< ਯਿਰਮਿਯਾਹ 48 >

1 ਮੋਆਬ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਨਬੋ ਲਈ ਅਫ਼ਸੋਸ! ਉਹ ਵਿਰਾਨ ਜੋ ਹੋ ਗਿਆ, ਕਿਰਯਾਤਾਇਮ ਸ਼ਰਮਿੰਦਾ ਹੋਇਆ, ਉਹ ਲੈ ਗਿਆ, ਉੱਚਾ ਬੁਰਜ ਵੀ ਸ਼ਰਮਿੰਦਾ ਹੋਇਆ ਅਤੇ ਘਬਰਾ ਗਿਆ।
Concerning Moab. Thus saith Jehovah of hosts, the God of Israel: Woe to Nebo, for it is laid waste! Kiriathaim is confounded, is taken. Misgab is confounded and dismayed.
2 ਮੋਆਬ ਦੀ ਵਡਿਆਈ ਫੇਰ ਨਾ ਹੋਵੇਗੀ, ਹਸ਼ਬੋਨ ਵਿੱਚ ਉਹ ਦੇ ਵਿਰੁੱਧ ਬੁਰਿਆਈ ਦੀਆਂ ਜੁਗਤਾਂ ਕੀਤੀਆਂ ਗਈਆਂ ਹਨ, ਕਿ ਆਓ, ਅਸੀਂ ਉਹ ਨੂੰ ਕੌਮ ਹੋਣ ਤੋਂ ਕੱਟ ਸੁੱਟੀਏ! ਹੇ ਮਦਮੇਨ ਸ਼ਹਿਰ, ਤੂੰ ਵੀ ਚੁੱਪ ਕਰਾਇਆ ਜਾਵੇਂਗਾ, ਤਲਵਾਰ ਤੇਰਾ ਪਿੱਛਾ ਕਰੇਗੀ!
Moab shall no more glory in Heshbon; They have devised evil against her; “Come, [[say they, ]] and let us cut her off from being a nation!” Thou also shalt be cut down, O Madmena, The sword shall pursue thee!
3 ਹੋਰੋਨਇਮ ਸ਼ਹਿਰ ਵਿੱਚੋਂ ਦੁਹਾਈ ਦੀ ਆਵਾਜ਼, ਉਜਾੜ ਅਤੇ ਭੰਨ ਤੋੜ!
A cry is heard from Horonaim, Desolation and great destruction.
4 ਮੋਆਬ ਭੰਨਿਆ ਤੋੜਿਆ ਗਿਆ, ਉਹ ਦੇ ਨਿਆਣਿਆਂ ਦਾ ਚਿੱਲਾਉਣਾ ਸੁਣਾਈ ਦਿੰਦਾ ਹੈ।
Moab is destroyed; Her little ones raise a cry.
5 ਕਿਉਂ ਜੋ ਲੂਹੀਥ ਦੀ ਚੜ੍ਹਾਈ ਉੱਤੇ, ਉਹ ਰੋਂਦੇ-ਰੋਂਦੇ ਚੜ੍ਹਦੇ ਹਨ, ਹੋਰੋਨਇਮ ਦੀ ਉਤਰਾਈ ਉੱਤੇ ਤਾਂ ਉਹਨਾਂ ਨੇ ਭੰਨ ਤੋੜ ਦੀ ਦੁਹਾਈ ਦੇ ਦੁੱਖ ਨੂੰ ਸੁਣਿਆ ਹੈ।
At the ascent of Luhith Weeping goeth up after weeping; At the descent of Horonaim is heard a bitter cry of despair.
6 ਨੱਠੋ! ਆਪਣੀਆਂ ਜਾਨਾਂ ਨੂੰ ਬਚਾਓ! ਉਜਾੜ ਵਿਚਲੇ ਸੁੱਕੇ ਰੁੱਖ ਵਾਂਗੂੰ ਹੋ ਜਾਓ!
Flee ye! save your lives! Be ye like one that has been stripped in the wilderness!
