< ਯਿਰਮਿਯਾਹ 30 >

1 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਕਿ
הַדָּבָר֙ אֲשֶׁ֣ר הָיָ֣ה אֶֽל־יִרְמְיָ֔הוּ מֵאֵ֥ת יְהוָ֖ה לֵאמֹֽר׃
2 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਆਖੀਆਂ ਹਨ, ਪੋਥੀ ਵਿੱਚ ਲਿਖ ਲੈ
כֹּֽה־אָמַ֧ר יְהוָ֛ה אֱלֹהֵ֥י יִשְׂרָאֵ֖ל לֵאמֹ֑ר כְּתָב־לְךָ֗ אֵ֧ת כָּל־הַדְּבָרִ֛ים אֲשֶׁר־דִּבַּ֥רְתִּי אֵלֶ֖יךָ אֶל־סֵֽפֶר׃
3 ਕਿਉਂ ਜੋ, ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਆਪਣੀ ਪਰਜਾ ਇਸਰਾਏਲ ਅਤੇ ਯਹੂਦਾਹ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਆਖਦਾ ਹੈ, ਅਤੇ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਮੋੜ ਲਿਆਵਾਂਗਾ ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਉਹ ਦੇ ਉੱਤੇ ਉਹ ਕਬਜ਼ਾ ਕਰਨਗੇ।
כִּ֠י הִנֵּ֨ה יָמִ֤ים בָּאִים֙ נְאֻם־יְהוָ֔ה וְ֠שַׁבְתִּי אֶת־שְׁב֨וּת עַמִּ֧י יִשְׂרָאֵ֛ל וִֽיהוּדָ֖ה אָמַ֣ר יְהוָ֑ה וַהֲשִׁבֹתִ֗ים אֶל־הָאָ֛רֶץ אֲשֶׁר־נָתַ֥תִּי לַאֲבֹותָ֖ם וִֽירֵשֽׁוּהָ׃ פ
4 ਇਹ ਉਹ ਗੱਲਾਂ ਹਨ ਜਿਹੜੀਆਂ ਯਹੋਵਾਹ ਇਸਰਾਏਲ ਦੇ ਬਾਰੇ ਅਤੇ ਯਹੂਦਾਹ ਦੇ ਬਾਰੇ ਬੋਲਿਆ ਹੈ, -
וְאֵ֣לֶּה הַדְּבָרִ֗ים אֲשֶׁ֨ר דִּבֶּ֧ר יְהוָ֛ה אֶל־יִשְׂרָאֵ֖ל וְאֶל־יְהוּדָֽה׃
5 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਅਸੀਂ ਧੜਕਣ ਦੀ ਅਵਾਜ਼ ਸੁਣੀ, ਭੈਅ ਦੀ, ਅਤੇ ਕੋਈ ਸ਼ਾਂਤੀ ਨਹੀਂ।
כִּי־כֹה֙ אָמַ֣ר יְהוָ֔ה קֹ֥ול חֲרָדָ֖ה שָׁמָ֑עְנוּ פַּ֖חַד וְאֵ֥ין שָׁלֹֽום׃
6 ਹੁਣ ਤੁਸੀਂ ਪੁੱਛੋ ਅਤੇ ਤੁਸੀਂ ਵੇਖੋ, ਕੀ ਕਿਸੇ ਨਰ ਨੂੰ ਬੱਚਾ ਜੰਮ ਸਕਦਾ ਹੈ? ਮੈਂ ਕਿਉਂ ਹਰੇਕ ਮਰਦ ਨੂੰ ਦੇਖਦਾ ਹਾਂ ਕਿ ਉਸ ਆਪਣੇ ਹੇਠ ਆਪਣੀਆਂ ਢਾਕਾਂ ਉੱਤੇ ਜਣਨ ਵਾਲੀ ਵਾਂਗੂੰ ਰੱਖੇ ਹੋਏ ਹਨ? ਕਿਉਂ ਸਾਰੀਆਂ ਦੇ ਮੂੰਹ ਪੀਲੇ ਪੈ ਗਏ ਹਨ?
