< ਯਿਰਮਿਯਾਹ 38 >

1 ਮੱਤਾਨ ਦੇ ਪੁੱਤਰ ਸ਼ਫਟਯਾਹ, ਪਸ਼ਹੂਰ ਦੇ ਪੁੱਤਰ ਗਦਲਯਾਹ, ਸ਼ਲਮਯਾਹ ਦੇ ਪੁੱਤਰ ਯੂਕਲ ਅਤੇ ਮਲਕੀਯਾਹ ਦੇ ਪੁੱਤਰ ਪਸ਼ਹੂਰ ਨੇ ਉਹ ਗੱਲਾਂ ਜਿਹੜੀਆਂ ਯਿਰਮਿਯਾਹ ਸਾਰੇ ਲੋਕਾਂ ਨੂੰ ਬੋਲਦਾ ਸੀ ਸੁਣੀਆਂ ਕਿ
И слыша Сафаниа сын Нафань и Годолиа сын Пасхоров, и Иоахал сын Селемиин и Фасхор сын Мелхиев словеса, яже Иеремиа глагола ко всем людем, глаголя:
2 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਿਹੜਾ ਇਸ ਸ਼ਹਿਰ ਵਿੱਚ ਟਿਕਿਆ ਰਹੇਗਾ ਉਹ ਤਲਵਾਰ, ਕਾਲ ਅਤੇ ਬਵਾ ਨਾਲ ਮਰੇਗਾ ਪਰ ਜਿਹੜਾ ਕਸਦੀਆਂ ਕੋਲ ਬਾਹਰ ਚਲਾ ਜਾਵੇਗਾ ਉਹ ਜੀਉਂਦਾ ਰਹੇਗਾ, ਉਹ ਦੀ ਜਾਣ ਉਹ ਦੇ ਵਿੱਚ ਲੁੱਟ ਦਾ ਮਾਲ ਹੋਵੇਗੀ ਅਤੇ ਉਹ ਜੀਵੇਗਾ
тако рече Господь: седяй во граде сем умрет мечем и гладом и мором, исходяй же ко Халдеем жив будет, и будет душа его на обретение, и жив будет.
3 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਹ ਸ਼ਹਿਰ ਜ਼ਰੂਰ ਬਾਬਲ ਦੇ ਰਾਜਾ ਦੀ ਫੌਜ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਇਹ ਨੂੰ ਲੈ ਲਵੇਗਾ
Яко тако рече Господь: преданием предастся град сей в руце силы царя Вавилонска, и возмет его.
4 ਤਾਂ ਸਰਦਾਰਾਂ ਨੇ ਰਾਜਾ ਨੂੰ ਆਖਿਆ, ਇਸ ਮਨੁੱਖ ਨੂੰ ਮਾਰ ਹੀ ਸੁੱਟੋ, ਇਸ ਲਈ ਜੋ ਉਹ ਯੋਧਿਆਂ ਦੇ ਹੱਥ ਜਿਹੜੇ ਇਸ ਸ਼ਹਿਰ ਦੇ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਉਹਨਾਂ ਦੇ ਲਈ ਇਹੋ ਜਿਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਇਹ ਮਨੁੱਖ ਇਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ
И рекоша царю: да умрет человек той, яко сей разслабляет руце мужей воюющих оставшихся во граде и руки всех людий, глаголя к ним по словесем сим: яко человек сей не проповедает людем сим мира, но токмо злая.
5 ਅੱਗੋਂ ਸਿਦਕੀਯਾਹ ਰਾਜਾ ਨੇ ਆਖਿਆ, ਵੇਖੋ, ਇਹ ਤੁਹਾਡੇ ਹੱਥ ਵਿੱਚ ਹੈ, ਅਤੇ ਰਾਜਾ ਤੁਹਾਡੇ ਵਿਰੁੱਧ ਕੋਈ ਗੱਲ ਨਹੀਂ ਕਰ ਸਕਦਾ
И рече царь Седекиа: се, той в руках ваших. Понеже не можаше царь противу им.
