< ਯਿਰਮਿਯਾਹ 3 >

1 ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਵਿਭਚਾਰ ਕੀਤਾ, ਤੂੰ ਤਾਂ ਮੇਰੀ ਵੱਲ ਮੁੜੇਂਗੀ? ਯਹੋਵਾਹ ਦਾ ਵਾਕ ਹੈ।
ἐὰν ἐξαποστείλῃ ἀνὴρ τὴν γυναῖκα αὐτοῦ καὶ ἀπέλθῃ ἀπ’ αὐτοῦ καὶ γένηται ἀνδρὶ ἑτέρῳ μὴ ἀνακάμπτουσα ἀνακάμψει πρὸς αὐτὸν ἔτι οὐ μιαινομένη μιανθήσεται ἡ γυνὴ ἐκείνη καὶ σὺ ἐξεπόρνευσας ἐν ποιμέσιν πολλοῖς καὶ ἀνέκαμπτες πρός με λέγει κύριος
2 ਉਚਿਆਈਆਂ ਵੱਲ ਆਪਣੀਆਂ ਅੱਖਾਂ ਚੁੱਕ, ਤੇ ਵੇਖ! ਉਹ ਕਿਹੜਾ ਥਾਂ ਹੈ ਜਿੱਥੇ ਤੂੰ ਭਿੱਟੀ ਨਹੀਂ ਗਈ? ਤੂੰ ਰਾਹਾਂ ਵਿੱਚ ਉਹਨਾਂ ਲਈ ਬੈਠੀ, ਜਿਵੇਂ ਕੋਈ ਅਰਬੀ ਉਜਾੜ ਵਿੱਚ। ਤੂੰ ਆਪਣੇ ਵਿਭਚਾਰ ਤੇ ਬੁਰਿਆਈ ਨਾਲ ਦੇਸ ਨੂੰ ਭਰਿਸ਼ਟ ਕੀਤਾ।
ἆρον εἰς εὐθεῖαν τοὺς ὀφθαλμούς σου καὶ ἰδέ ποῦ οὐχὶ ἐξεφύρθης ἐπὶ ταῖς ὁδοῖς ἐκάθισας αὐτοῖς ὡσεὶ κορώνη ἐρημουμένη καὶ ἐμίανας τὴν γῆν ἐν ταῖς πορνείαις σου καὶ ἐν ταῖς κακίαις σου
3 ਇਸੇ ਲਈ ਝੜ੍ਹੀਆਂ ਵਾਲਾ ਮੀਂਹ ਨਹੀਂ ਪੈਂਦਾ, ਅਤੇ ਆਖਰੀ ਬਰਸਾਤ ਨਹੀਂ ਹੋਈ। ਤੇਰਾ ਮੱਥਾ ਕੰਜਰੀ ਦਾ ਹੈ, ਤੂੰ ਸ਼ਰਮ ਖਾਣ ਤੋਂ ਮੁੱਕਰ ਗਈ।
καὶ ἔσχες ποιμένας πολλοὺς εἰς πρόσκομμα σεαυτῇ ὄψις πόρνης ἐγένετό σοι ἀπηναισχύντησας πρὸς πάντας
4 ਕੀ ਤੂੰ ਹੁਣ ਤੋਂ ਮੈਨੂੰ ਨਾ ਪੁਕਾਰੇਂਗੀ, ਹੇ ਪਿਤਾ, ਤੂੰ ਮੇਰੀ ਜੁਆਨੀ ਦਾ ਸਾਥੀ ਹੈ?
