< ਯਿਰਮਿਯਾਹ 31 >

1 ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।
At the same time, saith the LORD, I will be the God of all the families of Israel, and they shall be my people.
2 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਉਹ ਲੋਕ ਜਿਹੜੇ ਤਲਵਾਰ ਤੋਂ ਬਚ ਰਹੇ, ਉਹ ਉਜਾੜ ਵਿੱਚ ਕਿਰਪਾ ਦੇ ਭਾਗੀ ਹੋਏ, ਹਾਂ, ਇਸਰਾਏਲ, ਜਦ ਅਰਾਮ ਲਈ ਗਿਆ।
Thus saith the LORD, The people [who were] left by the sword found grace in the wilderness; [even] Israel, when I went to cause him to rest.
3 ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿੱਚਿਆ ਹੈ।
The LORD appeared of old to me, [saying], I have loved thee with an everlasting love: therefore with loving-kindness have I drawn thee.
4 ਮੈਂ ਤੈਨੂੰ ਫਿਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜ਼ਰੀਆਂ ਨਾਲ ਫੇਰ ਬਾਹਰ ਜਾਵੇਂਗੀ, ਅਤੇ ਹੱਸਣ ਵਾਲੀਆਂ ਦੇ ਨਾਚ ਵਿੱਚ ਬਾਹਰ ਨਿੱਕਲੇਂਗੀ
Again I will build thee, and thou shalt be built, O virgin of Israel; thou shalt again be adorned with thy tabrets, and shalt go forth in the dances of them that make merry.
5 ਤੂੰ ਫਿਰ ਅੰਗੂਰਾਂ ਦਾ ਬਾਗ਼, ਸਾਮਰਿਯਾ ਦੇ ਪਰਬਤ ਵਿੱਚ ਲਾਵੇਂਗੀ, ਲਾਉਣ ਵਾਲੇ ਲਾਉਣਗੇ, ਅਤੇ ਉਹਨਾਂ ਦੇ ਫਲਾਂ ਦਾ ਭੋਗ ਲਾਉਣਗੇ।
Thou shalt yet plant vines upon the mountains of Samaria: the planters shall plant, and shall eat [them] as common things.
6 ਇੱਕ ਦਿਨ ਆਵੇਗਾ ਕਿ ਇਫ਼ਰਾਈਮ ਦੇ ਪਰਬਤ ਉੱਤੇ ਰਾਖੇ ਪੁਕਾਰਨਗੇ, ਉੱਠੋ ਭਈ ਅਸੀਂ ਸੀਯੋਨ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ!।
For there shall be a day, [that] the watchmen upon the mount Ephraim shall cry, Arise ye, and let us go up to Zion to the LORD our God.
7 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਯਾਕੂਬ ਦੇ ਆਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ!
For thus saith the LORD; Sing with gladness for Jacob, and shout among the chief of the nations: publish ye, praise ye, and say, O LORD, save thy people, the remnant of Israel.
8 ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਗੜੇ, ਗਰਭਵਤੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ!
Behold, I will bring them from the north country, and gather them from the borders of the earth, [and] with them the blind and the lame, the woman with child and her that travaileth with child together: a great company shall return thither.
9 ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਇਫ਼ਰਾਈਮ ਮੇਰਾ ਪਹਿਲੌਠਾ ਹੈ।
They shall come with weeping, and with supplications will I lead them: I will cause them to walk by the rivers of waters in a straight way, wherein they shall not stumble: for I am a father to Israel, and Ephraim [is] my first-born.
10 ੧੦ ਹੇ ਕੌਮੋਂ ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ-ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਗੂੰ ਆਪਣੇ ਇੱਜੜ ਦੀ ਰਾਖੀ ਕਰੇਗਾ,
Hear the word of the LORD, O ye nations, and declare [it] in the isles afar off, and say, He that scattered Israel will gather him, and keep him, as a shepherd [doth] his flock.
11 ੧੧ ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਨੂੰ ਉਹ ਦੇ ਹੱਥੋਂ ਜਿਹੜਾ ਉਹ ਦੇ ਨਾਲੋਂ ਤਕੜਾ ਸੀ ਛੁਡਾਇਆ ਹੈ।
For the LORD hath redeemed Jacob, and ransomed him from the hand of [him that was] stronger than he.
