< ਯਿਰਮਿਯਾਹ 29 >
1 ੧ ਇਹ ਉਸ ਪੱਤ੍ਰੀ ਦੀਆਂ ਗੱਲਾਂ ਹਨ ਜਿਹੜੀ ਯਿਰਮਿਯਾਹ ਨਬੀ ਨੇ ਯਰੂਸ਼ਲਮ ਤੋਂ ਗ਼ੁਲਾਮੀ ਦੇ ਰਹਿੰਦੇ ਬਜ਼ੁਰਗਾਂ, ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੂੰ ਘੱਲੀ ਜਿਹਨਾਂ ਨੂੰ ਨਬੂਕਦਨੱਸਰ ਯਰੂਸ਼ਲਮ ਵਿੱਚੋਂ ਬਾਬਲ ਨੂੰ ਗ਼ੁਲਾਮ ਕਰ ਕੇ ਲੈ ਗਿਆ
И вот слова письма, которое пророк Иеремия послал из Иерусалима к остатку старейшин между переселенцами и к священникам, и к пророкам, и ко всему народу, которых Навуходоносор вывел из Иерусалима в Вавилон, -
2 ੨ ਇਸ ਤੋਂ ਪਿੱਛੇ ਕਿ ਯਕਾਨਯਾਹ ਪਾਤਸ਼ਾਹ, ਰਾਜ ਮਾਤਾ, ਤੇ ਖੁਸਰੇ ਤੇ ਸਰਦਾਰ, ਲੁਹਾਰ ਤੇ ਤਰਖਾਣ ਯਹੂਦਾਹ ਤੇ ਯਰੂਸ਼ਲਮ ਵਿੱਚੋਂ ਨਿੱਕਲ ਗਏ ਸਨ
после того, как вышли из Иерусалима царь Иехония и царица и евнухи, князья Иудеи и Иерусалима, и плотники и кузнецы, -
3 ੩ ਉਸ ਨੇ ਸ਼ਾਫਾਨ ਦੇ ਪੁੱਤਰ ਅਲਾਸਾਹ ਅਤੇ ਹਿਲਕੀਯਾਹ ਦੇ ਪੁੱਤਰ ਗਮਰਯਾਹ ਦੇ ਹੱਥੀਂ ਇਹ ਪੱਤ੍ਰੀ ਘੱਲੀ ਜਿਹਨਾਂ ਨੂੰ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਬਾਬਲ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਕੋਲ ਭੇਜਿਆ
через Елеасу, сына Сафанова, и Гемарию, сына Хелкиина, которых Седекия, царь Иудейский, посылал в Вавилон к Навуходоносору, царю Вавилонскому:
4 ੪ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਉਹਨਾਂ ਸਾਰੀਆਂ ਗ਼ੁਲਾਮਾਂ ਨੂੰ ਜਿਹਨਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਗ਼ੁਲਾਮ ਕਰ ਕੇ ਬਾਬਲ ਨੂੰ ਭੇਜਿਆ ਹੈ ਇਸ ਤਰ੍ਹਾਂ ਆਖਦਾ ਹੈ, -
так говорит Господь Саваоф, Бог Израилев, всем пленникам, которых Я переселил из Иерусалима в Вавилон:
5 ੫ ਤੁਸੀਂ ਘਰ ਬਣਾਓ ਅਤੇ ਉਹਨਾਂ ਵਿੱਚ ਵੱਸੋ ਅਤੇ ਬਾਗ਼ ਲਾਓ ਅਤੇ ਉਹਨਾਂ ਦੇ ਮੇਵੇ ਖਾਓ
стройте домы и живите в них, и разводите сады и ешьте плоды их;
6 ੬ ਤੁਸੀਂ ਔਰਤਾਂ ਵਿਆਹੋ ਅਤੇ ਪੁੱਤਰ ਧੀਆਂ ਪੈਦਾ ਕਰੋ ਅਤੇ ਆਪਣੇ ਪੁੱਤਰਾਂ ਲਈ ਔਰਤਾਂ ਵਿਆਹੋ ਅਤੇ ਆਪਣੀਆਂ ਧੀਆਂ ਨੂੰ ਮਨੁੱਖਾਂ ਨੂੰ ਦਿਓ ਕਿ ਉਹ ਪੁੱਤਰ ਧੀਆਂ ਜਣਨ ਅਤੇ ਉੱਥੇ ਤੁਸੀਂ ਵੱਧ ਜੋ ਅਤੇ ਘਟੋ ਨਾ
берите жен и рождайте сыновей и дочерей; и сыновьям своим берите жен и дочерей своих отдавайте в замужество, чтобы они рождали сыновей и дочерей, и размножайтесь там, а не умаляйтесь;
7 ੭ ਅਤੇ ਉਸ ਸ਼ਹਿਰ ਲਈ ਸ਼ਾਂਤੀ ਭਾਲੋ ਜਿੱਥੇ ਮੈਂ ਤੁਹਾਨੂੰ ਗ਼ੁਲਾਮ ਕਰ ਕੇ ਭੇਜਿਆ ਹੈ ਅਤੇ ਉਸ ਦੇ ਕਾਰਨ ਯਹੋਵਾਹ ਅੱਗੇ ਪ੍ਰਾਰਥਨਾ ਕਰੋ ਕਿਉਂ ਜੋ ਉਸ ਦੀ ਸ਼ਾਂਤੀ ਵਿੱਚ ਤੁਹਾਡੀ ਸ਼ਾਂਤੀ ਹੈ
и заботьтесь о благосостоянии города, в который Я переселил вас, и молитесь за него Господу; ибо при благосостоянии его и вам будет мир.