7 ਇਸ ਲਈ ਕਿ ਤੂੰ ਆਪਣਿਆਂ ਕੰਮਾਂ ਅਤੇ ਆਪਣਿਆਂ ਖ਼ਜ਼ਾਨਿਆਂ ਉੱਤੇ ਭਰੋਸਾ ਕੀਤਾ ਹੈ, ਤੂੰ ਵੀ ਲੈ ਲਿਆ ਜਾਵੇਗਾ, ਕਮੋਸ਼ ਗ਼ੁਲਾਮੀ ਵਿੱਚ ਜਾਵੇਗਾ, ਉਹ ਦੇ ਜਾਜਕ ਅਤੇ ਉਹ ਦੇ ਸਰਦਾਰ ਇਕੱਠੇ।
For, because thou hast trusted in thy substance and thy treasures, Thou also shalt be taken And Chemosh shall go into captivity, His priests and his princes together.
8 ਬਰਬਾਦ ਕਰਨ ਵਾਲਾ ਹਰੇਕ ਸ਼ਹਿਰ ਉੱਤੇ ਆਵੇਗਾ, ਅਤੇ ਕੋਈ ਸ਼ਹਿਰ ਨਾ ਬਚੇਗਾ, ਵਾਦੀ ਮਿਟ ਜਾਵੇਗੀ, ਮੈਦਾਨ ਦਾ ਸੱਤਿਆਨਾਸ ਕੀਤਾ ਜਾਵੇਗਾ, ਜਿਵੇਂ ਯਹੋਵਾਹ ਨੇ ਆਖਿਆ ਹੈ।
The spoiler shall come upon every city, And no city shall escape. The valley shall perish, And the plain shall be destroyed, As Jehovah hath spoken.
9 ਮੋਆਬ ਨੂੰ ਖੰਭ ਲਾ ਦਿਓ, ਕਿ ਉਹ ਉੱਡ ਕੇ ਚਲਾ ਜਾਵੇ। ਉਹ ਦੇ ਸ਼ਹਿਰ ਵਿਰਾਨ ਹੋ ਜਾਣ, ਉਹਨਾਂ ਵਿੱਚ ਵੱਸਣ ਵਾਲਾ ਕੋਈ ਨਾ ਹੋਵੇ।
Give wings to Moab, That she may flee away; For her cities shall be a desolation, With none to dwell therein.
10 ੧੦ ਸਰਾਪੀ ਹੈ ਉਹ ਜਿਹੜਾ ਯਹੋਵਾਹ ਦਾ ਕੰਮ ਆਲਸੀ ਨਾਲ ਕਰਦਾ ਹੈ! ਅਤੇ ਸਰਾਪੀ ਹੈ ਉਹ ਜਿਹੜਾ ਆਪਣੀ ਤਲਵਾਰ ਨੂੰ ਲਹੂ ਵਹਾਉਣ ਤੋਂ ਰੋਕਦਾ ਹੈ!।
Cursed be he that doeth the work of Jehovah deceitfully, And cursed be he that keepeth back his sword from blood!
11 ੧੧ ਮੋਆਬ ਆਪਣੀ ਜੁਆਨੀ ਤੋਂ ਅਮਨ ਵਿੱਚ ਰਿਹਾ, ਉਸ ਆਪਣਾ ਫੋਗ ਰੱਖ ਛੱਡਿਆ, ਨਾ ਉਹ ਇੱਕ ਭਾਂਡੇ ਵਿੱਚੋਂ ਦੂਜੇ ਭਾਂਡੇ ਵਿੱਚ ਉਲੱਦਿਆ ਗਿਆ, ਨਾ ਉਹ ਗ਼ੁਲਾਮੀ ਵਿੱਚ ਗਿਆ, ਇਸ ਲਈ ਉਹ ਦਾ ਸੁਆਦ ਉਹ ਦੇ ਵਿੱਚ ਕਾਇਮ ਰਿਹਾ, ਅਤੇ ਉਹ ਦੀ ਵਾਸ਼ਨਾ ਨਾ ਬਦਲੀ।
Moab hath been at ease from his youth, And he hath settled on his lees, And hath not been drawn off from vessel to vessel, Neither hath he gone into captivity; Therefore his taste hath remained in him, And his flavor hath not changed.