6 ਤਦ ਉਹਨਾਂ ਨੇ ਯਿਰਮਿਯਾਹ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਰਾਜਕੁਮਾਰ ਮਲਕੀਯਾਹ ਦੇ ਭੋਰੇ ਵਿੱਚ ਸੁੱਟ ਦਿੱਤਾ ਜਿਹੜਾ ਪਹਿਰੇਦਾਰਾਂ ਦੇ ਵੇਹੜੇ ਵਿੱਚ ਸੀ। ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਲਮਕਾ ਦਿੱਤਾ ਅਤੇ ਭੋਹਰੇ ਵਿੱਚ ਪਾਣੀ ਨਹੀਂ ਸੀ ਸਗੋਂ ਚਿੱਕੜ ਸੀ ਅਤੇ ਯਿਰਮਿਯਾਹ ਚਿੱਕੜ ਵਿੱਚ ਖੁੱਭ ਗਿਆ।
И взяша Иеремию и ввергоша его в ров Мелхиин, сына царева, иже бяше во дворе темничнем: и свесиша его ужами в ров, в рове же не бяше воды, но тина, и бяше в тине Иеремиа.
7 ਜਦ ਅਬਦ-ਮਲਕ ਕੂਸ਼ੀ ਨੇ ਜਿਹੜਾ ਰਾਜਾ ਦੇ ਮਹਿਲ ਵਿੱਚ ਇੱਕ ਖੁਸਰਾ ਸੀ ਸੁਣਿਆ ਕਿ ਉਹਨਾਂ ਨੇ ਯਿਰਮਿਯਾਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ ਅਤੇ ਰਾਜਾ ਬਿਨਯਾਮੀਨ ਦੇ ਫਾਟਕ ਵਿੱਚ ਬੈਠਾ ਹੋਇਆ ਸੀ
И слыша Авдемелех Мурин, и той бяше во дворе цареве, яко ввергоша Иеремию в ров: царь же (в той час) седяше во вратех Вениаминих.
8 ਤਦ ਅਬਦ-ਮਲਕ ਰਾਜਾ ਦੇ ਮਹਿਲ ਤੋਂ ਬਾਹਰ ਗਿਆ ਅਤੇ ਰਾਜਾ ਨੂੰ ਬੋਲਿਆ ਕਿ
И изыде Авдемелех от дому царева и рече ко царю глаголя:
9 ਹੇ ਪਾਤਸ਼ਾਹ, ਮੇਰੇ ਮਾਲਕ ਇਹਨਾਂ ਮਨੁੱਖਾਂ ਨੇ ਸਭ ਕੁਝ ਜੋ ਇਹਨਾਂ ਨੇ ਯਿਰਮਿਯਾਹ ਨਬੀ ਨਾਲ ਕੀਤਾ ਹੈ ਸੋ ਬੁਰਾ ਕੀਤਾ ਹੈ ਜਦੋਂ ਇਹਨਾਂ ਨੇ ਉਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ। ਉੱਥੇ ਉਹ ਕਾਲ ਨਾਲ ਮਰ ਜਾਵੇਗਾ ਕਿਉਂ ਜੋ ਸ਼ਹਿਰ ਵਿੱਚ ਹੋਰ ਰੋਟੀ ਹੈ ਨਹੀਂ
злосотворил еси, яже сотворил еси, убивая человека сего от лица глада, яко несть хлеба во граде ктому.
10 ੧੦ ਤਾਂ ਰਾਜਾ ਨੇ ਅਬਦ-ਮਲਕ ਕੂਸ਼ੀ ਨੂੰ ਹੁਕਮ ਦਿੱਤਾ ਕਿ ਐਥੋਂ ਤੀਹ ਮਨੁੱਖ ਆਪਣੇ ਨਾਲ ਲੈ ਅਤੇ ਯਿਰਮਿਯਾਹ ਨਬੀ ਨੂੰ ਮਰਨ ਤੋਂ ਪਹਿਲਾਂ ਭੋਰੇ ਵਿੱਚੋਂ ਕੱਢ
И повеле царь Авдемелеху, глаголя: поими с собою отсюду тридесять мужей и извлецы Иеремию из рова, да не умрет.
11 ੧੧ ਸੋ ਅਬਦ-ਮਲਕ ਨੇ ਮਨੁੱਖਾਂ ਨੂੰ ਆਪਣੇ ਨਾਲ ਲੈ ਕੇ ਰਾਜਾ ਦੇ ਮਹਿਲ ਨੂੰ ਖ਼ਜ਼ਾਨੇ ਹੇਠ ਗਿਆ ਅਤੇ ਉੱਥੋਂ ਪੁਰਾਣੇ ਚਿੱਥੜੇ ਅਤੇ ਹੰਢੇ ਹੋਏ ਲੀੜੇ ਲਏ ਅਤੇ ਉਹਨਾਂ ਨੂੰ ਰੱਸੀਆਂ ਨਾਲ ਯਿਰਮਿਯਾਹ ਕੋਲ ਭੋਰੇ ਵਿੱਚ ਲਮਕਾਇਆ
И поят Авдемелех мужы, и прииде в дом царев подземный, и взя оттуду ветхи порты и ветхия ужы, и вверже я ко Иеремии в ров, и рече к нему:
12 ੧੨ ਅਬਦ-ਮਲਕ ਕੂਸ਼ੀ ਨੇ ਯਿਰਮਿਯਾਹ ਨੂੰ ਆਖਿਆ, ਇਹਨਾਂ ਚਿੱਥੜਿਆਂ ਅਤੇ ਹੰਢੇ ਹੋਇਆਂ ਲੀੜਿਆਂ ਨੂੰ ਰੱਸੀਆਂ ਦੇ ਹੇਠ ਦੀ ਆਪਣੀਆਂ ਬਗਲਾਂ ਹੇਠ ਰੱਖ। ਸੋ ਯਿਰਮਿਯਾਹ ਨੇ ਉਵੇਂ ਹੀ ਕੀਤਾ
положи сия под ужы. И сотвори Иеремиа сице.
