< ਯਿਰਮਿਯਾਹ 47 >
1 ੧ ਯਹੋਵਾਹ ਦਾ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਕੋਲ ਫ਼ਲਿਸਤੀਆਂ ਦੇ ਬਾਰੇ ਆਇਆ, ਇਸ ਤੋਂ ਪਹਿਲਾਂ ਕਿ ਫ਼ਿਰਊਨ ਨੇ ਅੱਜ਼ਾਹ ਨੂੰ ਮਾਰ ਦਿੱਤਾ,
१फ़िरौन द्वारा गाज़ा नगर को जीत लेने से पहले यिर्मयाह भविष्यद्वक्ता के पास पलिश्तियों के विषय यहोवा का यह वचन पहुँचा
2 ੨ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖੋ, ਉੱਤਰ ਵਿੱਚੋਂ ਪਾਣੀ ਚੜ੍ਹੇ ਆਉਂਦੇ ਹਨ, ਉਹ ਇੱਕ ਰੇੜ੍ਹਨ ਵਾਲਾ ਨਾਲਾ ਹੋਵੇਗਾ, ਉਹ ਧਰਤੀ ਨੂੰ ਅਤੇ ਜੋ ਉਹ ਦੇ ਵਿੱਚ ਭਰਿਆ ਹੈ ਰੇੜ੍ਹ ਲੈਣਗੇ, ਸ਼ਹਿਰ ਨੂੰ ਅਤੇ ਉਸ ਦੇ ਵਾਸੀਆਂ ਨੂੰ, ਆਦਮੀ ਚਿੱਲਾਉਣਗੇ, ਧਰਤੀ ਦੇ ਸਾਰੇ ਵੱਸਣ ਵਾਲੇ ਰੋਣਗੇ।
२“यहोवा यह कहता है कि देखो, उत्तर दिशा से उमड़नेवाली नदी देश को उस सब समेत जो उसमें है, और निवासियों समेत नगर को डुबो लेगी। तब मनुष्य चिल्लाएँगे, वरन् देश के सब रहनेवाले हाय-हाय करेंगे।
3 ੩ ਉਹ ਦੇ ਜੰਗੀ ਘੋੜਿਆਂ ਦੇ ਸੁੰਮਾਂ ਦੀ ਟਾਪ ਦੀ ਅਵਾਜ਼ ਨਾਲ, ਉਹ ਦੇ ਰੱਥਾਂ ਦੇ ਸ਼ੋਰ ਨਾਲ, ਉਹ ਦੇ ਪਹਿਆਂ ਦੇ ਖੜਾਕ ਨਾਲ, ਪਿਉ ਆਪਣੇ ਪੁੱਤਰਾਂ ਵੱਲ ਮੁੜ ਕੇ ਨਾ ਵੇਖਦੇ, ਉਹਨਾਂ ਦੇ ਹੱਥ ਇੰਨ੍ਹੇ ਨਿਰਬਲ ਹੋ ਗਏ,
३शत्रुओं के बलवन्त घोड़ों की टाप, रथों के वेग चलने और उनके पहियों के चलने का कोलाहल सुनकर पिता के हाथ-पाँव ऐसे ढीले पड़ जाएँगे, कि वह मुँह मोड़कर अपने लड़कों को भी न देखेगा।
4 ੪ ਉਸ ਦਿਨ ਦੇ ਕਾਰਨ ਜਿਹੜਾ ਆਉਂਦਾ ਹੈ, ਭਈ ਸਾਰੇ ਫ਼ਲਿਸਤੀਆਂ ਦਾ ਨਾਸ ਕਰੇ, ਸੂਰ ਅਤੇ ਸੀਦੋਨ ਤੋਂ ਹਰੇਕ ਨੂੰ ਜੋ ਰਹਿੰਦਾ ਹੈ ਕੱਟ ਦੇਵੇ, ਕਿਉਂ ਜੋ ਯਹੋਵਾਹ ਫ਼ਲਿਸਤੀਆਂ ਦਾ ਨਾਸ ਕਰੇਗਾ, ਅਤੇ ਕਫ਼ਤੋਰ ਦੇ ਟਾਪੂ ਦੇ ਬਕੀਏ ਨੂੰ ਵੀ।
४क्योंकि सब पलिश्तियों के नाश होने का दिन आता है; और सोर और सीदोन के सब बचे हुए सहायक मिट जाएँगे। क्योंकि यहोवा पलिश्तियों को जो कप्तोर नामक समुद्र तट के बचे हुए रहनेवाले हैं, उनको भी नाश करने पर है।
5 ੫ ਅੱਜ਼ਾਹ ਉੱਤੇ ਗੰਜ ਆ ਗਿਆ ਹੈ, ਅਸ਼ਕਲੋਨ ਬਰਬਾਦ ਕੀਤਾ ਗਿਆ ਹੈ, ਆਪਣੀ ਵਾਦੀ ਦੇ ਬਕੀਏ ਸਣੇ ਤੂੰ ਕਦ ਤੱਕ ਆਪਣੇ ਆਪ ਨੂੰ ਘਾਇਲ ਕਰੇਂਗਾ?
५गाज़ा के लोग सिर मुँड़ाए हैं, अश्कलोन जो पलिश्तियों के नीचान में अकेला रह गया है, वह भी मिटाया गया है; तू कब तक अपनी देह चीरता रहेगा?
6 ੬ ਹੇ ਯਹੋਵਾਹ ਦੀ ਤਲਵਾਰ, ਤੂੰ ਕਦ ਤੱਕ ਨਾ ਖਲੋਵੇਂਗੀ? ਆਪਣੇ ਆਪ ਨੂੰ ਮਿਆਨ ਵਿੱਚ ਪਾ, ਆਰਾਮ ਕਰ ਅਤੇ ਥੰਮੀ ਰਹਿ।
६“हे यहोवा की तलवार! तू कब तक शान्त न होगी? तू अपनी म्यान में घुस जा, शान्त हो, और थमी रह!
7 ੭ ਤੂੰ ਕਿਵੇਂ ਖਲੋ ਸਕਦੀ ਹੈਂ ਜਦ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ? ਅਸ਼ਕਲੋਨ ਅਤੇ ਸਮੁੰਦਰ ਦੇ ਕੰਢੇ ਦੇ ਵਿਰੁੱਧ, ਉੱਥੇ ਉਸ ਉਹ ਨੂੰ ਠਹਿਰਾਇਆ ਹੈ।
७तू कैसे थम सकती है? क्योंकि यहोवा ने तुझको आज्ञा देकर अश्कलोन और समुद्र तट के विरुद्ध ठहराया है।”