< ਯਿਰਮਿਯਾਹ 44 >

1 ਉਹ ਬਚਨ ਜਿਹੜਾ ਸਾਰੇ ਯਹੂਦੀਆਂ ਦੇ ਬਾਰੇ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਸਨ, ਅਰਥਾਤ ਮਿਗਦੋਲ, ਤਹਪਨਹੇਸ, ਨੋਫ਼ ਅਤੇ ਪਥਰੋਸ ਦੇਸ ਦੇ ਵੱਸਣ ਵਾਲਿਆਂ ਦੇ ਬਾਰੇ ਯਿਰਮਿਯਾਹ ਕੋਲ ਆਇਆ ਕਿ
ئەو پەیامەی بۆ یەرمیا هات سەبارەت بە هەموو ئەو جولەکانەی لە خاکی میسر نیشتەجێ بوون، لە مگدۆل و لە تەحپەنحێس و لە مەمفیس و لە پاشایەتی باشووری میسر:
2 ਸੈਨਾਂ ਦਾ ਰਾਜਾ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪ ਉਹ ਸਾਰੀ ਬੁਰਿਆਈ ਜਿਹੜੀ ਮੈਂ ਯਰੂਸ਼ਲਮ ਉੱਤੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਲਿਆਂਦੀ ਡਿੱਠੀ। ਵੇਖੋ, ਉਹ ਅੱਜ ਦੇ ਦਿਨ ਉਜਾੜ ਪਏ ਹਨ, ਉਹਨਾਂ ਵਿੱਚ ਕੋਈ ਨਹੀਂ ਵੱਸਦਾ
«یەزدانی سوپاسالار، خودای ئیسرائیل ئەمە دەفەرموێت: ئێوە هەموو ئەو بەڵایەتان بینی کە بەسەر ئۆرشەلیم و هەموو شارۆچکەکانی یەهودام هێنا. ئەمڕۆ وێرانە و ئاوەدانی تێدا نییە،
3 ਉਸ ਬੁਰਿਆਈ ਦੇ ਕਾਰਨ ਜਿਹੜੀ ਉਹਨਾਂ ਨੇ ਮੈਨੂੰ ਖਿਝਾਉਣ ਲਈ ਕੀਤੀ ਜਦ ਉਹ ਧੂਪ ਧੁਖਾਉਣ ਲਈ ਗਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਜਿਹਨਾਂ ਨੂੰ ਨਾ ਉਹ, ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸੀ
لەبەر ئەو خراپانەی کردیان. پەستیان کردم بە بخوور سووتاندن و پەرستنیان بۆ خوداکانی دیکە، ئەو خودایانەی نە ئەوان ناسیویانن و نە ئێوە و نە باوباپیرانتان.
4 ਮੈਂ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਕਰ ਕੇ ਭੇਜਿਆ ਅਤੇ ਆਖਿਆ, ਤੁਸੀਂ ਇਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ
منیش بە بەردەوامی هەموو بەندە پێغەمبەرەکانی خۆمم بۆ ناردن، فەرمووم:”تکایە! ئەم کارە قێزەونە مەکەن کە من ڕقم لێیەتی.“
5 ਪਰ ਉਹਨਾਂ ਨਾ ਸੁਣਿਆ ਅਤੇ ਨਾ ਆਪਣਾ ਕੰਨ ਲਾਇਆ ਭਈ ਆਪਣੀ ਬੁਰਿਆਈ ਤੋਂ ਮੁੜਨ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ
بەڵام نە گوێیان گرت و نە گوێیان شل کرد بۆ ئەوەی لە خراپەکەیان بگەڕێنەوە یان لە بخوور سووتاندن بۆ خوداکانی دیکە بوەستن.
6 ਤਦ ਮੇਰਾ ਗੁੱਸਾ ਅਤੇ ਮੇਰਾ ਕ੍ਰੋਧ ਡੋਲ੍ਹਿਆ ਗਿਆ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਭੜਕ ਉੱਠਿਆ ਅਤੇ ਉਹਨਾਂ ਨੂੰ ਬਰਬਾਦ ਅਤੇ ਵਿਰਾਨ ਕਰ ਦਿੱਤਾ ਹੈ ਜਿਵੇਂ ਅੱਜ ਦੇ ਦਿਨ ਹੈ।
جا هەڵچوون و تووڕەییم ڕژا، لە شارۆچکەکانی یەهودا و لە شەقامەکانی ئۆرشەلیمدا گڕی گرت، وەک ئەمڕۆ وێران بوو و بووە چۆڵەوانی.
