< ਯਿਰਮਿਯਾਹ 32 >
1 ੧ ਉਹ ਬਚਨ ਜਿਹੜਾ ਯਹੂਦਾਹ ਦੇ ਰਾਜਾ ਸ਼ਾਸਨ ਦੇ ਸਿਦਕੀਯਾਹ ਦੇ ਦਸਵੇਂ ਸਾਲ ਜੋ ਨਬੂਕਦਨੱਸਰ ਦਾ ਅਠਾਰ੍ਹਵਾਂ ਵਰ੍ਹਾ ਸੀ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ
The word that came to Jeremiah from the Lord in the tenth year of Zedekiah, the king of Judah. The same is the eighteenth year of Nebuchadnezzar.
2 ੨ ਉਸ ਵੇਲੇ ਬਾਬਲ ਦੇ ਰਾਜਾ ਦੀ ਫੌਜ ਨੇ ਯਰੂਸ਼ਲਮ ਉੱਤੇ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਉਸ ਕੈਦਖ਼ਾਨੇ ਦੇ ਵੇਹੜੇ ਵਿੱਚ ਜਿਹੜਾ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਸੀ ਬੰਦ ਸੀ
It was then that the army of the king of Babylon besieged Jerusalem. And Jeremiah, the prophet, was confined to the atrium of the prison, which was in the house of the king of Judah.
3 ੩ ਅਤੇ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਉਹ ਨੂੰ ਇਹ ਆਖ ਕੇ ਕੈਦ ਕੀਤਾ ਭਈ ਤੂੰ ਕਿਉਂ ਅਗੰਮ ਵਾਚਦਾ ਹੈਂ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸ਼ਹਿਰ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਇਹ ਨੂੰ ਲੈ ਲਵੇਗਾ?
For Zedekiah, the king of Judah, had confined him, saying: “Why do you make predictions, saying: ‘Thus says the Lord: Behold, I will give this city into the hand of the king of Babylon, and he will capture it?
4 ੪ ਯਹੂਦਾਹ ਦਾ ਰਾਜਾ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਾ ਬਚੇਗਾ, ਉਹ ਸੱਚ-ਮੁੱਚ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਦੇ ਨਾਲ ਦੂਹ ਬਦੂਹ ਗੱਲਾਂ ਕਰੇਗਾ ਅਤੇ ਉਹ ਅੱਖ ਨਾਲ ਅੱਖ ਮਿਲਾ ਕੇ ਵੇਖੇਗਾ
And Zedekiah, the king of Judah, will not escape from the hand of the Chaldeans. Instead, he will be delivered into the hands of the king of Babylon. And he will speak to him, mouth to mouth, and he will see him, eye to eye.
5 ੫ ਉਹ ਸਿਦਕੀਯਾਹ ਨੂੰ ਬਾਬਲ ਵਿੱਚ ਲੈ ਜਾਵੇਗਾ। ਉਹ ਉੱਥੇ ਰਹੇਗਾ ਜਦ ਤੱਕ ਮੈਂ ਉਹ ਦੀ ਖ਼ਬਰ ਨਾ ਲਵਾਂ, ਯਹੋਵਾਹ ਦਾ ਵਾਕ ਹੈ, ਭਾਵੇਂ ਤੁਸੀਂ ਕਸਦੀਆਂ ਨਾਲ ਲੜਾਈ ਕਰੋ ਪਰ ਜਿੱਤੋਗੇ ਨਹੀਂ।
And he will lead Zedekiah to Babylon. And he will be there until I visit him, says the Lord. So then, if you contend against the Chaldeans, you will have no success.’”
