< ਯਿਰਮਿਯਾਹ 4 >

1 ਹੇ ਇਸਰਾਏਲ, ਜੇ ਤੂੰ ਮੁੜੇਂ, ਯਹੋਵਾਹ ਦਾ ਵਾਕ ਹੈ, ਤਾਂ ਤੂੰ ਮੇਰੀ ਵੱਲ ਮੁੜੇਂਗਾ। ਜੇ ਤੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨੂੰ ਮੇਰੇ ਅੱਗੋਂ ਦੂਰ ਕਰੇਂ, ਜੇ ਤੂੰ ਅਵਾਰਾ ਨਾ ਫਿਰੇਂ,
Israel, if you want to come back, then come back to me, declares the Lord. If you get rid of these disgusting idols I see, and don't wander away,
2 ਜੇ ਤੂੰ ਜੀਉਂਦੇ ਯਹੋਵਾਹ ਦੀ ਸਹੁੰ ਖਾਵੇਂ, ਸਚਿਆਈ ਨਾਲ, ਨਿਆਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਹ ਨੂੰ ਉਸਤਤ ਦੇਣਗੀਆਂ।
and if when you make your vows, you do so only to me, sincerely, truly, and honestly, then the nations will be blessed by me, and they will praise me.
3 ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਲਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਆਪਣੀ ਪਈ ਹੋਈ ਜ਼ਮੀਨ ਨੂੰ ਵਾਹੋ, ਅਤੇ ਕੰਡਿਆਂ ਵਿੱਚ ਨਾ ਬੀਜੋ।
This is what the Lord is saying to the people of Judah and Jerusalem: Plow your unplowed ground, and don't sow among the thorns.
4 ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ! ਮਤੇ ਮੇਰਾ ਗੁੱਸਾ ਅੱਗ ਵਾਂਗੂੰ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ।
Dedicate yourselves to the Lord; be totally committed to him, people of Judah and Jerusalem. Otherwise, my anger will blaze like fire, burning so hard that no one can put it out because of the evil you've done.
5 ਯਹੂਦਾਹ ਵਿੱਚ ਦੱਸੋ ਅਤੇ ਯਰੂਸ਼ਲਮ ਵਿੱਚ ਸੁਣਾਓ, ਅਤੇ ਆਖੋ ਭਈ ਦੇਸ ਵਿੱਚ ਤੁਰ੍ਹੀ ਫੂਕੋ, ਉੱਚੀ ਦੇ ਕੇ ਪੁਕਾਰੋ ਅਤੇ ਆਖੋ, ਇਕੱਠੇ ਹੋ ਜੋ ਭਈ ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਚੱਲੀਏ!
Announce this warning throughout Judah and Jerusalem! Tell them: Blow the trumpet everywhere in the country! Shout out, “Hurry! Let's run to the fortified towns for protection!”
6 ਤੁਸੀਂ ਸੀਯੋਨ ਵਿੱਚ ਝੰਡਾ ਉੱਚਾ ਕਰੋ, ਪਨਾਹ ਲਈ ਨੱਠੋ ਅਤੇ ਖਲੋਵੋ ਨਾ, ਕਿਉਂ ਜੋ ਮੈਂ ਉੱਤਰ ਵਲੋਂ ਬੁਰਿਆਈ ਅਤੇ ਵੱਡੀ ਬਰਬਾਦੀ ਲਿਆ ਰਿਹਾ ਹੈ!
Raise the danger flag; go to Zion! Find somewhere safe! Don't hesitate! I'm bringing enemies from the north who will cause terrible destruction.
7 ਇੱਕ ਬੱਬਰ ਸ਼ੇਰ ਆਪਣੇ ਝਾੜ ਵਿੱਚੋਂ ਨਿੱਕਲਿਆ ਹੈ, ਅਤੇ ਕੌਮਾਂ ਦੇ ਨਾਸ ਕਰਨ ਵਾਲੇ ਨੇ ਕੂਚ ਕੀਤਾ, ਉਹ ਆਪਣੇ ਥਾਂ ਤੋਂ ਨਿੱਕਲਿਆ, ਭਈ ਤੇਰੇ ਦੇਸ ਨੂੰ ਵਿਰਾਨ ਕਰੇ। ਤੇਰੇ ਸ਼ਹਿਰ ਥੇਹ ਹੋ ਜਾਣਗੇ, ਅਤੇ ਉੱਥੇ ਵੱਸਣ ਵਾਲਾ ਕੋਈ ਨਾ ਰਹੇਗਾ।
A lion has left his hiding place; a destroyer of nations has started out. He has left his den to come and turn your country into a wasteland. Your towns will be demolished, and no one will live there.
