< ਯਿਰਮਿਯਾਹ 45 >
1 ੧ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੋਲਿਆ, ਤਦ ਉਸ ਨੇ ਇਹਨਾਂ ਗੱਲਾਂ ਨੂੰ ਯਿਰਮਿਯਾਹ ਦੇ ਮੂੰਹੋਂ ਪੋਥੀ ਵਿੱਚ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਲਿਖਿਆ ਕਿ
Uwu ndi uthenga umene mneneri Yeremiya anawuza Baruki mwana wa Neriya mʼchaka cha chinayi cha Yehoyakimu mwana wa mwana ya Yosiya kuti alembe mʼbuku.
2 ੨ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਤੇਰੇ ਵਿਖੇ, ਹੇ ਬਾਰੂਕ, ਐਉਂ ਆਖਦਾ ਹੈ,
“Yehova Mulungu wa Israeli, akunena kwa iwe Baruki kuti:
3 ੩ ਤੂੰ ਆਖਿਆ ਕਿ ਹਾਏ ਮੇਰੇ ਉੱਤੇ! ਕਿਉਂ ਜੋ ਯਹੋਵਾਹ ਨੇ ਮੇਰੇ ਦੁੱਖ ਨਾਲ ਝੋਰਾ ਵਧਾ ਦਿੱਤਾ ਹੈ! ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਮੈਨੂੰ ਅਰਾਮ ਨਹੀਂ ਲੱਭਾ
Iwe unati, ‘Kalanga ine! Yehova wawonjezera chisoni pa mavuto anga. Ine ndatopa ndi kubuwula ndipo sindikupeza mpumulo.’”
4 ੪ ਤੂੰ ਉਹ ਨੂੰ ਐਉਂ ਆਖੇਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖ, ਜੋ ਮੈਂ ਬਣਾਇਆ ਹੈ ਮੈਂ ਉਹ ਨੂੰ ਡੇਗ ਦਿਆਂਗਾ ਅਤੇ ਜੋ ਮੈਂ ਲਾਇਆ ਉਹ ਨੂੰ ਪੁੱਟ ਸੁੱਟਾਂਗਾ ਅਰਥਾਤ ਇਹ ਸਾਰੇ ਦੇਸ ਨੂੰ
Koma Yehova akukuwuza kuti, “Ndidzagwetsa chimene ndinamanga ndipo ndidzazula chimene ndinadzala. Ndidzachita zimenezi mʼdziko lonse.
5 ੫ ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹਾਂ। ਪਰ ਤੇਰੀ ਜਾਨ ਨੂੰ ਸਾਰਿਆਂ ਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ।
Kodi tsono ukudzifunira wekha zinthu zazikulu? Usadzifunire. Pakuti ndidzagwetsa mavuto pa anthu onse, koma ndidzasunga moyo wako kulikonse kumene ungadzapite.”