< ਯਿਰਮਿਯਾਹ 29 >

1 ਇਹ ਉਸ ਪੱਤ੍ਰੀ ਦੀਆਂ ਗੱਲਾਂ ਹਨ ਜਿਹੜੀ ਯਿਰਮਿਯਾਹ ਨਬੀ ਨੇ ਯਰੂਸ਼ਲਮ ਤੋਂ ਗ਼ੁਲਾਮੀ ਦੇ ਰਹਿੰਦੇ ਬਜ਼ੁਰਗਾਂ, ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੂੰ ਘੱਲੀ ਜਿਹਨਾਂ ਨੂੰ ਨਬੂਕਦਨੱਸਰ ਯਰੂਸ਼ਲਮ ਵਿੱਚੋਂ ਬਾਬਲ ਨੂੰ ਗ਼ੁਲਾਮ ਕਰ ਕੇ ਲੈ ਗਿਆ
선지자 예레미야가 예루살렘에서 이같은 편지를 느부갓네살이 예루살렘에서 바벨론으로 옮겨간 포로 중 남아 있는 장로들과 제사장들과 선지자들과 모든 백성에게 보내었는데
2 ਇਸ ਤੋਂ ਪਿੱਛੇ ਕਿ ਯਕਾਨਯਾਹ ਪਾਤਸ਼ਾਹ, ਰਾਜ ਮਾਤਾ, ਤੇ ਖੁਸਰੇ ਤੇ ਸਰਦਾਰ, ਲੁਹਾਰ ਤੇ ਤਰਖਾਣ ਯਹੂਦਾਹ ਤੇ ਯਰੂਸ਼ਲਮ ਵਿੱਚੋਂ ਨਿੱਕਲ ਗਏ ਸਨ
때는 여고니야 왕과 국모와 환관들과 및 유다와 예루살렘 방백들과 목공들과 철공들이 예루살렘에서 떠난 후라
3 ਉਸ ਨੇ ਸ਼ਾਫਾਨ ਦੇ ਪੁੱਤਰ ਅਲਾਸਾਹ ਅਤੇ ਹਿਲਕੀਯਾਹ ਦੇ ਪੁੱਤਰ ਗਮਰਯਾਹ ਦੇ ਹੱਥੀਂ ਇਹ ਪੱਤ੍ਰੀ ਘੱਲੀ ਜਿਹਨਾਂ ਨੂੰ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਬਾਬਲ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਕੋਲ ਭੇਜਿਆ
유다 왕 시드기야가 바벨론으로 보내어 바벨론 왕 느부갓네살에게로 가게 한 사반의 아들 엘라사와 힐기야의 아들 그마랴의 손에 위탁하였더라 일렀으되
4 ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਉਹਨਾਂ ਸਾਰੀਆਂ ਗ਼ੁਲਾਮਾਂ ਨੂੰ ਜਿਹਨਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਗ਼ੁਲਾਮ ਕਰ ਕੇ ਬਾਬਲ ਨੂੰ ਭੇਜਿਆ ਹੈ ਇਸ ਤਰ੍ਹਾਂ ਆਖਦਾ ਹੈ, -
만군의 여호와 이스라엘의 하나님 내가 예루살렘에서 바벨론으로 사로잡혀 가게 한 모든 포로에게 이같이 이르노라
5 ਤੁਸੀਂ ਘਰ ਬਣਾਓ ਅਤੇ ਉਹਨਾਂ ਵਿੱਚ ਵੱਸੋ ਅਤੇ ਬਾਗ਼ ਲਾਓ ਅਤੇ ਉਹਨਾਂ ਦੇ ਮੇਵੇ ਖਾਓ
너희는 집을 짓고 거기 거하며 전원을 만들고 그 열매를 먹으라
6 ਤੁਸੀਂ ਔਰਤਾਂ ਵਿਆਹੋ ਅਤੇ ਪੁੱਤਰ ਧੀਆਂ ਪੈਦਾ ਕਰੋ ਅਤੇ ਆਪਣੇ ਪੁੱਤਰਾਂ ਲਈ ਔਰਤਾਂ ਵਿਆਹੋ ਅਤੇ ਆਪਣੀਆਂ ਧੀਆਂ ਨੂੰ ਮਨੁੱਖਾਂ ਨੂੰ ਦਿਓ ਕਿ ਉਹ ਪੁੱਤਰ ਧੀਆਂ ਜਣਨ ਅਤੇ ਉੱਥੇ ਤੁਸੀਂ ਵੱਧ ਜੋ ਅਤੇ ਘਟੋ ਨਾ