8 ਇਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ।
Wear clothes made of sackcloth, weep and wail, crying out, “The Lord's furious anger against us hasn't stopped.”
9 ਉਸ ਦਿਨ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ ਕਿ ਰਾਜਾ ਦਾ ਦਿਲ ਅਤੇ ਸਰਦਾਰਾਂ ਦੇ ਦਿਲ ਬੈਠ ਜਾਣਗੇ, ਅਤੇ ਜਾਜਕ ਡਰ ਜਾਣਗੇ ਅਤੇ ਨਬੀ ਹੈਰਾਨ ਹੋਣਗੇ
When that happens declares the Lord, the king and officials will lose heart, the priests will be devastated, and the prophets will be shocked.
10 ੧੦ ਤਦ ਮੈਂ ਆਖਿਆ, ਹਾਏ, ਪ੍ਰਭੂ ਯਹੋਵਾਹ! ਤੂੰ ਸੱਚ-ਮੁੱਚ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖ ਕੇ ਵੱਡਾ ਧੋਖਾ ਦਿੱਤਾ ਭਈ ਤੁਹਾਡੇ ਲਈ ਸ਼ਾਂਤੀ ਹੋਵੇਗੀ ਪਰ ਤਲਵਾਰ ਜਾਨਾਂ ਤੱਕ ਅੱਪੜ ਪਈ ਹੈ!।
Then I said, “Oh, Lord God, you have completely fooled the people of Jerusalem by telling them, ‘You will have peace,’ while holding a sword to our throats.”
11 ੧੧ ਉਸ ਵੇਲੇ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ, ਉਡਾਉਣ ਜਾਂ ਸਾਫ਼ ਕਰਨ ਲਈ ਨਹੀਂ,
At that time the people of Jerusalem will be told, “A burning wind from the bare hills of the desert is blowing toward the Jerusalem, but not to blow away the chaff or the dust.
12 ੧੨ ਸਗੋਂ ਉੱਥੋਂ ਇੱਕ ਤੁੰਦ ਹਵਾ ਮੇਰੇ ਲਈ ਵੱਗੇਗੀ, ਨਾਲੇ ਹੁਣ ਮੈਂ ਉਹਨਾਂ ਉੱਤੇ ਨਿਆਂ ਕਰਾਂਗਾ।
No, this wind is too strong for that, and it comes from me. Now I'm also going to tell them how I will punish them.”
13 ੧੩ ਵੇਖ ਉਹ ਬੱਦਲਾਂ ਵਾਂਗੂੰ ਆ ਰਿਹਾ ਹੈ, ਉਹ ਦੇ ਰਥ ਵਾਵਰੋਲੇ ਵਾਂਗੂੰ ਹਨ, ਉਹ ਦੇ ਘੋੜੇ ਉਕਾਬਾਂ ਨਾਲੋਂ ਤੇਜ ਹਨ, ਹਾਏ ਸਾਨੂੰ! ਅਸੀਂ ਬਰਬਾਦ ਹੋ ਗਏ!
Look, he's rushing in like stormclouds; his chariots are like a whirlwind. His horses fly faster than eagles. “What a disaster! We're ruined!”
14 ੧੪ ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨ੍ਹਾਂ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ?
Clean the evil from your heart, Jerusalem, so that you can be saved. How long will you hold onto your evil thoughts?
15 ੧੫ ਦਾਨ ਤੋਂ ਤਾਂ ਇੱਕ ਅਵਾਜ਼ ਦੱਸਦੀ, ਅਤੇ ਇਫ਼ਰਾਈਮ ਦੇ ਪਰਬਤ ਤੋਂ ਬਦੀ ਦੀ ਖ਼ਬਰ ਸੁਣਾਉਂਦੀ,
News is shouted out from Dan, announcing disaster from the hills of Ephraim.
16 ੧੬ ਤੁਸੀਂ ਕੌਮਾਂ ਨੂੰ ਚੇਤੇ ਕਰਾਓ, - ਵੇਖੋ, ਯਰੂਸ਼ਲਮ ਨੂੰ ਖ਼ਬਰ ਦਿਓ, ਕਿ ਘੇਰਾ ਪਾਉਣ ਵਾਲੇ ਦੂਰ ਦੇਸ ਤੋਂ ਲੱਗੇ ਆਉਂਦੇ ਹਨ!
“Let the nations know! Look what's happening! Announce this to Jerusalem: An army is coming to besiege you from a distant country; shouting war-cries against the towns of Judah.
