< ਯਿਰਮਿਯਾਹ 27 >

1 ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਇਹ ਬਚਨ ਆਇਆ
בראשית ממלכת יהויקם בן יאושיהו--מלך יהודה היה הדבר הזה אל ירמיה מאת יהוה לאמר
2 ਅਤੇ ਯਹੋਵਾਹ ਨੇ ਮੈਨੂੰ ਇਸ ਤਰ੍ਹਾਂ ਆਖਿਆ ਕਿ ਨਹਿਣ ਅਤੇ ਜੂਲੇ ਆਪਣੇ ਲਈ ਬਣਾ ਅਤੇ ਉਹਨਾਂ ਨੂੰ ਆਪਣੀ ਧੌਣ ਉੱਤੇ ਰੱਖ
כה אמר יהוה אלי עשה לך מוסרות ומטות ונתתם על צוארך
3 ਅਤੇ ਉਹਨਾਂ ਨੂੰ ਅਦੋਮ ਦੇ ਰਾਜੇ ਕੋਲ, ਮੋਆਬ ਦੇ ਰਾਜੇ, ਅੰਮੋਨੀਆਂ ਦੇ ਰਾਜੇ, ਸੂਰ ਦੇ ਰਾਜੇ ਅਤੇ ਸੀਦੋਨ ਦੇ ਰਾਜੇ ਕੋਲ ਉਹਨਾਂ ਰਾਜਦੂਤਾਂ ਦੇ ਹੱਥੀਂ ਘੱਲੀ ਜਿਹੜੇ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜਾ ਸਿਦਕੀਯਾਹ ਕੋਲ ਆਏ ਹਨ
ושלחתם אל מלך אדום ואל מלך מואב ואל מלך בני עמון ואל מלך צר ואל מלך צידון--ביד מלאכים הבאים ירושלם אל צדקיהו מלך יהודה
4 ਤੂੰ ਉਹਨਾਂ ਨੂੰ ਉਹਨਾਂ ਦੇ ਮਾਲਕਾਂ ਲਈ ਇਹ ਹੁਕਮ ਦੇਈਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਤੁਸੀਂ ਆਪਣੇ ਮਾਲਕਾਂ ਨੂੰ ਐਉਂ ਆਖਣਾ,
וצוית אתם אל אדניהם לאמר כה אמר יהוה צבאות אלהי ישראל כה תאמרו אל אדניכם
5 ਮੈ ਧਰਤੀ ਨੂੰ ਆਦਮੀਆਂ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ। ਮੈ ਇਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ
אנכי עשיתי את הארץ את האדם ואת הבהמה אשר על פני הארץ בכחי הגדול ובזרועי הנטויה ונתתיה לאשר ישר בעיני
6 ਹੁਣ ਮੈ ਇਹ ਸਾਰੇ ਦੇਸ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤੇ ਹਨ, ਨਾਲੇ ਖੇਤ ਦੇ ਪਸ਼ੂ ਵੀ ਭਈ ਉਹ ਉਸ ਦੀ ਸੇਵਾ ਕਰਨ
ועתה אנכי נתתי את כל הארצות האלה ביד נבוכדנאצר מלך בבל עבדי וגם את חית השדה נתתי לו לעבדו
7 ਸਾਰੀਆਂ ਕੌਮਾਂ ਉਹ ਦੀ ਉਹ ਦੇ ਪੁੱਤਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੱਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਉਹ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ
ועבדו אתו כל הגוים ואת בנו ואת בן בנו--עד בא עת ארצו גם הוא ועבדו בו גוים רבים ומלכים גדלים
8 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਹੜੀ ਕੌਮ ਜਾਂ ਪਾਤਸ਼ਾਹੀ ਬਾਬਲ ਦੇ ਰਾਜਾ ਨਬੂਕਦਨੱਸਰ ਦੀ ਟਹਿਲ ਨਾ ਕਰੇਗੀ ਅਤੇ ਆਪਣੀ ਧੌਣ ਬਾਬਲ ਦੇ ਰਾਜਾ ਦੇ ਜੂਲੇ ਹੇਠ ਨਾ ਦੇਵੇਗੀ, ਯਹੋਵਾਹ ਦਾ ਵਾਕ ਹੈ, ਮੈਂ ਉਸ ਕੌਮ ਨੂੰ ਤਲਵਾਰ, ਕਾਲ ਅਤੇ ਬਵਾਂ ਨਾਲ ਸਜ਼ਾ ਦਿਆਂਗਾ ਇਥੋਂ ਤੱਕ ਕਿ ਉਹ ਦੇ ਹੱਥੋਂ ਉਸ ਦਾ ਨਾਸ ਕਰਵਾ ਦਿਆਂਗਾ
והיה הגוי והממלכה אשר לא יעבדו אתו את נבוכדנאצר מלך בבל ואת אשר לא יתן את צוארו בעל מלך בבל--בחרב וברעב ובדבר אפקד על הגוי ההוא נאם יהוה עד תמי אתם בידו
9 ਤੁਸੀਂ ਆਪਣੇ ਨਬੀਆਂ, ਆਪਣੇ ਫ਼ਾਲ ਪਾਉਣ ਵਾਲਿਆਂ, ਸੁਫ਼ਨਾ ਵੇਖਣ ਵਾਲਿਆਂ, ਰਮਲੀਆਂ ਅਤੇ ਜਾਦੂਗਰਾਂ ਦੀ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ
ואתם אל תשמעו אל נביאיכם ואל קסמיכם ואל חלמתיכם ואל ענניכם ואל כשפיכם--אשר הם אמרים אליכם לאמר לא תעבדו את מלך בבל
10 ੧੦ ਉਹ ਤਾਂ ਤੁਹਾਡੇ ਨਾਲ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਤੁਹਾਨੂੰ ਤੁਹਾਡੀ ਭੂਮੀ ਵਿੱਚੋਂ ਦੂਰ ਲੈ ਜਾਣ ਅਤੇ ਮੈਂ ਤੁਹਾਨੂੰ ਹੱਕ ਦਿਆਂ ਤੁਸੀਂ ਮਿੱਟ ਜਾਓ
כי שקר הם נבאים לכם למען הרחיק אתכם מעל אדמתכם והדחתי אתכם ואבדתם
11 ੧੧ ਉਹ ਕੌਮ ਜਿਹੜੀ ਬਾਬਲ ਦੇ ਰਾਜਾ ਦੇ ਜੂਲੇ ਹੇਠ ਆਪਣੀ ਧੌਣ ਦੇ ਦੇਵੇਗੀ ਅਤੇ ਉਸ ਦੀ ਟਹਿਲ ਕਰੇਗੀ ਉਹ ਨੂੰ ਮੈਂ ਉਸ ਦੀ ਭੂਮੀ ਵਿੱਚ ਰਹਿਣ ਦਿਆਂਗਾ ਭਈ ਉਸ ਨੂੰ ਵਾਹੇ ਅਤੇ ਉਸ ਵਿੱਚ ਵੱਸੇ, ਯਹੋਵਾਹ ਦਾ ਵਾਕ ਹੈ।
והגוי אשר יביא את צוארו בעל מלך בבל--ועבדו והנחתיו על אדמתו נאם יהוה ועבדה וישב בה
12 ੧੨ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਮੈਂ ਇਹ ਸਾਰੀਆਂ ਗੱਲਾਂ ਬੋਲਿਆ ਕਿ ਬਾਬਲ ਦੇ ਰਾਜਾ ਦੇ ਜੂਲੇ ਹੇਠ ਆਪਣੀਆਂ ਧੌਣਾਂ ਰੱਖੋ, ਉਸ ਦੀ ਅਤੇ ਉਸ ਦੇ ਲੋਕਾਂ ਦੀ ਟਹਿਲ ਕਰੋ ਅਤੇ ਜੀਵੋ
ואל צדקיה מלך יהודה דברתי ככל הדברים האלה לאמר הביאו את צואריכם בעל מלך בבל ועבדו אתו ועמו--וחיו
13 ੧੩ ਤੂੰ ਅਤੇ ਤੇਰੇ ਕੋਲ ਤਲਵਾਰ, ਕਾਲ ਅਤੇ ਬਵਾ ਨਾਲ ਕਿਉਂ ਮਰੋਗੇ ਜਿਵੇਂ ਯਹੋਵਾਹ ਉਹਨਾਂ ਕੌਮਾਂ ਦੇ ਬਾਰੇ ਬੋਲਿਆ ਜਿਹੜੀਆਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰਨਗੀਆਂ?
למה תמותו אתה ועמך בחרב ברעב ובדבר--כאשר דבר יהוה אל הגוי אשר לא יעבד את מלך בבל
14 ੧੪ ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਹਨ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ ਕਿਉਂ ਜੋ ਉਹ ਤੁਹਾਡੇ ਲਈ ਝੂਠੇ ਅਗੰਮ ਵਾਕ ਵਾਚਦੇ ਹਨ
ואל תשמעו אל דברי הנבאים האמרים אליכם לאמר לא תעבדו את מלך בבל כי שקר הם נבאים לכם
15 ੧੫ ਮੈਂ ਉਹਨਾਂ ਨੂੰ ਨਹੀਂ ਭੇਜਿਆ, ਯਹੋਵਾਹ ਦਾ ਵਾਕ ਹੈ, ਪਰ ਉਹ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਮੈਂ ਤੁਹਾਨੂੰ ਹੱਕ ਦਿਆਂ ਅਤੇ ਤੁਸੀਂ ਮਿਟ ਜਾਓ, ਤੁਸੀਂ ਵੀ ਅਤੇ ਉਹ ਨਬੀ ਵੀ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ।
כי לא שלחתים נאם יהוה והם נבאים בשמי לשקר למען הדיחי אתכם ואבדתם--אתם והנבאים הנבאים לכם
16 ੧੬ ਤਦ ਮੈਂ ਜਾਜਕਾਂ ਨਾਲ ਅਤੇ ਇਸ ਸਾਰੀ ਪਰਜਾ ਨਾਲ ਗੱਲ ਕੀਤੀ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਆਪਣੇ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ ਅਤੇ ਆਖਦੇ ਹਨ, ਵੇਖੋ, ਯਹੋਵਾਹ ਦੇ ਭਵਨ ਦੇ ਭਾਂਡੇ ਬਾਬਲ ਵਿੱਚੋਂ ਛੇਤੀ ਮੁੜ ਲਿਆਂਦੇ ਜਾਣਗੇ। ਉਹ ਤਾਂ ਤੁਹਾਡੇ ਲਈ ਝੂਠੇ ਅਗੰਮ ਵਾਚਦੇ ਹਨ
ואל הכהנים ואל כל העם הזה דברתי לאמר כה אמר יהוה אל תשמעו אל דברי נביאיכם הנבאים לכם לאמר הנה כלי בית יהוה מושבים מבבלה עתה מהרה כי שקר המה נבאים לכם
17 ੧੭ ਉਹਨਾਂ ਦੀ ਨਾ ਸੁਣੋ! ਬਾਬਲ ਦੇ ਰਾਜਾ ਦੀ ਟਹਿਲ ਕਰੋ ਅਤੇ ਜੀਉਂਦੇ ਰਹੋ। ਇਹ ਸ਼ਹਿਰ ਕਿਉਂ ਬਰਬਾਦ ਹੋਵੇ?