7 ਹੁਣ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਕਿਉਂ ਇਹ ਵੱਡੀ ਬੁਰਿਆਈ ਆਪਣੀਆਂ ਜਾਨਾਂ ਨਾਲ ਕਰਦੇ ਹੋ ਭਈ ਤੁਸੀਂ ਆਪਣੇ ਵਿੱਚੋਂ ਮਨੁੱਖ ਅਤੇ ਔਰਤਾਂ, ਨਿਆਣੇ ਅਤੇ ਦੁੱਧ ਚੁੰਘਦੇ ਯਹੂਦਾਹ ਦੇ ਵਿੱਚੋਂ ਵੱਢੋ ਭਈ ਤੁਹਾਡੇ ਲਈ ਕੋਈ ਬਕੀਆ ਨਾ ਰਹੇ?
«ئێستاش یەزدانی پەروەردگاری سوپاسالار، خودای ئیسرائیل ئەمە دەفەرموێت: بۆچی ئێوە بەڵایەکی گەورە بەسەر خۆتان دەهێنن، بە قڕبوونتان لەناوەڕاستی یەهودا بە پیاو و ژن، بە منداڵ و شیرەخۆرەوە، ئیتر هیچ پاشماوەیەکتان لێ نامێنێتەوە؟
8 ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ?
بۆچی بە کردەوەکانی دەستتان پەستم دەکەن کاتێک لە خاکی میسر بخوور بۆ خوداکانی دیکە دەسووتێنن، کە ئێوە بۆی هاتوون تاوەکو لەوێ ئاوارە بن؟ خۆتان قڕ دەکەن و دەبنە نەفرەت و ڕیسوایی لەنێو هەموو نەتەوەکانی سەر زەوی.
9 ਕੀ ਤੁਸੀਂ ਆਪਣੇ ਪੁਰਖਿਆਂ ਦੀਆਂ ਬਦੀਆਂ, ਯਹੂਦਾਹ ਦੇ ਰਾਜਿਆਂ ਦੀਆਂ ਬਦੀਆਂ, ਉਹਨਾਂ ਦੀਆਂ ਰਾਣੀਆਂ ਦੀਆਂ ਬਦੀਆਂ, ਆਪਣੀਆਂ ਬਦੀਆਂ, ਅਤੇ ਆਪਣੀਆਂ ਔਰਤਾਂ ਦੀਆਂ ਬਦੀਆਂ ਜਿਹੜੀਆਂ ਤੁਸੀਂ ਯਹੂਦਾਹ ਦੇ ਦੇਸ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ ਭੁੱਲ ਗਏ ਹੋ?
ئایا خراپەکانی باوباپیرانتان و خراپەکانی پاشاکان و شاژنەکانی یەهودا و خراپەکانی خۆتان و ژنەکانتان لەیادچوو، ئەوەی لە خاکی یەهودا و شەقامەکانی ئۆرشەلیم کران؟
10 ੧੦ ਉਹ ਅੱਜ ਦੇ ਦਿਨ ਤੱਕ ਨੀਵੇਂ ਨਹੀਂ ਹੋਏ, ਨਾ ਡਰੇ ਅਤੇ ਨਾ ਮੇਰੀ ਬਿਵਸਥਾ ਅਤੇ ਮੇਰੀਆਂ ਬਿਧੀਆਂ ਉੱਤੇ ਚੱਲੇ ਜਿਹੜੀਆਂ ਮੈਂ ਤੁਹਾਡੇ ਅੱਗੇ ਅਤੇ ਤੁਹਾਡੇ ਪੁਰਖਿਆਂ ਅੱਗੇ ਰੱਖੀਆਂ।
هەتا ئەمڕۆش نە زەلیل بوون و نە لە من ترسان و نە ڕێگای فێرکردن و فەرزەکانی منتان گرتەبەر، ئەوەی لەبەردەم ئێوە و لەبەردەم باوباپیرانتان دامناوە.