οὐχ ὡς οἶκόν με ἐκάλεσας καὶ πατέρα καὶ ἀρχηγὸν τῆς παρθενίας σου
5 ਕੀ ਉਹ ਦਾ ਗੁੱਸਾ ਸਦਾ ਤੱਕ ਰਹੇਗਾ? ਕੀ ਉਹ ਆਖੀਰ ਤੱਕ ਖਿੱਝਦਾ ਰਹੇਗਾ? ਵੇਖ, ਤੂੰ ਐਉਂ ਤਾਂ ਬੋਲੀ, ਪਰ ਜਿੰਨੀਆਂ ਕਰ ਸਕੀ ਤੂੰ ਬੁਰਿਆਈਆਂ ਕੀਤੀਆਂ।
μὴ διαμενεῖ εἰς τὸν αἰῶνα ἢ διαφυλαχθήσεται εἰς νεῖκος ἰδοὺ ἐλάλησας καὶ ἐποίησας τὰ πονηρὰ ταῦτα καὶ ἠδυνάσθης
6 ਯੋਸ਼ੀਯਾਹ ਰਾਜਾ ਦੇ ਦਿਨਾਂ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਕੀ ਤੂੰ ਵੇਖਿਆ ਜੋ ਵਿਦਰੋਹੀ ਇਸਰਾਏਲ ਨੇ ਕੀਤਾ? ਉਹ ਹਰੇਕ ਉੱਚੇ ਪਰਬਤ ਉੱਤੇ ਅਤੇ ਹਰ ਹਰੇ ਰੁੱਖ ਹੇਠ ਗਈ ਅਤੇ ਉੱਥੇ ਵਿਭਚਾਰ ਕੀਤਾ
καὶ εἶπεν κύριος πρός με ἐν ταῖς ἡμέραις Ιωσια τοῦ βασιλέως εἶδες ἃ ἐποίησέν μοι ἡ κατοικία τοῦ Ισραηλ ἐπορεύθησαν ἐπὶ πᾶν ὄρος ὑψηλὸν καὶ ὑποκάτω παντὸς ξύλου ἀλσώδους καὶ ἐπόρνευσαν ἐκεῖ
7 ਤਾਂ ਮੈਂ ਆਖਿਆ, ਇਹ ਸਭ ਕੁਝ ਕਰਨ ਦੇ ਪਿੱਛੋਂ ਉਹ ਮੇਰੀ ਵੱਲ ਮੁੜੇਗੀ ਪਰ ਉਹ ਨਾ ਮੁੜੀ ਤਾਂ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨੇ ਇਹ ਵੇਖਿਆ
καὶ εἶπα μετὰ τὸ πορνεῦσαι αὐτὴν ταῦτα πάντα πρός με ἀνάστρεψον καὶ οὐκ ἀνέστρεψεν καὶ εἶδεν τὴν ἀσυνθεσίαν αὐτῆς ἡ ἀσύνθετος Ιουδα
8 ਮੈਂ ਇਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਵਿਭਚਾਰ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਵਿਭਚਾਰ ਕੀਤਾ
καὶ εἶδον διότι περὶ πάντων ὧν κατελήμφθη ἐν οἷς ἐμοιχᾶτο ἡ κατοικία τοῦ Ισραηλ καὶ ἐξαπέστειλα αὐτὴν καὶ ἔδωκα αὐτῇ βιβλίον ἀποστασίου εἰς τὰς χεῖρας αὐτῆς καὶ οὐκ ἐφοβήθη ἡ ἀσύνθετος Ιουδα καὶ ἐπορεύθη καὶ ἐπόρνευσεν καὶ αὐτή
9 ਤਾਂ ਇਸ ਤਰ੍ਹਾਂ ਹੋਇਆ ਕਿ ਇਸ ਲਈ ਜੋ ਉਹ ਨੂੰ ਵਿਭਚਾਰ ਇੱਕ ਹਲਕੀ ਚੀਜ਼ ਲੱਗੀ ਤਾਂ ਦੇਸ ਭਰਿਸ਼ਟ ਕੀਤਾ ਗਿਆ ਜਦੋਂ ਉਹ ਨੇ ਪੱਥਰਾਂ ਅਤੇ ਰੁੱਖਾਂ ਨਾਲ ਵਿਭਚਾਰ ਕੀਤਾ!