12 ੧੨ ਇਸ ਲਈ ਵੇਖ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਮੈਂ ਉਸ ਦੇ ਕੋਲ ਉਲੱਦਣ ਵਾਲਿਆਂ ਨੂੰ ਭੇਜਾਂਗਾ। ਉਹ ਉਸ ਦੇ ਭਾਂਡਿਆਂ ਨੂੰ ਉਲੱਦਣਗੇ ਅਤੇ ਸੱਖਣਾ ਕਰਨਗੇ, ਅਤੇ ਮੱਟਾਂ ਨੂੰ ਚੂਰ-ਚੂਰ ਕਰਨਗੇ।
Therefore, behold, the days come, saith Jehovah, That I will send to him tilters, who shall tilt him up, And shall empty his vessels, and break his pitchers in pieces.
13 ੧੩ ਤਾਂ ਮੋਆਬ ਕਮੋਸ਼ ਤੋਂ ਸ਼ਰਮਾਵੇਗਾ, ਜਿਵੇਂ ਇਸਰਾਏਲ ਦਾ ਘਰਾਣਾ ਬੈਤਏਲ ਤੋਂ ਸ਼ਰਮਾਇਆ, ਜਿਹੜਾ ਉਹ ਦਾ ਭਰੋਸਾ ਸੀ।
And Moab shall be ashamed of Chemosh, As the house of Israel was ashamed of Bethel, their confidence.
14 ੧੪ ਤੁਸੀਂ ਕਿਵੇਂ ਆਖਦੇ ਭਈ ਅਸੀਂ ਸੂਰਮੇ ਹਾਂ! ਲੜਾਈ ਲਈ ਫ਼ੌਜੀ ਮਨੁੱਖ ਹਾਂ!
How will ye say, “We are mighty, And strong men for war”?
15 ੧੫ ਮੋਆਬ ਅਤੇ ਉਸ ਦੇ ਸ਼ਹਿਰਾਂ ਦਾ ਬਰਬਾਦ ਕਰਨ ਵਾਲਾ ਚੜ੍ਹ ਆਇਆ ਹੈ, ਉਸ ਦੇ ਚੁਗਵੇਂ ਜੁਆਨ ਘਾਤ ਹੋਣ ਲਈ ਉਤਰ ਗਏ, ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ।
Moab is destroyed; His cities have gone up in smoke, And his chosen young men have gone down to slaughter, Saith the King whose name is Jehovah of hosts.
16 ੧੬ ਮੋਆਬ ਦਾ ਦੁੱਖ ਨੇੜੇ ਹੈ, ਉਸ ਦੀ ਬਿਪਤਾ ਬਹੁਤ ਛੇਤੀ ਲੱਗੀ ਆਉਂਦੀ ਹੈ।
The destruction of Moab is near at hand; His destruction hasteth fast.
17 ੧੭ ਤੁਸੀਂ ਸਾਰੇ ਜਿਹੜੇ ਆਲੇ-ਦੁਆਲੇ ਹੋ, ਰੋਵੋ। ਤੁਸੀਂ ਸਾਰੇ ਜਿਹੜੇ ਉਸ ਦਾ ਨਾਮ ਜਾਣਦੇ ਹੋ, ਆਖੋ, ਕਿਵੇਂ ਇਹ ਤਕੜਾ ਢਾਂਗਾ ਟੁੱਟ ਗਿਆ, ਉਹ ਸੋਹਣਾ ਡੰਡਾ!
All ye that are about him, bemoan him! And all ye that know him, say, “How is the strong sceptre broken, The splendid staff!”
