< ਯਿਰਮਿਯਾਹ 3 >
1 ੧ ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਵਿਭਚਾਰ ਕੀਤਾ, ਤੂੰ ਤਾਂ ਮੇਰੀ ਵੱਲ ਮੁੜੇਂਗੀ? ਯਹੋਵਾਹ ਦਾ ਵਾਕ ਹੈ।
世にいへるあり人もしその妻をいださんに去りゆきてほかの人の妻とならば其夫ふたたび彼に歸るべけんやさすれば其地はおほいに汚れざらんや汝はおほくの者と姦淫を行へりされど汝われに皈れよとヱホバいひ給ふ
2 ੨ ਉਚਿਆਈਆਂ ਵੱਲ ਆਪਣੀਆਂ ਅੱਖਾਂ ਚੁੱਕ, ਤੇ ਵੇਖ! ਉਹ ਕਿਹੜਾ ਥਾਂ ਹੈ ਜਿੱਥੇ ਤੂੰ ਭਿੱਟੀ ਨਹੀਂ ਗਈ? ਤੂੰ ਰਾਹਾਂ ਵਿੱਚ ਉਹਨਾਂ ਲਈ ਬੈਠੀ, ਜਿਵੇਂ ਕੋਈ ਅਰਬੀ ਉਜਾੜ ਵਿੱਚ। ਤੂੰ ਆਪਣੇ ਵਿਭਚਾਰ ਤੇ ਬੁਰਿਆਈ ਨਾਲ ਦੇਸ ਨੂੰ ਭਰਿਸ਼ਟ ਕੀਤਾ।
汝目をあげてもろもろの童山をみよ姦淫を行はざる所はいづこにあるや汝は曠野にをるアラビヤ人の爲すがごとく路に坐して人をまてり汝は姦淫と惡をもて此地を汚せり
3 ੩ ਇਸੇ ਲਈ ਝੜ੍ਹੀਆਂ ਵਾਲਾ ਮੀਂਹ ਨਹੀਂ ਪੈਂਦਾ, ਅਤੇ ਆਖਰੀ ਬਰਸਾਤ ਨਹੀਂ ਹੋਈ। ਤੇਰਾ ਮੱਥਾ ਕੰਜਰੀ ਦਾ ਹੈ, ਤੂੰ ਸ਼ਰਮ ਖਾਣ ਤੋਂ ਮੁੱਕਰ ਗਈ।
この故に雨はとどめられ春の雨はふらざりし然れど汝娼妓の額あれば肯て恥ず
4 ੪ ਕੀ ਤੂੰ ਹੁਣ ਤੋਂ ਮੈਨੂੰ ਨਾ ਪੁਕਾਰੇਂਗੀ, ਹੇ ਪਿਤਾ, ਤੂੰ ਮੇਰੀ ਜੁਆਨੀ ਦਾ ਸਾਥੀ ਹੈ?
汝いまより我を呼ていはざらんや我父よ汝はわが少時の交友なり
5 ੫ ਕੀ ਉਹ ਦਾ ਗੁੱਸਾ ਸਦਾ ਤੱਕ ਰਹੇਗਾ? ਕੀ ਉਹ ਆਖੀਰ ਤੱਕ ਖਿੱਝਦਾ ਰਹੇਗਾ? ਵੇਖ, ਤੂੰ ਐਉਂ ਤਾਂ ਬੋਲੀ, ਪਰ ਜਿੰਨੀਆਂ ਕਰ ਸਕੀ ਤੂੰ ਬੁਰਿਆਈਆਂ ਕੀਤੀਆਂ।
窮なくその怒を含まんや恒に之を存たんやと視よ汝はかくいへど力をきはめて惡を爲すなり
6 ੬ ਯੋਸ਼ੀਯਾਹ ਰਾਜਾ ਦੇ ਦਿਨਾਂ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਕੀ ਤੂੰ ਵੇਖਿਆ ਜੋ ਵਿਦਰੋਹੀ ਇਸਰਾਏਲ ਨੇ ਕੀਤਾ? ਉਹ ਹਰੇਕ ਉੱਚੇ ਪਰਬਤ ਉੱਤੇ ਅਤੇ ਹਰ ਹਰੇ ਰੁੱਖ ਹੇਠ ਗਈ ਅਤੇ ਉੱਥੇ ਵਿਭਚਾਰ ਕੀਤਾ
ヨシヤ王のときヱホバまた我にいひ給ひけるは汝そむけるイスラエルのなせしことを見しや彼はすべての高山にのぼりすべての靑木の下にゆきて其處に姦淫を行へり
7 ੭ ਤਾਂ ਮੈਂ ਆਖਿਆ, ਇਹ ਸਭ ਕੁਝ ਕਰਨ ਦੇ ਪਿੱਛੋਂ ਉਹ ਮੇਰੀ ਵੱਲ ਮੁੜੇਗੀ ਪਰ ਉਹ ਨਾ ਮੁੜੀ ਤਾਂ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨੇ ਇਹ ਵੇਖਿਆ