8 ੮ ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਤੁਹਾਨੂੰ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ
Ибо так говорит Господь Саваоф, Бог Израилев: да не обольщают вас пророки ваши, которые среди вас, и гадатели ваши; и не слушайте снов ваших, которые вам снятся;
9 ੯ ਕਿਉਂ ਜੋ ਉਹ ਮੇਰੇ ਨਾਮ ਉੱਤੇ ਝੂਠ ਅਗੰਮ ਵਾਚਦੇ ਹਨ, ਮੈਂ ਉਹਨਾਂ ਨੂੰ ਨਹੀਂ ਭੇਜਿਆ, ਯਹੋਵਾਹ ਦਾ ਵਾਕ ਹੈ।
ложно пророчествуют они вам именем Моим; Я не посылал их, говорит Господь.
10 ੧੦ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਦ ਬਾਬਲ ਲਈ ਸੱਤਰ ਸਾਲ ਪੂਰੇ ਹੋ ਜਾਣਗੇ ਮੈਂ ਤੁਹਾਡੀ ਖ਼ਬਰ ਲਵਾਂਗਾ ਅਤੇ ਮੈਂ ਤੁਹਾਨੂੰ ਇਸ ਸਥਾਨ ਉੱਤੇ ਫਿਰ ਲਿਆ ਕੇ ਆਪਣੀ ਭਲਿਆਈ ਦੀ ਗੱਲ ਪੂਰੀ ਕਰਾਂਗਾ
Ибо так говорит Господь: когда исполнится вам в Вавилоне семьдесят лет, тогда Я посещу вас и исполню доброе слово Мое о вас, чтобы возвратить вас на место сие.
11 ੧੧ ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
Ибо только Я знаю намерения, какие имею о вас, говорит Господь, намерения во благо, а не на зло, чтобы дать вам будущность и надежду.
12 ੧੨ ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ
И воззовете ко Мне, и пойдете и помолитесь Мне, и Я услышу вас;
13 ੧੩ ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ
и взыщете Меня и найдете, если взыщете Меня всем сердцем вашим.
14 ੧੪ ਮੈਂ ਤੁਹਾਨੂੰ ਲੱਭਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਤੁਹਾਡੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਸਾਰਿਆਂ ਥਾਵਾਂ ਵਿੱਚੋਂ ਜਿੱਥੇ ਮੈਂ ਤੁਹਾਨੂੰ ਹੱਕ ਦਿੱਤਾ ਸੀ ਇਕੱਠਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਇਸ ਥਾਂ ਨੂੰ ਮੋੜ ਲਿਆਵਾਂਗਾ ਜਿੱਥੋਂ ਮੈਂ ਤੁਹਾਨੂੰ ਗ਼ੁਲਾਮ ਕਰਵਾਇਆ ਸੀ।
И буду Я найден вами, говорит Господь, и возвращу вас из плена и соберу вас из всех народов и из всех мест, куда Я изгнал вас, говорит Господь, и возвращу вас в то место, откуда переселил вас.
15 ੧੫ ਤੁਸੀਂ ਜੋ ਆਖਿਆ ਹੈ ਕਿ ਯਹੋਵਾਹ ਨੇ ਸਾਡੇ ਲਈ ਬਾਬਲ ਵਿੱਚ ਨਬੀ ਕਾਇਮ ਕੀਤੇ ਹਨ
Вы говорите: “Господь воздвиг нам пророков и в Вавилоне”.