18 ੧੮ ਆਪਣੇ ਪਰਤਾਪ ਤੋਂ ਹੇਠਾਂ ਆ, ਅਤੇ ਤਿਹਾਈ ਬੈਠ, ਹੇ ਦੀਬੋਨ ਦੀਏ ਵਸਨੀਕ ਧੀਏ, - ਕਿਉਂ ਜੋ ਮੋਆਬ ਦਾ ਲੁੱਟਣ ਵਾਲਾ ਤੇਰੇ ਵਿਰੁੱਧ ਚੜ੍ਹਿਆ ਹੈ, ਉਸ ਤੇਰੇ ਗੜ੍ਹਾਂ ਨੂੰ ਬਰਬਾਦ ਕਰ ਦਿੱਤਾ ਹੈ।
Come down from thy glory and sit in thirst, O inhabitant of Dibon! For the destroyer of Moab shall come against thee! He shall destroy thy strongholds. Stand by the wayside, and look out,
19 ੧੯ ਰਾਹ ਉੱਤੇ ਖਲੋ ਅਤੇ ਵੇਖ, ਹੇ ਅਰੋਏਰ ਸ਼ਹਿਰ ਦੇ ਵੱਸਣ ਵਾਲੇ! ਨੱਠੇ ਜਾਂਦੇ ਤੋਂ ਅਤੇ ਬਚੇ ਹੋਏ ਤੋਂ ਪੁੱਛ, ਅਤੇ ਆਖ, ਕੀ ਹੋਇਆ ਹੈ?
O inhabitant of Aroer! Ask of him that fleeth, and of her that escapeth, And say, “What hath been done?”
20 ੨੦ ਮੋਆਬ ਸ਼ਰਮਿੰਦਾ ਹੋਇਆ, ਉਹ ਢਾਹਿਆ ਜੋ ਗਿਆ, - ਤੁਸੀਂ ਰੋਵੋ ਅਤੇ ਚਿੱਲਾਓ! ਅਰਨੋਨ ਨਦੀ ਵਿੱਚ ਦੱਸੋ, ਭਈ ਮੋਆਬ ਲੁੱਟਿਆ ਗਿਆ।
Moab is confounded; for it is broken down; Howl ye, and cry! Tell ye it in Arnon, That Moab is destroyed!
21 ੨੧ ਪੱਧਰੇ ਦੇਸ ਉੱਤੇ, ਹੋਲੋਨ, ਯਹਾਸ ਅਤੇ ਮੇਫ਼ਾਅਥ ਸ਼ਹਿਰ ਉੱਤੇ ਇਨਸਾਫ਼ ਆਇਆ ਹੈ
And punishment hath come upon the plain country; Upon Holon, and upon Jahazah, and upon Mephaath,
22 ੨੨ ਦੀਬੋਨ ਉੱਤੇ, ਨਬੋ ਉੱਤੇ, ਬੈਤ-ਦਿਬਲਾਤਇਮ ਉੱਤੇ
And upon Dibon, and upon Nebo, and upon Beth-diblathaim.
23 ੨੩ ਕਿਰਯਾਤਾਇਮ ਉੱਤੇ, ਬੈਤ ਗਾਮੂਲ ਉੱਤੇ ਅਤੇ ਬੈਤ ਮਾਓਨ ਉੱਤੇ
And upon Kiriathaim, and upon Beth-gamul, and upon Beth-meon,
24 ੨੪ ਕਰੀਯੋਥ ਉੱਤੇ, ਬਾਸਰਾਹ ਉੱਤੇ ਅਤੇ ਮੋਆਬ ਦੇਸ ਦੇ ਸਾਰੇ ਸ਼ਹਿਰਾਂ ਉੱਤੇ ਜਿਹੜੇ ਦੂਰ ਅਤੇ ਨੇੜੇ ਦੇ ਹਨ
And upon Kerioth, and upon Bozrah, And upon all the cities of the land of Moab far and near.
25 ੨੫ ਮੋਆਬ ਦਾ ਸਿੰਗ ਭੰਨਿਆ ਗਿਆ ਅਤੇ ਉਹ ਦੀ ਬਾਂਹ ਤੋੜੀ ਗਈ, ਯਹੋਵਾਹ ਦਾ ਵਾਕ ਹੈ।
The horn of Moab is cut off, And his arm is broken, saith Jehovah.
