< ਯਿਰਮਿਯਾਹ 43 >
1 ੧ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਿਰਮਿਯਾਹ ਸਾਰੇ ਲੋਕਾਂ ਨਾਲ ਉਹਨਾਂ ਦੇ ਪਰਮੇਸ਼ੁਰ ਯਹੋਵਾਹ ਦੀਆਂ ਸਾਰੀਆਂ ਗੱਲਾਂ ਨੂੰ ਬੋਲ ਚੁੱਕਾ, ਜਿਹਨਾਂ ਨੂੰ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਨੇ ਉਹਨਾਂ ਕੋਲ ਭੇਜਿਆ, ਅਰਥਾਤ ਇਹਨਾਂ ਸਾਰੀਆਂ ਗੱਲਾਂ ਨੂੰ
예레미야가 모든 백성에게 그들의 하나님 여호와의 말씀 곧 그들의 하나님 여호와께서 자기를 보내사 그들에게 이르게 하신 이 모든 말씀을 다 말하매
2 ੨ ਤਾਂ ਹੋਸ਼ਆਯਾਹ ਦੇ ਪੁੱਤਰ ਅਜ਼ਰਯਾਹ, ਕਾਰੇਆਹ ਦੇ ਪੁੱਤਰ ਯੋਹਾਨਾਨ, ਅਤੇ ਸਾਰੇ ਅਭਮਾਨੀ ਮਨੁੱਖਾਂ ਨੇ ਯਿਰਮਿਯਾਹ ਨੂੰ ਆਖਿਆ, ਤੂੰ ਝੂਠ ਬੋਲਦਾ ਹੈਂ, ਯਹੋਵਾਹ ਸਾਡੇ ਪਰਮੇਸ਼ੁਰ ਨੇ ਤੈਨੂੰ ਇਹ ਆਖਣ ਲਈ ਨਹੀਂ ਭੇਜਿਆ ਕਿ ਮਿਸਰ ਨੂੰ ਟਿਕਣ ਲਈ ਨਾ ਜਾਓ
호사야의 아들 아사랴와 가레아의 아들 요하난과 및 모든 교만한 자가 예레미야에게 말하여 가로되 네가 거짓을 말하는도다 우리 하나님 여호와께서는 너희는 애굽에 거하려고 그리로 가지 말라고 너를 보내어 말하게 하지 아니하셨느니라
3 ੩ ਤੈਨੂੰ ਤਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੇ ਸਾਡੇ ਵਿਰੁੱਧ ਪਰੇਰਿਆ ਹੈ ਭਈ ਸਾਨੂੰ ਕਸਦੀਆਂ ਦੇ ਹੱਥ ਵਿੱਚ ਦੇਵੇਂ ਅਤੇ ਉਹ ਸਾਨੂੰ ਮਾਰ ਸੁੱਟਣ ਅਤੇ ਸਾਨੂੰ ਗ਼ੁਲਾਮ ਕਰਕੇ ਬਾਬਲ ਨੂੰ ਲੈ ਜਾਣ
이는 네리야의 아들 바룩이 너를 꼬드겨서 우리를 대적하여 갈대아인의 손에 붙여 죽이며 바벨론으로 잡아가게 하려 함이니라 하고
4 ੪ ਤਾਂ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਯਹੋਵਾਹ ਦੀ ਅਵਾਜ਼ ਨਾ ਸੁਣੀ ਭਈ ਯਹੂਦਾਹ ਦੇ ਦੇਸ ਵਿੱਚ ਵੱਸਣ
이에 가레아의 아들 요하난과 모든 군대 장관과 모든 백성이 유다땅에 거하라 하시는 여호와의 목소리를 청종치 아니하고
5 ੫ ਫਿਰ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਯਹੂਦਾਹ ਦੇ ਸਾਰੇ ਬਕੀਏ ਨੂੰ ਲਿਆ ਜਿਹੜਾ ਸਾਰੀਆਂ ਕੌਮਾਂ ਵਿੱਚੋਂ ਜਿੱਥੇ ਉਹ ਖੇਰੂੰ-ਖੇਰੂੰ ਹੋ ਗਏ ਸਨ ਯਹੂਦਾਹ ਦੇ ਦੇਸ ਵਿੱਚ ਟਿਕਣ ਲਈ ਮੁੜ ਆਏ ਸਨ
가레아의 아들 요하난과 모든 군대장관이 유다의 남은 자 곧 쫓겨났던 열방 중에서 유다 땅에 거하려하여 돌아온 자
6 ੬ ਅਰਥਾਤ ਮਰਦਾਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ, ਰਾਜਾ ਦੀਆਂ ਧੀਆਂ ਨੂੰ ਅਤੇ ਸਾਰੀਆਂ ਜਾਨਾਂ ਨੂੰ ਜਿਹਨਾਂ ਨੂੰ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਅਤੇ ਯਿਰਮਿਯਾਹ ਨਬੀ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਕੋਲ ਛੱਡਿਆ ਸੀ