אל תשמעו אליהם עבדו את מלך בבל וחיו למה תהיה העיר הזאת חרבה
18 ੧੮ ਪਰ ਜੇ ਉਹ ਨਬੀ ਹੋਣ ਅਤੇ ਯਹੋਵਾਹ ਦਾ ਬਚਨ ਉਹਨਾਂ ਦੇ ਕੋਲ ਹੋਵੇ ਤਾਂ ਉਹ ਸੈਨਾਂ ਦੇ ਯਹੋਵਾਹ ਅੱਗੇ ਸਿਫ਼ਾਰਸ਼ ਕਰਨ ਭਈ ਉਹ ਭਾਂਡੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਉਹ ਬਾਬਲ ਵਿੱਚ ਨਾ ਲਿਆਂਦੇ ਜਾਣ।
ואם נבאים הם ואם יש דבר יהוה אתם--יפגעו נא ביהוה צבאות לבלתי באו הכלים הנותרים בבית יהוה ובית מלך יהודה ובירושלם בבלה
19 ੧੯ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਉਹਨਾਂ ਥੰਮ੍ਹਾਂ ਅਤੇ ਵੱਡੇ ਹੌਦ ਅਤੇ ਕੁਰਸੀਆਂ ਅਤੇ ਬਾਕੀ ਭਾਂਡਿਆਂ ਦੇ ਬਾਰੇ ਜਿਹੜੇ ਇਸ ਸ਼ਹਿਰ ਵਿੱਚ ਬਚ ਰਹੇ ਹਨ
כי כה אמר יהוה צבאות אל העמדים ועל הים ועל המכנות--ועל יתר הכלים הנותרים בעיר הזאת
20 ੨੦ ਜਿਹਨਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨਾ ਲੈ ਗਿਆ ਜਦ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਸ਼ਰੀਫਾਂ ਨੂੰ ਯਰੂਸ਼ਲਮ ਵਿੱਚੋਂ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਸੀ
אשר לא לקחם נבוכדנאצר מלך בבל בגלותו את יכוניה (יכניה) בן יהויקים מלך יהודה מירושלם בבלה ואת כל חרי יהודה וירושלם
21 ੨੧ ਹਾਂ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਉਹਨਾਂ ਭਾਂਡਿਆਂ ਬਾਰੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਰਾਜਾ ਦੇ ਮਹਿਲ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਇਸ ਤਰ੍ਹਾਂ ਆਖਦਾ ਹੈ,
כי כה אמר יהוה צבאות אלהי ישראל--על הכלים הנותרים בית יהוה ובית מלך יהודה וירושלם
22 ੨੨ ਉਹ ਬਾਬਲ ਵਿੱਚ ਲੈ ਜਾਏ ਜਾਣਗੇ ਅਤੇ ਉੱਥੇ ਉਸ ਦਿਨ ਤੱਕ ਰਹਿਣਗੇ ਜਦ ਤੱਕ ਮੈਂ ਉਹਨਾਂ ਵੱਲ ਧਿਆਨ ਨਾ ਦੇ, ਯਹੋਵਾਹ ਦਾ ਵਾਕ ਹੈ। ਤਾਂ ਮੈਂ ਉਹਨਾਂ ਨੂੰ ਲਿਆਵਾਂਗਾ ਅਤੇ ਮੁੜ ਇਸ ਸਥਾਨ ਵਿੱਚ ਰੱਖਾਂਗਾ।
בבלה יובאו ושמה יהיו--עד יום פקדי אתם נאם יהוה והעליתים והשיבתים אל המקום הזה

< ਯਿਰਮਿਯਾਹ 27 >