아내를 취하여 자녀를 생산하며 너희 아들로 아내를 취하며 너희 딸로 남편을 맞아 그들로 자녀를 생산케 하여 너희로 거기서 번성하고 쇠잔하지 않게 하라
7 ਅਤੇ ਉਸ ਸ਼ਹਿਰ ਲਈ ਸ਼ਾਂਤੀ ਭਾਲੋ ਜਿੱਥੇ ਮੈਂ ਤੁਹਾਨੂੰ ਗ਼ੁਲਾਮ ਕਰ ਕੇ ਭੇਜਿਆ ਹੈ ਅਤੇ ਉਸ ਦੇ ਕਾਰਨ ਯਹੋਵਾਹ ਅੱਗੇ ਪ੍ਰਾਰਥਨਾ ਕਰੋ ਕਿਉਂ ਜੋ ਉਸ ਦੀ ਸ਼ਾਂਤੀ ਵਿੱਚ ਤੁਹਾਡੀ ਸ਼ਾਂਤੀ ਹੈ
너희는 내가 사로잡혀 가게 한 그 성읍의 평안하기를 힘쓰고 위하여 여호와께 기도하라 이는 그 성이 평안함으로 너희도 평안할 것임이니라
8 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਤੁਹਾਨੂੰ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ
만군의 여호와 이스라엘의 하나님이 이같이 말하노라 너희 중 선지자들에게와 복술에게 혹하지 말며 너희가 꾼 바 꿈도 신청하지말라
9 ਕਿਉਂ ਜੋ ਉਹ ਮੇਰੇ ਨਾਮ ਉੱਤੇ ਝੂਠ ਅਗੰਮ ਵਾਚਦੇ ਹਨ, ਮੈਂ ਉਹਨਾਂ ਨੂੰ ਨਹੀਂ ਭੇਜਿਆ, ਯਹੋਵਾਹ ਦਾ ਵਾਕ ਹੈ।
내가 그들을 보내지 아니하였어도 그들이 내 이름으로 거짓을 예언함이니라 여호와의 말이니라
10 ੧੦ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਦ ਬਾਬਲ ਲਈ ਸੱਤਰ ਸਾਲ ਪੂਰੇ ਹੋ ਜਾਣਗੇ ਮੈਂ ਤੁਹਾਡੀ ਖ਼ਬਰ ਲਵਾਂਗਾ ਅਤੇ ਮੈਂ ਤੁਹਾਨੂੰ ਇਸ ਸਥਾਨ ਉੱਤੇ ਫਿਰ ਲਿਆ ਕੇ ਆਪਣੀ ਭਲਿਆਈ ਦੀ ਗੱਲ ਪੂਰੀ ਕਰਾਂਗਾ
나 여호와가 이같이 말하노라 바벨론에서 칠십 년이 차면 내가 너희를 권고하고 나의 선한 말을 너희에게 실행하여 너희를 이 곳으로 돌아오게 하리라
11 ੧੧ ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
나 여호와가 말하노라 너희를 향한 나의 생각은 내가 아나니 재앙이 아니라 곧 평안이요 너희 장래에 소망을 주려 하는 생각이라
12 ੧੨ ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ
너희는 내게 부르짖으며 와서 내게 기도하면 내가 너희를 들을 것이요
13 ੧੩ ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ
너희가 전심으로 나를 찾고 찾으면 나를 만나리라!