16 ੧੬ ਇਸ ਲਈ ਯਹੋਵਾਹ ਉਸ ਰਾਜਾ ਦੇ ਬਾਰੇ ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਸਾਰੀ ਪਰਜਾ ਦੇ ਬਾਰੇ ਜਿਹੜੀ ਇਸ ਸ਼ਹਿਰ ਵਿੱਚ ਵੱਸਦੀ ਹੈ ਅਤੇ ਤੁਹਾਡੇ ਭਰਾਵਾਂ ਦੇ ਬਾਰੇ ਜਿਹੜੇ ਤੁਹਾਡੇ ਨਾਲ ਗ਼ੁਲਾਮ ਹੋ ਕੇ ਬਾਹਰ ਨਹੀਂ ਗਏ ਇਸ ਤਰ੍ਹਾਂ ਆਖਦਾ ਹੈ,
Так говорит Господь о царе, сидящем на престоле Давидовом, и о всем народе, живущем в городе сем, о братьях ваших, которые не отведены с вами в плен,
17 ੧੭ ਵੇਖੋ, ਮੈਂ ਉਹਨਾਂ ਲਈ ਤਲਵਾਰ, ਕਾਲ ਅਤੇ ਬਵਾ ਨੂੰ ਘੱਲਾਂਗਾ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਉਹਨਾਂ ਨੂੰ ਸੜੀਆਂ ਹੋਈਆਂ ਹੰਜ਼ੀਰਾਂ ਵਾਂਗੂੰ ਬਣਾਵਾਂਗਾ ਜਿਹੜੀਆਂ ਖ਼ਰਾਬ ਹੋਣ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ
так говорит о них Господь Саваоф: вот, Я пошлю на них меч, голод и моровую язву, и сделаю их такими, как негодные смоквы, которых нельзя есть по негодности их;
18 ੧੮ ਮੈਂ ਤਲਵਾਰ, ਕਾਲ ਅਤੇ ਬਵਾ ਨਾਲ ਉਹਨਾਂ ਦਾ ਪਿੱਛਾ ਕਰਾਂਗਾ। ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਇੱਕ ਭੈਅ ਬਣਾਵਾਂਗਾ ਅਤੇ ਉਹ ਉਹਨਾਂ ਸਾਰੀਆਂ ਕੌਮਾਂ ਵਿੱਚ ਜਿਹਨਾਂ ਵਿੱਚ ਮੈਂ ਉਹਨਾਂ ਨੂੰ ਹੱਕ ਦਿਆਂਗਾ ਸਰਾਪ, ਹੌਲ ਅਤੇ ਨੱਕ ਚੜ੍ਹਾਉਣ ਅਤੇ ਨਿੰਦਿਆ ਦਾ ਕਾਰਨ ਹੋਣਗੇ
и буду преследовать их мечом, голодом и моровою язвою, и предам их на озлобление всем царствам земли, на проклятие и ужас, на посмеяние и поругание между всеми народами, куда Я изгоню их,
19 ੧੯ ਇਸ ਲਈ ਜੋ ਉਹਨਾਂ ਮੇਰੀਆਂ ਗੱਲਾਂ ਨਹੀਂ ਸੁਣੀਆਂ, ਯਹੋਵਾਹ ਦਾ ਵਾਕ ਹੈ, ਮੈਂ ਆਪਣੇ ਦਾਸਾਂ, ਆਪਣੇ ਨਬੀਆਂ ਨੂੰ ਉਹਨਾਂ ਕੋਲ ਭੇਜਿਆ ਸਗੋਂ ਜਤਨ ਨਾਲ ਉਹਨਾਂ ਨੂੰ ਭੇਜਿਆ, ਪਰ ਤੁਸੀਂ ਨਾ ਸੁਣਿਆ, ਯਹੋਵਾਹ ਦਾ ਵਾਕ ਹੈ
за то, что они не слушали слов Моих, говорит Господь, с которыми Я посылал к ним рабов Моих, пророков, посылал с раннего утра, но они не слушали, говорит Господь.
20 ੨੦ ਸੋ ਹੇ ਸਾਰੇ ਗੁਲਾਮੋ, ਜਿਹਨਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਬਾਬਲ ਨੂੰ ਭੇਜਿਆ, ਯਹੋਵਾਹ ਦਾ ਬਚਨ ਸੁਣੋ
А вы, все переселенцы, которых Я послал из Иерусалима в Вавилон, слушайте слово Господне:
21 ੨੧ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਕੋਲਾਯਾਹ ਦੇ ਪੁੱਤਰ ਅਹਾਬ ਨੂੰ ਅਤੇ ਮਆਸਯਾਹ ਦੇ ਪੁੱਤਰ ਸਿਦਕੀਯਾਹ ਨੂੰ ਜਿਹੜੇ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਤੁਹਾਡੇ ਵੇਖਦਿਆਂ ਉਹਨਾਂ ਨੂੰ ਮਾਰ ਸੁੱਟੇਗਾ!
