< ਯਿਰਮਿਯਾਹ 30 >
1 ੧ ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਕਿ
Слово бывшее ко Иеремии от Господа глаголя:
2 ੨ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਆਖੀਆਂ ਹਨ, ਪੋਥੀ ਵਿੱਚ ਲਿਖ ਲੈ
тако рече Господь Бог Израилев глаголя: впиши вся словеса в книги, яже глаголах к тебе.
3 ੩ ਕਿਉਂ ਜੋ, ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਆਪਣੀ ਪਰਜਾ ਇਸਰਾਏਲ ਅਤੇ ਯਹੂਦਾਹ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਆਖਦਾ ਹੈ, ਅਤੇ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਮੋੜ ਲਿਆਵਾਂਗਾ ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਉਹ ਦੇ ਉੱਤੇ ਉਹ ਕਬਜ਼ਾ ਕਰਨਗੇ।
Яко се, дние грядут, рече Господь, и возвращу преселение людий Моих Израиля и Иуды, рече Господь Вседержитель, и возвращу я на землю, юже дах отцем их, и овладеют ею.
4 ੪ ਇਹ ਉਹ ਗੱਲਾਂ ਹਨ ਜਿਹੜੀਆਂ ਯਹੋਵਾਹ ਇਸਰਾਏਲ ਦੇ ਬਾਰੇ ਅਤੇ ਯਹੂਦਾਹ ਦੇ ਬਾਰੇ ਬੋਲਿਆ ਹੈ, -
И сия словеса, яже глагола Господь о Израили и о Иуде.
5 ੫ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਅਸੀਂ ਧੜਕਣ ਦੀ ਅਵਾਜ਼ ਸੁਣੀ, ਭੈਅ ਦੀ, ਅਤੇ ਕੋਈ ਸ਼ਾਂਤੀ ਨਹੀਂ।
Тако рече Господь: глас страха услышите: страх, и несть мира.
6 ੬ ਹੁਣ ਤੁਸੀਂ ਪੁੱਛੋ ਅਤੇ ਤੁਸੀਂ ਵੇਖੋ, ਕੀ ਕਿਸੇ ਨਰ ਨੂੰ ਬੱਚਾ ਜੰਮ ਸਕਦਾ ਹੈ? ਮੈਂ ਕਿਉਂ ਹਰੇਕ ਮਰਦ ਨੂੰ ਦੇਖਦਾ ਹਾਂ ਕਿ ਉਸ ਆਪਣੇ ਹੇਠ ਆਪਣੀਆਂ ਢਾਕਾਂ ਉੱਤੇ ਜਣਨ ਵਾਲੀ ਵਾਂਗੂੰ ਰੱਖੇ ਹੋਏ ਹਨ? ਕਿਉਂ ਸਾਰੀਆਂ ਦੇ ਮੂੰਹ ਪੀਲੇ ਪੈ ਗਏ ਹਨ?
Вопросите и видите, аще раждает мужеск пол? И о страсе, в немже имети будут чресла и спасение? Понеже видех всякаго человека, и руце его на чреслех его аки раждающия: обратишася лица в желтую болезнь.
7 ੭ ਹਾਏ! ਉਹ ਦਿਨ ਐਡਾ ਵੱਡਾ ਹੈ, ਕਿ ਉਹ ਦੇ ਜਿਹਾ ਹੋਰ ਹੈ ਨਹੀਂ! ਇਹ ਯਾਕੂਬ ਦੇ ਦੁੱਖ ਦਾ ਵੇਲਾ ਹੈ, ਤਾਂ ਵੀ ਉਹ ਇਸ ਵਿੱਚੋਂ ਬਚ ਜਾਵੇਗਾ।
О, люте! Яко бысть велик день той и несть подобна ему: и время тесно есть Иакову, и от того спасется.
8 ੮ ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਤੇਰੀ ਧੌਣ ਉੱਤੋਂ ਉਹ ਦਾ ਜੂਲਾ ਭੰਨ ਸੁੱਟਾਂਗਾ, ਮੈਂ ਤੇਰੇ ਬੰਧਣ ਖੋਲ੍ਹ ਦਿਆਂਗਾ, ਅਤੇ ਓਪਰੇ ਫੇਰ ਉਹ ਦੇ ਕੋਲੋਂ ਟਹਿਲ ਨਾ ਕਰਾਉਣਗੇ।
В той день, рече Господь, сокрушу ярем со выи их и узы их расторгну: и не послужат тии ктому чуждим,
9 ੯ ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ, ਅਤੇ ਦਾਊਦ ਆਪਣੇ ਰਾਜਾ ਦੀ, ਜਿਹ ਨੂੰ ਮੈਂ ਉਹਨਾਂ ਲਈ ਖੜਾ ਕਰਾਂਗਾ ਟਹਿਲ ਕਰਨਗੇ।
но послужат тии Господу Богу своему: и Давида царя их возставлю им.