14 ੧੪ ਮੈਂ ਤੁਹਾਨੂੰ ਲੱਭਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਤੁਹਾਡੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਸਾਰਿਆਂ ਥਾਵਾਂ ਵਿੱਚੋਂ ਜਿੱਥੇ ਮੈਂ ਤੁਹਾਨੂੰ ਹੱਕ ਦਿੱਤਾ ਸੀ ਇਕੱਠਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਇਸ ਥਾਂ ਨੂੰ ਮੋੜ ਲਿਆਵਾਂਗਾ ਜਿੱਥੋਂ ਮੈਂ ਤੁਹਾਨੂੰ ਗ਼ੁਲਾਮ ਕਰਵਾਇਆ ਸੀ।
나 여호와가 말하노라 내가 너희에게 만나지겠고 너희를 포로된 중에서 다시 돌아오게 하되 내가 쫓아 보내었던 열방과 모든 곳에서 모아 사로잡혀 떠나게 하던 본 곳으로 돌아오게 하리라 여호와의 말이니라 하셨느니라
15 ੧੫ ਤੁਸੀਂ ਜੋ ਆਖਿਆ ਹੈ ਕਿ ਯਹੋਵਾਹ ਨੇ ਸਾਡੇ ਲਈ ਬਾਬਲ ਵਿੱਚ ਨਬੀ ਕਾਇਮ ਕੀਤੇ ਹਨ
너희가 말하기를 여호와께서 바벨론에서 우리를 위하여 선지자들을 일으키셨다 하므로
16 ੧੬ ਇਸ ਲਈ ਯਹੋਵਾਹ ਉਸ ਰਾਜਾ ਦੇ ਬਾਰੇ ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਸਾਰੀ ਪਰਜਾ ਦੇ ਬਾਰੇ ਜਿਹੜੀ ਇਸ ਸ਼ਹਿਰ ਵਿੱਚ ਵੱਸਦੀ ਹੈ ਅਤੇ ਤੁਹਾਡੇ ਭਰਾਵਾਂ ਦੇ ਬਾਰੇ ਜਿਹੜੇ ਤੁਹਾਡੇ ਨਾਲ ਗ਼ੁਲਾਮ ਹੋ ਕੇ ਬਾਹਰ ਨਹੀਂ ਗਏ ਇਸ ਤਰ੍ਹਾਂ ਆਖਦਾ ਹੈ,
여호와께서 다윗의 위에 앉은 왕과 이 성에 거하는 모든 백성 곧 너희와 함께 포로되어 가지 아니한 너희 형제에게 대하여 이같이 말씀하시느니라
17 ੧੭ ਵੇਖੋ, ਮੈਂ ਉਹਨਾਂ ਲਈ ਤਲਵਾਰ, ਕਾਲ ਅਤੇ ਬਵਾ ਨੂੰ ਘੱਲਾਂਗਾ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਉਹਨਾਂ ਨੂੰ ਸੜੀਆਂ ਹੋਈਆਂ ਹੰਜ਼ੀਰਾਂ ਵਾਂਗੂੰ ਬਣਾਵਾਂਗਾ ਜਿਹੜੀਆਂ ਖ਼ਰਾਬ ਹੋਣ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ
만군의 여호와께서 이같이 말씀하시되 보라, 내가 칼과 기근과 염병을 그들에게 보내어 그들로 악하여 먹을 수 없는 악한 무화과 같게 하겠고