так говорит Господь Саваоф, Бог Израилев, об Ахаве, сыне Колии, и о Седекии, сыне Маасеи, которые пророчествуют вам именем Моим ложь: вот, Я предам их в руки Навуходоносора, царя Вавилонского, и он умертвит их пред вашими глазами.
22 ੨੨ ਯਹੂਦਾਹ ਦੇ ਸਾਰੇ ਗ਼ੁਲਾਮਾਂ ਨਾਲ ਜਿਹੜੇ ਬਾਬਲ ਵਿੱਚ ਹਨ ਉਹਨਾਂ ਦੇ ਕਾਰਨ ਇਹ ਸਰਾਪ ਵਰਤਿਆ ਜਾਵੇਗਾ ਕਿ “ਯਹੋਵਾਹ ਤੈਨੂੰ ਸਿਦਕੀਯਾਹ ਅਤੇ ਅਹਾਬ ਵਾਂਗੂੰ ਕਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨੇ ਅੱਗ ਉੱਤੇ ਭੁੰਨ ਸੁੱਟਿਆ!”
И принято будет от них всеми переселенцами Иудейскими, которые в Вавилоне, проклинать так: “да соделает тебе Господь то же, что Седекии и Ахаву”, которых царь Вавилонский изжарил на огне
23 ੨੩ ਕਿਉਂ ਜੋ ਉਹਨਾਂ ਇਸਰਾਏਲ ਵਿੱਚ ਮੂਰਖਪੁਣਾ ਕੀਤਾ ਅਤੇ ਆਪਣੀਆਂ ਗੁਆਂਢੀਆਂ ਦੀਆਂ ਔਰਤਾਂ ਦੇ ਨਾਲ ਵਿਭਚਾਰ ਕੀਤਾ ਅਤੇ ਮੇਰੇ ਨਾਮ ਉੱਤੇ ਝੂਠੀਆਂ ਗੱਲਾਂ ਬੋਲੇ ਜਿਹਨਾਂ ਦਾ ਮੈਂ ਉਹਨਾਂ ਨੂੰ ਹੁਕਮ ਨਹੀਂ ਦਿੱਤਾ ਸੀ। ਮੈਂ ਉਹੋ ਹਾਂ ਜੋ ਜਾਣਦਾ ਹੈ ਅਤੇ ਮੈਂ ਗਵਾਹ ਹਾਂ, ਯਹੋਵਾਹ ਦਾ ਵਾਕ ਹੈ।
за то, что они делали гнусное в Израиле: прелюбодействовали с женами ближних своих и именем Моим говорили ложь, чего Я не повелевал им; Я знаю это, и Я свидетель, говорит Господь.
24 ੨੪ ਤੂੰ ਸ਼ਮਅਯਾਹ ਨਹਲਾਮੀ ਨੂੰ ਆਖ ਕਿ
И Шемаии Нехеламитянину скажи:
25 ੨੫ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਤੂੰ ਆਪਣੇ ਨਾਮ ਉੱਤੇ ਸਾਰੀ ਪਰਜਾ ਨੂੰ ਜਿਹੜੀ ਯਰੂਸ਼ਲਮ ਵਿੱਚ ਹੈ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਅਤੇ ਸਾਰੇ ਜਾਜਕਾਂ ਨੂੰ ਪੱਤਰੀਆਂ ਲਿਖ ਘੱਲੀਆਂ ਹਨ ਕਿ
так говорит Господь Саваоф, Бог Израилев: за то, что ты посылал письма от имени своего ко всему народу, который в Иерусалиме, и к священнику Софонии, сыну Маасеи, и ко всем священникам, и писал:
26 ੨੬ ਯਹੋਵਾਹ ਨੇ ਯਹੋਯਾਦਾ ਜਾਜਕ ਦੇ ਥਾਂ ਤੈਨੂੰ ਜਾਜਕ ਬਣਾ ਦਿੱਤਾ ਭਈ ਯਹੋਵਾਹ ਦੇ ਭਵਨ ਉੱਤੇ ਜ਼ਿੰਮੇਵਾਰੀ ਹੋਵੇ ਅਤੇ ਹਰੇਕ ਜਿਹੜਾ ਕਮਲਪੁਣਾ ਕਰਦਾ ਹੈ ਅਤੇ ਅਗੰਮ ਵਾਚਦਾ ਹੈ ਤੂੰ ਉਸ ਨੂੰ ਕਾਠ ਅਤੇ ਸੰਗਲਾਂ ਵਿੱਚ ਪਾਵੇਂ
“Господь поставил тебя священником вместо священника Иодая, чтобы ты был между блюстителями в доме Господнем за всяким человеком, неистовствующим и пророчествующим, и чтобы ты сажал такого в темницу и в колоду:
27 ੨੭ ਹੁਣ ਤੂੰ ਅੰਨਥੋਥੀ ਯਿਰਮਿਯਾਹ ਨੂੰ ਕਿਉਂ ਨਹੀਂ ਘੁਰਕਿਆ ਜਿਹੜਾ ਤੁਹਾਡੇ ਲਈ ਆਪਣੇ ਆਪ ਨੂੰ ਨਬੀ ਬਣਾ ਬੈਠਾ ਹੈ?
