< ਯਿਰਮਿਯਾਹ 37 >
1 ੧ ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਜਿਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਹੂਦਾਹ ਦੇ ਦੇਸ ਵਿੱਚ ਰਾਜ ਕਰਨ ਲਈ ਰਾਜਾ ਬਣਾਇਆ ਯਹੋਯਾਕੀਮ ਦੇ ਪੁੱਤਰ ਕਾਨਯਾਹ ਦੇ ਥਾਂ ਰਾਜ ਕਰਦਾ ਸੀ
И царствова Седекиа сын Иосиин вместо Иехонии сына Иоакимова, егоже постави Навуходоносор царь Вавилонский царствовати во Иудеи.
2 ੨ ਪਰ ਨਾ ਉਸ ਨੇ, ਨਾ ਉਸ ਦੇ ਟਹਿਲੂਆਂ ਨੇ, ਨਾ ਦੇਸ ਦੇ ਲੋਕਾਂ ਨੇ ਯਹੋਵਾਹ ਦੇ ਬਚਨ ਜਿਹੜੇ ਉਸ ਯਿਰਮਿਯਾਹ ਦੇ ਰਾਹੀਂ ਆਖੇ ਸਨ ਸੁਣੇ
И не послуша той и отроцы его и людие земли словес Господних, яже глагола рукою Иеремииною.
3 ੩ ਤਾਂ ਸਿਦਕੀਯਾਹ ਰਾਜਾ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨੂੰ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਯਿਰਮਿਯਾਹ ਨਬੀ ਕੋਲ ਭੇਜਿਆ ਕਿ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰੀਂ
И посла царь Седекиа Иоахала сына Селемиина и Софонию сына Массеа жерца ко Иеремии пророку, глаголя: молися за ны ко Господу Богу нашему.
4 ੪ ਯਿਰਮਿਯਾਹ ਲੋਕਾਂ ਵਿੱਚ ਅੰਦਰ-ਬਾਹਰ ਆਉਂਦਾ ਜਾਂਦਾ ਸੀ ਅਤੇ ਉਹਨਾਂ ਨੇ ਉਹ ਨੂੰ ਅਜੇ ਕੈਦ ਵਿੱਚ ਨਹੀਂ ਸੀ ਪਾਇਆ
Иеремиа же свободен прихождаше и прохождаше среде града, не введоша бо его во храмину темничную.
5 ੫ ਫ਼ਿਰਊਨ ਦੀ ਫੌਜ ਮਿਸਰੋਂ ਨਿੱਕਲ ਆਈ ਸੀ ਅਤੇ ਜਦੋਂ ਕਸਦੀਆਂ ਨੇ ਜਿਹਨਾਂ ਯਰੂਸ਼ਲਮ ਨੂੰ ਘੇਰਿਆ ਹੋਇਆ ਸੀ ਉਹਨਾਂ ਦੀਆਂ ਖ਼ਬਰਾਂ ਸੁਣੀਆਂ ਤਾਂ ਉਹ ਯਰੂਸ਼ਲਮ ਤੋਂ ਤੁਰ ਗਏ।
И сила фараоня изыде из Египта, и слышавше Халдее облегшии Иерусалим слух их, отступиша от Иерусалима.
6 ੬ ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਨਬੀ ਕੋਲ ਆਇਆ ਕਿ
И бысть слово Господне ко Иеремии глаголя:
7 ੭ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਫਰਮਾਉਂਦਾ ਹੈ, - ਤੁਸੀਂ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਪੁੱਛਣ ਲਈ ਭੇਜਿਆ ਹੈ ਇਹ ਆਖੋ ਕਿ ਵੇਖ, ਫ਼ਿਰਊਨ ਦੀ ਫੌਜ ਜਿਹੜੀ ਤੁਹਾਡੀ ਸਹਾਇਤਾ ਲਈ ਨਿੱਕਲੀ ਹੈ ਫਿਰ ਆਪਣੇ ਦੇਸ ਮਿਸਰ ਨੂੰ ਮੁੜ ਜਾਵੇਗੀ
тако рече Господь Бог Израилев: тако речеши царю Иудину, пославшему к тебе вопросити Мя: се, сила фараоня, изшедшая вам на помощь, возвратится паки до земли Египетския,
8 ੮ ਅਤੇ ਕਸਦੀ ਫੇਰ ਆ ਕੇ ਇਸ ਸ਼ਹਿਰ ਦੇ ਵਿਰੁੱਧ ਲੜਾਈ ਕਰਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ।
и возвратятся Халдее и повоюют град сей, и возмут его и пожгут его огнем.
9 ੯ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਆਪਣੀਆਂ ਜਾਨਾਂ ਨੂੰ ਇਹ ਆਖ ਕੇ ਧੋਖਾ ਨਾ ਦਿਓ ਕਿ ਕਸਦੀ ਸੱਚ-ਮੁੱਚ ਸਾਡੇ ਕੋਲੋਂ ਚੱਲੇ ਜਾਣਗੇ। ਉਹ ਤਾਂ ਨਾ ਜਾਣਗੇ
Яко тако рече Господь: не прельщайте душ своих, глаголюще: отходяше отидут от нас Халдее: яко не отидут.