13 ੧੩ ਤਾਂ ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਖਿੱਚਿਆ ਅਤੇ ਭੋਰੇ ਵਿੱਚੋਂ ਉਤਾਹਾਂ ਲਿਆਂਦਾ। ਫਿਰ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।
И извлекоша его ужами и изяша его из рова. И седе Иеремиа во дворе темничнем.
14 ੧੪ ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨਬੀ ਕੋਲ ਮਨੁੱਖ ਘੱਲੇ ਅਤੇ ਉਹ ਨੂੰ ਯਹੋਵਾਹ ਦੇ ਭਵਨ ਦੇ ਤੀਜੇ ਲਾਂਘੇ ਵਿੱਚ ਆਪਣੇ ਕੋਲ ਸਦਵਾਇਆ ਅਤੇ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਤੈਥੋਂ ਇੱਕ ਗੱਲ ਪੁੱਛਦਾ ਹਾਂ, ਤੂੰ ਮੈਥੋਂ ਕੋਈ ਗੱਲ ਨਾ ਲੁਕਾਈਂ
И посла царь, и призва к себе Иеремию в дом Аселисиль, иже в дому Господни. И рече ему царь: вопрошаю тя словесе (единаго), и не утай от мене словесе.
15 ੧੫ ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਜੇ ਮੈਂ ਤੈਨੂੰ ਦੱਸਾਂ ਤਾਂ ਕੀ ਤੂੰ ਜ਼ਰੂਰ ਮੈਨੂੰ ਨਾ ਮਾਰੇਂਗਾ? ਅਤੇ ਜੇ ਮੈਂ ਤੈਨੂੰ ਸਲਾਹ ਦਿਆਂ ਤਾਂ ਤੂੰ ਮੇਰੀ ਨਾ ਸੁਣੇਂਗਾ
И рече Иеремиа царю: аще повем ти, то не смертию ли умориши мя? И аще совещаю ти, то не послушаеши мене.
16 ੧੬ ਤਾਂ ਸਿਦਕੀਯਾਹ ਰਾਜਾ ਨੇ ਪੜਦੇ ਵਿੱਚ ਯਿਰਮਿਯਾਹ ਨਾਲ ਸਹੁੰ ਖਾਧੀ ਅਤੇ ਆਖਿਆ, ਜੀਉਂਦੇ ਯਹੋਵਾਹ ਦੀ ਸਹੁੰ, ਜਿਸ ਸਾਡੀਆਂ ਜਾਨਾਂ ਬਣਾਈਆਂ ਹਨ, ਮੈਂ ਤੈਨੂੰ ਨਾ ਮਾਰਾਂਗਾ, ਨਾ ਤੈਨੂੰ ਉਹਨਾਂ ਮਨੁੱਖਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੇ ਗਾਹਕ ਹਨ
И клятся ему царь, глаголя: жив Господь, иже сотвори нам душу сию, аще убию тя и аще предам тя в руце человек сих ищущих души твоея (на смерть).