почему же ты не запретишь Иеремии Анафофскому пророчествовать у вас?
28 ੨੮ ਕਿਉਂ ਜੋ ਉਸ ਨੇ ਸਾਨੂੰ ਬਾਬਲ ਵਿੱਚ ਇਹ ਅਖਵਾ ਭੇਜਿਆ ਹੈ ਕਿ ਤੁਹਾਡੀ ਗ਼ੁਲਾਮੀ ਲੰਮੀ ਹੈ। ਤੁਸੀਂ ਘਰ ਬਣਾਓ ਅਤੇ ਵੱਸੋ, ਬਾਗ਼ ਲਓ ਅਤੇ ਉਹ ਦਾ ਫਲ ਖਾਓ
Ибо он и к нам в Вавилон прислал сказать: плен будет продолжителен: стройте домы и живите в них; разводите сады и ешьте плоды их”.
29 ੨੯ ਤਾਂ ਸਫ਼ਨਯਾਹ ਜਾਜਕ ਨੇ ਇਹ ਪੱਤਰੀ ਵਾਚ ਕੇ ਯਿਰਮਿਯਾਹ ਨਬੀ ਦੇ ਕੰਨਾਂ ਵਿੱਚ ਸੁਣਾਇਆ।
Когда Софония священник прочитал это письмо вслух пророка Иеремии,
30 ੩੦ ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
тогда было слово Господне к Иеремии:
31 ੩੧ ਸਭ ਗ਼ੁਲਾਮਾਂ ਨੂੰ ਅਖਵਾ ਘੱਲ ਕਿ ਯਹੋਵਾਹ ਨਹਲਾਮ ਦੇ ਸ਼ਮਅਯਾਹ ਬਾਰੇ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਸ਼ਮਅਯਾਹ ਨੇ ਤੁਹਾਡੇ ਲਈ ਅਗੰਮ ਵਾਚਿਆ ਅਤੇ ਮੈਂ ਉਹ ਨੂੰ ਨਹੀਂ ਭੇਜਿਆ ਉਸ ਨੇ ਤੁਹਾਨੂੰ ਝੂਠ ਉੱਤੇ ਆਸ ਦੁਆਈ, -
пошли ко всем переселенцам сказать: так говорит Господь о Шемаии Нехеламитянине: за то, что Шемаия у вас пророчествует, а Я не посылал его, и обнадеживает вас ложно,
32 ੩੨ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਨਹਲਾਮੀ ਸ਼ਮਅਯਾਹ ਅਤੇ ਉਸ ਦੀ ਨਸਲ ਦੀ ਖ਼ਬਰ ਲੈਂਦਾ ਹਾਂ ਅਤੇ ਉਹ ਦਾ ਕੋਈ ਮਨੁੱਖ ਇਸ ਪਰਜਾ ਵਿੱਚ ਨਾ ਵੱਸੇਗਾ ਜੋ ਉਸ ਭਲਿਆਈ ਨੂੰ ਜਿਹੜੀ ਮੈਂ ਆਪਣੀ ਪਰਜਾ ਨਾਲ ਕਰਾਂਗਾ ਵੇਖੇਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਉਹ ਯਹੋਵਾਹ ਦੇ ਵਿਰੁੱਧ ਬਗਾਵਤ ਬੋਲਿਆ ਹੈ।
за то, так говорит Господь: вот, Я накажу Шемаию Нехеламитянина и племя его; не будет от него человека, живущего среди народа сего, и не увидит он того добра, которое Я сделаю народу Моему, говорит Господь; ибо он говорил вопреки Господу.