< ਯਿਰਮਿਯਾਹ 32 >

1 ਉਹ ਬਚਨ ਜਿਹੜਾ ਯਹੂਦਾਹ ਦੇ ਰਾਜਾ ਸ਼ਾਸਨ ਦੇ ਸਿਦਕੀਯਾਹ ਦੇ ਦਸਵੇਂ ਸਾਲ ਜੋ ਨਬੂਕਦਨੱਸਰ ਦਾ ਅਠਾਰ੍ਹਵਾਂ ਵਰ੍ਹਾ ਸੀ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ
Riječ koju Jahve uputi Jeremiji desete godine Sidkije, kralja judejskoga, to jest osamnaeste godine Nabukodonozorove.
2 ਉਸ ਵੇਲੇ ਬਾਬਲ ਦੇ ਰਾਜਾ ਦੀ ਫੌਜ ਨੇ ਯਰੂਸ਼ਲਮ ਉੱਤੇ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਉਸ ਕੈਦਖ਼ਾਨੇ ਦੇ ਵੇਹੜੇ ਵਿੱਚ ਜਿਹੜਾ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਸੀ ਬੰਦ ਸੀ
U to vrijeme vojska kralja babilonskoga opsjedaše Jeruzalem, a prorok Jeremija bijaše zatvoren u tamničkom dvorištu u dvoru judejskoga kralja.
3 ਅਤੇ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਉਹ ਨੂੰ ਇਹ ਆਖ ਕੇ ਕੈਦ ਕੀਤਾ ਭਈ ਤੂੰ ਕਿਉਂ ਅਗੰਮ ਵਾਚਦਾ ਹੈਂ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸ਼ਹਿਰ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਇਹ ਨੂੰ ਲੈ ਲਵੇਗਾ?
Sidkija, kralj judejski, bijaše ga ondje zatvorio, prigovoriv mu: “Zašto si prorokovao: 'Ovako govori Jahve: Gle, grad ću ovaj predati u ruke kralju babilonskom da ga osvoji;
4 ਯਹੂਦਾਹ ਦਾ ਰਾਜਾ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਾ ਬਚੇਗਾ, ਉਹ ਸੱਚ-ਮੁੱਚ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਦੇ ਨਾਲ ਦੂਹ ਬਦੂਹ ਗੱਲਾਂ ਕਰੇਗਾ ਅਤੇ ਉਹ ਅੱਖ ਨਾਲ ਅੱਖ ਮਿਲਾ ਕੇ ਵੇਖੇਗਾ
a Sidkija, kralj judejski, neće umaći sili kaldejskoj, nego će biti predan u ruke kralja babilonskoga - usta u usta s njim će govoriti, oči u oči njega vidjeti.
5 ਉਹ ਸਿਦਕੀਯਾਹ ਨੂੰ ਬਾਬਲ ਵਿੱਚ ਲੈ ਜਾਵੇਗਾ। ਉਹ ਉੱਥੇ ਰਹੇਗਾ ਜਦ ਤੱਕ ਮੈਂ ਉਹ ਦੀ ਖ਼ਬਰ ਨਾ ਲਵਾਂ, ਯਹੋਵਾਹ ਦਾ ਵਾਕ ਹੈ, ਭਾਵੇਂ ਤੁਸੀਂ ਕਸਦੀਆਂ ਨਾਲ ਲੜਾਈ ਕਰੋ ਪਰ ਜਿੱਤੋਗੇ ਨਹੀਂ।
Sidkiju će odvesti u Babilon i ondje će ostati dok ga ne pohodim - riječ je Jahvina! I ako se budete borili protiv Kaldejaca, nećete uspjeti!'”
6 ਤਾਂ ਯਿਰਮਿਯਾਹ ਨੇ ਆਖਿਆ ਕਿ ਯਹੋਵਾਹ ਦਾ ਬਚਨ ਆਇਆ ਕਿ
Tada reče Jeremija: “Dođe mi riječ Jahvina:
7 ਵੇਖ, ਤੇਰੇ ਚਾਚੇ ਸ਼ੱਲੂਮ ਦਾ ਪੁੱਤਰ ਹਨਮਏਲ ਤੇਰੇ ਕੋਲ ਆ ਕੇ ਆਖੇਗਾ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਹੈ ਆਪਣੇ ਲਈ ਮੁੱਲ ਲੈ ਲੈ ਕਿਉਂ ਜੋ ਉਹ ਦਾ ਮੁੱਲ ਦੇ ਕੇ ਛੁਡਾਉਣ ਦਾ ਤੇਰਾ ਹੱਕ ਹੈ
'Uskoro će doći k tebi Hanamel, sin tvoga strica Šaluma, da ti kaže: Kupi njivu moju u Anatotu; ti imaš rodbinsko pravo da je kupiš!'