11 ੧੧ ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਬਦੀ ਲਈ ਆਪਣਾ ਮੂੰਹ ਤੁਹਾਡੇ ਵਿਰੁੱਧ ਕਰਾਂਗਾ, ਕਿ ਸਾਰੇ ਯਹੂਦਾਹ ਨੂੰ ਕੱਟ ਦੇ
«لەبەر ئەوە یەزدانی سوپاسالار، خودای ئیسرائیل ئەمە دەفەرموێت: ئەوەتا من مکوڕ دەبم لەسەر ئەوەی بەڵاتان بەسەربهێنم و هەموو یەهودا قڕ بکەم.
12 ੧੨ ਮੈਂ ਯਹੂਦਾਹ ਦੇ ਬਾਕੀ ਲੋਕਾਂ ਨੂੰ ਲਵਾਂਗਾ ਜਿਹਨਾਂ ਮਿਸਰ ਦੇਸ ਵਿੱਚ ਜਾਣ ਲਈ ਅਤੇ ਉੱਥੇ ਟਿਕਣ ਲਈ ਆਪਣਾ ਰੁਕ ਕੀਤਾ ਹੈ ਅਤੇ ਉਹਨਾਂ ਸਾਰਿਆਂ ਦਾ ਅੰਤ ਹੋ ਜਾਵੇਗਾ, ਉਹ ਮਿਸਰ ਦੇ ਦੇਸ ਵਿੱਚ ਡਿੱਗ ਪੈਣਗੇ ਅਤੇ ਤਲਵਾਰ ਅਤੇ ਕਾਲ ਨਾਲ ਉਹਨਾਂ ਦਾ ਅੰਤ ਹੋ ਜਾਵੇਗਾ, ਛੋਟੇ ਤੋਂ ਵੱਡੇ ਤੱਕ ਉਹ ਤਲਵਾਰ ਅਤੇ ਕਾਲ ਨਾਲ ਮਰ ਜਾਣਗੇ ਅਤੇ ਉਹ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਣਗੇ
پاشماوەی یەهوداش دەبەم، ئەوانەی سوور بوون بچنە خاکی میسر هەتا لەوێ نیشتەجێ بن. هەموویان لە خاکی میسر لەناودەچن، بە شمشێر دەکوژرێن و بە قاتوقڕی دەمرن. لە بچووکەوە هەتا گەورە بە شمشێر و قاتوقڕی لەناودەچن و دەبنە مایەی نەفرەت لێکردن و تۆقین، سووکایەتی و ڕیسوایی.
13 ੧੩ ਅਤੇ ਮੈਂ ਮਿਸਰ ਦੇਸ ਦੇ ਵਾਸੀਆਂ ਦੀ ਖ਼ਬਰ ਲਵਾਂਗਾ ਜਿਵੇਂ ਮੈਂ ਯਰੂਸ਼ਲਮ ਦੀ ਖ਼ਬਰ ਤਲਵਾਰ, ਕਾਲ ਅਤੇ ਬਵਾ ਨਾਲ ਲਈ ਹੈ
هەروەها سزای ئەوانەش دەدەم کە لە خاکی میسر نیشتەجێن، وەک چۆن بە شمشێر و قاتوقڕی و دەرد سزای ئۆرشەلیمم دا.
14 ੧੪ ਸੋ ਯਹੂਦਾਹ ਦੇ ਬਾਕੀ ਲੋਕਾਂ ਵਿੱਚੋਂ ਕੋਈ ਵੀ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਨੱਠ ਕੇ ਨਾ ਬਚੇਗਾ, ਨਾ ਯਹੋਵਾਹ ਦੇ ਦੇਸ ਨੂੰ ਮੁੜੇਗਾ ਜਿੱਥੇ ਉਹਨਾਂ ਦਾ ਜੀ ਵੱਸਣ ਲਈ ਮੁੜ ਜਾਨ ਨੂੰ ਲੋਚਦਾ ਹੈ ਕਿਉਂ ਜੋ ਭਗੌੜਿਆਂ ਤੋਂ ਛੁੱਟ ਉਹ ਨਾ ਮੁੜਨਗੇ।
پاشماوەکەی یەهودا، ئەوانەی هاتوون بۆ ئەوەی لە خاکی میسر لە ئاوارەیی بکەون، ئەوانەی تامەزرۆی گەڕانەوەن بۆ نیشتەجێبوون تێیدا، نە پاشماوە و نە دەربازبوویان نابێت بۆ ئەوەی بگەڕێنەوە بۆ خاکی یەهودا. کەسیان لێ ناگەڕێتەوە، جگە لە کەمینەیەکی دەربازبوو.»