彼このすべての事を爲せしのち我かれに汝われに歸れと言しかどもわれに歸らざりき其悖れる姊妹なるユダ之を見たり
8 ੮ ਮੈਂ ਇਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਵਿਭਚਾਰ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਵਿਭਚਾਰ ਕੀਤਾ
我に背けるイスラエル姦淫をなせしにより我かれを出して離緣状をあたへたれどその悖れる姊妹なるユダは懼れずして往て姦淫を行ふ我これを見る
9 ੯ ਤਾਂ ਇਸ ਤਰ੍ਹਾਂ ਹੋਇਆ ਕਿ ਇਸ ਲਈ ਜੋ ਉਹ ਨੂੰ ਵਿਭਚਾਰ ਇੱਕ ਹਲਕੀ ਚੀਜ਼ ਲੱਗੀ ਤਾਂ ਦੇਸ ਭਰਿਸ਼ਟ ਕੀਤਾ ਗਿਆ ਜਦੋਂ ਉਹ ਨੇ ਪੱਥਰਾਂ ਅਤੇ ਰੁੱਖਾਂ ਨਾਲ ਵਿਭਚਾਰ ਕੀਤਾ!
また其姦淫の噪をもてこの地を汚し且石と木とに姦淫を行へり
10 ੧੦ ਇਸ ਸਾਰੇ ਦੇ ਹੁੰਦਿਆਂ ਤੇ ਵੀ ਉਹ ਦੀ ਚਾਲ ਬਾਜ਼ ਭੈਣ ਪੂਰੇ ਦਿਲ ਨਾਲ ਮੇਰੀ ਵੱਲ ਨਾ ਮੁੜੀ ਸਗੋਂ ਮੱਕਾਰੀ ਨਾਲ, ਯਹੋਵਾਹ ਦਾ ਵਾਕ ਹੈ।
此諸の事あるも仍其悖れる姊妹なるユダは眞心をもて我にかへらず僞れるのみとヱホバいひたまふ
11 ੧੧ ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਆਕੀ ਇਸਰਾਏਲ ਨੇ ਚਾਲਬਾਜ਼ ਯਹੂਦਾਹ ਨਾਲੋਂ ਆਪਣੇ ਆਪ ਨੂੰ ਵੱਧ ਧਰਮੀ ਵਿਖਾਇਆ ਹੈ
ヱホバまた我にいひたまひけるは背けるイスラエルは悖れるユダよりも自己を義とす
12 ੧੨ ਜਾ, ਉੱਤਰ ਵੱਲ ਇਹਨਾਂ ਗੱਲਾਂ ਦਾ ਪਰਚਾਰ ਕਰ ਅਤੇ ਆਖ, - ਮੁੜ, ਹੇ ਆਕੀ ਇਸਰਾਏਲ, ਯਹੋਵਾਹ ਦਾ ਵਾਕ ਹੈ, ਮੈਂ ਨਹਿਰੀਆਂ ਵੱਟ ਕੇ ਤੈਨੂੰ ਨਾ ਵੇਖਾਂਗਾ, ਮੈਂ ਦਿਆਲੂ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਦਾ ਤੱਕ ਗੁੱਸਾ ਨਹੀਂ ਰੱਖਾਂਗਾ।
汝ゆきて北にむかひ此言を宣ていふべしヱホバいひたまふ背けるイスラエルよ歸れわれ怒の面を汝らにむけじわれは矜恤ある者なり怒を限なく含みをることあらじとヱホバいひたまふ
13 ੧੩ ਨਿਰਾ ਆਪਣੀ ਬੁਰਿਆਈ ਨੂੰ ਮੰਨ ਲੈ, ਕਿ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਪਰਾਧੀ ਹੋਈ, ਅਤੇ ਤੂੰ ਆਪਣੀਆਂ ਮਿਹਰਬਾਨੀਆਂ ਨੂੰ ਓਪਰਿਆਂ ਲਈ, ਹਰ ਹਰੇ ਰੁੱਖ ਦੇ ਹੇਠ ਖਿਲਾਰਿਆ, ਅਤੇ ਮੇਰੀ ਅਵਾਜ਼ ਨਹੀਂ ਸੁਣੀ, ਯਹੋਵਾਹ ਦਾ ਵਾਕ ਹੈ।
汝ただ汝の罪を認はせそは汝の神ヱホバにそむき經めぐりてすべての靑木の下にて異邦人にゆき汝等わが聲をきかざればなりとヱホバいひ給ふ
