< ਯਿਰਮਿਯਾਹ 4 >

1 ਹੇ ਇਸਰਾਏਲ, ਜੇ ਤੂੰ ਮੁੜੇਂ, ਯਹੋਵਾਹ ਦਾ ਵਾਕ ਹੈ, ਤਾਂ ਤੂੰ ਮੇਰੀ ਵੱਲ ਮੁੜੇਂਗਾ। ਜੇ ਤੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨੂੰ ਮੇਰੇ ਅੱਗੋਂ ਦੂਰ ਕਰੇਂ, ਜੇ ਤੂੰ ਅਵਾਰਾ ਨਾ ਫਿਰੇਂ,
"Ja, wenn du umkehrst, Israel", ein Spruch des Herrn, "zu mir umkehrst, entfernst du meinetwegen deine Scheusale, ganz ohne Zaudern,
2 ਜੇ ਤੂੰ ਜੀਉਂਦੇ ਯਹੋਵਾਹ ਦੀ ਸਹੁੰ ਖਾਵੇਂ, ਸਚਿਆਈ ਨਾਲ, ਨਿਆਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਹ ਨੂੰ ਉਸਤਤ ਦੇਣਗੀਆਂ।
und wenn du schwörst den Schwur 'Beim Herrn!' aufrichtig, schlicht und rückhaltlos, dann segnen sich mit ihm die Heiden, sich seiner rühmend."
3 ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਲਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਆਪਣੀ ਪਈ ਹੋਈ ਜ਼ਮੀਨ ਨੂੰ ਵਾਹੋ, ਅਤੇ ਕੰਡਿਆਂ ਵਿੱਚ ਨਾ ਬੀਜੋ।
Nun also spricht der Herr zu Judas Männern und zu denen aus Jerusalem: "Brecht euch ein Neuland um und sät nicht unter Dornen!
4 ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ! ਮਤੇ ਮੇਰਾ ਗੁੱਸਾ ਅੱਗ ਵਾਂਗੂੰ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ।
Beschneidet euch dem Herrn zulieb! Weg mit der Vorhaut eures Herzens, ihr Männer Judas, ihr Bewohner von Jerusalem! - Sonst fährt mein Grimm wie Feuer aus und brennt, und niemand löscht, ob eurer Taten Schlechtigkeit!"
5 ਯਹੂਦਾਹ ਵਿੱਚ ਦੱਸੋ ਅਤੇ ਯਰੂਸ਼ਲਮ ਵਿੱਚ ਸੁਣਾਓ, ਅਤੇ ਆਖੋ ਭਈ ਦੇਸ ਵਿੱਚ ਤੁਰ੍ਹੀ ਫੂਕੋ, ਉੱਚੀ ਦੇ ਕੇ ਪੁਕਾਰੋ ਅਤੇ ਆਖੋ, ਇਕੱਠੇ ਹੋ ਜੋ ਭਈ ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਚੱਲੀਏ!
Verkündet es in Juda, und in Jerusalem ruft aus und redet, und bei Trompetenschall verkündigt es im Land und ruft aus vollem Hals und sprecht: "Zuhauf! Wir müssen in die festen Städte ziehen."
6 ਤੁਸੀਂ ਸੀਯੋਨ ਵਿੱਚ ਝੰਡਾ ਉੱਚਾ ਕਰੋ, ਪਨਾਹ ਲਈ ਨੱਠੋ ਅਤੇ ਖਲੋਵੋ ਨਾ, ਕਿਉਂ ਜੋ ਮੈਂ ਉੱਤਰ ਵਲੋਂ ਬੁਰਿਆਈ ਅਤੇ ਵੱਡੀ ਬਰਬਾਦੀ ਲਿਆ ਰਿਹਾ ਹੈ!
"Die Flagge schwinget gegen Sion hin! Fort! Bleibt nicht stehen! Denn Unheil bringe ich von Norden her, gewaltigen Niederbruch.