15 ੧੫ ਤਦ ਸਾਰੇ ਮਨੁੱਖਾਂ ਨੇ ਜਿਹੜੇ ਜਾਣਦੇ ਸਨ ਕਿ ਉਹਨਾਂ ਦੀਆਂ ਔਰਤਾਂ ਨੇ ਦੂਜੇ ਦੇਵਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਔਰਤਾਂ ਦੇ ਵੱਡੇ ਦਲ ਨੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ ਕਿ
ئینجا هەموو ئەو پیاوانەی کە دەیانزانی ژنەکانیان بخوور بۆ خوداکانی دیکە دەسووتێنن، هەروەها هەموو ئەو ژنانەی ڕاوەستابوون، کۆمەڵێکی گەورە بوون، هەموو ئەو خەڵکەی لە پاشایەتی باکوور و پاشایەتی باشووری میسر نیشتەجێن، وەڵامی یەرمیایان دایەوە و گوتیان:
16 ੧੬ ਜਿਹੜੀ ਗੱਲ ਤੂੰ ਸਾਨੂੰ ਯਹੋਵਾਹ ਦੇ ਨਾਮ ਨਾਲ ਬੋਲਿਆ ਹੈਂ ਅਸੀਂ ਤੇਰੀ ਨਾ ਸੁਣਾਂਗੇ
«ئێمە گوێ لەم پەیامە ناگرین کە بە ناوی یەزدانەوە بە ئێمەت گوت.
17 ੧੭ ਪਰ ਅਸੀਂ ਜ਼ਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ। ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਲ੍ਹਾਂਗੇ ਜਿਵੇਂ ਅਸੀਂ ਆਪ, ਸਾਡੇ ਪੁਰਖਿਆਂ ਨੇ, ਸਾਡੇ ਰਾਜਿਆਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ। ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸੀ ਅਤੇ ਅਸੀਂ ਚੰਗੇ ਸੀ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸੀ
بەڵکو هەر شتێک لە دەمی خۆمانەوە هاتووەتە دەرەوە، ئەوە دەکەین: بخوور بۆ شاژنی ئاسمان دەسووتێنین و شەرابی پێشکەشکراو پێشکەش دەکەین، وەک چۆن خۆمان و باوباپیرانمان و پاشاکانمان و پیاوە گەورەکانمان لە شارۆچکەکانی یەهودا و شەقامەکانی ئۆرشەلیم ئەنجاممان داوە. ئەو کاتە تێر نان بووین و لە خۆشیدا بووین و خراپەمان نەبینی.
18 ੧੮ ਜਦ ਤੋਂ ਤੁਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਣੀ ਅਤੇ ਪੀਣ ਦੀਆਂ ਭੇਟਾਂ ਡੋਲ੍ਹਣੀਆਂ ਛੱਡੀਆਂ ਹਨ ਸਾਨੂੰ ਸਾਰੀਆਂ ਚੀਜ਼ਾਂ ਦੀ ਥੁੜ ਹੈ, ਸਾਡਾ ਤਲਵਾਰ ਅਤੇ ਕਾਲ ਨਾਲ ਅੰਤ ਹੋ ਗਿਆ ਹੈ!
بەڵام لەو کاتەوەی وازمان لە بخوور سووتاندن هێناوە بۆ شاژنی ئاسمان و پێشکەشکردنی شەرابی پێشکەشکراو بۆی، پێویستمان بە هەموو شتێکە و بە شمشێر و قاتوقڕی لەناوچووین.»