17 ੧੭ ਉਹ ਯਹੂਦਾਹ ਦੇ ਸ਼ਹਿਰਾਂ ਦੇ ਵਿਰੁੱਧ ਲਲਕਾਰਦੇ ਹਨ! ਪੈਲੀ ਦੇ ਰਾਖਿਆਂ ਵਾਂਗੂੰ ਉਹ ਉਸ ਨੂੰ ਚੌਂਹ ਪਾਸਿਓਂ ਘੇਰਨਗੇ, ਉਹ ਮੈਥੋਂ ਆਕੀ ਜੋ ਹੋ ਗਈ ਹੈ, ਯਹੋਵਾਹ ਦਾ ਵਾਕ ਹੈ।
They encircle her like men guarding a field, because she has rebelled against me, declares the Lord.
18 ੧੮ ਤੇਰੀ ਚਾਲ ਅਤੇ ਤੇਰੇ ਕੰਮਾਂ ਨੇ ਇਹ ਤੇਰੇ ਉੱਤੇ ਲਿਆਂਦਾ, ਇਹ ਤੇਰੀ ਬਿਪਤਾ ਹੈ ਅਤੇ ਇਹ ਕੌੜੀ ਹੈ, ਇਹ ਤੇਰੇ ਦਿਲ ਤੱਕ ਅੱਪੜ ਗਈ ਹੈ!
You've brought this on yourself by your own attitudes and actions. This is your punishment, and it's so painful, it's like being stabbed in the heart!”
19 ੧੯ ਹਾਏ ਮੈਨੂੰ! ਹਾਏ ਮੈਨੂੰ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸਕਦਾ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ।
“I'm in agony, absolute agony! My heart is breaking! It's beating wildly in my chest! My heart pounds within me; I can't keep quiet because I've heard the trumpet, the signal for battle.
20 ੨੦ ਰਾਹ ਉੱਤੇ ਹਾਰ ਦੀ ਖ਼ਬਰ ਆਉਂਦੀ ਹੈ, ਕਿ ਸਾਰਾ ਦੇਸ ਤਬਾਹ ਹੋ ਗਿਆ, ਅਚਾਨਕ ਤੇਰੇ ਤੰਬੂ ਨਾਸ ਗਏ, ਅਤੇ ਮੇਰੇ ਪੜਦੇ ਇੱਕ ਦਮ ਵਿੱਚ।
News of one disaster after another comes flooding in, for the whole country is in ruins. My own home is destroyed in a moment, and everything inside.
21 ੨੧ ਮੈਂ ਕਦ ਤੱਕ ਇਹ ਝੰਡਾ ਵੇਖਾਂਗਾ, ਅਤੇ ਤੁਰ੍ਹੀ ਦੀ ਅਵਾਜ਼ ਸੁਣਾਂਗਾ?
How long do I have to see the flags of war and hear the trumpets of battle?”
22 ੨੨ ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ। ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ। ਉਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।
“My people are stupid; they don't know me. They are foolish children who just don't understand. They're experts at doing evil, but they don't know how to do good.”
23 ੨੩ ਮੈਂ ਧਰਤੀ ਨੂੰ ਦੇਖਿਆ ਅਤੇ ਵੇਖੋ, ਉਹ ਬੇਡੌਲ ਅਤੇ ਸੁੰਨੀ ਸੀ, ਅਤੇ ਅਕਾਸ਼ਾਂ ਵੱਲ ਅਤੇ ਉਹਨਾਂ ਵਿੱਚ ਚਾਨਣ ਨਹੀਂ ਸੀ।
I looked at the earth, and it was formless and empty; I looked to the heavens, and its light was gone.
24 ੨੪ ਮੈਂ ਪਹਾੜਾਂ ਨੂੰ ਦੇਖਿਆ ਅਤੇ ਵੇਖੋ, ਉਹ ਕੰਬ ਰਹੇ ਸਨ, ਅਤੇ ਸਾਰੇ ਟਿੱਲੇ ਅੱਗੇ ਪਿੱਛੇ ਹੋ ਜਾਂਦੇ ਸਨ!
I looked at the mountains, and saw that they were shaking; all the hills were swaying to and fro.
25 ੨੫ ਮੈਂ ਦੇਖਿਆ ਅਤੇ ਵੇਖੋ, ਕੋਈ ਆਦਮੀ ਨਹੀਂ ਸੀ, ਅਤੇ ਅਕਾਸ਼ ਦੇ ਸਾਰੇ ਪੰਛੀ ਉੱਡ ਗਏ।
I looked, and nobody was left; all the birds had flown away.
26 ੨੬ ਮੈਂ ਦੇਖਿਆ ਅਤੇ ਵੇਖੋ, ਉਹ ਦਾ ਮੇਵੇਦਾਰ ਮੈਦਾਨ ਉਜਾੜ ਹੋ ਗਿਆ, ਉਹ ਦੇ ਸਾਰੇ ਸ਼ਹਿਰ ਯਹੋਵਾਹ ਅੱਗੇ, ਉਹ ਦੇ ਡਾਢੇ ਕ੍ਰੋਧ ਦੇ ਅੱਗੇ ਬਰਬਾਦ ਹੋ ਗਏ।
I looked, and the productive fields were a desert. All the towns were demolished because of the Lord's furious anger.