7 ਇੱਕ ਬੱਬਰ ਸ਼ੇਰ ਆਪਣੇ ਝਾੜ ਵਿੱਚੋਂ ਨਿੱਕਲਿਆ ਹੈ, ਅਤੇ ਕੌਮਾਂ ਦੇ ਨਾਸ ਕਰਨ ਵਾਲੇ ਨੇ ਕੂਚ ਕੀਤਾ, ਉਹ ਆਪਣੇ ਥਾਂ ਤੋਂ ਨਿੱਕਲਿਆ, ਭਈ ਤੇਰੇ ਦੇਸ ਨੂੰ ਵਿਰਾਨ ਕਰੇ। ਤੇਰੇ ਸ਼ਹਿਰ ਥੇਹ ਹੋ ਜਾਣਗੇ, ਅਤੇ ਉੱਥੇ ਵੱਸਣ ਵਾਲਾ ਕੋਈ ਨਾ ਰਹੇਗਾ।
Aus seinem Dickicht steigt der Löwe, der Völkerwürger. Nun bricht er auf, läßt seine Stätte hinter sich. Dein Land macht er zur Wüstenei und deine Städte wüst und menschenleer.
8 ਇਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ।
Legt deshalb Trauerkleider an! So klaget! Heult: 'Daß sich des Herren Zornesglut von uns nicht wendet!' -
9 ਉਸ ਦਿਨ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ ਕਿ ਰਾਜਾ ਦਾ ਦਿਲ ਅਤੇ ਸਰਦਾਰਾਂ ਦੇ ਦਿਲ ਬੈਠ ਜਾਣਗੇ, ਅਤੇ ਜਾਜਕ ਡਰ ਜਾਣਗੇ ਅਤੇ ਨਬੀ ਹੈਰਾਨ ਹੋਣਗੇ
An jenem Tage aber", ein Spruch des Herrn, "entsinkt das Herz dem König und den Fürsten. Die Priester sind verstört, entsetzt die Seher!"
10 ੧੦ ਤਦ ਮੈਂ ਆਖਿਆ, ਹਾਏ, ਪ੍ਰਭੂ ਯਹੋਵਾਹ! ਤੂੰ ਸੱਚ-ਮੁੱਚ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖ ਕੇ ਵੱਡਾ ਧੋਖਾ ਦਿੱਤਾ ਭਈ ਤੁਹਾਡੇ ਲਈ ਸ਼ਾਂਤੀ ਹੋਵੇਗੀ ਪਰ ਤਲਵਾਰ ਜਾਨਾਂ ਤੱਕ ਅੱਪੜ ਪਈ ਹੈ!।
Ein Klagelied: "Ach Herr, o Herr! Gar gründlich hast Du dieses Volk getäuscht, mitsamt Jerusalem. Du sprachst: 'Der Friede wird euch sein!' Nun geht das Schwert an ihre Kehle."
11 ੧੧ ਉਸ ਵੇਲੇ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ, ਉਡਾਉਣ ਜਾਂ ਸਾਫ਼ ਕਰਨ ਲਈ ਨਹੀਂ,
"Zu jener Zeit wird für dies Volk und für Jerusalem, zur Tochter meines Volkes hin bestellt ein Sturmwind, der die Wüstenhöhen sengt, zum Worfeln nicht geeignet noch zum Säubern.
12 ੧੨ ਸਗੋਂ ਉੱਥੋਂ ਇੱਕ ਤੁੰਦ ਹਵਾ ਮੇਰੇ ਲਈ ਵੱਗੇਗੀ, ਨਾਲੇ ਹੁਣ ਮੈਂ ਉਹਨਾਂ ਉੱਤੇ ਨਿਆਂ ਕਰਾਂਗਾ।
Ein Wind, zu scharf dafür, erscheint auf mein Geheiß. Ich spreche jetzt das Urteil aber sie.
13 ੧੩ ਵੇਖ ਉਹ ਬੱਦਲਾਂ ਵਾਂਗੂੰ ਆ ਰਿਹਾ ਹੈ, ਉਹ ਦੇ ਰਥ ਵਾਵਰੋਲੇ ਵਾਂਗੂੰ ਹਨ, ਉਹ ਦੇ ਘੋੜੇ ਉਕਾਬਾਂ ਨਾਲੋਂ ਤੇਜ ਹਨ, ਹਾਏ ਸਾਨੂੰ! ਅਸੀਂ ਬਰਬਾਦ ਹੋ ਗਏ!