καὶ ἐγένετο εἰς οὐθὲν ἡ πορνεία αὐτῆς καὶ ἐμοίχευσεν τὸ ξύλον καὶ τὸν λίθον
10 ੧੦ ਇਸ ਸਾਰੇ ਦੇ ਹੁੰਦਿਆਂ ਤੇ ਵੀ ਉਹ ਦੀ ਚਾਲ ਬਾਜ਼ ਭੈਣ ਪੂਰੇ ਦਿਲ ਨਾਲ ਮੇਰੀ ਵੱਲ ਨਾ ਮੁੜੀ ਸਗੋਂ ਮੱਕਾਰੀ ਨਾਲ, ਯਹੋਵਾਹ ਦਾ ਵਾਕ ਹੈ।
καὶ ἐν πᾶσιν τούτοις οὐκ ἐπεστράφη πρός με ἡ ἀσύνθετος Ιουδα ἐξ ὅλης τῆς καρδίας αὐτῆς ἀλλ’ ἐπὶ ψεύδει
11 ੧੧ ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਆਕੀ ਇਸਰਾਏਲ ਨੇ ਚਾਲਬਾਜ਼ ਯਹੂਦਾਹ ਨਾਲੋਂ ਆਪਣੇ ਆਪ ਨੂੰ ਵੱਧ ਧਰਮੀ ਵਿਖਾਇਆ ਹੈ
καὶ εἶπεν κύριος πρός με ἐδικαίωσεν τὴν ψυχὴν αὐτοῦ Ισραηλ ἀπὸ τῆς ἀσυνθέτου Ιουδα
12 ੧੨ ਜਾ, ਉੱਤਰ ਵੱਲ ਇਹਨਾਂ ਗੱਲਾਂ ਦਾ ਪਰਚਾਰ ਕਰ ਅਤੇ ਆਖ, - ਮੁੜ, ਹੇ ਆਕੀ ਇਸਰਾਏਲ, ਯਹੋਵਾਹ ਦਾ ਵਾਕ ਹੈ, ਮੈਂ ਨਹਿਰੀਆਂ ਵੱਟ ਕੇ ਤੈਨੂੰ ਨਾ ਵੇਖਾਂਗਾ, ਮੈਂ ਦਿਆਲੂ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਦਾ ਤੱਕ ਗੁੱਸਾ ਨਹੀਂ ਰੱਖਾਂਗਾ।
πορεύου καὶ ἀνάγνωθι τοὺς λόγους τούτους πρὸς βορρᾶν καὶ ἐρεῖς ἐπιστράφητι πρός με ἡ κατοικία τοῦ Ισραηλ λέγει κύριος καὶ οὐ στηριῶ τὸ πρόσωπόν μου ἐφ’ ὑμᾶς ὅτι ἐλεήμων ἐγώ εἰμι λέγει κύριος καὶ οὐ μηνιῶ ὑμῖν εἰς τὸν αἰῶνα
13 ੧੩ ਨਿਰਾ ਆਪਣੀ ਬੁਰਿਆਈ ਨੂੰ ਮੰਨ ਲੈ, ਕਿ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਪਰਾਧੀ ਹੋਈ, ਅਤੇ ਤੂੰ ਆਪਣੀਆਂ ਮਿਹਰਬਾਨੀਆਂ ਨੂੰ ਓਪਰਿਆਂ ਲਈ, ਹਰ ਹਰੇ ਰੁੱਖ ਦੇ ਹੇਠ ਖਿਲਾਰਿਆ, ਅਤੇ ਮੇਰੀ ਅਵਾਜ਼ ਨਹੀਂ ਸੁਣੀ, ਯਹੋਵਾਹ ਦਾ ਵਾਕ ਹੈ।
πλὴν γνῶθι τὴν ἀδικίαν σου ὅτι εἰς κύριον τὸν θεόν σου ἠσέβησας καὶ διέχεας τὰς ὁδούς σου εἰς ἀλλοτρίους ὑποκάτω παντὸς ξύλου ἀλσώδους τῆς δὲ φωνῆς μου οὐχ ὑπήκουσας λέγει κύριος
14 ੧੪ ਹੇ ਬੇਈਮਾਨ ਪੁੱਤਰੋ, ਮੁੜੋ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡਾ ਮਾਲਕ ਜੋ ਹਾਂ, ਮੈਂ ਤੁਹਾਡੇ ਵਿੱਚੋਂ ਲਵਾਂਗਾ, ਹਰ ਸ਼ਹਿਰ ਵਿੱਚੋਂ ਇੱਕ ਅਤੇ ਹਰ ਟੱਬਰ ਵਿੱਚੋਂ ਦੋ, ਅਤੇ ਮੈਂ ਤੁਹਾਨੂੰ ਸੀਯੋਨ ਵਿੱਚ ਲਿਆਵਾਂਗਾ।
ἐπιστράφητε υἱοὶ ἀφεστηκότες λέγει κύριος διότι ἐγὼ κατακυριεύσω ὑμῶν καὶ λήμψομαι ὑμᾶς ἕνα ἐκ πόλεως καὶ δύο ἐκ πατριᾶς καὶ εἰσάξω ὑμᾶς εἰς Σιων
