< ਯਿਰਮਿਯਾਹ 34 >
1 ੧ ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਜਦ ਬਾਬਲ ਦਾ ਰਾਜਾ ਨਬੂਕਦਨੱਸਰ, ਉਹ ਦੀ ਸਾਰੀ ਫੌਜ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਿਹੜੀਆਂ ਉਹ ਦੇ ਹੁਕਮ ਵਿੱਚ ਸਨ ਅਤੇ ਸਾਰੀਆਂ ਉੱਮਤਾਂ ਯਰੂਸ਼ਲਮ ਦੇ ਵਿਰੁੱਧ ਅਤੇ ਉਹ ਦੇ ਸਾਰੇ ਸ਼ਹਿਰਾਂ ਦੇ ਵਿਰੁੱਧ ਲੜਦੀਆਂ ਸਨ ਕਿ
Det Ord, som kom til Jeremias fra HERREN, da Kong Nebukadnezar af Babel og hele hans Hær og alle Riger paa Jorden, der stod under hans Herredømme, og alle Folkeslag angreb Jerusalem og alle dets Byer; det lød:
2 ੨ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਜਾ ਅਤੇ ਤੂੰ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਆਖ ਅਤੇ ਉਹ ਨੂੰ ਦੱਸ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ, ਮੈਂ ਇਹ ਸ਼ਹਿਰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੰਦਾ ਹਾਂ ਅਤੇ ਉਹ ਇਸ ਨੂੰ ਅੱਗ ਨਾਲ ਸਾੜ ਦੇਵੇਗਾ
Saa siger HERREN, Israels Gud: Gaa hen og sig til Kong Zedekias af Juda: Saa siger HERREN: Se, jeg giver denne By i Babels Konges Haand, og han skal afbrænde den.
3 ੩ ਤੂੰ ਉਹ ਦੇ ਹੱਥੋਂ ਨਾ ਬਚੇਗਾ ਸਗੋਂ ਜ਼ਰੂਰ ਫੜਿਆ ਜਾਵੇਂਗਾ ਅਤੇ ਉਹ ਦੇ ਹੱਥ ਵਿੱਚ ਸੌਂਪਿਆ ਜਾਵੇਂਗਾ। ਤੇਰੀਆਂ ਅੱਖਾਂ ਬਾਬਲ ਦੇ ਰਾਜਾ ਨੂੰ ਵੇਖਣਗੀਆਂ, ਅਤੇ ਉਹ ਮੂੰਹ ਦਰ ਮੂੰਹ ਤੇਰੇ ਨਾਲ ਗੱਲਾਂ ਕਰੇਗਾ ਅਤੇ ਤੂੰ ਬਾਬਲ ਨੂੰ ਜਾਵੇਂਗਾ
Og du skal ikke undslippe hans Haand, men gribes og overgives i hans Haand og se Babels Konge Øje til Øje, og han skal tale med dig Mund til Mund, og du skal komme til Babel.
4 ੪ ਪਰ ਹੇ ਯਹੂਦਾਹ ਦੇ ਰਾਜਾ ਸਿਦਕੀਯਾਹ, ਯਹੋਵਾਹ ਦਾ ਬਚਨ ਸੁਣ! ਯਹੋਵਾਹ ਤੇਰੇ ਬਾਰੇ ਐਉਂ ਆਖਦਾ ਹੈ ਕਿ ਤੂੰ ਤਲਵਾਰ ਨਾਲ ਨਾ ਮਰੇਂਗਾ
Hør dog HERRENS Ord, Kong Zedekias af Juda: Saa siger HERREN om dig: Du skal ikke falde for Sværdet,
5 ੫ ਸਗੋਂ ਤੂੰ ਸ਼ਾਂਤੀ ਨਾਲ ਮਰੇਂਗਾ ਅਤੇ ਜਿਵੇਂ ਤੇਰੇ ਪੁਰਖਿਆਂ ਲਈ ਜਿਹੜੇ ਤੈਥੋਂ ਪਹਿਲਾਂ ਰਾਜਾ ਹਨ ਉਹ ਖੁਸ਼ਬੋਈਆਂ ਜਲਾਉਂਦੇ ਸਨ ਤਿਵੇਂ ਤੇਰੇ ਲਈ ਖੁਸ਼ਬੋਈਆਂ ਜਲਾਉਣਗੇ ਅਤੇ ਤੇਰੇ ਲਈ ਸਿਆਪਾ ਕਰਨਗੇ ਕਿ ਹਾਏ ਸਾਡੇ ਮਾਲਕ! ਕਿਉਂ ਜੋ ਇਹ ਗੱਲ ਮੈਂ ਆਖੀ ਹੈ, ਯਹੋਵਾਹ ਦਾ ਵਾਕ ਹੈ।
men dø i Fred, og ligesom man brændte til Ære for dine Fædre, Kongerne før dig, saaledes skal man brænde til Ære for dig og klage over dig: »Ve, Herre!« saa sandt jeg har talet, lyder det fra HERREN.