6 ੬ ਤਾਂ ਯਿਰਮਿਯਾਹ ਨੇ ਆਖਿਆ ਕਿ ਯਹੋਵਾਹ ਦਾ ਬਚਨ ਆਇਆ ਕਿ
And Jeremiah said: “The word of the Lord came to me, saying:
7 ੭ ਵੇਖ, ਤੇਰੇ ਚਾਚੇ ਸ਼ੱਲੂਮ ਦਾ ਪੁੱਤਰ ਹਨਮਏਲ ਤੇਰੇ ਕੋਲ ਆ ਕੇ ਆਖੇਗਾ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਹੈ ਆਪਣੇ ਲਈ ਮੁੱਲ ਲੈ ਲੈ ਕਿਉਂ ਜੋ ਉਹ ਦਾ ਮੁੱਲ ਦੇ ਕੇ ਛੁਡਾਉਣ ਦਾ ਤੇਰਾ ਹੱਕ ਹੈ
Behold, Hanamel, the son of Shallum, your cousin, will come to you, saying: ‘Buy for yourself my field, which is in Anathoth. For it is your right, as next of kin, to buy it.’
8 ੮ ਤਾਂ ਮੇਰੇ ਚਾਚੇ ਦਾ ਪੁੱਤਰ ਹਨਮਏਲ ਮੇਰੇ ਕੋਲ ਕੈਦਖ਼ਾਨੇ ਦੇ ਵੇਹੜੇ ਵਿੱਚ ਯਹੋਵਾਹ ਦੇ ਬਚਨ ਅਨੁਸਾਰ ਆਇਆ ਅਤੇ ਉਸ ਮੈਨੂੰ ਆਖਿਆ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਬਿਨਯਾਮੀਨ ਦੇ ਇਲਾਕੇ ਵਿੱਚ ਹੈ ਮੁੱਲ ਲੈ ਲੈ ਕਿਉਂ ਜੋ ਉਹ ਦੇ ਕਬਜ਼ੇ ਦਾ ਅਤੇ ਉਹ ਦੇ ਛੁਡਾਉਣ ਦਾ ਹੱਕ ਤੇਰਾ ਹੈ, ਉਹ ਨੂੰ ਆਪਣੇ ਲਈ ਮੁੱਲ ਲੈ ਲੈ। ਤਦ ਮੈਂ ਜਾਣ ਗਿਆ ਕਿ ਇਹ ਯਹੋਵਾਹ ਦਾ ਬਚਨ ਸੀ
And in accord with the word of the Lord, Hanamel, the son of my uncle, came to me, to the entrance of the prison, and he said to me: ‘Take possession of my field, which is in Anathoth in the land of Benjamin. For the right of inheritance is yours, and as the next of kin you may possess it.’ Then I understood that this was the word of the Lord.
9 ੯ ਮੈਂ ਉਸ ਖੇਤ ਨੂੰ ਜਿਹੜਾ ਅਨਾਥੋਥ ਵਿੱਚ ਸੀ ਆਪਣੇ ਚਾਚੇ ਦੇ ਪੁੱਤਰ ਹਨਮਏਲ ਤੋਂ ਮੁੱਲ ਲੈ ਲਿਆ ਅਤੇ ਮੈਂ ਉਹ ਨੂੰ ਤੋਲ ਕੇ ਚਾਂਦੀ ਦਿੱਤੀ ਅਰਥਾਤ ਦੋ ਸੌ ਗ੍ਰਾਮ ਚਾਂਦੀ
And I bought the field, which is in Anathoth, from Hanamel, the son of my uncle. And I weighed out the money to him, seven small coins and ten pieces of silver.
10 ੧੦ ਤਾਂ ਮੈਂ ਬੈ-ਨਾਮੇ ਉੱਤੇ ਦਸਖ਼ਤ ਕੀਤੇ, ਮੋਹਰ ਲਾਈ ਅਤੇ ਗਵਾਹਾਂ ਨੇ ਗਵਾਹੀ ਦਿੱਤੀ ਅਤੇ ਚਾਂਦੀ ਕੰਡੇ ਉੱਤੇ ਤੋਲੀ
And I wrote it in a book and signed it, and I summoned witnesses. And I weighed out the silver on a scale.
11 ੧੧ ਤਾਂ ਮੈਂ ਉਸ ਬੈ-ਨਾਮੇ ਦੀ ਲਿਖਤ ਨੂੰ ਜਿਹ ਨੂੰ ਮੋਹਰ ਲੱਗੀ ਹੋਈ ਸੀ, ਜੋ ਕਨੂੰਨਾਂ ਅਤੇ ਬਿਧੀਆਂ ਦੇ ਅਨੁਸਾਰ ਸੀ, ਅਤੇ ਉਹ ਦੀ ਖੁੱਲ੍ਹੀ ਨਕਲ ਨੂੰ ਵੀ ਲਿਆ
And I received the signed deed of possession, and the stipulations, and the ratifications, with the exterior seals.