שַׁאֲלוּ־נָ֣א וּרְא֔וּ אִם־יֹלֵ֖ד זָכָ֑ר מַדּוּעַ֩ רָאִ֨יתִי כָל־גֶּ֜בֶר יָדָ֤יו עַל־חֲלָצָיו֙ כַּיֹּ֣ולֵדָ֔ה וְנֶהֶפְכ֥וּ כָל־פָּנִ֖ים לְיֵרָקֹֽון׃
7 ਹਾਏ! ਉਹ ਦਿਨ ਐਡਾ ਵੱਡਾ ਹੈ, ਕਿ ਉਹ ਦੇ ਜਿਹਾ ਹੋਰ ਹੈ ਨਹੀਂ! ਇਹ ਯਾਕੂਬ ਦੇ ਦੁੱਖ ਦਾ ਵੇਲਾ ਹੈ, ਤਾਂ ਵੀ ਉਹ ਇਸ ਵਿੱਚੋਂ ਬਚ ਜਾਵੇਗਾ।
הֹ֗וי כִּ֥י גָדֹ֛ול הַיֹּ֥ום הַה֖וּא מֵאַ֣יִן כָּמֹ֑הוּ וְעֵֽת־צָרָ֥ה הִיא֙ לְיַֽעֲקֹ֔ב וּמִמֶּ֖נָּה יִוָּשֵֽׁעַ׃
8 ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਤੇਰੀ ਧੌਣ ਉੱਤੋਂ ਉਹ ਦਾ ਜੂਲਾ ਭੰਨ ਸੁੱਟਾਂਗਾ, ਮੈਂ ਤੇਰੇ ਬੰਧਣ ਖੋਲ੍ਹ ਦਿਆਂਗਾ, ਅਤੇ ਓਪਰੇ ਫੇਰ ਉਹ ਦੇ ਕੋਲੋਂ ਟਹਿਲ ਨਾ ਕਰਾਉਣਗੇ।
וְהָיָה֩ בַיֹּ֨ום הַה֜וּא נְאֻ֣ם ׀ יְהוָ֣ה צְבָאֹ֗ות אֶשְׁבֹּ֤ר עֻלֹּו֙ מֵעַ֣ל צַוָּארֶ֔ךָ וּמֹוסְרֹותֶ֖יךָ אֲנַתֵּ֑ק וְלֹא־יַעַבְדוּ־בֹ֥ו עֹ֖וד זָרִֽים׃
9 ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ, ਅਤੇ ਦਾਊਦ ਆਪਣੇ ਰਾਜਾ ਦੀ, ਜਿਹ ਨੂੰ ਮੈਂ ਉਹਨਾਂ ਲਈ ਖੜਾ ਕਰਾਂਗਾ ਟਹਿਲ ਕਰਨਗੇ।
וְעָ֣בְד֔וּ אֵ֖ת יְהוָ֣ה אֱלֹֽהֵיהֶ֑ם וְאֵת֙ דָּוִ֣ד מַלְכָּ֔ם אֲשֶׁ֥ר אָקִ֖ים לָהֶֽם׃ ס
10 ੧੦ ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ, ਤੂੰ ਨਾ ਘਬਰਾ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਉਹਨਾਂ ਦੀ ਗ਼ੁਲਾਮੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਾਮ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ।
וְאַתָּ֡ה אַל־תִּירָא֩ עַבְדִּ֨י יַעֲקֹ֤ב נְאֻם־יְהֹוָה֙ וְאַל־תֵּחַ֣ת יִשְׂרָאֵ֔ל כִּ֠י הִנְנִ֤י מֹושִֽׁיעֲךָ֙ מֵֽרָחֹ֔וק וְאֶֽת־זַרְעֲךָ֖ מֵאֶ֣רֶץ שִׁבְיָ֑ם וְשָׁ֧ב יַעֲקֹ֛ב וְשָׁקַ֥ט וְשַׁאֲנַ֖ן וְאֵ֥ין מַחֲרִֽיד׃