17 ੧੭ ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਸੱਚ-ਮੁੱਚ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਚਲਾ ਜਾਵੇਂ ਤਾਂ ਤੂੰ ਆਪਣੀ ਜਾਣ ਨੂੰ ਜੀਉਂਦਾ ਰੱਖੇਗਾ ਅਤੇ ਇਹ ਸ਼ਹਿਰ ਅੱਗ ਨਾਲ ਸੜਿਆ ਨਾ ਜਾਵੇਗਾ ਅਤੇ ਤੂੰ ਜੀਉਂਦਾ ਰਹੇਗਾ ਅਤੇ ਤੇਰਾ ਘਰਾਣਾ ਵੀ
И рече ему Иеремиа: тако рече Господь Сил, Бог Израилев: аще изыдый изыдеши к воеводам царя Вавилонска, жива будет душа твоя, и град сей не пожжется огнем, и жив будеши ты и дом твой:
18 ੧੮ ਪਰ ਜੇ ਤੂੰ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਨਾ ਜਾਵੇਂਗਾ ਤਾਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਜਾਵੇਗਾ। ਉਹ ਇਸ ਨੂੰ ਅੱਗ ਨਾਲ ਸਾੜ ਸੁੱਟਣਗੇ ਅਤੇ ਤੂੰ ਉਹਨਾਂ ਦੇ ਹੱਥੋਂ ਨਾ ਛੁੱਟੇਗਾ
аще же не изыдеши ко князем царя Вавилонска, предастся град сей в руце Халдейсте, и пожгут его огнем, и ты не спасешися от руки их.
19 ੧੯ ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਇਹਨਾਂ ਯਹੂਦੀਆਂ ਤੋਂ ਡਰਦਾ ਹਾਂ ਜਿਹੜੇ ਕਸਦੀਆਂ ਨਾਲ ਮਿਲੇ ਹੋਏ ਹਨ, ਮਤੇ ਉਹ ਮੈਨੂੰ ਉਹਨਾਂ ਦੇ ਹੱਥ ਵਿੱਚ ਦੇ ਦੇਣ ਅਤੇ ਉਹ ਮੈਨੂੰ ਤਾਹਨਾ ਮਾਰਨ
И рече царь Иеремии: аз опасение имам от Иудеев избежавших ко Халдеем, да не предадут мя (Халдее) в руце их, и поругаются ми.
20 ੨੦ ਯਿਰਮਿਯਾਹ ਨੇ ਆਖਿਆ, ਉਹ ਤੈਨੂੰ ਨਾ ਫੜਾ ਦੇਣਗੇ, ਜ਼ਰਾ ਯਹੋਵਾਹ ਦੀ ਅਵਾਜ਼ ਸੁਣੋ ਜੋ ਮੈਂ ਤੈਨੂੰ ਬੋਲਦਾ ਹਾਂ ਸੋ ਤੇਰਾ ਭਲਾ ਹੋਵੇਗਾ ਅਤੇ ਤੇਰੀ ਜਾਨ ਜੀਉਂਦੀ ਰਹੇਗੀ
И рече Иеремиа: не предадят тебе: послушай убо словесе Господня, еже аз глаголю тебе, и лучше ти будет, и жива будет душа твоя:
21 ੨੧ ਪਰ ਜੇ ਤੂੰ ਜਾਣ ਤੋਂ ਨਾਂਹ ਕਰੇਂ ਤਾਂ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਨੇ ਮੈਨੂੰ ਵਿਖਾਇਆ ਹੈ, -
и аще не восхощеши ты изыти, сие слово, еже сказа мне Господь:
22 ੨੨ ਵੇਖ, ਸਾਰੀਆਂ ਔਰਤਾਂ ਜਿਹੜੀਆਂ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਬਾਕੀ ਰਹਿ ਗਈਆਂ ਹਨ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਲੈ ਜਾਈਆਂ ਜਾਣਗੀਆਂ ਅਤੇ ਉਹ ਆਖਣਗੀਆਂ, - ਤੇਰੇ ਦਿਲੀ ਯਾਰਾਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਦਬਾ ਪਾਇਆ। ਹੁਣ ਤੇਰੇ ਪੈਰ ਗਾਰੇ ਵਿੱਚ ਖੁੱਭ ਗਏ ਹਨ, ਉਹ ਤੈਥੋਂ ਮੁੜ ਗਏ ਹਨ।
и се, вся жены, оставшыяся в дому царя Иудина, изведутся ко князем царя Вавилонска: и тыя глаголаху: прельстиша тя и премогоша тя мужие мирницы твои, и ослабиша во поползновениих ногу твою и отвратишася от тебе:
23 ੨੩ ਤੇਰੀਆਂ ਸਾਰੀਆਂ ਰਾਣੀਆਂ ਅਤੇ ਤੇਰੇ ਰਾਜਕੁਮਾਰ ਕਸਦੀਆਂ ਕੋਲ ਪੁਚਾਏ ਜਾਣਗੇ ਅਤੇ ਤੂੰ ਉਹਨਾਂ ਦੇ ਹੱਥੋਂ ਨਾ ਛੁੱਟੇਗਾ ਕਿਉਂ ਜੋ ਤੂੰ ਬਾਬਲ ਦੇ ਰਾਜਾ ਦੇ ਹੱਥੀਂ ਫੜਿਆ ਜਾਵੇਗਾ ਅਤੇ ਇਹ ਸ਼ਹਿਰ ਅੱਗ ਨਾਲ ਸਾੜਿਆ ਜਾਵੇਗਾ।
и жены твоя и чада твоя изведут ко Халдеем, и ты не уцелееши, яко рукою царя Вавилонска ят будеши, и град сей пожжется.
