< ਯਿਰਮਿਯਾਹ 31 >
1 ੧ ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।
Во время оно рече Господь, буду в Бога роду Израилеву, и тии будут Ми в люди.
2 ੨ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਉਹ ਲੋਕ ਜਿਹੜੇ ਤਲਵਾਰ ਤੋਂ ਬਚ ਰਹੇ, ਉਹ ਉਜਾੜ ਵਿੱਚ ਕਿਰਪਾ ਦੇ ਭਾਗੀ ਹੋਏ, ਹਾਂ, ਇਸਰਾਏਲ, ਜਦ ਅਰਾਮ ਲਈ ਗਿਆ।
Тако рече Господь: обретох теплоту в пустыни со изгибшими от меча: идите и не потребите Израиля,
3 ੩ ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿੱਚਿਆ ਹੈ।
Господь издалеча явится ему: любовию вечною возлюбих тя, того ради вовлекох тя в щедроты.
4 ੪ ਮੈਂ ਤੈਨੂੰ ਫਿਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜ਼ਰੀਆਂ ਨਾਲ ਫੇਰ ਬਾਹਰ ਜਾਵੇਂਗੀ, ਅਤੇ ਹੱਸਣ ਵਾਲੀਆਂ ਦੇ ਨਾਚ ਵਿੱਚ ਬਾਹਰ ਨਿੱਕਲੇਂਗੀ
Яко возгражду тя, и возградишися, дево Израилева: возмеши тимпаны своя и изыдеши с собором играющих.
5 ੫ ਤੂੰ ਫਿਰ ਅੰਗੂਰਾਂ ਦਾ ਬਾਗ਼, ਸਾਮਰਿਯਾ ਦੇ ਪਰਬਤ ਵਿੱਚ ਲਾਵੇਂਗੀ, ਲਾਉਣ ਵਾਲੇ ਲਾਉਣਗੇ, ਅਤੇ ਉਹਨਾਂ ਦੇ ਫਲਾਂ ਦਾ ਭੋਗ ਲਾਉਣਗੇ।
Еще насадите винограды в горе Самарийстей, насаждающе насадите и похвалите.
6 ੬ ਇੱਕ ਦਿਨ ਆਵੇਗਾ ਕਿ ਇਫ਼ਰਾਈਮ ਦੇ ਪਰਬਤ ਉੱਤੇ ਰਾਖੇ ਪੁਕਾਰਨਗੇ, ਉੱਠੋ ਭਈ ਅਸੀਂ ਸੀਯੋਨ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ!।
Яко есть день воззвания отвещавающих в горах Ефремовых: востаните и взыдите в Сион ко Господеви Богу нашему:
7 ੭ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਯਾਕੂਬ ਦੇ ਆਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ!
яко тако рече Господь Иакову: возвеселитеся веселием и воскликните на главу языков: слышано сотворите и похвалите, рцыте: спасе Господь люди Своя, останок Израилев.
8 ੮ ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਗੜੇ, ਗਰਭਵਤੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ!
Се, Аз веду их от севера и соберу их от конец земли в праздник Пасхи: и чадородит народ мног, и возвратятся семо.
9 ੯ ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਇਫ਼ਰਾਈਮ ਮੇਰਾ ਪਹਿਲੌਠਾ ਹੈ।
С плачем изыдоша, а со утешением возведу я, проводя чрез ровенники вод по пути праву, и не заблудят по нему: яко Аз бех Израилеви во отца, и Ефрем первенец Ми есть.
10 ੧੦ ਹੇ ਕੌਮੋਂ ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ-ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਗੂੰ ਆਪਣੇ ਇੱਜੜ ਦੀ ਰਾਖੀ ਕਰੇਗਾ,
Слышите, языцы, слово Господне, и возвестите во островех дальних и рцыте: Развеявый Израиля соберет его и снабдит его, яко пастырь стадо свое.
11 ੧੧ ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਨੂੰ ਉਹ ਦੇ ਹੱਥੋਂ ਜਿਹੜਾ ਉਹ ਦੇ ਨਾਲੋਂ ਤਕੜਾ ਸੀ ਛੁਡਾਇਆ ਹੈ।
Яко избави Господь Иакова и изят его от руки сильнейших его.