11 ੧੧ ਮੈਂ ਤੇਰੇ ਬਚਾਉਣ ਲਈ ਤੇਰੇ ਨਾਲ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਾਰੀਆਂ ਕੌਮਾਂ ਨੂੰ ਤਾਂ ਮੂਲੋਂ ਮੁੱਢੋਂ ਮੁਕਾ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਖੇਰੂੰ-ਖੇਰੂੰ ਕੀਤਾ, ਪਰ ਮੈਂ ਤੈਨੂੰ ਮੂਲੋਂ ਨਾ ਮੁਕਾਵਾਂਗਾ, ਮੈਂ ਤੈਨੂੰ ਨਰਮਾਈ ਨਾਲ ਘੁਰਕਾਂਗਾ, ਪਰ ਮੈਂ ਤੈਨੂੰ ਉੱਕਾ ਹੀ ਸਜ਼ਾ ਦੇ ਬਿਨ੍ਹਾਂ ਨਾ ਛੱਡਾਂਗਾ।
כִּֽי־אִתְּךָ֥ אֲנִ֛י נְאֻם־יְהוָ֖ה לְהֹֽושִׁיעֶ֑ךָ כִּי֩ אֶעֱשֶׂ֨ה כָלָ֜ה בְּכָֽל־הַגֹּויִ֣ם ׀ אֲשֶׁ֧ר הֲפִצֹותִ֣יךָ שָּׁ֗ם אַ֤ךְ אֹֽתְךָ֙ לֹֽא־אֶעֱשֶׂ֣ה כָלָ֔ה וְיִסַּרְתִּ֙יךָ֙ לַמִּשְׁפָּ֔ט וְנַקֵּ֖ה לֹ֥א אֲנַקֶּֽךָּ׃ פ
12 ੧੨ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੇਰਾ ਘਾਓ ਅਸਾਧ ਹੈ, ਅਤੇ ਤੇਰਾ ਫੱਟ ਸਖ਼ਤ ਹੈ।
כִּ֣י כֹ֥ה אָמַ֛ר יְהוָ֖ה אָנ֣וּשׁ לְשִׁבְרֵ֑ךְ נַחְלָ֖ה מַכָּתֵֽךְ׃
13 ੧੩ ਤੇਰਾ ਕੋਈ ਦਰਦੀ ਨਹੀਂ ਭਈ ਤੇਰੇ ਪੱਟੀ ਬੰਨ੍ਹੇ, ਤੇਰੇ ਲਈ ਕੋਈ ਦਵਾ-ਦਾਰੂ ਨਹੀਂ।
אֵֽין־דָּ֥ן דִּינֵ֖ךְ לְמָזֹ֑ור רְפֻאֹ֥ות תְּעָלָ֖ה אֵ֥ין לָֽךְ׃
14 ੧੪ ਤੇਰੇ ਸਾਰੇ ਪ੍ਰੇਮੀ ਤੈਨੂੰ ਭੁੱਲ ਗਏ, ਉਹ ਤੇਰੀ ਭਾਲ ਨਹੀਂ ਕਰਦੇ, ਕਿਉਂ ਜੋ ਮੈਂ ਤੈਨੂੰ ਵੈਰੀ ਦੀ ਮਾਰ ਮਾਰੀ, ਬੇ ਤਰਸ ਵੈਰੀ ਦੀ ਸਜ਼ਾ ਨਾਲ, ਤੇਰੀ ਬਦੀ ਜੋ ਵੱਧ ਗਈ ਸੀ, ਤੇਰੇ ਪਾਪ ਜੋ ਬਹੁਤੇ ਹੋ ਗਏ ਸਨ।
כָּל־מְאַהֲבַ֣יִךְ שְׁכֵח֔וּךְ אֹותָ֖ךְ לֹ֣א יִדְרֹ֑שׁוּ כִּי֩ מַכַּ֨ת אֹויֵ֤ב הִכִּיתִיךְ֙ מוּסַ֣ר אַכְזָרִ֔י עַ֚ל רֹ֣ב עֲוֹנֵ֔ךְ עָצְמ֖וּ חַטֹּאתָֽיִךְ׃
15 ੧੫ ਤੂੰ ਆਪਣੀ ਸੱਟ ਲਈ ਕਿਉਂ ਚਿੱਲਾਉਂਦੀ ਹੈਂ? ਤੇਰਾ ਦੁੱਖ ਅਸਾਧ ਹੈ, ਇਸ ਕਰਕੇ ਕਿ ਤੇਰੀ ਬਦੀ ਵੱਧ ਗਈ, ਅਤੇ ਤੇਰੇ ਪਾਪ ਬਹੁਤ ਹੋ ਗਏ, ਮੈਂ ਤੇਰੇ ਨਾਲ ਇਹ ਕੀਤਾ।
