< ਯਿਰਮਿਯਾਹ 35 >
1 ੧ ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਦਿਨਾਂ ਵਿੱਚ ਆਇਆ ਕਿ
유다 왕 요시야의 아들 여호야김 때에 여호와께로서 말씀이 예레미야에게 임하니라 가라사대
2 ੨ ਤੂੰ ਰੇਕਾਬੀਆਂ ਦੇ ਘਰ ਜਾ ਅਤੇ ਉਹਨਾਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਕਿਸੇ ਕੋਠੜੀ ਵਿੱਚ ਲਿਆ ਅਤੇ ਉਹਨਾਂ ਨੂੰ ਮਧ ਪਿਲਾ
너는 레갑 족속에게 가서 그들에게 말하고 그들을 여호와의 집 한 방으로 데려다가 포도주를 마시우라
3 ੩ ਤਾਂ ਮੈਂ ਹੱਬਸਿਨਯਾਹ ਦੇ ਪੋਤੇ ਯਿਰਮਿਯਾਹ ਦੇ ਪੁੱਤਰ ਯਅਜ਼ਨਯਾਹ ਨੂੰ ਅਤੇ ਉਸ ਦੇ ਭਰਾਵਾਂ ਅਤੇ ਉਸ ਦੇ ਸਾਰੇ ਪੁੱਤਰਾਂ ਨੂੰ ਅਤੇ ਰੇਕਾਬੀਆਂ ਦੇ ਸਾਰੇ ਘਰਾਣੇ ਨੂੰ ਲਿਆ
이에 내가 하바시냐의 손자요 예레미야의 아들인 야아사냐와 그 형제와 그 모든 아들과 레갑 온 족속을 데리고
4 ੪ ਅਤੇ ਉਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਪਰਮੇਸ਼ੁਰ ਦੇ ਇੱਕ ਜਨ ਯਿਗਦਲਯਾਹ ਦੇ ਪੁੱਤਰ ਹਾਨਾਨ ਦੇ ਪੁੱਤਰਾਂ ਦੀ ਕੋਠੜੀ ਵਿੱਚ ਲਿਆਂਦਾ ਜਿਹੜੀ ਸਰਦਾਰਾਂ ਦੀ ਕੋਠੜੀ ਦੇ ਲਾਗੇ ਸੀ ਅਤੇ ਜਿਹੜੀ ਸ਼ੱਲੂਮ ਦੇ ਪੁੱਤਰ ਮਅਸੇਯਾਹ ਡਿਉੜ੍ਹੀ ਦੇ ਰਾਖੇ ਦੀ ਕੋਠੜੀ ਦੇ ਉੱਤੇ ਸੀ
여호와의 집에 이르러 익다랴의 아들 하나님의 사람 하난의 아들들의 방에 들였는데 그 방은 방백들의 방 곁이요 문을 지키는 살룸의 아들 마아세야의 방 위더라
5 ੫ ਤਾਂ ਮੈਂ ਰੇਕਾਬੀਆਂ ਦੇ ਘਰਾਣੇ ਦੇ ਪੁੱਤਰਾਂ ਅੱਗੇ ਮਧ ਨਾਲ ਭਰ ਕੇ ਕਟੋਰੇ ਅਤੇ ਕੌਲ ਰੱਖੋ ਅਤੇ ਉਹਨਾਂ ਨੂੰ ਆਖਿਆ, ਮਧ ਪਿਓ
내가 레갑 족속 사람들 앞에 포도주가 가득한 사발과 잔을 놓고 마시라 권하매
6 ੬ ਪਰ ਉਹਨਾਂ ਆਖਿਆ, ਅਸੀਂ ਮਧ ਨਹੀਂ ਪੀਵਾਂਗੇ ਕਿਉਂ ਜੋ ਸਾਡੇ ਪਿਤਾ ਰੇਕਾਬ ਦੇ ਪੁੱਤਰ ਯੋਨਾਦਾਬ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਸਦਾ ਤੱਕ ਮਧ ਨਾ ਪਿਓ, ਨਾ ਤੁਸੀਂ ਨਾ ਤੁਹਾਡੇ ਪੁੱਤਰ
그들이 가로되 우리는 포도주를 마시지 아니하겠노라 레갑의 아들 우리 선조 요나답이 우리에게 명하여 이르기를 너희와 너희 자손은 영영히 포도주를 마시지 말며
7 ੭ ਨਾ ਘਰ ਬਣਾਓ, ਨਾ ਬੀ ਬੀਜੋ, ਨਾ ਅੰਗੂਰੀ ਬਾਗ਼ ਲਾਓ, ਨਾ ਆਪਣੇ ਕੋਲ ਰੱਖੋ, ਸਗੋਂ ਆਪਣੇ ਸਾਰੇ ਦਿਨ ਤੰਬੂਆਂ ਵਿੱਚ ਵੱਸੋ, ਇਸ ਲਈ ਭਈ ਤੁਸੀਂ ਉਸ ਭੂਮੀ ਉੱਤੇ ਬਹੁਤੇ ਦਿਨ ਜੀਉਂਦੇ ਰਹੋ ਜਿੱਥੇ ਤੁਸੀਂ ਪਰਦੇਸੀ ਹੋਵੋਗੇ
집도 짓지 말며 파종도 하지 말며 포도원도 재배치 말며 두지도 말고 너희 평생에 장막에 거처하라 그리하면 너희의 우거하는 땅에서 너희 생명이 길리라 하였으므로