12 ੧੨ ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲ਼ਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ਼ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ।
И приидут и возвеселятся в горе Сион, и приидут ко благотам Господним, на землю пшеницы и вина и плодов, и скотов и овнов: и будет душа их якоже древо плодовито, и не взалчут ктому.
13 ੧੩ ਉਸ ਵੇਲੇ ਕੁਆਰੀ ਨੱਚਣ ਨਾਲ, ਅਤੇ ਜੁਆਨ ਅਤੇ ਬੁੱਢੇ ਵੀ ਇਕੱਠੇ ਅਨੰਦ ਹੋਣਗੇ, ਮੈਂ ਉਹਨਾਂ ਦੇ ਸਿਆਪੇ ਨੂੰ ਖੁਸ਼ੀ ਵਿੱਚ ਪਲਟ ਦਿਆਂਗਾ, ਮੈਂ ਉਹਨਾਂ ਨੂੰ ਦਿਲਾਸਾ ਦਿਆਂਗਾ, ਮੈਂ ਉਹਨਾਂ ਦੇ ਗ਼ਮ ਦੇ ਥਾਂ ਉਹਨਾਂ ਨੂੰ ਅਨੰਦ ਕਰਾਂਗਾ।
Тогда возрадуются девицы в собрании юношей, и старцы возрадуются: и обращу плачь их на радость, и утешу их, и сотворю их веселы.
14 ੧੪ ਮੈਂ ਜਾਜਕਾਂ ਦੀ ਜਾਨ ਨੂੰ ਚਰਬੀ ਨਾਲ ਰਜਾਵਾਂਗਾ, ਮੇਰੀ ਪਰਜਾ ਮੇਰੀ ਭਲਿਆਈ ਨਾਲ ਨਿਹਾਲ ਹੋਵੇਗੀ, ਯਹੋਵਾਹ ਦਾ ਵਾਕ ਹੈ।
Возвеличу и упою душу жерцев сынов Левииных, и людие Мои благот Моих насытятся.
15 ੧੫ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ, ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ।
Тако рече Господь: глас в Раме слышан бысть плача и рыдания и вопля: Рахиль плачущися чад своих, и не хотяше утешитися, яко не суть.
16 ੧੬ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਆਪਣੀ ਅਵਾਜ਼ ਨੂੰ ਰੋਣ ਤੋਂ ਮਨਾ ਕਰ ਅਤੇ ਆਪਣੀਆਂ ਅੱਖਾਂ ਨੂੰ ਅੰਝੂਆਂ ਤੋਂ ਕਿਉਂ ਜੋ ਤੇਰੇ ਕੰਮਾਂ ਦਾ ਤੈਨੂੰ ਵੱਟਾ ਮਿਲੇਗਾ ਯਹੋਵਾਹ ਦਾ ਵਾਕ ਹੈ, ਉਹ ਵੈਰੀਆਂ ਦੇ ਦੇਸ ਵਿੱਚੋਂ ਫਿਰ ਮੁੜਨਗੇ।
Тако рече Господь: да почиет глас твой от плача и очи твои от слез, яко есть мзда делом твоим, глаголет Господь, и возвратятся от земли вражия:
17 ੧੭ ਤੇਰੇ ਭਵਿੱਖਤ ਸਮੇਂ ਲਈ ਆਸ ਹੈ, ਯਹੋਵਾਹ ਦਾ ਵਾਕ ਹੈ। ਤੇਰੇ ਬੱਚੇ ਆਪਣੀ ਹੱਦ ਵਿੱਚ ਫਿਰ ਮੁੜਨਗੇ।
и есть надежда последним твоим, (глаголет Господь, ) и возвратятся сынове твои в пределы своя.
18 ੧੮ ਮੈਂ ਸੱਚ-ਮੁੱਚ ਇਫ਼ਰਾਈਮ ਨੂੰ ਬੁਸ-ਬੁਸ ਕਰਦਾ ਸੁਣਿਆ, ਤੂੰ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ।
Слышя слышах Ефрема плачуща: наказал мя еси, (Господи, ) и наказахся: аз якоже телец не научихся: обрати мя, и обращуся, яко Ты еси Господь Бог мой:
19 ੧੯ ਮੇਰੇ ਮੁੜ ਆਉਣ ਦੇ ਪਿੱਛੋਂ ਮੈਂ ਪਛਤਾਇਆ, ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ ਉੱਤੇ ਹੱਥ ਮਾਰਿਆ, ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ-ਬੱਕਾ ਹੋ ਗਿਆ, ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ।
понеже последи пленения моего покаяхся и последи разумения моего возстенах в день посрамления и показах тебе, яко приях укоризну от юности моея.