12 ੧੨ ਤਾਂ ਮੈਂ ਉਹ ਬੈ-ਨਾਮੇ ਦੀ ਲਿਖਤ ਮਹਸੇਯਾਹ ਦੇ ਪੋਤੇ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਪਣੇ ਭਰਾ ਹਨਮਏਲ ਦੇ ਸਾਹਮਣੇ ਅਤੇ ਗਵਾਹਾਂ ਦੇ ਸਾਹਮਣੇ ਜਿਹਨਾਂ ਨੇ ਉਸ ਬੈ-ਨਾਮੇ ਦੀ ਲਿਖਤ ਉੱਤੇ ਦਸਖ਼ਤ ਕੀਤੇ ਸਨ ਅਤੇ ਉਹਨਾਂ ਸਾਰੇ ਯਹੂਦੀਆਂ ਦੇ ਸਾਹਮਣੇ ਜਿਹੜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੈਠੇ ਸਨ ਦਿੱਤੀ
And I gave the deed of possession to Baruch, the son of Neriah, the son of Mahseiah, in the sight of Hanamel, the son of my uncle, in the sight of the witnesses who had been recorded in the book of the purchase, and in the sight of all the Jews who were sitting in the atrium of the prison.
13 ੧੩ ਅਤੇ ਮੈਂ ਉਹਨਾਂ ਦੇ ਸਾਹਮਣੇ ਬਾਰੂਕ ਨੂੰ ਹੁਕਮ ਦਿੱਤਾ ਕਿ
And I instructed Baruch, in their sight, saying:
14 ੧੪ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਇਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਉਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਉਹ ਬਹੁਤ ਦਿਨਾਂ ਤੱਕ ਰਹਿ ਸਕਣ
Thus says the Lord of hosts, the God of Israel: ‘Take these writings, this sealed deed of purchase, and this deed which is open, and place them in an earthen vessel, so that they will be preserved for many days.’
15 ੧੫ ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਘਰ ਅਤੇ ਖੇਤ ਅਤੇ ਅੰਗੂਰੀ ਬਾਗ਼ ਇਸ ਦੇਸ ਵਿੱਚ ਫੇਰ ਮੁੱਲ ਲਏ ਜਾਣਗੇ।
For thus says the Lord of hosts, the God of Israel: ‘Houses, and fields, and vineyards will be possessed still, in this land.’
16 ੧੬ ਇਸ ਦੇ ਪਿੱਛੋਂ ਕਿ ਮੈਂ ਉਹ ਬੈ-ਨਾਮੇ ਦੀ ਲਿਖਤ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਦਿੱਤੀ ਮੈਂ ਯਹੋਵਾਹ ਕੋਲ ਪ੍ਰਾਰਥਨਾ ਕੀਤੀ ਕਿ
And after I had delivered the deed of possession to Baruch, the son of Neri, I prayed to the Lord, saying:
17 ੧੭ ਹੇ ਪ੍ਰਭੂ ਯਹੋਵਾਹ, ਵੇਖ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਔਖਾ ਨਹੀਂ ਹੈ
Alas, alas, alas, O Lord God! Behold, you have made heaven and earth, by your great strength and by your outstretched arm. No word is difficult for you.
18 ੧੮ ਤੂੰ ਹਜ਼ਾਰਾਂ ਉੱਤੇ ਦਯਾ ਕਰਦਾ ਹੈ ਅਤੇ ਪੁਰਖਿਆਂ ਦੀ ਬਦੀ ਦਾ ਬਦਲਾ ਉਹਨਾਂ ਦੇ ਪਿੱਛੋਂ ਉਹਨਾਂ ਦੇ ਪੁੱਤਰ ਦੀ ਝੋਲੀ ਵਿੱਚ ਰੱਖਦਾ ਹੈ। ਇਹ ਵੱਡਾ ਅਤੇ ਬਲਵੰਤ ਪਰਮੇਸ਼ੁਰ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ
You act with mercy a thousand-fold, but you repay the iniquity of the fathers into the sinews of their sons after them. The Lord of hosts is your name: most strong, great, and powerful!
