< ਯਿਰਮਿਯਾਹ 27 >
1 ੧ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਇਹ ਬਚਨ ਆਇਆ
१योशिय्याह के पुत्र, यहूदा के राजा सिदकिय्याह के राज्य के आरम्भ में यहोवा की ओर से यह वचन यिर्मयाह के पास पहुँचा।
2 ੨ ਅਤੇ ਯਹੋਵਾਹ ਨੇ ਮੈਨੂੰ ਇਸ ਤਰ੍ਹਾਂ ਆਖਿਆ ਕਿ ਨਹਿਣ ਅਤੇ ਜੂਲੇ ਆਪਣੇ ਲਈ ਬਣਾ ਅਤੇ ਉਹਨਾਂ ਨੂੰ ਆਪਣੀ ਧੌਣ ਉੱਤੇ ਰੱਖ
२यहोवा ने मुझसे यह कहा, “बन्धन और जूए बनवाकर अपनी गर्दन पर रख।
3 ੩ ਅਤੇ ਉਹਨਾਂ ਨੂੰ ਅਦੋਮ ਦੇ ਰਾਜੇ ਕੋਲ, ਮੋਆਬ ਦੇ ਰਾਜੇ, ਅੰਮੋਨੀਆਂ ਦੇ ਰਾਜੇ, ਸੂਰ ਦੇ ਰਾਜੇ ਅਤੇ ਸੀਦੋਨ ਦੇ ਰਾਜੇ ਕੋਲ ਉਹਨਾਂ ਰਾਜਦੂਤਾਂ ਦੇ ਹੱਥੀਂ ਘੱਲੀ ਜਿਹੜੇ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜਾ ਸਿਦਕੀਯਾਹ ਕੋਲ ਆਏ ਹਨ
३तब उन्हें एदोम और मोआब और अम्मोन और सोर और सीदोन के राजाओं के पास, उन दूतों के हाथ भेजना जो यहूदा के राजा सिदकिय्याह के पास यरूशलेम में आए हैं।
4 ੪ ਤੂੰ ਉਹਨਾਂ ਨੂੰ ਉਹਨਾਂ ਦੇ ਮਾਲਕਾਂ ਲਈ ਇਹ ਹੁਕਮ ਦੇਈਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਤੁਸੀਂ ਆਪਣੇ ਮਾਲਕਾਂ ਨੂੰ ਐਉਂ ਆਖਣਾ,
४उनको उनके स्वामियों के लिये यह कहकर आज्ञा देना: ‘इस्राएल का परमेश्वर सेनाओं का यहोवा यह कहता है: अपने-अपने स्वामी से यह कहो कि
5 ੫ ਮੈ ਧਰਤੀ ਨੂੰ ਆਦਮੀਆਂ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ। ਮੈ ਇਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ
५पृथ्वी को और पृथ्वी पर के मनुष्यों और पशुओं को अपनी बड़ी शक्ति और बढ़ाई हुई भुजा के द्वारा मैंने बनाया, और जिस किसी को मैं चाहता हूँ उसी को मैं उन्हें दिया करता हूँ।
6 ੬ ਹੁਣ ਮੈ ਇਹ ਸਾਰੇ ਦੇਸ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤੇ ਹਨ, ਨਾਲੇ ਖੇਤ ਦੇ ਪਸ਼ੂ ਵੀ ਭਈ ਉਹ ਉਸ ਦੀ ਸੇਵਾ ਕਰਨ
६अब मैंने ये सब देश, अपने दास बाबेल के राजा नबूकदनेस्सर को आप ही दे दिए हैं; और मैदान के जीवजन्तुओं को भी मैंने उसे दिया है कि वे उसके अधीन रहें।
7 ੭ ਸਾਰੀਆਂ ਕੌਮਾਂ ਉਹ ਦੀ ਉਹ ਦੇ ਪੁੱਤਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੱਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਉਹ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ
७ये सब जातियाँ उसके और उसके बाद उसके बेटे और पोते के अधीन उस समय तक रहेंगी जब तक उसके भी देश का दिन न आए; तब बहुत सी जातियाँ और बड़े-बड़े राजा उससे भी अपनी सेवा करवाएँगे।
