< ਯਿਰਮਿਯਾਹ 36 >
1 ੧ ਤਦ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਇਹ ਬਚਨ ਆਇਆ ਕਿ
I Josias's Søns, Kong Jojakim af Judas, fjerde Regeringsaar kom dette Ord til Jeremias fra HERREN:
2 ੨ ਆਪਣੇ ਲਈ ਇੱਕ ਲਪੇਟਵੀਂ ਪੱਤ੍ਰੀ ਲੈ ਅਤੇ ਉਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਇਸਰਾਏਲ ਦੇ ਵਿਖੇ, ਯਹੂਦਾਹ ਦੇ ਬਾਰੇ ਅਤੇ ਸਾਰੀਆਂ ਕੌਮਾਂ ਦੇ ਬਾਰੇ ਉਸ ਦਿਨ ਤੋਂ ਜਦ ਮੈਂ ਤੇਰੇ ਨਾਲ ਬੋਲਿਆ ਅਰਥਾਤ ਯੋਸ਼ੀਯਾਹ ਦੇ ਦਿਨਾਂ ਤੋਂ ਅੱਜ ਦੇ ਦਿਨ ਤੱਕ ਆਖੀਆਂ ਉਹ ਦੇ ਵਿੱਚ ਲਿਖ ਲੈ
»Tag dig en Bogrulle og skriv deri alle de Ord, jeg har talet til dig om Jerusalem og Juda og om alle Folkene, fra den Dag jeg først talede til dig, fra Josias's Dage og til den Dag i Dag.
3 ੩ ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਉਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਉਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦੇਵਾਂ
Maaske vil Judas Hus mærke sig al den Ulykke, jeg har i Sinde at gøre dem, for at de maa omvende sig hver fra sin onde Vej, saa jeg kan tilgive deres Brøde og Synd.«
4 ੪ ਤਾਂ ਯਿਰਮਿਯਾਹ ਨੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੁਲਾਇਆ ਅਤੇ ਬਾਰੂਕ ਨੇ ਯਿਰਮਿਯਾਹ ਦੇ ਮੂੰਹ ਤੋਂ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਹ ਉਸ ਨੂੰ ਬੋਲਿਆ ਲਪੇਟਵੀਂ ਪੱਤ੍ਰੀ ਵਿੱਚ ਲਿਖ ਲਈਆਂ
Saa tilkaldte Jeremias Baruk, Nerijas Søn, og Baruk optegnede i Bogrullen efter Jeremias's Mund alle de Ord, HERREN havde talet til ham.
5 ੫ ਯਿਰਮਿਯਾਹ ਨੇ ਬਾਰੂਕ ਨੂੰ ਹੁਕਮ ਦੇ ਕੇ ਆਖਿਆ, ਮੈਂ ਰੋਕਿਆ ਗਿਆ ਹਾਂ ਅਤੇ ਯਹੋਵਾਹ ਦੇ ਭਵਨ ਵਿੱਚ ਜਾ ਨਹੀਂ ਸਕਦਾ
Derpaa sagde Jeremias til Baruk: »Jeg er hindret i at gaa ind i HERRENS Hus;
6 ੬ ਇਸ ਲਈ ਤੂੰ ਜਾ ਅਤੇ ਯਹੋਵਾਹ ਦੀਆਂ ਉਹ ਗੱਲਾਂ ਜਿਹੜੀਆਂ ਤੂੰ ਮੇਰੇ ਮੂੰਹੋਂ ਉਸ ਲਪੇਟੇ ਹੋਏ ਪੱਤਰ ਵਿੱਚ ਲਿਖੀਆਂ ਹਨ ਯਹੋਵਾਹ ਦੇ ਭਵਨ ਵਿੱਚ ਵਰਤ ਵਾਲੇ ਦਿਨ ਪੜ੍ਹ ਕੇ ਪਰਜਾ ਦੇ ਕੰਨਾਂ ਵਿੱਚ ਸੁਣਾ, ਨਾਲੇ ਸਾਰੇ ਯਹੂਦਾਹ ਦੇ ਕੰਨਾਂ ਵਿੱਚ ਜਿਹੜੇ ਆਪਣੇ ਸ਼ਹਿਰਾਂ ਤੋਂ ਆਏ ਹੋਏ ਹਨ ਪੜ੍ਹ ਕੇ ਸੁਣਾ
men gaa du ind og læs HERRENS Ord op af Bogrullen, som du skrev efter min Mund, for Folket i HERRENS Hus paa en Fastedag; ogsaa for alle Judæere, der kommer ind fra deres Byer, skal du læse dem.