10 ੧੦ ਕਿਉਂ ਜੋ ਜੇ ਤੁਸੀਂ ਕਸਦੀਆਂ ਦੀ ਸਾਰੀ ਫੌਜ ਨੂੰ ਜਿਹੜੀ ਤੁਹਾਡੇ ਨਾਲ ਲੜਦੀ ਹੈ ਐਉਂ ਮਾਰ ਸੁੱਟਦੇ ਕਿ ਉਹਨਾਂ ਵਿੱਚ ਨਿਰੇ ਫੱਟੜ ਮਨੁੱਖ ਹੀ ਰਹਿੰਦੇ ਤਾਂ ਉਹ ਆਪਣਿਆਂ-ਆਪਣਿਆਂ ਤੰਬੂਆਂ ਵਿੱਚੋਂ ਉੱਠ ਕੇ ਇਸ ਸ਼ਹਿਰ ਨੂੰ ਅੱਗ ਨਾਲ ਸਾੜ ਸੁੱਟਦੇ!।
И аще побиете всю силу Халдеев воюющих на вы, и останут нецыи язвени, кийждо на месте своем, сии востанут и пожгут град сей огнем.
11 ੧੧ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਕਸਦੀਆਂ ਦੀ ਸਾਰੀ ਫੌਜ ਫ਼ਿਰਊਨ ਦੀ ਫੌਜ ਦੇ ਅੱਗੋਂ ਯਰੂਸ਼ਲਮ ਤੋਂ ਚਲੀ ਗਈ ਸੀ
И бысть егда взыде сила Халдейска от Иерусалима, от лица силы фараони,
12 ੧੨ ਤਾਂ ਯਿਰਮਿਯਾਹ ਯਰੂਸ਼ਲਮ ਤੋਂ ਬਿਨਯਾਮੀਨ ਦੇ ਇਲਾਕੇ ਨੂੰ ਜਾਣ ਲਈ ਨਿੱਕਲਣ ਲੱਗਾ ਭਈ ਉੱਥੇ ਲੋਕਾਂ ਵਿੱਚ ਆਪਣਾ ਹਿੱਸਾ ਲਵੇ
изыде Иеремиа из Иерусалима ити в землю Вениаминю, еже купити оттуду посреде людий.
13 ੧੩ ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਮ ਯਿਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਤੂੰ ਕਸਦੀਆਂ ਕੋਲ ਨੱਠਾ ਜਾਂਦਾ ਹੈਂ!
Внегда же быти ему во вратех Вениаминих, и (бысть) тамо человек, у негоже обита Саруиа сын Селемиин, сына Ананиина, и взя Иеремию, глаголя: ко Халдеем ты бежиши.
14 ੧੪ ਯਿਰਮਿਯਾਹ ਨੇ ਆਖਿਆ, ਇਹ ਝੂਠ ਹੈ, ਮੈਂ ਕਸਦੀਆਂ ਕੋਲ ਨੱਠਾ ਨਹੀਂ ਜਾਂਦਾ, ਪਰ ਉਸ ਉਹ ਦੀ ਨਾ ਸੁਣੀ ਸੋ ਯਿਰੀਯਾਹ ਯਿਰਮਿਯਾਹ ਨੂੰ ਫੜ੍ਹ ਕੇ ਸਰਦਾਰਾਂ ਕੋਲ ਲੈ ਗਿਆ
И рече Иеремиа: лжа, не ко Халдеем аз бегу. И не послуша его. И взя Саруиа Иеремию и приведе его ко князем.
15 ੧੫ ਤਾਂ ਸਰਦਾਰ ਯਿਰਮਿਯਾਹ ਨਾਲ ਲਾਲ ਪੀਲੇ ਹੋਏ ਅਤੇ ਉਹ ਨੂੰ ਮਾਰਿਆ ਅਤੇ ਉਸ ਨੂੰ ਯੋਨਾਥਾਨ ਲਿਖਾਰੀ ਦੇ ਘਰ ਕੈਦ ਵਿੱਚ ਪਾ ਦਿੱਤਾ ਕਿਉਂ ਜੋ ਉਹਨਾਂ ਨੇ ਉਸ ਨੂੰ ਕੈਦਖ਼ਾਨਾ ਬਣਾਇਆ ਹੋਇਆ ਸੀ
И разгневашася князи на Иеремию и биша его, и послаша его в дом Ионафана книгочия, яко той сотвориша храминою темничною.
16 ੧੬ ਜਦ ਯਿਰਮਿਯਾਹ ਬੰਦੀ ਖ਼ਾਨੇ ਦੇ ਭੋਰੇ ਵਿੱਚ ਗਿਆ ਅਤੇ ਯਿਰਮਿਯਾਹ ਉੱਥੇ ਬਹੁਤੇ ਦਿਨਾਂ ਤੱਕ ਟਿਕਿਆ ਰਿਹਾ
И прииде Иеремиа в дом рва и в херет, и седе ту дни многи.