Wie Meergewölk zieht es heran. Gleichwie ein Sturmgebrause sind seine Wagen, und seine Rosse schneller als der Aar: 'Ach wehe uns! Wir sind verloren.'"
14 ੧੪ ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨ੍ਹਾਂ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ?
So wasche rein dein Herz von Missetat, Jerusalem, daß Heil dir werde! Wie lange haust in deiner Brust dein heillos Gieren?
15 ੧੫ ਦਾਨ ਤੋਂ ਤਾਂ ਇੱਕ ਅਵਾਜ਼ ਦੱਸਦੀ, ਅਤੇ ਇਫ਼ਰਾਈਮ ਦੇ ਪਰਬਤ ਤੋਂ ਬਦੀ ਦੀ ਖ਼ਬਰ ਸੁਣਾਉਂਦੀ,
Aus Dan, horch, eine Meldung! Ein Unheilsbote vom Gebirge Ephraim!
16 ੧੬ ਤੁਸੀਂ ਕੌਮਾਂ ਨੂੰ ਚੇਤੇ ਕਰਾਓ, - ਵੇਖੋ, ਯਰੂਸ਼ਲਮ ਨੂੰ ਖ਼ਬਰ ਦਿਓ, ਕਿ ਘੇਰਾ ਪਾਉਣ ਵਾਲੇ ਦੂਰ ਦੇਸ ਤੋਂ ਲੱਗੇ ਆਉਂਦੇ ਹਨ!
"Heidnische Völker bietet auf und ruft sie gen Jerusalem zusammen! Aus fernem Lande kommen Krieger; ihr Kriegsgeschrei gilt Judas Städten.
17 ੧੭ ਉਹ ਯਹੂਦਾਹ ਦੇ ਸ਼ਹਿਰਾਂ ਦੇ ਵਿਰੁੱਧ ਲਲਕਾਰਦੇ ਹਨ! ਪੈਲੀ ਦੇ ਰਾਖਿਆਂ ਵਾਂਗੂੰ ਉਹ ਉਸ ਨੂੰ ਚੌਂਹ ਪਾਸਿਓਂ ਘੇਰਨਗੇ, ਉਹ ਮੈਥੋਂ ਆਕੀ ਜੋ ਹੋ ਗਈ ਹੈ, ਯਹੋਵਾਹ ਦਾ ਵਾਕ ਹੈ।
Wie Feldhüter umlagern sie es ganz. Es war ja widerspenstig gegen mich." Ein Spruch des Herrn.
18 ੧੮ ਤੇਰੀ ਚਾਲ ਅਤੇ ਤੇਰੇ ਕੰਮਾਂ ਨੇ ਇਹ ਤੇਰੇ ਉੱਤੇ ਲਿਆਂਦਾ, ਇਹ ਤੇਰੀ ਬਿਪਤਾ ਹੈ ਅਤੇ ਇਹ ਕੌੜੀ ਹੈ, ਇਹ ਤੇਰੇ ਦਿਲ ਤੱਕ ਅੱਪੜ ਗਈ ਹੈ!
Dein Wandel, deine Taten, die tragen dir dies ein. Das kommt von deiner Schlechtigkeit, daß es so bitter hart ans Herz dir greift.
19 ੧੯ ਹਾਏ ਮੈਨੂੰ! ਹਾਏ ਮੈਨੂੰ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸਕਦਾ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ।
Mein Inneres, mein Inneres! Ich muß mich krümmen. Ach, meines Herzens Kammern! Mein Herz! Es pocht; ich kann's nicht stillen. - Ich höre schon des Lärmhorns Schall - des Krieges Lärmgetümmel.