7 ੭ ਕੀ ਜਾਣੀਏ ਭਈ ਉਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਉਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਬਾਰੇ ਉਹ ਇਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ
Maaske naar deres klage HERRENS Aasyn, maaske omvender de sig hver fra sin onde Vej; thi stor er Vreden og Harmen, som HERREN har udtalt mod dette Folk.«
8 ੮ ਤਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਯਿਰਮਿਯਾਹ ਨਬੀ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਦੇ ਭਵਨ ਵਿੱਚ ਯਹੋਵਾਹ ਦੀਆਂ ਗੱਲਾਂ ਪੱਤਰੀ ਵਿੱਚੋਂ ਪੜ੍ਹੀਆਂ
Og Baruk, Nerijas Søn, gjorde ganske som Profeten Jeremias paalagde ham, og oplæste HERRENS Ord af Bogen i HERRENS Hus.
9 ੯ ਤਾਂ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਪੰਜਵੇਂ ਸਾਲ ਦੇ ਨੌਵੇਂ ਮਹੀਨੇ ਯਰੂਸ਼ਲਮ ਦੀ ਸਾਰੀ ਪਰਜਾ ਨੇ ਅਤੇ ਸਾਰੀ ਪਰਜਾ ਨੇ ਜਿਹੜੀ ਯਹੂਦਾਹ ਦੇ ਸ਼ਹਿਰਾਂ ਤੋਂ ਯਰੂਸ਼ਲਮ ਨੂੰ ਆਈ ਹੋਈ ਸੀ ਵਰਤ ਦੀ ਡੌਂਡੀ ਯਹੋਵਾਹ ਦੇ ਸਨਮੁਖ ਪਿੱਟੀ
I Josias's Søns, Kong Jojakim af Judas, femte Regeringsaar i den niende Maaned udraabte alt Folket i Jerusalem og alt Folket, der fra Judas Byer kom ind til Jerusalem, en Faste for HERREN.
10 ੧੦ ਤਦ ਬਾਰੂਕ ਨੇ ਯਹੋਵਾਹ ਦੇ ਭਵਨ ਵਿੱਚ ਯਿਰਮਿਯਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਸ਼ਾਫਾਨ ਦੇ ਪੁੱਤਰ ਗਮਰਯਾਹ ਲਿਖਾਰੀ ਦੀ ਕੋਠੜੀ ਦੇ ਵਿੱਚ ਉੱਪਰਲੇ ਵਿਹੜੇ ਦੇ ਵਿਚਕਾਰ ਯਹੋਵਾਹ ਦੇ ਭਵਨ ਨੇ ਨਵੇਂ ਫਾਟਕ ਦੇ ਦਰ ਉੱਤੇ ਸਾਰੀ ਪਰਜਾ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈਆਂ।
Da oplæste Baruk for alt Folket Jeremias's Ord af Bogen i HERRENS Hus, i Gemarjahus, Statsskriveren Sjafans Søns, Kammer i den øvre Forgaard ved Indgangen til HERRENS Hus's nye Port.