17 ੧੭ ਸਿਦਕੀਯਾਹ ਰਾਜਾ ਨੇ ਮਨੁੱਖ ਘੱਲ ਕੇ ਉਹ ਨੂੰ ਲਿਆ ਅਤੇ ਆਪਣੇ ਮਹਿਲ ਵਿੱਚ ਪੜਦੇ ਨਾਲ ਉਸ ਨੂੰ ਇਹ ਆਖ ਕੇ ਪੁੱਛਿਆ, ਕੀ ਕੋਈ ਯਹੋਵਾਹ ਵੱਲੋਂ ਬਚਨ ਹੈ? ਤਾਂ ਯਿਰਮਿਯਾਹ ਨੇ ਆਖਿਆ, ਹੈ! ਅਤੇ ਉਸ ਇਹ ਵੀ ਆਖਿਆ ਕਿ ਤੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਂਗਾ
И посла Седекиа царь и призва его, и вопрошаше его царь отай, аще есть слово от Господа? И рече ему Иеремиа: есть. И рече: в руце царя и Вавилонска предан будеши.
18 ੧੮ ਯਿਰਮਿਯਾਹ ਨੇ ਸਿਦਕੀਯਾਹ ਰਾਜਾ ਨੂੰ ਆਖਿਆ ਕਿ ਮੈਂ ਤੇਰਾ ਅਤੇ ਤੇਰੇ ਟਹਿਲੂਆਂ ਦਾ ਅਤੇ ਇਹਨਾਂ ਲੋਕਾਂ ਦਾ ਕੀ ਪਾਪ ਕੀਤਾ ਹੈ ਜੋ ਤੁਸੀਂ ਮੈਨੂੰ ਇਸ ਕੈਦਖ਼ਾਨੇ ਵਿੱਚ ਪਾ ਛੱਡਿਆ ਹੈ?
И рече Иеремиа царю: чим преобидех тя и отроки твоя и люди сия, яко ты вдаеши мя в дом темничный?
19 ੧੯ ਉਹ ਤੁਹਾਡੇ ਨਬੀ ਕਿੱਥੇ ਹਨ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹੁੰਦੇ ਸਨ ਅਤੇ ਆਖਦੇ ਹੁੰਦੇ ਸਨ ਕਿ ਬਾਬਲ ਦਾ ਰਾਜਾ ਤੁਹਾਡੇ ਉੱਤੇ ਅਤੇ ਇਸ ਦੇਸ ਉੱਤੇ ਚੜ੍ਹਾਈ ਨਾ ਕਰੇਗਾ?
И где суть пророцы ваши прорицавшии вам, глаголюще, яко не приидет царь Вавилонский на вас и на землю сию?
20 ੨੦ ਹੁਣ ਹੇ ਮੇਰੇ ਮਾਲਕ ਪਾਤਸ਼ਾਹ, ਜ਼ਰਾ ਮੇਰੀ ਸੁਣ ਅਤੇ ਮੇਰੀ ਬੇਨਤੀ ਤੇਰੇ ਹਜ਼ੂਰ ਕਬੂਲ ਹੋਵੇ। ਤੂੰ ਮੈਨੂੰ ਯੋਨਾਥਾਨ ਲਿਖਾਰੀ ਦੇ ਘਰ ਮੁੜ ਕੇ ਨਾ ਘੱਲੀਂ ਭਈ ਮੈਂ ਕੀਤੇ ਉੱਥੇ ਮਰ ਨਾ ਜਾਂਵਾਂ
Ныне же послушай, молютися, господи мой, царю, да падет моление мое пред лицем твоим: и не посылай мя паки в дом Ионафана книгочия, да не умру тамо.
21 ੨੧ ਤਾਂ ਸਿਦਕੀਯਾਹ ਰਾਜਾ ਨੇ ਹੁਕਮ ਦਿੱਤਾ ਅਤੇ ਉਹਨਾਂ ਨੇ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚ ਰੱਖਿਆ ਅਤੇ ਨਿੱਤ ਉਸ ਨੂੰ ਲਾਂਗਰੀਆਂ ਦੀ ਗਲੀ ਵਿੱਚੋਂ ਰੋਟੀ ਦਾ ਟੁੱਕੜਾ ਲੈ ਕੇ ਦਿੰਦੇ ਰਹੇ ਜਦ ਤੱਕ ਕਿ ਸ਼ਹਿਰ ਦੀਆਂ ਸਾਰੀਆਂ ਰੋਟੀਆਂ ਮੁੱਕ ਨਾ ਗਈਆਂ। ਸੋ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।
И повеле царь, и ввергоша его во храмину темничную, и даяху ему хлеб един на день извне, идеже пекут, дондеже скончашася хлебы из града. И седяше Иеремиа во дворе темничнем.