19 ੧੯ ਸੁਲਾਹ ਵਿੱਚ ਵੱਡਾ ਅਤੇ ਕੰਮਾਂ ਵਿੱਚ ਸੂਰਮਾ ਜਿਹ ਦੀਆਂ ਅੱਖਾਂ ਆਦਮ ਵੰਸ਼ ਦੇ ਸਭ ਰਾਹਾਂ ਉੱਤੇ ਖੁੱਲ੍ਹੀਆਂ ਹਨ ਕਿ ਹਰੇਕ ਨੂੰ ਉਹ ਦੇ ਰਾਹਾਂ ਅਤੇ ਉਹ ਦੇ ਕੰਮਾਂ ਦੇ ਫਲ ਅਨੁਸਾਰ ਦੇਵੇ
You are great in counsel and incomprehensible in thought. Your eyes are open upon all the ways of the sons of Adam, so that you may repay each one according to his ways and according to the fruit of his intentions.
20 ੨੦ ਜਿਸ ਮਿਸਰ ਦੇ ਦੇਸ ਵਿੱਚ ਅੱਜ ਦੇ ਦਿਨ ਤੱਕ ਇਸਰਾਏਲ ਵਿੱਚ ਅਤੇ ਦੂਸਰੇ ਆਦਮੀਆਂ ਵਿੱਚ ਨਿਸ਼ਾਨ ਅਤੇ ਅਚੰਭੇ ਕੀਤੇ ਅਤੇ ਆਪਣੇ ਲਈ ਇੱਕ ਨਾਮ ਪੈਦਾ ਕੀਤਾ ਜਿਹੜਾ ਅੱਜ ਦੇ ਦਿਨ ਤੱਕ ਹੈ
You caused signs and portents in the land of Egypt, and in Israel, and among men, even until this day. And you have made a name for yourself, just as in this day.
21 ੨੧ ਤੂੰ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇ ਦੇਸ ਵਿੱਚੋਂ ਨਿਸ਼ਾਨਾਂ ਅਤੇ ਅਚੰਭਿਆਂ ਨਾਲ ਤਕੜੇ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਅਤੇ ਵੱਡੇ ਭੈਅ ਨਾਲ ਬਾਹਰ ਲਿਆਂਦਾ
And you have led your people Israel away from the land of Egypt, with signs and portents, and with a robust hand and an outstretched arm, and with great terror.
22 ੨੨ ਅਤੇ ਇਹ ਦੇਸ ਉਹਨਾਂ ਨੂੰ ਦਿੱਤਾ ਜਿਹ ਦਾ ਤੂੰ ਉਹਨਾਂ ਦੇ ਪੁਰਖਿਆਂ ਨਾਲ ਉਹਨਾਂ ਨੂੰ ਦੇਣ ਦੀ ਸਹੁੰ ਖਾਧੀ ਸੀ, ਇੱਕ ਦੇਸ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਸੀ।
And you have given them this land, which you swore, to their fathers, that you would give to them, a land flowing with milk and honey.
23 ੨੩ ਉਹ ਉਸ ਦੇ ਵਿੱਚ ਆ ਵੜੇ ਅਤੇ ਉਹਨਾਂ ਨੇ ਕਬਜ਼ਾ ਕਰ ਲਿਆ, ਪਰ ਉਹਨਾਂ ਤੇਰੀ ਅਵਾਜ਼ ਨਾ ਸੁਣੀ, ਨਾ ਤੇਰੀ ਬਿਵਸਥਾ ਉੱਤੇ ਚੱਲੇ, ਅਤੇ ਕੁਝ ਨਾ ਕੀਤਾ ਜਿਹੜਾ ਤੂੰ ਉਹਨਾਂ ਨੂੰ ਕਰਨ ਦਾ ਹੁਕਮ ਦਿੱਤਾ ਸੀ। ਇਸ ਲਈ ਤੂੰ ਸਾਰੀ ਬੁਰਿਆਈ ਨੂੰ ਉਹਨਾਂ ਲਈ ਸੱਦ ਲਿਆ
And they entered it and possessed it. But they did not obey your voice, and they did not walk in your law. And they did not do all of the things that you commanded them to do. And so, all of these evils have happened to them.