8 ੮ ਅਸੀਂ ਆਪਣੇ ਪਿਤਾ ਰੇਕਾਬ ਦੇ ਪੁੱਤਰ ਯੋਨਾਦਾਬ ਦੀ ਅਵਾਜ਼ ਸਾਰੀਆਂ ਗੱਲਾਂ ਵਿੱਚ ਸੁਣੀ ਜਿਸ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਆਪਣੇ ਸਾਰੇ ਦਿਨ ਮਧ ਨਾ ਪਿਓ, ਨਾ ਤੁਸੀਂ, ਨਾ ਤੁਹਾਡੀਆਂ ਔਰਤਾਂ ਨਾ ਤੁਹਾਡੇ ਪੁੱਤਰ ਨਾ ਤੁਹਾਡੀਆਂ ਧੀਆਂ
우리가 레갑의 아들 우리 선조 요나답의 우리에게 명한 모든 말을 순종하여 우리와 우리 아내와 자녀가 평생에 포도주를 마시지 아니하며
9 ੯ ਨਾ ਵੱਸਣ ਲਈ ਘਰ ਬਣਾਓ ਅਤੇ ਅਸੀਂ ਨਾ ਬਾਗ਼ ਨਾ ਖੇਤ ਨਾ ਬੀ ਆਪਣੇ ਕੋਲ ਰੱਖਦੇ ਹਾਂ
거처할 집도 짓지 아니하며 포도원이나 밭이나 종자도 두지 아니하고
10 ੧੦ ਅਸੀਂ ਤੰਬੂਆਂ ਵਿੱਚ ਵੱਸੇ ਹਾਂ ਅਤੇ ਅਸੀਂ ਸਭ ਕੁਝ ਓਵੇਂ ਮੰਨਿਆ ਅਤੇ ਕੀਤਾ ਜਿਵੇਂ ਸਾਡੇ ਪਿਤਾ ਯੋਨਾਦਾਬ ਨੇ ਸਾਨੂੰ ਹੁਕਮ ਦਿੱਤਾ
장막에 거처하여 우리 선조 요나답의 우리에게 명한대로 다 준행하였노라
11 ੧੧ ਜਦ ਬਾਬਲ ਦਾ ਰਾਜਾ ਨਬੂਕਦਨੱਸਰ ਇਸ ਦੇਸ ਉੱਤੇ ਚੜ੍ਹ ਆਇਆ ਤਦ ਅਸੀਂ ਆਖਿਆ, ਆਓ, ਅਸੀਂ ਕਸਦੀਆਂ ਦੀ ਫੌਜ ਦੇ ਕਾਰਨ ਅਤੇ ਅਰਾਮੀਆਂ ਦੀ ਫੌਜ ਦੇ ਕਾਰਨ ਯਰੂਸ਼ਲਮ ਨੂੰ ਚੱਲੀਏ, ਸੋ ਅਸੀਂ ਯਰੂਸ਼ਲਮ ਵਿੱਚ ਵੱਸ ਗਏ।
그러나 바벨론 왕 느부갓네살이 이 땅에 올라왔을 때에 우리가 말하기를 갈대아인의 군대와 수리아인의 군대가 두려운즉 예루살렘으로 가자 하고 우리가 예루살렘에 거하였노라
12 ੧੨ ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
때에 여호와의 말씀이 예레미야에게 임하여 가라사대
13 ੧੩ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਕਿ ਜਾ ਅਤੇ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਤੂੰ ਆਖ, ਕੀ ਤੁਸੀਂ ਸਿੱਖਿਆ ਨਾ ਲਓਗੇ ਭਈ ਮੇਰੀਆਂ ਗੱਲਾਂ ਸੁਣੋਗੇ? ਯਹੋਵਾਹ ਦਾ ਵਾਕ ਹੈ
만군의 여호와 이스라엘의 하나님이 이같이 말하노라 너는 가서 유다 사람들과 예루살렘 거민에게 이르기를 여호와의 말씀에 너희가 내 말을 들으며 교훈을 받지 아니하겠느냐
14 ੧੪ ਰੇਕਾਬ ਦੇ ਪੁੱਤਰ ਯੋਨਾਦਾਬ ਦੀਆਂ ਗੱਲਾਂ ਕਾਇਮ ਰੱਖੀਆਂ ਗਈਆਂ ਜਿਸ ਨੇ ਆਪਣੇ ਪੁੱਤਰਾਂ ਨੂੰ ਹੁਕਮ ਦਿੱਤਾ ਕਿ ਮਧ ਨਾ ਪੀਣੀ। ਉਹਨਾਂ ਨੇ ਅੱਜ ਦੇ ਦਿਨ ਤੱਕ ਨਹੀਂ ਪੀਤੀ ਕਿਉਂ ਜੋ ਉਹਨਾਂ ਨੇ ਆਪਣੇ ਪਿਤਾ ਦਾ ਹੁਕਮ ਮੰਨਿਆ। ਮੈਂ ਤੁਹਾਡੇ ਨਾਲ ਗੱਲ ਕੀਤੀ, ਸਗੋਂ ਜਤਨ ਨਾਲ ਗੱਲ ਕੀਤੀ, ਪਰ ਤੁਸੀਂ ਮੇਰੀ ਨਾ ਸੁਣੀ