20 ੨੦ ਕੀ ਇਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ? ਕੀ ਉਹ ਲਾਡਲਾ ਬੱਚਾ ਹੈ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੱਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ-ਮੁੱਚ ਉਸ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ।
Сын любезен Мне, Ефрем, отроча питеющееся, понеже словеса Моя в нем, памятию воспомяну и: того ради потщахся о нем, милуяй помилую его, рече Господь.
21 ੨੧ ਆਪਣੇ ਲਈ ਰਾਹ ਦੇ ਨਿਸ਼ਾਨ ਕਾਇਮ ਕਰ, ਅਤੇ ਆਪਣੇ ਲਈ ਮੁਨਾਰੇ ਬਣਾ, ਆਪਣਾ ਦਿਲ ਸ਼ਾਹੀ ਰਾਹ ਵੱਲ ਲਾ, ਹਾਂ, ਉਸ ਰਾਹ ਵੱਲ ਜਿਸ ਦੇ ਉੱਤੋਂ ਦੀ ਤੂੰ ਗਈ, ਹੇ ਇਸਰਾਏਲ ਦੀਏ ਕੁਆਰੀਏ, ਮੁੜ ਆ, ਤੂੰ ਆਪਣੇ ਇਹਨਾਂ ਸ਼ਹਿਰਾਂ ਵਿੱਚ ਮੁੜ ਆ!
Постави себе самого, Сионе, стражу, сотвори мучение, направи сердце твое на путь прав, имже ходил еси: возвратися, девице Израилева, обратися во грады твоя рыдающи.
22 ੨੨ ਤੂੰ ਕਦ ਤੱਕ ਅਵਾਰਾ ਫਿਰੇਂਗੀ, ਹੇ ਫਿਰਤੂ ਧੀਏ? ਕਿਉਂ ਜੋ ਯਹੋਵਾਹ ਨੇ ਧਰਤੀ ਉੱਤੇ ਇੱਕ ਨਵੀਂ ਚੀਜ਼ ਉਤਪੰਨ ਕੀਤੀ ਹੈ, ਭਈ ਔਰਤ ਮਰਦ ਨੂੰ ਘੇਰ ਲਵੇਂਗੀ!।
Доколе отвращаешися, дщи обезчествованая? Яко созда Господь спасение в насаждение ново, в немже спасении обыдут человецы.
23 ੨੩ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇੱਕ ਵਾਰ ਫਿਰ ਉਹ ਇਹ ਗੱਲ ਯਹੂਦਾਹ ਦੇ ਦੇਸ ਅਤੇ ਉਹਨਾਂ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵੱਸੋਂ ਅਤੇ ਪਵਿੱਤਰ ਪਰਬਤ, ਯਹੋਵਾਹ ਤੈਨੂੰ ਬਰਕਤ ਦੇਵੇ!
Яко тако рече Господь: еще рекут слово сие в земли Иудейстей и во градех ея, егда возвращу преселение его: благословен Господь на праведней горе святей своей:
24 ੨੪ ਯਹੂਦਾਹ ਅਤੇ ਉਸ ਦੇ ਸਾਰੇ ਸ਼ਹਿਰ ਉਸ ਦੇ ਵਿੱਚ ਇਕੱਠੇ ਵੱਸਣਗੇ, ਹਾਲ੍ਹੀ ਅਤੇ ਉਹ ਜਿਹੜੇ ਇੱਜੜਾਂ ਨਾਲ ਫਿਰਦੇ ਹਨ
и живущии во градех Иудиных и во всей земли его, купно со земледельцем, и вознесется во стаде.
25 ੨੫ ਕਿਉਂ ਜੋ ਮੈਂ ਥੱਕੇ ਹੋਏ ਦੀ ਜਾਨ ਨੂੰ ਤ੍ਰਿਪਤ ਕਰਾਂਗਾ ਅਤੇ ਹਰੇਕ ਉਦਾਸ ਜਾਨ ਨੂੰ ਰਜਾ ਦਿਆਂਗਾ
Яко упоих всяку душу жаждущу и всяку душу алчущу насытих.