26 ੨੬ ਉਸ ਨੂੰ ਨਸ਼ਈ ਕਰੋ ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ ਹੈ। ਮੋਆਬ ਆਪਣੀ ਕੈ ਵਿੱਚ ਲੇਟੇਗਾ, ਨਾਲੇ ਉਹ ਹਾਸੇ ਲਈ ਹੋਵੇਗਾ
Make ye him drunken, for he hath exalted himself against Jehovah; That he also may wallow in his vomit, And be himself also in derision.
27 ੨੭ ਕੀ ਇਸਰਾਏਲ ਤੇਰੇ ਲਈ ਹਾਸਾ ਨਾ ਸੀ? ਕੀ ਉਹ ਚੋਰਾਂ ਵਿੱਚ ਪਾਇਆ ਗਿਆ ਕਿ ਜਦ ਕਦੀਂ ਤੂੰ ਉਹ ਦੀ ਗੱਲ ਕੀਤੀ ਤੂੰ ਆਪਣਾ ਸਿਰ ਹਿਲਾਇਆ?।
Was not Israel a derision to thee? Was he found among thieves, That, as often as thou spakest of him, thou shouldst shake thy head?
28 ੨੮ ਸ਼ਹਿਰਾਂ ਨੂੰ ਤਿਆਗੋ ਅਤੇ ਚੱਟਾਨ ਵਿੱਚ ਵੱਸੋ, ਹੇ ਮੋਆਬ ਦੇ ਵਾਸੀਓ! ਘੁੱਗੀ ਵਾਂਗੂੰ ਬਣੋ ਜਿਹੜੀ ਗੁਫ਼ਾ ਦੇ ਮੂੰਹ ਦੇ ਇੱਕ ਪਾਸੇ ਵੱਲ ਆਪਣਾ ਆਲ੍ਹਣਾ ਬਣਾਉਂਦੀ ਹੈ।
Leave the cities and dwell in the rock, O inhabitants of Moab! Be like the dove, that maketh her nest in the sides of the mouth of the pit!
29 ੨੯ ਅਸੀਂ ਮੋਆਬ ਦਾ ਹੰਕਾਰ ਸੁਣਿਆ, - ਉਹ ਬਹੁਤ ਹੰਕਾਰੀ ਹੈ, - ਉਸ ਦਾ ਘਮੰਡ, ਉਸ ਦਾ ਹੰਕਾਰ, ਉਸ ਦੀ ਹੈਂਕੜੀ, ਅਤੇ ਉਸ ਦੇ ਦਿਲ ਦੀ ਆਕੜ।
We have heard of the pride of Moab; He hath been exceeding proud; His loftiness and his arrogance, His pride and the haughtiness of his heart.
30 ੩੦ ਮੈਂ ਉਸ ਦੇ ਕਹਿਰ ਨੂੰ ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਉਹ ਕੁਝ ਵੀ ਨਹੀਂ ਹੈ, ਉਸ ਦੀ ਸ਼ੇਖੀ ਤੋਂ ਕੁਝ ਨਹੀਂ ਬਣਿਆ।
I, too, know his insolence, saith Jehovah, And his vain boastings. They shall effect nothing.
31 ੩੧ ਇਸ ਲਈ ਮੈਂ ਮੋਆਬ ਲਈ ਰੋਵਾਂਗਾ, ਮੈਂ ਸਾਰੇ ਮੋਆਬ ਲਈ ਚਿੱਲਾਵਾਂਗਾ, ਉਹ ਕੀਰ-ਹਰਸ ਦੇ ਮਨੁੱਖਾਂ ਲਈ ਵਿਰਲਾਪ ਕਰਨਗੇ।
Therefore will I wail for Moab, Even for all Moab will I cry out; For the men of Kir-heres shall there be mourning.