11 ੧੧ ਜਦ ਸ਼ਾਫਾਨ ਦੇ ਪੋਤੇ ਗਮਰਯਾਹ ਦੇ ਪੁੱਤਰ ਮੀਕਾਯਾਹ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਪੱਤ੍ਰੀ ਵਿੱਚ ਸਨ ਸੁਣੀਆਂ
Da nu Mika, en Søn af Sjafans Søn Gemarjahu, havde hørt HERRENS Ord oplæse af Bogen,
12 ੧੨ ਤਾਂ ਉਹ ਉਤਰ ਕੇ ਰਾਜਾ ਦੇ ਮਹਿਲ ਵਿੱਚ ਲਿਖਾਰੀ ਦੀ ਕੋਠੜੀ ਉੱਤੇ ਗਿਆ। ਵੇਖੋ, ਉੱਥੇ ਸਾਰੇ ਸਰਦਾਰ ਬੈਠੇ ਸਨ, ਅਲੀਸ਼ਾਮਾ ਲਿਖਾਰੀ, ਸ਼ਮਆਯਾਹ ਦਾ ਪੁੱਤਰ ਦਲਾਯਾਹ, ਅਕਬੋਰ ਦਾ ਪੁੱਤਰ ਅਲਨਾਥਾਨ, ਸ਼ਾਫਾਨ ਦਾ ਪੁੱਤਰ ਗਮਰਯਾਹ, ਹਨਨਯਾਹ ਦਾ ਪੁੱਤਰ ਸਿਦਕੀਯਾਹ ਅਤੇ ਸਾਰੇ ਸਰਦਾਰ
gik han ned i Kongens Hus til Statsskriverens Kammer, hvor han traf alle Fyrsterne siddende, Statsskriveren Elisjama, Delaja Sjemajas Søn, Elnatan Akbors Søn, Gemarjahu Sjafans Søn, Zidkija Hananjas Søn og alle de andre Fyrster;
13 ੧੩ ਮੀਕਾਯਾਹ ਨੇ ਸਾਰੀਆਂ ਗੱਲਾਂ ਉਹਨਾਂ ਨੂੰ ਦੱਸੀਆਂ ਜਿਹੜੀਆਂ ਬਾਰੂਕ ਨੇ ਪੱਤ੍ਰੀ ਵਿੱਚੋਂ ਪੜ੍ਹੀਆਂ ਅਤੇ ਪਰਜਾ ਦੇ ਕੰਨੀਂ ਸੁਣਾਈਆਂ ਸਨ
og Mika meldte dem alt, hvad han havde hørt, da Baruk læste Bogen op for Folket.
14 ੧੪ ਤਾਂ ਸਾਰੇ ਸਰਦਾਰਾਂ ਨੇ ਕੂਸ਼ੀ ਦੇ ਪੜਪੋਤੇ ਸ਼ਲਮਯਾਹ ਦੇ ਪੋਤੇ ਨਥਨਯਾਹ ਦੇ ਪੁੱਤਰ ਯਹੂਦੀ ਨੂੰ ਬਾਰੂਕ ਕੋਲ ਭੇਜਿਆ ਕਿ ਉਹ ਲਪੇਟਿਆ ਹੋਇਆ ਪੱਤਰ ਜਿਹੜਾ ਤੂੰ ਪੜ੍ਹ ਕੇ ਪਰਜਾ ਦੇ ਕੰਨੀਂ ਸੁਣਾਇਆ ਹੈ ਆਪਣੇ ਹੱਥ ਵਿੱਚ ਲੈ ਕੇ ਤੁਰ ਆ। ਤਾਂ ਨੇਰੀਯਾਹ ਦਾ ਪੁੱਤਰ ਬਾਰੂਕ ਉਹ ਲਪੇਟਿਆ ਹੋਇਆ ਆਪਣੇ ਹੱਥ ਵਿੱਚ ਲੈ ਕੇ ਉਹਨਾਂ ਕੋਲ ਗਿਆ
Da sendte alle Fyrsterne Jehudi, en Søn af Netanja, en Søn af Sjelemja, en Søn af Kusji, til Baruk og lod sige: »Tag Bogrullen, du læste op for Folket, og kom her ned!« Saa tog Baruk, Nerijas Søn, Bogrullen og kom til dem.