מַה־תִּזְעַק֙ עַל־שִׁבְרֵ֔ךְ אָנ֖וּשׁ מַכְאֹבֵ֑ךְ עַ֣ל ׀ רֹ֣ב עֲוֹנֵ֗ךְ עָֽצְמוּ֙ חַטֹּאתַ֔יִךְ עָשִׂ֥יתִי אֵ֖לֶּה לָֽךְ׃
16 ੧੬ ਇਸ ਲਈ ਉਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਉਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰੀਆਂ ਦੇ ਸਾਰੇ, ਗ਼ੁਲਾਮੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਉਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਉਹਨਾਂ ਨੂੰ ਸ਼ਿਕਾਰ ਬਣਾਵਾਂਗਾ,
לָכֵ֞ן כָּל־אֹכְלַ֙יִךְ֙ יֵאָכֵ֔לוּ וְכָל־צָרַ֥יִךְ כֻּלָּ֖ם בַּשְּׁבִ֣י יֵלֵ֑כוּ וְהָי֤וּ שֹׁאסַ֙יִךְ֙ לִמְשִׁסָּ֔ה וְכָל־בֹּזְזַ֖יִךְ אֶתֵּ֥ן לָבַֽז׃
17 ੧੭ ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਉਹਨਾਂ ਨੇ ਤੈਨੂੰ ਜੋ “ਅਛੂਤ” ਆਖਿਆ ਹੈ, “ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!”
כִּי֩ אַעֲלֶ֨ה אֲרֻכָ֥ה לָ֛ךְ וּמִמַּכֹּותַ֥יִךְ אֶרְפָּאֵ֖ךְ נְאֻם־יְהוָ֑ה כִּ֤י נִדָּחָה֙ קָ֣רְאוּ לָ֔ךְ צִיֹּ֣ון הִ֔יא דֹּרֵ֖שׁ אֵ֥ין לָֽהּ׃ ס
18 ੧੮ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ। ਸ਼ਹਿਰ ਆਪਣੇ ਥੇਹ ਉੱਤੇ ਫਿਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ।
כֹּ֣ה ׀ אָמַ֣ר יְהוָ֗ה הִנְנִי־שָׁב֙ שְׁבוּת֙ אָהֳלֵ֣י יַֽעֲקֹ֔וב וּמִשְׁכְּנֹתָ֖יו אֲרַחֵ֑ם וְנִבְנְתָ֥ה עִיר֙ עַל־תִּלָּ֔הּ וְאַרְמֹ֖ון עַל־מִשְׁפָּטֹ֥ו יֵשֵֽׁב׃
19 ੧੯ ਉਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ਼ ਨਿੱਕਲੇਗੀ, ਮੈਂ ਉਹਨਾਂ ਨੂੰ ਵਧਾਵਾਂਗਾ ਅਤੇ ਉਹ ਘਟਣਗੇ ਨਹੀਂ, ਮੈਂ ਉਹਨਾਂ ਨੂੰ ਪਤਵੰਤੇ ਕਰਾਂਗਾ, ਉਹ ਛੋਟੇ ਨਾ ਹੋਣਗੇ।