곧 남자와 여자와 유아와 왕의 딸들과 시위대장 느부사라단이 사반의 손자 아히감의 아들 그다랴에게 넘겨 둔 모든 사람과 선지자 예레미야와 네리야의 아들 바룩을 영솔하고
7 ੭ ਉਹ ਮਿਸਰ ਦੇਸ ਨੂੰ ਆਏ ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਤਹਪਨਹੇਸ ਤੱਕ ਆਏ।
애굽 땅에 들어가 다바네스에 이르렀으니 그들이 여호와의 목소리를 청종치 아니함이 이러하였더라
8 ੮ ਤਾਂ ਯਹੋਵਾਹ ਦਾ ਬਚਨ ਤਹਪਨਹੇਸ ਵਿੱਚ ਯਿਰਮਿਯਾਹ ਕੋਲ ਆਇਆ ਕਿ
다바네스에서 여호와의 말씀이 예레미야에게 임하여 가라사대
9 ੯ ਤੂੰ ਆਪਣੇ ਹੱਥ ਵਿੱਚ ਵੱਡੇ ਪੱਥਰ ਲੈ ਅਤੇ ਉਹਨਾਂ ਨੂੰ ਚੂਨੇ ਵਿੱਚ ਉਸ ਚੌਂਕ ਵਿੱਚ ਲੁਕੋ ਦੇ ਜਿਹੜਾ ਤਹਪਨਹੇਸ ਵਿੱਚ ਫ਼ਿਰਊਨ ਦੇ ਮਹਿਲ ਦੇ ਫਾਟਕ ਕੋਲ ਹੈ ਅਤੇ ਇਹ ਯਹੂਦਾਹ ਦੇ ਮਨੁੱਖਾਂ ਦੇ ਵੇਖਦਿਆਂ ਹੋਵੇ
너는 유다 사람의 목전에서 네 손으로 큰 돌들을 가져다가 다바네스 바로의 집 어귀의 벽돌 깔린 곳에 진흙으로 감추고
10 ੧੦ ਤੂੰ ਉਹਨਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖੋ, ਮੈਂ ਬਾਬਲ ਦੇ ਰਾਜਾ ਆਪਣੇ ਟਹਿਲੂਏ ਨਬੂਕਦਨੱਸਰ ਨੂੰ ਬੁਲਾ ਲਵਾਂਗਾ। ਮੈਂ ਇਹਨਾਂ ਪੱਥਰਾਂ ਉੱਤੇ ਉਹ ਦਾ ਸਿੰਘਾਸਣ ਰੱਖਾਂਗਾ ਜਿਹਨਾਂ ਨੂੰ ਮੈਂ ਲੁਕਾਇਆ ਹੈ ਅਤੇ ਉਹ ਉਹਨਾਂ ਉੱਤੇ ਆਪਣੀ ਸ਼ਾਹੀ ਚਾਨਣੀ ਤਾਣੇਗਾ
그들에게 이르기를 만군의 여호와 이스라엘의 하나님이 이같이 말씀하시되 보라 내가 내 종 바벨론 왕 느부갓네살을 불러오리니 그가 그 보좌를 내가 감추게 한 이 돌위에 두고 또 그 화려한 장막을 그 위에 치리라
11 ੧੧ ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ। ਮੌਤ ਵਾਲੇ ਮੌਤ ਲਈ, ਕੈਦ ਵਾਲੇ ਕੈਦ ਲਈ, ਤਲਵਾਰ ਵਾਲੇ ਤਲਵਾਰ ਲਈ!
그가 와서 애굽 땅을 치고 죽일 자는 죽이고 사로잡을 자는 사로잡고 칼로 칠 자는 칼로 칠 것이라
12 ੧੨ ਅਤੇ ਮੈਂ ਮਿਸਰ ਦੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਭੜਕਾਵਾਂਗਾ। ਉਹ ਉਹਨਾਂ ਨੂੰ ਸਾੜ ਦੇਵੇਗਾ ਅਤੇ ਉਹਨਾਂ ਨੂੰ ਗ਼ੁਲਾਮ ਕਰਕੇ ਲੈ ਜਾਵੇਗਾ ਅਤੇ ਜਿਵੇਂ ਆਜੜੀ ਆਪਣਾ ਕੱਪੜਾ ਲਪੇਟਦਾ ਹੈ ਤਿਵੇਂ ਉਹ ਮਿਸਰ ਦੇਸ ਨੂੰ ਲਪੇਟ ਲਵੇਗਾ ਅਤੇ ਉੱਥੋਂ ਸ਼ਾਂਤੀ ਨਾਲ ਨਿੱਕਲ ਜਾਵੇਗਾ
내가 애굽 신들의 집에 불을 놓을 것인즉 느부갓네살이 그들을 불사르며 그들을 사로잡을 것이요 목자가 그 몸에 옷을 두름 같이 애굽 땅을 자기 몸에 두르고 평안히 그곳을 떠날 것이며
13 ੧੩ ਉਹ ਬੈਤ ਸ਼ਮਸ਼ ਦੇ ਥੰਮ੍ਹਾਂ ਨੂੰ ਜਿਹੜੇ ਮਿਸਰ ਦੇਸ ਵਿੱਚ ਹਨ ਤੋੜ ਦੇਵੇਗਾ ਅਤੇ ਮਿਸਰ ਦੇ ਦੇਵਤਿਆਂ ਦੇ ਮੰਦਰਾਂ ਨੂੰ ਅੱਗ ਨਾਲ ਸਾੜ ਸੁੱਟੇਗਾ।
그가 또 애굽 땅 벧세메스의 주상들을 깨뜨리고 애굽 신들의 집을 불사르리라 하셨다 할지니라