8 ੮ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਹੜੀ ਕੌਮ ਜਾਂ ਪਾਤਸ਼ਾਹੀ ਬਾਬਲ ਦੇ ਰਾਜਾ ਨਬੂਕਦਨੱਸਰ ਦੀ ਟਹਿਲ ਨਾ ਕਰੇਗੀ ਅਤੇ ਆਪਣੀ ਧੌਣ ਬਾਬਲ ਦੇ ਰਾਜਾ ਦੇ ਜੂਲੇ ਹੇਠ ਨਾ ਦੇਵੇਗੀ, ਯਹੋਵਾਹ ਦਾ ਵਾਕ ਹੈ, ਮੈਂ ਉਸ ਕੌਮ ਨੂੰ ਤਲਵਾਰ, ਕਾਲ ਅਤੇ ਬਵਾਂ ਨਾਲ ਸਜ਼ਾ ਦਿਆਂਗਾ ਇਥੋਂ ਤੱਕ ਕਿ ਉਹ ਦੇ ਹੱਥੋਂ ਉਸ ਦਾ ਨਾਸ ਕਰਵਾ ਦਿਆਂਗਾ
८“‘पर जो जाति या राज्य बाबेल के राजा नबूकदनेस्सर के अधीन न हो और उसका जूआ अपनी गर्दन पर न ले ले, उस जाति को मैं तलवार, अकाल और मरी का दण्ड उस समय तक देता रहूँगा जब तक उसको उसके हाथ के द्वारा मिटा न दूँ, यहोवा की यही वाणी है।
9 ੯ ਤੁਸੀਂ ਆਪਣੇ ਨਬੀਆਂ, ਆਪਣੇ ਫ਼ਾਲ ਪਾਉਣ ਵਾਲਿਆਂ, ਸੁਫ਼ਨਾ ਵੇਖਣ ਵਾਲਿਆਂ, ਰਮਲੀਆਂ ਅਤੇ ਜਾਦੂਗਰਾਂ ਦੀ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ
९इसलिए तुम लोग अपने भविष्यद्वक्ताओं और भावी कहनेवालों और टोनहों और तांत्रिकों की ओर चित्त मत लगाओ जो तुम से कहते हैं कि तुम को बाबेल के राजा के अधीन नहीं होना पड़ेगा।
10 ੧੦ ਉਹ ਤਾਂ ਤੁਹਾਡੇ ਨਾਲ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਤੁਹਾਨੂੰ ਤੁਹਾਡੀ ਭੂਮੀ ਵਿੱਚੋਂ ਦੂਰ ਲੈ ਜਾਣ ਅਤੇ ਮੈਂ ਤੁਹਾਨੂੰ ਹੱਕ ਦਿਆਂ ਤੁਸੀਂ ਮਿੱਟ ਜਾਓ
१०क्योंकि वे तुम से झूठी भविष्यद्वाणी करते हैं, जिससे तुम अपने-अपने देश से दूर हो जाओ और मैं आप तुम को दूर करके नष्ट कर दूँ।
11 ੧੧ ਉਹ ਕੌਮ ਜਿਹੜੀ ਬਾਬਲ ਦੇ ਰਾਜਾ ਦੇ ਜੂਲੇ ਹੇਠ ਆਪਣੀ ਧੌਣ ਦੇ ਦੇਵੇਗੀ ਅਤੇ ਉਸ ਦੀ ਟਹਿਲ ਕਰੇਗੀ ਉਹ ਨੂੰ ਮੈਂ ਉਸ ਦੀ ਭੂਮੀ ਵਿੱਚ ਰਹਿਣ ਦਿਆਂਗਾ ਭਈ ਉਸ ਨੂੰ ਵਾਹੇ ਅਤੇ ਉਸ ਵਿੱਚ ਵੱਸੇ, ਯਹੋਵਾਹ ਦਾ ਵਾਕ ਹੈ।
११परन्तु जो जाति बाबेल के राजा का जूआ अपनी गर्दन पर लेकर उसके अधीन रहेगी उसको मैं उसी के देश में रहने दूँगा; और वह उसमें खेती करती हुई बसी रहेगी, यहोवा की यही वाणी है।’”
12 ੧੨ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਮੈਂ ਇਹ ਸਾਰੀਆਂ ਗੱਲਾਂ ਬੋਲਿਆ ਕਿ ਬਾਬਲ ਦੇ ਰਾਜਾ ਦੇ ਜੂਲੇ ਹੇਠ ਆਪਣੀਆਂ ਧੌਣਾਂ ਰੱਖੋ, ਉਸ ਦੀ ਅਤੇ ਉਸ ਦੇ ਲੋਕਾਂ ਦੀ ਟਹਿਲ ਕਰੋ ਅਤੇ ਜੀਵੋ
१२यहूदा के राजा सिदकिय्याह से भी मैंने ये बातें कहीं: “अपनी प्रजा समेत तू बाबेल के राजा का जूआ अपनी गर्दन पर ले, और उसके और उसकी प्रजा के अधीन रहकर जीवित रह।
13 ੧੩ ਤੂੰ ਅਤੇ ਤੇਰੇ ਕੋਲ ਤਲਵਾਰ, ਕਾਲ ਅਤੇ ਬਵਾ ਨਾਲ ਕਿਉਂ ਮਰੋਗੇ ਜਿਵੇਂ ਯਹੋਵਾਹ ਉਹਨਾਂ ਕੌਮਾਂ ਦੇ ਬਾਰੇ ਬੋਲਿਆ ਜਿਹੜੀਆਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰਨਗੀਆਂ?