20 ੨੦ ਰਾਹ ਉੱਤੇ ਹਾਰ ਦੀ ਖ਼ਬਰ ਆਉਂਦੀ ਹੈ, ਕਿ ਸਾਰਾ ਦੇਸ ਤਬਾਹ ਹੋ ਗਿਆ, ਅਚਾਨਕ ਤੇਰੇ ਤੰਬੂ ਨਾਸ ਗਏ, ਅਤੇ ਮੇਰੇ ਪੜਦੇ ਇੱਕ ਦਮ ਵਿੱਚ।
Verheerung auf Verheerung wird gemeldet. Verloren ist das ganze Land, im Nu vernichtet mein Gezelt, im Augenblicke meine Hütte!
21 ੨੧ ਮੈਂ ਕਦ ਤੱਕ ਇਹ ਝੰਡਾ ਵੇਖਾਂਗਾ, ਅਤੇ ਤੁਰ੍ਹੀ ਦੀ ਅਵਾਜ਼ ਸੁਣਾਂਗਾ?
Wie lange muß ich Kriegspaniere schauen, das Lärmhorn hören?
22 ੨੨ ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ। ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ। ਉਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।
"Ach, töricht ist mein Volk; sie wollen mich nicht kennen. Einfältige Kinder sind's, so unvernünftig, nur klug, um Schlechtes zu verüben. Dagegen schlicht zu handeln, das verstehn sie nicht."
23 ੨੩ ਮੈਂ ਧਰਤੀ ਨੂੰ ਦੇਖਿਆ ਅਤੇ ਵੇਖੋ, ਉਹ ਬੇਡੌਲ ਅਤੇ ਸੁੰਨੀ ਸੀ, ਅਤੇ ਅਕਾਸ਼ਾਂ ਵੱਲ ਅਤੇ ਉਹਨਾਂ ਵਿੱਚ ਚਾਨਣ ਨਹੀਂ ਸੀ।
Ich schaue auf die Erde hin; nur Irr- und Wirrsal. Empor zum Himmel blicke ich: Fort Ist sein Licht.
24 ੨੪ ਮੈਂ ਪਹਾੜਾਂ ਨੂੰ ਦੇਖਿਆ ਅਤੇ ਵੇਖੋ, ਉਹ ਕੰਬ ਰਹੇ ਸਨ, ਅਤੇ ਸਾਰੇ ਟਿੱਲੇ ਅੱਗੇ ਪਿੱਛੇ ਹੋ ਜਾਂਦੇ ਸਨ!
Ich seh die Berge an: Sie zittern, und alle Hügel beben.
25 ੨੫ ਮੈਂ ਦੇਖਿਆ ਅਤੇ ਵੇਖੋ, ਕੋਈ ਆਦਮੀ ਨਹੀਂ ਸੀ, ਅਤੇ ਅਕਾਸ਼ ਦੇ ਸਾਰੇ ਪੰਛੀ ਉੱਡ ਗਏ।
Ich schaue hin: Da gibt es keine Menschen mehr, und alle Himmelsvögel sind davon.
26 ੨੬ ਮੈਂ ਦੇਖਿਆ ਅਤੇ ਵੇਖੋ, ਉਹ ਦਾ ਮੇਵੇਦਾਰ ਮੈਦਾਨ ਉਜਾੜ ਹੋ ਗਿਆ, ਉਹ ਦੇ ਸਾਰੇ ਸ਼ਹਿਰ ਯਹੋਵਾਹ ਅੱਗੇ, ਉਹ ਦੇ ਡਾਢੇ ਕ੍ਰੋਧ ਦੇ ਅੱਗੇ ਬਰਬਾਦ ਹੋ ਗਏ।
Ich schaue hin: das Fruchtgefilde eine Wüste; verheert all seine Städte vor dem Herrn, vor seiner Zornesglut.
27 ੨੭ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਾਰੀ ਧਰਤੀ ਵਿਰਾਨ ਹੋ ਜਾਵੇਗੀ, ਤਾਂ ਵੀ ਮੈਂ ਉਹ ਨੂੰ ਉੱਕਾ ਹੀ ਨਹੀਂ ਮੁਕਾਵਾਂਗਾ!
Denn also spricht der Herr: "Das ganze Land soll eine Wüste werden; nur ganz vernichten will ich's nicht.