6 ੬ ਤਦ ਯਿਰਮਿਯਾਹ ਨਬੀ ਨੇ ਇਹ ਸਾਰੀਆਂ ਗੱਲਾਂ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਆਖੀਆਂ
Og Profeten Jeremias talte alle disse Ord til Kong Zedekias af Juda i Jerusalem,
7 ੭ ਜਦ ਬਾਬਲ ਦੇ ਰਾਜਾ ਦੀ ਫੌਜ ਯਰੂਸ਼ਲਮ ਦੇ ਵਿਰੁੱਧ ਅਤੇ ਯਹੂਦਾਹ ਦੇ ਸਾਰੇ ਬਚੇ ਹੋਏ ਸ਼ਹਿਰਾਂ ਦੇ ਵਿਰੁੱਧ ਅਤੇ ਲਾਕੀਸ਼ ਅਤੇ ਅਜ਼ੇਕਾਹ ਨਾਲ ਲੜਦੀ ਸੀ, ਕਿਉਂ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਇਹੋ ਹੀ ਗੜ੍ਹ ਵਾਲੇ ਸ਼ਹਿਰ ਸਨ ਜਿਹੜੇ ਬਚ ਰਹੇ ਸਨ।
medens Babels Konges Hær angreb Jerusalem og begge de Byer i Juda, der var tilbage, Lakisj og Azeka; thi disse faste Stæder var tilbage af Judas Byer.
8 ੮ ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਉਸ ਦੇ ਪਿੱਛੋਂ ਕਿ ਸਿਦਕੀਯਾਹ ਰਾਜਾ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਨੇਮ ਬੰਨ੍ਹ ਕੇ ਉਹਨਾਂ ਦੀ ਅਜ਼ਾਦੀ ਦੀ ਡੌਂਡੀ ਪਿਟਵਾਈ
Det Ord, som kom til Jeremias fra HERREN, efter at Kong Zedekias havde sluttet en Pagt med alt Folket i Jerusalem og udraabt Frigivelse,
9 ੯ ਭਈ ਹਰੇਕ ਮਨੁੱਖ ਆਪਣੇ ਦਾਸ ਨੂੰ ਅਤੇ ਹਰੇਕ ਆਪਣੀ ਦਾਸੀ ਨੂੰ ਜੋ ਇਬਰਾਨੀ ਜਾਂ ਇਬਰਾਨਣ ਹੋਵੇ ਆਜ਼ਾਦ ਕਰਕੇ ਛੱਡ ਦੇਵੇ ਅਤੇ ਕੋਈ ਮਨੁੱਖ ਆਪਣੇ ਯਹੂਦੀ ਭਰਾ ਨੂੰ ਗ਼ੁਲਾਮ ਨਾ ਰੱਖੇ
saaledes at enhver skulde lade sin Træl og Trælkvinde gaa bort i Frihed, saafremt de var Hebræere, og ikke mere lade en judæisk Broder trælle.
10 ੧੦ ਤਾਂ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੇ ਜਿਹੜੇ ਇਸ ਨੇਮ ਵਿੱਚ ਆਏ ਹੋਏ ਸਨ ਮੰਨ ਲਿਆ ਭਈ ਹਰੇਕ ਆਪਣੇ ਦਾਸ ਨੂੰ ਅਜ਼ਾਦ ਕਰਕੇ ਛੱਡ ਦੇਵੇ ਅਤੇ ਅੱਗੇ ਨੂੰ ਉਹਨਾਂ ਨੂੰ ਗ਼ੁਲਾਮ ਨਾ ਰੱਖੇ। ਸੋ ਉਹਨਾਂ ਨੇ ਇਹ ਮੰਨ ਲਿਆ ਅਤੇ ਉਹਨਾਂ ਨੂੰ ਛੱਡ ਦਿੱਤਾ
Og alle Fyrsterne og alt Folket, som havde indgaaet Pagten om, at enhver skulde lade sin Træl og Trælkvinde gaa bort i Frihed og ikke mere lade dem trælle, adlød; de adlød og lod dem gaa.