24 ੨੪ ਵੇਖ, ਸ਼ਹਿਰ ਦੇ ਲੈ ਲੈਣ ਲਈ ਉਸ ਤੱਕ ਦਮਦਮੇ ਬਣ ਗਏ ਹਨ ਅਤੇ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਜਿਹਨਾਂ ਉਹ ਦੇ ਉੱਤੇ ਚੜ੍ਹਾਈ ਕੀਤੀ ਹੈ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਦਿੱਤਾ ਗਿਆ ਹੈ ਅਤੇ ਜੋ ਉਹ ਬੋਲਿਆ ਸੋ ਉਹ ਹੋ ਗਿਆ ਹੈ, ਅਤੇ ਵੇਖ, ਤੂੰ ਆਪ ਦੇਖਦਾ ਹੈਂ
Behold, fortifications were built against the city, so as to capture it. And the city was given into the hands of the Chaldeans, who fight against it, before the face of the sword, and of famine, and of pestilence. And what you have spoken has occurred, just as you yourself discern.
25 ੨੫ ਹੇ ਪ੍ਰਭੂ ਯਹੋਵਾਹ, ਤੂੰ ਹੀ ਤਾਂ ਮੈਨੂੰ ਆਖਿਆ ਕਿ ਚਾਂਦੀ ਨਾਲ ਉਹ ਖੇਤ ਆਪਣੇ ਲਈ ਮੁੱਲ ਲੈ ਅਤੇ ਗਵਾਹਾਂ ਦੀ ਗਵਾਹੀ ਕਰਵਾ, ਭਾਵੇਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ।
So why, O Lord God, are you saying to me: ‘Buy a field with money, and summon witnesses,’ while the city is being given into the hands of the Chaldeans?”
26 ੨੬ ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
And the word of the Lord came to Jeremiah, saying:
27 ੨੭ ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ। ਕੀ ਕੋਈ ਕੰਮ ਮੇਰੇ ਲਈ ਔਖਾ ਹੈ?
“Behold, I am the Lord God; I am above all flesh. Can any word be difficult for me?
28 ੨੮ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਅਤੇ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਰਿਹਾ ਹਾਂ ਅਤੇ ਉਹ ਇਹ ਨੂੰ ਲੈ ਲਵੇਗਾ
Therefore, thus says the Lord: Behold, I will deliver this city into the hands of the Chaldeans, and into the hands of the king of Babylon, and they will capture it.
29 ੨੯ ਕਸਦੀ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਇਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਇਸ ਨੂੰ ਸਾੜ ਦੇਣਗੇ ਅਤੇ ਉਹਨਾਂ ਘਰਾਂ ਨੂੰ ਵੀ ਜਿਹਨਾਂ ਦੀਆਂ ਛੱਤਾਂ ਉੱਤੇ ਉਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦੇਵਤਿਆਂ ਲਈ ਪੀਣ ਦੀਆਂ ਭੇਟਾਂ ਡੋਲ੍ਹੀਆਂ ਭਈ ਮੈਨੂੰ ਗੁੱਸਾ ਚੜ੍ਹਾਉਣ
And the Chaldeans fighting against this city will advance, and set fire to it, and burn it, along with the houses on whose roofs they were offering sacrifice to Baal and were pouring out libations to strange gods, so that they provoked me to wrath.