וְיָצָ֥א מֵהֶ֛ם תֹּודָ֖ה וְקֹ֣ול מְשַׂחֲקִ֑ים וְהִרְבִּתִים֙ וְלֹ֣א יִמְעָ֔טוּ וְהִכְבַּדְתִּ֖ים וְלֹ֥א יִצְעָֽרוּ׃
20 ੨੦ ਉਹਨਾਂ ਦੇ ਪੁੱਤਰ ਪਹਿਲੇ ਸਮੇਂ ਵਾਂਗੂੰ ਹੋਣਗੇ, ਉਹਨਾਂ ਦੀ ਮੰਡਲੀ ਮੇਰੇ ਅੱਗੇ ਕਾਇਮ ਰਹੇਗੀ, ਮੈਂ ਉਹਨਾਂ ਦੇ ਸਭ ਸਤਾਉਣ ਵਾਲਿਆਂ ਨੂੰ ਸਜ਼ਾ ਦਿਆਂਗਾ।
וְהָי֤וּ בָנָיו֙ כְּקֶ֔דֶם וַעֲדָתֹ֖ו לְפָנַ֣י תִּכֹּ֑ון וּפָ֣קַדְתִּ֔י עַ֖ל כָּל־לֹחֲצָֽיו׃
21 ੨੧ ਉਹਨਾਂ ਦਾ ਸ਼ਹਿਜ਼ਾਦਾ ਉਹਨਾਂ ਵਿੱਚ ਹੋਵੇਗਾ, ਉਹਨਾਂ ਦਾ ਹਾਕਮ ਉਹਨਾਂ ਵਿੱਚੋਂ ਨਿੱਕਲੇਗਾ। ਮੈਂ ਉਹ ਨੂੰ ਨੇੜੇ ਕਰਾਂਗਾ ਅਤੇ ਉਹ ਮੇਰੇ ਕੋਲ ਪਹੁੰਚੇਗਾ, ਉਹ ਕਿਹੜਾ ਹੈ ਜਿਸ ਮੇਰੇ ਕੋਲ ਆਉਣ ਦੀ ਦਿਲੇਰੀ ਕੀਤੀ? ਯਹੋਵਾਹ ਦਾ ਵਾਕ ਹੈ।
וְהָיָ֨ה אַדִּירֹ֜ו מִמֶּ֗נּוּ וּמֹֽשְׁלֹו֙ מִקִּרְבֹּ֣ו יֵצֵ֔א וְהִקְרַבְתִּ֖יו וְנִגַּ֣שׁ אֵלָ֑י כִּי֩ מִ֨י הוּא־זֶ֜ה עָרַ֧ב אֶת־לִבֹּ֛ו לָגֶ֥שֶׁת אֵלַ֖י נְאֻם־יְהוָֽה׃
22 ੨੨ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।
וִהְיִ֥יתֶם לִ֖י לְעָ֑ם וְאָ֣נֹכִ֔י אֶהְיֶ֥ה לָכֶ֖ם לֵאלֹהִֽים׃ ס
23 ੨੩ ਵੇਖੋ, ਯਹੋਵਾਹ ਦਾ ਤੂਫਾਨ! ਉਸ ਦਾ ਗੁੱਸਾ ਫੁੱਟ ਨਿੱਕਲਿਆ ਹੈ, ਇੱਕ ਵਾਵਰੋਲੇ ਵਾਲਾ ਤੂਫਾਨ! ਉਹ ਦੁਸ਼ਟਾਂ ਦੇ ਸਿਰ ਉੱਤੇ ਫੁੱਟ ਪਵੇਗਾ!
הִנֵּ֣ה ׀ סַעֲרַ֣ת יְהוָ֗ה חֵמָה֙ יָֽצְאָ֔ה סַ֖עַר מִתְגֹּורֵ֑ר עַ֛ל רֹ֥אשׁ רְשָׁעִ֖ים יָחֽוּל׃
24 ੨੪ ਯਹੋਵਾਹ ਦੇ ਕ੍ਰੋਧ ਦਾ ਤੇਜ਼ ਗੁੱਸਾ ਨਾ ਹਟੇਗਾ, ਜਦ ਤੱਕ ਉਹ ਆਪਣੇ ਮਨ ਦੇ ਪਰੋਜਨ ਪੂਰੇ ਅਤੇ ਸੁਰਜੀਤ ਨਾ ਕਰੇ। ਅੰਤਲੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਮਝੋਗੇ।
לֹ֣א יָשׁ֗וּב חֲרֹון֙ אַף־יְהוָ֔ה עַד־עֲשֹׂתֹ֥ו וְעַד־הֲקִימֹ֖ו מְזִמֹּ֣ות לִבֹּ֑ו בְּאַחֲרִ֥ית הַיָּמִ֖ים תִּתְבֹּ֥ונְנוּ בָֽהּ׃

< ਯਿਰਮਿਯਾਹ 30 >