< ਯਿਰਮਿਯਾਹ 28 >

1 ਤਦ ਇਸ ਤਰ੍ਹਾਂ ਹੋਵੇਗਾ ਕਿ ਉਸੇ ਸਾਲ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਚੌਥੇ ਸਾਲ ਦੇ ਪੰਜਵੇਂ ਮਹੀਨੇ ਅੱਜ਼ੂਰ ਦੇ ਪੁੱਤਰ ਹਨਨਯਾਹ ਨਬੀ ਨੇ ਜਿਹੜਾ ਗਿਬਓਨ ਦਾ ਸੀ ਯਹੋਵਾਹ ਦੇ ਭਵਨ ਵਿੱਚ ਜਾਜਕਾਂ ਦੇ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਮੈਨੂੰ ਆਖਿਆ,
ויהי בשנה ההיא בראשית ממלכת צדקיה מלך יהודה בשנת (בשנה) הרבעית בחדש החמישי אמר אלי חנניה בן עזור הנביא אשר מגבעון בבית יהוה לעיני הכהנים וכל העם לאמר
2 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿੱਤਾ ਹੈ!
כה אמר יהוה צבאות אלהי ישראל--לאמר שברתי את על מלך בבל
3 ਪੂਰੇ ਦੋਹਾਂ ਵਰਿਹਾਂ ਤੱਕ ਮੈਂ ਯਹੋਵਾਹ ਦੇ ਭਵਨ ਦੇ ਸਾਰੇ ਭਾਂਡੇ ਜਿਹੜੇ ਬਾਬਲ ਦੇ ਰਾਜਾ ਨਬੂਕਦਨੱਸਰ ਇਸ ਸਥਾਨ ਵਿੱਚੋਂ ਲੈ ਕੇ ਬਾਬਲ ਵਿੱਚ ਲੈ ਗਿਆ ਹੈ ਇਸ ਸਥਾਨ ਨੂੰ ਮੁੜ ਲਿਆਵਾਂਗਾ
בעוד שנתים ימים אני משיב אל המקום הזה את כל כלי בית יהוה--אשר לקח נבוכדנאצר מלך בבל מן המקום הזה ויביאם בבל
4 ਅਤੇ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਾਰੇ ਗ਼ੁਲਾਮਾਂ ਨੂੰ ਜਿਹੜੇ ਬਾਬਲ ਨੂੰ ਗਏ ਮੈਂ ਮੁੜ ਇਸ ਸਥਾਨ ਵਿੱਚ ਲੈ ਆਵਾਂਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿਆਂਗਾ।
ואת יכניה בן יהויקים מלך יהודה ואת כל גלות יהודה הבאים בבלה אני משיב אל המקום הזה--נאם יהוה כי אשבר את על מלך בבל
5 ਤਦ ਯਿਰਮਿਯਾਹ ਨਬੀ ਹਨਨਯਾਹ ਨਬੀ ਨੂੰ ਜਾਜਕਾਂ ਦੇ ਵੇਖਦਿਆਂ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਖਲੋਤੇ ਸਨ ਬੋਲਿਆ
ויאמר ירמיה הנביא אל חנניה הנביא לעיני הכהנים ולעיני כל העם העמדים בבית יהוה
6 ਤੇ ਯਿਰਮਿਯਾਹ ਨਬੀ ਨੇ ਆਖਿਆ ਆਮੀਨ! ਕਾਸ਼ ਕਿ ਯਹੋਵਾਹ ਇਸੇ ਤਰ੍ਹਾਂ ਹੀ ਕਰੇ! ਯਹੋਵਾਹ ਤੇਰੀਆਂ ਗੱਲਾਂ ਨੂੰ ਜਿਹਨਾਂ ਦਾ ਤੂੰ ਅਗੰਮ ਵਾਚਿਆ ਹੈ ਪੂਰਾ ਕਰੇ ਅਤੇ ਯਹੋਵਾਹ ਦੇ ਭਵਨ ਦੇ ਭਾਂਡੇ ਅਤੇ ਸਾਰੇ ਗ਼ੁਲਾਮਾਂ ਨੂੰ ਬਾਬਲ ਵਿੱਚੋਂ ਇਸ ਸਥਾਨ ਨੂੰ ਮੋੜ ਲੈ ਆਵੇ!