레갑의 아들 요나답이 그 자손에게 포도주를 마시지 말라 한 그 명령은 실행되도다 그들은 그 선조의 명령을 순종하여 오늘까지 마시지 아니하거늘 내가 너희에게 말하고 부지런히 말하여도 너희는 나를 듣지 아니하도다
15 ੧੫ ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਨਾਲ ਭੇਜਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਨਾ ਚੱਲੇ ਭਈ ਉਹਨਾਂ ਦੀ ਪੂਜਾ ਕਰੋ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਓ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ
나도 내 종 모든 선지자를 너희에게 보내고 부지런히 보내며 이르기를 너희는 이제 각기 악한 길에서 돌이켜 행위를 고치고 다른 신을 좇아 그를 섬기지 말라 그리하면 너희가 나의 너희와 너희 선조에게 준 이 땅에 거하리라 하여도 너희가 귀를 기울이지 아니하며 나를 듣지 아니하였느니라
16 ੧੬ ਰੇਕਾਬ ਦੇ ਪੁੱਤਰ ਯੋਨਾਦਾਬ ਦੇ ਪੁੱਤਰਾਂ ਨੇ ਤਾਂ ਆਪਣੇ ਪਿਤਾ ਦਾ ਹੁਕਮ ਕਾਇਮ ਰੱਖਿਆ ਪਰ ਇਹਨਾਂ ਲੋਕਾਂ ਨੇ ਮੇਰਾ ਹੁਕਮ ਨਾ ਮੰਨਿਆ
레갑의 아들 요나답의 자손은 그 선조가 그들에게 명한 그 명령을 준행하나 이 백성은 나를 듣지 아니하도다
17 ੧੭ ਇਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਉਹਨਾਂ ਨਾਲ ਗੱਲ ਕੀਤੀ ਪਰ ਉਹਨਾਂ ਨੇ ਸੁਣੀ ਨਹੀਂ, ਮੈਂ ਉਹਨਾਂ ਨੂੰ ਪੁਕਾਰਿਆ ਪਰ ਉਹਨਾਂ ਉੱਤਰ ਨਾ ਦਿੱਤਾ।
그러므로 나 만군의 여호와 이스라엘의 하나님이 이같이 말하노라 보라 내가 유다와 예루살렘 모든 거민에게 나의 그들에게 대하여 선포한 모든 재앙을 내리리니 이는 내가 그들에게 말하여도 듣지 아니하며 불러도 대답지 아니함이니라 하셨다 하라
18 ੧੮ ਰੇਕਾਬੀਆਂ ਦੇ ਘਰਾਣੇ ਨੂੰ ਯਿਰਮਿਯਾਹ ਨੇ ਆਖਿਆ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇਸ ਲਈ ਜੋ ਤੁਸੀਂ ਆਪਣੇ ਪਿਤਾ ਯੋਨਾਦਾਬ ਦਾ ਹੁਕਮ ਮੰਨਿਆ ਅਤੇ ਉਸ ਦੇ ਸਾਰਿਆਂ ਹੁਕਮਾਂ ਦੀ ਪਾਲਣਾ ਕੀਤੀ ਅਤੇ ਉਹ ਸਭ ਕੁਝ ਕੀਤਾ ਜਿਸ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ
예레미야가 레갑 족속에게 이르되 만군의 여호와 이스라엘의 하나님이 이같이 말씀하시기를 너희가 너희 선조 요나답의 명령을 준종하여 그 모든 훈계를 지키며 그가 너희에게 명한 것을 행하였도다
19 ੧੯ ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਾਰੇ ਦਿਨਾਂ ਤੱਕ ਮੇਰੇ ਸਨਮੁਖ ਖੜ੍ਹੇ ਹੋਣ ਲਈ ਰੇਕਾਬ ਦੇ ਪੁੱਤਰ ਯੋਨਾਦਾਬ ਲਈ ਮਨੁੱਖ ਦੀ ਥੁੜ ਨਾ ਹੋਵੇਗੀ।
그러므로 나 만군의 여호와 이스라엘의 하나님이 이같이 말하노라 레갑의 아들 요나답에게서 내 앞에 설 사람이 영영히 끊어지지 아니하리라