< ਯਿਰਮਿਯਾਹ 33 >

1 ਯਹੋਵਾਹ ਦਾ ਬਚਨ ਦੂਜੀ ਵਾਰ ਯਿਰਮਿਯਾਹ ਕੋਲ ਆਇਆ ਜਦ ਉਹ ਅਜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੰਦ ਸੀ ਕਿ
Yeremya muhafız avlusunda tutukluyken, RAB ona ikinci kez seslendi:
2 ਯਹੋਵਾਹ ਜਿਹੜਾ ਇਹ ਦਾ ਕਰਤਾ ਅਤੇ ਯਹੋਵਾਹ ਜਿਹੜਾ ਇਹ ਦਾ ਸਿਰਜਣਹਾਰ ਅਤੇ ਕਾਇਮ ਰੱਖਣ ਵਾਲਾ ਹੈ, - ਯਹੋਵਾਹ ਉਸ ਦਾ ਨਾਮ ਹੈ, - ਉਹ ਐਉਂ ਆਖਦਾ ਹੈ,
“Dünyayı yaratan, yerini alsın diye ona biçim veren, adı RAB olan şöyle diyor:
3 ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।
‘Bana yakar da seni yanıtlayayım; bilmediğin büyük, akıl almaz şeyleri sana bildireyim.’
4 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਘਰਾਂ ਦੇ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਬਾਰੇ ਜਿਹੜੇ ਦਮਦਮਿਆਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਇਸ ਤਰ੍ਹਾਂ ਆਖਦਾ ਹੈ, -
Kuşatma rampalarına, kılıca karşı siper olsun diye bu kentin yıkılmış olan evleriyle Yahuda krallarının sarayları için İsrail'in Tanrısı RAB şöyle diyor:
5 ਉਹ ਕਸਦੀਆਂ ਨਾਲ ਲੜਨ ਅਤੇ ਉਹਨਾਂ ਨੂੰ ਉਹਨਾਂ ਆਦਮੀਆਂ ਦਿਨ ਲੋਥਾਂ ਨਾਲ ਭਰਨ ਲਈ ਆਉਂਦੇ ਹਨ ਜਿਹਨਾਂ ਨੂੰ ਮੈਂ ਆਪਣੇ ਕ੍ਰੋਧ ਅਤੇ ਆਪਣੇ ਗੁੱਸੇ ਨਾਲ ਮਾਰਿਆ ਹੈ ਅਤੇ ਜਿਹਨਾਂ ਦੀ ਸਾਰੀ ਬੁਰਿਆਈ ਦੇ ਕਾਰਨ ਮੈਂ ਇਸ ਸ਼ਹਿਰ ਤੋਂ ਆਪਣਾ ਮੂੰਹ ਲੁਕਾਇਆ ਹੈ
‘Kildaniler savaşmak, evleri öfke ve kızgınlıkla vurduğum insanların cesetleriyle doldurmak üzere gelecekler. O insanlar ki, yaptıkları kötülükler yüzünden bu kentten yüzümü çevirdim.
6 ਵੇਖੋ, ਮੈਂ ਇਹ ਦੇ ਲਈ ਸਿਹਤ ਅਤੇ ਤੰਦਰੁਸਤੀ ਲਿਆਵਾਂਗਾ ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਇਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫ਼ਰ ਪਰਗਟ ਕਰਾਂਗਾ
“‘Yine de bu kenti iyileştirip sağlığa kavuşturacağım. Halkına şifa verecek, bol esenlik, güvenlik içinde yaşamalarını sağlayacağım.
7 ਮੈਂ ਯਹੂਦਾਹ ਦੀ ਗ਼ੁਲਾਮੀ ਨੂੰ ਅਤੇ ਇਸਰਾਏਲ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨੂੰ ਪਹਿਲਾ ਵਾਂਗੂੰ ਬਣਾਵਾਂਗਾ
Yahuda'yı ve İsrail'i eski gönencine kavuşturacak, önceden olduğu gibi bina edeceğim.
8 ਮੈਂ ਉਹਨਾਂ ਨੂੰ ਸਾਰੀ ਬਦੀ ਤੋਂ ਜਿਹ ਦੇ ਨਾਲ ਉਹਨਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸਾਫ਼ ਕਰ ਦਿਆਂਗਾ ਅਤੇ ਮੈਂ ਉਹਨਾਂ ਸਾਰੀਆਂ ਬਦੀਆਂ ਦੇ ਲਈ ਜਿਨ੍ਹਾਂ ਨਾਲ ਉਹ ਮੇਰੇ ਹੋਏ ਅਤੇ ਜਿਨ੍ਹਾਂ ਵਿੱਚ ਉਹ ਅਪਰਾਧੀ ਹੋਏ ਮਾਫ਼ ਕਰ ਦਿਆਂਗਾ
Onları bana karşı işledikleri bütün günahlardan arındıracak, bana karşı işledikleri günahları da isyanlarını da bağışlayacağım.