26 ੨੬ ਇਸ ਉੱਤੇ ਮੈਂ ਜਾਗ ਉੱਠਿਆ ਅਤੇ ਵੇਖਿਆ ਅਤੇ ਮੇਰੀ ਨੀਂਦ ਮੇਰੇ ਲਈ ਮਿੱਠੀ ਸੀ।
Того ради востах от сна и видех, и сон ми сладок бысть.
27 ੨੭ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ
Се, дние грядут, глаголет Господь, и всею Израиля и Иуду семя человечо и семя скотское.
28 ੨੮ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਵੇਂ ਮੈਂ ਉਹਨਾਂ ਦੀ ਤਾੜ ਵਿੱਚ ਬੈਠਾ ਭਈ ਮੈਂ ਉਹਨਾਂ ਨੂੰ ਪੁੱਟਾਂ ਅਤੇ ਢਾਹਵਾਂ, ਉਲਟਾਵਾਂ ਅਤੇ ਨਾਸ ਕਰਾਂ ਅਤੇ ਬੁਰਿਆਈ ਲਿਆਵਾਂ ਤਿਵੇਂ ਮੈਂ ਤਾੜ ਵਿੱਚ ਬੈਠਾਂਗਾ ਭਈ ਮੈਂ ਉਹਨਾਂ ਨੂੰ ਬਣਾਵਾਂ ਅਤੇ ਲਾਵਾਂ, ਯਹੋਵਾਹ ਦਾ ਵਾਕ ਹੈ
И будет, якоже бдех на ня потребити и озлобити, тако бдети буду о них, еже созидати и насаждати, рече Господь.
29 ੨੯ ਉਹਨਾਂ ਦਿਨਾਂ ਵਿੱਚ ਉਹ ਨਾ ਆਖਣਗੇ, ਮਾਪਿਆਂ ਨੇ ਖੱਟੇ ਅੰਗੂਰ ਖਾਧੇ, ਅਤੇ ਬੱਚਿਆਂ ਦੇ ਦੰਦ ਖੱਟੇ ਹੋ ਗਏ।
В тыя дни не рекут ктому: отцы ядоша кислая, а зубы детем оскомнишася:
30 ੩੦ ਹਰੇਕ ਆਪਣੀ ਬਦੀ ਦੇ ਕਾਰਨ ਮਰੇਗਾ ਅਤੇ ਹਰੇਕ ਜਿਹੜਾ ਖੱਟੇ ਅੰਗੂਰ ਖਾਏਗਾ ਉਹ ਦੇ ਦੰਦ ਖੱਟੇ ਹੋ ਜਾਣਗੇ
но кийждо своим грехом умрет, и ядшему кислая оскоменятся зубы его.
31 ੩੧ ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ
Се, дние грядут, глаголет Господь, и завещаю дому Израилеву и дому Иудину завет нов,
32 ੩੨ ਉਸ ਨੇਮ ਵਾਂਗੂੰ ਨਹੀਂ ਜਿਹੜਾ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਉਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਉਹਨਾਂ ਦਾ ਸੁਆਮੀ ਸੀ, ਯਹੋਵਾਹ ਦਾ ਵਾਕ ਹੈ
не по завету, егоже завещах отцем их в день, в оньже емшу ми за руку их, извести я от земли Египетския, яко тии не пребыша в завете Моем, и Аз небрегох их, глаголет Господь.
33 ੩੩ ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
Яко сей завет, егоже завещаю дому Израилеву по днех онех, глаголет Господь: дая законы Моя в мысли их, и на сердцах их напишу я, и буду им в Бога, и тии будут Ми в люди:
34 ੩੪ ਉਹ ਫਿਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਉਹ ਸਾਰੀਆਂ ਦੇ ਸਾਰੇ ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਉਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
и не научит кийждо ближняго своего и кийждо брата своего, глаголя: познай Господа: яко вси познают Мя от мала даже и до великаго их: яко милостив буду неправдам их и грехов их не помяну ктому.