32 ੩੨ ਯਾਜ਼ੇਰ ਦੇ ਰੋਣ ਨਾਲੋਂ ਮੈਂ ਉਸ ਲਈ ਵੱਧ ਰੋਵਾਂਗਾ, ਹੇ ਸਿਬਮਾਹ ਦੀ ਦਾਖ! ਤੇਰੀਆਂ ਟਹਿਣੀਆਂ ਸਮੁੰਦਰੋਂ ਲੰਘ ਗਈਆਂ ਹਨ, ਉਹ ਯਅਜ਼ੇਰ ਦੇ ਸਮੁੰਦਰ ਤੱਕ ਪੁੱਜ ਗਈਆਂ ਹਨ। ਤੇਰੇ ਗਰਮ ਰੁੱਤ ਦੇ ਮੇਵਿਆਂ ਉੱਤੇ, ਤੇਰੀ ਅੰਗੂਰਾਂ ਦੀ ਫਸਲ ਉੱਤੇ, ਲੁਟੇਰਾ ਆ ਡਿੱਗਾ ਹੈ।
More than Jazer will I weep for thee, O vine of Sibmah! Thy branches have passed beyond the sea; They reach even to the sea of Jazer; Upon thy summer-fruits and thy vintage the spoiler falleth.
33 ੩੩ ਅਨੰਦ ਅਤੇ ਮੌਜ ਫਲਦਾਰ ਖੇਤ ਤੋਂ, ਮੋਆਬ ਦੇ ਦੇਸ ਤੋਂ ਚੁੱਕੇ ਗਏ। ਮੈਂ ਚੁਬੱਚਿਆਂ ਤੋਂ ਮੈ ਬੰਦ ਕਰ ਦਿੱਤੀ, ਕੋਈ ਲਲਕਾਰ ਕੇ ਨਾ ਲਤਾੜੇਗਾ, ਉਹਨਾਂ ਦੀ ਲਲਕਾਰ, ਲਲਕਾਰ ਨਾ ਹੋਵੇਗੀ!।
And joy and gladness are taken away from the fruitful field; And from the land of Moab, And from the presses, have I caused the wine to fail: No more shall they tread with shouting; The shouting shall be no shouting.
34 ੩੪ ਹਸ਼ਬੋਨ ਅਲਾਲੇਹ ਤੱਕ ਚਿੱਲਾਉਂਦਾ ਹੈ, ਯਹਸ ਤੱਕ ਉਹਨਾਂ ਦੀ ਅਵਾਜ਼ ਸੋਆਰ ਵਿੱਚੋਂ ਹੋਰੋਨਇਮ ਅਤੇ ਅਗਲਥ-ਸ਼ਲੀਸ਼ੀਯਾਹ ਤੱਕ ਆਉਂਦੀ ਹੈ ਕਿਉਂ ਜੋ ਨਿਮਰੀਮ ਦੇ ਪਾਣੀ ਵੀ ਵਿਰਾਨ ਹੋ ਜਾਣਗੇ
From wailing Heshbon to Elealeh, Even to Jahaz, is their voice heard, From Zoar even to Horonaim, To Eglath-shelishijah; For even the waters of Nimrim are desolate.
35 ੩੫ ਮੈਂ ਮੋਆਬ ਵਿੱਚ, ਯਹੋਵਾਹ ਦਾ ਵਾਕ ਹੈ, ਉਹ ਨੂੰ ਜਿਹੜਾ ਉੱਚੇ ਸਥਾਨ ਉੱਤੇ ਬਲੀ ਚੜ੍ਹਾਉਂਦਾ ਹੈ ਅਤੇ ਆਪਣੇ ਦੇਵਤਿਆਂ ਲਈ ਧੂਪ ਧੁਖਾਉਂਦਾ ਹੈ ਮੁਕਾ ਦਿਆਂਗਾ
And I will cause to cease in Moab, saith Jehovah, Him that offereth in the high places, And him that burneth incense to his gods.
36 ੩੬ ਇਸ ਲਈ ਮੇਰਾ ਦਿਲ ਮੋਆਬ ਲਈ ਬੰਸਰੀ ਵਾਂਗੂੰ ਹਡਕੋਰੇ ਲੈਂਦਾ ਅਤੇ ਮੇਰਾ ਦਿਲ ਕੀਰ-ਹਰਸ ਦੇ ਮਨੁੱਖਾਂ ਲਈ ਵੀ ਬੰਸਰੀਆਂ ਵਾਂਗੂੰ ਹਡਕੋਰੇ ਲੈਂਦਾ ਹੈ, ਇਸ ਲਈ ਜਿਹੜਾ ਧਨ ਬਚਤ ਦਾ ਸੀ ਉਹ ਨਾਸ ਹੋ ਗਿਆ
Therefore doth my heart sound like a flute for Moab, And for the men of Ker-heres doth my heart sound like a flute; For the remnant of their substance is perished.