8 ਤਾਂ ਮੇਰੇ ਚਾਚੇ ਦਾ ਪੁੱਤਰ ਹਨਮਏਲ ਮੇਰੇ ਕੋਲ ਕੈਦਖ਼ਾਨੇ ਦੇ ਵੇਹੜੇ ਵਿੱਚ ਯਹੋਵਾਹ ਦੇ ਬਚਨ ਅਨੁਸਾਰ ਆਇਆ ਅਤੇ ਉਸ ਮੈਨੂੰ ਆਖਿਆ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਬਿਨਯਾਮੀਨ ਦੇ ਇਲਾਕੇ ਵਿੱਚ ਹੈ ਮੁੱਲ ਲੈ ਲੈ ਕਿਉਂ ਜੋ ਉਹ ਦੇ ਕਬਜ਼ੇ ਦਾ ਅਤੇ ਉਹ ਦੇ ਛੁਡਾਉਣ ਦਾ ਹੱਕ ਤੇਰਾ ਹੈ, ਉਹ ਨੂੰ ਆਪਣੇ ਲਈ ਮੁੱਲ ਲੈ ਲੈ। ਤਦ ਮੈਂ ਜਾਣ ਗਿਆ ਕਿ ਇਹ ਯਹੋਵਾਹ ਦਾ ਬਚਨ ਸੀ
Kako je Jahve navijestio, k meni dođe moj stričević Hanamel u tamničko dvorište i reče mi: 'De kupi moju njivu u Anatotu, jer ti imaš pravo na posjed i rodbinsko pravo da je kupiš! Kupi je!' I tada spoznah da to bijaše riječ Jahvina.
9 ਮੈਂ ਉਸ ਖੇਤ ਨੂੰ ਜਿਹੜਾ ਅਨਾਥੋਥ ਵਿੱਚ ਸੀ ਆਪਣੇ ਚਾਚੇ ਦੇ ਪੁੱਤਰ ਹਨਮਏਲ ਤੋਂ ਮੁੱਲ ਲੈ ਲਿਆ ਅਤੇ ਮੈਂ ਉਹ ਨੂੰ ਤੋਲ ਕੇ ਚਾਂਦੀ ਦਿੱਤੀ ਅਰਥਾਤ ਦੋ ਸੌ ਗ੍ਰਾਮ ਚਾਂਦੀ
Kupih, dakle, tu njivu od stričevića Hanamela iz Anatota te mu izmjerih u novcu sedamnaest šekela srebra.
10 ੧੦ ਤਾਂ ਮੈਂ ਬੈ-ਨਾਮੇ ਉੱਤੇ ਦਸਖ਼ਤ ਕੀਤੇ, ਮੋਹਰ ਲਾਈ ਅਤੇ ਗਵਾਹਾਂ ਨੇ ਗਵਾਹੀ ਦਿੱਤੀ ਅਤੇ ਚਾਂਦੀ ਕੰਡੇ ਉੱਤੇ ਤੋਲੀ
Napišem ugovor, udarim pečat, pozovem svjedoke i izmjerim novac na tezulji.