19 ੧੯ ਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨ੍ਹਾਂ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ?।
ژنەکانیش گوتیان: «ئێمە کاتێک کە بخوورمان بۆ شاژنی ئاسمان دەسووتاند و شەرابی پێشکەشکراومان پێشکەشی دەکرد، ئایا بەبێ ئاگاداری پیاوەکانمان کولێرەمان بۆ دەکرد لەسەر وێنەی ئەو و شەرابی پێشکەشکراومان پێشکەش دەکرد؟»
20 ੨੦ ਤਦ ਯਿਰਮਿਯਾਹ ਨੇ ਸਾਰੇ ਲੋਕਾਂ ਨੂੰ ਉਹਨਾਂ ਦੇ ਮਰਦਾਂ ਅਤੇ ਔਰਤਾਂ, ਸਗੋਂ ਉਹਨਾਂ ਸਾਰਿਆਂ ਲੋਕਾਂ ਦੇ ਬਾਰੇ ਜਿਹਨਾਂ ਉਸ ਨੂੰ ਇਹ ਉੱਤਰ ਦਿੱਤਾ ਸੀ ਆਖਿਆ,
ئینجا یەرمیا بە هەموو خەڵکەکەی گوت، پیاو و ژنەکان، بە هەموو ئەو خەڵکەی بەم قسەیە وەڵامیان دایەوە:
21 ੨੧ ਉਹ ਧੂਪ ਜਿਹੜੀ ਤੁਸੀਂ ਅਤੇ ਤੁਹਾਡੇ ਪੁਰਖਿਆਂ, ਤੁਹਾਡੇ ਰਾਜਿਆਂ, ਤੁਹਾਡੇ ਸਰਦਾਰਾਂ ਅਤੇ ਦੇਸ ਦੇ ਲੋਕਾਂ ਨੇ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਧੁਖਾਈ, ਕੀ ਯਹੋਵਾਹ ਨੇ ਉਹ ਨੂੰ ਚੇਤੇ ਨਾ ਕੀਤਾ ਅਤੇ ਉਹ ਦੇ ਦਿਲ ਉੱਤੇ ਨਾ ਆਇਆ?
«ئایا یەزدان بیری لەو بخوورە نەکردەوە و بەیادیدا نەهات کە لە شارۆچکەکانی یەهودا و لە شەقامەکانی ئۆرشەلیم سووتاندتان، ئێوە و باوباپیر و پاشا و میر و هەموو گەلی خاکەکە؟
22 ੨੨ ਯਹੋਵਾਹ ਇਸ ਦੇ ਅੱਗੇ ਤੁਹਾਡੇ ਬੁਰੇ ਕਰਤੱਬਾਂ ਦੇ ਕਾਰਨ ਅਤੇ ਘਿਣਾਉਣਿਆਂ ਕੰਮਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਤੁਹਾਨੂੰ ਝੱਲ ਨਾ ਸਕਿਆ। ਤੁਹਾਡਾ ਦੇਸ ਉਜਾੜ, ਵਿਰਾਨ ਅਤੇ ਸਰਾਪ ਹੋ ਗਿਆ ਜਿੱਥੇ ਕੋਈ ਨਹੀਂ ਵੱਸਦਾ ਜਿਵੇਂ ਅੱਜ ਦੇ ਦਿਨ ਹੈ
ئیتر یەزدان لەبەر کردەوە خراپەکان و شتە قێزەونەکانتان کە ئەنجامتان داوە زیاتر بەرگەی نەگرت، جا خاکەکەتان بووە ڕووخاوی و وێرانە و نەفرەت و بێ ئاوەدانی، وەک ئەمڕۆ.
23 ੨੩ ਇਸ ਲਈ ਜੋ ਤੁਸੀਂ ਧੂਪ ਧੁਖਾਈ ਅਤੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਤੁਸੀਂ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਉਸ ਦੀ ਬਿਵਸਥਾ ਅਤੇ ਉਸ ਦੀਆਂ ਵਿਧੀਆਂ ਅਤੇ ਉਸ ਦੀਆਂ ਸਾਖੀਆਂ ਉੱਤੇ ਨਾ ਚੱਲੇ, ਇਸ ਲਈ ਇਹ ਬੁਰਿਆਈ ਤੁਹਾਨੂੰ ਆ ਪਈ, ਜਿਵੇਂ ਅੱਜ ਦੇ ਦਿਨ ਹੈ।
لەبەر ئەوەی بخوورتان سووتاند و گوناهتان کرد لە دژی یەزدان، گوێڕایەڵی یەزدان نەبوون و ڕێگای فێرکردن و فەرز و یاساکانی ئەوتان نەگرتەبەر، لەبەر ئەوە تووشی ئەم بەڵایە بوون، وەک ئەمڕۆ.»
24 ੨੪ ਯਿਰਮਿਯਾਹ ਨੇ ਸਾਰੇ ਲੋਕਾਂ ਅਤੇ ਔਰਤਾਂ ਨੂੰ ਆਖਿਆ, ਹੇ ਸਾਰੇ ਯਹੂਦਾਹ ਜਿਹੜੇ ਮਿਸਰ ਦੇਸ ਵਿੱਚ ਹੋ, ਯਹੋਵਾਹ ਦਾ ਬਚਨ ਸੁਣੋ!