14 ੧੪ ਹੇ ਬੇਈਮਾਨ ਪੁੱਤਰੋ, ਮੁੜੋ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡਾ ਮਾਲਕ ਜੋ ਹਾਂ, ਮੈਂ ਤੁਹਾਡੇ ਵਿੱਚੋਂ ਲਵਾਂਗਾ, ਹਰ ਸ਼ਹਿਰ ਵਿੱਚੋਂ ਇੱਕ ਅਤੇ ਹਰ ਟੱਬਰ ਵਿੱਚੋਂ ਦੋ, ਅਤੇ ਮੈਂ ਤੁਹਾਨੂੰ ਸੀਯੋਨ ਵਿੱਚ ਲਿਆਵਾਂਗਾ।
ヱホバいひたまふ背ける衆子よ我にかへれそはわれ汝等を娶ればなりわれ邑より一人支派より二人を取りて汝等をシオンにつれゆかん
15 ੧੫ ਮੈਂ ਤੁਹਾਨੂੰ ਆਪਣੇ ਦਿਲ ਦੇ ਅਨੁਸਾਰ ਆਜੜੀ ਦਿਆਂਗਾ ਜਿਹੜੇ ਤੁਹਾਨੂੰ ਗਿਆਨ ਅਤੇ ਸਮਝ ਨਾਲ ਚਾਰਨਗੇ
われ我心に合ふ牧者を汝等にあたへん彼等は知識と明哲をもて汝等を養ふべし
16 ੧੬ ਇਸ ਤਰ੍ਹਾਂ ਹੋਵੇਗਾ ਕਿ ਜਦ ਤੁਸੀਂ ਉਸ ਦੇਸ ਵਿੱਚ ਵੱਧ ਜਾਓਗੇ ਅਤੇ ਬਹੁਤ ਹੋ ਜਾਓਗੇ ਉਹਨਾਂ ਵਿੱਚ, ਯਹੋਵਾਹ ਦਾ ਵਾਕ ਹੈ, ਉਹ ਫਿਰ ਨਾ ਆਖਣਗੇ “ਯਹੋਵਾਹ ਦੇ ਨੇਮ ਦਾ ਸੰਦੂਕ,” ਨਾ ਉਹ ਉਹਨਾਂ ਦੇ ਮਨ ਵਿੱਚ ਆਵੇਗਾ, ਨਾ ਉਹ ਨੂੰ ਚੇਤੇ ਕਰਨਗੇ, ਨਾ ਉਹ ਦੀ ਦੇਖਭਾਲ ਕਰਨਗੇ, ਨਾ ਉਹ ਫਿਰ ਬਣਾਇਆ ਜਾਵੇਗਾ
ヱホバいひたまふ汝等地に增して多くならんときは人々復ヱホバの契約の櫃といはず之を想ひいでず之を憶えずこれを尋ねずこれを作らざるべし
17 ੧੭ ਉਸ ਵੇਲੇ ਉਹ ਯਰੂਸ਼ਲਮ ਨੂੰ “ਯਹੋਵਾਹ ਦਾ ਸਿੰਘਾਸਣ” ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ। ਉਹ ਫਿਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ
その時ヱルサレムはヱホバの座位と稱へられ萬國の民ここに集るべし即ちヱホバの名によりてヱルサレムに集り重て其惡き心の剛愎なるにしたがひて行まざるべし
18 ੧੮ ਉਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਉਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਉਹਨਾਂ ਦੇ ਪਿਓ ਦਾਦਿਆਂ ਨੂੰ ਮਿਲਖ਼ ਵਿੱਚ ਦਿੱਤਾ।
その時ユダの家はイスラエルの家とともに行みて北の地よりいで我汝らの先祖たちに與へて嗣しめし地に偕にきたるべし
19 ੧੯ ਮੈਂ ਤਾਂ ਆਖਿਆ ਸੀ, - ਮੈਂ ਕਿਵੇਂ ਤੈਨੂੰ ਆਪਣੇ ਪੁੱਤਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ਼! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ।