10 ੧੦ ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ, ਤੂੰ ਨਾ ਘਬਰਾ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਉਹਨਾਂ ਦੀ ਗ਼ੁਲਾਮੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਾਮ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ।
Сего ради ты не бойся, рабе Мой Иакове, глаголет Господь, ни устрашайся, Израилю: яко се, Аз спасу тя из земли дальния и семя твое из земли пленения их: и возвратится паки Иаков и почиет и всякаго добра исполнен будет, и не будет устрашаяй тя.
11 ੧੧ ਮੈਂ ਤੇਰੇ ਬਚਾਉਣ ਲਈ ਤੇਰੇ ਨਾਲ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਾਰੀਆਂ ਕੌਮਾਂ ਨੂੰ ਤਾਂ ਮੂਲੋਂ ਮੁੱਢੋਂ ਮੁਕਾ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਖੇਰੂੰ-ਖੇਰੂੰ ਕੀਤਾ, ਪਰ ਮੈਂ ਤੈਨੂੰ ਮੂਲੋਂ ਨਾ ਮੁਕਾਵਾਂਗਾ, ਮੈਂ ਤੈਨੂੰ ਨਰਮਾਈ ਨਾਲ ਘੁਰਕਾਂਗਾ, ਪਰ ਮੈਂ ਤੈਨੂੰ ਉੱਕਾ ਹੀ ਸਜ਼ਾ ਦੇ ਬਿਨ੍ਹਾਂ ਨਾ ਛੱਡਾਂਗਾ।
Яко Аз с тобою есмь, глаголет Господь, спасаяй тя: яко сотворю скончание во всех языцех, в няже разсеях тя: тебе же не сотворю во скончание, но накажу тя в суде и очищая не очищу тя.
12 ੧੨ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੇਰਾ ਘਾਓ ਅਸਾਧ ਹੈ, ਅਤੇ ਤੇਰਾ ਫੱਟ ਸਖ਼ਤ ਹੈ।
Тако бо глаголет Господь: возставих сокрушение твое, болезненна есть язва твоя,
13 ੧੩ ਤੇਰਾ ਕੋਈ ਦਰਦੀ ਨਹੀਂ ਭਈ ਤੇਰੇ ਪੱਟੀ ਬੰਨ੍ਹੇ, ਤੇਰੇ ਲਈ ਕੋਈ ਦਵਾ-ਦਾਰੂ ਨਹੀਂ।
несть судяй суда твоего, на болезнь врачевался еси, пользы несть тебе:
14 ੧੪ ਤੇਰੇ ਸਾਰੇ ਪ੍ਰੇਮੀ ਤੈਨੂੰ ਭੁੱਲ ਗਏ, ਉਹ ਤੇਰੀ ਭਾਲ ਨਹੀਂ ਕਰਦੇ, ਕਿਉਂ ਜੋ ਮੈਂ ਤੈਨੂੰ ਵੈਰੀ ਦੀ ਮਾਰ ਮਾਰੀ, ਬੇ ਤਰਸ ਵੈਰੀ ਦੀ ਸਜ਼ਾ ਨਾਲ, ਤੇਰੀ ਬਦੀ ਜੋ ਵੱਧ ਗਈ ਸੀ, ਤੇਰੇ ਪਾਪ ਜੋ ਬਹੁਤੇ ਹੋ ਗਏ ਸਨ।
вси друзие твои забыша тя, ниже вопросят тя, яже о мире твоем: яко язвою вражиею поразих тя, наказанием твердым: множества ради неправды твоея превозмогоша греси твои.
15 ੧੫ ਤੂੰ ਆਪਣੀ ਸੱਟ ਲਈ ਕਿਉਂ ਚਿੱਲਾਉਂਦੀ ਹੈਂ? ਤੇਰਾ ਦੁੱਖ ਅਸਾਧ ਹੈ, ਇਸ ਕਰਕੇ ਕਿ ਤੇਰੀ ਬਦੀ ਵੱਧ ਗਈ, ਅਤੇ ਤੇਰੇ ਪਾਪ ਬਹੁਤ ਹੋ ਗਏ, ਮੈਂ ਤੇਰੇ ਨਾਲ ਇਹ ਕੀਤਾ।
Что вопиеши о сокрушении твоем? Неизцельна есть болезнь твоя множества ради неправды твоея, и твердых ради грехов твоих сотворих ти сия (вся).
16 ੧੬ ਇਸ ਲਈ ਉਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਉਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰੀਆਂ ਦੇ ਸਾਰੇ, ਗ਼ੁਲਾਮੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਉਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਉਹਨਾਂ ਨੂੰ ਸ਼ਿਕਾਰ ਬਣਾਵਾਂਗਾ,
Того ради вси ядущии тя изядени будут, и вси врази твои плоть их всю изядят: во множестве неправды твоея умножишася греси твои, сотвориша сия тебе: и будут разграбляющии тя в разграбление, и всех пленяющих тя дам во пленение.