15 ੧੫ ਉਹਨਾਂ ਉਸ ਨੂੰ ਆਖਿਆ, ਜ਼ਰਾ ਬੈਠ ਜਾ ਅਤੇ ਪੜ੍ਹ ਕੇ ਸਾਨੂੰ ਸੁਣਾ। ਤਾਂ ਬਾਰੂਕ ਨੇ ਪੜ੍ਹ ਕੇ ਉਹਨਾਂ ਨੂੰ ਸੁਣਾਇਆ
De sagde til ham: »Sæt dig og læs den for os!« Og Baruk læste for dem.
16 ੧੬ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹਨਾਂ ਇਹ ਗੱਲਾਂ ਸੁਣੀਆਂ ਤਾਂ ਹਰੇਕ ਆਪਣੇ ਸਾਥੀ ਵੱਲ ਵੇਖ ਕੇ ਕੰਬਣ ਲੱਗ ਪਿਆ। ਉਹਨਾਂ ਨੇ ਬਾਰੂਕ ਨੂੰ ਆਖਿਆ ਕਿ ਸਾਨੂੰ ਇਹ ਸਾਰੀਆਂ ਗੱਲਾਂ ਰਾਜਾ ਨੂੰ ਦੱਸਣੀਆਂ ਪੈਣਗੀਆਂ
Men da de havde hørt alle disse Ord, saa de rædselsslagne paa hverandre og sagde: »Alt det maa vi sige Kongen.«
17 ੧੭ ਉਹਨਾਂ ਨੇ ਬਾਰੂਕ ਨੂੰ ਪੁੱਛਿਆ ਕਿ ਸਾਨੂੰ ਦੱਸ ਭਈ ਇਹ ਸਾਰੀਆਂ ਗੱਲਾਂ ਤੂੰ ਉਹ ਦੇ ਮੂੰਹੋਂ ਕਿਵੇਂ ਲਿਖੀਆਂ?
Og de spurgte Baruk: »Sig os, hvorledes du kom til at optegne alle disse Ord!«
18 ੧੮ ਤਾਂ ਬਾਰੂਕ ਨੇ ਉਹਨਾਂ ਨੂੰ ਆਖਿਆ ਕਿ ਉਹ ਇਹ ਸਾਰੀਆਂ ਗੱਲਾਂ ਆਪਣੇ ਮੂੰਹੋਂ ਉੱਚਰਦਾ ਗਿਆ ਅਤੇ ਮੈਂ ਸਿਆਹੀ ਨਾਲ ਪੱਤ੍ਰੀ ਉੱਤੇ ਲਿਖਦਾ ਗਿਆ
Baruk svarede: »Jeremias foresagde mig alle Ordene, og jeg optegnede dem i Bogen med Blæk.«
19 ੧੯ ਤਦ ਸਰਦਾਰਾਂ ਨੇ ਬਾਰੂਕ ਨੂੰ ਆਖਿਆ, ਜਾ ਤੂੰ ਅਤੇ ਯਿਰਮਿਯਾਹ, ਆਪਣੇ ਆਪ ਨੂੰ ਲੁਕਾ ਲਓ ਅਤੇ ਕੋਈ ਨਾ ਜਾਣੇ ਕਿ ਤੁਸੀਂ ਕਿੱਥੇ ਹੋ!
Saa sagde Fyrsterne til Baruk: »Gaa hen og gem eder, du og Jeremias, og lad ingen vide, hvor I er!«
20 ੨੦ ਉਹ ਵਿਹੜੇ ਵਿੱਚ ਰਾਜਾ ਕੋਲ ਗਏ ਪਰ ਉਸ ਲਪੇਟੇ ਹੋਏ ਪੱਤਰ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚ ਰਖਵਾ ਗਏ। ਉਹਨਾਂ ਨੇ ਉਹ ਸਾਰੀਆਂ ਗੱਲਾਂ ਰਾਜਾ ਨੂੰ ਸੁਣਾਈਆਂ ਅਤੇ ਦੱਸੀਆਂ
Efter saa at have lagt Bogrullen til Side i Statsskriveren Elisjamas Kammer kom de til Kongen i hans Stue og sagde ham alt.