37 ੩੭ ਕਿਉਂ ਜੋ ਹਰੇਕ ਸਿਰ ਮੁੰਨਿਆ ਹੈ, ਹਰੇਕ ਦਾੜ੍ਹੀ ਕਤਰੀ ਗਈ ਹੈ, ਹਰੇਕ ਦੇ ਹੱਥ ਵਿੱਚ ਘਾਓ ਲਾਇਆ ਗਿਆ ਹੈ ਅਤੇ ਹਰੇਕ ਲੱਕ ਉੱਤੇ ਤੱਪੜ ਹੈ
Every head is bald, And every beard shorn; Upon all hands are cutting, And upon the loins sackcloth.
38 ੩੮ ਮੋਆਬ ਦੀਆਂ ਸਾਰੀਆਂ ਛੱਤਾਂ ਉੱਤੇ ਅਤੇ ਉਸ ਦੀਆਂ ਗਲੀਆਂ ਵਿੱਚ ਹਰ ਥਾਂ ਰੋਣਾ-ਪਿੱਟਣਾ ਹੈ ਕਿਉਂ ਜੋ ਮੈਂ ਮੋਆਬ ਨੂੰ ਉਸ ਭਾਂਡੇ ਵਾਂਗੂੰ ਭੰਨ ਸੁੱਟਿਆ ਹੈ ਜਿਹੜਾ ਚੰਗਾ ਨਹੀਂ ਲੱਗਦਾ, ਯਹੋਵਾਹ ਦਾ ਵਾਕ ਹੈ
Upon all the house-tops of Moab, and in her streets, All is lamentation. For I have broken Moab, like a useless vessel, saith Jehovah.
39 ੩੯ ਇਹ ਕਿਵੇਂ ਢਾਹਿਆ ਗਿਆ, ਉਹਨਾਂ ਸਿਆਪਾ ਕੀਤਾ, ਕਿਵੇਂ ਮੋਆਬ ਨੇ ਸ਼ਰਮ ਨਾਲ ਆਪਣੀ ਪਿੱਠ ਮੋੜੀ ਹੈ! ਮੋਆਬ ਇੱਕ ਹਾਸਾ ਅਤੇ ਆਪਣੇ ਸਾਰੇ ਆਲੇ-ਦੁਆਲੇ ਲਈ ਭੈਅ ਬਣਿਆ ਹੈ।
Howl ye! How is he broken down! How hath Moab turned the back with shame! A derision and a consternation is Moab To all that are round him.
40 ੪੦ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖੋ, ਉਹ ਉਕਾਬ ਵਾਂਗੂੰ ਉੱਡੇਗਾ, ਮੋਆਬ ਦੇ ਵਿਰੁੱਧ ਆਪਣੇ ਪਰਾਂ ਨੂੰ ਖਿਲਾਰੇਗਾ।
For thus saith Jehovah: Behold, like an eagle flieth an enemy, And spreadeth his wings over Moab.
41 ੪੧ ਨਗਰ ਲੈ ਲਏ ਜਾਣਗੇ, ਗੜ੍ਹ ਫੜੇ ਜਾਣਗੇ। ਮੋਆਬ ਦੇ ਸੂਰਮਿਆਂ ਦੇ ਦਿਲ ਉਸ ਦਿਨ ਪੀੜਾਂ ਵਾਲੀ ਦੇ ਦਿਲ ਵਾਂਗੂੰ ਹੋ ਜਾਣਗੇ।
Kerioth is taken, And the strongholds are seized; The hearts of the heroes of Moab in that day Shall be like the heart of a woman in her pangs.