12 ੧੨ ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲ਼ਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ਼ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ।
Therefore they shall come and sing in the hight of Zion, and shall flow together to the goodness of the LORD, for wheat, and for wine, and for oil, and for the young of the flock and of the herd: and their soul shall be as a watered garden; and they shall not sorrow any more at all.
13 ੧੩ ਉਸ ਵੇਲੇ ਕੁਆਰੀ ਨੱਚਣ ਨਾਲ, ਅਤੇ ਜੁਆਨ ਅਤੇ ਬੁੱਢੇ ਵੀ ਇਕੱਠੇ ਅਨੰਦ ਹੋਣਗੇ, ਮੈਂ ਉਹਨਾਂ ਦੇ ਸਿਆਪੇ ਨੂੰ ਖੁਸ਼ੀ ਵਿੱਚ ਪਲਟ ਦਿਆਂਗਾ, ਮੈਂ ਉਹਨਾਂ ਨੂੰ ਦਿਲਾਸਾ ਦਿਆਂਗਾ, ਮੈਂ ਉਹਨਾਂ ਦੇ ਗ਼ਮ ਦੇ ਥਾਂ ਉਹਨਾਂ ਨੂੰ ਅਨੰਦ ਕਰਾਂਗਾ।
Then shall the virgin rejoice in the dance, both young men and old together: for I will turn their mourning into joy, and will comfort them, and make them rejoice from their sorrow.
14 ੧੪ ਮੈਂ ਜਾਜਕਾਂ ਦੀ ਜਾਨ ਨੂੰ ਚਰਬੀ ਨਾਲ ਰਜਾਵਾਂਗਾ, ਮੇਰੀ ਪਰਜਾ ਮੇਰੀ ਭਲਿਆਈ ਨਾਲ ਨਿਹਾਲ ਹੋਵੇਗੀ, ਯਹੋਵਾਹ ਦਾ ਵਾਕ ਹੈ।
And I will satiate the soul of the priests with fatness, and my people shall be satisfied with my goodness, saith the LORD.
15 ੧੫ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ, ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ।
Thus saith the LORD; A voice was heard in Ramah, lamentation, [and] bitter weeping; Rachel weeping for her children refused to be comforted for her children, because they [were] not.
16 ੧੬ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਆਪਣੀ ਅਵਾਜ਼ ਨੂੰ ਰੋਣ ਤੋਂ ਮਨਾ ਕਰ ਅਤੇ ਆਪਣੀਆਂ ਅੱਖਾਂ ਨੂੰ ਅੰਝੂਆਂ ਤੋਂ ਕਿਉਂ ਜੋ ਤੇਰੇ ਕੰਮਾਂ ਦਾ ਤੈਨੂੰ ਵੱਟਾ ਮਿਲੇਗਾ ਯਹੋਵਾਹ ਦਾ ਵਾਕ ਹੈ, ਉਹ ਵੈਰੀਆਂ ਦੇ ਦੇਸ ਵਿੱਚੋਂ ਫਿਰ ਮੁੜਨਗੇ।
Thus saith the LORD; Refrain thy voice from weeping, and thy eyes from tears: for thy work shall be rewarded, saith the LORD; and they shall come again from the land of the enemy.
17 ੧੭ ਤੇਰੇ ਭਵਿੱਖਤ ਸਮੇਂ ਲਈ ਆਸ ਹੈ, ਯਹੋਵਾਹ ਦਾ ਵਾਕ ਹੈ। ਤੇਰੇ ਬੱਚੇ ਆਪਣੀ ਹੱਦ ਵਿੱਚ ਫਿਰ ਮੁੜਨਗੇ।
And there is hope in thy end, saith the LORD, that thy children shall come again to their own border.
18 ੧੮ ਮੈਂ ਸੱਚ-ਮੁੱਚ ਇਫ਼ਰਾਈਮ ਨੂੰ ਬੁਸ-ਬੁਸ ਕਰਦਾ ਸੁਣਿਆ, ਤੂੰ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ।
I have surely heard Ephraim bemoaning himself [thus]; Thou hast chastised me, and I was chastised, as a bullock unaccustomed [to the yoke]: turn thou me, and I shall be turned; for thou [art] the LORD my God.