21 ੨੧ ਤਾਂ ਰਾਜਾ ਨੇ ਯਹੂਦੀ ਨੂੰ ਭੇਜਿਆ ਕਿ ਉਸ ਲਪੇਟੇ ਹੋਏ ਪੱਤਰ ਨੂੰ ਲਿਆਵੇ ਤਾਂ ਉਹ ਉਸ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚੋਂ ਲੈ ਆਇਆ। ਯਹੂਦੀ ਨੇ ਰਾਜਾ ਦੇ ਕੰਨੀਂ ਅਤੇ ਸਾਰੇ ਸਰਦਾਰਾਂ ਦੇ ਕੰਨੀਂ ਜਿਹੜੇ ਰਾਜਾ ਦੇ ਅੱਗੇ ਖਲੋਤੇ ਸਨ ਉਸ ਨੂੰ ਪੜ੍ਹ ਕੇ ਸੁਣਾਇਆ
Saa sendte Kongen Jehudi hen at hente Bogrullen i Statsskriveren Elisjamas Kammer; og Jehudi læste den op for Kongen og alle Fyrsterne, der stod om Kongen.
22 ੨੨ ਰਾਜਾ ਸਿਆਲ ਵਾਲੇ ਮਹਿਲ ਵਿੱਚ ਬੈਠਾ ਹੋਇਆ ਸੀ। ਨੌਵਾਂ ਮਹੀਨਾ ਸੀ ਅਤੇ ਉਹ ਦੇ ਅੱਗੇ ਅੰਗੀਠੀ ਬਲਦੀ ਸੀ
Kongen sad i Vinterhuset med et brændende Kulbækken foran sig;
23 ੨੩ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਹੂਦੀ ਤਿੰਨ ਚਾਰ ਕਾਂਡ ਪੜ੍ਹ ਚੁੱਕਾ ਤਾਂ ਉਸ ਨੂੰ ਲਿਖਾਰੀ ਦੇ ਚਾਕੂ ਨਾਲ ਕੱਟ ਕੇ ਅੱਗ ਵਿੱਚ ਪਾ ਦਿੱਤਾ ਜਿਹੜੀ ਅੰਗੀਠੀ ਵਿੱਚ ਸੀ ਐਥੋਂ ਤੱਕ ਕਿ ਉਹ ਲਪੇਟਿਆ ਹੋਇਆ ਪੱਤਰ ਸਾਰੇ ਦਾ ਸਾਰਾ ਅੰਗੀਠੀ ਦੀ ਅੱਗ ਵਿੱਚ ਭਸਮ ਹੋ ਗਿਆ
og hver Gang Jehudi havde læst tre fire Spalter, skar Kongen dem af med Statsskriverens Pennekniv og kastede dem paa Ilden i Bækkenet, indtil hele Bogrullen var fortæret af Ilden i Bækkenet.
24 ੨੪ ਨਾ ਉਹ ਡਰੇ, ਨਾ ਉਹਨਾਂ ਆਪਣੇ ਕੱਪੜੇ ਪਾੜੇ, ਨਾ ਰਾਜਾ ਨੇ ਨਾ ਉਹ ਦੇ ਸਾਰੇ ਟਹਿਲੂਆਂ ਨੇ ਜਿਹਨਾਂ ਨੇ ਇਹ ਸਾਰੀਆਂ ਗੱਲਾਂ ਸੁਣੀਆਂ
Og hverken Kongen eller nogen af hans Folk blev rædselsslagen eller sønderrev deres Klæder, da de hørte alle disse Ord;
25 ੨੫ ਨਾਲੇ ਅਲਨਾਥਾਨ ਅਤੇ ਦਲਾਯਾਹ ਅਤੇ ਗਮਰਯਾਹ ਨੇ ਰਾਜਾ ਅੱਗੇ ਬੇਨਤੀ ਕੀਤੀ ਕਿ ਇਸ ਲਪੇਟੇ ਹੋਏ ਪੱਤਰ ਨੂੰ ਅੱਗ ਵਿੱਚ ਨਾ ਸਾੜੋ ਪਰ ਉਸ ਉਹਨਾਂ ਦੀ ਨਾ ਸੁਣੀ
men skønt Elnatan, Delaja og Gemarjahu bad Kongen ikke brænde Bogrullen, hørte han dem ikke.