11 ੧੧ ਤਾਂ ਮੈਂ ਉਸ ਬੈ-ਨਾਮੇ ਦੀ ਲਿਖਤ ਨੂੰ ਜਿਹ ਨੂੰ ਮੋਹਰ ਲੱਗੀ ਹੋਈ ਸੀ, ਜੋ ਕਨੂੰਨਾਂ ਅਤੇ ਬਿਧੀਆਂ ਦੇ ਅਨੁਸਾਰ ਸੀ, ਅਤੇ ਉਹ ਦੀ ਖੁੱਲ੍ਹੀ ਨਕਲ ਨੂੰ ਵੀ ਲਿਆ
Zatim uzmem kupovni ugovor, zapečaćen prema propisu i uredbama,
12 ੧੨ ਤਾਂ ਮੈਂ ਉਹ ਬੈ-ਨਾਮੇ ਦੀ ਲਿਖਤ ਮਹਸੇਯਾਹ ਦੇ ਪੋਤੇ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਪਣੇ ਭਰਾ ਹਨਮਏਲ ਦੇ ਸਾਹਮਣੇ ਅਤੇ ਗਵਾਹਾਂ ਦੇ ਸਾਹਮਣੇ ਜਿਹਨਾਂ ਨੇ ਉਸ ਬੈ-ਨਾਮੇ ਦੀ ਲਿਖਤ ਉੱਤੇ ਦਸਖ਼ਤ ਕੀਤੇ ਸਨ ਅਤੇ ਉਹਨਾਂ ਸਾਰੇ ਯਹੂਦੀਆਂ ਦੇ ਸਾਹਮਣੇ ਜਿਹੜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੈਠੇ ਸਨ ਦਿੱਤੀ
predam kupovni ugovor Baruhu, sinu Mahsejeva sina Nerije. Nazočni su bili: moj stričević Hanamel, svjedoci što su potpisali kupovni ugovor i svi Judejci koji su se našli u tamničkom dvorištu.
13 ੧੩ ਅਤੇ ਮੈਂ ਉਹਨਾਂ ਦੇ ਸਾਹਮਣੇ ਬਾਰੂਕ ਨੂੰ ਹੁਕਮ ਦਿੱਤਾ ਕਿ
Tada pred njima zapovjedim Baruhu:
14 ੧੪ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਇਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਉਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਉਹ ਬਹੁਤ ਦਿਨਾਂ ਤੱਕ ਰਹਿ ਸਕਣ
'Ovako govori Jahve nad Vojskama, Bog Izraelov: Uzmi ove isprave, ovaj kupovni ugovor, zapečaćeni i otvoreni, i stavi ih u glinenu posudu da se zadugo sačuvaju.
15 ੧੫ ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਘਰ ਅਤੇ ਖੇਤ ਅਤੇ ਅੰਗੂਰੀ ਬਾਗ਼ ਇਸ ਦੇਸ ਵਿੱਚ ਫੇਰ ਮੁੱਲ ਲਏ ਜਾਣਗੇ।
Jer ovako govori Jahve nad Vojskama, Bog Izraelov: Još će se u ovoj zemlji kupovati i kuće, i njive, i vinogradi!'”
16 ੧੬ ਇਸ ਦੇ ਪਿੱਛੋਂ ਕਿ ਮੈਂ ਉਹ ਬੈ-ਨਾਮੇ ਦੀ ਲਿਖਤ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਦਿੱਤੀ ਮੈਂ ਯਹੋਵਾਹ ਕੋਲ ਪ੍ਰਾਰਥਨਾ ਕੀਤੀ ਕਿ
Pošto kupovni ugovor predadoh Nerijinu sinu Baruhu, pomolih se Jahvi:
17 ੧੭ ਹੇ ਪ੍ਰਭੂ ਯਹੋਵਾਹ, ਵੇਖ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਔਖਾ ਨਹੀਂ ਹੈ
“O, Jahve, Gospode! Ti stvori nebo i zemlju snagom velikom, rukom uzdignutom! Ništa tebi nije nemoguće!
18 ੧੮ ਤੂੰ ਹਜ਼ਾਰਾਂ ਉੱਤੇ ਦਯਾ ਕਰਦਾ ਹੈ ਅਤੇ ਪੁਰਖਿਆਂ ਦੀ ਬਦੀ ਦਾ ਬਦਲਾ ਉਹਨਾਂ ਦੇ ਪਿੱਛੋਂ ਉਹਨਾਂ ਦੇ ਪੁੱਤਰ ਦੀ ਝੋਲੀ ਵਿੱਚ ਰੱਖਦਾ ਹੈ। ਇਹ ਵੱਡਾ ਅਤੇ ਬਲਵੰਤ ਪਰਮੇਸ਼ੁਰ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ
Tisućama iskazuješ milost, a krivnju otaca osvećuješ na djeci, potomcima njihovim. Bože veliki i moćni, kome je ime Jahve nad Vojskama!