15 ੧੫ ਮੈਂ ਤੁਹਾਨੂੰ ਆਪਣੇ ਦਿਲ ਦੇ ਅਨੁਸਾਰ ਆਜੜੀ ਦਿਆਂਗਾ ਜਿਹੜੇ ਤੁਹਾਨੂੰ ਗਿਆਨ ਅਤੇ ਸਮਝ ਨਾਲ ਚਾਰਨਗੇ
καὶ δώσω ὑμῖν ποιμένας κατὰ τὴν καρδίαν μου καὶ ποιμανοῦσιν ὑμᾶς ποιμαίνοντες μετ’ ἐπιστήμης
16 ੧੬ ਇਸ ਤਰ੍ਹਾਂ ਹੋਵੇਗਾ ਕਿ ਜਦ ਤੁਸੀਂ ਉਸ ਦੇਸ ਵਿੱਚ ਵੱਧ ਜਾਓਗੇ ਅਤੇ ਬਹੁਤ ਹੋ ਜਾਓਗੇ ਉਹਨਾਂ ਵਿੱਚ, ਯਹੋਵਾਹ ਦਾ ਵਾਕ ਹੈ, ਉਹ ਫਿਰ ਨਾ ਆਖਣਗੇ “ਯਹੋਵਾਹ ਦੇ ਨੇਮ ਦਾ ਸੰਦੂਕ,” ਨਾ ਉਹ ਉਹਨਾਂ ਦੇ ਮਨ ਵਿੱਚ ਆਵੇਗਾ, ਨਾ ਉਹ ਨੂੰ ਚੇਤੇ ਕਰਨਗੇ, ਨਾ ਉਹ ਦੀ ਦੇਖਭਾਲ ਕਰਨਗੇ, ਨਾ ਉਹ ਫਿਰ ਬਣਾਇਆ ਜਾਵੇਗਾ
καὶ ἔσται ἐὰν πληθυνθῆτε καὶ αὐξηθῆτε ἐπὶ τῆς γῆς ἐν ταῖς ἡμέραις ἐκείναις λέγει κύριος οὐκ ἐροῦσιν ἔτι κιβωτὸς διαθήκης ἁγίου Ισραηλ οὐκ ἀναβήσεται ἐπὶ καρδίαν οὐκ ὀνομασθήσεται οὐδὲ ἐπισκεφθήσεται καὶ οὐ ποιηθήσεται ἔτι
17 ੧੭ ਉਸ ਵੇਲੇ ਉਹ ਯਰੂਸ਼ਲਮ ਨੂੰ “ਯਹੋਵਾਹ ਦਾ ਸਿੰਘਾਸਣ” ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ। ਉਹ ਫਿਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ
ἐν ταῖς ἡμέραις ἐκείναις καὶ ἐν τῷ καιρῷ ἐκείνῳ καλέσουσιν τὴν Ιερουσαλημ θρόνος κυρίου καὶ συναχθήσονται εἰς αὐτὴν πάντα τὰ ἔθνη καὶ οὐ πορεύσονται ἔτι ὀπίσω τῶν ἐνθυμημάτων τῆς καρδίας αὐτῶν τῆς πονηρᾶς
18 ੧੮ ਉਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਉਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਉਹਨਾਂ ਦੇ ਪਿਓ ਦਾਦਿਆਂ ਨੂੰ ਮਿਲਖ਼ ਵਿੱਚ ਦਿੱਤਾ।
ἐν ταῖς ἡμέραις ἐκείναις συνελεύσονται οἶκος Ιουδα ἐπὶ τὸν οἶκον τοῦ Ισραηλ καὶ ἥξουσιν ἐπὶ τὸ αὐτὸ ἀπὸ γῆς βορρᾶ καὶ ἀπὸ πασῶν τῶν χωρῶν ἐπὶ τὴν γῆν ἣν κατεκληρονόμησα τοὺς πατέρας αὐτῶν
19 ੧੯ ਮੈਂ ਤਾਂ ਆਖਿਆ ਸੀ, - ਮੈਂ ਕਿਵੇਂ ਤੈਨੂੰ ਆਪਣੇ ਪੁੱਤਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ਼! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ।
καὶ ἐγὼ εἶπα γένοιτο κύριε ὅτι τάξω σε εἰς τέκνα καὶ δώσω σοι γῆν ἐκλεκτὴν κληρονομίαν θεοῦ παντοκράτορος ἐθνῶν καὶ εἶπα πατέρα καλέσετέ με καὶ ἀπ’ ἐμοῦ οὐκ ἀποστραφήσεσθε