35 ੩੫ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੋ ਦਿਨ ਦੇ ਚਾਨਣ ਲਈ ਸੂਰਜ ਦਿੰਦਾ, ਅਤੇ ਰਾਤ ਦੇ ਚਾਨਣ ਲਈ ਚੰਦ ਅਤੇ ਤਾਰਿਆਂ ਦੀ ਬਿਧੀ, ਜੋ ਸਮੁੰਦਰ ਨੂੰ ਐਉਂ ਉਛਾਲਦਾ ਹੈ, ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।
Аще возиесется небо на высоту, рече Господь, и аще смирится испод земли низу, и Аз не отвергу рода Израилева о всех, яже сотвориша, глаголет Господь.
36 ੩੬ ਜੇ ਇਹ ਬਿਧੀਆਂ ਮੇਰੇ ਅੱਗੋਂ ਹਟਾਈਆਂ ਜਾਣ, ਯਹੋਵਾਹ ਦਾ ਵਾਕ ਹੈ, ਤਾਂ ਇਸਰਾਏਲ ਦੀ ਨਸਲ ਵੀ ਜਾਂਦੀ ਰਹੇਗੀ, ਭਈ ਉਹ ਸਦਾ ਲਈ ਮੇਰੇ ਅੱਗੇ ਕੌਮ ਨਾ ਰਹੇ।
Тако рече Господь, давый солнце во свет дне, луну и звезды на свет нощи, и вопль на мори, и возшумеша волны его, Господь Вседержитель имя Ему.
37 ੩੭ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਉੱਪਰੋਂ ਅਕਾਸ਼ ਮਿਣਿਆ ਜਾਵੇ, ਅਤੇ ਹੇਠਾਂ ਧਰਤੀ ਦੀਆਂ ਨੀਹਾਂ ਦੀ ਭਾਲ ਕੀਤੀ ਜਾਵੇ, ਤਦ ਮੈਂ ਵੀ ਇਸਰਾਏਲ ਦੀ ਸਾਰੀ ਨਸਲ ਨੂੰ ਉਹਨਾਂ ਦੇ ਸਾਰੇ ਕੰਮਾਂ ਦੇ ਕਾਰਨ ਰੱਦ ਦਿਆਂਗਾ, ਯਹੋਵਾਹ ਦਾ ਵਾਕ ਹੈ।
Аще премолкнут законы сии от лица Моего, рече Господь, то и род Израилев престанет быти язык пред лицем Моим во вся дни.
38 ੩੮ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸ਼ਹਿਰ ਯਹੋਵਾਹ ਦੇ ਲਈ ਹਨਨੇਲ ਦੇ ਬੁਰਜ ਤੋਂ ਨੁੱਕਰ ਦੇ ਫਾਟਕ ਤੱਕ ਬਣਾਇਆ ਜਾਵੇਗਾ
Се, дние грядут, рече Господь, и созиждется град Господеви от столпа Анамеиля до врат уголных:
39 ੩੯ ਫੇਰ ਮਿਣਨ ਦੀ ਰੱਸੀ ਸਿੱਧੀ ਗਾਰੇਬ ਦੀ ਪਹਾੜੀ ਉੱਤੋਂ ਦੀ ਹੁੰਦੀ ਹੋਈ ਗੋਆਹ ਨੂੰ ਘੇਰ ਲਵੇਗੀ
и изыдет размерение его противу ему до могил Гарив, и оымется окрест избранным камением,
40 ੪੦ ਤਾਂ ਲੋਥਾਂ ਅਤੇ ਸੁਆਹ ਦੀ ਸਾਰੀ ਵਾਦੀ ਅਤੇ ਸਾਰੇ ਖੇਤ ਕਿਦਰੋਨ ਦੇ ਨਾਲੇ ਤੱਕ ਅਤੇ ਘੋੜੇ ਫਾਟਕ ਦੀ ਨੁੱਕਰ ਤੱਕ ਚੜ੍ਹਦੇ ਪਾਸੇ ਵੱਲ ਯਹੋਵਾਹ ਲਈ ਪਵਿੱਤਰ ਹੋਣਗੇ ਅਤੇ ਉਹ ਫਿਰ ਸਦਾ ਤੱਕ ਨਾ ਕਦੀ ਪੁੱਟਿਆ ਜਾਵੇਗਾ ਨਾ ਡੇਗਿਆ ਜਾਵੇਗਾ।
и всю юдоль мертвых и пепела, и весь Ассаримоф даже до водотечи Кедрския, даже до угла коний врат восточных, освящение Господеви, и ктому не исторгнется и не потребится даже до века.