11 ੧੧ ਪਰ ਇਸ ਦੇ ਪਿੱਛੋਂ ਉਹ ਫਿਰ ਗਏ ਅਤੇ ਦਾਸਾਂ ਅਤੇ ਦਾਸੀਆਂ ਨੂੰ ਫੇਰ ਲੈ ਆਏ ਜਿਹਨਾਂ ਨੂੰ ਅਜ਼ਾਦ ਕਰਕੇ ਛੱਡਿਆ ਸੀ ਅਤੇ ਉਹਨਾਂ ਨੂੰ ਫਿਰ ਦਾਸ ਅਤੇ ਦਾਸੀਆਂ ਜਬਰਨ ਬਣਾਇਆ।
Men siden skiftede de Sind og tog Trællene og Trælkvinderne, som de havde ladet gaa bort i Frihed, tilbage og tvang dem til at være Trælle og Trælkvinder.
12 ੧੨ ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਬਚਨ ਯਹੋਵਾਹ ਵੱਲੋਂ ਆਇਆ ਕਿ
Da kom HERRENS Ord til Jeremias saaledes:
13 ੧੩ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਮੈਂ ਤੁਹਾਡੇ ਪੁਰਖਿਆਂ ਨਾਲ ਉਸ ਦਿਨ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਅਤੇ ਗੁਲਾਮੀ ਦੇ ਘਰ ਤੋਂ ਕੱਢ ਲਿਆਂਦਾ ਇੱਕ ਨੇਮ ਬੰਨ੍ਹਿਆ ਸੀ ਕਿ
Saa siger HERREN, Israels Gud: Jeg sluttede en Pagt med eders Fædre, dengang jeg førte dem ud af Ægypten, af Trællehuset, idet jeg sagde:
14 ੧੪ ਸੱਤਾਂ ਵਰਿਹਾਂ ਦੇ ਅੰਤ ਵਿੱਚ ਤੁਹਾਡੇ ਵਿੱਚੋਂ ਹਰੇਕ ਆਪਣੇ ਇਬਰਾਨੀ ਭਰਾ ਨੂੰ ਜਿਹੜਾ ਉਹ ਦੇ ਹੱਥ ਵੇਚਿਆ ਗਿਆ ਅਜ਼ਾਦ ਕਰਕੇ ਛੱਡ ਦੇਵੇ। ਜਦ ਉਸ ਛੇਆਂ ਵਰਿਹਾਂ ਤੱਕ ਉਹ ਦੀ ਟਹਿਲ ਕੀਤੀ ਹੋਵੇ ਤਾਂ ਉਹ ਉਸ ਨੂੰ ਅਜ਼ਾਦ ਕਰਕੇ ਛੱਡ ਦੇਵੇ, ਪਰ ਤੁਹਾਡੇ ਪੁਰਖਿਆਂ ਨੇ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ
»Naar der er gaaet syv Aar, skal enhver af eder lade sin hebraiske Landsmand, som har solgt sig til dig og tjent dig i seks Aar, gaa bort; du skal lade ham gaa af din Tjeneste i Frihed!« Men eders Fædre hørte mig ikke og laante mig ikke Øre.
15 ੧੫ ਹੁਣ ਤੁਸੀਂ ਫਿਰੇ ਸੀ ਅਤੇ ਉਹੋ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ ਕਿ ਹਰੇਕ ਨੇ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੀ ਅਤੇ ਤੁਸੀਂ ਇਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੇਰੇ ਸਨਮੁਖ ਮੇਰੇ ਨਾਲ ਨੇਮ ਬੰਨ੍ਹਿਆ
Nys omvendte I eder og gjorde, hvad der er ret i mine Øjne, idet I udraabte Frigivelse, hver for sin Broder, og I sluttede en Pagt for mit Aasyn i det Hus, mit Navn er nævnet over,
16 ੧੬ ਪਰ ਤੁਸੀਂ ਫਿਰ ਗਏ ਅਤੇ ਨਾਮ ਨੂੰ ਪਲੀਤ ਕੀਤਾ ਜਦ ਹਰੇਕ ਨੇ ਆਪਣੇ ਦਾਸ ਨੂੰ ਅਤੇ ਹਰੇਕ ਨੇ ਆਪਣੀ ਗੋਲੀ ਨੂੰ ਜਿਹਨਾਂ ਨੂੰ ਤੁਸੀਂ ਅਜ਼ਾਦ ਕਰਕੇ ਉਹਨਾਂ ਦੀ ਮਰਜ਼ੀ ਅਨੁਸਾਰ ਛੱਡ ਦਿੱਤਾ ਸੀ ਮੋੜ ਲਿਆ ਅਤੇ ਫਿਰ ਆਪਣੇ ਵੱਸ ਵਿੱਚ ਕਰ ਲਿਆ ਕਿ ਉਹ ਤੁਹਾਡੇ ਦਾਸ ਗੋਲੀਆਂ ਰਹਿਣ।
men siden skiftede I Sind og vanhelligede mit Navn, idet enhver af eder tog sin Træl eller Trælkvinde tilbage, som I havde ladet gaa bort i Frihed, om de ønskede det, og tvang dem til at være eders Trælle og Trælkvinder.