19 ੧੯ ਮੇਰੇ ਮੁੜ ਆਉਣ ਦੇ ਪਿੱਛੋਂ ਮੈਂ ਪਛਤਾਇਆ, ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ ਉੱਤੇ ਹੱਥ ਮਾਰਿਆ, ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ-ਬੱਕਾ ਹੋ ਗਿਆ, ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ।
Surely after I was turned, I repented; and after I was instructed, I smote upon [my] thigh: I was ashamed, and even confounded, because I bore the reproach of my youth.
20 ੨੦ ਕੀ ਇਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ? ਕੀ ਉਹ ਲਾਡਲਾ ਬੱਚਾ ਹੈ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੱਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ-ਮੁੱਚ ਉਸ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ।
[Is] Ephraim my dear son? [is he] a pleasant child? for since I spoke against him, I do earnestly remember him still: therefore my bowels are troubled for him; I will surely have mercy upon him, saith the LORD.
21 ੨੧ ਆਪਣੇ ਲਈ ਰਾਹ ਦੇ ਨਿਸ਼ਾਨ ਕਾਇਮ ਕਰ, ਅਤੇ ਆਪਣੇ ਲਈ ਮੁਨਾਰੇ ਬਣਾ, ਆਪਣਾ ਦਿਲ ਸ਼ਾਹੀ ਰਾਹ ਵੱਲ ਲਾ, ਹਾਂ, ਉਸ ਰਾਹ ਵੱਲ ਜਿਸ ਦੇ ਉੱਤੋਂ ਦੀ ਤੂੰ ਗਈ, ਹੇ ਇਸਰਾਏਲ ਦੀਏ ਕੁਆਰੀਏ, ਮੁੜ ਆ, ਤੂੰ ਆਪਣੇ ਇਹਨਾਂ ਸ਼ਹਿਰਾਂ ਵਿੱਚ ਮੁੜ ਆ!
Set thee up way-marks, make thee high heaps: set thy heart towards the highway, [even] the way [which] thou wentest; turn again, O virgin of Israel, turn again to these thy cities.
22 ੨੨ ਤੂੰ ਕਦ ਤੱਕ ਅਵਾਰਾ ਫਿਰੇਂਗੀ, ਹੇ ਫਿਰਤੂ ਧੀਏ? ਕਿਉਂ ਜੋ ਯਹੋਵਾਹ ਨੇ ਧਰਤੀ ਉੱਤੇ ਇੱਕ ਨਵੀਂ ਚੀਜ਼ ਉਤਪੰਨ ਕੀਤੀ ਹੈ, ਭਈ ਔਰਤ ਮਰਦ ਨੂੰ ਘੇਰ ਲਵੇਂਗੀ!।
How long wilt thou wander about, O thou backsliding daughter? for the LORD hath created a new thing in the earth, A woman shall compass a man.
23 ੨੩ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇੱਕ ਵਾਰ ਫਿਰ ਉਹ ਇਹ ਗੱਲ ਯਹੂਦਾਹ ਦੇ ਦੇਸ ਅਤੇ ਉਹਨਾਂ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵੱਸੋਂ ਅਤੇ ਪਵਿੱਤਰ ਪਰਬਤ, ਯਹੋਵਾਹ ਤੈਨੂੰ ਬਰਕਤ ਦੇਵੇ!
Thus saith the LORD of hosts, the God of Israel; As yet they shall use this speech in the land of Judah and in her cities, when I shall bring again their captivity; The LORD bless thee, O habitation of justice, mountain of holiness.
24 ੨੪ ਯਹੂਦਾਹ ਅਤੇ ਉਸ ਦੇ ਸਾਰੇ ਸ਼ਹਿਰ ਉਸ ਦੇ ਵਿੱਚ ਇਕੱਠੇ ਵੱਸਣਗੇ, ਹਾਲ੍ਹੀ ਅਤੇ ਉਹ ਜਿਹੜੇ ਇੱਜੜਾਂ ਨਾਲ ਫਿਰਦੇ ਹਨ
And there shall dwell in Judah itself, and in all her cities together, husbandmen, and they [that] go forth with flocks.
25 ੨੫ ਕਿਉਂ ਜੋ ਮੈਂ ਥੱਕੇ ਹੋਏ ਦੀ ਜਾਨ ਨੂੰ ਤ੍ਰਿਪਤ ਕਰਾਂਗਾ ਅਤੇ ਹਰੇਕ ਉਦਾਸ ਜਾਨ ਨੂੰ ਰਜਾ ਦਿਆਂਗਾ
For I have satiated the weary soul, and I have replenished every sorrowful soul.