ئینجا یەرمیا بە هەموو گەل و بە تایبەتیش بە هەموو ژنەکانی گوت: «ئەی هەموو خەڵکی یەهودا، ئەوانەی کە لە خاکی میسرن، گوێ لە فەرمایشتی یەزدان بگرن:
25 ੨੫ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਅਤੇ ਤੁਹਾਡੀਆਂ ਔਰਤਾਂ ਨੇ ਆਪਣੇ ਮੂੰਹਾਂ ਨਾਲ ਗੱਲ ਕੀਤੀ ਅਤੇ ਆਪਣੇ ਹੱਥਾਂ ਨਾਲ ਉਸ ਨੂੰ ਪੂਰਾ ਵੀ ਕੀਤਾ ਕਿ ਅਸੀਂ ਆਪਣੀਆਂ ਸੁੱਖਣਾ ਜ਼ਰੂਰ ਪੂਰੀਆਂ ਕਰਾਂਗੇ ਜਿਹੜੀਆਂ ਅਸੀਂ ਸੁੱਖੀਆਂ ਹਨ ਕਿ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਉਸ ਦੇ ਲਈ ਪੀਣ ਦੀਆਂ ਭੇਟਾਂ ਡੋਲ੍ਹਾਂਗੇ। ਤੁਸੀਂ ਆਪਣੀਆਂ ਸੁੱਖਣਾ ਨੂੰ ਜ਼ਰੂਰ ਕਾਇਮ ਕਰੋ ਅਤੇ ਆਪਣੀਆਂ ਸੁੱਖਣਾ ਨੂੰ ਜ਼ਰੂਰ ਪੂਰੀਆਂ ਕਰੋ!
یەزدانی سوپاسالار، خودای ئیسرائیل ئەمە دەفەرموێت: ئێوە و ژنەکانتان بە قسە بەڵێنتان دا و بە ئەنجامتان گەیاند، گوتتان”بێگومان ئێمە ئەو نەزرانەمان جێبەجێ دەکەین کە نەزرمان کردبوو بۆ شاژنی ئاسمان، بخوور دەسووتێنین و شەرابی پێشکەشکراوی پێشکەش دەکەین.“«کەواتە فەرموون، بەڵێنەکانتان بهێننە دی و نەزرەکانتان بپارێزن!
26 ੨੬ ਇਸ ਲਈ ਹੇ ਸਾਰੇ ਯਹੂਦਾਹ ਯਹੋਵਾਹ ਦਾ ਬਚਨ ਸੁਣੋ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹੋ। ਵੇਖੋ, ਯਹੋਵਾਹ ਆਖਦਾ ਹੈ, ਮੈਂ ਆਪਣੇ ਵੱਡੇ ਨਾਮ ਦੀ ਸਹੁੰ ਖਾਧੀ ਹੈ ਕਿ ਮੇਰਾ ਨਾਮ ਫਿਰ ਯਹੂਦਾਹ ਦੇ ਕਿਸੇ ਮਨੁੱਖ ਦੇ ਮੂੰਹੋਂ ਨਾ ਲਿਆ ਜਾਵੇਗਾ ਜਿਹੜਾ ਮਿਸਰ ਦੇ ਸਾਰੇ ਦੇਸ ਵਿੱਚ ਆਖੇ, “ਪ੍ਰਭੂ ਯਹੋਵਾਹ ਦੇ ਜੀਵਨ ਦੀ ਸਹੁੰ”
بەڵام ئەی هەموو ئەو خەڵکەی یەهودا کە لە میسر نیشتەجێن، گوێ لە فەرمایشتی یەزدان بگرن:”من بە ناوی مەزنی خۆم سوێند دەخۆم، لەمەودوا کەس لە خەڵکی یەهودا لە هەموو خاکی میسر ناوی من بەسەر زاریدا نایەت، کە بڵێت:’بە یەزدانی زیندووی باڵادەست.‘
27 ੨੭ ਵੇਖੋ, ਮੈਂ ਉਹਨਾਂ ਉੱਤੇ ਬੁਰਿਆਈ ਲਈ, ਭਲਿਆਈ ਲਈ ਨਹੀਂ, ਤਾੜ ਵਿੱਚ ਹਾਂ ਕਿ ਯਹੂਦਾਹ ਦੇ ਸਾਰੇ ਮਨੁੱਖ ਜਿਹੜੇ ਮਿਸਰ ਦੇਸ ਵਿੱਚ ਹਨ ਤਲਵਾਰ ਅਤੇ ਕਾਲ ਨਾਲ ਮੁਕਾਏ ਜਾਣ ਜਦ ਤੱਕ ਉਹਨਾਂ ਦਾ ਅੰਤ ਨਾ ਹੋ ਜਾਵੇ
ئەوەتا من بۆ خراپە نەک بۆ چاکە چاودێرییان دەکەم، جا هەموو پیاوانی یەهودا، ئەوانەی لە خاکی میسرن، بە شمشێر دەکوژرێن و بە قاتوقڕی دەمرن، هەتا ئەوەی کەسیان لێ نامێنێتەوە.