18 ੧੮ ਮੈਂ ਤਲਵਾਰ, ਕਾਲ ਅਤੇ ਬਵਾ ਨਾਲ ਉਹਨਾਂ ਦਾ ਪਿੱਛਾ ਕਰਾਂਗਾ। ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਇੱਕ ਭੈਅ ਬਣਾਵਾਂਗਾ ਅਤੇ ਉਹ ਉਹਨਾਂ ਸਾਰੀਆਂ ਕੌਮਾਂ ਵਿੱਚ ਜਿਹਨਾਂ ਵਿੱਚ ਮੈਂ ਉਹਨਾਂ ਨੂੰ ਹੱਕ ਦਿਆਂਗਾ ਸਰਾਪ, ਹੌਲ ਅਤੇ ਨੱਕ ਚੜ੍ਹਾਉਣ ਅਤੇ ਨਿੰਦਿਆ ਦਾ ਕਾਰਨ ਹੋਣਗੇ
내가 칼과 기근과 염병으로 그들을 따르게 하며 그들을 세계 열방 중에 흩어 학대를 당하게 할 것이며 내가 그들을 쫓아 보낸 열방 중에서 저주거리와 놀램과 치소와 모욕거리가 되게 하리니
19 ੧੯ ਇਸ ਲਈ ਜੋ ਉਹਨਾਂ ਮੇਰੀਆਂ ਗੱਲਾਂ ਨਹੀਂ ਸੁਣੀਆਂ, ਯਹੋਵਾਹ ਦਾ ਵਾਕ ਹੈ, ਮੈਂ ਆਪਣੇ ਦਾਸਾਂ, ਆਪਣੇ ਨਬੀਆਂ ਨੂੰ ਉਹਨਾਂ ਕੋਲ ਭੇਜਿਆ ਸਗੋਂ ਜਤਨ ਨਾਲ ਉਹਨਾਂ ਨੂੰ ਭੇਜਿਆ, ਪਰ ਤੁਸੀਂ ਨਾ ਸੁਣਿਆ, ਯਹੋਵਾਹ ਦਾ ਵਾਕ ਹੈ
이는 내가 내 종 선지자들을 그들에게 보내되 부지런히 보내었으나 그들이 나 여호와의 말을 듣지 아니하며 듣지 아니함이니라 여호와의 말이니라
20 ੨੦ ਸੋ ਹੇ ਸਾਰੇ ਗੁਲਾਮੋ, ਜਿਹਨਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਬਾਬਲ ਨੂੰ ਭੇਜਿਆ, ਯਹੋਵਾਹ ਦਾ ਬਚਨ ਸੁਣੋ
그런즉 내가 예루살렘에서 바벨론으로 보낸 너희 모든 포로여, 나 여호와의 말을 들을지니라
21 ੨੧ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਕੋਲਾਯਾਹ ਦੇ ਪੁੱਤਰ ਅਹਾਬ ਨੂੰ ਅਤੇ ਮਆਸਯਾਹ ਦੇ ਪੁੱਤਰ ਸਿਦਕੀਯਾਹ ਨੂੰ ਜਿਹੜੇ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਤੁਹਾਡੇ ਵੇਖਦਿਆਂ ਉਹਨਾਂ ਨੂੰ ਮਾਰ ਸੁੱਟੇਗਾ!
만군의 여호와 이스라엘의 하나님 내가 골라야의 아들 아합과 마아세야의 아들 시드기야에 대하여 말하노라 그들은 내 이름으로 너희에게 거짓을 예언한 자라 보라 내가 그들을 바벨론 왕 느부갓네살의 손에 붙이리니 그가 너희 목전에서 그들을 죽일 것이라
22 ੨੨ ਯਹੂਦਾਹ ਦੇ ਸਾਰੇ ਗ਼ੁਲਾਮਾਂ ਨਾਲ ਜਿਹੜੇ ਬਾਬਲ ਵਿੱਚ ਹਨ ਉਹਨਾਂ ਦੇ ਕਾਰਨ ਇਹ ਸਰਾਪ ਵਰਤਿਆ ਜਾਵੇਗਾ ਕਿ “ਯਹੋਵਾਹ ਤੈਨੂੰ ਸਿਦਕੀਯਾਹ ਅਤੇ ਅਹਾਬ ਵਾਂਗੂੰ ਕਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨੇ ਅੱਗ ਉੱਤੇ ਭੁੰਨ ਸੁੱਟਿਆ!”