19 ੧੯ ਸੁਲਾਹ ਵਿੱਚ ਵੱਡਾ ਅਤੇ ਕੰਮਾਂ ਵਿੱਚ ਸੂਰਮਾ ਜਿਹ ਦੀਆਂ ਅੱਖਾਂ ਆਦਮ ਵੰਸ਼ ਦੇ ਸਭ ਰਾਹਾਂ ਉੱਤੇ ਖੁੱਲ੍ਹੀਆਂ ਹਨ ਕਿ ਹਰੇਕ ਨੂੰ ਉਹ ਦੇ ਰਾਹਾਂ ਅਤੇ ਉਹ ਦੇ ਕੰਮਾਂ ਦੇ ਫਲ ਅਨੁਸਾਰ ਦੇਵੇ
Velik si u svojim naumima, silan u svojim djelima! Oči tvoje bde nad svim putovima ljudskim da naplatiš svakome prema putu njegovu i prema plodu djela njegovih!
20 ੨੦ ਜਿਸ ਮਿਸਰ ਦੇ ਦੇਸ ਵਿੱਚ ਅੱਜ ਦੇ ਦਿਨ ਤੱਕ ਇਸਰਾਏਲ ਵਿੱਚ ਅਤੇ ਦੂਸਰੇ ਆਦਮੀਆਂ ਵਿੱਚ ਨਿਸ਼ਾਨ ਅਤੇ ਅਚੰਭੇ ਕੀਤੇ ਅਤੇ ਆਪਣੇ ਲਈ ਇੱਕ ਨਾਮ ਪੈਦਾ ਕੀਤਾ ਜਿਹੜਾ ਅੱਜ ਦੇ ਦਿਨ ਤੱਕ ਹੈ
Ti koji si činio znamenja i čudesa u zemlji egipatskoj i u Izraelu, i među svim ljudima sve do danas,
21 ੨੧ ਤੂੰ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇ ਦੇਸ ਵਿੱਚੋਂ ਨਿਸ਼ਾਨਾਂ ਅਤੇ ਅਚੰਭਿਆਂ ਨਾਲ ਤਕੜੇ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਅਤੇ ਵੱਡੇ ਭੈਅ ਨਾਲ ਬਾਹਰ ਲਿਆਂਦਾ
ti si izveo svoj narod izraelski iz zemlje egipatske znamenjima i čudesima, rukom moćnom i mišicom podignutom, strahotama velikim.
22 ੨੨ ਅਤੇ ਇਹ ਦੇਸ ਉਹਨਾਂ ਨੂੰ ਦਿੱਤਾ ਜਿਹ ਦਾ ਤੂੰ ਉਹਨਾਂ ਦੇ ਪੁਰਖਿਆਂ ਨਾਲ ਉਹਨਾਂ ਨੂੰ ਦੇਣ ਦੀ ਸਹੁੰ ਖਾਧੀ ਸੀ, ਇੱਕ ਦੇਸ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਸੀ।
Zatim im dade svu ovu zemlju koju si zakletvom obećao ocima njihovim, zemlju u kojoj teče med i mlijeko.
23 ੨੩ ਉਹ ਉਸ ਦੇ ਵਿੱਚ ਆ ਵੜੇ ਅਤੇ ਉਹਨਾਂ ਨੇ ਕਬਜ਼ਾ ਕਰ ਲਿਆ, ਪਰ ਉਹਨਾਂ ਤੇਰੀ ਅਵਾਜ਼ ਨਾ ਸੁਣੀ, ਨਾ ਤੇਰੀ ਬਿਵਸਥਾ ਉੱਤੇ ਚੱਲੇ, ਅਤੇ ਕੁਝ ਨਾ ਕੀਤਾ ਜਿਹੜਾ ਤੂੰ ਉਹਨਾਂ ਨੂੰ ਕਰਨ ਦਾ ਹੁਕਮ ਦਿੱਤਾ ਸੀ। ਇਸ ਲਈ ਤੂੰ ਸਾਰੀ ਬੁਰਿਆਈ ਨੂੰ ਉਹਨਾਂ ਲਈ ਸੱਦ ਲਿਆ
I oni je zaposjedoše; ali nisu slušali glasa tvojega niti su hodili putem Zakona tvojega. Ništa ne učiniše od onog što im ti naredi; zato si dozvao na njih sve ove nevolje.