१३जब यहोवा ने उस जाति के विषय जो बाबेल के राजा के अधीन न हो, यह कहा है कि वह तलवार, अकाल और मरी से नाश होगी; तो फिर तू क्यों अपनी प्रजा समेत मरना चाहता है?
14 ੧੪ ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਹਨ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ ਕਿਉਂ ਜੋ ਉਹ ਤੁਹਾਡੇ ਲਈ ਝੂਠੇ ਅਗੰਮ ਵਾਕ ਵਾਚਦੇ ਹਨ
१४जो भविष्यद्वक्ता तुझ से कहते हैं, ‘तुझको बाबेल के राजा के अधीन न होना पड़ेगा,’ उनकी मत सुन; क्योंकि वे तुझ से झूठी भविष्यद्वाणी करते हैं।
15 ੧੫ ਮੈਂ ਉਹਨਾਂ ਨੂੰ ਨਹੀਂ ਭੇਜਿਆ, ਯਹੋਵਾਹ ਦਾ ਵਾਕ ਹੈ, ਪਰ ਉਹ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਮੈਂ ਤੁਹਾਨੂੰ ਹੱਕ ਦਿਆਂ ਅਤੇ ਤੁਸੀਂ ਮਿਟ ਜਾਓ, ਤੁਸੀਂ ਵੀ ਅਤੇ ਉਹ ਨਬੀ ਵੀ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ।
१५यहोवा की यह वाणी है कि मैंने उन्हें नहीं भेजा, वे मेरे नाम से झूठी भविष्यद्वाणी करते हैं; और इसका फल यही होगा कि मैं तुझको देश से निकाल दूँगा, और तू उन नबियों समेत जो तुझ से भविष्यद्वाणी करते हैं नष्ट हो जाएगा।”
16 ੧੬ ਤਦ ਮੈਂ ਜਾਜਕਾਂ ਨਾਲ ਅਤੇ ਇਸ ਸਾਰੀ ਪਰਜਾ ਨਾਲ ਗੱਲ ਕੀਤੀ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਆਪਣੇ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ ਅਤੇ ਆਖਦੇ ਹਨ, ਵੇਖੋ, ਯਹੋਵਾਹ ਦੇ ਭਵਨ ਦੇ ਭਾਂਡੇ ਬਾਬਲ ਵਿੱਚੋਂ ਛੇਤੀ ਮੁੜ ਲਿਆਂਦੇ ਜਾਣਗੇ। ਉਹ ਤਾਂ ਤੁਹਾਡੇ ਲਈ ਝੂਠੇ ਅਗੰਮ ਵਾਚਦੇ ਹਨ
१६तब याजकों और साधारण लोगों से भी मैंने कहा, “यहोवा यह कहता है, तुम्हारे जो भविष्यद्वक्ता तुम से यह भविष्यद्वाणी करते हैं कि ‘यहोवा के भवन के पात्र अब शीघ्र ही बाबेल से लौटा दिए जाएँगे,’ उनके वचनों की ओर कान मत धरो, क्योंकि वे तुम से झूठी भविष्यद्वाणी करते हैं।
17 ੧੭ ਉਹਨਾਂ ਦੀ ਨਾ ਸੁਣੋ! ਬਾਬਲ ਦੇ ਰਾਜਾ ਦੀ ਟਹਿਲ ਕਰੋ ਅਤੇ ਜੀਉਂਦੇ ਰਹੋ। ਇਹ ਸ਼ਹਿਰ ਕਿਉਂ ਬਰਬਾਦ ਹੋਵੇ?