26 ੨੬ ਤਾਂ ਰਾਜਾ ਨੇ ਰਾਜਾ ਦੇ ਪੁੱਤਰ ਯਰਹਮਏਲ ਨੂੰ ਅਤੇ ਅਜ਼ਰੀਏਲ ਦੇ ਪੁੱਤਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤਰ ਸ਼ਲਮਯਾਹ ਨੂੰ ਹੁਕਮ ਦਿੱਤਾ ਕਿ ਬਾਰੂਕ ਲਿਖਾਰੀ ਨੂੰ ਯਿਰਮਿਯਾਹ ਨਬੀ ਨੂੰ ਫੜ ਲੈਣ ਪਰ ਯਹੋਵਾਹ ਨੇ ਉਹਨਾਂ ਨੂੰ ਲੁਕਾ ਦਿੱਤਾ।
Derpaa bød Kongen Kongesønnen Jerame'el, Seraja Azriels Søn og Sjelemja Abde'els Søn at gribe Skriveren Baruk og Profeten Jeremias; men HERREN skjulte dem.
27 ੨੭ ਇਸ ਦੇ ਪਿੱਛੇ ਕਿ ਰਾਜਾ ਨੇ ਉਹ ਲਪੇਟਿਆ ਹੋਇਆ ਪੱਤਰ ਅਤੇ ਯਿਰਮਿਯਾਹ ਦੇ ਮੂੰਹ ਦੀਆਂ ਗੱਲਾਂ ਜਿਹੜੀਆਂ ਬਾਰੂਕ ਨੇ ਲਿਖੀਆਂ ਸਨ ਉਹ ਸਾੜ ਦਿੱਤੀਆਂ, ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਦੇ ਕੋਲ ਆਇਆ ਕਿ
Men da Kongen havde brændt Bogrullen med de Ord, Baruk havde optegnet efter Jeremias's Mund, kom HERRENS Ord til Jeremias saaledes:
28 ੨੮ ਫਿਰ ਆਪਣੇ ਲਈ ਦੂਜਾ ਲਪੇਟਿਆ ਹੋਇਆ ਪੱਤਰ ਲੈ ਅਤੇ ਉਹ ਦੇ ਵਿੱਚ ਉਹ ਸਾਰੀਆਂ ਪਹਿਲੀਆਂ ਗੱਲਾਂ ਜਿਹੜੀਆਂ ਅਗਲੇ ਲਪੇਟੇ ਹੋਏ ਪੱਤਰ ਵਿੱਚ ਸਨ ਜਿਹ ਨੂੰ ਯਹੂਦਾਹ ਦੇ ਰਾਜਾ ਯਹੋਯਾਕੀਮ ਨੇ ਸਾੜ ਸੁੱਟਿਆ ਹੈ ਲਿਖ
»Tag dig en anden Bogrulle og optegn i den alle de Ord, som stod i den første Bogrulle, den, Kong Jojakim af Juda brændte.
29 ੨੯ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਤੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੂੰ ਇਹ ਲਪੇਟਿਆ ਹੋਇਆ ਪੱਤਰ ਇਹ ਆਖ ਕੇ ਸਾੜ ਸੁੱਟਿਆ ਭਈ ਤੂੰ ਉਹ ਦੇ ਉੱਤੇ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਜ਼ਰੂਰ ਆਵੇਗਾ ਅਤੇ ਇਸ ਦੇਸ ਦਾ ਨਾਸ ਕਰੇਗਾ ਅਤੇ ਇਸ ਵਿੱਚੋਂ ਆਦਮੀ ਅਤੇ ਡੰਗਰ ਮੁਕਾ ਦੇਵੇਗਾ?