20 ੨੦ ਸੱਚ-ਮੁੱਚ ਜਿਵੇਂ ਕੋਈ ਔਰਤ ਆਪਣੇ ਪਤੀ ਨਾਲ ਬੇਈਮਾਨੀ ਕਰਦੀ ਹੈ, ਹੇ ਇਸਰਾਏਲ ਦੇ ਘਰਾਣੇ, ਤਿਵੇਂ ਹੀ ਤੁਸੀਂ ਮੇਰੇ ਨਾਲ ਬੇਈਮਾਨੀ ਕੀਤੀ, ਯਹੋਵਾਹ ਦਾ ਵਾਕ ਹੈ।
πλὴν ὡς ἀθετεῖ γυνὴ εἰς τὸν συνόντα αὐτῇ οὕτως ἠθέτησεν εἰς ἐμὲ οἶκος Ισραηλ λέγει κύριος
21 ੨੧ ਉਚਿਆਈਆਂ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤਰਾਂ ਦੇ ਰੋਣ ਅਤੇ ਤਰਲਿਆਂ ਦੀ, ਉਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲਾ ਦਿੱਤਾ।
φωνὴ ἐκ χειλέων ἠκούσθη κλαυθμοῦ καὶ δεήσεως υἱῶν Ισραηλ ὅτι ἠδίκησαν ἐν ταῖς ὁδοῖς αὐτῶν ἐπελάθοντο θεοῦ ἁγίου αὐτῶν
22 ੨੨ ਹੇ ਫਿਰਤੂ ਪੁੱਤਰੋ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ-ਦਾਰੂ ਕਰਾਂਗਾ। ਵੇਖ, ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ।
ἐπιστράφητε υἱοὶ ἐπιστρέφοντες καὶ ἰάσομαι τὰ συντρίμματα ὑμῶν ἰδοὺ δοῦλοι ἡμεῖς ἐσόμεθά σοι ὅτι σὺ κύριος ὁ θεὸς ἡμῶν εἶ
23 ੨੩ ਸੱਚ-ਮੁੱਚ ਟਿੱਲਿਆਂ ਅਤੇ ਪਹਾੜਾਂ ਦਾ ਰੌਲ਼ਾ ਧੋਖਾ ਹੈ, ਪਰ ਸੱਚ-ਮੁੱਚ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ।
ὄντως εἰς ψεῦδος ἦσαν οἱ βουνοὶ καὶ ἡ δύναμις τῶν ὀρέων πλὴν διὰ κυρίου θεοῦ ἡμῶν ἡ σωτηρία τοῦ Ισραηλ
24 ੨੪ ਪਰ ਉਸ ਘਿਣਾਉਣੀ ਵਸਤੂ ਨੇ ਸਾਡੀ ਜੁਆਨੀ ਤੋਂ ਲੈ ਕੇ ਸਾਡੇ ਪੁਰਖਿਆਂ ਦੀ ਮਿਹਨਤ ਨੂੰ ਅਤੇ ਉਹਨਾਂ ਦੀਆਂ ਇੱਜੜਾਂ ਅਤੇ ਉਹਨਾਂ ਦਿਆਂ ਚੌਣਿਆਂ ਅਤੇ ਉਹਨਾਂ ਦਿਆਂ ਪੁੱਤਰਾਂ ਧੀਆਂ ਨੂੰ ਭੱਖ ਲਿਆ ਹੈ
ἡ δὲ αἰσχύνη κατανάλωσεν τοὺς μόχθους τῶν πατέρων ἡμῶν ἀπὸ νεότητος ἡμῶν τὰ πρόβατα αὐτῶν καὶ τοὺς μόσχους αὐτῶν καὶ τοὺς υἱοὺς αὐτῶν καὶ τὰς θυγατέρας αὐτῶν
25 ੨੫ ਅਸੀਂ ਆਪਣੀ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸੀਂ ਤੇ ਸਾਡੇ ਪੁਰਖਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੱਕ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।
ἐκοιμήθημεν ἐν τῇ αἰσχύνῃ ἡμῶν καὶ ἐπεκάλυψεν ἡμᾶς ἡ ἀτιμία ἡμῶν διότι ἔναντι τοῦ θεοῦ ἡμῶν ἡμάρτομεν ἡμεῖς καὶ οἱ πατέρες ἡμῶν ἀπὸ νεότητος ἡμῶν ἕως τῆς ἡμέρας ταύτης καὶ οὐχ ὑπηκούσαμεν τῆς φωνῆς κυρίου τοῦ θεοῦ ἡμῶν

< ਯਿਰਮਿਯਾਹ 3 >