24 ੨੪ ਤਾਂ ਸਿਦਕੀਯਾਹ ਨੇ ਯਿਰਮਿਯਾਹ ਨੂੰ ਆਖਿਆ ਕਿ ਇਹਨਾਂ ਗੱਲਾਂ ਨੂੰ ਕੋਈ ਮਨੁੱਖ ਨਾ ਜਾਣੇ ਅਤੇ ਤੂੰ ਨਾ ਮਰੇਂਗਾ
И рече ему царь: человек да не увесть словес сих, и да не умреши ты.
25 ੨੫ ਜੇ ਸਰਦਾਰ ਸੁਣਨ ਕਿ ਮੈਂ ਤੇਰੇ ਨਾਲ ਗੱਲਾਂ ਕੀਤੀਆਂ ਹਨ ਅਤੇ ਉਹ ਤੇਰੇ ਕੋਲ ਆਉਣ ਅਤੇ ਤੈਨੂੰ ਆਖਣ ਕਿ ਸਾਨੂੰ ਜ਼ਰਾ ਦੱਸ ਤਾਂ, ਤੂੰ ਰਾਜਾ ਨਾਲ ਕੀ ਗੱਲਾਂ ਕੀਤੀਆਂ ਹਨ? ਸਾਡੇ ਕੋਲੋਂ ਨਾ ਲੁਕਾ, ਅਸੀਂ ਤੈਨੂੰ ਨਾ ਮਰਾਂਗੇ। ਰਾਜਾ ਤੈਨੂੰ ਕੀ ਬੋਲਿਆ ਹੈ?
И аще услышат князи, яко глаголах с тобою, и приидут к тебе и рекут ти: повеждь нам, что глагола к тебе царь? Не утай от нас, и не убием тебе: и что глагола к тебе царь?
26 ੨੬ ਤਾਂ ਤੂੰ ਉਹਨਾਂ ਨੂੰ ਆਖੀਂ ਕਿ ਮੈਂ ਰਾਜਾ ਦੇ ਅੱਗੇ ਆਪਣੀ ਬੇਨਤੀ ਕੀਤੀ ਸੀ ਕਿ ਮੈਨੂੰ ਯੋਨਾਥਾਨ ਦੇ ਘਰ ਨਾ ਮੋੜ ਕੇ ਘੱਲੇ ਭਈ ਮੈਂ ਉੱਥੇ ਮਰ ਨਾ ਜਾਂਵਾਂ
И речеши им: повергох аз моление мое пред лицем царевым, яко да не возвратит мене в дом Ионафань, умрети ми тамо.
27 ੨੭ ਤਾਂ ਸਾਰੇ ਸਰਦਾਰ ਯਿਰਮਿਯਾਹ ਕੋਲ ਆਏ ਅਤੇ ਉਹਨਾਂ ਨੇ ਉਸ ਤੋਂ ਪੁੱਛਿਆ ਸੋ ਉਸ ਉਹਨਾਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਵੇਂ ਰਾਜਾ ਨੇ ਹੁਕਮ ਦਿੱਤਾ ਸੀ। ਉਹ ਉਸ ਦੇ ਕੋਲੋਂ ਚੁੱਪ ਕੀਤੇ ਚੱਲੇ ਗਏ ਕਿਉਂ ਜੋ ਇਹ ਗੱਲ ਸੁਣੀ ਨਾ ਗਈ
И приидоша вси князи ко Иеремии и вопросиша его. И поведа им по всем словесем сим, яже заповеда ему царь. И умолкнуша, яко несть слышано слово господне.
28 ੨੮ ਯਰੂਸ਼ਲਮ ਦੇ ਲਏ ਜਾਣ ਦੇ ਦਿਨ ਤੱਕ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਟਿਕਿਆ ਰਿਹਾ ਅਤੇ ਜਦ ਯਰੂਸ਼ਲਮ ਲਿਆ ਗਿਆ ਤਾਂ ਉਹ ਉੱਥੇ ਸੀ।
И седяше Иеремиа во дворе темничнем, дондеже взяша Иерусалим.

< ਯਿਰਮਿਯਾਹ 38 >