24 ੨੪ ਵੇਖ, ਸ਼ਹਿਰ ਦੇ ਲੈ ਲੈਣ ਲਈ ਉਸ ਤੱਕ ਦਮਦਮੇ ਬਣ ਗਏ ਹਨ ਅਤੇ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਜਿਹਨਾਂ ਉਹ ਦੇ ਉੱਤੇ ਚੜ੍ਹਾਈ ਕੀਤੀ ਹੈ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਦਿੱਤਾ ਗਿਆ ਹੈ ਅਤੇ ਜੋ ਉਹ ਬੋਲਿਆ ਸੋ ਉਹ ਹੋ ਗਿਆ ਹੈ, ਅਤੇ ਵੇਖ, ਤੂੰ ਆਪ ਦੇਖਦਾ ਹੈਂ
Gle, nasipi se već primakoše gradu, i bit će osvojen, i grad će pasti u ruke Kaldejcima koji na nj navaljuju mačem, glađu i kugom. Čime si prijetio, evo dolazi. I sam vidiš.
25 ੨੫ ਹੇ ਪ੍ਰਭੂ ਯਹੋਵਾਹ, ਤੂੰ ਹੀ ਤਾਂ ਮੈਨੂੰ ਆਖਿਆ ਕਿ ਚਾਂਦੀ ਨਾਲ ਉਹ ਖੇਤ ਆਪਣੇ ਲਈ ਮੁੱਲ ਲੈ ਅਤੇ ਗਵਾਹਾਂ ਦੀ ਗਵਾਹੀ ਕਰਵਾ, ਭਾਵੇਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ।
A ti mi, Jahve Gospode moj, reče: 'Kupi novcem njivu i pozovi svjedoke', a grad je već predan u ruke Kaldejcima!”
26 ੨੬ ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
Tada mi dođe riječ Jahvina:
27 ੨੭ ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ। ਕੀ ਕੋਈ ਕੰਮ ਮੇਰੇ ਲਈ ਔਖਾ ਹੈ?
“Gle, ja sam Jahve, Bog svakoga tijela! Meni ništa nije nemoguće!
28 ੨੮ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਅਤੇ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਰਿਹਾ ਹਾਂ ਅਤੇ ਉਹ ਇਹ ਨੂੰ ਲੈ ਲਵੇਗਾ
Zato - veli Jahve - grad ovaj predajem u ruke Kaldejaca i u ruke kralja babilonskoga, koji će ga zauzeti.
29 ੨੯ ਕਸਦੀ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਇਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਇਸ ਨੂੰ ਸਾੜ ਦੇਣਗੇ ਅਤੇ ਉਹਨਾਂ ਘਰਾਂ ਨੂੰ ਵੀ ਜਿਹਨਾਂ ਦੀਆਂ ਛੱਤਾਂ ਉੱਤੇ ਉਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦੇਵਤਿਆਂ ਲਈ ਪੀਣ ਦੀਆਂ ਭੇਟਾਂ ਡੋਲ੍ਹੀਆਂ ਭਈ ਮੈਨੂੰ ਗੁੱਸਾ ਚੜ੍ਹਾਉਣ
Ući će u nj Kaldejci koji se bore protiv ovoga grada, ognjem će ga uništiti i spaliti ga zajedno s kućama kojima su na krovovima Baalu palili tamjan i lijevali ljevanice tuđim bogovima, mene gnjeveći.
30 ੩੦ ਕਿਉਂ ਜੋ ਇਸਰਾਏਲੀਆਂ ਅਤੇ ਯਹੂਦੀਆਂ ਨੇ ਆਪਣੀ ਜੁਆਨੀ ਵਿੱਚ ਨਿਰਾ ਉਹ ਕੀਤਾ ਜਿਹੜਾ ਮੇਰੀ ਨਿਗਾਹ ਵਿੱਚ ਬੁਰਾ ਸੀ ਕਿਉਂ ਜੋ ਇਸਰਾਏਲੀਆਂ ਨੇ ਆਪਣੇ ਹੱਥਾਂ ਦੇ ਕੰਮਾਂ ਨਾਲ ਮੈਨੂੰ ਨਿਰਾ ਗੁੱਸਾ ਹੀ ਚੜ੍ਹਾਇਆ, ਯਹੋਵਾਹ ਦਾ ਵਾਕ ਹੈ
Jer sinovi Izraelovi i sinovi Judini od mladosti čine samo zlo pred mojim očima. Doista, sinovi Izraelovi bez prestanka me gnjeve djelima ruku svojih - riječ je Jahvina.
