< ਯਿਰਮਿਯਾਹ 47 >

1 ਯਹੋਵਾਹ ਦਾ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਕੋਲ ਫ਼ਲਿਸਤੀਆਂ ਦੇ ਬਾਰੇ ਆਇਆ, ਇਸ ਤੋਂ ਪਹਿਲਾਂ ਕਿ ਫ਼ਿਰਊਨ ਨੇ ਅੱਜ਼ਾਹ ਨੂੰ ਮਾਰ ਦਿੱਤਾ,
パロがまだガザを撃たなかったころ、ペリシテびとの事について預言者エレミヤに臨んだ主の言葉。
2 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖੋ, ਉੱਤਰ ਵਿੱਚੋਂ ਪਾਣੀ ਚੜ੍ਹੇ ਆਉਂਦੇ ਹਨ, ਉਹ ਇੱਕ ਰੇੜ੍ਹਨ ਵਾਲਾ ਨਾਲਾ ਹੋਵੇਗਾ, ਉਹ ਧਰਤੀ ਨੂੰ ਅਤੇ ਜੋ ਉਹ ਦੇ ਵਿੱਚ ਭਰਿਆ ਹੈ ਰੇੜ੍ਹ ਲੈਣਗੇ, ਸ਼ਹਿਰ ਨੂੰ ਅਤੇ ਉਸ ਦੇ ਵਾਸੀਆਂ ਨੂੰ, ਆਦਮੀ ਚਿੱਲਾਉਣਗੇ, ਧਰਤੀ ਦੇ ਸਾਰੇ ਵੱਸਣ ਵਾਲੇ ਰੋਣਗੇ।
「主はこう言われる、見よ、水は北から起り、あふれ流れて、この地と、そこにあるすべての物、その町と、その中に住む者とにあふれかかる。その時、人々は叫び、この地に住む者はみな嘆く。
3 ਉਹ ਦੇ ਜੰਗੀ ਘੋੜਿਆਂ ਦੇ ਸੁੰਮਾਂ ਦੀ ਟਾਪ ਦੀ ਅਵਾਜ਼ ਨਾਲ, ਉਹ ਦੇ ਰੱਥਾਂ ਦੇ ਸ਼ੋਰ ਨਾਲ, ਉਹ ਦੇ ਪਹਿਆਂ ਦੇ ਖੜਾਕ ਨਾਲ, ਪਿਉ ਆਪਣੇ ਪੁੱਤਰਾਂ ਵੱਲ ਮੁੜ ਕੇ ਨਾ ਵੇਖਦੇ, ਉਹਨਾਂ ਦੇ ਹੱਥ ਇੰਨ੍ਹੇ ਨਿਰਬਲ ਹੋ ਗਏ,
そのたくましい馬のひずめの踏み鳴らす音のため、その戦車の響きのため、その車輪のとどろきのために、父はその手が弱くなって、自分の子をも顧みない。
4 ਉਸ ਦਿਨ ਦੇ ਕਾਰਨ ਜਿਹੜਾ ਆਉਂਦਾ ਹੈ, ਭਈ ਸਾਰੇ ਫ਼ਲਿਸਤੀਆਂ ਦਾ ਨਾਸ ਕਰੇ, ਸੂਰ ਅਤੇ ਸੀਦੋਨ ਤੋਂ ਹਰੇਕ ਨੂੰ ਜੋ ਰਹਿੰਦਾ ਹੈ ਕੱਟ ਦੇਵੇ, ਕਿਉਂ ਜੋ ਯਹੋਵਾਹ ਫ਼ਲਿਸਤੀਆਂ ਦਾ ਨਾਸ ਕਰੇਗਾ, ਅਤੇ ਕਫ਼ਤੋਰ ਦੇ ਟਾਪੂ ਦੇ ਬਕੀਏ ਨੂੰ ਵੀ।
これは、ペリシテびとを滅ぼし尽し、ツロとシドンに残って助けをなす者をことごとく絶やす日が来るからである。主はカフトルの海岸に残っているペリシテびとを滅ぼされる。
5 ਅੱਜ਼ਾਹ ਉੱਤੇ ਗੰਜ ਆ ਗਿਆ ਹੈ, ਅਸ਼ਕਲੋਨ ਬਰਬਾਦ ਕੀਤਾ ਗਿਆ ਹੈ, ਆਪਣੀ ਵਾਦੀ ਦੇ ਬਕੀਏ ਸਣੇ ਤੂੰ ਕਦ ਤੱਕ ਆਪਣੇ ਆਪ ਨੂੰ ਘਾਇਲ ਕਰੇਂਗਾ?
ガザには髪をそることが始まっている。アシケロンは滅びた。アナクびとの残りの民よ、いつまで自分の身に傷つけるのか。
6 ਹੇ ਯਹੋਵਾਹ ਦੀ ਤਲਵਾਰ, ਤੂੰ ਕਦ ਤੱਕ ਨਾ ਖਲੋਵੇਂਗੀ? ਆਪਣੇ ਆਪ ਨੂੰ ਮਿਆਨ ਵਿੱਚ ਪਾ, ਆਰਾਮ ਕਰ ਅਤੇ ਥੰਮੀ ਰਹਿ।
主のつるぎよ、おまえはいつになれば静かになるのか。おまえのさやに帰り、休んで静かにしておれ。
7 ਤੂੰ ਕਿਵੇਂ ਖਲੋ ਸਕਦੀ ਹੈਂ ਜਦ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ? ਅਸ਼ਕਲੋਨ ਅਤੇ ਸਮੁੰਦਰ ਦੇ ਕੰਢੇ ਦੇ ਵਿਰੁੱਧ, ਉੱਥੇ ਉਸ ਉਹ ਨੂੰ ਠਹਿਰਾਇਆ ਹੈ।
主がこれに命を下されたのだ、どうして静かにしておれようか。アシケロンと海岸の地を攻めることを定められたのだ」。

< ਯਿਰਮਿਯਾਹ 47 >