28 ੨੮ ਇਸ ਉੱਤੇ ਧਰਤੀ ਸੋਗ ਕਰੇਗੀ ਅਤੇ ਅਕਾਸ਼ ਕਾਲੇ ਹੋ ਜਾਣਗੇ, ਕਿਉਂ ਜੋ ਮੈਂ ਇਸ ਉੱਤੇ ਬੋਲ ਚੁੱਕਿਆ ਹਾਂ, ਮੈਂ ਇਹ ਠਾਣਿਆ ਹੈ, ਮੈਂ ਨਾ ਹੀ ਗਰੰਜ ਹੋਵਾਂਗਾ ਨਾ ਹੀ ਇਸ ਤੋਂ ਮੁੜਾਂਗਾ।
Darüber trauere das Land! Der Himmel droben schwärze sich! Drum rede ich von meinem Plan und lasse ihn mich nicht gereuen; ich gehe nimmer davon ab." -
29 ੨੯ ਘੋੜ ਚੜ੍ਹੇ ਅਤੇ ਤੀਰ-ਅੰਦਾਜ਼ ਦੀ ਅਵਾਜ਼ ਨਾਲ, ਹਰੇਕ ਸ਼ਹਿਰ ਨੱਠ ਜਾਂਦਾ ਹੈ। ਉਹ ਝੰਗੀ ਵਿੱਚ ਵੜਦੇ ਅਤੇ ਚਟਾਨਾਂ ਉੱਤੇ ਚੜ੍ਹ ਜਾਂਦੇ ਹਨ। ਹਰੇਕ ਸ਼ਹਿਰ ਛੱਡਿਆ ਜਾਂਦਾ ਹੈ, ਅਤੇ ਕੋਈ ਮਨੁੱਖ ਉਹਨਾਂ ਵਿੱਚ ਨਹੀਂ ਵੱਸਦਾ।
Doch vor dem Rufe "Reiter! Schützen!" sind alle Städte auf der Flucht. Die schlüpfen in Gebüsche, und die erklettern Felsen; die Städte alle sind verlassen, und niemand siedelt mehr darin. -
30 ੩੦ ਹੇ ਉਜਾੜਨ ਵਾਲੀਏ, ਤੂੰ ਕੀ ਕਰਦੀ ਹੈਂ? ਭਾਵੇਂ ਤੂੰ ਲਾਲ ਜੋੜਾ ਪਾਵੇਂ, ਭਾਵੇਂ ਤੂੰ ਆਪ ਨੂੰ ਸੋਨੇ ਦੇ ਗਹਿਣਿਆਂ ਦੇ ਨਾਲ ਸਜਾਵੇਂ, ਭਾਵੇਂ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਵੇਂ, ਤੂੰ ਵਿਅਰਥ ਆਪਣੇ ਆਪ ਨੂੰ ਸੋਹਣੀ ਬਣਾਉਂਦੀ ਹੈ, ਤੇਰੇ ਪ੍ਰੇਮੀ ਤੈਥੋਂ ਘਿਣ ਕਰਦੇ ਹਨ, ਉਹ ਤੇਰੀ ਜਾਨ ਨੂੰ ਭਾਲਦੇ ਹਨ।
Du Elende, was willst du tun? Ob du dich auch in Scharlach kleidest, ob du dich schmückst mit goldnem Schmuck, ob du mit Bleiglanz deine Augen schminkst, du machst umsonst dich schön. Die Buhlen haben dich jetzt satt; nach deinem Leben trachten sie. -
31 ੩੧ ਮੈਂ ਤਾਂ ਉਸ ਔਰਤ ਵਰਗੀ ਇੱਕ ਅਵਾਜ਼ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ, - ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼, ਜਿਹੜੀ ਆਪਣਾ ਪਹਿਲੌਠਾ ਪੁੱਤਰ ਜਣਦੀ, ਸੀਯੋਨ ਦੀ ਧੀ ਦੀ ਅਵਾਜ਼ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਏ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ!।
Ich höre Schreie wie von einer Kreißenden, Angstrufe wie von einer Erstgebärenden. Horch, wie die Sionstochter stöhnt und ihre Hände breitet: "O wehe mir! Dem Henkerstod bin ich verfallen."

< ਯਿਰਮਿਯਾਹ 4 >