26 ੨੬ ਇਸ ਉੱਤੇ ਮੈਂ ਜਾਗ ਉੱਠਿਆ ਅਤੇ ਵੇਖਿਆ ਅਤੇ ਮੇਰੀ ਨੀਂਦ ਮੇਰੇ ਲਈ ਮਿੱਠੀ ਸੀ।
Upon this I awaked, and beheld; and my sleep was sweet to me.
27 ੨੭ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ
Behold, the days come saith the LORD, that I will sow the house of Israel and the house of Judah with the seed of man, and with the seed of beast.
28 ੨੮ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਵੇਂ ਮੈਂ ਉਹਨਾਂ ਦੀ ਤਾੜ ਵਿੱਚ ਬੈਠਾ ਭਈ ਮੈਂ ਉਹਨਾਂ ਨੂੰ ਪੁੱਟਾਂ ਅਤੇ ਢਾਹਵਾਂ, ਉਲਟਾਵਾਂ ਅਤੇ ਨਾਸ ਕਰਾਂ ਅਤੇ ਬੁਰਿਆਈ ਲਿਆਵਾਂ ਤਿਵੇਂ ਮੈਂ ਤਾੜ ਵਿੱਚ ਬੈਠਾਂਗਾ ਭਈ ਮੈਂ ਉਹਨਾਂ ਨੂੰ ਬਣਾਵਾਂ ਅਤੇ ਲਾਵਾਂ, ਯਹੋਵਾਹ ਦਾ ਵਾਕ ਹੈ
And it shall come to pass, [that] as I have watched over them, to pluck up, and to break down, and to throw down, and to destroy, and to afflict; so will I watch over them, to build and to plant, saith the LORD.
29 ੨੯ ਉਹਨਾਂ ਦਿਨਾਂ ਵਿੱਚ ਉਹ ਨਾ ਆਖਣਗੇ, ਮਾਪਿਆਂ ਨੇ ਖੱਟੇ ਅੰਗੂਰ ਖਾਧੇ, ਅਤੇ ਬੱਚਿਆਂ ਦੇ ਦੰਦ ਖੱਟੇ ਹੋ ਗਏ।
In those days they shall say no more, The fathers have eaten a sour grape, and the children's teeth are set on edge.
30 ੩੦ ਹਰੇਕ ਆਪਣੀ ਬਦੀ ਦੇ ਕਾਰਨ ਮਰੇਗਾ ਅਤੇ ਹਰੇਕ ਜਿਹੜਾ ਖੱਟੇ ਅੰਗੂਰ ਖਾਏਗਾ ਉਹ ਦੇ ਦੰਦ ਖੱਟੇ ਹੋ ਜਾਣਗੇ
But every one shall die for his own iniquity: every man that eateth the sour grape, his teeth shall be set on edge.
31 ੩੧ ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ
Behold, the days come, saith the LORD, that I will make a new covenant with the house of Israel, and with the house of Judah:
32 ੩੨ ਉਸ ਨੇਮ ਵਾਂਗੂੰ ਨਹੀਂ ਜਿਹੜਾ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਉਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਉਹਨਾਂ ਦਾ ਸੁਆਮੀ ਸੀ, ਯਹੋਵਾਹ ਦਾ ਵਾਕ ਹੈ
Not according to the covenant that I made with their fathers in the day [that] I took them by the hand to bring them out of the land of Egypt; which my covenant they broke, although I was a husband to them, saith the LORD:
33 ੩੩ ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
But this [shall be] the covenant that I will make with the house of Israel; After those days, saith the LORD, I will put my law in their inward parts, and write it in their hearts; and will be their God, and they shall be my people.
34 ੩੪ ਉਹ ਫਿਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਉਹ ਸਾਰੀਆਂ ਦੇ ਸਾਰੇ ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਉਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
And they shall teach no more every man his neighbor, and every man his brother, saying, Know the LORD: for they shall all know me, from the least of them to the greatest of them, saith the LORD: for I will forgive their iniquity, and I will remember their sin no more.