9 ਇਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ।
Dünyadaki bütün ulusların önünde bu kent benim için sevinç, övgü ve onur kaynağı olacak. Bu uluslar Yeruşalim halkına yaptığım iyilikleri, sağladığım gönenci duyunca, korkuya kapılıp titreyecekler.’
10 ੧੦ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ, ਨਾ ਡੰਗਰ, ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੇ ਚੌਂਕਾਂ ਵਿੱਚ ਜਿਹੜੇ ਉੱਜੜੇ-ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ
“RAB şöyle diyor: ‘Bu kent viran olmuş, insansız, hayvansız kalmış diyorsunuz. Ne var ki, terk edilmiş, insansız, hayvansız Yahuda kentlerinde, Yeruşalim sokaklarında sevinç ve neşe sesi, gelin güvey sesi, RAB'bin Tapınağı'na şükran sunuları getirenlerin sesi yine duyulacak: ‘Her Şeye Egemen RAB'be şükredin, Çünkü O iyidir, Sevgisi sonsuza dek kalıcıdır. Çünkü ülkeyi eski gönencine kavuşturacağım’ diyor RAB.
11 ੧੧ ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ। ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ
12 ੧੨ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹੜਾ ਵਿਰਾਨ ਹੈ ਅਤੇ ਜਿਹ ਦੇ ਵਿੱਚ ਨਾ ਆਦਮੀ ਹੈ ਨਾ ਡੰਗਰ ਅਤੇ ਉਹ ਦੇ ਸਾਰੇ ਸ਼ਹਿਰਾਂ ਵਿੱਚ ਫੇਰ ਆਜੜੀਆਂ ਦੇ ਵਸੇਬੇ ਹੋਣਗੇ ਅਤੇ ਉਹ ਇੱਜੜ ਬਿਠਾਉਣਗੇ
“Her Şeye Egemen RAB diyor ki, ‘Viran olmuş, insansız, hayvansız kalmış bu ülkenin bütün kentlerinde çobanların sürülerini dinlendireceği otlaklar olacak yeniden.
13 ੧੩ ਪਹਾੜੀ ਦੇਸ ਦੇ ਸ਼ਹਿਰਾਂ ਵਿੱਚ, ਮੈਦਾਨ ਦੇ ਸ਼ਹਿਰਾਂ ਵਿੱਚ, ਦੱਖਣ ਦੇ ਸ਼ਹਿਰਾਂ ਵਿੱਚ, ਬਿਨਯਾਮੀਨ ਦੇ ਇਲਾਕੇ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਫੇਰ ਇੱਜੜ ਗਿਣਨ ਵਾਲੇ ਹੱਥ ਹੇਠ ਦੀ ਲੰਘਣਗੇ, ਯਹੋਵਾਹ ਆਖਦਾ ਹੈ।
Dağlık bölgede, Şefela, Negev, Benyamin bölgesindeki kentlerde, Yeruşalim'in çevresindeki köylerde, Yahuda kentlerinde çoban değneğinin altından geçen sürüler olacak’ diyor RAB.
14 ੧੪ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਬਾਰੇ ਕੀਤੀ ਹੈ ਪੂਰੀ ਕਰਾਂਗਾ
“‘İsrail ve Yahuda halkına verdiğim güzel sözü yerine getireceğim günler geliyor’ diyor RAB.
15 ੧੫ ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਂ ਅਤੇ ਧਰਮ ਦੇ ਕੰਮ ਕਰੇਗਾ
“‘O günlerde, o zamanda, Davut için doğru bir dal yetiştireceğim; Ülkede adil ve doğru olanı yapacak.
16 ੧੬ ਉਹਨਾਂ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਯਰੂਸ਼ਲਮ ਚੈਨ ਨਾਲ ਵੱਸੇਗਾ ਅਤੇ ਉਹ ਇਸ ਨਾਮ ਤੋਂ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”
O günlerde Yahuda kurtulacak, Yeruşalim güvenlik içinde yaşayacak. O, Yahve sidkenu adıyla anılacak.’
17 ੧੭ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਨੂੰ ਇਸਰਾਏਲ ਦੇ ਘਰਾਣੇ ਦੇ ਸਿੰਘਾਸਣ ਉੱਤੇ ਬੈਠਣ ਲਈ ਮਨੁੱਖ ਦੀ ਥੁੜ ਨਾ ਹੋਵੇਗੀ
RAB şöyle diyor: ‘İsrail tahtı üzerinde oturan Davut soyunun ardı arkası kesilmeyecek.
