< ਯਿਰਮਿਯਾਹ 28 >
1 ੧ ਤਦ ਇਸ ਤਰ੍ਹਾਂ ਹੋਵੇਗਾ ਕਿ ਉਸੇ ਸਾਲ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਚੌਥੇ ਸਾਲ ਦੇ ਪੰਜਵੇਂ ਮਹੀਨੇ ਅੱਜ਼ੂਰ ਦੇ ਪੁੱਤਰ ਹਨਨਯਾਹ ਨਬੀ ਨੇ ਜਿਹੜਾ ਗਿਬਓਨ ਦਾ ਸੀ ਯਹੋਵਾਹ ਦੇ ਭਵਨ ਵਿੱਚ ਜਾਜਕਾਂ ਦੇ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਮੈਨੂੰ ਆਖਿਆ,
その年、すなわちユダの王ゼデキヤの治世の初め、その第四年の五月、ギベオン出身の預言者であって、アズルの子であるハナニヤは、主の宮で祭司とすべての民の前でわたしに語って言った、
2 ੨ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿੱਤਾ ਹੈ!
「万軍の主、イスラエルの神はこう仰せられる、わたしはバビロンの王のくびきを砕いた。
3 ੩ ਪੂਰੇ ਦੋਹਾਂ ਵਰਿਹਾਂ ਤੱਕ ਮੈਂ ਯਹੋਵਾਹ ਦੇ ਭਵਨ ਦੇ ਸਾਰੇ ਭਾਂਡੇ ਜਿਹੜੇ ਬਾਬਲ ਦੇ ਰਾਜਾ ਨਬੂਕਦਨੱਸਰ ਇਸ ਸਥਾਨ ਵਿੱਚੋਂ ਲੈ ਕੇ ਬਾਬਲ ਵਿੱਚ ਲੈ ਗਿਆ ਹੈ ਇਸ ਸਥਾਨ ਨੂੰ ਮੁੜ ਲਿਆਵਾਂਗਾ
二年の内に、バビロンの王ネブカデネザルが、この所から取ってバビロンに携えて行った主の宮の器を、皆この所に帰らせる。
4 ੪ ਅਤੇ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਾਰੇ ਗ਼ੁਲਾਮਾਂ ਨੂੰ ਜਿਹੜੇ ਬਾਬਲ ਨੂੰ ਗਏ ਮੈਂ ਮੁੜ ਇਸ ਸਥਾਨ ਵਿੱਚ ਲੈ ਆਵਾਂਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿਆਂਗਾ।
わたしはまたユダの王エホヤキムの子エコニヤと、バビロンに行ったユダのすべての捕われ人をこの所に帰らせる。それは、わたしがバビロンの王のくびきを、砕くからであると主は言われる」。
5 ੫ ਤਦ ਯਿਰਮਿਯਾਹ ਨਬੀ ਹਨਨਯਾਹ ਨਬੀ ਨੂੰ ਜਾਜਕਾਂ ਦੇ ਵੇਖਦਿਆਂ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਖਲੋਤੇ ਸਨ ਬੋਲਿਆ
そこで預言者エレミヤは主の宮のうちに立っている祭司とすべての民の前で、預言者ハナニヤに言った。
6 ੬ ਤੇ ਯਿਰਮਿਯਾਹ ਨਬੀ ਨੇ ਆਖਿਆ ਆਮੀਨ! ਕਾਸ਼ ਕਿ ਯਹੋਵਾਹ ਇਸੇ ਤਰ੍ਹਾਂ ਹੀ ਕਰੇ! ਯਹੋਵਾਹ ਤੇਰੀਆਂ ਗੱਲਾਂ ਨੂੰ ਜਿਹਨਾਂ ਦਾ ਤੂੰ ਅਗੰਮ ਵਾਚਿਆ ਹੈ ਪੂਰਾ ਕਰੇ ਅਤੇ ਯਹੋਵਾਹ ਦੇ ਭਵਨ ਦੇ ਭਾਂਡੇ ਅਤੇ ਸਾਰੇ ਗ਼ੁਲਾਮਾਂ ਨੂੰ ਬਾਬਲ ਵਿੱਚੋਂ ਇਸ ਸਥਾਨ ਨੂੰ ਮੋੜ ਲੈ ਆਵੇ!