30 ੩੦ ਕਿਉਂ ਜੋ ਇਸਰਾਏਲੀਆਂ ਅਤੇ ਯਹੂਦੀਆਂ ਨੇ ਆਪਣੀ ਜੁਆਨੀ ਵਿੱਚ ਨਿਰਾ ਉਹ ਕੀਤਾ ਜਿਹੜਾ ਮੇਰੀ ਨਿਗਾਹ ਵਿੱਚ ਬੁਰਾ ਸੀ ਕਿਉਂ ਜੋ ਇਸਰਾਏਲੀਆਂ ਨੇ ਆਪਣੇ ਹੱਥਾਂ ਦੇ ਕੰਮਾਂ ਨਾਲ ਮੈਨੂੰ ਨਿਰਾ ਗੁੱਸਾ ਹੀ ਚੜ੍ਹਾਇਆ, ਯਹੋਵਾਹ ਦਾ ਵਾਕ ਹੈ
For the sons of Israel and the sons of Judah, from their youth, have continually done evil in my eyes. The sons of Israel, even until now, have been provoking me with the work of their hands, says the Lord.
31 ੩੧ ਇਹ ਸ਼ਹਿਰ ਜਿਸ ਦਿਨ ਤੋਂ ਉਹਨਾਂ ਇਸ ਨੂੰ ਬਣਾਇਆ ਅੱਜ ਦੇ ਦਿਨ ਤੱਕ ਮੇਰੇ ਕ੍ਰੋਧ ਅਤੇ ਗੁੱਸੇ ਦੇ ਭੜਕਾਉਣ ਦਾ ਕਾਰਨ ਬਣਿਆ ਹੋਇਆ ਹੈ। ਇਸ ਲਈ ਮੈਂ ਉਹ ਨੂੰ ਆਪਣੇ ਅੱਗੋਂ ਹਟਾ ਦਿਆਂਗਾ
For this city has been a cause of fury and indignation to me, from the day when they built it, until this day, in which it will be taken away from my sight,
32 ੩੨ ਨਾਲੇ ਉਹ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਇਸਰਾਏਲੀਆਂ ਅਤੇ ਯਹੂਦੀਆਂ ਨੇ ਕੀਤੀ ਭਈ ਮੇਰੇ ਗੁੱਸੇ ਨੂੰ ਭੜਕਾਉਣ, ਉਹਨਾਂ ਨੇ ਅਤੇ ਉਹਨਾਂ ਦੇ ਰਾਜਿਆਂ, ਸਰਦਾਰਾਂ, ਜਾਜਕਾਂ, ਨਬੀਆਂ ਨੇ ਨਾਲੇ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਵੀ
because of all the wickedness of the sons of Israel and the sons of Judah, which they have done, provoking me to wrath, they and their kings, their leaders and their priests and their prophets, the men of Judah and the inhabitants of Jerusalem.
33 ੩੩ ਉਹਨਾਂ ਨੇ ਮੇਰੀ ਵੱਲ ਆਪਣੀ ਪਿੱਠ ਕੀਤੀ ਪਰ ਮੂੰਹ ਨਾ ਕੀਤਾ ਅਤੇ ਭਾਵੇਂ ਮੈਂ ਉਹਨਾਂ ਨੂੰ ਸਿਖਾਇਆ, ਸਗੋਂ ਜਤਨ ਨਾਲ ਸਿਖਾਇਆ ਪਰ ਉਹਨਾਂ ਨੇ ਨਾ ਸੁਣਿਆ ਭਈ ਇਸ ਤੋਂ ਸਿੱਖਿਆ ਲੈਂਦੇ
And they have turned their backs to me, and not their faces. And though I taught them and instructed them, rising at first light, they were not willing to listen, so that they would receive discipline.
34 ੩੪ ਸਗੋਂ ਉਹਨਾਂ ਨੇ ਉਸ ਘਰ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਪਲੀਤ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
And they have placed their idols in the house where my name is invoked, so that they defiled it.
35 ੩੫ ਉਹਨਾਂ ਨੇ ਬਆਲ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਉਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮੰਨ ਵਿੱਚ ਆਇਆ ਕਿ ਉਹ ਇਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ।
And they have built the exalted places of Baal, which are in the valley of the son of Hinnom, so that they may initiate their sons and their daughters into Molech, though I did not command, nor did it enter into my heart, that they should do this abomination, and so lead Judah into sin.