18 ੧੮ ਅਤੇ ਲੇਵੀ ਜਾਜਕਾਂ ਵਿੱਚੋਂ ਮਨੁੱਖ ਦੀ ਥੁੜ ਨਾ ਹੋਵੇਗੀ ਜਿਹੜਾ ਮੇਰੇ ਅੱਗੇ ਹੋਮ ਦੀਆਂ ਬਲੀਆਂ ਚੜ੍ਹਾਵੇ, ਮੈਦੇ ਦੀਆਂ ਭੇਟਾਂ ਬਾਲੇ ਅਤੇ ਸਦਾ ਲਈ ਬਲੀਆਂ ਚੜ੍ਹਾਵੇ।
Levili kâhinlerden önümde yakmalık sunu sunacak, tahıl sunusu yakacak, kurban kesecek biri hiç eksik olmayacak.’”
19 ੧੯ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
RAB Yeremya'ya şöyle seslendi:
20 ੨੦ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ
“RAB diyor ki, ‘Eğer belirlenmiş zamanlarda gece ve gündüz olması için gece ve gündüzle yaptığım antlaşma bozulabilirse, tahtında oturan oğulları krallık yapsın diye kulum Davut'la ve bana hizmet eden Levili kâhinlerle yaptığım antlaşma da ancak o zaman bozulabilir.
21 ੨੧ ਤਦ ਮੇਰਾ ਉਹ ਨੇਮ ਜਿਹੜਾ ਮੈਂ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਟੁੱਟ ਸਕਦਾ ਹੈ ਭਈ ਉਸ ਦੇ ਸਿੰਘਾਸਣ ਉੱਤੇ ਪਾਤਸ਼ਾਹੀ ਕਰਨ ਲਈ ਪੁੱਤਰ ਨਾ ਹੋਵੇ, ਨਾਲੇ ਲੇਵੀ ਜਾਜਕਾਂ ਦਾ ਨੇਮ ਵੀ ਜਿਹੜੇ ਮੇਰੇ ਸੇਵਕ ਹਨ
22 ੨੨ ਜਿਵੇਂ ਅਕਾਸ਼ ਦੀ ਸੈਨਾਂ ਗਿਣੀ ਨਹੀਂ ਜਾਂਦੀ, ਨਾ ਸਮੁੰਦਰ ਦੀ ਰੇਤ ਮਿਣੀ ਜਾਂਦੀ ਹੈ ਤਿਵੇਂ ਮੈਂ ਆਪਣੇ ਦਾਸ ਦਾਊਦ ਦੀ ਨਸਲ ਨੂੰ ਅਤੇ ਲੇਵੀਆਂ ਨੂੰ ਜਿਹੜੇ ਮੇਰੇ ਸੇਵਕ ਹਨ ਵਧਾਵਾਂਗਾ।
Kulum Davut'un soyunu ve bana hizmet eden Levililer'i sayılamaz gök cisimleri kadar, ölçülemez deniz kumu kadar çoğaltacağım.’”
23 ੨੩ ਫੇਰ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ,
RAB Yeremya'ya şöyle seslendi:
24 ੨੪ “ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ? ਕਿ ਇਹਨਾਂ ਦੋਹਾਂ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ।” ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ।
“Bu halkın, ‘RAB seçtiği iki aileyi de reddetti’ dediğini görmüyor musun? Halkımı öyle küçümsüyorlar ki, artık bir ulus saymıyorlar onu.
25 ੨੫ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਮੈਂ ਆਪਣੇ ਨੇਮ ਨੂੰ ਦਿਨ ਅਤੇ ਰਾਤ ਨਾਲ ਅਤੇ ਆਪਣੀਆਂ ਬਿਧੀਆਂ ਨੂੰ ਅਕਾਸ਼ ਅਤੇ ਧਰਤੀ ਨਾਲ ਕਾਇਮ ਨਾ ਕੀਤਾ ਹੋਵੇ
RAB diyor ki, ‘Gece ve gündüzle bir antlaşma yapıp yerin, göğün kurallarını saptamasaydım,
26 ੨੬ ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦਾਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਉਹਨਾਂ ਨੂੰ ਨਾ ਲਵਾਂਗਾ ਜਿਹੜੇ ਅਬਰਾਹਾਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨਾਲ ਰਹਮ ਕਰਾਂਗਾ।
Yakup soyuyla kulum Davut'u da reddeder, Davut'un oğullarından birinin İbrahim, İshak, Yakup soyuna krallık etmesini sağlamazdım. Ama ben onları eski gönençlerine kavuşturacak, onlara acıyacağım.’”

< ਯਿਰਮਿਯਾਹ 33 >