17 ੧੭ ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਉਹਨਾਂ ਨੇ ਤੈਨੂੰ ਜੋ “ਅਛੂਤ” ਆਖਿਆ ਹੈ, “ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!”
Яко обяжу язву твою и от ран твоих уврачую тя, рече Господь: яко расточенным называху тя, Сионе ловитва наша есть, яко несть взыскающаго его.
18 ੧੮ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ। ਸ਼ਹਿਰ ਆਪਣੇ ਥੇਹ ਉੱਤੇ ਫਿਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ।
Тако глаголет Господь: се, Аз возвращу преселение Иаковле и пленники его помилую, и возградится град в высоту свою, и храм по чину своему утвердится:
19 ੧੯ ਉਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ਼ ਨਿੱਕਲੇਗੀ, ਮੈਂ ਉਹਨਾਂ ਨੂੰ ਵਧਾਵਾਂਗਾ ਅਤੇ ਉਹ ਘਟਣਗੇ ਨਹੀਂ, ਮੈਂ ਉਹਨਾਂ ਨੂੰ ਪਤਵੰਤੇ ਕਰਾਂਗਾ, ਉਹ ਛੋਟੇ ਨਾ ਹੋਣਗੇ।
и изыдут из него поющии и глас играющих, и умножу я, и не умалятся.
20 ੨੦ ਉਹਨਾਂ ਦੇ ਪੁੱਤਰ ਪਹਿਲੇ ਸਮੇਂ ਵਾਂਗੂੰ ਹੋਣਗੇ, ਉਹਨਾਂ ਦੀ ਮੰਡਲੀ ਮੇਰੇ ਅੱਗੇ ਕਾਇਮ ਰਹੇਗੀ, ਮੈਂ ਉਹਨਾਂ ਦੇ ਸਭ ਸਤਾਉਣ ਵਾਲਿਆਂ ਨੂੰ ਸਜ਼ਾ ਦਿਆਂਗਾ।
И внидут сынове их якоже и прежде, и свидения их пред лицем Моим исправятся: и посещу на вся стужающыя им,
21 ੨੧ ਉਹਨਾਂ ਦਾ ਸ਼ਹਿਜ਼ਾਦਾ ਉਹਨਾਂ ਵਿੱਚ ਹੋਵੇਗਾ, ਉਹਨਾਂ ਦਾ ਹਾਕਮ ਉਹਨਾਂ ਵਿੱਚੋਂ ਨਿੱਕਲੇਗਾ। ਮੈਂ ਉਹ ਨੂੰ ਨੇੜੇ ਕਰਾਂਗਾ ਅਤੇ ਉਹ ਮੇਰੇ ਕੋਲ ਪਹੁੰਚੇਗਾ, ਉਹ ਕਿਹੜਾ ਹੈ ਜਿਸ ਮੇਰੇ ਕੋਲ ਆਉਣ ਦੀ ਦਿਲੇਰੀ ਕੀਤੀ? ਯਹੋਵਾਹ ਦਾ ਵਾਕ ਹੈ।
и будут крепльшии его на ня, и князь его из него изыдет: и соберу я, и обратятся ко Мне: кто бо есть той, иже приложит сердце свое обратитися ко Мне? Рече Господь.
22 ੨੨ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।
И будете Ми в люди, и Аз вам буду в Бога.
23 ੨੩ ਵੇਖੋ, ਯਹੋਵਾਹ ਦਾ ਤੂਫਾਨ! ਉਸ ਦਾ ਗੁੱਸਾ ਫੁੱਟ ਨਿੱਕਲਿਆ ਹੈ, ਇੱਕ ਵਾਵਰੋਲੇ ਵਾਲਾ ਤੂਫਾਨ! ਉਹ ਦੁਸ਼ਟਾਂ ਦੇ ਸਿਰ ਉੱਤੇ ਫੁੱਟ ਪਵੇਗਾ!
Яко гнев Господень изыде яр, изыде гнев обращаемь, на нечестивыя приидет.
24 ੨੪ ਯਹੋਵਾਹ ਦੇ ਕ੍ਰੋਧ ਦਾ ਤੇਜ਼ ਗੁੱਸਾ ਨਾ ਹਟੇਗਾ, ਜਦ ਤੱਕ ਉਹ ਆਪਣੇ ਮਨ ਦੇ ਪਰੋਜਨ ਪੂਰੇ ਅਤੇ ਸੁਰਜੀਤ ਨਾ ਕਰੇ। ਅੰਤਲੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਮਝੋਗੇ।
Не отвратится гнев ярости Господни, дондеже сотворит и дондеже исполнит умышление сердца Своего: в последния дни познаете я.