我いへり嗚呼われいかにして汝を諸子の中に置き萬國の中にて最も美しき產業なる此美地を汝にあたへんと我またいへり汝われを我父とよび亦我を離れざるべしと
20 ੨੦ ਸੱਚ-ਮੁੱਚ ਜਿਵੇਂ ਕੋਈ ਔਰਤ ਆਪਣੇ ਪਤੀ ਨਾਲ ਬੇਈਮਾਨੀ ਕਰਦੀ ਹੈ, ਹੇ ਇਸਰਾਏਲ ਦੇ ਘਰਾਣੇ, ਤਿਵੇਂ ਹੀ ਤੁਸੀਂ ਮੇਰੇ ਨਾਲ ਬੇਈਮਾਨੀ ਕੀਤੀ, ਯਹੋਵਾਹ ਦਾ ਵਾਕ ਹੈ।
然にイスラエルの家よ妻の誓に違きてその夫を棄るがごとく汝等われに背けりとヱホバいひたまふ
21 ੨੧ ਉਚਿਆਈਆਂ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤਰਾਂ ਦੇ ਰੋਣ ਅਤੇ ਤਰਲਿਆਂ ਦੀ, ਉਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲਾ ਦਿੱਤਾ।
聲山のうへに聞ゆ是はイスラエルの民の悲み祈るなり蓋彼等まがれる途にあゆみ其神ヱホバを忘るればなり
22 ੨੨ ਹੇ ਫਿਰਤੂ ਪੁੱਤਰੋ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ-ਦਾਰੂ ਕਰਾਂਗਾ। ਵੇਖ, ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ।
背ける諸子よ我に歸れわれ汝の退違をいやさん/視よ我儕なんぢに到る汝はわれらの神ヱホバなればなり
23 ੨੩ ਸੱਚ-ਮੁੱਚ ਟਿੱਲਿਆਂ ਅਤੇ ਪਹਾੜਾਂ ਦਾ ਰੌਲ਼ਾ ਧੋਖਾ ਹੈ, ਪਰ ਸੱਚ-ਮੁੱਚ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ।
信に諸の岡とおほくの山に救を望むはいたづらなり誠にイスラエルの救はわれらの神ヱホバにあり
24 ੨੪ ਪਰ ਉਸ ਘਿਣਾਉਣੀ ਵਸਤੂ ਨੇ ਸਾਡੀ ਜੁਆਨੀ ਤੋਂ ਲੈ ਕੇ ਸਾਡੇ ਪੁਰਖਿਆਂ ਦੀ ਮਿਹਨਤ ਨੂੰ ਅਤੇ ਉਹਨਾਂ ਦੀਆਂ ਇੱਜੜਾਂ ਅਤੇ ਉਹਨਾਂ ਦਿਆਂ ਚੌਣਿਆਂ ਅਤੇ ਉਹਨਾਂ ਦਿਆਂ ਪੁੱਤਰਾਂ ਧੀਆਂ ਨੂੰ ਭੱਖ ਲਿਆ ਹੈ
羞恥はわれらの幼時より我儕の先祖の產業すなはち其多の羊とそのおほくの牛および其子その女を呑盡せり
25 ੨੫ ਅਸੀਂ ਆਪਣੀ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸੀਂ ਤੇ ਸਾਡੇ ਪੁਰਖਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੱਕ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।
われらは羞恥に臥し我らは恥辱に覆はるべしそは我儕とわれらの列祖は我らの幼時より今日にいたるまで罪をわれらの神ヱホバに犯し我儕の神ヱホバの聲に遵はざればなり