27 ੨੭ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਾਰੀ ਧਰਤੀ ਵਿਰਾਨ ਹੋ ਜਾਵੇਗੀ, ਤਾਂ ਵੀ ਮੈਂ ਉਹ ਨੂੰ ਉੱਕਾ ਹੀ ਨਹੀਂ ਮੁਕਾਵਾਂਗਾ!
This is what the Lord says: “The whole country will be devastated, but I won't do so completely.
28 ੨੮ ਇਸ ਉੱਤੇ ਧਰਤੀ ਸੋਗ ਕਰੇਗੀ ਅਤੇ ਅਕਾਸ਼ ਕਾਲੇ ਹੋ ਜਾਣਗੇ, ਕਿਉਂ ਜੋ ਮੈਂ ਇਸ ਉੱਤੇ ਬੋਲ ਚੁੱਕਿਆ ਹਾਂ, ਮੈਂ ਇਹ ਠਾਣਿਆ ਹੈ, ਮੈਂ ਨਾ ਹੀ ਗਰੰਜ ਹੋਵਾਂਗਾ ਨਾ ਹੀ ਇਸ ਤੋਂ ਮੁੜਾਂਗਾ।
The earth will mourn and the heavens above will go dark. I have spoken; this is what I have ordered. I'm not going to stop or change my mind.”
29 ੨੯ ਘੋੜ ਚੜ੍ਹੇ ਅਤੇ ਤੀਰ-ਅੰਦਾਜ਼ ਦੀ ਅਵਾਜ਼ ਨਾਲ, ਹਰੇਕ ਸ਼ਹਿਰ ਨੱਠ ਜਾਂਦਾ ਹੈ। ਉਹ ਝੰਗੀ ਵਿੱਚ ਵੜਦੇ ਅਤੇ ਚਟਾਨਾਂ ਉੱਤੇ ਚੜ੍ਹ ਜਾਂਦੇ ਹਨ। ਹਰੇਕ ਸ਼ਹਿਰ ਛੱਡਿਆ ਜਾਂਦਾ ਹੈ, ਅਤੇ ਕੋਈ ਮਨੁੱਖ ਉਹਨਾਂ ਵਿੱਚ ਨਹੀਂ ਵੱਸਦਾ।
People from every town: run away when they hear the enemy horsemen and archers coming. They hide in the forest and among the rocks. All the towns are abandoned; no one lives in them.
30 ੩੦ ਹੇ ਉਜਾੜਨ ਵਾਲੀਏ, ਤੂੰ ਕੀ ਕਰਦੀ ਹੈਂ? ਭਾਵੇਂ ਤੂੰ ਲਾਲ ਜੋੜਾ ਪਾਵੇਂ, ਭਾਵੇਂ ਤੂੰ ਆਪ ਨੂੰ ਸੋਨੇ ਦੇ ਗਹਿਣਿਆਂ ਦੇ ਨਾਲ ਸਜਾਵੇਂ, ਭਾਵੇਂ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਵੇਂ, ਤੂੰ ਵਿਅਰਥ ਆਪਣੇ ਆਪ ਨੂੰ ਸੋਹਣੀ ਬਣਾਉਂਦੀ ਹੈ, ਤੇਰੇ ਪ੍ਰੇਮੀ ਤੈਥੋਂ ਘਿਣ ਕਰਦੇ ਹਨ, ਉਹ ਤੇਰੀ ਜਾਨ ਨੂੰ ਭਾਲਦੇ ਹਨ।
You, Jerusalem, now desolate, what are you going to do? Even though you dress in scarlet clothes, and put on gold jewelry, and paint your eyes with make-up, all your dressing-up is pointless! Your lovers hate you; they want to kill you!
31 ੩੧ ਮੈਂ ਤਾਂ ਉਸ ਔਰਤ ਵਰਗੀ ਇੱਕ ਅਵਾਜ਼ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ, - ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼, ਜਿਹੜੀ ਆਪਣਾ ਪਹਿਲੌਠਾ ਪੁੱਤਰ ਜਣਦੀ, ਸੀਯੋਨ ਦੀ ਧੀ ਦੀ ਅਵਾਜ਼ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਏ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ!।
I hear the cries like a woman in labor, the agonizing moans of a woman giving birth to her first child. These are the cries of the Daughter of Zion gasping for air, holding out her hands, saying, “Please help me, I'm being murdered!”

< ਯਿਰਮਿਯਾਹ 4 >