28 ੨੮ ਜਿਹੜੇ ਤਲਵਾਰ ਤੋਂ ਬਚ ਰਹਿਣਗੇ ਉਹ ਮਿਸਰ ਦੇਸ ਵਿੱਚੋਂ ਯਹੂਦਾਹ ਦੇ ਦੇਸ ਨੂੰ ਮੁੜਨਗੇ ਪਰ ਉਹ ਗਿਣਤੀ ਵਿੱਚ ਥੋੜੇ ਹੋਣਗੇ ਅਤੇ ਯਹੂਦਾਹ ਦਾ ਸਾਰਾ ਬਕੀਆ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਜਾਣੇਗਾ ਭਈ ਕਿਹ ਦਾ ਬਚਨ ਕਾਇਮ ਰਹਿੰਦਾ ਹੈ, ਮੇਰਾ ਜਾਂ ਉਹਨਾਂ ਦਾ!
ئەوانەش کە لە شمشێر دەرباز دەبن لە خاکی میسرەوە دەگەڕێنەوە بۆ خاکی یەهودا، خەڵکانێکی کەم دەبن. ئینجا هەموو پاشماوەی یەهودا ئەوانەی هاتنە میسر تاکو لەوێ بژین، دەزانن قسەی کێ سەردەگرێت، هی من یان هی ئەوان.“»
29 ੨੯ ਯਹੋਵਾਹ ਦਾ ਵਾਕ ਹੈ ਕਿ ਤੁਹਾਡੇ ਲਈ ਇਹ ਨਿਸ਼ਾਨ ਹੈ ਭਈ ਮੈਂ ਤੁਹਾਡੇ ਉੱਤੇ ਇਸੇ ਸਥਾਨ ਵਿੱਚ ਸਜ਼ਾ ਲਿਆਵਾਂਗਾ ਤਾਂ ਜੋ ਤੁਸੀਂ ਜਾਣ ਲਓ ਕਿ ਸੱਚ-ਮੁੱਚ ਬੁਰਿਆਈ ਲਈ ਮੇਰੀਆਂ ਗੱਲਾਂ ਤੁਹਾਡੇ ਵਿਰੁੱਧ ਕਾਇਮ ਰਹਿਣਗੀਆਂ,
یەزدان دەفەرموێت: «”ئەمەش نیشانەیە بۆ ئێوە، من لەم شوێنە سزاتان دەدەم، بۆ ئەوەی بزانن هەر دەبێت قسەی من سەربگرێت کە لە دژی ئێوەیە و بۆ خراپەیە.“
30 ੩੦ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ ਮਿਸਰ ਦੇ ਰਾਜੇ ਫ਼ਿਰਊਨ ਹਾਫ਼ਰਾ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ ਦੇ ਦਿਆਂਗਾ ਜਿਵੇਂ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦਿੱਤਾ ਜਿਹੜਾ ਉਸ ਦਾ ਵੈਰੀ ਅਤੇ ਉਹ ਦੀ ਜਾਨ ਦਾ ਗਾਹਕ ਸੀ।
یەزدان ئەمە دەفەرموێت:”ئەوەتا من حۆفرەعی فیرعەونی میسر دەدەمە دەست دوژمنەکانی کە دەیانەوێ بیکوژن، وەک چۆن سدقیای پاشای یەهودام دایە دەست نەبوخودنەسری پاشای بابل، ئەو دوژمنەی دەیویست بیکوژێت.“»

< ਯਿਰਮਿਯਾਹ 44 >