ויאמר ירמיה הנביא אמן כן יעשה יהוה יקם יהוה את דבריך אשר נבאת להשיב כלי בית יהוה וכל הגולה מבבל אל המקום הזה
7 ਤਦ ਵੀ ਇਹ ਗੱਲ ਸੁਣ ਜਿਹੜੀ ਮੈਂ ਤੇਰੇ ਕੰਨਾਂ ਵਿੱਚ ਆਖਾਂ
אך שמע נא הדבר הזה אשר אנכי דבר באזניך ובאזני כל העם
8 ਉਹਨਾਂ ਨਬੀਆਂ ਨੇ ਜਿਹੜੇ ਪੁਰਾਣੇ ਸਮਿਆਂ ਵਿੱਚ ਮੈਥੋਂ ਅਤੇ ਤੈਥੋਂ ਪਹਿਲਾਂ ਸਨ ਬਹੁਤਿਆਂ ਦੇਸਾਂ ਅਤੇ ਵੱਡੀਆਂ ਪਾਤਸ਼ਾਹੀਆਂ ਦੇ ਵਿਰੁੱਧ ਲੜਾਈ, ਬੁਰਿਆਈ ਅਤੇ ਬਵਾ ਲਈ ਅਗੰਮ ਵਾਚਿਆ
הנביאים אשר היו לפני ולפניך--מן העולם וינבאו אל ארצות רבות ועל ממלכות גדלות למלחמה ולרעה ולדבר
9 ਉਹ ਨਬੀ ਜਿਹੜਾ ਸ਼ਾਂਤੀ ਲਈ ਅਗੰਮ ਵਾਚਦਾ ਹੈ, ਜਦ ਉਸ ਨਬੀ ਦੀ ਗੱਲ ਪੂਰੀ ਹੋਵੇਗੀ ਤਦ ਜਾਣਿਆ ਜਾਵੇਗਾ ਕਿ ਉਹ ਨਬੀ ਨੂੰ ਸੱਚ-ਮੁੱਚ ਯਹੋਵਾਹ ਨੇ ਭੇਜਿਆ ਸੀ
הנביא אשר ינבא לשלום--בבא דבר הנביא יודע הנביא אשר שלחו יהוה באמת
10 ੧੦ ਤਾਂ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਲਾਹਿਆ ਅਤੇ ਉਹ ਨੂੰ ਭੰਨ ਦਿੱਤਾ
ויקח חנניה הנביא את המוטה מעל צואר ירמיה הנביא וישברהו
11 ੧੧ ਤਾਂ ਹਨਨਯਾਹ ਨੇ ਸਾਰੇ ਲੋਕਾਂ ਦੇ ਵੇਖਦਿਆਂ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸੇ ਤਰ੍ਹਾਂ ਮੈਂ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਜੂਲਾ ਸਾਰੀਆਂ ਕੌਮਾਂ ਦੀ ਧੌਣ ਉੱਤੋਂ ਪੂਰੇ ਦੋ ਸਾਲਾਂ ਵਿੱਚ ਭੰਨ ਦਿਆਂਗਾ। ਤਾਂ ਯਿਰਮਿਯਾਹ ਨਬੀ ਆਪਣੇ ਰਾਹ ਚੱਲਿਆ ਗਿਆ।
ויאמר חנניה לעיני כל העם לאמר כה אמר יהוה ככה אשבר את על נבכדנאצר מלך בבל בעוד שנתים ימים מעל צואר כל הגוים וילך ירמיה הנביא לדרכו
12 ੧੨ ਜਦ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਦਿੱਤਾ ਤਾਂ ਉਸ ਦੇ ਪਿੱਛੋਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ
ויהי דבר יהוה אל ירמיה אחרי שבור חנניה הנביא את המוטה מעל צואר ירמיה הנביא לאמר
13 ੧੩ ਜਾ ਅਤੇ ਹਨਨਯਾਹ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੂੰ ਲੱਕੜੀ ਦੇ ਜੂਲੇ ਤਾਂ ਭੰਨ ਦਿੱਤੇ ਹਨ ਪਰ ਤੂੰ ਉਹਨਾਂ ਦੇ ਥਾਂ ਲੋਹੇ ਦੇ ਜੂਲੇ ਬਣਾਏ
הלוך ואמרת אל חנניה לאמר כה אמר יהוה מוטת עץ שברת ועשית תחתיהן מטות ברזל
14 ੧੪ ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਲੋਹੇ ਦਾ ਜੂਲਾ ਇਹਨਾਂ ਸਾਰੀਆਂ ਕੌਮਾਂ ਦੀ ਧੌਣ ਉੱਤੇ ਰੱਖਿਆ ਹੈ ਕਿ ਉਹ ਬਾਬਲ ਦੇ ਰਾਜਾ ਨਬੂਕਦਨੱਸਰ ਦੀ ਟਹਿਲ ਕਰਨ ਅਤੇ ਉਹ ਉਸ ਦੀ ਟਹਿਲ ਕਰਨਗੀਆਂ, ਨਾਲੇ ਮੈਂ ਉਹ ਨੂੰ ਖੇਤ ਦੇ ਪਸ਼ੂ ਵੀ ਦੇ ਦਿੱਤੇ ਹਨ
כי כה אמר יהוה צבאות אלהי ישראל על ברזל נתתי על צואר כל הגוים האלה לעבד את נבכדנאצר מלך בבל--ועבדהו וגם את חית השדה נתתי לו
15 ੧੫ ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ। ਯਹੋਵਾਹ ਨੇ ਤੈਨੂੰ ਨਹੀਂ ਭੇਜਿਆ, ਤੂੰ ਤਾਂ ਇਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ
ויאמר ירמיה הנביא אל חנניה הנביא שמע נא חנניה לא שלחך יהוה--ואתה הבטחת את העם הזה על שקר
16 ੧੬ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੈਨੂੰ ਭੂਮੀ ਦੀ ਪਰਤ ਉੱਤੋਂ ਕੱਢ ਦਿਆਂਗਾ। ਤੂੰ ਇਸ ਸਾਲ ਮਰ ਜਾਵੇਂਗਾ ਕਿਉਂ ਜੋ ਤੂੰ ਯਹੋਵਾਹ ਦੇ ਵਿਰੁੱਧ ਆਕੀਪੁਣੇ ਨਾਲ ਬੋਲਿਆ ਹੈਂ!
לכן כה אמר יהוה הנני משלחך מעל פני האדמה השנה אתה מת כי סרה דברת אל יהוה
17 ੧੭ ਸੋ ਹਨਨਯਾਹ ਨਬੀ ਉਸੇ ਸਾਲ ਦੇ ਸੱਤਵੇਂ ਮਹੀਨੇ ਮਰ ਗਿਆ।
וימת חנניה הנביא בשנה ההיא בחדש השביעי

< ਯਿਰਮਿਯਾਹ 28 >