너희 바벨론에 있는 유다 모든 포로가 그들로 저주거리를 삼아서 이르기를 여호와께서 너로 바벨론 왕이 불살라 죽인 시드기야와 아합 같게 하시기를 원하노라 하리니
23 ੨੩ ਕਿਉਂ ਜੋ ਉਹਨਾਂ ਇਸਰਾਏਲ ਵਿੱਚ ਮੂਰਖਪੁਣਾ ਕੀਤਾ ਅਤੇ ਆਪਣੀਆਂ ਗੁਆਂਢੀਆਂ ਦੀਆਂ ਔਰਤਾਂ ਦੇ ਨਾਲ ਵਿਭਚਾਰ ਕੀਤਾ ਅਤੇ ਮੇਰੇ ਨਾਮ ਉੱਤੇ ਝੂਠੀਆਂ ਗੱਲਾਂ ਬੋਲੇ ਜਿਹਨਾਂ ਦਾ ਮੈਂ ਉਹਨਾਂ ਨੂੰ ਹੁਕਮ ਨਹੀਂ ਦਿੱਤਾ ਸੀ। ਮੈਂ ਉਹੋ ਹਾਂ ਜੋ ਜਾਣਦਾ ਹੈ ਅਤੇ ਮੈਂ ਗਵਾਹ ਹਾਂ, ਯਹੋਵਾਹ ਦਾ ਵਾਕ ਹੈ।
이는 그들이 이스라엘 중에서 망령되이 행하여 그 이웃의 아내와 행음하며 내가 그들에게 명하지 아니한 거짓을 내 이름으로 말함이니라 나는 아는 자요 증거인이니라 여호와의 말이니라 하셨다 하였더라
24 ੨੪ ਤੂੰ ਸ਼ਮਅਯਾਹ ਨਹਲਾਮੀ ਨੂੰ ਆਖ ਕਿ
너는 느헬람 사람 스마야에게 이같이 말하여 이르라
25 ੨੫ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਤੂੰ ਆਪਣੇ ਨਾਮ ਉੱਤੇ ਸਾਰੀ ਪਰਜਾ ਨੂੰ ਜਿਹੜੀ ਯਰੂਸ਼ਲਮ ਵਿੱਚ ਹੈ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਅਤੇ ਸਾਰੇ ਜਾਜਕਾਂ ਨੂੰ ਪੱਤਰੀਆਂ ਲਿਖ ਘੱਲੀਆਂ ਹਨ ਕਿ
만군의 여호와 이스라엘의 하나님이 이같이 말씀하여 가라사대 네가 네 이름으로 예루살렘에 있는 모든 백성과 제사장 마아세야의 아들 스바냐와 모든 제사장에게 글을 보내어 이르기를
26 ੨੬ ਯਹੋਵਾਹ ਨੇ ਯਹੋਯਾਦਾ ਜਾਜਕ ਦੇ ਥਾਂ ਤੈਨੂੰ ਜਾਜਕ ਬਣਾ ਦਿੱਤਾ ਭਈ ਯਹੋਵਾਹ ਦੇ ਭਵਨ ਉੱਤੇ ਜ਼ਿੰਮੇਵਾਰੀ ਹੋਵੇ ਅਤੇ ਹਰੇਕ ਜਿਹੜਾ ਕਮਲਪੁਣਾ ਕਰਦਾ ਹੈ ਅਤੇ ਅਗੰਮ ਵਾਚਦਾ ਹੈ ਤੂੰ ਉਸ ਨੂੰ ਕਾਠ ਅਤੇ ਸੰਗਲਾਂ ਵਿੱਚ ਪਾਵੇਂ
여호와께서 너로 제사장 여호야다를 대신하여 제사장을 삼아 여호와의 집 유사로 세우심은 무릇 미친 자와 자칭 선지자를 착고에 채우며 칼을 메우게 하심이어늘
27 ੨੭ ਹੁਣ ਤੂੰ ਅੰਨਥੋਥੀ ਯਿਰਮਿਯਾਹ ਨੂੰ ਕਿਉਂ ਨਹੀਂ ਘੁਰਕਿਆ ਜਿਹੜਾ ਤੁਹਾਡੇ ਲਈ ਆਪਣੇ ਆਪ ਨੂੰ ਨਬੀ ਬਣਾ ਬੈਠਾ ਹੈ?
