਵੇਖੋ, ਮੈਂ ਤੁਹਾਡੇ ਹੱਥ ਵਿੱਚ ਹਾਂ। ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਅਤੇ ਠੀਕ ਹੈ ਮੇਰੇ ਨਾਲ ਕਰੋ
ואני הנני בידכם עשו לי כטוב וכישר בעיניכם׃
15 ੧੫ ਪਰ ਜਾਣ ਲਓ, ਜੇ ਤੁਸੀਂ ਮੈਨੂੰ ਮਾਰ ਦਿਓਗੇ ਤਾਂ ਤੁਸੀਂ ਬੇਦੋਸ਼ੇ ਦਾ ਖੂਨ ਆਪਣੇ ਉੱਤੇ ਅਤੇ ਇਸ ਸ਼ਹਿਰ ਉੱਤੇ ਅਤੇ ਇਸ ਦੇ ਵਾਸੀਆਂ ਉੱਤੇ ਲਿਆਓਗੇ ਕਿਉਂ ਜੋ ਇਹ ਸਚਿਆਈ ਹੈ ਕਿ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਕਿ ਇਹ ਸਾਰੀਆਂ ਗੱਲਾਂ ਤੁਹਾਡੇ ਕੰਨਾਂ ਵਿੱਚ ਆਖਾਂ
אך ידע תדעו כי אם ממתים אתם אתי כי דם נקי אתם נתנים עליכם ואל העיר הזאת ואל ישביה כי באמת שלחני יהוה עליכם לדבר באזניכם את כל הדברים האלה׃
16 ੧੬ ਤਦ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਨਹੀਂ ਕਿਉਂ ਜੋ ਇਹ ਯਹੋਵਾਹ ਸਾਡੇ ਪਰਮੇਸ਼ੁਰ ਦੇ ਨਾਮ ਉੱਤੇ ਸਾਡੇ ਨਾਲ ਬੋਲਿਆ ਹੈ
ויאמרו השרים וכל העם אל הכהנים ואל הנביאים אין לאיש הזה משפט מות כי בשם יהוה אלהינו דבר אלינו׃
17 ੧੭ ਤਾਂ ਦੇਸ ਦੇ ਬਜ਼ੁਰਗਾਂ ਵਿੱਚੋਂ ਕਈ ਮਨੁੱਖ ਉੱਠੇ ਅਤੇ ਪਰਜਾ ਦੀ ਸਾਰੀ ਸਭਾ ਨੂੰ ਆਖਿਆ,
ויקמו אנשים מזקני הארץ ויאמרו אל כל קהל העם לאמר׃
18 ੧੮ ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ। ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਬਣ ਜਾਵੇਗਾ, ਅਤੇ ਇਸ ਭਵਨ ਦਾ ਪਰਬਤ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ ।
מיכיה המורשתי היה נבא בימי חזקיהו מלך יהודה ויאמר אל כל עם יהודה לאמר כה אמר יהוה צבאות ציון שדה תחרש וירושלים עיים תהיה והר הבית לבמות יער׃
19 ੧੯ ਤਾਂ ਕੀ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਅਤੇ ਸਾਰੇ ਯਹੂਦਾਹ ਨੇ ਉਹ ਨੂੰ ਮਾਰ ਦਿੱਤਾ? ਕੀ ਉਹ ਯਹੋਵਾਹ ਕੋਲੋਂ ਨਾ ਡਰਿਆ ਅਤੇ ਯਹੋਵਾਹ ਅੱਗੇ ਮਿੰਨਤ ਨਾ ਕੀਤੀ? ਅਤੇ ਕੀ ਯਹੋਵਾਹ ਉਸ ਬੁਰਿਆਈ ਤੋਂ ਜਿਹੜੀ ਉਹ ਉਹਨਾਂ ਦੇ ਵਿਰੁੱਧ ਬੋਲਿਆ ਸੀ ਨਾ ਪਛਤਾਇਆ? ਇਸ ਤਰ੍ਹਾਂ ਅਸੀਂ ਆਪਣੀਆਂ ਜਾਨਾਂ ਉੱਤੇ ਵੱਡੀ ਬੁਰਿਆਈ ਲਿਆਉਣ ਵਾਲੇ ਹੋਵਾਂਗੇ