42 ੪੨ ਮੋਆਬ ਦਾ ਨਾਸ ਹੋ ਜਾਵੇਗਾ, ਉਹ ਕੌਮ ਨਾ ਰਹੇਗਾ, ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ।
And Moab shall be destroyed so as to be no more a people, Because he exalted himself against Jehovah.
43 ੪੩ ਭੋਂ, ਭੋਹਰਾ ਤੇ ਫੰਧਾ ਤੇਰੇ ਉੱਤੇ ਹੋਵੇਗਾ, ਹੇ ਮੋਆਬ ਦੇ ਵਾਸੀ, ਯਹੋਵਾਹ ਦਾ ਵਾਕ ਹੈ।
Terror and the pit and the snare are upon thee, O inhabitant of Moab, saith Jehovah.
44 ੪੪ ਉਹ ਜਿਹੜਾ ਭੋਂ ਤੋਂ ਨੱਠੇਗਾ ਭੋਹਰੇ ਵਿੱਚ ਡਿੱਗੇਗਾ, ਉਹ ਜਿਹੜਾ ਭੋਹਰੇ ਵਿੱਚੋਂ ਉਤਾਹਾਂ ਆਵੇਗਾ, ਫੰਧੇ ਵਿੱਚ ਫਸ ਜਾਵੇਗਾ, ਕਿਉਂ ਜੋ ਮੈਂ ਉਸ ਉੱਤੇ, ਹਾਂ, ਮੋਆਬ ਉੱਤੇ, ਉਹਨਾਂ ਦੀ ਸਜ਼ਾ ਦਾ ਵਰ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।
He that fleeth from the terror shall fall into the pit, And he that getteth up out of the pit shall be taken in the snare; For I will bring upon it, upon Moab, The year of their punishment, saith Jehovah.
45 ੪੫ ਹਸ਼ਬੋਨ ਦੀ ਛਾਂ ਵਿੱਚ, ਬਲਹੀਣ ਭਗੌੜੇ ਖਲੋਤੇ ਹਨ, ਕਿਉਂ ਜੋ ਹਸ਼ਬੋਨ ਤੋਂ ਅੱਗ, ਸੀਹੋਨ ਦੇ ਵਿਚਕਾਰੋਂ ਭਬੂਕਾ ਨਿੱਕਲਿਆ ਹੈ। ਉਹ ਮੋਆਬ ਦੇ ਮੱਥੇ ਨੂੰ ਅਤੇ ਫਸਾਦੀਆਂ ਦੀ ਖੋਪੜੀ ਨੂੰ ਖਾ ਗਿਆ ਹੈ।
In the valley of Heshbon the fugitives halted for want of strength; But a fire is gone forth from Heshbon, And a flame from the midst of Sihon, Which devoureth the region of Moab, And the heads of the sons of tumult.
46 ੪੬ ਹੇ ਮੋਆਬ, ਤੇਰੇ ਲਈ ਅਫ਼ਸੋਸ! ਕਮੋਸ਼ ਦੇ ਲੋਕ ਨਾਸ ਹੋਏ, ਕਿਉਂ ਜੋ ਤੇਰੇ ਪੁੱਤਰ ਗ਼ੁਲਾਮ ਹੋ ਕੇ ਲਏ ਗਏ, ਤੇਰੀਆਂ ਧੀਆਂ ਵੀ ਗ਼ੁਲਾਮੀ ਵਿੱਚ ਹਨ।
Woe to thee, O Moab! Undone is the people of Chemosh! For thy sons are taken captives, And thy daughters are captives.
47 ੪੭ ਤਦ ਵੀ ਮੈਂ ਮੋਆਬ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਪਰ ਆਖਰੀ ਦਿਨਾਂ ਵਿੱਚ, ਯਹੋਵਾਹ ਦਾ ਵਾਕ ਹੈ। ਏਥੇ ਤੱਕ ਮੋਆਬ ਦਾ ਨਿਆਂ ਹੈ।
Yet will I bring back the captivity of Moab In future times, saith Jehovah. Thus far the judgment of Moab.

< ਯਿਰਮਿਯਾਹ 48 >