31 ੩੧ ਇਹ ਸ਼ਹਿਰ ਜਿਸ ਦਿਨ ਤੋਂ ਉਹਨਾਂ ਇਸ ਨੂੰ ਬਣਾਇਆ ਅੱਜ ਦੇ ਦਿਨ ਤੱਕ ਮੇਰੇ ਕ੍ਰੋਧ ਅਤੇ ਗੁੱਸੇ ਦੇ ਭੜਕਾਉਣ ਦਾ ਕਾਰਨ ਬਣਿਆ ਹੋਇਆ ਹੈ। ਇਸ ਲਈ ਮੈਂ ਉਹ ਨੂੰ ਆਪਣੇ ਅੱਗੋਂ ਹਟਾ ਦਿਆਂਗਾ
Grad ovaj, doista, samo mi je na gnjev i srdžbu otkako je sagrađen pa do dana današnjega te ga moram ukloniti ispred lica svojega
32 ੩੨ ਨਾਲੇ ਉਹ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਇਸਰਾਏਲੀਆਂ ਅਤੇ ਯਹੂਦੀਆਂ ਨੇ ਕੀਤੀ ਭਈ ਮੇਰੇ ਗੁੱਸੇ ਨੂੰ ਭੜਕਾਉਣ, ਉਹਨਾਂ ਨੇ ਅਤੇ ਉਹਨਾਂ ਦੇ ਰਾਜਿਆਂ, ਸਰਦਾਰਾਂ, ਜਾਜਕਾਂ, ਨਬੀਆਂ ਨੇ ਨਾਲੇ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਵੀ
zbog svega bezakonja što ga sinovi Izraelovi i sinovi Judini počiniše, gnjeveći me - oni i kraljevi njihovi, knezovi i svećenici i proroci, Judejci i Jeruzalemci.
33 ੩੩ ਉਹਨਾਂ ਨੇ ਮੇਰੀ ਵੱਲ ਆਪਣੀ ਪਿੱਠ ਕੀਤੀ ਪਰ ਮੂੰਹ ਨਾ ਕੀਤਾ ਅਤੇ ਭਾਵੇਂ ਮੈਂ ਉਹਨਾਂ ਨੂੰ ਸਿਖਾਇਆ, ਸਗੋਂ ਜਤਨ ਨਾਲ ਸਿਖਾਇਆ ਪਰ ਉਹਨਾਂ ਨੇ ਨਾ ਸੁਣਿਆ ਭਈ ਇਸ ਤੋਂ ਸਿੱਖਿਆ ਲੈਂਦੇ
Okretahu mi leđa, a ne lice svoje, iako se neumorno trudih da ih poučim, ali me ne slušaše niti nauk moj primiše.
34 ੩੪ ਸਗੋਂ ਉਹਨਾਂ ਨੇ ਉਸ ਘਰ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਪਲੀਤ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
Postaviše grozote u Dom koji se mojim zove imenom da ga oskvrnu.
35 ੩੫ ਉਹਨਾਂ ਨੇ ਬਆਲ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਉਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮੰਨ ਵਿੱਚ ਆਇਆ ਕਿ ਉਹ ਇਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ।
Baalu podigoše uzvišice u Dolini Ben Hinomu, i sinove i kćeri svoje Moleku kroz oganj provodiše - što im ja nikad ne zapovjedih; ni na um mi ne pade da bi činili takve gadosti niti da bih Judu pustio u takav grijeh.”