36 ੩੬ ਇਸ ਲਈ ਹੁਣ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਬਾਰੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਗਿਆ ਹੈ ਇਸ ਤਰ੍ਹਾਂ ਆਖਦਾ ਹੈ, -
And now, because of these things, thus says the Lord, the God of Israel, to this city, about which you say that it will be delivered into the hands of the king of Babylon by the sword, and by famine, and by pestilence:
37 ੩੭ ਵੇਖੋ, ਮੈਂ ਉਹਨਾਂ ਨੂੰ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਮੈਂ ਉਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਇਸ ਸਥਾਨ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਚੈਨ ਨਾਲ ਵਸਾਵਾਂਗਾ
Behold, I will gather them together from all the lands to which I have cast them out in my fury, and in my wrath, and in my great indignation. And I will lead them back to this place, and I will cause them to live in confidence.
38 ੩੮ ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ
And they will be my people, and I will be their God.
39 ੩੯ ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ
And I will give to them one heart and one way, so that they may fear me all their days, and so that it may be well with them, and with their sons after them.
40 ੪੦ ਮੈਂ ਉਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਹਨਾਂ ਦਾ ਭਲਾ ਕਰਨ ਤੋਂ ਨਾ ਹਟਾਂਗਾ ਅਤੇ ਮੈਂ ਆਪਣਾ ਭੈਅ ਉਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਉਹ ਫੇਰ ਮੈਥੋਂ ਫਿਰ ਨਾ ਜਾਣ
And I will form an everlasting covenant with them, and I will not cease to do good for them. And I will put my fear into their heart, so that they do not withdraw from me.
41 ੪੧ ਮੈਂ ਖੁਸ਼ ਹੋ ਕੇ ਉਹਨਾਂ ਉੱਤੇ ਭਲਿਆਈ ਕਰਾਂਗਾ, ਮੈਂ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਸੱਚ-ਮੁੱਚ ਉਹਨਾਂ ਨੂੰ ਇਸ ਦੇਸ ਵਿੱਚ ਲਾਵਾਂਗਾ।
And I will rejoice over them, while I do good for them. And I will plant them in this land, in truth, with my whole heart and with my whole soul.
42 ੪੨ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਜਿਵੇਂ ਮੈਂ ਇਸ ਪਰਜਾ ਉੱਤੇ ਇਹ ਸਾਰੀ ਵੱਡੀ ਬੁਰਿਆਈ ਲਿਆਂਦੀ ਤਿਵੇਂ ਮੈਂ ਉਹਨਾਂ ਉੱਤੇ ਸਾਰੀ ਭਲਿਆਈ ਲਿਆਵਾਂਗਾ ਜਿਹ ਦੀ ਮੈਂ ਉਹਨਾਂ ਨਾਲ ਗੱਲ ਕੀਤੀ ਸੀ
For thus says the Lord: Just as I have led over this people all this great evil, so will I lead over them all the good that I am speaking to them now.
43 ੪੩ ਇਸ ਦੇਸ ਵਿੱਚ ਖੇਤ ਮੁੱਲ ਲਏ ਜਾਣਗੇ ਜਿਹ ਦੇ ਬਾਰੇ ਤੁਸੀਂ ਆਖਦੇ ਹੋ ਕਿ ਇਹ ਵਿਰਾਨ ਹੈ, ਇਹ ਦੇ ਵਿੱਚ ਆਦਮ ਅਤੇ ਡੰਗਰ ਨਹੀਂ। ਇਹ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ
And fields will be possessed in this land, about which you say that it is desolate because there remains neither man nor beast, and because it has been given into the hands of the Chaldeans.
44 ੪੪ ਉਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਦਸਖ਼ਤ ਕਰਨਗੇ, ਮੋਹਰਾਂ ਲਾਉਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਇਲਾਕੇ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮੈਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ।
Fields will be bought for money, and deeds will be written and signed, and witnesses will be summoned, in the land of Benjamin and all around Jerusalem, in the cities of Judah, and in the cities on the mountains, and in the cities on the plains, and in the cities that are toward the south. For I will convert their captivity, says the Lord.”