१७उनकी मत सुनो, बाबेल के राजा के अधीन होकर और उसकी सेवा करके जीवित रहो।
18 ੧੮ ਪਰ ਜੇ ਉਹ ਨਬੀ ਹੋਣ ਅਤੇ ਯਹੋਵਾਹ ਦਾ ਬਚਨ ਉਹਨਾਂ ਦੇ ਕੋਲ ਹੋਵੇ ਤਾਂ ਉਹ ਸੈਨਾਂ ਦੇ ਯਹੋਵਾਹ ਅੱਗੇ ਸਿਫ਼ਾਰਸ਼ ਕਰਨ ਭਈ ਉਹ ਭਾਂਡੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਉਹ ਬਾਬਲ ਵਿੱਚ ਨਾ ਲਿਆਂਦੇ ਜਾਣ।
१८यह नगर क्यों उजाड़ हो जाए? यदि वे भविष्यद्वक्ता भी हों, और यदि यहोवा का वचन उनके पास हो, तो वे सेनाओं के यहोवा से विनती करें कि जो पात्र यहोवा के भवन में और यहूदा के राजा के भवन में और यरूशलेम में रह गए हैं, वे बाबेल न जाने पाएँ।
19 ੧੯ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਉਹਨਾਂ ਥੰਮ੍ਹਾਂ ਅਤੇ ਵੱਡੇ ਹੌਦ ਅਤੇ ਕੁਰਸੀਆਂ ਅਤੇ ਬਾਕੀ ਭਾਂਡਿਆਂ ਦੇ ਬਾਰੇ ਜਿਹੜੇ ਇਸ ਸ਼ਹਿਰ ਵਿੱਚ ਬਚ ਰਹੇ ਹਨ
१९क्योंकि सेनाओं का यहोवा यह कहता है कि जो खम्भे और पीतल की नाँद, गंगाल और कुर्सियाँ और अन्य पात्र इस नगर में रह गए हैं,
20 ੨੦ ਜਿਹਨਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨਾ ਲੈ ਗਿਆ ਜਦ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਸ਼ਰੀਫਾਂ ਨੂੰ ਯਰੂਸ਼ਲਮ ਵਿੱਚੋਂ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਸੀ
२०जिन्हें बाबेल का राजा नबूकदनेस्सर उस समय न ले गया जब वह यहोयाकीम के पुत्र यहूदा के राजा यकोन्याह को और यहूदा और यरूशलेम के सब कुलीनों को बन्दी बनाकर यरूशलेम से बाबेल को ले गया था,
21 ੨੧ ਹਾਂ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਉਹਨਾਂ ਭਾਂਡਿਆਂ ਬਾਰੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਰਾਜਾ ਦੇ ਮਹਿਲ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਇਸ ਤਰ੍ਹਾਂ ਆਖਦਾ ਹੈ,
२१जो पात्र यहोवा के भवन में और यहूदा के राजा के भवन में और यरूशलेम में रह गए हैं, उनके विषय में इस्राएल का परमेश्वर सेनाओं का यहोवा यह कहता है कि वे भी बाबेल में पहुँचाए जाएँगे;
22 ੨੨ ਉਹ ਬਾਬਲ ਵਿੱਚ ਲੈ ਜਾਏ ਜਾਣਗੇ ਅਤੇ ਉੱਥੇ ਉਸ ਦਿਨ ਤੱਕ ਰਹਿਣਗੇ ਜਦ ਤੱਕ ਮੈਂ ਉਹਨਾਂ ਵੱਲ ਧਿਆਨ ਨਾ ਦੇ, ਯਹੋਵਾਹ ਦਾ ਵਾਕ ਹੈ। ਤਾਂ ਮੈਂ ਉਹਨਾਂ ਨੂੰ ਲਿਆਵਾਂਗਾ ਅਤੇ ਮੁੜ ਇਸ ਸਥਾਨ ਵਿੱਚ ਰੱਖਾਂਗਾ।
२२और जब तक मैं उनकी सुधि न लूँ तब तक वहीं रहेंगे, और तब मैं उन्हें लाकर इस स्थान में फिर रख दूँगा, यहोवा की यही वाणी है।”