すなわち預言者エレミヤは言った、「アァメン。どうか主がこのようにしてくださるように。どうかあなたの預言した言葉が成就して、バビロンに携えて行った主の宮の器とすべての捕われ人を、主がバビロンから再びこの所に帰らせてくださるように。
7 ੭ ਤਦ ਵੀ ਇਹ ਗੱਲ ਸੁਣ ਜਿਹੜੀ ਮੈਂ ਤੇਰੇ ਕੰਨਾਂ ਵਿੱਚ ਆਖਾਂ
ただし、今わたしがあなたとすべての民の聞いている所で語るこの言葉を聞きなさい。
8 ੮ ਉਹਨਾਂ ਨਬੀਆਂ ਨੇ ਜਿਹੜੇ ਪੁਰਾਣੇ ਸਮਿਆਂ ਵਿੱਚ ਮੈਥੋਂ ਅਤੇ ਤੈਥੋਂ ਪਹਿਲਾਂ ਸਨ ਬਹੁਤਿਆਂ ਦੇਸਾਂ ਅਤੇ ਵੱਡੀਆਂ ਪਾਤਸ਼ਾਹੀਆਂ ਦੇ ਵਿਰੁੱਧ ਲੜਾਈ, ਬੁਰਿਆਈ ਅਤੇ ਬਵਾ ਲਈ ਅਗੰਮ ਵਾਚਿਆ
わたしと、あなたの先に出た預言者は、むかしから、多くの地と大きな国について、戦いと、ききんと、疫病の事を預言した。
9 ੯ ਉਹ ਨਬੀ ਜਿਹੜਾ ਸ਼ਾਂਤੀ ਲਈ ਅਗੰਮ ਵਾਚਦਾ ਹੈ, ਜਦ ਉਸ ਨਬੀ ਦੀ ਗੱਲ ਪੂਰੀ ਹੋਵੇਗੀ ਤਦ ਜਾਣਿਆ ਜਾਵੇਗਾ ਕਿ ਉਹ ਨਬੀ ਨੂੰ ਸੱਚ-ਮੁੱਚ ਯਹੋਵਾਹ ਨੇ ਭੇਜਿਆ ਸੀ
平和を預言する預言者は、その預言者の言葉が成就するとき、真実に主がその預言者をつかわされたのであることが知られるのだ」。
10 ੧੦ ਤਾਂ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਲਾਹਿਆ ਅਤੇ ਉਹ ਨੂੰ ਭੰਨ ਦਿੱਤਾ
そこで預言者ハナニヤは預言者エレミヤの首から、くびきを取って、それを砕いた。
11 ੧੧ ਤਾਂ ਹਨਨਯਾਹ ਨੇ ਸਾਰੇ ਲੋਕਾਂ ਦੇ ਵੇਖਦਿਆਂ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸੇ ਤਰ੍ਹਾਂ ਮੈਂ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਜੂਲਾ ਸਾਰੀਆਂ ਕੌਮਾਂ ਦੀ ਧੌਣ ਉੱਤੋਂ ਪੂਰੇ ਦੋ ਸਾਲਾਂ ਵਿੱਚ ਭੰਨ ਦਿਆਂਗਾ। ਤਾਂ ਯਿਰਮਿਯਾਹ ਨਬੀ ਆਪਣੇ ਰਾਹ ਚੱਲਿਆ ਗਿਆ।
そしてハナニヤは、すべての民の前で語り、「主はこう仰せられる、『わたしは二年のうちに、このように、万国民の首からバビロンの王ネブカデネザルのくびきを離して砕く』」と言った。預言者エレミヤは去って行った。
12 ੧੨ ਜਦ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਦਿੱਤਾ ਤਾਂ ਉਸ ਦੇ ਪਿੱਛੋਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ
預言者ハナニヤが預言者エレミヤの首から、くびきを離して砕いた後、しばらくして主の言葉がエレミヤに臨んだ、
13 ੧੩ ਜਾ ਅਤੇ ਹਨਨਯਾਹ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੂੰ ਲੱਕੜੀ ਦੇ ਜੂਲੇ ਤਾਂ ਭੰਨ ਦਿੱਤੇ ਹਨ ਪਰ ਤੂੰ ਉਹਨਾਂ ਦੇ ਥਾਂ ਲੋਹੇ ਦੇ ਜੂਲੇ ਬਣਾਏ
「行って、ハナニヤに告げなさい、『主はこう仰せられる、あなたは木のくびきを砕いたが、わたしはそれに替えて鉄のくびきを作ろう。
14 ੧੪ ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਲੋਹੇ ਦਾ ਜੂਲਾ ਇਹਨਾਂ ਸਾਰੀਆਂ ਕੌਮਾਂ ਦੀ ਧੌਣ ਉੱਤੇ ਰੱਖਿਆ ਹੈ ਕਿ ਉਹ ਬਾਬਲ ਦੇ ਰਾਜਾ ਨਬੂਕਦਨੱਸਰ ਦੀ ਟਹਿਲ ਕਰਨ ਅਤੇ ਉਹ ਉਸ ਦੀ ਟਹਿਲ ਕਰਨਗੀਆਂ, ਨਾਲੇ ਮੈਂ ਉਹ ਨੂੰ ਖੇਤ ਦੇ ਪਸ਼ੂ ਵੀ ਦੇ ਦਿੱਤੇ ਹਨ
万軍の主、イスラエルの神はこう仰せられる、わたしは鉄のくびきをこの万国民の首に置いて、バビロンの王ネブカデネザルに仕えさせる。彼らはこれに仕える。わたしは野の獣をも彼に与えた』」。
15 ੧੫ ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ। ਯਹੋਵਾਹ ਨੇ ਤੈਨੂੰ ਨਹੀਂ ਭੇਜਿਆ, ਤੂੰ ਤਾਂ ਇਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ
預言者エレミヤはまた預言者ハナニヤに言った、「ハナニヤよ、聞きなさい。主があなたをつかわされたのではない。あなたはこの民に偽りを信じさせた。
16 ੧੬ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੈਨੂੰ ਭੂਮੀ ਦੀ ਪਰਤ ਉੱਤੋਂ ਕੱਢ ਦਿਆਂਗਾ। ਤੂੰ ਇਸ ਸਾਲ ਮਰ ਜਾਵੇਂਗਾ ਕਿਉਂ ਜੋ ਤੂੰ ਯਹੋਵਾਹ ਦੇ ਵਿਰੁੱਧ ਆਕੀਪੁਣੇ ਨਾਲ ਬੋਲਿਆ ਹੈਂ!
それゆえ主は仰せられる、『わたしはあなたを地のおもてから除く。あなたは主に対する反逆を語ったので、今年のうちに死ぬのだ』と」。
17 ੧੭ ਸੋ ਹਨਨਯਾਹ ਨਬੀ ਉਸੇ ਸਾਲ ਦੇ ਸੱਤਵੇਂ ਮਹੀਨੇ ਮਰ ਗਿਆ।
預言者ハナニヤはその年の七月に死んだ。