36 ੩੬ ਇਸ ਲਈ ਹੁਣ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਬਾਰੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਗਿਆ ਹੈ ਇਸ ਤਰ੍ਹਾਂ ਆਖਦਾ ਹੈ, -
Ipak, ovako govori Jahve, Bog Izraelov, o tom gradu za koji vi velite da će od mača, gladi i kuge pasti u ruke kralju babilonskom:
37 ੩੭ ਵੇਖੋ, ਮੈਂ ਉਹਨਾਂ ਨੂੰ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਮੈਂ ਉਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਇਸ ਸਥਾਨ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਚੈਨ ਨਾਲ ਵਸਾਵਾਂਗਾ
“Evo, ja ću ih sabrati iz svih zemalja u koje ih prognah - u gnjevu i jarosti svojoj - i vratit ću ih na ovo mjesto da ovdje spokojno žive.
38 ੩੮ ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ
I oni će biti narod moj, a ja, ja ću biti Bog njihov.
39 ੩੯ ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ
I dat ću im srce jedno i put jedan, da bi me se bojali u sve dane, na sreću svoju i djece svoje.
40 ੪੦ ਮੈਂ ਉਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਹਨਾਂ ਦਾ ਭਲਾ ਕਰਨ ਤੋਂ ਨਾ ਹਟਾਂਗਾ ਅਤੇ ਮੈਂ ਆਪਣਾ ਭੈਅ ਉਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਉਹ ਫੇਰ ਮੈਥੋਂ ਫਿਰ ਨਾ ਜਾਣ
I sklopit ću s njima Savez vječan, nikad se više neću odvratiti od njih i uvijek ću im činiti dobro; usadit ću im u srce svoj strah, da se nikad više ne odmetnu od mene.
41 ੪੧ ਮੈਂ ਖੁਸ਼ ਹੋ ਕੇ ਉਹਨਾਂ ਉੱਤੇ ਭਲਿਆਈ ਕਰਾਂਗਾ, ਮੈਂ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਸੱਚ-ਮੁੱਚ ਉਹਨਾਂ ਨੂੰ ਇਸ ਦੇਸ ਵਿੱਚ ਲਾਵਾਂਗਾ।
I radovat ću se čineći im dobro; i čvrsto ću ih zasaditi u ovoj zemlji, svim srcem svojim, svom dušom svojom.”
42 ੪੨ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਜਿਵੇਂ ਮੈਂ ਇਸ ਪਰਜਾ ਉੱਤੇ ਇਹ ਸਾਰੀ ਵੱਡੀ ਬੁਰਿਆਈ ਲਿਆਂਦੀ ਤਿਵੇਂ ਮੈਂ ਉਹਨਾਂ ਉੱਤੇ ਸਾਰੀ ਭਲਿਆਈ ਲਿਆਵਾਂਗਾ ਜਿਹ ਦੀ ਮੈਂ ਉਹਨਾਂ ਨਾਲ ਗੱਲ ਕੀਤੀ ਸੀ
Jer ovako govori Jahve: “Kao što sam na ovaj narod doveo svu ovu strašnu nesreću, tako ću na njih dovesti svu sreću koju im obrekoh.
43 ੪੩ ਇਸ ਦੇਸ ਵਿੱਚ ਖੇਤ ਮੁੱਲ ਲਏ ਜਾਣਗੇ ਜਿਹ ਦੇ ਬਾਰੇ ਤੁਸੀਂ ਆਖਦੇ ਹੋ ਕਿ ਇਹ ਵਿਰਾਨ ਹੈ, ਇਹ ਦੇ ਵਿੱਚ ਆਦਮ ਅਤੇ ਡੰਗਰ ਨਹੀਂ। ਇਹ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ
Da, opet će se kupovati njive u ovoj zemlji o kojoj vi velite: 'Ova je pustinja, bez čovjeka i živinčeta, predana na milost i nemilost Kaldejcima!'
44 ੪੪ ਉਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਦਸਖ਼ਤ ਕਰਨਗੇ, ਮੋਹਰਾਂ ਲਾਉਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਇਲਾਕੇ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮੈਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ।
Njive će se za novac kupovati, pisat će se i pečatiti kupovni ugovori, pozivat će se svjedoci u zemlji Benjaminovoj i u okolici Jeruzalema. U gradovima Judinim i u gradovima Gorja, Šefele, Negeba, jer ću promijeniti udes njihov” - riječ je Jahvina.

< ਯਿਰਮਿਯਾਹ 32 >