< ਯਿਰਮਿਯਾਹ 45 >

1 ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੋਲਿਆ, ਤਦ ਉਸ ਨੇ ਇਹਨਾਂ ਗੱਲਾਂ ਨੂੰ ਯਿਰਮਿਯਾਹ ਦੇ ਮੂੰਹੋਂ ਪੋਥੀ ਵਿੱਚ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਲਿਖਿਆ ਕਿ
ئەو پەیامەی یەرمیای پێغەمبەر بە باروخی کوڕی نێرییای گوت، لە ساڵی چوارەمی یەهۆیاقیمی کوڕی یۆشیای پاشای یەهودا، کاتێک ئەم وشانەی لە دەمی یەرمیاوە لە تۆمارێکدا دەنووسییەوە:
2 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਤੇਰੇ ਵਿਖੇ, ਹੇ ਬਾਰੂਕ, ਐਉਂ ਆਖਦਾ ਹੈ,
«ئەی باروخ! یەزدانی پەروەردگاری ئیسرائیل سەبارەت بە تۆ ئەمە دەفەرموێت:
3 ਤੂੰ ਆਖਿਆ ਕਿ ਹਾਏ ਮੇਰੇ ਉੱਤੇ! ਕਿਉਂ ਜੋ ਯਹੋਵਾਹ ਨੇ ਮੇਰੇ ਦੁੱਖ ਨਾਲ ਝੋਰਾ ਵਧਾ ਦਿੱਤਾ ਹੈ! ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਮੈਨੂੰ ਅਰਾਮ ਨਹੀਂ ਲੱਭਾ
تۆ گوتت:”قوڕبەسەرم! چونکە یەزدان سەرەڕای ئازارم خەمیشی بۆ زیاد کردووم، لەناو ناڵاندنم لە هۆش خۆم چووم و حەوانەوەم نەبوو.“»
4 ਤੂੰ ਉਹ ਨੂੰ ਐਉਂ ਆਖੇਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖ, ਜੋ ਮੈਂ ਬਣਾਇਆ ਹੈ ਮੈਂ ਉਹ ਨੂੰ ਡੇਗ ਦਿਆਂਗਾ ਅਤੇ ਜੋ ਮੈਂ ਲਾਇਆ ਉਹ ਨੂੰ ਪੁੱਟ ਸੁੱਟਾਂਗਾ ਅਰਥਾਤ ਇਹ ਸਾਰੇ ਦੇਸ ਨੂੰ
یەزدان ئەمە دەفەرموێت: «ئەوەی پێ بڵێ:”ئەوەتا من لە هەموو ئەم خاکەدا ئەوەی بنیادم ناوە دەیڕووخێنم و ئەوەی چاندوومە ڕیشەکێشی دەکەم.
5 ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹਾਂ। ਪਰ ਤੇਰੀ ਜਾਨ ਨੂੰ ਸਾਰਿਆਂ ਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ।
ئایا ئیتر تۆ داوای شتی گەورە بۆ خۆت دەکەیت؟ داوا مەکە، چونکە ئەوەتا من خراپە بەسەر هەموو خەڵکێکدا دەهێنم، بەڵام بۆ تۆ، ژیانت دەرباز دەبێت لە هەموو ئەو شوێنانەی بۆی دەچیت.“» ئەوە فەرمایشتی یەزدانە.

< ਯਿਰਮਿਯਾਹ 45 >