17 ੧੭ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ। ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ
Derfor, saa siger HERREN: Da I ikke hørte mig og udraabte Frigivelse, hver for sin Broder og hver for sin Næste, vil jeg nu udraabe Frigivelse for eder, lyder det fra HERREN, saa I hjemfalder til Sværd, Pest og Hunger, og jeg vil gøre eder til Rædsel for alle Jordens Riger.
18 ੧੮ ਮੈਂ ਉਹਨਾਂ ਮਨੁੱਖਾਂ ਨੂੰ ਜਿਹਨਾਂ ਮੇਰੇ ਨਾਮ ਨੂੰ ਉਲੰਘਿਆ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਕਾਇਮ ਨਾ ਰੱਖਿਆ ਜਿਹੜਾ ਉਹਨਾਂ ਮੇਰੇ ਅੱਗੇ ਬੰਨ੍ਹਿਆ ਸੀ ਉਸ ਵੱਛੇ ਵਾਂਗੂੰ ਕਰਾਂਗਾ ਜਿਹ ਨੂੰ ਉਹਨਾਂ ਨੇ ਕੱਟ ਕੇ ਦੋ ਟੋਟੇ ਕੀਤਾ ਅਤੇ ਦੋਹਾਂ ਟੋਟਿਆਂ ਦੇ ਵਿੱਚ ਦੀ ਲੰਘ ਗਏ
Og jeg giver de Mænd, som har overtraadt min Pagt og ikke holdt den Pagts Ord, som de sluttede for mit Aasyn, da de slagtede Kalven og skar den i to Stykker, mellem hvilke de gik,
19 ੧੯ ਅਰਥਾਤ ਯਹੂਦਾਹ ਦੇ ਸਰਦਾਰਾਂ ਨੂੰ, ਯਰੂਸ਼ਲਮ ਦੇ ਸਰਦਾਰਾਂ ਨੂੰ, ਖੁਸਰੇ, ਜਾਜਕ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਜਿਹੜੇ ਉਸ ਵੱਛੇ ਦੇ ਟੋਟਿਆਂ ਦੇ ਵਿੱਚ ਦੀ ਲੰਘ ਗਏ
Judas og Jerusalems Fyrster, Hofmændene og Præsterne og hele Landets Befolkning, som gik mellem Stykkerne af Kalven —
20 ੨੦ ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹਨਾਂ ਦੇ ਹੱਥ ਵਿੱਚ ਦਿਆਂਗਾ, ਜੋ ਉਹਨਾਂ ਦੀ ਜਾਨ ਦੇ ਖੋਜ਼ੀ ਹਨ ਅਤੇ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦਾ ਖਾਜਾ ਹੋਣਗੀਆਂ!
dem giver jeg i deres Fjenders Haand og i deres Haand, som staar dem efter Livet, og deres Lig skal blive Himmelens Fugle og Jordens Dyr til Æde.
21 ੨੧ ਅਤੇ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਅਤੇ ਉਹ ਦੇ ਸਰਦਾਰਾਂ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹਨਾਂ ਦੇ ਹੱਥ ਵਿੱਚ ਦਿਆਂਗਾ, ਜੋ ਉਹਨਾਂ ਦੀ ਜਾਨ ਦੇ ਖੋਜ਼ੀ ਹਨ, ਬਾਬਲ ਦੇ ਰਾਜਾ ਦੀ ਫੌਜ ਦੇ ਹੱਥ ਵਿੱਚ ਦੇ ਦਿਆਂਗਾ ਜਿਹੜੇ ਤੁਹਾਨੂੰ ਛੱਡ ਕੇ ਤੁਰ ਗਏ
Og Kong Zedekias af Juda og hans Fyrster giver jeg i deres Fjenders Haand og i deres Haand, som staar dem efter Livet. Og Babels Konges Hær, som drog bort fra eder,
22 ੨੨ ਵੇਖ, ਮੈਂ ਹੁਕਮ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਵੱਲ ਮੋੜ ਲਿਆਵਾਂਗਾ। ਉਹ ਇਹ ਦੇ ਵਿਰੁੱਧ ਲੜਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ ਅਤੇ ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ ਭਈ ਉਹਨਾਂ ਵਿੱਚ ਕੋਈ ਵੱਸਣ ਵਾਲਾ ਨਾ ਰਹੇ।
se, den byder jeg, lyder det fra HERREN, at vende tilbage til denne By, og de skal angribe den og indtage og afbrænde den; og Judas Byer lægger jeg øde, saa ingen bor der!