35 ੩੫ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੋ ਦਿਨ ਦੇ ਚਾਨਣ ਲਈ ਸੂਰਜ ਦਿੰਦਾ, ਅਤੇ ਰਾਤ ਦੇ ਚਾਨਣ ਲਈ ਚੰਦ ਅਤੇ ਤਾਰਿਆਂ ਦੀ ਬਿਧੀ, ਜੋ ਸਮੁੰਦਰ ਨੂੰ ਐਉਂ ਉਛਾਲਦਾ ਹੈ, ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।
Thus saith the LORD, who giveth the sun for a light by day, [and] the ordinances of the moon and of the stars for a light by night, who divideth the sea when its waves roar; The LORD of hosts [is] his name:
36 ੩੬ ਜੇ ਇਹ ਬਿਧੀਆਂ ਮੇਰੇ ਅੱਗੋਂ ਹਟਾਈਆਂ ਜਾਣ, ਯਹੋਵਾਹ ਦਾ ਵਾਕ ਹੈ, ਤਾਂ ਇਸਰਾਏਲ ਦੀ ਨਸਲ ਵੀ ਜਾਂਦੀ ਰਹੇਗੀ, ਭਈ ਉਹ ਸਦਾ ਲਈ ਮੇਰੇ ਅੱਗੇ ਕੌਮ ਨਾ ਰਹੇ।
If those ordinances depart from before me, saith the LORD, [then] the seed of Israel also shall cease from being a nation before me for ever.
37 ੩੭ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਉੱਪਰੋਂ ਅਕਾਸ਼ ਮਿਣਿਆ ਜਾਵੇ, ਅਤੇ ਹੇਠਾਂ ਧਰਤੀ ਦੀਆਂ ਨੀਹਾਂ ਦੀ ਭਾਲ ਕੀਤੀ ਜਾਵੇ, ਤਦ ਮੈਂ ਵੀ ਇਸਰਾਏਲ ਦੀ ਸਾਰੀ ਨਸਲ ਨੂੰ ਉਹਨਾਂ ਦੇ ਸਾਰੇ ਕੰਮਾਂ ਦੇ ਕਾਰਨ ਰੱਦ ਦਿਆਂਗਾ, ਯਹੋਵਾਹ ਦਾ ਵਾਕ ਹੈ।
Thus saith the LORD; If heaven above can be measured, and the foundations of the earth searched out beneath, I will also cast off all the seed of Israel for all that they have done, saith the LORD.
38 ੩੮ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸ਼ਹਿਰ ਯਹੋਵਾਹ ਦੇ ਲਈ ਹਨਨੇਲ ਦੇ ਬੁਰਜ ਤੋਂ ਨੁੱਕਰ ਦੇ ਫਾਟਕ ਤੱਕ ਬਣਾਇਆ ਜਾਵੇਗਾ
Behold, the days come, saith the LORD, that the city shall be built to the LORD from the tower of Hananeel to the gate of the corner.
39 ੩੯ ਫੇਰ ਮਿਣਨ ਦੀ ਰੱਸੀ ਸਿੱਧੀ ਗਾਰੇਬ ਦੀ ਪਹਾੜੀ ਉੱਤੋਂ ਦੀ ਹੁੰਦੀ ਹੋਈ ਗੋਆਹ ਨੂੰ ਘੇਰ ਲਵੇਗੀ
And the measuring line shall yet go forth over against it upon the hill Gareb, and shall compass about to Goath.
40 ੪੦ ਤਾਂ ਲੋਥਾਂ ਅਤੇ ਸੁਆਹ ਦੀ ਸਾਰੀ ਵਾਦੀ ਅਤੇ ਸਾਰੇ ਖੇਤ ਕਿਦਰੋਨ ਦੇ ਨਾਲੇ ਤੱਕ ਅਤੇ ਘੋੜੇ ਫਾਟਕ ਦੀ ਨੁੱਕਰ ਤੱਕ ਚੜ੍ਹਦੇ ਪਾਸੇ ਵੱਲ ਯਹੋਵਾਹ ਲਈ ਪਵਿੱਤਰ ਹੋਣਗੇ ਅਤੇ ਉਹ ਫਿਰ ਸਦਾ ਤੱਕ ਨਾ ਕਦੀ ਪੁੱਟਿਆ ਜਾਵੇਗਾ ਨਾ ਡੇਗਿਆ ਜਾਵੇਗਾ।
And the whole valley of the dead bodies, and of the ashes, and all the fields to the brook of Kidron, to the corner of the horse-gate towards the east, [shall be] holy to the LORD; it shall not be plucked up, nor thrown down any more for ever.

< ਯਿਰਮਿਯਾਹ 31 >