이제 네가 어찌하여 너희 중에 자칭 선지자라 하는 아나돗 사람 예레미야를 책망하지 아니하느냐
28 ੨੮ ਕਿਉਂ ਜੋ ਉਸ ਨੇ ਸਾਨੂੰ ਬਾਬਲ ਵਿੱਚ ਇਹ ਅਖਵਾ ਭੇਜਿਆ ਹੈ ਕਿ ਤੁਹਾਡੀ ਗ਼ੁਲਾਮੀ ਲੰਮੀ ਹੈ। ਤੁਸੀਂ ਘਰ ਬਣਾਓ ਅਤੇ ਵੱਸੋ, ਬਾਗ਼ ਲਓ ਅਤੇ ਉਹ ਦਾ ਫਲ ਖਾਓ
대저 그가 바벨론에 있는 우리에게 편지하기를 때가 오래리니 너희는 집을 짓고 거기 거하며 전원을 만들고 그 열매를 먹으라 하였다 하였느니라
29 ੨੯ ਤਾਂ ਸਫ਼ਨਯਾਹ ਜਾਜਕ ਨੇ ਇਹ ਪੱਤਰੀ ਵਾਚ ਕੇ ਯਿਰਮਿਯਾਹ ਨਬੀ ਦੇ ਕੰਨਾਂ ਵਿੱਚ ਸੁਣਾਇਆ।
제사장 스바냐가 스마야의 글을 선지자 예레미야에게 읽어 들릴때에
30 ੩੦ ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
여호와의 말씀이 예레미야에게 임하여 가라사대
31 ੩੧ ਸਭ ਗ਼ੁਲਾਮਾਂ ਨੂੰ ਅਖਵਾ ਘੱਲ ਕਿ ਯਹੋਵਾਹ ਨਹਲਾਮ ਦੇ ਸ਼ਮਅਯਾਹ ਬਾਰੇ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਸ਼ਮਅਯਾਹ ਨੇ ਤੁਹਾਡੇ ਲਈ ਅਗੰਮ ਵਾਚਿਆ ਅਤੇ ਮੈਂ ਉਹ ਨੂੰ ਨਹੀਂ ਭੇਜਿਆ ਉਸ ਨੇ ਤੁਹਾਨੂੰ ਝੂਠ ਉੱਤੇ ਆਸ ਦੁਆਈ, -
너는 모든 포로에게 글을 보내어 이르기를 여호와께서 느헬람 사람 스마야에 대하여 이같이 말씀하시되 내가 스마야를 보내지 아니하였거늘 그가 너희에게 예언하고 너희로 거짓을 믿게 하였도다
32 ੩੨ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਨਹਲਾਮੀ ਸ਼ਮਅਯਾਹ ਅਤੇ ਉਸ ਦੀ ਨਸਲ ਦੀ ਖ਼ਬਰ ਲੈਂਦਾ ਹਾਂ ਅਤੇ ਉਹ ਦਾ ਕੋਈ ਮਨੁੱਖ ਇਸ ਪਰਜਾ ਵਿੱਚ ਨਾ ਵੱਸੇਗਾ ਜੋ ਉਸ ਭਲਿਆਈ ਨੂੰ ਜਿਹੜੀ ਮੈਂ ਆਪਣੀ ਪਰਜਾ ਨਾਲ ਕਰਾਂਗਾ ਵੇਖੇਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਉਹ ਯਹੋਵਾਹ ਦੇ ਵਿਰੁੱਧ ਬਗਾਵਤ ਬੋਲਿਆ ਹੈ।
그러므로 나 여호와가 이같이 말하노라 보라, 내가 느헬람 사람 스마야와 그 자손을 벌하리니 그가 나 여호와께 패역한 말을 하였음을 인하여 이 백성 중에 거할 그의 사람이 하나도 없을 것이라 내가 내 백성에게 행하려 하는 선한 일을 그가 보지 못하리라 하셨다 하라 여호와의 말이니라

< ਯਿਰਮਿਯਾਹ 29 >