ההמת המתהו חזקיהו מלך יהודה וכל יהודה הלא ירא את יהוה ויחל את פני יהוה וינחם יהוה אל הרעה אשר דבר עליהם ואנחנו עשים רעה גדולה על נפשותינו׃
20 ੨੦ ਇੱਕ ਹੋਰ ਮਨੁੱਖ ਵੀ ਸੀ ਜਿਸ ਨੇ ਯਹੋਵਾਹ ਦੇ ਨਾਮ ਉੱਤੇ ਅਗੰਮ ਵਾਚਿਆ, ਉਹ ਸ਼ਮਅਯਾਹ ਦਾ ਪੁੱਤਰ ਊਰਿੱਯਾਹ ਕਿਰਯਥ-ਯਾਰੀਮ ਦਾ ਸੀ। ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਗੂੰ ਇਸ ਸ਼ਹਿਰ ਦੇ ਵਿਰੁੱਧ ਅਤੇ ਇਸ ਦੇਸ ਦੇ ਵਿਰੁੱਧ ਅਗੰਮ ਵਾਚਿਆ
וגם איש היה מתנבא בשם יהוה אוריהו בן שמעיהו מקרית היערים וינבא על העיר הזאת ועל הארץ הזאת ככל דברי ירמיהו׃
21 ੨੧ ਜਦ ਯਹੋਯਾਕੀਮ ਰਾਜਾ ਨੇ ਅਤੇ ਉਸ ਦੇ ਸਾਰੇ ਸੂਰਬੀਰਾਂ ਅਤੇ ਸਾਰੇ ਸਰਦਾਰਾਂ ਨੇ ਉਸ ਦੀਆਂ ਗੱਲਾਂ ਸੁਣੀਆਂ ਤਾਂ ਰਾਜਾ ਉਸ ਦੀ ਮੌਤ ਭਾਲਣ ਲੱਗਾ ਅਤੇ ਜਦ ਊਰਿੱਯਾਹ ਨੇ ਸੁਣਿਆ ਤਾਂ ਉਹ ਡਰ ਗਿਆ ਅਤੇ ਨੱਸ ਕੇ ਮਿਸਰ ਵਿੱਚ ਜਾ ਵੜਿਆ
וישמע המלך יהויקים וכל גבוריו וכל השרים את דבריו ויבקש המלך המיתו וישמע אוריהו וירא ויברח ויבא מצרים׃
22 ੨੨ ਤਾਂ ਯਹੋਯਾਕੀਮ ਰਾਜੇ ਨੇ ਮਨੁੱਖਾਂ ਨੂੰ ਮਿਸਰ ਵਿੱਚ ਭੇਜਿਆ ਅਰਥਾਤ ਅਲਨਾਥਾਨ ਨੂੰ ਜਿਹੜਾ ਅਕਬੋਰ ਦਾ ਪੁੱਤਰ ਸੀ ਅਤੇ ਉਹ ਦੇ ਨਾਲ ਹੋਰ ਮਨੁੱਖ ਵੀ ਮਿਸਰ ਨੂੰ
וישלח המלך יהויקים אנשים מצרים את אלנתן בן עכבור ואנשים אתו אל מצרים׃
23 ੨੩ ਉਹ ਊਰਿੱਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਰਾਜਾ ਦੇ ਕੋਲ ਲਿਆਂਦਾ ਗਿਆ। ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁੱਟਵਾ ਦਿੱਤੀ
ויוציאו את אוריהו ממצרים ויבאהו אל המלך יהויקים ויכהו בחרב וישלך את נבלתו אל קברי בני העם׃
24 ੨੪ ਪਰ ਸ਼ਾਫਾਨ ਦੇ ਪੁੱਤਰ ਅਹੀਕਾਮ ਦਾ ਹੱਥ ਯਿਰਮਿਯਾਹ ਦੇ ਨਾਲ ਸੀ ਭਈ ਉਹ ਉਸ ਨੂੰ ਲੋਕਾਂ ਦੇ ਹੱਥ ਵਿੱਚ ਮਾਰਨ ਲਈ ਨਾ ਦੇਣ।
אך יד אחיקם בן שפן היתה את ירמיהו לבלתי תת אתו ביד העם להמיתו׃

< ਯਿਰਮਿਯਾਹ 26 >