Og til Kong Jojakim af Juda skal du sige: Saa siger HERREN: Du brændte denne Bogrulle og sagde: Hvorfor skrev du i den: Babels Konge skal komme og ødelægge dette Land og udrydde baade Folk og Fæ?
30 ੩੦ ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਦੇ ਸਿੰਘਾਸਣ ਉੱਤੇ ਬੈਠਣ ਲਈ ਉਹ ਦਾ ਕੋਈ ਨਾ ਹੋਵੇਗਾ, ਅਤੇ ਉਹ ਦੀ ਲੋਥ ਦਿਨ ਦੀ ਗਰਮੀ ਵਿੱਚ ਅਤੇ ਰਾਤ ਦੇ ਪਾਲੇ ਵਿੱਚ ਸੁੱਟੀ ਜਾਵੇਗੀ
Derfor, saa siger HERREN om Kong Jojakim af Juda: Han skal ikke have nogen Mand til at sidde paa Davids Trone, og hans Lig skal slænges hen og gives Dagens Hede og Nattens Kulde i Vold;
31 ੩੧ ਮੈਂ ਉਹ ਨੂੰ, ਉਹ ਦੀ ਨਸਲ ਨੂੰ, ਉਹ ਦੇ ਟਹਿਲੂਆਂ ਨੂੰ ਉਹਨਾਂ ਦੀ ਬਦੀ ਦੇ ਕਾਰਨ ਸਜ਼ਾ ਦਿਆਂਗਾ। ਮੈਂ ਉਹਨਾਂ ਉੱਤੇ, ਯਰੂਸ਼ਲਮ ਦੇ ਵਾਸੀਆਂ ਉੱਤੇ ਅਤੇ ਯਹੂਦਾਹ ਦੇ ਮਨੁੱਖਾਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਨੂੰ ਆਖੀ ਹੈ ਲਿਆਵਾਂਗਾ ਪਰ ਉਹਨਾਂ ਨਾ ਸੁਣਿਆ।
jeg vil hjemsøge ham, hans Afkom og hans Tjenere for deres Brøde og bringe over dem og Jerusalems Borgere og Judas Mænd al den Ulykke, jeg har udtalt over dem, uden at de vilde høre.«
32 ੩੨ ਤਦ ਯਿਰਮਿਯਾਹ ਨੇ ਦੂਜਾ ਲਪੇਟਣ ਵਾਲਾ ਪੱਤਰ ਲਿਆ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਲਿਖਾਰੀ ਨੂੰ ਦਿੱਤਾ, ਤਾਂ ਉਹ ਦੇ ਉੱਤੇ ਯਿਰਮਿਯਾਹ ਦੇ ਮੂੰਹੋਂ ਉਸ ਪੋਥੀ ਦੀਆਂ ਸਾਰੀਆਂ ਗੱਲਾਂ ਲਿਖੀਆਂ ਜਿਹ ਨੂੰ ਯਹੂਦਾਹ ਦੇ ਰਾਜਾ ਯਹੋਯਾਕੀਮ ਨੇ ਅੱਗ ਵਿੱਚ ਸਾੜ ਦਿੱਤਾ ਸੀ ਅਤੇ ਹੋਰ ਉਹਨਾਂ ਵਰਗੀਆਂ ਬਹੁਤ ਗੱਲਾਂ ਉਹਨਾਂ ਵਿੱਚ ਮਿਲਾਈਆਂ ਗਈਆਂ।
Saa tog Jeremias en anden Bogrulle og gav den til Skriveren Baruk, Nerijas Søn; og han optegnede i den efter Jeremias's Mund alle Ordene fra den Bog, Kong Jojakim af Juda havde brændt. Og flere lignende Ord lagdes til.